Page
int64 1
1.43k
| url
stringlengths 42
42
| Bani
stringlengths 0
9.09k
| Arath
stringlengths 0
62.3k
| Padh Arath
stringlengths 0
18.7k
|
---|---|---|---|---|
25 | https://www.gurugranthdarpan.net/0025.html | ਸਿਰੀਰਾਗੁ ਮਹਲਾ ੧ ਘਰੁ ੪ ॥ ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥ ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥੧॥ ਨ ਜਾਣਾ ਮੇਉ ਨ ਜਾਣਾ ਜਾਲੀ ॥ ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥੧॥ ਰਹਾਉ ॥ ਤੂ ਭਰਪੂਰਿ ਜਾਨਿਆ ਮੈ ਦੂਰਿ ॥ ਜੋ ਕਛੁ ਕਰੀ ਸੁ ਤੇਰੈ ਹਦੂਰਿ ॥ ਤੂ ਦੇਖਹਿ ਹਉ ਮੁਕਰਿ ਪਾਉ ॥ ਤੇਰੈ ਕੰਮਿ ਨ ਤੇਰੈ ਨਾਇ ॥੨॥ ਜੇਤਾ ਦੇਹਿ ਤੇਤਾ ਹਉ ਖਾਉ ॥ ਬਿਆ ਦਰੁ ਨਾਹੀ ਕੈ ਦਰਿ ਜਾਉ ॥ ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥ ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੋੁ ॥ ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੋੁ ॥ ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੋੁ ॥੪॥੩੧॥{ਪੰਨਾ 25} | ਹੇ ਪ੍ਰਭੂ! ਤੂੰ (ਇਕ) ਦਰੀਆ (ਸਮਾਨ ਹੈਂ) , ਮੈਂ (ਤੇਰੇ ਵਿਚ ਰਹਿਣ ਵਾਲੀ) ਇਕ ਨਿੱਕੀ ਜਿਹੀ ਮੱਛੀ ਹਾਂ। ਮੈਂ ਤੇਰਾ ਅਖ਼ੀਰਲਾ ਬੰਨਾ ਨਹੀਂ ਲੱਭ ਸਕਦੀ। (ਮੇਰੀ ਹਾਲਤ) ਤੂੰ ਹੀ ਜਾਣਦਾ ਹੈਂ, ਤੂੰ ਹੀ (ਨਿਤ) ਦੇਖਦਾ ਹੈਂ। ਮੈਂ (ਮੱਛੀ ਤੈਂ ਦਰੀਆ ਵਿਚ) ਜਿਧਰ ਵੇਖਦੀ ਹਾਂ ਉਧਰ ਉਧਰ ਤੂੰ (ਦਰੀਆ ਹੀ ਦਰੀਆ) ਹੈ। ਜੇ ਮੈਂ ਤੈਂ ਦਰੀਆ ਵਿਚੋਂ ਬਾਹਰ ਨਿਕਲ ਜਾਵਾਂ, ਤਾਂ ਉਸੇ ਵੇਲੇ ਤੜਫ ਮਰਦੀ ਹਾਂ (ਮੇਰਾ ਜੀਵਨ ਤੇਰੇ ਹੀ ਆਸਰੇ ਹੈ) ।1। (ਹੇ ਦਰੀਆ-ਪ੍ਰਭੂ! ਤੈਥੋਂ ਵਿਛੋੜਨ ਵਾਲੇ) ਨਾਹ ਮੈਨੂੰ ਮਾਛੀ ਦੀ ਸਮਝ ਹੈ, ਨਾਹ ਹੀ ਉਸ ਦੇ ਜਾਲ ਦੀ (ਉਹਨਾਂ ਤੋਂ ਬਚਣਾ ਮੇਰੇ ਵੱਸ ਦੀ ਗੱਲ ਨਹੀਂ) । (ਤੈਥੋਂ ਵਿਛੋੜਨ ਵਾਸਤੇ) ਜਦੋਂ ਮੈਨੂੰ ਕੋਈ (ਆਤਮਕ) ਦੁੱਖ ਵਿਆਪਦਾ ਹੈ, ਤਾਂ ਮੈਂ ਤੈਨੂੰ ਹੀ ਯਾਦ ਕਰਦੀ ਹਾਂ।1। ਰਹਾਉ। ਹੇ ਪ੍ਰਭੂ! ਤੂੰ (ਇਸ ਜਗਤ ਵਿਚ) ਹਰ ਥਾਂ ਮੌਜੂਦ ਹੈਂ, ਮੈਂ ਤੈਨੂੰ ਕਿਤੇ ਦੂਰ ਵੱਸਦਾ ਸਮਝਿਆ ਹੋਇਆ ਹੈ (ਅਸਲ ਗੱਲ ਇਹ ਹੈ ਕਿ) ਜੋ ਕੁਝ ਮੈਂ ਕਰਦਾ ਹਾਂ, ਉਹ ਤੇਰੀ ਹਜ਼ੂਰੀ ਵਿਚ ਹੀ ਕਰ ਰਿਹਾ ਹਾਂ, ਤੂੰ ਸਭ ਕੁਝ ਵੇਖਦਾ ਹੈਂ (ਫਿਰ ਭੀ) ਮੈਂ ਆਪਣੇ ਕੀਤੇ ਕੰਮਾਂ ਤੋਂ ਮੁੱਕਰ ਜਾਂਦਾ ਹਾਂ। ਮੈਂ ਨਾਹ ਉਸ ਕੰਮ ਵਿਚ ਲੱਗਦਾ ਹਾਂ ਜੋ ਤੈਨੂੰ ਪਰਵਾਨ ਹੋਵੇ, ਨਾਹ ਹੀ ਮੈਂ ਤੇਰੇ ਨਾਮ ਵਿਚ ਜੁੜਦਾ ਹਾਂ।2। ਹੇ ਪ੍ਰਭੂ! ਜੋ ਕੁਝ ਤੂੰ ਮੈਨੂੰ ਦੇਂਦਾ ਹੈਂ, ਮੈਂ ਉਹੀ ਖਾਂਦਾ ਹਾਂ, ਕੋਈ ਹੋਰ ਦਰਵਾਜ਼ਾ ਨਹੀਂ ਹੈ ਜਿਥੇ ਮੈਂ ਜਾਵਾਂ (ਤੇ ਸਵਾਲੀ ਬਣਾਂ) । ਨਾਨਕ ਸਿਰਫ਼ ਇਹ ਬੇਨਤੀ ਕਰਦਾ ਹੈ ਕਿ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਇਹ ਸਰੀਰ ਤੇਰਾ ਹੀ ਦਿੱਤਾ ਹੋਇਆ ਹੈ, ਇਹ ਸਭ ਕੁਝ ਤੇਰੇ ਹੀ ਆਸਰੇ ਰਹਿ ਸਕਦਾ ਹੈ।3। ਪ੍ਰਭੂ ਆਪ ਹੀ ਹਰੇਕ ਜੀਵ ਦੇ ਨੇੜੇ ਹੈ, ਆਪ ਹੀ ਦੂਰ ਭੀ ਹੈ, ਆਪ ਹੀ ਸਾਰੇ ਜਗਤ ਵਿਚ ਮੌਜੂਦ ਹੈ। ਪ੍ਰਭੂ ਆਪ ਹੀ ਹਰੇਕ ਜੀਵ ਦੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਦੀ ਅਰਜ਼ੋਈ ਸੁਣਦਾ ਹੈ, ਆਪ ਹੀ ਆਪਣੀ ਸੱਤਿਆ ਨਾਲ ਜਗਤ ਪੈਦਾ ਕਰਦਾ ਹੈ। ਹੇ ਨਾਨਕ! ਜੋ ਹੁਕਮ ਉਸ ਨੂੰ ਚੰਗਾ ਲੱਗਦਾ ਹੈ, ਉਹੀ ਹਰੇਕ ਜੀਵ ਨੂੰ ਕਬੂਲ ਕਰਨਾ ਪੈਂਦਾ ਹੈ।4। 31। | ਦਾਨਾ = ਜਾਣਨ ਵਾਲਾ। ਬੀਨਾ = ਵੇਖਣ ਵਾਲਾ {ਬੀਨਾਈ = ਨਜ਼ਰ}। ਮਛੁਲੀ = ਛੋਟੀ ਜਿਹੀ ਮੱਛੀ। ਮੈ ਕੈਸੇ ਲਹਾ = (ਲਹਾਂ) ਮੈਂ ਕਿਵੇਂ ਲੱਭਾਂ? ਮੈਂ ਨਹੀਂ ਲੱਭ ਸਕਦੀ। ਜਹ ਜਹ = ਜਿਧਰ ਜਿਧਰ। ਦੇਖਾ = ਦੇਖਾਂ, ਮੈਂ ਵੇਖਦੀ ਹਾਂ। ਤੇ = ਤੋਂ। ਨਿਕਸੀ = ਨਿਕਲੀ ਹੋਈ, ਵਿੱਛੁੜੀ ਹੋਈ। ਫੂਟਿ ਮਰਾ = (ਮਰਾਂ) ਮੈਂ ਫੁੱਟ ਕੇ ਮਰ ਜਾਂਦੀ ਹਾਂ।1। ਮੇਉ = ਮਲਾਹ, ਮਾਛੀ {ਨੋਟ: ਦਰਿਆਵਾਂ ਦੇ ਕੰਢੇ ਮਲਾਹ ਹੀ ਆਮ ਤੌਰ ਤੇ ਮੱਛੀਆਂ ਫੜਨ ਦਾ ਭੀ ਕੰਮ ਕਰਦੇ ਹਨ}। ਸਮਾਲੀ = ਸਮਾਲੀਂ, ਮੈਂ ਯਾਦ ਕਰਦੀ ਹਾਂ।1। ਰਹਾਉ। ਭਰਪੂਰਿ = ਨਕਾ ਨਕ, ਹਰ ਥਾਂ ਮੌਜੂਦ। ਕਰੀ = ਕਰੀਂ, ਮੈਂ ਕਰਦਾ ਹਾਂ। ਤੇਰੈ ਹਦੂਰਿ = ਤੇਰੀ ਹਾਜ਼ਰੀ ਵਿਚ, ਤੂੰ ਵੇਖ ਲੈਂਦਾ ਹੈਂ। ਮੁਕਰਿ ਪਾਉ = ਮੈਂ ਮੁੱਕਰ ਜਾਂਦਾ ਹਾਂ। ਤੇਰੈ ਕੰਮਿ = ਤੇਰੇ ਕੰਮ ਵਿਚ। ਤੇਰੈ ਨਾਇ = ਤੇਰੇ ਨਾਮ ਵਿਚ।2। ਜੇਤਾ = ਜਿਤਨਾ ਕੁਝ। ਦੇਹਿ = ਤੂੰ ਦੇਂਦਾ ਹੈਂ। ਹਉ = ਮੈਂ। ਬਿਆ = ਦੂਜਾ। ਦਰੁ = ਦਰਵਾਜਾ, ਘਰ। ਕੈ ਦਰਿ = ਕਿਸ ਦੇ ਦਰ ਤੇ? ਜਾਉ = ਜਾਉਂ, ਮੈਂ ਜਾਵਾਂ। ਤੇਰੈ ਪਾਸਿ = ਤੇਰੇ ਕੋਲ, ਤੇਰੇ ਹਵਾਲੇ ਹਨ, ਤੇਰੇ ਹੀ ਆਸਰੇ ਹਨ।3। ਮੰਝਿ = ਵਿਚਕਾਰ। ਮਿਆਨੋੁ, ਜਹਾਨੋੁ, ਪਰਵਾਨੋੁ = {ਨੋਟ: ਅਸਲ ਲਫ਼ਜ਼ ਹਨ– ਮਿਆਨੁ, ਜਹਾਨੁ, ਪਰਵਾਨੁ। ਛੰਦ ਦੀ ਚਾਲ ਪੂਰੀ ਰੱਖਣ ਲਈ ਇਕ ਮਾਤ੍ਰਾ ਵਧਾਈ ਗਈ ਹੈ, ਇਹ ਪੜ੍ਹਨੇ ਹਨ– ਮਿਆਨੋ, ਜਹਾਨੋ, ਪਰਵਾਨੋ}। ਮਿਆਨੁ = ਦਰਮਿਆਨ, ਵਿਚਕਾਰਲਾ ਹਿੱਸਾ। ਤਿਸੁ ਭਾਵੈ = ਉਸ ਪ੍ਰਭੂ ਨੂੰ ਚੰਗਾ ਲੱਗੇ। ਕੁਦਰਤਿ = ਸੱਤਿਆ, ਤਾਕਤ।4। |
25 | https://www.gurugranthdarpan.net/0025.html | ਸਿਰੀਰਾਗੁ ਮਹਲਾ ੧ ਘਰੁ ੪ ॥ ਕੀਤਾ ਕਹਾ ਕਰੇ ਮਨਿ ਮਾਨੁ ॥ ਦੇਵਣਹਾਰੇ ਕੈ ਹਥਿ ਦਾਨੁ ॥ ਭਾਵੈ ਦੇਇ ਨ ਦੇਈ ਸੋਇ ॥ ਕੀਤੇ ਕੈ ਕਹਿਐ ਕਿਆ ਹੋਇ ॥੧॥ ਆਪੇ ਸਚੁ ਭਾਵੈ ਤਿਸੁ ਸਚੁ ॥ ਅੰਧਾ ਕਚਾ ਕਚੁ ਨਿਕਚੁ ॥੧॥ ਰਹਾਉ ॥ ਜਾ ਕੇ ਰੁਖ ਬਿਰਖ ਆਰਾਉ ॥ ਜੇਹੀ ਧਾਤੁ ਤੇਹਾ ਤਿਨ ਨਾਉ ॥ ਫੁਲੁ ਭਾਉ ਫਲੁ ਲਿਖਿਆ ਪਾਇ ॥ ਆਪਿ ਬੀਜਿ ਆਪੇ ਹੀ ਖਾਇ ॥੨॥ ਕਚੀ ਕੰਧ ਕਚਾ ਵਿਚਿ ਰਾਜੁ ॥ ਮਤਿ ਅਲੂਣੀ ਫਿਕਾ ਸਾਦੁ ॥ ਨਾਨਕ ਆਣੇ ਆਵੈ ਰਾਸਿ ॥ ਵਿਣੁ ਨਾਵੈ ਨਾਹੀ ਸਾਬਾਸਿ ॥੩॥੩੨॥{ਪੰਨਾ 25} | ਪਰਮਾਤਮਾ ਆਪ ਸਦਾ-ਥਿਰ ਰਹਿਣ ਵਾਲਾ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ (ਆਪਣਾ ਨਾਮ) ਹੀ ਪਸੰਦ ਆਉਂਦਾ ਹੈ। ਪਰ ਗਿਆਨ-ਹੀਣ ਜੀਵ (ਮਾਇਆ ਦੀ ਮਲਕੀਅਤ ਦੇ ਕਾਰਨ) ਹੋਛਾ ਹੈ, ਸਦਾ ਹੋਛਾ ਹੀ ਟਿਕਿਆ ਰਹਿੰਦਾ ਹੈ (ਪ੍ਰਭੂ ਨੂੰ ਇਹ ਹੋਛਾ-ਪਨ ਪਸੰਦ ਨਹੀਂ ਆ ਸਕਦਾ) ।1। ਰਹਾਉ। (ਦੁਨੀਆ ਦੇ ਪਦਾਰਥਾਂ ਦੀ) ਵੰਡ (ਦੀ ਤਾਕਤ) ਦਾਤਾਰ ਪ੍ਰਭੂ ਦੇ ਆਪਣੇ ਹੱਥ ਵਿਚ ਹੈ, ਪ੍ਰਭੂ ਦਾ ਪੈਦਾ ਕੀਤਾ ਹੋਇਆ ਜੀਵ ਆਪਣੇ ਮਨ ਵਿਚ (ਮਾਇਆ ਦਾ) ਕੀਹ ਮਾਣ ਕਰ ਸਕਦਾ ਹੈ? ਉਸ ਦੀ ਮਰਜ਼ੀ ਹੈ ਕਿ ਧਨ-ਪਦਾਰਥ ਦੇਵੇ ਜਾਂ ਨਾਹ ਦੇਵੇ। ਪੈਦਾ ਕੀਤੇ ਜੀਵ ਦੇ ਆਖਿਆਂ ਕੁਝ ਨਹੀਂ ਬਣ ਸਕਦਾ।1। ਜਿਸ ਪਰਮਾਤਮਾ ਦੇ (ਪੈਦਾ ਕੀਤੇ ਹੋਏ ਇਹ) ਰੁੱਖ ਬਿਰਖ ਹਨ ਉਹ ਹੀ ਇਹਨਾਂ ਨੂੰ ਸਜਾਵਟ ਦੇਂਦਾ ਹੈ। ਜਿਹੋ ਜਿਹਾ ਰੁੱਖਾਂ ਦਾ ਅਸਲਾ ਹੈ ਤਿਹੋ ਜਿਹਾ ਉਹਨਾਂ ਦਾ ਨਾਮ ਪੈ ਜਾਂਦਾ ਹੈ (ਉਹੋ ਜਿਹੇ ਉਹਨਾਂ ਨੂੰ ਫੁੱਲ ਫਲ ਪੈਂਦੇ ਹਨ) । (ਇਸੇ ਤਰ੍ਹਾਂ ਜਿਹੋ ਜਿਹੀ) ਭਾਵਨਾ ਦਾ ਫੁੱਲ (ਕਿਸੇ ਮਨੁੱਖ ਦੇ ਅੰਦਰ ਹੈ) ਉਸੇ ਅਨੁਸਾਰ ਉਸ ਨੂੰ ਜੀਵਨ-ਫਲ ਲੱਗਦਾ ਹੈ। (ਉਸ ਦਾ ਜੀਵਨ ਬਣਦਾ ਹੈ) । ਹਰੇਕ ਮਨੁੱਖ ਜੋ ਕੁਝ ਆਪ ਬੀਜਦਾ ਹੈ ਆਪ ਹੀ ਖਾਂਦਾ ਹੈ (ਜਿਹੋ ਜਿਹੇ ਕਰਮ ਕਰਦਾ ਹੈ, ਵੈਸਾ ਹੀ ਉਸ ਦਾ ਜੀਵਨ ਉਸਰਦਾ ਹੈ) ।2। ਜਿਸ ਮਨੁੱਖ ਦੇ ਅੰਦਰ ਅੰਞਾਣ ਮਨ (ਜੀਵਨ-ਉਸਾਰੀ ਕਰਨ ਵਾਲਾ) ਰਾਜ = ਕਾਰੀਗਰ ਹੈ, ਉਸ ਦੀ ਜੀਵਨ- ਉਸਾਰੀ ਦੀ ਕੰਧ ਭੀ ਕੱਚੀ (ਕਮਜ਼ੋਰ) ਹੀ ਬਣਦੀ ਹੈ। ਉਸ ਦੀ ਅਕਲ ਭੀ ਫਿੱਕੀ ਤੇ ਉਸ ਦਾ ਸਾਰਾ ਜੀਵਨ ਭੀ ਫਿੱਕਾ (ਬੇ-ਰਸਾ) ਹੀ ਰਹਿੰਦਾ ਹੈ। (ਪਰ ਜੀਵ ਦੇ ਕੀਹ ਵੱਸ?) ਹੇ ਨਾਨਕ! ਜੇ ਪ੍ਰਭੂ ਆਪ ਜੀਵ ਦੇ ਜੀਵਨ ਨੂੰ ਸੁਧਾਰੇ ਤਾਂ ਹੀ ਸੁਧਰਦਾ ਹੈ। (ਨਹੀਂ ਤਾਂ) ਪ੍ਰਭੂ ਦੇ ਨਾਮ ਤੋਂ ਵਾਂਜੇ ਰਹਿ ਕੇ ਉਸ ਦੀ ਹਜ਼ੂਰੀ ਵਿਚ ਆਦਰ ਨਹੀਂ ਮਿਲਦਾ।3। 32। | ਕੀਤਾ = ਪੈਦਾ ਕੀਤਾ ਹੋਇਆ ਜੀਵ। ਮਨਿ = ਮਨ ਵਿਚ। ਕਹਾ ਮਾਨੁ ਕਰੇ = ਕੀਹ ਮਾਣ ਕਰ ਸਕਦਾ ਹੈ? ਕੈ ਹਥਿ = ਦੇ ਹੱਥ ਵਿਚ। ਭਾਵੈ = ਜੇ ਚੰਗਾ ਲੱਗੇ, ਜੇ ਉਸ ਦੀ ਮਰਜ਼ੀ ਹੋਵੇ। ਕੈ ਕਹਿਐ = ਦੇ ਕਹਿਣ ਨਾਲ।1। ਸਚੁ = ਸਦਾ-ਥਿਰ ਰਹਿਣ ਵਾਲਾ। ਤਿਸੁ = ਉਸ ਨੂੰ। ਅੰਧਾ = ਗਿਆਨ-ਹੀਣ। ਕਚਾ = ਕੱਚਾ, ਹੋਛਾ। ਕਚੁ = ਹੋਛਾ। ਨਿਕਚੁ = ਬਿਲਕੁਲ ਹੋਛਾ।1। ਰਹਾਉ। ਆਰਾਉ = ਆਰਾਸਤਗੀ, ਸਜਾਵਟ। ਜਾ ਕੇ = ਜਿਸ ਦੇ (ਪੈਦਾ ਕੀਤੇ ਹੋਏ) । ਧਾਤੁ = ਅਸਲਾ। ਭਾਉ = ਭਾਵਨਾ, ਰੁਚੀ। ਬੀਜਿ = ਬੀਜ ਕੇ। ਖਾਇ = ਖਾਂਦਾ ਹੈ।2। ਕੰਧ = (ਜੀਵਨ-ਉਸਾਰੀ ਦੀ) ਕੰਧ। ਰਾਜੁ = (ਜੀਵਨ-ਉਸਾਰੀ ਬਣਾਵਣ ਵਾਲਾ) ਮਨ। ਅਲੂਣੀ = ਗੁਣ-ਹੀਣ। ਸਾਦੁ = ਸੁਆਦ (ਭਾਵ, ਜੀਵਨ) । ਆਣੇ ਰਾਸਿ = ਜੇ ਰਾਸਿ ਆਣੇ, ਜੇ ਸੁਧਾਰ ਦੇਵੇ। ਆਵੈ ਰਾਸਿ = ਰਾਸਿ ਆਵੈ, ਸੁਧਰ ਜਾਂਦਾ ਹੈ। ਸਾਬਾਸਿ = ਆਦਰ, ਇੱਜ਼ਤ।3। |
25 | https://www.gurugranthdarpan.net/0025.html | ਸਿਰੀਰਾਗੁ ਮਹਲਾ ੧ ਘਰੁ ੫ ॥ ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥ ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲ ਪਲੈ ॥੧॥ ਬਿਨੁ ਤੇਲ ਦੀਵਾ ਕਿਉ ਜਲੈ ॥੧॥ ਰਹਾਉ ॥ ਪੋਥੀ ਪੁਰਾਣ ਕਮਾਈਐ ॥ ਭਉ ਵਟੀ ਇਤੁ ਤਨਿ ਪਾਈਐ ॥ ਸਚੁ ਬੂਝਣੁ ਆਣਿ ਜਲਾਈਐ ॥੨॥ ਇਹੁ ਤੇਲੁ ਦੀਵਾ ਇਉ ਜਲੈ ॥ ਕਰਿ ਚਾਨਣੁ ਸਾਹਿਬ ਤਉ ਮਿਲੈ ॥੧॥ ਰਹਾਉ ॥ ਇਤੁ ਤਨਿ ਲਾਗੈ ਬਾਣੀਆ ॥ ਸੁਖੁ ਹੋਵੈ ਸੇਵ ਕਮਾਣੀਆ ॥ ਸਭ ਦੁਨੀਆ ਆਵਣ ਜਾਣੀਆ ॥੩॥ ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥ ਕਹੁ ਨਾਨਕ ਬਾਹ ਲੁਡਾਈਐ ॥੪॥੩੩॥{ਪੰਨਾ 25} | (ਸਿਮਰਨ ਦੇ) ਤੇਲ ਤੋਂ ਬਿਨਾ (ਆਤਮਕ ਜੀਵਨ ਦਾ) ਦੀਵਾ ਕਿਵੇਂ ਟਹਕਦਾ ਰਹਿ ਸਕੇ? (ਮਾਇਆ- ਮੋਹ ਦੀ ਹਨੇਰੀ ਦੇ ਝੋਂਕੇ ਜਿੰਦ ਨੂੰ ਅਡੋਲ ਨਹੀਂ ਰਹਿਣ ਦੇਂਦੇ) ।1। ਰਹਾਉ। ਅਛਲ ਮਾਇਆ = ਜਿਸ ਨੂੰ ਕੋਈ ਛਲਣ ਦਾ ਜਤਨ ਕਰੇ ਤਾਂ ਛਲੀ ਨਹੀਂ ਜਾਂਦੀ, ਜਿਸ ਨੂੰ ਕਿਸੇ ਦੀ ਕਟਾਰ ਕੋਈ ਜ਼ਖ਼ਮ ਨਹੀਂ ਕਰ ਸਕਦੀ (ਜਿਸ ਨੂੰ ਕੋਈ ਮਾਰ-ਮੁਕਾ ਨਹੀਂ ਸਕਦਾ) = ਦੇ ਅੱਗੇ ਲੋਭੀ ਜੀਵ ਦਾ ਮਨ ਡੋਲ ਜਾਂਦਾ ਹੈ। ਮਾਲਕ ਪ੍ਰਭੂ ਦੀ ਰਜ਼ਾ ਇਸੇ ਤਰ੍ਹਾਂ ਦੀ ਹੈ (ਭਾਵ, ਜਗਤ ਵਿਚ ਨਿਯਮ ਹੀ ਇਹ ਹੈ ਕਿ ਜਿਥੇ ਨਾਮ ਨਹੀਂ ਉਥੇ ਮਨ ਮਾਇਆ ਅੱਗੇ ਡੋਲ ਜਾਂਦਾ ਹੈ) ।1। ਧਰਮ ਪੁਸਤਕਾਂ ਅਨੁਸਾਰ ਜੀਵਨ ਬਣਾਈਏ (-ਇਹ ਹੋਵੇ ਤੇਲ) , ਪਰਮਾਤਮਾ ਦਾ ਡਰ = ਇਹ ਸਰੀਰ (-ਦੀਵੇ) ਵਿਚ ਵੱਟੀ ਪਾ ਦੇਈਏ, ਪਰਮਾਤਮਾ ਨਾਲ ਡੂੰਘੀ ਸਾਂਝ (-ਇਹ ਅੱਗ) ਲਿਆ ਕੇ ਬਾਲੀਏ।2। ਇਹ ਨਾਮ-ਤੇਲ ਹੋਵੇ, ਤਾਹੀਏਂ ਇਹ ਜੀਵਨ ਦਾ ਦੀਵਾ ਟਹਕਦਾ ਹੈ। (ਹੇ ਭਾਈ!) ਪ੍ਰਭੂ ਦੇ ਨਾਮ ਦਾ ਚਾਨਣ ਕਰ, ਤਦੋਂ ਹੀ ਮਾਲਕ-ਪ੍ਰਭੂ ਦਾ ਦਰਸ਼ਨ ਹੁੰਦਾ ਹੈ।1। ਰਹਾਉ। (ਜਿਸ ਮਨੁੱਖ ਨੂੰ) ਇਸ ਸਰੀਰ ਵਿਚ ਗੁਰੂ ਦਾ ਉਪਦੇਸ਼ ਅਸਰ ਕਰਦਾ ਹੈ, (ਪ੍ਰਭੂ ਦੀ) ਸੇਵਾ ਕਰਨ ਨਾਲ (ਸਿਮਰਨ ਕਰਨ ਨਾਲ) ਉਸ ਨੂੰ ਆਤਮਕ ਆਨੰਦ ਮਿਲਦਾ ਹੈ, ਜਗਤ ਉਸ ਨੂੰ ਨਾਸਵੰਤ ਦਿੱਸਦਾ ਹੈ।3। (ਹੇ ਭਾਈ!) ਦੁਨੀਆ ਵਿਚ (ਆ ਕੇ) ਪ੍ਰਭੂ ਦੀ ਸੇਵਾ (ਸਿਮਰਨ) ਕਰਨੀ ਚਾਹੀਦੀ ਹੈ ਤਦੋਂ ਹੀ ਉਸ ਦੀ ਹਜ਼ੂਰੀ ਵਿਚ ਬੈਠਣ ਨੂੰ ਥਾਂ ਮਿਲਦਾ ਹੈ। ਹੇ ਨਾਨਕ ਆਖ– (ਸਿਮਰਨ ਦੀ ਬਰਕਤਿ ਨਾਲ) ਬੇ-ਫ਼ਿਕਰ ਹੋ ਜਾਈਦਾ ਹੈ। (ਕੋਈ ਚਿੰਤਾ-ਸੋਗ ਨਹੀਂ ਵਿਆਪਦਾ) ।4। 33। | ਅਛਲ = ਜੋ ਛਲੀ ਨਾ ਜਾ ਸਕੇ, ਜਿਸ ਨੂੰ ਕੋਈ ਠੱਗ ਨਾ ਸਕੇ। ਨ ਛਲੈ = ਨਹੀਂ ਠੱਗੀ ਜਾਂਦੀ, ਧੋਖਾ ਨਹੀਂ ਖਾਦੀ। ਛਲਾਈ ਨਹ ਛਲੈ = ਜੇ ਕੋਈ ਛਲਣ ਦਾ ਯਤਨ ਕਰੇ ਭੀ, ਤਾਂ ਉਹ ਛਲੀ ਨਹੀਂ ਜਾ ਸਕਦੀ। ਘਾਉ = ਜ਼ਖ਼ਮ। ਸਾਹਿਬੁ = ਮਾਲਕ ਪ੍ਰਭੂ। ਟਲਪਲੈ = ਡੋਲਦਾ ਹੈ।1। ਕਿਉ ਜਲੈ = ਬਲਦਾ ਨਹੀਂ ਰਹਿ ਸਕਦਾ।1। ਰਹਾਉ। ਕਮਾਈਐ = ਕਮਾਈ ਕਰੀਏ, ਜੀਵਨ ਬਣਾਈਏ। ਇਤੁ = ਇਸ ਵਿਚ। ਤਨਿ = ਤਨ ਵਿਚ। ਇਤੁ ਤਨਿ = ਇਸ ਤਨ ਵਿਚ। ਸਚੁ ਬੂਝਣੁ = ਸਚ ਨੂੰ ਸਮਝਣਾ, ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਣੀ। ਆਣਿ = ਲਿਆ ਕੇ।2। ਬਾਣੀਆ = ਗੁਰੂ ਦੀ ਬਾਣੀ। ਲਾਗੈ = ਅਸਰ ਕਰੇ।3। ਬੈਸਣੁ = ਬੈਠਣ ਦੀ ਥਾਂ। ਬਾਹ ਲੁਡਾਈਐ = ਬੇ-ਫ਼ਿਕਰ ਹੋ ਜਾਈਦਾ ਹੈ।4। |
26 | https://www.gurugranthdarpan.net/0026.html | ਸਿਰੀਰਾਗੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥ ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥ ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥ ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥੧॥ ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥ ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ ॥ ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥ ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥ ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥ ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥੨॥ ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥ ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥ ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥੩॥ ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥ ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥ ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥ ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥੪॥੧॥੩੪॥{ਪੰਨਾ 26} | ਹੇ ਮੇਰੇ ਮਨ! ਪਰਮਾਤਮਾ (ਦੇ ਨਾਮ) ਦਾ ਸੁਆਦ ਚੱਖ, (ਤੇਰੀ ਮਾਇਆ ਵਾਲੀ) ਤ੍ਰਿਸ਼ਨਾ ਦੂਰ ਹੋ ਜਾਏਗੀ। ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ 'ਹਰਿ ਰਸ' ਚੱਖਿਆ, ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ।1। ਰਹਾਉ। ਮੈਂ ਇਕਾਗ੍ਰ ਮਨ ਹੋ ਕੇ ਇਕਾਗ੍ਰ ਚਿੱਤ ਹੋ ਕੇ ਪ੍ਰੇਮ ਨਾਲ ਆਪਣੇ ਸਤਿਗੁਰੂ ਦੀ ਸਰਨ ਲੈਂਦਾ ਹਾਂ। ਸਤਿਗੁਰੂ ਮਨ ਦੀਆਂ ਇੱਛਾਂ ਪੂਰੀਆਂ ਕਰਨ ਵਾਲਾ ਤੀਰਥ ਹੈ (ਪਰ ਇਹ ਸਮਝ ਉਸ ਮਨੁੱਖ ਨੂੰ ਆਉਂਦੀ ਹੈ) ਜਿਸ ਨੂੰ (ਗੁਰੂ ਆਪ) ਸਮਝਾਏ। (ਗੁਰੂ ਪਾਸੋਂ) ਮਨ-ਇੱਛਤ ਮੰਗ ਮਿਲ ਜਾਂਦੀ ਹੈ, ਮਨੁੱਖ ਜੋ ਇੱਛਾ ਧਾਰਦਾ ਹੈ ਉਹੀ ਫਲ ਹਾਸਲ ਕਰ ਲੈਂਦਾ ਹੈ। (ਪਰ) ਪਰਮਾਤਮਾ ਦਾ ਨਾਮ ਹੀ ਸਿਮਰਨਾ ਚਾਹੀਦਾ ਹੈ ਤੇ (ਗੁਰੂ ਪਾਸੋਂ) ਨਾਮ ਹੀ ਮੰਗਣਾ ਚਾਹੀਦਾ ਹੈ, ਨਾਮ ਵਿਚ ਜੁੜਿਆ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ।1। ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦੀ ਸਰਨ ਲਈ ਹੈ, ਉਹਨਾਂ ਨੇ (ਸਭ ਪਦਾਰਥਾਂ ਦਾ) ਖ਼ਜ਼ਾਨਾ ਪ੍ਰਭੂ-ਨਾਮ ਪ੍ਰਾਪਤ ਕਰ ਲਿਆ ਹੈ। ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ-ਰਸ ਰਚ ਗਿਆ ਹੈ, ਉਹਨਾਂ ਦੇ ਮਨ ਵਿਚੋਂ ਅਹੰਕਾਰ ਦੂਰ ਹੋ ਗਿਆ ਹੈ। ਉਹਨਾਂ ਦੇ ਹਿਰਦੇ ਦਾ ਕੌਲ-ਫੁੱਲ ਖਿੜ ਪਿਆ ਹੈ, ਉਹਨਾਂ ਦੀ ਸੁਰਤਿ ਆਤਮਕ ਅਡੋਲਤਾ ਵਿਚ ਲੱਗ ਗਈ ਹੈ। ਉਹਨਾਂ ਦਾ ਪਵਿਤ੍ਰ (ਹੋ ਚੁਕਾ) ਮਨ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ।2। (ਪਰ) ਜਗਤ ਵਿਚ ਉਹ ਬੰਦੇ ਵਿਰਲੇ ਹਨ ਜੇਹੜੇ ਪਿਆਰੇ ਸਤਿਗੁਰੂ ਦੀ ਸਰਨ ਲੈਂਦੇ ਹਨ, ਜੇਹੜੇ ਹਉਮੈ ਨੂੰ ਤੇ ਮਲਕੀਅਤ ਦੀ ਲਾਲਸਾ ਨੂੰ ਮਾਰ ਕੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਟਿਕਾਂਦੇ ਹਨ। ਮੈਂ ਉਹਨਾਂ ਬੰਦਿਆਂ ਤੋਂ ਸਦਕੇ ਹਾਂ ਜਿਨ੍ਹਾਂ ਦਾ ਪਰਮਾਤਮਾ ਦੇ ਨਾਮ ਵਿਚ ਹੀ ਪ੍ਰੇਮ ਬਣਿਆ ਰਹਿੰਦਾ ਹੈ। ਉਹੀ ਬੰਦੇ ਸਦਾ ਸੁਖੀ ਰਹਿੰਦੇ ਹਨ ਜਿਨ੍ਹਾਂ ਦੇ ਪਾਸ ਕਦੇ ਨਾਹ ਮੁੱਕਣ ਵਾਲਾ ਬੇਅੰਤ ਨਾਮ (ਦਾ ਖ਼ਜ਼ਾਨਾ) ਹੈ।3। ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, (ਨਾਮ ਦੀ ਬਰਕਤਿ ਨਾਲ) ਮਾਇਆ ਦਾ ਮੋਹ ਦੂਰ ਹੋ ਜਾਂਦਾ ਹੈ, ਮਾਇਆ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ। ਮਨੁੱਖ ਦਾ ਮਨ ਪਰਮਾਤਮਾ (ਦੀ ਯਾਦ) ਨਾਲ ਇਕ-ਮਿਕ ਹੋਇਆ ਰਹਿੰਦਾ ਹੈ, ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ (ਮਾਇਆ ਵਲੋਂ) ਉਪਰਾਮ ਰਹਿੰਦਾ ਹੈ। ਮੈਂ ਉਹਨਾਂ ਬੰਦਿਆਂ ਤੋਂ ਵਾਰਨੇ ਜਾਂਦਾ ਹਾਂ ਜਿਨ੍ਹਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆ ਗਿਆ ਹੈ। ਹੇ ਨਾਨਕ! ਪਰਮਾਤਮਾ ਦੀ ਮਿਹਰ ਦੀ ਨਜ਼ਰ ਨਾਲ ਹੀ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਤੇ ਸਾਰੇ ਗੁਣਾਂ ਦਾ ਖ਼ਜ਼ਾਨਾ ਨਾਮ ਪ੍ਰਾਪਤ ਹੁੰਦਾ ਹੈ।4।1। 34। | ਹਉ = ਮੈਂ। ਸੇਵੀ = ਸੇਵੀਂ, ਮੈਂ ਸੇਵਦਾ ਹਾਂ। ਇਕ ਮਨਿ = ਇਕ ਮਨ ਦੀ ਰਾਹੀਂ, ਇਕਾਗ੍ਰ ਹੋ ਕੇ। ਭਾਇ = ਪ੍ਰੇਮ ਨਾਲ। ਭਾਉ = ਪ੍ਰੇਮ। ਕਾਮਨਾ = ਇੱਛਿਆ। ਮਨ ਕਾਮਨਾ = ਮਨ ਦੀਆਂ ਕਾਮਨਾਂ। ਦੇਇ ਬੁਝਾਇ = ਸਮਝਾ ਦੇਂਦਾ ਹੈ। ਮਨ ਚਿੰਦਿਆ = ਮਨ-ਇੱਛਤ। ਵਰੁ = ਮੰਗ, ਬਖ਼ਸ਼ੀਸ਼। ਨਾਮੇ = ਨਾਮਿ ਹੀ, ਨਾਮ ਦੀ ਰਾਹੀਂ ਹੀ। ਸਹਜਿ = ਆਤਮਕ ਅਡੋਲਤਾ ਵਿਚ।1। ਤਿਖ = ਤੇਹ, ਤ੍ਰਿਸ਼ਨਾ। ਜਾਇ = ਦੂਰ ਹੋ ਜਾਏ। ਗੁਰਮੁਖਿ = ਗੁਰੂ ਦੀ ਰਾਹੀਂ।1। ਰਹਾਉ। ਨਿਧਾਨੁ = ਖ਼ਜ਼ਾਨਾ। ਅੰਤਰਿ = (ਉਹਨਾਂ ਦੇ) ਅੰਦਰ। ਰਵਿ ਰਹਿਆ = ਸਿੰਜਰ ਜਾਂਦਾ ਹੈ, ਰਚ ਜਾਂਦਾ ਹੈ। ਮਨਿ = ਮਨ ਵਿਚੋਂ। ਹਿਰਦੈ ਕਮਲੁ = ਹਿਰਦੇ ਦਾ ਕੌਲ ਫੁੱਲ।2। ਸੇਵਨਿ = (ਜੇਹੜੇ) ਸੇਂਵਦੇ ਹਨ। ਸੰਸਾਰਿ = ਸੰਸਾਰ ਵਿਚ। ਮਮ = ਮੇਰਾ। ਮਮਤਾ = ਮਲਕੀਅਤ ਦੀ ਲਾਲਸਾ। ਉਰਧਾਰਿ = ਹਿਰਦੇ ਵਿਚ ਟਿਕਾ ਕੇ। ਉਰ = ਹਿਰਦਾ। ਸੇਈ = ਉਹੀ। ਚਹੁ ਜੁਗੀ = ਚੌਹਾਂ ਜੁਗਾਂ ਵਿਚ, ਸਦਾ ਹੀ। ਅਖੁਟੁ = ਕਦੇ ਨਾਹ ਮੁੱਕਣ ਵਾਲਾ। ਅਪਾਰੁ = ਬੇਅੰਤ, ਜਿਸ ਦਾ ਪਾਰ ਨਾਹ ਪੈ ਸਕੇ।3। ਗੁਰਿ ਮਿਲਿਐ = ਜੇ ਗੁਰੂ ਮਿਲ ਪਏ। ਚੂਕੈ = ਦੂਰ ਹੋ ਜਾਂਦਾ ਹੈ। ਸੇਤੀ = ਨਾਲ। ਰਵਿ ਰਹਿਆ = ਇਕ-ਮਿਕ ਹੋਇਆ ਰਹਿੰਦਾ ਹੈ। ਘਰ ਹੀ ਮਾਹਿ = ਘਰ ਵਿਚ ਹੀ। ਉਦਾਸੁ = ਨਿਰਲੇਪ, ਉਪਰਾਮ। ਸਾਦੁ = ਸੁਆਦ। ਹਉ ਜਾਸੁ = ਮੈਂ ਜਾਂਦਾ ਹਾਂ। ਬਲਿਹਾਰੈ = ਕੁਰਬਾਨ। ਨਦਰੀ = ਮਿਹਰ ਦੀ ਨਜ਼ਰ ਨਾਲ। ਗੁਣ ਤਾਸੁ = ਗੁਣਾਂ ਦਾ ਖ਼ਜ਼ਾਨਾ।4। |
26 | https://www.gurugranthdarpan.net/0026.html | ਸਿਰੀਰਾਗੁ ਮਹਲਾ ੩ ॥ ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ ॥ ਹਰਿ ਕਾ ਮਹਲੁ ਨ ਪਾਵਈ ਮਰਿ ਵਿਸਟਾ ਮਾਹਿ ਸਮਾਇ ॥੧॥ ਮਨ ਰੇ ਗ੍ਰਿਹ ਹੀ ਮਾਹਿ ਉਦਾਸੁ ॥ ਸਚੁ ਸੰਜਮੁ ਕਰਣੀ ਸੋ ਕਰੇ ਗੁਰਮੁਖਿ ਹੋਇ ਪਰਗਾਸੁ ॥੧॥ ਰਹਾਉ ॥ ਗੁਰ ਕੈ ਸਬਦਿ ਮਨੁ ਜੀਤਿਆ ਗਤਿ ਮੁਕਤਿ ਘਰੈ ਮਹਿ ਪਾਇ ॥ ਹਰਿ ਕਾ ਨਾਮੁ ਧਿਆਈਐ ਸਤਸੰਗਤਿ ਮੇਲਿ ਮਿਲਾਇ ॥੨॥ ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥ ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥੩॥ ਹਰਿ ਹਾਰੁ ਕੰਠਿ ਜਿਨੀ ਪਹਿਰਿਆ ਗੁਰ ਚਰਣੀ ਚਿਤੁ ਲਾਇ ॥ ਤਿਨਾ ਪਿਛੈ ਰਿਧਿ ਸਿਧਿ ਫਿਰੈ ਓਨਾ ਤਿਲੁ ਨ ਤਮਾਇ ॥੪॥ ਜੋ ਪ੍ਰਭ ਭਾਵੈ ਸੋ ਥੀਐ ਅਵਰੁ ਨ ਕਰਣਾ ਜਾਇ ॥ ਜਨੁ ਨਾਨਕੁ ਜੀਵੈ ਨਾਮੁ ਲੈ ਹਰਿ ਦੇਵਹੁ ਸਹਜਿ ਸੁਭਾਇ ॥੫॥੨॥੩੫॥{ਪੰਨਾ 26} | ਹੇ (ਮੇਰੇ) ਮਨ! ਗ੍ਰਿਹਸਤ ਵਿਚ (ਰਹਿੰਦਾ ਹੋਇਆ) ਹੀ (ਮਾਇਆ ਦੇ ਮੋਹ ਵਲੋਂ) ਨਿਰਲੇਪ (ਰਹੁ) । (ਪਰ ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਦੀ ਸਰਨ ਪੈ ਕੇ ਸੂਝ ਪੈਦਾ ਹੁੰਦੀ ਹੈ ਉਹ ਮਨੁੱਖ (ਹੀ) ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਤੇ ਵਿਕਾਰਾਂ ਵਲੋਂ ਸੰਕੋਚ ਕਰਦਾ ਹੈ (ਇਸ ਵਾਸਤੇ, ਹੇ ਮਨ! ਗੁਰੂ ਦੀ ਸਰਨ ਪੈ ਕੇ ਇਹ ਕਰਨ-ਜੋਗ ਕੰਮ ਕਰਨ ਦੀ ਜਾਚ ਸਿੱਖ) ।1। ਰਹਾਉ। ਬਹੁਤੇ ਧਾਰਮਿਕ ਪਹਿਰਾਵੇ ਪਹਿਨ ਕੇ (ਦੂਜਿਆਂ ਨੂੰ ਠੱਗਣ ਲਈ ਆਪਣੇ) ਮਨ ਵਿਚ ਹਿਰਦੇ ਵਿਚ ਖੋਟ ਕਮਾ ਕੇ (ਆਪ ਹੀ) ਭਟਕਣਾ ਵਿਚ ਪੈ ਜਾਈਦਾ ਹੈ। (ਜੇਹੜਾ ਮਨੁੱਖ ਇਹ ਵਿਖਾਵਾ ਠੱਗੀ ਕਰਦਾ ਹੈ ਉਹ) ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦਾ, (ਉਹ ਸਗੋਂ) ਆਤਮਕ ਮੌਤ ਸਹੇੜ ਕੇ (ਠੱਗੀ ਆਦਿਕ ਵਿਕਾਰਾਂ ਦੇ) ਗੰਦ ਵਿਚ ਫਸਿਆ ਰਹਿੰਦਾ ਹੈ।1। ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ ਹੈ, ਉਹ ਗ੍ਰਿਹਸਤ ਵਿਚ ਰਹਿੰਦਿਆਂ ਹੀ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ, ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦਾ ਹੈ। (ਇਸ ਵਾਸਤੇ, ਹੇ ਮਨ!) ਸਾਧ ਸੰਗਤਿ ਦੇ ਇਕੱਠ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ।2। (ਹੇ ਭਾਈ!) ਜੇ ਤੂੰ (ਕਾਮ-ਵਾਸਨਾ ਪੂਰੀ ਕਰਨ ਲਈ) ਲੱਖ ਇਸਤ੍ਰੀਆਂ ਭੀ ਭੋਗ ਲਏਂ, ਜੇ ਤੂੰ ਸਾਰੀ ਧਰਤੀ ਦਾ ਰਾਜ ਭੀ ਕਰ ਲਏਂ, ਤਾਂ ਭੀ ਸਤਿਗੁਰ ਦੀ ਸਰਨ ਤੋਂ ਬਿਨਾ ਆਤਮਕ ਸੁਖ ਨਹੀਂ ਲੱਭ ਸਕੇਂਗਾ, (ਸਗੋਂ) ਮੁੜ ਮੁੜ ਜੂਨਾਂ ਵਿਚ ਪਿਆ ਰਹੇਂਗਾ।3। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਕੇ ਪਰਮਾਤਮਾ ਦੇ ਨਾਮ-ਸਿਮਰਨ ਦਾ ਹਾਰ ਆਪਣੇ ਗਲ ਵਿਚ ਪਹਿਨ ਲਿਆ ਹੈ, ਕਰਾਮਾਤੀ ਤਾਕਤ ਉਹਨਾਂ ਦੇ ਪਿੱਛੇ ਪਿੱਛੇ ਤੁਰੀ ਫਿਰਦੀ ਹੈ, ਪਰ ਉਹਨਾਂ ਨੂੰ ਉਸ ਦਾ ਰਤਾ ਭਰ ਭੀ ਲਾਲਚ ਨਹੀਂ ਹੁੰਦਾ।4। (ਪਰ ਅਸਾਂ ਜੀਵਾਂ ਦੇ ਕੀਹ ਵੱਸ?) ਹੇ ਪ੍ਰਭੂ! ਜੋ ਕੁਝ ਤੈਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ, (ਤੇਰੀ ਮਰਜ਼ੀ ਤੋਂ ਲਾਂਭੇ) ਹੋਰ ਕੁਝ ਕੀਤਾ ਨਹੀਂ ਜਾ ਸਕਦਾ। ਹੇ ਹਰੀ! (ਮੈਨੂੰ) ਆਪਣਾ ਨਾਮ ਬਖ਼ਸ਼, ਤਾਕਿ ਆਤਮਕ ਅਡੋਲਤਾ ਵਿਚ ਟਿਕ ਕੇ, ਤੇਰੇ ਪ੍ਰੇਮ ਵਿਚ ਜੁੜ ਕੇ (ਤੇਰਾ) ਦਾਸ ਨਾਨਕ (ਤੇਰਾ) ਨਾਮ ਸਿਮਰ ਕੇ ਆਤਮਕ ਜੀਵਨ ਪ੍ਰਾਪਤ ਕਰ ਸਕੇ।5।2। 35। | ਭੇਖ ਕਰਿ = ਧਾਰਮਿਕ ਪਹਿਰਾਵੇ ਪਹਿਨ ਕੇ। ਕਰਿ = ਕਰ ਕੇ। ਭਰਮਾਈਐ = ਭਟਕਣਾ ਵਿਚ ਪੈ ਜਾਈਦਾ ਹੈ। ਮਨਿ = ਮਨ ਵਿਚ। ਹਿਰਦੈ = ਹਿਰਦੇ ਵਿਚ। ਕਪਟੁ = ਧੋਖਾ। ਕਮਾਇ = ਕਮਾ ਕੇ, ਕਰ ਕੇ। ਮਹਲੁ = ਟਿਕਾਣਾ। ਪਾਵਈ = ਪਾਵੈ, ਪ੍ਰਾਪਤ ਕਰਦਾ ਹੈ, ਲੱਭ ਲੈਂਦਾ ਹੈ। ਮਰਿ = (ਆਤਮਕ ਮੌਤੇ) ਮਰ ਕੇ, ਆਤਮਕ ਮੌਤ ਸਹੇੜ ਕੇ। ਵਿਸਟਾ ਮਾਹਿ = ਗੰਦ ਵਿਚ, ਵਿਕਾਰਾਂ ਦੇ ਗੰਦ ਵਿਚ।1। ਸਚੁ = ਸਦਾ-ਥਿਰ ਪ੍ਰਭੂ ਦਾ ਨਾਮ। ਸੰਜਮੁ = ਵਿਕਾਰਾਂ ਵਲੋਂ ਪਰਹੇਜ਼। ਕਰਣੀ = ਕਰਤੱਬ, ਕਰਨ-ਜੋਗ ਕੰਮ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਪਰਗਾਸੁ = (ਆਤਮਕ) ਚਾਨਣ, ਸੂਝ।1। ਰਹਾਉ। ਸਬਦਿ = ਸ਼ਬਦ ਦੀ ਰਾਹੀਂ। ਗਤਿ = ਉੱਚੀ ਆਤਮਕ ਅਵਸਥਾ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਘਰੈ = ਘਰ ਹੀ। ਘਰੈ ਮਹਿ = ਘਰ ਹੀ ਮਹਿ। ਮੇਲਿ = ਮੇਲ ਵਿਚ, ਇਕੱਠ ਵਿਚ। ਮਿਲਾਇ = ਮਿਲਿ, ਮਿਲ ਕੇ।2। ਨਵਖੰਡ ਰਾਜੁ = ਸਾਰੀ ਧਰਤੀ ਦਾ ਰਾਜ। ਨ ਪਾਵਹੀ = ਤੂੰ ਨਹੀਂ ਪ੍ਰਾਪਤ ਕਰੇਂਗਾ।3। ਕੰਠਿ = ਗਲ ਵਿਚ, ਲਾਇ = ਲਾ ਕੇ। ਰਿਧਿ ਸਿਧਿ = ਕਰਾਮਾਤੀ ਤਾਕਤ। ਤਿਲੁ = ਰਤਾ ਭਰ। ਤਮਾਇ = ਤਮਹ, ਲਾਲਚ।4। ਪ੍ਰਭ ਭਾਵੈ = ਹੇ ਪ੍ਰਭੂ! ਤੈਨੂੰ ਭਾਵੈ। ਜੀਵੈ = ਆਤਮਕ ਜੀਵਨ ਪ੍ਰਾਪਤ ਕਰ ਸਕੇ। ਹਰਿ = ਹੇ ਹਰੀ! ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ।4। |
27 | https://www.gurugranthdarpan.net/0027.html | ਸਿਰੀਰਾਗੁ ਮਹਲਾ ੩ ਘਰੁ ੧ ॥ ਜਿਸ ਹੀ ਕੀ ਸਿਰਕਾਰ ਹੈ ਤਿਸ ਹੀ ਕਾ ਸਭੁ ਕੋਇ ॥ ਗੁਰਮੁਖਿ ਕਾਰ ਕਮਾਵਣੀ ਸਚੁ ਘਟਿ ਪਰਗਟੁ ਹੋਇ ॥ ਅੰਤਰਿ ਜਿਸ ਕੈ ਸਚੁ ਵਸੈ ਸਚੇ ਸਚੀ ਸੋਇ ॥ ਸਚਿ ਮਿਲੇ ਸੇ ਨ ਵਿਛੁੜਹਿ ਤਿਨ ਨਿਜ ਘਰਿ ਵਾਸਾ ਹੋਇ ॥੧॥ ਮੇਰੇ ਰਾਮ ਮੈ ਹਰਿ ਬਿਨੁ ਅਵਰੁ ਨ ਕੋਇ ॥ ਸਤਗੁਰੁ ਸਚੁ ਪ੍ਰਭੁ ਨਿਰਮਲਾ ਸਬਦਿ ਮਿਲਾਵਾ ਹੋਇ ॥੧॥ ਰਹਾਉ ॥ ਸਬਦਿ ਮਿਲੈ ਸੋ ਮਿਲਿ ਰਹੈ ਜਿਸ ਨਉ ਆਪੇ ਲਏ ਮਿਲਾਇ ॥ ਦੂਜੈ ਭਾਇ ਕੋ ਨਾ ਮਿਲੈ ਫਿਰਿ ਫਿਰਿ ਆਵੈ ਜਾਇ ॥ ਸਭ ਮਹਿ ਇਕੁ ਵਰਤਦਾ ਏਕੋ ਰਹਿਆ ਸਮਾਇ ॥ ਜਿਸ ਨਉ ਆਪਿ ਦਇਆਲੁ ਹੋਇ ਸੋ ਗੁਰਮੁਖਿ ਨਾਮਿ ਸਮਾਇ ॥੨॥ ਪੜਿ ਪੜਿ ਪੰਡਿਤ ਜੋਤਕੀ ਵਾਦ ਕਰਹਿ ਬੀਚਾਰੁ ॥ ਮਤਿ ਬੁਧਿ ਭਵੀ ਨ ਬੁਝਈ ਅੰਤਰਿ ਲੋਭ ਵਿਕਾਰੁ ॥ ਲਖ ਚਉਰਾਸੀਹ ਭਰਮਦੇ ਭ੍ਰਮਿ ਭ੍ਰਮਿ ਹੋਇ ਖੁਆਰੁ ॥ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੩॥ ਸਤਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਸਬਦਿ ਮਿਲਹਿ ਤਾ ਹਰਿ ਮਿਲੈ ਸੇਵਾ ਪਵੈ ਸਭ ਥਾਇ ॥ ਪਾਰਸਿ ਪਰਸਿਐ ਪਾਰਸੁ ਹੋਇ ਜੋਤੀ ਜੋਤਿ ਸਮਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਤਗੁਰੁ ਮਿਲਿਆ ਆਇ ॥੪॥ ਮਨ ਭੁਖਾ ਭੁਖਾ ਮਤ ਕਰਹਿ ਮਤ ਤੂ ਕਰਹਿ ਪੂਕਾਰ ॥ ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ ਅਧਾਰੁ ॥ ਨਿਰਭਉ ਸਦਾ ਦਇਆਲੁ ਹੈ ਸਭਨਾ ਕਰਦਾ ਸਾਰ ॥ ਨਾਨਕ ਗੁਰਮੁਖਿ ਬੁਝੀਐ ਪਾਈਐ ਮੋਖ ਦੁਆਰੁ ॥੫॥੩॥੩੬॥{ਪੰਨਾ 27} | ਹੇ ਮੇਰੇ ਰਾਮ! ਪ੍ਰਭੂ ਤੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ ਹੈ। (ਹੇ ਭਾਈ!) ਉਸ ਪ੍ਰਭੂ ਦੇ ਨਾਲ ਮਿਲਾਪ ਉਸ ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਹੋ ਸਕਦਾ ਹੈ ਜੋ ਪਵਿਤ੍ਰ ਸਰੂਪ ਹੈ ਤੇ ਜੋ ਸਦਾ-ਥਿਰ ਪ੍ਰਭੂ ਦਾ ਰੂਪ ਹੈ।1। ਰਹਾਉ। (ਜਿਸ ਦੇਸ ਵਿਚ) ਜਿਸ (ਬਾਦਸ਼ਾਹ) ਦੀ ਹਕੂਮਤ ਹੋਵੇ (ਉਸ ਦੇਸ ਦਾ) ਹਰੇਕ ਜੀਵ ਉਸੇ (ਬਾਦਸ਼ਾਹ) ਦਾ ਹੋ ਕੇ ਰਹਿੰਦਾ ਹੈ (ਇਸੇ ਤਰ੍ਹਾਂ ਜੇ) ਗੁਰੂ ਦੇ ਸਨਮੁਖ ਹੋ ਕੇ ਕਾਰ ਕੀਤੀ ਜਾਏ ਤਾਂ ਸਦਾ-ਥਿਰ ਰਹਿਣ ਵਾਲਾ ਪ੍ਰਭੂ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। (ਤੇ ਗੁਰੂ ਦੇ ਸਨਮੁਖ ਹੋ ਕੇ) ਜਿਸ ਮਨੁੱਖ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਏ ਉਹ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ, ਤੇ ਉਹ ਸਦਾ-ਥਿਰ ਸੋਭਾ ਪਾਂਦਾ ਹੈ। ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਵਿਚ ਜੁੜੇ ਰਹਿੰਦੇ ਹਨ, ਉਹ ਉਸ ਤੋਂ ਮੁੜ ਕਦੇ ਵਿੱਛੁੜਦੇ ਨਹੀਂ, ਉਹਨਾਂ ਦਾ ਨਿਵਾਸ ਸਦਾ ਆਪਣੇ ਅੰਤਰ ਆਤਮੇ ਵਿਚ ਰਹਿੰਦਾ ਹੈ।1। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ, ਉਹ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ (ਪਰ ਉਹੀ ਮਨੁੱਖ ਮਿਲਦਾ ਹੈ) ਜਿਸ ਨੂੰ ਪਰਮਾਤਮਾ ਆਪ ਹੀ (ਆਪਣੇ ਚਰਨਾਂ ਵਿਚ) ਮਿਲਾਂਦਾ ਹੈ। (ਪ੍ਰਭੂ ਨੂੰ ਵਿਸਾਰ ਕੇ) ਕਿਸੇ ਹੋਰ (ਮਾਇਆ ਆਦਿਕ) ਦੇ ਪਿਆਰ ਵਿਚ ਰਿਹਾਂ ਕੋਈ ਮਨੁੱਖ ਪਰਮਾਤਮਾ ਨੂੰ ਨਹੀਂ ਮਿਲ ਸਕਦਾ, ਉਹ ਤਾਂ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। (ਭਾਵੇਂ) ਸਭ ਜੀਵਾਂ ਵਿਚ ਪਰਮਾਤਮਾ ਹੀ ਵੱਸਦਾ ਹੈ, ਤੇ ਹਰ ਥਾਂ ਪਰਮਾਤਮਾ ਹੀ ਮੌਜੂਦ ਹੈ, ਫਿਰ ਭੀ ਉਹੀ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਉਸ ਦੇ ਨਾਮ ਵਿਚ ਲੀਨ ਹੁੰਦਾ ਹੈ ਜਿਸ ਉੱਤੇ ਪ੍ਰਭੂ ਆਪ ਦਇਆਵਾਨ ਹੋਵੇ।2। ਪੰਡਿਤ ਤੇ ਜੋਤਸ਼ੀ ਲੋਕ (ਸ਼ਾਸਤਰ) ਪੜ੍ਹ ਪੜ੍ਹ ਕੇ (ਨਿਰੀਆਂ) ਬਹਸਾਂ ਦਾ ਹੀ ਵਿਚਾਰ ਕਰਦੇ ਹਨ, (ਇਸ ਤਰ੍ਹਾਂ) ਉਹਨਾਂ ਦੀ ਮਤਿ ਉਹਨਾਂ ਦੀ ਅਕਲ ਕੁਰਾਹੇ ਪੈ ਜਾਂਦੀ ਹੈ, ਉਹ (ਜੀਵਨ ਦੇ ਸਹੀ ਰਸਤੇ ਨੂੰ) ਨਹੀਂ ਸਮਝਦੇ ਉਹਨਾਂ ਦੇ ਅੰਦਰ ਲੋਭ ਦਾ ਵਿਕਾਰ (ਪ੍ਰਬਲ ਹੁੰਦਾ) ਹੈ; ਉਹ (ਮਾਇਆ ਪਿੱਛੇ) ਭਟਕ ਭਟਕ ਕੇ (ਲੋਭ-ਲਹਰ ਵਿਚ) ਖ਼ੁਆਰ ਹੋ ਹੋ ਕੇ ਚੌਰਾਸੀ ਲੱਖ ਜੂਨਾਂ ਦੇ ਗੇੜ ਵਿਚ ਭਟਕਦੇ ਰਹਿੰਦੇ ਹਨ। ਪਰ ਉਹਨਾਂ ਦੇ ਭੀ ਕੀਹ ਵੱਸ? ਪੂਰਬਲੇ ਜੀਵਨ ਵਿਚ ਕੀਤੇ ਕਰਮਾਂ ਦੇ ਉਕਰੇ ਸੰਸਕਾਰਾਂ ਅਨੁਸਾਰ ਹੀ ਕਮਾਈ ਕਰੀਦੀ ਹੈ, ਕੋਈ (ਆਪਣੇ ਉੱਦਮ ਨਾਲ ਉਹਨਾਂ ਸੰਸਕਾਰਾਂ ਨੂੰ) ਮਿਟਾ ਨਹੀਂ ਸਕਦਾ।3। (ਇਹ ਸੰਸਕਾਰ ਮਿਟਦੇ ਹਨ ਗੁਰੂ ਦੀ ਸਰਨ ਪਿਆਂ, ਪਰ) ਗੁਰੂ ਦੀ ਦੱਸੀ ਸੇਵਾ ਬੜੀ ਔਖੀ ਹੈ, ਆਪਾ-ਭਾਵ ਗਵਾ ਕੇ ਸਿਰ ਦੇਣਾ ਪੈਂਦਾ ਹੈ। ਜਦੋਂ ਕੋਈ ਜੀਵ ਗੁਰੂ ਦੇ ਸ਼ਬਦ ਵਿਚ ਜੁੜਦੇ ਹਨ, ਤਾਂ ਉਹਨਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ, ਉਹਨਾਂ ਦੀ ਸੇਵਾ ਕਬੂਲ ਹੋ ਜਾਂਦੀ ਹੈ। (ਗੁਰੂ-) ਪਾਰਸ ਨੂੰ ਮਿਲਿਆਂ ਪਾਰਸ ਹੀ ਹੋ ਜਾਈਦਾ ਹੈ। (ਗੁਰੂ ਦੀ ਸਹੈਤਾ ਨਾਲ) ਪਰਮਾਤਮਾ ਦੀ ਜੋਤਿ ਵਿਚ ਮਨੁੱਖ ਦੀ ਜੋਤਿ ਮਿਲ ਜਾਂਦੀ ਹੈ। ਪਰ ਗੁਰੂ ਭੀ ਉਹਨਾਂ ਨੂੰ ਹੀ ਮਿਲਦਾ ਹੈ, ਜਿਹਨਾਂ ਦੇ ਭਾਗਾਂ ਵਿਚ ਧੁਰੋਂ (ਬਖ਼ਸ਼ਸ਼ ਦਾ ਲੇਖ) ਲਿਖਿਆ ਹੋਇਆ ਹੋਵੇ।4। ਹੇ (ਮੇਰੇ) ਮਨ! ਹਰ ਵੇਲੇ ਤ੍ਰਿਸ਼ਨਾ ਦੇ ਅਧੀਨ ਨਾਹ ਟਿਕਿਆ ਰਹੁ, ਤੇ ਗਿਲੇ-ਗੁਜ਼ਾਰੀ ਨਾਹ ਕਰਦਾ ਰਹੁ। ਜਿਸ ਪਰਮਾਤਮਾ ਨੇ ਚੌਰਾਸੀ ਲੱਖ ਜੂਨ ਪੈਦਾ ਕੀਤੀ ਹੈ, ਉਹ ਹਰੇਕ ਜੀਵ ਨੂੰ (ਰੋਜ਼ੀ ਦਾ) ਆਸਰਾ (ਭੀ) ਦੇਂਦਾ ਹੈ। ਉਹ ਪ੍ਰਭੂ ਜਿਸ ਨੂੰ ਕਿਸੇ ਦਾ ਡਰ ਨਹੀਂ ਤੇ ਜੋ ਦਇਆ ਦਾ ਸੋਮਾ ਹੈ ਸਭ ਜੀਵਾਂ ਦੀ ਸੰਭਾਲ ਕਰਦਾ ਹੈ। ਹੇ ਨਾਨਕ! ਗੁਰੂ ਦੀ ਸਰਨ ਪਿਆਂ ਇਹ ਸਮਝ ਆਉਂਦੀ ਹੈ, ਤੇ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਦਾ ਰਾਹ ਲੱਭਦਾ ਹੈ।5।3। 36। | ਸਿਰਕਾਰ = ਰਾਜ। ਸਭੁ ਕੋਇ = ਹਰੇਕ ਜੀਵ। ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਘਟਿ = ਹਿਰਦੇ ਵਿਚ। ਸੋਇ = ਸੋਭਾ। ਸਚੇ ਸੋਇ = ਸੱਚੇ ਦੀ ਸੋਭਾ, ਸਦਾ-ਥਿਰ ਪ੍ਰਭੂ ਦਾ ਰੂਪ ਹੋ ਚੁਕੇ ਬੰਦੇ ਦੀ ਸੋਭਾ। ਸਚਿ = ਸਦਾ-ਥਿਰ ਪ੍ਰਭੂ ਵਿਚ। ਨਿਜ ਘਰਿ = ਆਪਣੇ ਘਰ ਵਿਚ, ਆਪਣੇ ਆਤਮਾ ਵਿਚ (ਭਾਵ, ਬਾਹਰ ਮਾਇਆ ਪਿੱਛੇ ਭਟਕਣਾ ਮੁੱਕ ਜਾਂਦੀ ਹੈ) ।1। ਮੈ = ਮੇਰੇ ਵਾਸਤੇ, ਮੇਰਾ। ਸਬਦਿ = ਸਬਦ ਦੀ ਰਾਹੀਂ।1। ਰਹਾਉ। ਨਉ = ਨੂੰ। ਆਪੇ = (ਪ੍ਰਭੂ) ਆਪ ਹੀ। ਭਾਇ = ਪਿਆਰ ਵਿਚ। ਦੂਜੈ ਭਾਇ = ਪ੍ਰਭੂ ਤੋਂ ਬਿਨਾ ਕਿਸੇ ਹੋਰ ਦੇ ਪਿਆਰ ਵਿਚ। ਆਵੈ ਜਾਇ = ਜੰਮਦਾ ਮਰਦਾ ਹੈ। ਇਕੁ = ਪਰਮਾਤਮਾ ਹੀ। ਨਾਮਿ = ਨਾਮ ਵਿਚ।2। ਜੋਤਕੀ = ਜੋਤਸ਼ੀ। ਵਾਦ = ਝਗੜੇ, ਬਹਸਾਂ। ਵਾਦ ਵੀਚਾਰੁ = ਬਹਸਾਂ ਦੀ ਵਿਚਾਰ। ਭਵੀ = ਭੋਂ ਜਾਂਦੀ ਹੈ, ਕੁਰਾਹੇ ਪੈ ਜਾਂਦੀ ਹੈ। ਨ ਬੁਝਈ = ਉਹ ਸਮਝਦੇ ਨਹੀਂ ਹਨ। ਭ੍ਰਮਿ = ਭਟਕ ਕੇ। ਹੋਇ ਖੁਆਰੁ = ਖ਼ੁਆਰ ਹੋ ਹੋ ਕੇ। ਪੂਰਬਿ = ਪਹਿਲੇ ਕੀਤੇ ਅਨੁਸਾਰ।3। ਗਾਖੜੀ = ਔਖੀ, ਕਠਨ। ਦੀਜੈ = ਦੇਣਾ ਪੈਂਦਾ ਹੈ। ਆਪੁ = ਆਪਾ-ਭਾਵ। ਗਵਾਇ = ਗਵਾ ਕੇ, ਦੂਰ ਕਰਕੇ। ਥਾਇ ਪਵੈ = ਥਾਂ ਸਿਰ ਪੈਂਦੀ ਹੈ, ਕਬੂਲ ਹੁੰਦੀ ਹੈ। ਪਾਰਸਿ ਪਰਸਿਐ = ਜੇ ਪਾਰਸ ਨੂੰ ਛੁਹ ਲਈਏ। ਪਾਰਸਿ = ਪਾਰਸ ਦੀ ਰਾਹੀਂ। ਪਰਸਿਐ = ਪਰਸੇ ਹੋਏ ਦੀ ਰਾਹੀਂ। ਪਾਰਸ = ਉਹ ਪੱਥਰੀ ਜੋ ਸਭ ਧਾਤਾਂ ਨੂੰ ਆਪਣੀ ਛੁਹ ਨਾਲ ਸੋਨਾ ਬਣਾ ਦੇਣ ਵਾਲੀ ਮੰਨੀ ਜਾਂਦੀ ਹੈ। ਜੋਤੀ = ਪਰਮਾਤਮਾ ਦੀ ਜੋਤਿ ਵਿਚ। ਸਮਾਇ = ਲੀਨ ਹੋ ਜਾਂਦੀ ਹੈ।4। ਮਨ = ਹੇ ਮਨ! ਮਤ ਕਰਹਿ = ਨਾਹ ਕਰੀਂ। ਪੁਕਾਰ = ਸ਼ਿਕੈਤ, ਗਿਲਾ-ਗੁਜ਼ਾਰੀ। ਜਿਨਿ = ਜਿਸ (ਪ੍ਰਭੂ) ਨੇ। ਸਿਰੀ = ਪੈਦਾ ਕੀਤੀ ਹੈ। ਸਭਸੈ = ਹਰੇਕ ਜੀਵ ਨੂੰ। ਦੇਇ = ਦੇਂਦਾ ਹੈ। ਅਧਾਰੁ = ਆਸਰਾ, ਰੋਜ਼ੀ। ਸਾਰ = ਸੰਭਾਲ। ਮੋਖ ਦੁਆਰੁ = ਵਿਕਾਰਾਂ ਤੋਂ ਖ਼ਲਾਸੀ ਦਾ ਦਰਵਾਜ਼ਾ।5। |
27 | https://www.gurugranthdarpan.net/0027.html | ਸਿਰੀਰਾਗੁ ਮਹਲਾ ੩ ॥ ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ ॥ ਗੁਰਮਤੀ ਸਾਲਾਹਿ ਸਚੁ ਹਰਿ ਪਾਇਆ ਗੁਣਤਾਸੁ ॥ ਸਬਦਿ ਰਤੇ ਸੇ ਨਿਰਮਲੇ ਹਉ ਸਦ ਬਲਿਹਾਰੈ ਜਾਸੁ ॥ ਹਿਰਦੈ ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ ॥੧॥ ਮਨ ਮੇਰੇ ਹਰਿ ਹਰਿ ਨਿਰਮਲੁ ਧਿਆਇ ॥ ਧੁਰਿ ਮਸਤਕਿ ਜਿਨ ਕਉ ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ ॥੧॥ ਰਹਾਉ ॥ ਹਰਿ ਸੰਤਹੁ ਦੇਖਹੁ ਨਦਰਿ ਕਰਿ ਨਿਕਟਿ ਵਸੈ ਭਰਪੂਰਿ ॥ ਗੁਰਮਤਿ ਜਿਨੀ ਪਛਾਣਿਆ ਸੇ ਦੇਖਹਿ ਸਦਾ ਹਦੂਰਿ ॥ ਜਿਨ ਗੁਣ ਤਿਨ ਸਦ ਮਨਿ ਵਸੈ ਅਉਗੁਣਵੰਤਿਆ ਦੂਰਿ ॥ ਮਨਮੁਖ ਗੁਣ ਤੈ ਬਾਹਰੇ ਬਿਨੁ ਨਾਵੈ ਮਰਦੇ ਝੂਰਿ ॥੨॥ ਜਿਨ ਸਬਦਿ ਗੁਰੂ ਸੁਣਿ ਮੰਨਿਆ ਤਿਨ ਮਨਿ ਧਿਆਇਆ ਹਰਿ ਸੋਇ ॥ ਅਨਦਿਨੁ ਭਗਤੀ ਰਤਿਆ ਮਨੁ ਤਨੁ ਨਿਰਮਲੁ ਹੋਇ ॥ ਕੂੜਾ ਰੰਗੁ ਕਸੁੰਭ ਕਾ ਬਿਨਸਿ ਜਾਇ ਦੁਖੁ ਰੋਇ ॥ ਜਿਸੁ ਅੰਦਰਿ ਨਾਮ ਪ੍ਰਗਾਸੁ ਹੈ ਓਹੁ ਸਦਾ ਸਦਾ ਥਿਰੁ ਹੋਇ ॥੩॥ ਇਹੁ ਜਨਮੁ ਪਦਾਰਥੁ ਪਾਇ ਕੈ ਹਰਿ ਨਾਮੁ ਨ ਚੇਤੈ ਲਿਵ ਲਾਇ ॥ ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਨ ਪਾਇ ॥ ਓਹ ਵੇਲਾ ਹਥਿ ਨ ਆਵਈ ਅੰਤਿ ਗਇਆ ਪਛੁਤਾਇ ॥ ਜਿਸੁ ਨਦਰਿ ਕਰੇ ਸੋ ਉਬਰੈ ਹਰਿ ਸੇਤੀ ਲਿਵ ਲਾਇ ॥੪॥ ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ ॥ ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ ॥ ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ ॥ ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥੫॥੪॥੩੭॥{ਪੰਨਾ 27-28} | ਹੇ ਮੇਰੇ ਮਨ! ਪਵਿਤ੍ਰ ਹਰਿ-ਨਾਮ ਸਿਮਰ। ਧੁਰੋਂ (ਪਰਮਾਤਮਾ ਦੀ ਹਜ਼ੂਰੀ ਵਿਚੋਂ) ਜਿਨ੍ਹਾਂ ਬੰਦਿਆਂ ਨੂੰ ਆਪਣੇ ਮੱਥੇ ਉੱਤੇ (ਸਿਮਰਨ ਦਾ ਲੇਖ) ਲਿਖਿਆ (ਮਿਲ ਜਾਂਦਾ) ਹੈ, ਉਹ ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦੇ ਹਨ।1। ਰਹਾਉ। ਜਿਨ੍ਹਾਂ ਮਨੁੱਖਾਂ ਨੇ (ਪਰਮਾਤਮਾ ਦਾ ਨਾਮ) ਸੁਣ ਕੇ ਮੰਨ ਲਿਆ ਹੈ (ਭਾਵ, ਆਪਣੇ ਮਨ ਨੂੰ ਉਸ ਨਾਮ-ਸਿਮਰਨ ਵਿਚ ਗਿਝਾ ਲਿਆ ਹੈ) ਉਹਨਾਂ ਦਾ ਆਪਣੇ ਅੰਤਰ-ਆਤਮੇ ਨਿਵਾਸ ਬਣਿਆ ਰਹਿੰਦਾ ਹੈ (ਭਾਵ, ਉਹਨਾਂ ਦਾ ਮਨ ਬਾਹਰ ਭਟਕਣੋਂ ਹਟ ਜਾਂਦਾ ਹੈ) । ਗੁਰੂ ਦੀ ਸਿੱਖਿਆ ਅਨੁਸਾਰ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਉਹ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਲੱਭ ਲੈਂਦੇ ਹਨ। ਜੇਹੜੇ ਬੰਦੇ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹ ਪਵਿਤ੍ਰ (ਆਚਰਨ ਵਾਲੇ) ਹੋ ਜਾਂਦੇ ਹਨ, ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ। ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ, (ਉਹਨਾਂ ਦੇ) ਉਸ ਹਿਰਦੇ ਵਿਚ ਚਾਨਣ ਹੋ ਜਾਂਦਾ ਹੈ (ਭਾਵ, ਸਹੀ ਜੀਵਨ ਜੀਊਣ ਦੀ ਉਹਨਾਂ ਨੂੰ ਸੂਝ ਆ ਜਾਂਦੀ ਹੈ।1। ਹੇ ਪ੍ਰਭੂ ਦੇ ਸੰਤ ਜਨੋ! ਧਿਆਨ ਨਾਲ ਵੇਖੋ, ਪਰਮਾਤਮਾ ਹਰ ਥਾਂ ਵਿਆਪਕ ਹਰੇਕ ਦੇ ਨੇੜੇ ਵੱਸਦਾ ਹੈ। ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਮਤਿ ਲੈ ਕੇ ਉਸ ਨੂੰ (ਭਰਪੂਰਿ ਵੱਸਦਾ) ਪਛਾਣ ਲਿਆ ਹੈ, ਉਹ ਉਸ ਨੂੰ ਸਦਾ ਆਪਣੇ ਅੰਗ-ਸੰਗ ਵੇਖਦੇ ਹਨ। ਜਿਨ੍ਹਾਂ ਮਨੁੱਖਾਂ ਨੇ ਗੁਣ ਗ੍ਰਹਿਣ ਕਰ ਲਏ ਹਨ, ਪਰਮਾਤਮਾ ਉਹਨਾਂ ਦੇ ਮਨ ਵਿਚ ਸਦਾ ਵੱਸਦਾ ਹੈ, ਪਰ ਜਿਨ੍ਹਾਂ ਨੇ ਔਗਣ ਵਿਹਾਝੇ ਹੋਏ ਹਨ, ਉਹਨਾਂ ਨੂੰ ਕਿਤੇ ਦੂਰ ਵੱਸਦਾ ਜਾਪਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਗੁਣਾਂ ਤੋਂ ਸੱਖਣੇ ਰਹਿੰਦੇ ਹਨ, ਉਹ ਪ੍ਰਭੂ ਦੇ ਨਾਮ ਤੋਂ ਬਿਨਾ (ਮਾਇਆ ਦੇ ਝੋਰਿਆਂ ਵਿਚ) ਝੁਰ ਝੁਰ ਕੇ ਆਤਮਕ ਮੌਤ ਸਹੇੜ ਲੈਂਦੇ ਹਨ।2। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ ਸੁਣ ਕੇ ਮੰਨ ਲਿਆ ਹੈ (ਨਾਮ ਵਿਚ ਆਪਣਾ ਆਪ ਗਿਝਾ ਲਿਆ ਹੈ) , ਉਹਨਾਂ ਨੇ ਆਪਣੇ ਮਨ ਵਿਚ ਉਸ ਹਰੀ ਨੂੰ (ਹਰ ਵੇਲੇ) ਸਿਮਰਿਆ ਹੈ। ਹਰ ਵੇਲੇ ਪ੍ਰਭੂ-ਭਗਤੀ ਵਿਚ ਰੰਗੇ ਹੋਏ ਬੰਦਿਆਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਸਰੀਰ (ਭੀ) ਪਵਿਤ੍ਰ ਹੋ ਜਾਂਦਾ ਹੈ। ਕਸੁੰਭੇ ਦਾ ਰੰਗ ਛੇਤੀ ਨਾਸ ਹੋ ਜਾਣ ਵਾਲਾ ਹੈ ਉਹ ਨਾਸ ਹੋ ਜਾਂਦਾ ਹੈ, (ਇਸੇ ਤਰ੍ਹਾਂ ਮਾਇਆ ਦਾ ਸਾਥ ਭੀ ਚਾਰ ਦਿਨਾਂ ਦਾ ਹੈ, ਉਹ ਸਾਥ ਟੁੱਟ ਜਾਂਦਾ ਹੈ, ਤੇ ਉਸ ਦੇ ਮੋਹ ਵਿਚ ਫਸਿਆ ਮਨੁੱਖ ਵਿਛੋੜੇ ਦਾ) ਦੁੱਖ ਦੁਖੀ ਹੋ ਹੋ ਕੇ ਫਰੋਲਦਾ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ (-ਰੂਪ) ਚਾਨਣ ਹੈ ਉਹ ਸਦਾ ਅਡੋਲ-ਚਿੱਤ ਰਹਿੰਦਾ ਹੈ।3। ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ (ਮੂਰਖ ਮਨੁੱਖ) ਸੁਰਤਿ ਜੋੜ ਕੇ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ; ਪਰ ਜਦੋਂ ਪੈਰ ਤਿਲਕ ਗਿਆ (ਜਦੋਂ ਸਰੀਰ ਢਹਿ ਪਿਆ) ਇੱਥੇ ਜਗਤ ਵਿਚ ਟਿਕਿਆ ਨਹੀਂ ਜਾ ਸਕੇਗਾ (ਨਾਮ ਤੋਂ ਸਖਣੇ ਰਹਿਣ ਕਰਕੇ) ਅਗਾਂਹ ਦਰਗਾਹ ਵਿਚ ਭੀ ਥਾਂ ਨਹੀਂ ਮਿਲਦਾ। (ਮੌਤ ਆਇਆਂ) ਸਿਮਰਨ ਦਾ ਸਮਾ ਮਿਲ ਨਹੀਂ ਸਕਦਾ, ਆਖ਼ਰ (ਮੂਰਖ ਜੀਵ) ਪਛੁਤਾਂਦਾ ਜਾਂਦਾ ਹੈ। ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਦੀ ਨਜ਼ਰ ਕਰਦਾ ਹੈ ਉਹ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਕਸੁੰਭੇ ਦੇ ਮੋਹ ਤੋਂ) ਬਚ ਜਾਂਦਾ ਹੈ।4। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਭ ਕੁਝ ਵਿਖਾਵੇ ਦੀ ਖ਼ਾਤਰ ਕਰਦਾ ਹੈ, ਉਸ ਨੂੰ ਸਹੀ ਜੀਵਨ ਜੀਊਣ ਦੀ ਸਮਝ ਨਹੀਂ ਆਉਂਦੀ। (ਪਰ) ਗੁਰੂ ਦੇ ਸਨਮੁਖ ਹੋ ਕੇ ਜਿਨ੍ਹਾਂ ਮਨੁੱਖਾਂ ਦਾ ਹਿਰਦਾ ਪਵ੍ਰਿਤ ਹੋ ਜਾਂਦਾ ਹੈ, ਉਹਨਾਂ ਦੀ ਘਾਲ-ਕਮਾਈ (ਪ੍ਰਭੂ ਦੇ ਦਰ ਤੇ) ਕਬੂਲ ਹੋ ਜਾਂਦੀ ਹੈ, ਉਹ ਮਨੁੱਖ ਹਰੀ ਦੇ ਗੁਣ ਗਾ ਕੇ ਹਰੀ ਦੇ ਚਰਨਾਂ ਵਿਚ ਲੀਨ ਹੋ ਕੇ ਨਿੱਤ ਹਰੀ ਦੇ ਗੁਣ ਗਾਂਦੇ ਹਨ ਤੇ ਪੜ੍ਹਦੇ ਹਨ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜੀ ਰੱਖਦੇ ਹਨ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਹੀ ਉਹਨਾਂ ਦੀ ਜੀਭ ਤੇ ਸਦਾ ਚੜ੍ਹੀ ਰਹਿੰਦੀ ਹੈ।5।4। 37। | ਨਿਜ ਘਰਿ = ਆਪਣੇ ਘਰ ਵਿਚ, ਅੰਤਰ ਆਤਮੇ। ਸਾਲਾਹਿ = ਸਿਫ਼ਤਿ-ਸਾਲਾਹ ਕਰ ਕੇ। ਸਚੁ = ਸਦਾ-ਥਿਰ ਪ੍ਰਭੂ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ। ਹਉ = ਮੈਂ । ਜਾਸੁ = ਜਾਂਦਾ ਹਾਂ। ਤਿਤੁ = ਉਸ ਵਿਚ। ਘਰਿ = ਹਿਰਦੇ ਵਿਚ। ਤਿਤੁ ਘਟਿ = (ਉਹਨਾਂ ਦੇ) ਉਸ ਹਿਰਦੇ ਵਿਚ। ਪਰਗਾਸੁ = ਚਾਨਣ।1। ਮਨ = ਹੇ ਮਨ! ਧੁਰਿ = ਧੁਰੋਂ, ਪ੍ਰਭੂ ਦੀ ਦਰਗਾਹ ਤੋਂ। ਮਸਤਕਿ = ਮੱਥੇ ਉਤੇ। ਕਉ = ਨੂੰ, ਵਾਸਤੇ। ਸੇ = ਉਹ ਬੰਦੇ।1। ਰਹਾਉ। ਨਦਰਿ ਕਰਿ = ਨੀਝ ਲਾ ਕੇ, ਧਿਆਨ ਨਾਲ। ਨਿਕਟਿ = ਨੇੜੇ। ਹਦੂਰਿ = ਹਾਜ਼ਰ-ਨਾਜ਼ਰ, ਅੰਗ-ਸੰਗ। ਤਿਨ ਮਨਿ = ਉਹਨਾਂ ਦੇ ਮਨ ਵਿਚ। ਸਚ = ਸਦਾ। ਗੁਣ ਤੇ = ਗੁਣਾਂ ਤੋਂ। ਝੂਰਿ = ਝੁਰ ਝੁਰ ਕੇ। ਮਰਦੇ = ਆਤਮਕ ਮੌਤ ਸਹੇੜਦੇ ਹਨ ।2। ਸਬਦਿ = ਸ਼ਬਦ ਦੀ ਰਾਹੀਂ। ਸੋਇ = ਉਹ। ਅਨਦਿਨੁ = ਹਰ ਰੋਜ਼। ਕੂੜਾ = ਝੂਠਾ, ਨਾਸਵੰਤ। ਰੋਇ = ਰੋਂਦਾ ਹੈ।3। ਪਦਾਰਥੁ = ਕੀਮਤੀ ਚੀਜ਼। ਲਿਵ ਲਾਇ = ਸੁਰਤਿ ਜੋੜ ਕੇ। ਪਗਿ ਖਿਸਿਐ = ਜਦੋਂ ਪੈਰ ਖਿਸਕ ਗਿਆ। ਠਉਰੁ = ਥਾਂ, ਆਸਰਾ। ਹਥਿ = ਹੱਥ ਵਿਚ। ਆਵਈ = ਆਵਏ, ਆਵੈ, ਆਉਂਦਾ। ਅੰਤਿ = ਆਖ਼ਰ। ਜਿਸੁ = ਜਿਸ (ਮਨੁੱਖ) ਉਤੇ। ਉਬਰੈ = ਬਚ ਜਾਂਦਾ ਹੈ। ਸੇਤੀ = ਨਾਲ।4। ਦੇਖਾ ਦੇਖੀ = ਹੋਰਨਾਂ ਨੂੰ ਕਰਦਿਆਂ ਵੇਖ ਕੇ, ਵਿਖਾਵੇ ਦੀ ਖ਼ਾਤਰ। ਬੂਝ = ਸਮਝ। ਪਈ ਥਾਇ = ਥਾਂ-ਸਿਰ ਪਈ, ਕਬੂਲ ਹੋ ਜਾਂਦੀ ਹੈ। ਸਮਾਇ = ਲੀਨ ਹੋ ਕੇ। ਬਾਣੀ ਸਚੁ ਹੈ– ਪਰਮਾਤਮਾ ਦਾ ਸਿਮਰਨ ਹੀ (ਉਹਨਾਂ ਦੀ) ਬਾਣੀ ਹੈ, ਸਦਾ ਸਿਫ਼ਤਿ-ਸਾਲਾਹ ਹੀ ਕਰਦੇ ਹਨ।5। |
28 | https://www.gurugranthdarpan.net/0028.html | ਸਿਰੀਰਾਗੁ ਮਹਲਾ ੩ ॥ ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ ॥ ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥ ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥੧॥ ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥ ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥੧॥ ਰਹਾਉ ॥ ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ ਜਾਇ ॥ ਸਬਦੈ ਸਾਦੁ ਨ ਆਇਓ ਲਾਗੇ ਦੂਜੈ ਭਾਇ ॥ ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ ॥੨॥ ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਗੁਰ ਭਾਇ ॥ ਕੁਲੁ ਉਧਾਰਹਿ ਆਪਣਾ ਧੰਨੁ ਜਣੇਦੀ ਮਾਇ ॥ ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥੩॥ ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ ॥ ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ ॥ ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥੪॥੫॥੩੮॥{ਪੰਨਾ 28} | ਹੇ ਭਾਈ! ਗੁਰੂ ਦੀ ਸਰਨ ਪਿਆਂ ਸਦਾ ਇੱਜ਼ਤ ਮਿਲਦੀ ਹੈ। (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ। (ਗੁਰੂ ਮਨੁੱਖ ਦੇ ਮਨ ਵਿਚੋਂ) ਹਉਮੈ ਦੀ ਮੈਲ ਧੋ ਕੇ ਕੱਢ ਦੇਂਦਾ ਹੈ।1। ਰਹਾਉ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮਤਿ ਦੀ ਰਾਹੀਂ (ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾ ਕੇ ਨਾਮ ਨੂੰ ਇਕਾਗ੍ਰ ਮਨ ਨਾਲ ਸਿਮਰਿਆ ਹੈ, ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਦਰਬਾਰ ਵਿਚ ਉਹ ਸਦਾ ਸੁਰਖ਼ਰੂ ਹੁੰਦੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਦੀ ਰਾਹੀਂ ਸਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ।1। (ਪਰ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਬੰਦੇ ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਂਦੇ, ਨਾਮ ਤੋਂ ਬਿਨਾ ਉਹਨਾਂ ਦੀ ਇੱਜ਼ਤ ਚਲੀ ਜਾਂਦੀ ਹੈ। ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦਾ ਆਨੰਦ ਨਹੀਂ ਆਉਂਦਾ, (ਇਸ ਵਾਸਤੇ) ਉਹ (ਪ੍ਰਭੂ ਨੂੰ ਵਿਸਾਰ ਕੇ) ਕਿਸੇ ਹੋਰ ਪਿਆਰ ਵਿਚ ਮਸਤ ਰਹਿੰਦੇ ਹਨ। ਉਹ ਬੰਦੇ (ਵਿਕਾਰਾਂ ਦੇ) ਗੰਦ ਵਿਚ ਲੀਨ ਰਹਿ ਕੇ ਗੰਦ ਦੇ ਕੀੜਿਆਂ ਵਾਂਗ (ਵਿਕਾਰਾਂ ਦੇ) ਗੰਦ ਵਿਚ ਹੀ ਪਏ ਰਹਿੰਦੇ ਹਨ।2। ਜੇਹੜੇ ਮਨੁੱਖ ਗੁਰੂ ਦੇ ਪ੍ਰੇਮ ਵਿਚ ਜੀਵਨ ਬਿਤੀਤ ਕਰਦੇ ਹਨ ਉਹਨਾਂ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ, ਉਹ ਆਪਣਾ ਸਾਰਾ ਖ਼ਾਨਦਾਨ (ਹੀ ਵਿਕਾਰਾਂ ਤੋਂ) ਬਚਾ ਲੈਂਦੇ ਹਨ, ਉਹਨਾਂ ਦੀ ਜੰਮਣ ਵਾਲੀ ਮਾਂ ਸੋਭਾ ਖੱਟਦੀ ਹੈ। (ਇਸ ਵਾਸਤੇ, ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਪਰ ਉਹੀ ਮਨੁੱਖ ਨਾਮ ਸਿਮਰਦਾ ਹੈ) ਜਿਸ ਉੱਤੇ ਪਰਮਾਤਮਾ ਆਪਣੀ ਰਜ਼ਾ ਅਨੁਸਾਰ ਮਿਹਰ ਕਰਦਾ ਹੈ।3। ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹ ਬੰਦੇ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਉਸੇ ਦਾ ਰੂਪ ਬਣ ਕੇ ਅੰਦਰੋਂ ਬਾਹਰੋਂ ਪਵਿਤ੍ਰ ਹੋ ਜਾਂਦੇ ਹਨ (ਭਾਵ, ਉਹਨਾਂ ਦਾ ਆਤਮਕ ਜੀਵਨ ਪਵਿਤ੍ਰ ਹੋ ਜਾਂਦਾ ਹੈ, ਤੇ ਉਹ ਖ਼ਲਕਤ ਨਾਲ ਭੀ ਵਰਤਣ-ਵਿਹਾਰ ਸੁਚੱਜਾ ਰੱਖਦੇ ਹਨ) । ਹੇ ਨਾਨਕ! ਜਗਤ ਵਿਚ ਆਏ (ਜੰਮੇ) ਉਹੀ ਬੰਦੇ ਕਬੂਲ ਹਨ ਜਿਨ੍ਹਾਂ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ।4।5। 38। | ਮਨਿ = ਮਨ ਨਾਲ। ਇਕ ਮਨਿ = ਇਕ ਮਨ ਨਾਲ, ਇਕਾਗ੍ਰ ਹੋ ਕੇ। ਵੀਚਾਰਿ = (ਨਾਮ ਨੂੰ) ਵਿਚਾਰ ਕੇ, ਸੋਚ-ਮੰਡਲ ਵਿਚ ਟਿਕਾ ਕੇ। ਸਦ = ਸਦਾ। ਉਜਲੇ = ਸਾਫ਼, ਸੋਹਣੇ। ਤਿਤੁ = ਉਸ ਵਿਚ। ਤਿਤੁ ਸਚੈ ਦਰਬਾਰਿ = ਉਸ ਸਦਾ-ਥਿਰ ਦਰਬਾਰ ਵਿਚ। ਓਇ = ਉਹ ਬੰਦੇ {ਬਹੁ-ਵਚਨ}। ਨਾਮਿ ਪਿਆਰਿ = ਨਾਮ ਵਿਚ ਪਿਆਰ ਦੀ ਰਾਹੀਂ।1। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਪਤਿ = ਇੱਜ਼ਤ। ਧੋਇ = ਧੋ ਕੇ।1। ਰਹਾਉ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਜਾਣਨੀ = ਜਾਣਨਿ, ਜਾਣਦੇ। ਵਿਣੁ = ਬਿਨੁ। ਵਿਣੁ ਨਾਵੈ = ਨਾਮ ਤੋਂ ਬਿਨਾ। ਜਾਇ = ਚਲੀ ਜਾਂਦੀ ਹੈ। ਸਬਦੈ ਸਾਦੁ = ਸ਼ਬਦ ਦਾ ਸੁਆਦ। ਭਾਇ = ਪਿਆਰ ਵਿਚ। ਭਾਉ = ਪਿਆਰ। ਵਿਸਟਾ = ਗੰਦ, ਗੂੰਹ। ਸਮਾਇ = ਸਮਾ ਕੇ, ਰਚ ਕੇ।2। ਸਫਲੁ = ਕਾਮਯਾਬ। ਭਾਇ = ਪ੍ਰੇਮ ਵਿਚ, ਅਨੁਸਾਰ। ਕੁਲੁ = ਖ਼ਾਨਦਾਨ। ਧੰਨੁ = ਭਾਗਾਂ ਵਾਲੀ। ਜਣੇਦੀ ਮਾਇ = ਜੰਮਣ ਵਾਲੀ ਮਾਂ। ਧਿਆਈਐ = ਸਿਮਰਨਾ ਚਾਹੀਦਾ ਹੈ। ਨਉ = ਨੂੰ। ਰਜਾਇ = ਮਰਜ਼ੀ ਨਾਲ।3। ਆਪੁ = ਆਪਾ-ਭਾਵ, ਹਉਮੈ। ਗਵਾਇ = ਦੂਰ ਕਰ ਕੇ। ਸਚਿ = ਸਦਾ-ਥਿਰ ਪ੍ਰਭੂ ਵਿਚ। ਸਮਾਇ = ਲੀਨ ਹੋ ਕੇ। ਪਰਵਾਣੁ = ਕਬੂਲ। ਹਹਿ = ਹਨ {'ਹੈ' ਤੋਂ ਬਹੁ-ਵਚਨ}।4। |
28 | https://www.gurugranthdarpan.net/0028.html | ਸਿਰੀਰਾਗੁ ਮਹਲਾ ੩ ॥ ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ ॥ ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥੧॥ ਭਾਈ ਰੇ ਇਸੁ ਮਨ ਕਉ ਸਮਝਾਇ ॥ ਏ ਮਨ ਆਲਸੁ ਕਿਆ ਕਰਹਿ ਗੁਰਮੁਖਿ ਨਾਮੁ ਧਿਆਇ ॥੧॥ ਰਹਾਉ ॥ ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ ॥ ਪਾਖੰਡਿ ਭਗਤਿ ਨ ਹੋਵਈ ਦੁਬਿਧਾ ਬੋਲੁ ਖੁਆਰੁ ॥ ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥੨॥ ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ ॥ ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ ॥ ਧਨੁ ਗੁਰਮੁਖਿ ਸੋ ਪਰਵਾਣੁ ਹੈ ਜਿ ਕਦੇ ਨ ਆਵੈ ਹਾਰਿ ॥੩॥ ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥ ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥ ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥੪॥੬॥੩੯॥{ਪੰਨਾ 28-29} | ਹੇ ਭਾਈ! (ਆਪਣੇ) ਇਸ ਮਨ ਨੂੰ ਸਮਝਾ (ਤੇ ਆਖ–) ਹੇ ਮਨ! ਕਿਉਂ ਆਲਸ ਕਰਦਾ ਹੈਂ? ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ) ਨਾਮ ਸਿਮਰ।1। ਰਹਾਉ। ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਪਾਸ ਪਰਮਾਤਮਾ ਦਾ ਨਾਮ ਹੀ ਧਨ ਹੈ ਨਾਮ ਹੀ ਸਰਮਾਇਆ ਹੈ, ਉਹ ਆਪਣੇ ਗੁਰੂ ਦੀ ਸਿੱਖਿਆ ਲੈ ਕੇ (ਨਾਮ ਦਾ ਹੀ) ਵਣਜ ਕਰਦੇ ਹਨ। ਭਗਤ-ਜਨ ਸਦਾ ਪਰਮਾਤਮਾ ਦਾ ਨਾਮ ਸਲਾਹੁੰਦੇ ਹਨ, ਪਰਮਾਤਮਾ ਦਾ ਨਾਮ-ਵੱਖਰ ਹੀ ਉਹਨਾਂ ਦੇ ਜੀਵਨ ਦਾ ਆਸਰਾ ਹੈ। ਪੂਰੇ ਸਤਿਗੁਰੂ ਨੇ ਪਰਮਾਤਮਾ ਦਾ ਨਾਮ ਉਹਨਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ, ਪਰਮਾਤਮਾ ਦਾ ਨਾਮ ਹੀ ਉਹਨਾਂ ਪਾਸ ਅਮੁੱਕ ਖ਼ਜ਼ਾਨਾ ਹੈ।1। ਜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਗੁਰੂ ਦੀ ਦਿੱਤੀ ਸਿੱਖਿਆ ਦੀ) ਵਿਚਾਰ ਕਰਦਾ ਰਹੇ ਤਾਂ ਉਸ ਦੇ ਅੰਦਰ ਪਰਮਾਤਮਾ ਦੀ ਭਗਤੀ ਵੱਸ ਪੈਂਦੀ ਹੈ, ਪਰਮਾਤਮਾ ਦਾ ਪਿਆਰ ਟਿਕ ਜਾਂਦਾ ਹੈ। ਪਰ ਪਖੰਡ ਕੀਤਿਆਂ ਭਗਤੀ ਨਹੀਂ ਹੋ ਸਕਦੀ, ਪਖੰਡ ਦਾ ਬੋਲ ਖ਼ੁਆਰ ਹੀ ਕਰਦਾ ਹੈ। ਜਿਸ ਮਨੁੱਖ ਦੇ ਅੰਦਰ (ਖੋਟੇ ਖਰੇ ਦੇ) ਪਰਖਣ ਦੀ ਸੂਝ ਪੈਦਾ ਹੋ ਜਾਂਦੀ ਹੈ, ਉਹ ਮਨੁੱਖ (ਪਖੰਡੀਆਂ ਵਿਚ) ਰਲਾਇਆਂ ਰਲ ਨਹੀਂ ਸਕਦਾ।2। ਉਹੀ ਮਨੁੱਖ ਪਰਮਾਤਮਾ ਦਾ ਸੇਵਕ ਆਖਿਆ ਜਾ ਸਕਦਾ ਹੈ, ਜੇਹੜਾ ਪਰਮਾਤਮਾ (ਦੀ ਯਾਦ) ਨੂੰ ਆਪਣੇ ਹਿਰਦੇ ਵਿਚ ਟਿਕਾਈ ਰੱਖਦਾ ਹੈ, ਜੇਹੜਾ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਂਦਾ ਹੈ ਪਰਮਾਤਮਾ ਦੇ ਅੱਗੇ ਰੱਖ ਦੇਂਦਾ ਹੈ। ਜੇਹੜਾ ਮਨੁੱਖ (ਵਿਕਾਰਾਂ ਦੇ ਟਾਕਰੇ ਤੇ ਮਨੁੱਖ ਜਨਮ ਦੀ ਬਾਜ਼ੀ) ਕਦੇ ਹਾਰ ਕੇ ਨਹੀਂ ਆਉਂਦਾ, ਗੁਰੂ ਦੇ ਸਨਮੁਖ ਹੋਇਆ ਉਹ ਮਨੁੱਖ ਭਾਗਾਂ ਵਾਲਾ ਹੈ, ਉਹ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਪੈਂਦਾ ਹੈ।3। ਪਰਮਾਤਮਾ (ਮਨੁੱਖ ਨੂੰ) ਆਪਣੀ ਮਿਹਰ ਨਾਲ ਹੀ ਮਿਲੇ ਤਾਂ ਮਿਲਦਾ ਹੈ, ਮਿਹਰ ਤੋਂ ਬਿਨਾ ਉਹ ਪ੍ਰਾਪਤ ਨਹੀਂ ਹੋ ਸਕਦਾ। ਚੌਰਾਸੀ ਲੱਖ ਜੂਨਾਂ ਦੇ ਜੀਵ (ਪਰਮਾਤਮਾ ਨੂੰ ਮਿਲਣ ਲਈ) ਤਰਸਦੇ ਹਨ, ਪਰ ਉਹੀ ਜੀਵ ਪਰਮਾਤਮਾ ਨੂੰ ਮਿਲ ਸਕਦਾ ਹੈ ਜਿਸ ਨੂੰ ਉਹ ਆਪ (ਆਪਣੇ ਨਾਲ) ਮਿਲਾਂਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹੀ ਪਰਮਾਤਮਾ ਨੂੰ ਲੱਭ ਲੈਂਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ।4।6। 39। | ਹਰਿ ਧਨੁ = ਪਰਮਾਤਮਾ (ਦਾ ਨਾਮ-ਰੂਪ) ਧਨ। ਰਾਸਿ = ਸਰਮਾਇਆ, ਪੂੰਜੀ। ਗੁਰ ਪੂਛਿ = ਗੁਰੂ ਦੀ ਸਿੱਖਿਆ ਲੈ ਕੇ। ਸਲਾਹਨਿ = ਸਲਾਹੁੰਦੇ ਹਨ। ਵਖਰੁ = ਸੌਦਾ। ਅਧਾਰੁ = ਆਸਰਾ। ਗੁਰਿ = ਗੁਰੂ ਨੇ। ਅਤੁਟੁ = ਨਾਹ ਮੁੱਕਣ ਵਾਲਾ। ਭੰਡਾਰ = ਖ਼ਜ਼ਾਨਾ।1। ਕਉ = ਨੂੰ। ਏ ਮਨ = ਹੇ ਮਨ! ਗੁਰਮੁਖਿ = ਗੁਰੂ ਦੀ ਸਰਨ ਪੈ ਕੇ।1। ਰਹਾਉ। ਪਾਖੰਡਿ = ਪਖੰਡ ਦੀ ਰਾਹੀਂ, ਵਿਖਾਵੇ ਨਾਲ। ਹੋਵਈ = ਹੋਵਏ, ਹੋਵੈ, ਹੁੰਦੀ। ਦੁਬਿਧਾ = ਦੁ-ਕਿਸਮਾ। ਦੁਬਿਧਾ ਬੋਲੁ = ਦੁ-ਕਿਸਮਾ ਬੋਲ, ਪਖੰਡ ਦਾ ਬਚਨ। ਬਿਬੇਕ = ਪਰਖ। ਬਿਬੇਕ ਬੀਚਾਰੁ = ਪਰਖ ਕਰਨ ਦੀ ਸੋਚ।2। ਉਰਿ = ਹਿਰਦੇ ਵਿਚ। ਧਾਰਿ = ਟਿਕਾ ਕੇ। ਸਉਪੇ = ਭੇਟਾ ਕਰੇ। ਵਿਚਹੁ = (ਆਪਣੇ) ਅੰਦਰੋਂ। ਧਨੁ = ਭਾਗਾਂ ਵਾਲਾ। ਜੇ = ਜੇਹੜਾ {ਨੋਟ: ਲਫ਼ਜ਼ 'ਜਿ' ਅਤੇ 'ਜੇ' ਵਿਚ ਫ਼ਰਕ ਚੇਤੇ ਰੱਖਣ ਜੋਗ ਹੈ}।1। ਕਰਮਿ = (ਪਰਮਾਤਮਾ ਦੀ) ਮਿਹਰ ਨਾਲ। ਵਿਣੁ ਕਰਮੈ = ਮਿਹਰ ਤੋਂ ਬਿਨਾ।4। |
29 | https://www.gurugranthdarpan.net/0029.html | ਸਿਰੀਰਾਗੁ ਮਹਲਾ ੩ ॥ ਸੁਖ ਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥ ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥ ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥੧॥ ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥ ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥੧॥ ਰਹਾਉ ॥ ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥ ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥ ਗੁਰ ਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥੨॥ ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ ॥ ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥ ਧਾਤੁਰ ਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥੩॥ ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥ ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ ॥ ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥੪॥੭॥੪੦॥{ਪੰਨਾ 29} | ਹੇ ਭਾਈ! (ਪਰਮਾਤਮਾ ਨੂੰ ਭੁਲਾ ਕੇ ਮਾਇਆ ਅਦਿਕ) ਹੋਰ ਪਿਆਰ ਵਿਚ ਪੈ ਕੇ ਜਗਤ ਦੁਖੀ ਹੋ ਰਿਹਾ ਹੈ। ਤੂੰ ਗੁਰੂ ਦੀ ਸਰਨ ਪੈ ਕੇ ਹਰ ਰੋਜ਼ ਪਰਮਾਤਮਾ ਦਾ ਨਾਮ ਸਿਮਰ; (ਇਸ ਤਰ੍ਹਾਂ) ਸੁਖ ਮਾਣੇਂਗਾ।1। ਰਹਾਉ। ਪਰਮਾਤਮਾ ਦਾ ਨਾਮ ਸੁਖਾਂ ਦਾ ਸਮੁੰਦਰ ਹੈ, ਪਰ ਇਹ ਮਿਲਦਾ ਹੈ ਗੁਰੂ ਦੀ ਸਰਨ ਪਿਆਂ। ਪ੍ਰਭੂ-ਨਾਮ ਦੀ ਰਾਹੀਂ ਆਤਮਕ ਅਡੋਲਤਾ ਵਿਚ ਲੀਨ ਹੋ ਕੇ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ। ਜੀਭ ਨਾਲ ਹਰੀ ਦੇ ਗੁਣ ਗਾ ਕੇ ਹਿਰਦਾ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ।1। ਸਦਾ-ਥਿਰ ਪਰਮਾਤਮਾ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗ ਸਕਦੀ, (ਉਸ) ਪਰਮਾਤਮਾ ਦਾ ਨਾਮ ਸਿਮਰਿਆਂ (ਸਿਮਰਨ ਵਾਲੇ ਮਨੁੱਖ ਦਾ) ਮਨ (ਭੀ) ਪਵਿਤ੍ਰ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਡੂੰਘੀ ਸਾਂਝ ਪਾਣੀ ਚਾਹੀਦੀ ਹੈ। (ਜੇਹੜਾ ਸਾਂਝ ਪਾਂਦਾ ਹੈ ਉਹ) ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਜਿਸ ਮਨੁੱਖ ਨੇ ਆਪਣੇ ਅੰਦਰ) ਗੁਰੂ ਦਾ ਗਿਆਨ ਚੰਗੀ ਤਰ੍ਹਾਂ ਰੌਸ਼ਨ ਕਰ ਲਿਆ ਹੈ (ਉਸ ਦੇ ਅੰਦਰੋਂ) ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ।2। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਮਲੀਨ-ਮਨ ਰਹਿੰਦੇ ਹਨ ਵਿਕਾਰਾਂ ਦੀ ਮੈਲ ਨਾਲ ਲਿਬੜੇ ਰਹਿੰਦੇ ਹਨ, ਉਹਨਾਂ ਦੇ ਅੰਦਰ ਹਉਮੈ ਤੇ ਲਾਲਚ ਦਾ ਰੋਗ ਟਿਕਿਆ ਰਹਿੰਦਾ ਹੈ। ਇਹ ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਉਤਰਦੀ, (ਸ਼ਬਦ ਤੋਂ ਬਿਨਾ) ਆਤਮਕ ਮੌਤ ਸਹੇੜ ਕੇ ਖ਼ੁਆਰ ਹੋ ਹੋ ਕੇ ਜਨਮ-ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਉਹ ਇਸ ਨਾਸਵੰਤ ਜਗਤ-ਖੇਡ ਵਿਚ ਫਸੇ ਰਹਿੰਦੇ ਹਨ, ਇਸ ਵਿਚੋਂ ਉਹਨਾਂ ਨੂੰ ਨਾਹ ਉਰਲਾ ਬੰਨਾ ਲੱਭਦਾ ਹੈ ਨਾਹ ਪਾਰਲਾ ਬੰਨਾ।3। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਸਿਮਰਨ ਕਰਦਾ ਹੈ ਉਹ ਸੇਵਾ ਕਰਦਾ ਹੈ ਉਹ ਆਪਣੇ ਆਪ ਨੂੰ ਵਿਕਾਰਾਂ ਵਲੋਂ ਬਚਾਈ ਰੱਖਦਾ ਹੈ ਉਹ ਪਰਮਾਤਮਾ ਦੇ ਨਾਮ ਵਿਚ ਪਿਆਰ ਪਾਂਦਾ ਹੈ। (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਸਦਾ ਕਰਤਾਰ ਦੇ ਨਾਮ ਨੂੰ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ (ਹੀ) ਸਿਮਰਨਾ ਚਾਹੀਦਾ ਹੈ, (ਪਰਮਾਤਮਾ ਦਾ ਨਾਮ) ਸਭ ਜੀਵਾਂ (ਦੀ ਜ਼ਿੰਦਗੀ) ਦਾ ਆਸਰਾ ਹੈ।4।7। 40। | ਸਾਗਰੁ = ਸਮੁੰਦਰ। ਗੁਰਮੁਖਿ = ਗੁਰੂ ਵਲ ਮੂੰਹ ਕੀਤਿਆਂ। ਅਨਦਿਨੁ = ਹਰ ਰੋਜ਼। ਧਿਆਈਐ = ਸਿਮਰਨਾ ਚਾਹੀਦਾ ਹੈ। ਸਹਜੇ = ਆਤਮਕ ਅਡੋਲਤਾ ਵਿਚ (ਟਿਕ ਕੇ) । ਸਮਾਇ = ਲੀਨ ਹੋ ਕੇ। ਅੰਦਰੁ = ਹਿਰਦਾ {ਨੋਟ: ਲਫ਼ਜ਼ 'ਅੰਦਰੁ' ਨਾਂਵ ਹੈ, 'ਅੰਦਰਿ' ਸੰਬੰਧਕ ਹੈ}। ਰਸਨਾ = ਜੀਭ। ਗਾਇ = ਗਾ ਕੇ।1। ਦੂਜੈ ਭਾਇ = (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੇ ਪਿਆਰ ਵਿਚ। ਲਹਹਿ = ਪ੍ਰਾਪਤ ਕਰੇਂਗਾ।1। ਰਹਾਉ। ਲਗਾਈ = ਲਾਗਏ, ਲਾਗੈ। ਧਿਆਇ = ਸਿਮਰ ਕੇ। ਸਬਦੁ ਪਛਾਣੀਐ = ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਸਾਂਝ ਪਾਣੀ ਚਾਹੀਦੀ ਹੈ। ਨਾਮਿ = ਨਾਮਿ ਵਿਚ। ਪ੍ਰਚੰਡੁ = ਤੇਜ਼। ਬਲਾਇਆ = ਜਗਾਇਆ।2। ਮਰਿ ਜੰਮਹਿ = (ਆਤਮਕ ਮੌਤੇ) ਮਰ ਕੇ (ਮੁੜ ਮੁੜ) ਜੰਮਦੇ ਹਨ। ਹੋਇ = ਹੋ ਕੇ। ਵਿਕਾਰੁ = ਰੋਗ। ਧਾਤੁਰ = ਨਾਸਵੰਤ। ਬਾਜੀ = ਖੇਡ। ਪਲਚਿ ਰਹੇ = ਫਸ ਰਹੇ ਹਨ। ਉਰਵਾਰੁ = ਉਰਲਾ ਬੰਨਾ।3। ਜਪ ਤਪ ਸੰਜਮੀ = ਜਪੀ, ਤਪੀ, ਸੰਜਮੀ, ਸਿਮਰਨ ਕਰਨ ਵਾਲਾ, ਸੇਵਾ ਕਰਨ ਵਾਲਾ, ਮਨ ਨੂੰ ਵਿਕਾਰਾਂ ਤੋਂ ਰੋਕਣ ਵਾਲਾ। ਆਧਾਰੁ = ਆਸਰਾ।4। |
29 | https://www.gurugranthdarpan.net/0029.html | ਸ੍ਰੀਰਾਗੁ ਮਹਲਾ ੩ ॥ ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥ ਸਬਦੁ ਨ ਚੀਨੈ ਸਦਾ ਦੁਖੁ ਹਰਿ ਦਰਗਹਿ ਪਤਿ ਖੋਇ ॥ ਹਉਮੈ ਗੁਰਮੁਖਿ ਖੋਈਐ ਨਾਮਿ ਰਤੇ ਸੁਖੁ ਹੋਇ ॥੧॥ ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ ॥ ਸਤਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥੧॥ ਰਹਾਉ ॥ ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚੰਦੁ ॥ ਵਡੈ ਭਾਗਿ ਸਤਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥੨॥ ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ ਵਸਾਏ ॥ ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥ ਨਾਮੁ ਨਿਧਾਨੁ ਸਤਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥੩॥ ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥ ਮਨਮੁਖ ਫਿਰਹਿ ਨ ਜਾਣਹਿ ਸਤਗੁਰੁ ਹਉਮੈ ਅੰਦਰਿ ਲਾਗਿ ॥ ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ ਕੇਹੀ ਲਾਗਿ ॥੪॥੮॥੪੧॥{ਪੰਨਾ 29} | ਹੇ ਮੇਰੇ ਮਨ! (ਤੇਰੇ ਅੰਦਰ ਤਾਂ) ਦਿਨ ਰਾਤ ਸਦਾ (ਮਾਇਆ ਦੀ) ਆਸ ਭਰੀ ਰਹਿੰਦੀ ਹੈ। (ਹੇ ਮਨ!) ਸਤਿਗੁਰੂ ਦੀ ਦੱਸੀ ਸੇਵਾ ਕਰ (ਤਦੋਂ ਹੀ ਮਾਇਆ ਦਾ) ਮੋਹ ਚੰਗੀ ਤਰ੍ਹਾਂ ਸੜ ਸਕਦਾ ਹੈ (ਤਦੋਂ ਹੀ) ਗ੍ਰਿਹਸਤ ਵਿਚ ਰਹਿੰਦਿਆਂ ਹੀ (ਮਾਇਆ ਤੋਂ) ਉਪਰਾਮ ਹੋ ਸਕੀਦਾ ਹੈ।1। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ (ਉਸ ਦੇ ਅੰਦਰ) ਨਾਹ ਪਰਮਾਤਮਾ ਦੀ ਲਗਨ ਪੈਦਾ ਹੁੰਦੀ ਹੈ ਨਾਹ ਮਾਇਆ ਵਲੋਂ ਉਪਰਾਮਤਾ। ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਵਿਚਾਰਦਾ, (ਇਸ ਵਾਸਤੇ ਉਸ ਨੂੰ) ਸਦਾ ਦੁੱਖ (ਘੇਰੀ ਰੱਖਦਾ) ਹੈ, ਪਰਮਾਤਮਾ ਦੀ ਦਰਗਾਹ ਵਿਚ ਭੀ ਉਹ ਆਪਣੀ ਇੱਜ਼ਤ ਗਵਾ ਲੈਂਦਾ ਹੈ। ਪਰ ਗੁਰੂ ਦੇ ਦੱਸੇ ਰਾਹ ਤੇ ਤੁਰਿਆਂ ਹਉਮੈ ਦੂਰ ਹੋ ਜਾਂਦੀ ਹੈ, ਨਾਮ ਵਿਚ ਰੰਗੇ ਜਾਈਦਾ ਹੈ, ਤੇ ਸੁਖ ਪ੍ਰਾਪਤ ਹੁੰਦਾ ਹੈ।1। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਗੁਰੂ ਦੇ ਦੱਸੇ) ਕਰਮ ਕਰਦਾ ਹੈ ਤੇ (ਅੰਦਰੋਂ) ਖਿੜਿਆ ਰਹਿੰਦਾ ਹੈ (ਕਿਉਂਕਿ ਉਸ ਦੇ ਅੰਦਰ) ਪਰਮਾਤਮਾ ਦਾ ਪ੍ਰੇਮ ਹੈ ਤੇ ਆਤਮਕ ਸੁਖ ਹੈ। ਉਹ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦਾ ਹੈ, (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਉਹ ਬੇ-ਫ਼ਿਕਰ ਰਹਿੰਦਾ ਹੈ। ਵੱਡੀ ਕਿਸਮਤ ਨਾਲ ਉਸ ਨੂੰ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ ਜਿਥੇ ਉਸ ਨੂੰ ਪਰਮਾਤਮਾ ਦਾ ਮਿਲਾਪ ਹੋ ਜਾਂਦਾ ਹੈ, ਤੇ ਉਹ ਆਤਮਕ ਅਡੋਲਤਾ ਵਿਚ (ਟਿਕਿਆ ਹੋਇਆ) ਸੁਖ ਮਾਣਦਾ ਹੈ।2। ਉਹ ਮਨੁੱਖ (ਅਸਲ) ਸਾਧੂ ਹੈ ਉਹੀ ਬੈਰਾਗੀ ਹੈ ਜੇਹੜਾ ਆਪਣੇ ਹਿਰਦੇ ਵਿਚ ਪ੍ਰਭੂ ਦਾ ਨਾਮ ਵਸਾਂਦਾ ਹੈ। ਉਸ ਦੇ ਅੰਦਰ ਵਿਕਾਰਾਂ ਦੀ ਕਾਲਖ ਕਦੇ ਭੀ ਅਸਰ ਨਹੀਂ ਕਰਦੀ, ਉਹ ਆਪਣੇ ਅੰਦਰੋਂ ਆਪਾ-ਭਾਵ ਗਵਾਈ ਰੱਖਦਾ ਹੈ। ਸਤਿਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ (ਉਸਦੇ ਅੰਦਰ ਹੀ) ਵਿਖਾ ਦਿੱਤਾ ਹੁੰਦਾ ਹੈ, ਤੇ ਉਹ ਨਾਮ-ਰਸ ਰੱਜ ਕੇ ਪੀਂਦਾ ਹੈ।3। ਪਰਮਾਤਮਾ ਨੂੰ ਜਿਸ ਕਿਸੇ ਨੇ ਲੱਭਾ ਹੈ ਸਾਧ ਸੰਗਤਿ ਵਿਚ ਹੀ ਵੱਡੀ ਕਿਸਮਤ ਨਾਲ ਪ੍ਰਭੂ-ਪ੍ਰੇਮ ਵਿਚ ਜੁੜ ਕੇ ਲੱਭਾ ਹੈ। ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਬਾਹਰ ਜੰਗਲਾਂ ਅਦਿਕ ਵਿਚ) ਤੁਰੇ ਫਿਰਦੇ ਹਨ, ਉਹ ਸਤਿਗੁਰੂ (ਦੀ ਵਡਿਆਈ) ਨੂੰ ਨਹੀਂ ਸਮਝਦੇ, ਉਹਨਾਂ ਦੇ ਅੰਦਰ ਹਉਮੈ (ਦੀ ਮੈਲ) ਲੱਗੀ ਰਹਿੰਦੀ ਹੈ। ਹੇ ਨਾਨਕ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਗਏ ਹਨ ਉਹ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ (ਪਰ ਪਾਹ ਤੋਂ ਬਿਨਾ ਪੱਕਾ ਰੰਗ ਨਹੀਂ ਚੜ੍ਹਦਾ, ਤੇ ਨਾਮ-ਰੰਗ ਵਿਚ ਰੰਗੇ ਜਾਣ ਵਾਸਤੇ ਪ੍ਰਭੂ ਦੇ) ਡਰ-ਅਦਬ ਤੋਂ ਬਿਨਾ ਪਾਹ ਨਹੀਂ ਮਿਲ ਸਕਦੀ।4।8। 41। | ਮਨਮੁਖੁ = ਆਪਣੇ ਮਨ ਵਲ ਮੂੰਹ ਰੱਖਣ ਵਾਲਾ ਬੰਦਾ। ਵਿਆਪਿਆ = ਫਸਿਆ ਹੋਇਆ। ਉਦਾਸੀ = ਉਪਰਾਮਤਾ। ਚੀਨੈ = ਪਛਾਣਦਾ। ਪਤਿ = ਇੱਜ਼ਤ। ਖੋਇ = ਗਵਾ ਲੈਂਦਾ ਹੈ। ਖੋਈਐ = ਨਾਸ ਕਰੀਦੀ ਹੈ।1। ਅਹਿ = ਦਿਨ। ਨਿਸਿ = ਰਾਤ। ਸੇਵਿ = ਸੇਵਾ ਕਰ ਕੇ। ਪਰਜਲੈ = {pR^vliq} ਚੰਗੀ ਤਰ੍ਹਾਂ ਸੜਦਾ ਹੈ।1। ਰਹਾਉ। ਬਿਗਸੈ = ਖਿੜਿਆ ਰਹਿੰਦਾ ਹੈ। ਹਰਿ ਬੈਰਾਗੁ = ਪਰਮਾਤਮਾ ਦਾ ਪ੍ਰੇਮ। ਨਿਚੰਦੁ = ਨਿਚਿੰਦ, ਬੇਫ਼ਿਕਰ। ਸਹਜਿ = ਆਤਮਕ ਅਡੋਲਤਾ ਵਿਚ।2। ਬੈਰਾਗੀ = ਵਿਰਕਤ। ਨ ਲਾਗਿ = ਨਹੀਂ ਲੱਗਦੀ। ਤਾਮਸੁ = (ਵਿਕਾਰਾਂ ਦੀ) ਕਾਲਖ। ਮੂਲੇ = ਬਿਲਕੁਲ। ਆਪੁ = ਆਪਾ-ਭਾਵ। ਨਿਧਾਨੁ = ਖ਼ਜ਼ਾਨਾ। ਅਘਾਏ = ਅਘਾਇ, ਰੱਜ ਕੇ।3। ਜਿਨਿ = ਜਿਸ ਨੇ। ਜਿਨਿ ਕਿਨੈ = ਜਿਸ ਕਿਸੇ ਨੇ। ਬੈਰਾਗਿ = ਪ੍ਰੇਮ ਵਿਚ (ਟਿਕ ਕੇ) ਲਾਗਿ = ਲੱਗੀ ਰਹਿੰਦੀ ਹੈ। ਲਾਗਿ = ਪਾਹ।4। |
30 | https://www.gurugranthdarpan.net/0030.html | ਸਿਰੀਰਾਗੁ ਮਹਲਾ ੩ ॥ ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥ ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥ ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥੧॥ ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥ ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥੧॥ ਰਹਾਉ ॥ ਗੁਰਮੁਖਾ ਕੇ ਮੁਖ ਉਜਲੇ ਗੁਰ ਸਬਦੀ ਬੀਚਾਰਿ ॥ ਹਲਤਿ ਪਲਤਿ ਸੁਖੁ ਪਾਇਦੇ ਜਪਿ ਜਪਿ ਰਿਦੈ ਮੁਰਾਰਿ ॥ ਘਰ ਹੀ ਵਿਚਿ ਮਹਲੁ ਪਾਇਆ ਗੁਰ ਸਬਦੀ ਵੀਚਾਰਿ ॥੨॥ ਸਤਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ ॥ ਅਨਦਿਨੁ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ ॥ ਸੁਪਨੈ ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ ॥੩॥ ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ ਕਰੇਇ ॥ ਕਹਣਾ ਕਿਛੂ ਨ ਜਾਵਈ ਜਿਸੁ ਭਾਵੈ ਤਿਸੁ ਦੇਇ ॥ ਨਾਨਕ ਗੁਰਮੁਖਿ ਪਾਈਐ ਆਪੇ ਜਾਣੈ ਸੋਇ ॥੪॥੯॥੪੨॥{ਪੰਨਾ 30} | ਹੇ ਮੇਰੇ ਮਨ! ਨਿੰਦਾ ਕਰਨੀ ਛੱਡ ਦੇਹ, (ਆਪਣੇ ਅੰਦਰੋਂ) ਹਉਮੈ ਤੇ ਅਹੰਕਾਰ ਦੂਰ ਕਰ। ਗੁਰੂ ਦੀ ਸਰਨ ਪੈ ਕੇ ਤੂੰ ਸਦਾ ਸਰਬ-ਵਿਆਪਕ ਪਰਮਾਤਮਾ ਨੂੰ ਸਿਮਰਦਾ ਰਹੁ।1। ਰਹਾਉ। (ਪਰਮਾਤਮਾ ਦਾ ਨਾਮ-ਰੂਪ) ਸਾਰਾ (ਉੱਤਮ) ਪਦਾਰਥ (ਮਨੁੱਖ ਦੇ) ਹਿਰਦੇ ਵਿਚ ਹੀ ਹੈ, (ਗੁਰੂ ਦੀ ਸਰਨ ਪਿਆਂ) ਇਹ ਸੌਦਾ ਹਿਰਦੇ ਵਿਚੋਂ ਹੀ ਮਿਲ ਪੈਂਦਾ ਹੈ। (ਗੁਰੂ ਦੀ ਸਰਨ ਪੈ ਕੇ) ਸੁਆਸ ਸੁਆਸ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਜੇਹੜਾ ਕੋਈ ਨਾਮ ਪ੍ਰਾਪਤ ਕਰਦਾ ਹੈ ਗੁਰੂ ਦੀ ਰਾਹੀਂ ਕਰਦਾ ਹੈ। ਜਿਸ ਨੂੰ ਵੱਡੀ ਕਿਸਮਤ ਨਾਲ ਇਹ ਖ਼ਜ਼ਾਨਾ ਮਿਲਦਾ ਹੈ (ਉਸ ਪਾਸੋਂ ਕਦੀ ਮੁੱਕਦਾ ਨਹੀਂ) (ਕਿਉਂਕਿ) ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ ਹੈ।1। ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਗੁਣਾਂ ਨੂੰ) ਵਿਚਾਰ ਕੇ ਉਹ (ਸਦਾ) ਸੁਰਖ਼ਰੂ ਰਹਿੰਦੇ ਹਨ, ਉਹ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਲੋਕ ਪਰਲੋਕ ਵਿਚ ਸੁਖ ਮਾਣਦੇ ਹਨ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਨੂੰ ਚੇਤੇ ਕਰ ਕੇ ਉਹਨਾਂ ਆਪਣੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਥਾਂ ਲੱਭ ਲਿਆ ਹੁੰਦਾ ਹੈ।2। ਜੇਹੜੇ ਮਨੁੱਖ ਗੁਰੂ ਵਲੋਂ ਮੂੰਹ ਭਵਾਂਦੇ ਹਨ ਉਹਨਾਂ ਦੇ ਮੱਥੇ ਭ੍ਰਿਸ਼ਟੇ ਰਹਿੰਦੇ ਹਨ। (ਉਹਨਾਂ ਨੂੰ ਆਪਣੇ ਅੰਦਰੋਂ ਫਿਟਕਾਰ ਹੀ ਪੈਂਦੀ ਰਹਿੰਦੀ ਹੈ) । ਉਹ ਸਦਾ ਉਹੀ ਕਰਤੂਤਾਂ ਕਰਦੇ ਹਨ ਜਿਨ੍ਹਾਂ ਦਾ ਫਲ ਦੁੱਖ ਹੁੰਦਾ ਹੈ, ਉਹ ਸਦਾ ਜਮ ਦੇ ਜਾਲ ਵਿਚ ਜਮ ਦੀ ਤੱਕ ਵਿਚ ਰਹਿੰਦੇ ਹਨ। ਕਦੇ ਸੁਪਨੇ ਵਿਚ ਭੀ ਉਹ ਸੁਖ ਨਹੀਂ ਮਾਣਦੇ, ਬਹੁਤ ਚਿੰਤਾ ਉਹਨਾਂ ਨੂੰ ਸਾੜਦੀ ਰਹਿੰਦੀ ਹੈ।3। ਪਰ ਕੁਝ ਕਿਹਾ ਨਹੀਂ ਜਾ ਸਕਦਾ (ਕਿ ਮਨ ਮੁਖ ਕਿਉਂ ਨਾਮ ਨਹੀਂ ਚੇਤਦਾ ਤੇ ਗੁਰਮੁਖਿ ਕਿਉਂ ਸਿਮਰਦਾ ਹੈ) ਜਿਸ ਉੱਤੇ ਉਹ ਪ੍ਰਸੰਨ ਹੁੰਦਾ ਹੈ ਉਸ ਨੂੰ ਨਾਮ ਦੀ ਦਾਤਿ ਦੇ ਦੇਂਦਾ ਹੈ। ਉਹ ਪਰਮਾਤਮਾ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਹਰੇਕ ਜੀਵ ਦੇ ਦਿਲ ਦੀ) ਜਾਣਦਾ ਹੈ। ਹੇ ਨਾਨਕ! (ਉਸ ਦੀ ਮਿਹਰ ਨਾਲ) ਗੁਰੂ ਦੀ ਸਰਨ ਪਿਆਂ ਉਸ ਨਾਲ ਮਿਲਾਪ ਹੁੰਦਾ ਹੈ।4।9। 42। | ਘਰ ਹੀ = ਘਰਿ ਹੀ, ਘਰ ਵਿਚ ਹੀ। ਵਥੁ = {vÔqu} ਚੀਜ਼, ਪਦਾਰਥ। ਸਮਾਲੀਐ = ਸਿਮਰਨਾ ਚਾਹੀਦਾ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਨਿਧਾਨੁ = ਖ਼ਜ਼ਾਨਾ । ਅਖੁਟੁ = ਅਮੁੱਕ।1। ਮਨ = ਹੇ ਮਨ! ਤਜਿ = ਤਿਆਗ। ਏਕੰਕਾਰੁ = ਇਕ ਵਿਆਪਕ ਪ੍ਰਭੂ ਨੂੰ।1। ਰਹਾਉ। ਬੀਚਾਰਿ = ਵਿਚਾਰ ਕਰ ਕੇ। ਹਲਤਿ = ਇਸ ਲੋਕ ਵਿਚ {A>}। ਪਲਤਿ = ਪਰ ਲੋਕ ਵਿਚ {pr>}। ਮੁਰਾਰਿ = {mur-Air} ਪਰਮਾਤਮਾ। ਮਹਲੁ = ਟਿਕਾਣਾ।2। ਤੇ = ਤੋਂ, ਵਲੋਂ। ਫੇਰਹਿ = ਭਵਾਂਦੇ ਹਨ। ਤਿਨ = ਉਹਨਾਂ ਦੇ। ਜੋਹੇ = ਤੱਕ ਵਿਚ ਰਹਿੰਦੇ ਹਨ। ਜਮ ਜਾਲੇ = ਜਮ ਜਾਲਿ, ਜਮ ਦੇ ਜਾਲ ਨੇ। ਦੇਖਨੀ = ਦੇਖਨਿ, ਵੇਖਦੇ। ਪਰਜਾਲੇ = ਚੰਗੀ ਤਰ੍ਹਾਂ ਸਾੜਦੀ ਹੈ।3। ਬਖਸ = ਬਖ਼ਸ਼ਸ਼। ਕਰੇਇ = ਕਰਦਾ ਹੈ। ਜਾਵਈ = ਜਾਵਏ, ਜਾਵੈ। ਸੋਇ = ਉਹ ਪ੍ਰਭੂ ਹੀ।4। |
30 | https://www.gurugranthdarpan.net/0030.html | ਸਿਰੀਰਾਗੁ ਮਹਲਾ ੩ ॥ ਸਚਾ ਸਾਹਿਬੁ ਸੇਵੀਐ ਸਚੁ ਵਡਿਆਈ ਦੇਇ ॥ ਗੁਰ ਪਰਸਾਦੀ ਮਨਿ ਵਸੈ ਹਉਮੈ ਦੂਰਿ ਕਰੇਇ ॥ ਇਹੁ ਮਨੁ ਧਾਵਤੁ ਤਾ ਰਹੈ ਜਾ ਆਪੇ ਨਦਰਿ ਕਰੇਇ ॥੧॥ ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥ ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥੧॥ ਰਹਾਉ ॥ ਮਨਮੁਖ ਮਨੁ ਤਨੁ ਅੰਧੁ ਹੈ ਤਿਸ ਨਉ ਠਉਰ ਨ ਠਾਉ ॥ ਬਹੁ ਜੋਨੀ ਭਉਦਾ ਫਿਰੈ ਜਿਉ ਸੁੰਞੈਂ ਘਰਿ ਕਾਉ ॥ ਗੁਰਮਤੀ ਘਟਿ ਚਾਨਣਾ ਸਬਦਿ ਮਿਲੈ ਹਰਿ ਨਾਉ ॥੨॥ ਤ੍ਰੈ ਗੁਣ ਬਿਖਿਆ ਅੰਧੁ ਹੈ ਮਾਇਆ ਮੋਹ ਗੁਬਾਰ ॥ ਲੋਭੀ ਅਨ ਕਉ ਸੇਵਦੇ ਪੜਿ ਵੇਦਾ ਕਰੈ ਪੂਕਾਰ ॥ ਬਿਖਿਆ ਅੰਦਰਿ ਪਚਿ ਮੁਏ ਨਾ ਉਰਵਾਰੁ ਨ ਪਾਰੁ ॥੩॥ ਮਾਇਆ ਮੋਹਿ ਵਿਸਾਰਿਆ ਜਗਤ ਪਿਤਾ ਪ੍ਰਤਿਪਾਲਿ ॥ ਬਾਝਹੁ ਗੁਰੂ ਅਚੇਤੁ ਹੈ ਸਭ ਬਧੀ ਜਮਕਾਲਿ ॥ ਨਾਨਕ ਗੁਰਮਤਿ ਉਬਰੇ ਸਚਾ ਨਾਮੁ ਸਮਾਲਿ ॥੪॥੧੦॥੪੩॥{ਪੰਨਾ 30} | ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰ। ਜਿਸ ਮਨੁੱਖ ਦੇ ਮਨ ਵਿਚ ਨਾਮ-ਖ਼ਜ਼ਾਨਾ ਸਦਾ ਵੱਸਦਾ ਹੈ ਉਹ ਪਰਮਾਤਮਾ ਦੇ ਚਰਨਾਂ ਵਿਚ ਟਿਕਾਣਾ ਲੱਭ ਲੈਂਦਾ ਹੈ।1। ਰਹਾਉ। (ਹੇ ਭਾਈ!) ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ ਨੂੰ ਸਿਮਰਨਾ ਚਾਹੀਦਾ ਹੈ (ਜੇਹੜਾ ਸਿਮਰਦਾ ਹੈ ਉਸ ਨੂੰ) ਸਦਾ-ਥਿਰ ਪ੍ਰਭੂ ਇੱਜ਼ਤ ਦੇਂਦਾ ਹੈ। ਗੁਰੂ ਦੀ ਮਿਹਰ ਨਾਲ ਜਿਸ ਦੇ ਮਨ ਵਿਚ ਪ੍ਰਭੂ ਵੱਸਦਾ ਹੈ ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦਾ ਹੈ। (ਪਰ ਕਿਸੇ ਦੇ ਵੱਸ ਦੀ ਗੱਲ ਨਹੀਂ। ਮਾਇਆ ਬੜੀ ਮੋਹਣੀ ਹੈ) ਜਦੋਂ ਪ੍ਰਭੂ ਆਪ ਹੀ ਮਿਹਰ ਦੀ ਨਿਗਾਹ ਕਰਦਾ ਹੈ ਤਦੋਂ ਹੀ ਇਹ ਮਨ (ਮਾਇਆ ਦੇ ਪਿੱਛੇ) ਦੌੜਨੋਂ ਹਟਦਾ ਹੈ।1। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋ ਜਾਂਦਾ ਹੈ, ਸਰੀਰ ਭੀ (ਭਾਵ, ਹਰੇਕ ਗਿਆਨ-ਇੰਦ੍ਰਾ ਭੀ) ਅੰਨ੍ਹਾ ਹੋ ਜਾਂਦਾ ਹੈ ਉਸ ਨੂੰ (ਆਤਮਕ ਸ਼ਾਂਤੀ ਵਾਸਤੇ) ਕੋਈ ਥਾਂ-ਥਿੱਤਾ ਸੁੱਝਦਾ ਨਹੀਂ। (ਮਾਇਆ ਦੇ ਮੋਹ ਵਿਚ ਫਸ ਕੇ) ਉਹ ਅਨੇਕਾਂ ਜੂਨਾਂ ਵਿਚ ਭਟਕਦਾ ਹੈ (ਕਿਤੋਂ ਭੀ ਉਸ ਨੂੰ ਆਤਮਕ ਸ਼ਾਂਤੀ ਨਹੀਂ ਮਿਲਦੀ) ਜਿਵੇਂ ਕਿਸੇ ਸੁੰਞੇ ਘਰ ਵਿਚ ਕਾਂ ਜਾਂਦਾ ਹੈ (ਉਥੋਂ ਉਸ ਨੂੰ ਮਿਲਦਾ ਕੁਝ ਨਹੀਂ) ਗੁਰੂ ਦੀ ਮਤਿ ਤੇ ਤੁਰਿਆਂ ਹਿਰਦੇ ਵਿਚ ਚਾਨਣ (ਹੋ ਜਾਂਦਾ ਹੈ) (ਭਾਵ, ਸਹੀ ਜੀਵਨ ਦੀ ਸੂਝ ਆ ਜਾਂਦੀ ਹੈ) , ਗੁਰੂ ਦੇ ਸ਼ਬਦ ਵਿਚ ਜੁੜਿਆਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ।2। ਤ੍ਰਿਗੁਣੀ ਮਾਇਆ ਦੇ ਪ੍ਰਭਾਵ ਹੇਠ ਜਗਤ ਅੰਨ੍ਹਾ ਹੋ ਰਿਹਾ ਹੈ, ਮਾਇਆ ਦੇ ਮੋਹ ਦਾ ਹਨੇਰਾ (ਚੁਫੇਰੇ ਪਸਰਿਆ ਹੋਇਆ ਹੈ) । ਲੋਭ-ਗ੍ਰਸੇ ਜੀਵ (ਉਂਞ ਤਾਂ) ਵੇਦਾਂ ਨੂੰ ਪੜ੍ਹ ਕੇ (ਉਹਨਾਂ ਦੇ ਉਪਦੇਸ਼ ਦਾ) ਢੰਢੋਰਾ ਦੇਂਦੇ ਹਨ, (ਪਰ ਅੰਦਰੋਂ ਪ੍ਰਭੂ ਨੂੰ ਵਿਸਾਰ ਕੇ) ਹੋਰ ਦੀ (ਭਾਵ, ਮਾਇਆ ਦੀ) ਸੇਵਾ ਕਰਦੇ ਹਨ। ਮਾਇਆ ਦੇ ਮੋਹ ਵਿਚ ਖ਼ੁਆਰ ਹੋ ਹੋ ਕੇ ਆਤਮਕ ਮੌਤੇ ਮਰ ਜਾਂਦੇ ਹਨ (ਮਾਇਆ-ਮੋਹ ਦੇ ਘੁੱਪ ਹਨੇਰੇ ਵਿਚੋਂ ਉਹਨਾਂ ਨੂੰ) ਨਾਹ ਉਰਲਾ ਬੰਨਾ ਦਿੱਸਦਾ ਹੈ ਨਾਹ ਪਾਰਲਾ ਬੰਨਾ।3। ਮਾਇਆ ਦੇ ਮੋਹ ਵਿਚ ਫਸ ਕੇ ਜੀਵਾਂ ਨੇ ਜਗਤ ਦੇ ਪਿਤਾ ਪਾਲਣਹਾਰ ਪ੍ਰਭੂ ਨੂੰ ਭੁਲਾ ਦਿੱਤਾ ਹੈ। ਗੁਰੂ (ਦੀ ਸਰਨ) ਤੋਂ ਬਿਨਾ ਜੀਵ ਗ਼ਾਫਿਲ ਹੋ ਰਿਹਾ ਹੈ। (ਪਰਮਾਤਮਾ ਤੋਂ ਵਿੱਛੁੜੀ ਹੋਈ) ਸਾਰੀ ਲੁਕਾਈ ਨੂੰ ਆਤਮਕ ਮੌਤੇ (ਆਪਣੇ ਬੰਧਨਾਂ ਵਿਚ) ਜਕੜਿਆ ਹੋਇਆ ਹੈ। ਹੇ ਨਾਨਕ! ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਹੀ ਜੀਵ (ਆਤਮਕ ਮੌਤ ਦੇ ਬੰਧਨਾਂ ਤੋਂ) ਬਚ ਸਕਦੇ ਹਨ।4।10। 43। | ਸਚਾ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਸੇਵੀਐ = ਸਿਮਰਨਾ ਚਾਹੀਦਾ ਹੈ। ਸਚੁ = ਸਦਾ-ਥਿਰ ਪ੍ਰਭੂ। ਦੇਇ = ਦੇਂਦਾ ਹੈ। ਮਨਿ = ਮਨ ਵਿਚ। ਕਰੇਇ = ਕਰਦਾ ਹੈ। ਧਾਵਤੁ = ਭਟਕਦਾ, ਮਾਇਆ ਪਿਛੇ ਦੌੜਦਾ। ਤਾ = ਤਦੋਂ ਹੀ। ਰਹੈ– ਟਿਕਦਾ ਹੈ।1। ਸਦ = ਸਦਾ। ਮਹਲੀ = ਪ੍ਰਭੂ ਦੇ ਮਹਲ ਵਿਚ।1। ਰਹਾਉ। ਅੰਧੁ = ਅੰਨ੍ਹਾ। ਨਉ = ਨੂੰ। ਘਰਿ = ਘਰ ਵਿਚ। ਘਟਿ = ਹਿਰਦੇ ਵਿਚ।2। ਤ੍ਰੈਗੁਣ ਬਿਪਿਆ = (ਰਜੋ ਸਤੋ ਤਮੋ) ਤਿੰਨ ਗੁਣਾਂ ਵਾਲੀ ਮਾਇਆ। ਗੁਬਾਰ = ਹਨੇਰਾ। ਅਨ ਕਉ = ਕਿਸੇ ਹੋਰ ਨੂੰ। ਪੜਿ = ਪੜ੍ਹ ਕੇ। ਪਚਿ ਮੁਏ = ਖ਼ੁਆਰ ਹੋ ਕੇ ਆਤਮਕ ਮੌਤੇ ਮਰਦੇ ਹਨ।3। ਮੋਹਿ = ਮੋਹ ਵਿਚ। ਅਚੇਤੁ = ਗ਼ਾਫ਼ਿਲ। ਸਭ = ਸਾਰੀ ਲੁਕਾਈ। ਜਮ ਕਾਲਿ = ਜਮ ਕਾਲ ਨੇ। ਉਬਰੇ = ਬਚਦੇ ਹਨ। ਸਮਾਲਿ = ਸੰਭਾਲ ਕੇ, ਚੇਤੇ ਕਰ ਕੇ।4। |
30 | https://www.gurugranthdarpan.net/0030.html | ਸਿਰੀਰਾਗੁ ਮਹਲਾ ੩ ॥ ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥ ਕਰਿ ਕਿਰਪਾ ਮੇਲਾਇਅਨੁ ਹਰਿ ਨਾਮੁ ਵਸਿਆ ਮਨਿ ਆਇ ॥ ਪੋਤੈ ਜਿਨ ਕੈ ਪੁੰਨੁ ਹੈ ਤਿਨ ਸਤਸੰਗਤਿ ਮੇਲਾਇ ॥੧॥ ਭਾਈ ਰੇ ਗੁਰਮਤਿ ਸਾਚਿ ਰਹਾਉ ॥ ਸਾਚੋ ਸਾਚੁ ਕਮਾਵਣਾ ਸਾਚੈ ਸਬਦਿ ਮਿਲਾਉ ॥੧॥ ਰਹਾਉ ॥ ਜਿਨੀ ਨਾਮੁ ਪਛਾਣਿਆ ਤਿਨ ਵਿਟਹੁ ਬਲਿ ਜਾਉ ॥ ਆਪੁ ਛੋਡਿ ਚਰਣੀ ਲਗਾ ਚਲਾ ਤਿਨ ਕੈ ਭਾਇ ॥ ਲਾਹਾ ਹਰਿ ਹਰਿ ਨਾਮੁ ਮਿਲੈ ਸਹਜੇ ਨਾਮਿ ਸਮਾਇ ॥੨॥ ਬਿਨੁ ਗੁਰ ਮਹਲੁ ਨ ਪਾਈਐ ਨਾਮੁ ਨ ਪਰਾਪਤਿ ਹੋਇ ॥ ਐਸਾ ਸਤਗੁਰੁ ਲੋੜਿ ਲਹੁ ਜਿਦੂ ਪਾਈਐ ਸਚੁ ਸੋਇ ॥ ਅਸੁਰ ਸੰਘਾਰੈ ਸੁਖਿ ਵਸੈ ਜੋ ਤਿਸੁ ਭਾਵੈ ਸੁ ਹੋਇ ॥੩॥ ਜੇਹਾ ਸਤਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ ॥ ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ ਕੋਇ ॥ ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥੪॥੧੧॥੪੪॥{ਪੰਨਾ 30} | ਹੇ ਭਾਈ! ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਵਿਚ ਟਿਕੇ ਰਹੁ। ਸਦਾ-ਥਿਰ ਪ੍ਰਭੂ ਦੇ ਸਿਮਰਨ ਦੀ ਹੀ ਕਮਾਈ ਕਰੋ, ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜੇ ਰਹੋ।1। ਰਹਾਉ। (ਜਗਤ ਵਿਚ) ਤ੍ਰਿਗੁਣੀ ਮਾਇਆ ਦਾ ਮੋਹ (ਪਸਰ ਰਿਹਾ) ਹੈ ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਉਸ ਆਤਮਕ ਦਰਜੇ ਨੂੰ ਹਾਸਲ ਕਰ ਲੈਂਦਾ ਹੈ ਜਿੱਥੇ ਮਾਇਆ ਦੇ ਤਿੰਨ ਗੁਣਾਂ ਦਾ ਜ਼ੋਰ ਨਹੀਂ ਪੈ ਸਕਦਾ। ਪਰਮਾਤਮਾ ਨੇ ਮਿਹਰ ਕਰ ਕੇ ਜਿਨ੍ਹਾਂ ਮਨੁੱਖਾਂ ਨੂੰ ਆਪਣੇ ਚਰਨਾਂ ਵਿਚ ਮਿਲਾਇਆ ਹੈ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਜਿਨ੍ਹਾਂ ਦੇ ਭਾਗਾਂ ਵਿਚ ਨੇਕੀ ਹੈ, ਪਰਮਾਤਮਾ ਉਹਨਾਂ ਨੂੰ ਸਾਧ ਸੰਗਤਿ ਵਿਚ ਮਿਲਾਂਦਾ ਹੈ।1। ਮੈਂ ਉਹਨਾਂ ਗੁਰਮੁਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦੀ ਕਦਰ ਸਮਝੀ ਹੈ। ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ, ਮੈਂ ਉਹਨਾਂ ਦੇ ਪਿਆਰ ਅਨੁਸਾਰ ਹੋ ਕੇ ਤੁਰਦਾ ਹਾਂ। (ਜੇਹੜਾ ਮਨੁੱਖ ਨਾਮ ਜਪਣ ਵਾਲਿਆਂ ਦੀ ਸਰਨ ਪੈਂਦਾ ਹੈ ਉਹ) ਆਤਮਕ ਅਡੋਲਤਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਉਸ ਨੂੰ ਪ੍ਰਭੂ ਦਾ ਨਾਮ (-ਰੂਪ) ਲਾਭ ਹਾਸਲ ਹੋ ਜਾਂਦਾ ਹੈ।2। ਗੁਰੂ ਦੀ ਸਰਨ ਤੋਂ ਬਿਨਾ ਪਰਮਾਤਮਾ ਦਾ ਦਰ ਨਹੀਂ ਲੱਭਦਾ, ਪ੍ਰਭੂ ਦਾ ਨਾਮ ਨਹੀਂ ਮਿਲਦਾ। (ਹੇ ਭਾਈ! ਤੂੰ ਭੀ) ਅਜੇਹਾ ਗੁਰੂ ਲੱਭ ਲੈ, ਜਿਸ ਪਾਸੋਂ ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪਏ। (ਜੇਹੜਾ ਮਨੁੱਖ ਗੁਰੂ ਦੀ ਰਾਹੀਂ ਪਰਮਾਤਮਾ ਨੂੰ ਲੱਭ ਲੈਂਦਾ ਹੈ) ਉਹ ਕਾਮਾਦਿਕ ਦੈਂਤਾਂ ਨੂੰ ਮਾਰ ਲੈਂਦਾ ਹੈ, ਉਹ ਆਤਮਕ ਆਨੰਦ ਵਿਚ ਟਿਕਿਆ ਰਹਿੰਦਾ ਹੈ (ਉਸਨੂੰ ਨਿਸਚਾ ਹੋ ਜਾਂਦਾ ਹੈ ਕਿ) ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ।3। ਕੋਈ ਭੀ ਮਨੁੱਖ (ਗੁਰੂ-ਚਰਨਾਂ ਵਿਚ) ਸਰਧਾ ਬਣ ਕੇ ਵੇਖ ਲਏ, ਸਤਿਗੁਰੂ ਨੂੰ ਜਿਹੋ ਜਿਹਾ ਕਿਸੇ ਨੇ ਸਮਝਿਆ ਹੈ ਉਸ ਨੂੰ ਉਹੋ ਜਿਹਾ ਆਤਮਕ ਆਨੰਦ ਪ੍ਰਾਪਤ ਹੋਇਆ ਹੈ। ਇਸ ਵਿਚ ਰਤਾ ਭਰ ਭੀ ਸ਼ੱਕ ਨਹੀਂ ਹੈ (ਕਿਉਂਕਿ) ਹੇ ਨਾਨਕ! (ਜਿਸ ਸਿੱਖ ਦਾ ਗੁਰੂ ਨਾਲ ਗੁਰੂ ਦੇ) ਸ਼ਬਦ ਦੀ ਰਾਹੀਂ ਮਿਲਾਪ ਹੋ ਜਾਂਦਾ ਹੈ, (ਉਸ ਸਿੱਖ ਅਤੇ ਗੁਰੂ ਦੀ) ਜੋਤਿ ਇੱਕ ਹੋ ਜਾਂਦੀ ਹੈ, ਸਰੀਰ ਭਾਵੇਂ ਦੋ ਹੁੰਦੇ ਹਨ।4।11। 44। | ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਚਉਥਾ ਪਦੁ = ਚੌਥਾ ਦਰਜਾ, ਉਹ ਆਤਮਕ ਅਵਸਥਾ ਜਿਥੇ ਮਾਇਆ ਦੇ ਤਿੰਨ ਗੁਣ ਜ਼ੋਰ ਨਹੀਂ ਪਾ ਸਕਦੇ। ਮੈਲਾਇਅਨੁ = ਉਸ (ਪ੍ਰਭੂ) ਨੇ ਮਿਲਾਏ ਹਨ। ਮਨਿ = ਮਨ ਵਿਚ। ਪੋਤੈ = ਪੋਤੇ ਵਿਚ, ਖ਼ਜ਼ਾਨੇ ਵਿਚ। ਪੁੰਨੁ = ਨੇਕੀ।1। ਸਾਚਿ = ਸਦਾ-ਥਿਰ ਪ੍ਰਭੂ ਵਿਚ। ਰਹਾਉ = ਟਿਕੇ ਰਹੁ। ਸਾਚੋ ਸਾਚੁ = ਸਾਚੁ ਹੀ ਸਾਚੁ, ਸਦਾ-ਥਿਰ ਪ੍ਰਭੂ (ਦਾ ਸਿਮਰਨ) ਹੀ। ਸਾਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ। ਮਿਲਾਉ = ਮਿਲੇ ਰਹੋ।1। ਰਹਾਉ। ਨਾਮੁ ਪਛਾਣਿਆ = ਪ੍ਰਭੂ ਚੇ ਨਾਮ ਦੀ ਕਦਰ ਪਛਾਣੀ ਹੈ। ਵਿਟਹੁ = ਤੋਂ। ਜਾਉ = ਜਾਉਂ, ਮੈਂ ਜਾਂਦਾ ਹਾਂ। ਆਪੁ = ਆਪਾ-ਭਾਵ। ਲਗਾ = ਲੱਗਾਂ, ਮੈਂ ਲੱਗਦਾ ਹਾਂ। ਭਾਇ = ਪ੍ਰੇਮ ਵਿਚ, ਰਜ਼ਾ ਵਿਚ। ਲਾਹਾ = ਲਾਭ। ਸਹਜੇ = ਸਹਿਜ, ਆਤਮਕ ਅਡੋਲਤਾ ਦੀ ਰਾਹੀਂ। ਸਮਾਇ = ਲੀਨ ਹੋ ਜਾਂਦਾ ਹੈ।2। ਮਹਲੁ = ਪਰਮਾਤਮਾ ਦਾ ਦਰ। ਲੋੜਿ ਲਹੁ = ਲੱਭ ਲਵੋ। ਜਿਦੂ = ਜਿਸ ਤੋਂ। ਸਚੁ ਸੋਇ = ਉਹ ਸਦਾ-ਥਿਰ ਪ੍ਰਭੂ। ਅਸੁਰ = ਕਾਮਾਦਿਕ ਦੈਂਤਾਂ ਨੂੰ। ਸੰਘਾਰੈ = ਮਾਰ ਲੈਂਦਾ ਹੈ।3। ਸਹਸਾ = ਸ਼ੱਕ। ਮੂਲੇ = ਬਿਲਕੁਲ। ਭਾਉ = ਪਿਆਰ। ਜਨੁ ਕੋਇ = ਕੋਈ ਭੀ ਮਨੁੱਖ। ਸਬਦਿ = ਸ਼ਬਦ ਦੀ ਰਾਹੀਂ।4। |
31 | https://www.gurugranthdarpan.net/0031.html | ਸਿਰੀਰਾਗੁ ਮਹਲਾ ੩ ॥ ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥ ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ ਅਨਦਿਨੁ ਦੁਖਿ ਵਿਹਾਣੀ ॥ ਮਨਮੁਖ ਅੰਧ ਨ ਚੇਤਹੀ ਡੂਬਿ ਮੁਏ ਬਿਨੁ ਪਾਣੀ ॥੧॥ ਮਨ ਰੇ ਸਦਾ ਭਜਹੁ ਹਰਿ ਸਰਣਾਈ ॥ ਗੁਰ ਕਾ ਸਬਦੁ ਅੰਤਰਿ ਵਸੈ ਤਾ ਹਰਿ ਵਿਸਰਿ ਨ ਜਾਈ ॥੧॥ ਰਹਾਉ ॥ ਇਹੁ ਸਰੀਰੁ ਮਾਇਆ ਕਾ ਪੁਤਲਾ ਵਿਚਿ ਹਉਮੈ ਦੁਸਟੀ ਪਾਈ ॥ ਆਵਣੁ ਜਾਣਾ ਜੰਮਣੁ ਮਰਣਾ ਮਨਮੁਖਿ ਪਤਿ ਗਵਾਈ ॥ ਸਤਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਈ ॥੨॥ ਸਤਗੁਰ ਕੀ ਸੇਵਾ ਅਤਿ ਸੁਖਾਲੀ ਜੋ ਇਛੇ ਸੋ ਫਲੁ ਪਾਏ ॥ ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ ਵਸਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਪਾਏ ॥੩॥ ਜੋ ਸਤਗੁਰ ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ ॥ ਦਰਿ ਸਚੈ ਸਚੀ ਵਡਿਆਈ ਸਹਜੇ ਸਚਿ ਸਮਾਉ ॥ ਨਾਨਕ ਨਦਰੀ ਪਾਈਐ ਗੁਰਮੁਖਿ ਮੇਲਿ ਮਿਲਾਉ ॥੪॥੧੨॥੪੫॥{ਪੰਨਾ 31} | ਹੇ (ਮੇਰੇ) ਮਨ! ਸਦਾ ਪਰਮਾਤਮਾ ਦੀ ਸਰਨ ਪਿਆ ਰਹੁ। (ਪਰ ਪਰਮਾਤਮਾ ਦੀ ਸਰਨ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਾਪਤ ਹੁੰਦੀ ਹੈ) ਜਦੋਂ ਗੁਰੂ ਦਾ ਸ਼ਬਦ ਹਿਰਦੇ ਵਿਚ ਆ ਵੱਸੇ, ਤਦੋਂ ਪਰਮਾਤਮਾ (ਹਿਰਦੇ ਵਿਚੋਂ) ਨਹੀਂ ਵਿਸਰਦਾ।1। ਰਹਾਉ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਛੱਡ ਕੇ ਮਾਇਆ ਵਿਚ ਮਸਤ ਹੁੰਦੇ ਹਨ (ਤੇ, ਮਾਇਆ ਦੀ ਖ਼ਾਤਰ) ਹੋਰ ਹੋਰ ਦੀ (ਸੇਵਾ ਖ਼ੁਸ਼ਾਮਦ) ਕਰਦੇ ਫਿਰਦੇ ਹਨ। (ਇਸ ਤਰ੍ਹਾਂ ਉਹ) ਆਪਣਾ (ਮਨੁੱਖਾ ਜਨਮ ਦਾ) ਫ਼ਰਜ਼ ਭੁਲਾ ਬੈਠਦੇ ਹਨ (ਪਰ) ਸਮਝਦੇ ਨਹੀਂ, ਤੇ (ਉਹਨਾਂ ਦੀ ਉਮਰ) ਹਰ ਵੇਲੇ ਦੁੱਖ ਵਿਚ ਬੀਤਦੀ ਹੈ। (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਮਨਮੁਖ ਪਰਮਾਤਮਾ ਨੂੰ ਨਹੀਂ ਯਾਦ ਕਰਦੇ, ਪਾਣੀ ਤੋਂ ਬਿਨਾ ਹੀ ਡੁੱਬ ਮਰਦੇ ਹਨ (ਭਾਵ, ਵਿਕਾਰਾਂ ਵਿਚ ਗ਼ਲਤਾਨ ਹੋ ਕੇ ਆਤਮਕ ਮੌਤ ਸਹੇੜ ਲੈਂਦੇ ਹਨ ਤੇ ਪ੍ਰਾਪਤ ਭੀ ਕੁਝ ਨਹੀਂ ਹੁੰਦਾ) ।1। ਮਨਮੁਖ ਦਾ ਇਹ ਸਰੀਰ ਮਾਇਆ ਦਾ ਪੁਤਲਾ ਬਣਿਆ ਰਹਿੰਦਾ ਹੈ (ਭਾਵ, ਮਨਮੁਖ ਮਾਇਆ ਦੇ ਹੱਥਾਂ ਤੇ ਨੱਚਦਾ ਰਹਿੰਦਾ ਹੈ) ਮਨਮੁਖ ਦੇ ਹਿਰਦੇ ਵਿਚ ਹਉਮੈ ਟਿਕੀ ਰਹਿੰਦੀ ਹੈ ਵਿਕਾਰਾਂ ਦਾ ਭੈੜ ਟਿਕਿਆ ਰਹਿੰਦਾ ਹੈ। ਉਸ ਦਾ ਜਗਤ ਵਿਚ ਆਉਣਾ ਜਾਣਾ ਜੰਮਣਾ ਮਰਨਾ ਸਦਾ ਬਣਿਆ ਰਹਿੰਦਾ ਹੈ, ਮਨਮੁਖ ਨੇ (ਲੋਕ ਪਰਲੋਕ ਵਿਚ) ਇੱਜ਼ਤ ਭੀ ਗਵਾ ਲਈ। ਜਿਸ ਨੇ ਸਤਿਗੁਰੂ ਦੀ ਦੱਸੀ ਸੇਵਾ ਕੀਤੀ, ਉਸ ਨੇ ਆਤਮਕ ਆਨੰਦ ਮਾਣਿਆ, ਉਸ ਦੀ ਜੋਤਿ, ਪ੍ਰਭੂ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ।2। ਸਤਿਗੁਰੂ ਦੀ ਦੱਸੀ ਸੇਵਾ ਬਹੁਤ ਸੁਖ ਦੇਣ ਵਾਲੀ ਹੈ (ਜੇਹੜਾ ਮਨੁੱਖ ਸੇਵਾ ਕਰਦਾ ਹੈ ਉਹ) ਜੋ ਕੁਝ ਇੱਛਾ ਕਰਦਾ ਹੈ ਉਹੀ ਫਲ ਹਾਸਲ ਕਰ ਲੈਂਦਾ ਹੈ। ਗੁਰੂ ਦੀ ਦੱਸੀ ਸੇਵਾ ਹੀ ਜਤ ਸਤ ਤਪ (ਦਾ ਮੂਲ) ਹੈ, (ਗੁਰਮੁਖ ਦਾ) ਸਰੀਰ ਪਵਿਤ੍ਰ ਹੋ ਜਾਂਦਾ ਹੈ, ਉਹ ਪਰਮਾਤਮਾ ਦੇ ਨਾਮ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਗੁਰਮੁਖ ਦਿਨ ਰਾਤ ਹਰ ਵੇਲੇ ਅਨੰਦ ਵਿਚ ਟਿਕਿਆ ਰਹਿੰਦਾ ਹੈ, ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਹ ਆਤਮਕ ਸੁਖ ਮਾਣਦਾ ਹੈ।3। ਜੇਹੜੇ ਮਨੁੱਖ ਸਤਿਗੁਰੂ ਦੀ ਸਰਨ ਪੈਂਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਲਈ ਇੱਜ਼ਤ ਮਿਲ ਜਾਂਦੀ ਹੈ, ਆਤਮਕ ਅਡੋਲਤਾ ਦੀ ਬਰਕਤਿ ਨਾਲ ਉਹਨਾਂ ਨੂੰ ਸਦਾ-ਥਿਰ ਪ੍ਰਭੂ ਵਿਚ ਲੀਨਤਾ ਪ੍ਰਾਪਤ ਹੋ ਜਾਂਦੀ ਹੈ। ਹੇ ਨਾਨਕ! ਇਹੋ ਜਿਹੇ ਗੁਰਮੁਖਾਂ ਦੀ ਸੰਗਤ ਵਿਚ ਮਿਲਾਪ ਪਰਮਾਤਮਾ ਦੀ ਮਿਹਰ ਦੀ ਨਜ਼ਰ ਨਾਲ ਹੀ ਮਿਲਦਾ ਹੈ।4।12। 45। | ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਰਸ। ਬਿਖਿਆ = ਮਾਇਆ। ਵਿਡਾਣੀ = ਬਿਗਾਨੀ। ਧਰਮੁ = (ਮਨੁੱਖਾ ਜੀਵਨ ਦਾ) ਫ਼ਰਜ਼। ਅਨਦਿਨੁ = ਹਰ ਰੋਜ਼। ਵਿਹਾਣੀ = ਬੀਤਦੀ ਹੈ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ। ਅੰਧ = (ਮਾਇਆ ਦੇ ਮੋਹ ਵਿਚ) ਅੰਨ੍ਹੇ। ਚੇਤਹੀ = ਚੇਤਹਿ, ਚੇਤਦੇ।1। ਭਜਹੁ = ਜਾਵੋ, ਪਵੋ। ਅੰਤਰਿ = ਹਿਰਦੇ ਵਿਚ।1। ਦੁਸਟੀ = ਦੁਸ਼ਟਤਾ, ਬਦੀ, ਨੀਚਤਾ। ਪਤਿ = ਇੱਜ਼ਤ। ਮਨਮੁਖਿ = ਮਨਮੁਖ ਨੇ।2। ਸੁਖਾਲੀ = {ਸੁਖ-ਆਲਯ} ਸੁਖਾਂ ਦਾ ਘਰ, ਸੁਖ ਦੇਣ ਵਾਲੀ। ਜਤੁ = ਵਿਕਾਰਾਂ ਵਲੋਂ ਰੋਕ। ਸਤੁ = ਉੱਚਾ ਆਚਰਨ। ਤਪੁ = ਸੇਵਾ। ਮੰਨਿ = ਮਨਿ, ਮਨ ਵਿਚ। ਅਨੰਦਿ = ਅਨੰਦ ਵਿਚ।3। ਹਉ = ਮੈਂ। ਬਲਿ ਜਾਉ = ਜਾਉਂ, ਸਦਕੇ ਜਾਂਦਾ ਹਾਂ। ਦਰਿ = ਦਰ ਤੇ। ਸਚੀ = ਸਦਾ-ਥਿਰ ਰਹਿਣ ਵਾਲੀ। ਵਡਿਆਈ = ਇੱਜ਼ਤ। ਸਹਜੇ = ਸਹਜਿ, ਆਤਮਕ ਅਡੋਲਤਾ ਦੀ ਰਾਹੀਂ। ਸਚਿ = ਸਦਾ-ਥਿਰ ਪ੍ਰਭੂ ਵਿਚ। ਸਮਾਉ = ਸਮਾਈ, ਲੀਨਤਾ। ਮੇਲਿ = ਇਕੱਠ ਵਿਚ। ਮਿਲਾਉ = ਮਿਲਾਪ।4। |
31 | https://www.gurugranthdarpan.net/0031.html | ਸਿਰੀਰਾਗੁ ਮਹਲਾ ੩ ॥ ਮਨਮੁਖ ਕਰਮ ਕਮਾਵਣੇ ਜਿਉ ਦੋਹਾਗਣਿ ਤਨਿ ਸੀਗਾਰੁ ॥ ਸੇਜੈ ਕੰਤੁ ਨ ਆਵਈ ਨਿਤ ਨਿਤ ਹੋਇ ਖੁਆਰੁ ॥ ਪਿਰ ਕਾ ਮਹਲੁ ਨ ਪਾਵਈ ਨਾ ਦੀਸੈ ਘਰੁ ਬਾਰੁ ॥੧॥ ਭਾਈ ਰੇ ਇਕ ਮਨਿ ਨਾਮੁ ਧਿਆਇ ॥ ਸੰਤਾ ਸੰਗਤਿ ਮਿਲਿ ਰਹੈ ਜਪਿ ਰਾਮ ਨਾਮੁ ਸੁਖੁ ਪਾਇ ॥੧॥ ਰਹਾਉ ॥ ਗੁਰਮੁਖਿ ਸਦਾ ਸੋਹਾਗਣੀ ਪਿਰੁ ਰਾਖਿਆ ਉਰ ਧਾਰਿ ॥ ਮਿਠਾ ਬੋਲਹਿ ਨਿਵਿ ਚਲਹਿ ਸੇਜੈ ਰਵੈ ਭਤਾਰੁ ॥ ਸੋਭਾਵੰਤੀ ਸੋਹਾਗਣੀ ਜਿਨ ਗੁਰ ਕਾ ਹੇਤੁ ਅਪਾਰੁ ॥੨॥ ਪੂਰੈ ਭਾਗਿ ਸਤਗੁਰੁ ਮਿਲੈ ਜਾ ਭਾਗੈ ਕਾ ਉਦਉ ਹੋਇ ॥ ਅੰਤਰਹੁ ਦੁਖੁ ਭ੍ਰਮੁ ਕਟੀਐ ਸੁਖੁ ਪਰਾਪਤਿ ਹੋਇ ॥ ਗੁਰ ਕੈ ਭਾਣੈ ਜੋ ਚਲੈ ਦੁਖੁ ਨ ਪਾਵੈ ਕੋਇ ॥੩॥ ਗੁਰ ਕੇ ਭਾਣੇ ਵਿਚਿ ਅੰਮ੍ਰਿਤੁ ਹੈ ਸਹਜੇ ਪਾਵੈ ਕੋਇ ॥ ਜਿਨਾ ਪਰਾਪਤਿ ਤਿਨ ਪੀਆ ਹਉਮੈ ਵਿਚਹੁ ਖੋਇ ॥ ਨਾਨਕ ਗੁਰਮੁਖਿ ਨਾਮੁ ਧਿਆਈਐ ਸਚਿ ਮਿਲਾਵਾ ਹੋਇ ॥੪॥੧੩॥੪੬॥{ਪੰਨਾ 31} | ਹੇ ਭਾਈ! ਇਕਾਗ੍ਰ-ਮਨ ਹੋ ਕੇ ਪਰਾਮਤਮਾ ਦਾ ਨਾਮ ਸਿਮਰ। ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹਿੰਦਾ ਹੈ ਉਹ ਪਰਮਾਤਮਾ ਦਾ ਨਾਮ ਸਿਮਰ ਕੇ ਸੁਖ ਮਾਣਦਾ ਹੈ।1। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ (ਧਾਰਮਿਕ) ਕੰਮ ਕਮਾਣੇ ਇਉਂ ਹਨ ਜਿਵੇਂ ਕੋਈ ਛੁੱਟੜ ਇਸਤ੍ਰੀ (ਆਪਣੇ) ਸਰੀਰ ਉੱਤੇ ਸਿੰਗਾਰ ਕਰਦੀ ਹੈ। ਉਸ ਦਾ ਪਤੀ (ਉਸ ਦੀ) ਸੇਜ ਉਤੇ (ਕਦੇ) ਨਹੀਂ ਆਉਂਦਾ, ਉਹ ਵਿਅਰਥ ਸਿੰਗਾਰ ਕਰ ਕੇ) ਸਦਾ ਖ਼ੁਆਰ ਹੁੰਦੀ ਹੈ। (ਇਸੇ ਤਰ੍ਹਾਂ ਮਨਮੁਖ ਮਨੁੱਖ ਵਿਖਾਏ ਦੇ ਧਾਰਮਿਕ ਕੰਮਾਂ ਨਾਲ) ਪ੍ਰਭੂ-ਪਤੀ ਦੀ ਹਜ਼ੂਰੀ ਨਹੀਂ ਪ੍ਰਾਪਤ ਕਰ ਸਕਦਾ, ਉਸ ਨੂੰ ਪ੍ਰਭੂ ਦਾ ਦਰ-ਘਰ ਨਹੀਂ ਦਿੱਸਦਾ।1। ਸਦਾ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸੁਹਾਗਣਾਂ (ਵਾਂਗ) ਹਨ, ਉਹ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ, ਉਹ (ਸਭਨਾਂ ਨਾਲ) ਮਿੱਠੇ ਬੋਲ ਬੋਲਦੇ ਹਨ, ਨਿਊਂ ਕੇ ਤੁਰਦੇ ਹਨ (ਗਰੀਬੀ ਸੁਭਾਵ ਵਾਲੇ ਹੁੰਦੇ ਹਨ) , ਉਹਨਾਂ ਦੇ ਹਿਰਦੇ-ਸੇਜ ਨੂੰ ਪ੍ਰਭੂ-ਪਤੀ ਮਾਣਦਾ ਹੈ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦਾ ਅਤੁੱਟ ਪਿਆਰ (ਆਪਣੇ ਹਿਰਦੇ ਵਿਚ ਵਸਾਇਆ ਹੈ) ਉਹ ਉਹਨਾਂ ਸੁਹਾਗਣਾਂ ਵਾਂਗ ਹਨ ਜਿਨ੍ਹਾਂ ਸੋਭਾ ਖੱਟੀ ਹੈ।2। ਜਦੋਂ ਕਿਸੇ ਮਨੁੱਖ ਦਾ ਭਾਗ ਜਾਗ ਪਏ, ਤਾਂ ਵੱਡੀ ਕਿਸਮਤ ਨਾਲ ਉਸ ਨੂੰ ਸਤਿਗੁਰੂ ਮਿਲ ਪੈਂਦਾ ਹੈ। (ਗੁਰੂ ਦੇ ਮਿਲਣ ਨਾਲ) ਹਿਰਦੇ ਵਿਚੋਂ ਦੁੱਖ ਕੱਟਿਆ ਜਾਂਦਾ ਹੈ, ਭਟਕਣਾ ਦੂਰ ਹੋ ਜਾਂਦੀ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ। ਜੇਹੜਾ ਭੀ ਮਨੁੱਖ ਗੁਰੂ ਦੇ ਹੁਕਮ ਵਿਚ ਹੈ, ਉਹ ਕਦੇ ਦੁੱਖ ਨਹੀਂ ਪਾਂਦਾ।3। ਗੁਰੂ ਦੀ ਰਜ਼ਾ ਵਿਚ ਨਾਮ-ਅੰਮ੍ਰਿਤ ਹੈ (ਜੇਹੜਾ ਰਜ਼ਾ ਵਿਚ ਤੁਰਦਾ ਹੈ) ਉਹ ਆਤਮਕ ਅਡੋਲਤਾ ਵਿਚ ਟਿਕ ਕੇ ਅੰਮ੍ਰਿਤ ਪੀਂਦਾ ਹੈ। ਜਿਨ੍ਹਾਂ ਮਨੁੱਖਾਂ ਨੂੰ ਇਹ ਅੰਮ੍ਰਿਤ ਲੱਭ ਪਿਆ, ਉਹਨਾਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਪੀਤਾ। ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ। (ਸਿਮਰਨ ਦੀ ਬਰਕਤਿ ਨਾਲ) ਸਦਾ-ਥਿਰ ਪ੍ਰਭੂ ਵਿਚ ਮੇਲ ਹੋ ਜਾਂਦਾ ਹੈ।4।13। 46। | ਕਰਮ = (ਧਾਰਮਿਕ) ਕੰਮ। ਦੋਹਾਗਾਣਿ = {duBwignI} ਮੰਦ-ਭਾਗਣ ਇਸਤ੍ਰੀ, ਛੁੱਟੜ। ਤਨਿ = ਸਰੀਰ ਉਤੇ। ਨ ਆਵਈ = ਨ ਆਵਏ, ਨ ਆਵੈ, ਨਹੀਂ ਆਉਂਦਾ। ਪਾਵਈ = ਪਾਵਏ, ਪਾਵੈ। ਬਾਰੁ = ਦਰਵਾਜ਼ਾ।1। ਇਕ ਮਨਿ = ਇਕ ਮਨ ਦੀ ਰਾਹੀਂ, ਇਕਾਗ੍ਰ-ਮਨ ਹੋ ਕੇ। ਜਪਿ = ਜਪ ਕੇ।1। ਰਹਾਉ। ਸੋਹਾਗਣੀ = {sOBwignI} ਚੰਗੇ ਭਾਗਾਂ ਵਾਲੀ। ਉਰ ਧਾਰਿ = ਹਿਰਦੇ ਵਿਚ ਟਿਕਾ ਕੇ। ਭਤਾਰੁ = ਖਸਮ। ਹੇਤੁ = ਪਿਆਰ। ਅਪਾਰੁ = ਬਹੁਤ, ਅਥਾਹ।2। ਉਦਉ = {adX} ਪ੍ਰਗਟਾਵਾ। ਭ੍ਰਮੁ = ਭਟਕਣਾ।3। ਸਹਜੇ = ਸਹਜਿ ਹੀ, ਆਤਮਕ ਅਡੋਲਤਾ ਵਿਚ ਹੀ। ਖੋਇ = ਨਾਸ ਕਰ ਕੇ। ਸਚਿ = ਸਦਾ-ਥਿਰ ਪ੍ਰਭੂ ਵਿਚ।4। |
31 | https://www.gurugranthdarpan.net/0031.html | ਸਿਰੀਰਾਗੁ ਮਹਲਾ ੩ ॥ ਜਾ ਪਿਰੁ ਜਾਣੈ ਆਪਣਾ ਤਨੁ ਮਨੁ ਅਗੈ ਧਰੇਇ ॥ ਸੋਹਾਗਣੀ ਕਰਮ ਕਮਾਵਦੀਆ ਸੇਈ ਕਰਮ ਕਰੇਇ ॥ ਸਹਜੇ ਸਾਚਿ ਮਿਲਾਵੜਾ ਸਾਚੁ ਵਡਾਈ ਦੇਇ ॥੧॥ ਭਾਈ ਰੇ ਗੁਰ ਬਿਨੁ ਭਗਤਿ ਨ ਹੋਇ ॥ ਬਿਨੁ ਗੁਰ ਭਗਤਿ ਨ ਪਾਈਐ ਜੇ ਲੋਚੈ ਸਭੁ ਕੋਇ ॥੧॥ ਰਹਾਉ ॥ ਲਖ ਚਉਰਾਸੀਹ ਫੇਰੁ ਪਇਆ ਕਾਮਣਿ ਦੂਜੈ ਭਾਇ ॥ ਬਿਨੁ ਗੁਰ ਨੀਦ ਨ ਆਵਈ ਦੁਖੀ ਰੈਣਿ ਵਿਹਾਇ ॥ ਬਿਨੁ ਸਬਦੈ ਪਿਰੁ ਨ ਪਾਈਐ ਬਿਰਥਾ ਜਨਮੁ ਗਵਾਇ ॥੨॥ ਹਉ ਹਉ ਕਰਤੀ ਜਗੁ ਫਿਰੀ ਨਾ ਧਨੁ ਸੰਪੈ ਨਾਲਿ ॥ ਅੰਧੀ ਨਾਮੁ ਨ ਚੇਤਈ ਸਭ ਬਾਧੀ ਜਮਕਾਲਿ ॥ ਸਤਗੁਰਿ ਮਿਲਿਐ ਧਨੁ ਪਾਇਆ ਹਰਿ ਨਾਮਾ ਰਿਦੈ ਸਮਾਲਿ ॥੩॥ ਨਾਮਿ ਰਤੇ ਸੇ ਨਿਰਮਲੇ ਗੁਰ ਕੈ ਸਹਜਿ ਸੁਭਾਇ ॥ ਮਨੁ ਤਨੁ ਰਾਤਾ ਰੰਗ ਸਿਉ ਰਸਨਾ ਰਸਨ ਰਸਾਇ ॥ ਨਾਨਕ ਰੰਗੁ ਨ ਉਤਰੈ ਜੋ ਹਰਿ ਧੁਰਿ ਛੋਡਿਆ ਲਾਇ ॥੪॥੧੪॥੪੭॥{ਪੰਨਾ 31-32} | ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦੀ ਭਗਤ ਨਹੀਂ ਹੋ ਸਕਦੀ। ਜੇ ਹਰੇਕ ਜੀਵ ਭੀ (ਪਰਮਾਤਮਾ ਦੀ ਭਗਤੀ ਵਾਸਤੇ) ਤਾਂਘ ਕਰੇ, ਤਾਂ ਭੀ ਗੁਰੂ ਦੀ ਸਰਨ ਤੋਂ ਬਿਨਾ ਭਗਤੀ (ਦੀ ਦਾਤਿ) ਨਹੀਂ ਮਿਲ ਸਕਦੀ।1। ਰਹਾਉ। ਜਦੋਂ (ਕੋਈ ਜੀਵ-ਇਸਤ੍ਰੀ) ਪ੍ਰਭੂ-ਪਤੀ ਨੂੰ ਆਪਣਾ ਸਮਝ ਲੈਂਦੀ ਹੈ (ਭਾਵ, ਪ੍ਰਭੂ-ਪਤੀ ਨਾਲ ਯਾਦ ਦੀ ਰਾਹੀਂ ਡੂੰਘੀ ਸਾਂਝ ਪਾ ਲੈਂਦੀ ਹੈ) ਤਾਂ ਉਹ ਆਪਣਾ ਮਨ ਉਸ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਆਪਣੇ ਮਨ ਦੇ ਪਿੱਛੇ ਤੁਰਨਾ ਛੱਡ ਦੇਂਦੀ ਹੈ) ਆਪਣਾ ਸਰੀਰ ਭੀ ਹਵਾਲੇ ਕਰ ਦੇਂਦੀ ਹੈ (ਭਾਵ, ਗਿਆਨ-ਇੰਦ੍ਰੇ ਮਾਇਆ ਵਲੋਂ ਹਟ ਜਾਂਦੇ ਹਨ) । ਉਹ ਜੀਵ-ਇਸਤ੍ਰੀ ਉਹੀ ਉੱਦਮ ਕਰਦੀ ਹੈ ਜੋ ਭਗਤ-ਜਨ ਕਰਦੇ ਹਨ। (ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਟਿਕਣ ਕਰਕੇ ਸਦਾ-ਥਿਰ ਪ੍ਰਭੂ ਵਿਚ ਉਸ ਦਾ ਮਿਲਾਪ ਹੋ ਜਾਂਦਾ ਹੈ, ਸਦਾ-ਥਿਰ ਪਰਮਾਤਮਾ ਉਸ ਨੂੰ (ਆਪਣੇ ਦਰ ਤੇ) ਇੱਜ਼ਤ ਦੇਂਦਾ ਹੈ।1। ਪਰ ਜੇਹੜੀ ਜੀਵ-ਇਸਤ੍ਰੀ ਮਾਇਆ ਦੇ ਪਿਆਰ ਵਿਚ ਰਹਿੰਦੀ ਹੈ ਉਸ ਨੂੰ ਚੌਰਾਸੀ ਲੱਖ ਜੂਨਾਂ ਦਾ ਗੇੜ ਭੁਗਤਣਾ ਪੈਂਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ ਆਤਮਕ ਸ਼ਾਂਤੀ ਨਸੀਬ ਨਹੀਂ ਹੁੰਦੀ, ਉਸ ਦੀ (ਜ਼ਿੰਦਗੀ ਦੀ) ਰਾਤ ਦੁੱਖਾਂ ਵਿਚ ਗੁਜ਼ਰਦੀ ਹੈ। ਗੁਰੂ ਦੇ ਸ਼ਬਦ ਤੋਂ ਬਿਨਾ ਪ੍ਰਭੂ-ਪਤੀ ਨਹੀਂ ਮਿਲਦਾ (ਜੇਹੜਾ ਮਨੁੱਖ ਗੁਰੂ ਦੇ ਸ਼ਬਦ ਤੋਂ ਵਾਂਜਿਆ ਰਹਿੰਦਾ ਹੈ) ਉਹ ਆਪਣਾ ਮਨੁੱਖਾ ਜਨਮ ਜ਼ਾਇਆ ਕਰ ਲੈਂਦਾ ਹੈ।2। (ਲੁਕਾਈ ਆਮ ਤੌਰ ਤੇ) ਮਮਤਾ-ਜਲ ਵਿਚ ਫਸੀ ਹੋਈ (ਸਾਰਾ) ਜਗਤ (ਮਾਇਆ ਦੀ ਖ਼ਾਤਰ) ਭਾਲਦੀ ਫਿਰਦੀ ਹੈ, ਪਰ (ਇਕੱਠਾ ਕੀਤਾ) ਧਨ ਪਦਾਰਥ ਕਿਸੇ ਦਾ ਨਾਲ ਨਹੀਂ ਜਾਂਦਾ (ਮਾਇਆ ਦੇ ਮੋਹ ਵਿਚ) ਅੰਨ੍ਹੀ ਹੋਈ ਲੁਕਾਈ ਪਰਮਾਤਮਾ ਦਾ ਨਾਮ ਨਹੀਂ ਸਿਮਰਦੀ (ਸਿਮਰਨ-ਹੀਨ ਲੁਕਾਈ ਨੂੰ) ਆਤਮਕ ਮੌਤ ਨੇ ਆਪਣੇ ਬੰਧਨਾਂ ਵਿਚ ਬੰਨ੍ਹਿਆ ਹੁੰਦਾ ਹੈ। ਜੇ ਗੁਰੂ ਮਿਲ ਪਏ ਤਾਂ ਹਰੀ-ਨਾਮ-ਧਨ ਪ੍ਰਾਪਤ ਹੋ ਜਾਂਦਾ ਹੈ (ਗੁਰੂ ਦੀ ਸਰਨ ਪੈ ਕੇ ਜੀਵ) ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਸਾਂਭੀ ਰੱਖਦਾ ਹੈ।3। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜੇਹੜੇ ਮਨੁੱਖ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਜਾਂਦੇ ਹਨ ਉਹ ਪਵਿਤ੍ਰ (ਜੀਵਨ ਵਾਲੇ) ਹੋ ਜਾਂਦੇ ਹਨ। ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ, ਉਹ ਪ੍ਰਭੂ-ਪ੍ਰੇਮ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦਾ ਮਨ ਉਹਨਾਂ ਦਾ ਸਰੀਰ ਪ੍ਰਭੂ ਦੇ ਪ੍ਰੇਮ ਰੰਗ ਵਿਚ ਰੰਗਿਆ ਜਾਂਦਾ ਹੈ, ਉਹਨਾਂ ਦੀ ਜੀਭ ਨਾਮ-ਰਸ ਵਿਚ ਰਸੀ ਰਹਿੰਦੀ ਹੈ। ਹੇ ਨਾਨਕ! ਜਿਨ੍ਹਾਂ ਨੂੰ ਪਰਮਾਤਮਾ ਧੁਰੋਂ ਆਪਣੀ ਰਜ਼ਾ ਵਿਚ ਨਾਮ ਰੰਗ ਚਾੜ੍ਹ ਦੇਂਦਾ ਹੈ, ਉਹਨਾਂ ਦਾ ਉਹ ਰੰਗ ਕਦੇ ਉਤਰਦਾ ਨਹੀਂ।4।14। 47। | ਜਾ = ਜਦੋਂ। ਪਿਰੁ ਜਾਣੈ = ਪ੍ਰਭੂ-ਪਤੀ ਨੂੰ ਜਾਣ ਲੈਂਦੀ ਹੈ, ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ। ਅਗੈ ਧਰੇਇ = ਹਵਾਲੇ ਕਰ ਦੇਂਦੀ ਹੈ। ਸੋਹਾਗਣੀ = ਸੁਹਾਗ-ਭਾਗ ਵਾਲੀਆਂ ਜੀਵ-ਇਸਤ੍ਰੀਆਂ, ਭਗਤ ਜਨ। ਸਹਜੇ = ਆਤਮਕ ਅਡੋਲਤਾ ਵਿਚ (ਟਿਕ ਕੇ) । ਸਾਚਿ = ਸਦਾ-ਥਿਰ ਪ੍ਰਭੂ ਵਿਚ। ਸਾਚੁ = ਸਦਾ-ਥਿਰ ਪ੍ਰਭੂ। ਦੇਇ = ਦੇਂਦਾ ਹੈ।1। ਸਭੁ ਕੋਇ = ਹਰੇਕ ਜੀਵ।1। ਰਹਾਉ। ਫੇਰੁ = ਗੇੜ। ਕਾਮਣਿ = (ਜੀਵ-) ਇਸਤ੍ਰੀ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਨੀਦ = ਸ਼ਾਂਤੀ। ਰੈਣਿ = (ਜ਼ਿੰਦਗੀ ਦੀ) ਰਾਤ।2। ਹਉ ਹਉ ਕਰਤੀ = ਮਮਤਾ-ਜਾਲ ਵਿਚ ਫਸੀ ਹੋਈ। ਸੰਪੈ = ਧਨ-ਪਦਾਰਥ। ਜਮਕਾਲਿ = ਜਮ ਕਾਲ ਨੇ, ਆਤਮਕ ਮੌਤ ਨੇ। ਸਤਿਗੁਰਿ ਮਿਲਿਐ = ਜੇ ਗੁਰੂ ਮਿਲ ਪਏ। ਰਿਦੈ = ਹਿਰਦੇ ਵਿਚ।3। ਨਾਮਿ = ਨਾਮ ਵਿਚ। ਗੁਰੂ ਕੈ = ਗੁਰੂ ਦੇ ਸ਼ਬਦ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਰਸਨਾ = ਜੀਭ। ਰਸਨ ਰਸਾਇ = ਨਾਮ-ਰਸ ਵਿਚ ਰਸ ਜਾਂਦੀ ਹੈ। ਧੁਰਿ = ਧੁਰ ਤੋਂ ਆਪਣੇ ਹੁਕਮ ਵਿਚ।4। |
32 | https://www.gurugranthdarpan.net/0032.html | ਸਿਰੀਰਾਗੁ ਮਹਲਾ ੩ ॥ ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਈ ॥ ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਸੋਈ ॥ ਹਰਿ ਜੀਉ ਸਾਚਾ ਸਾਚੀ ਬਾਣੀ ਸਬਦਿ ਮਿਲਾਵਾ ਹੋਈ ॥੧॥ ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥ ਆਪੇ ਜਗਜੀਵਨੁ ਸੁਖਦਾਤਾ ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥ ਗੁਰਮੁਖਿ ਆਪੇ ਦੇਇ ਵਡਾਈ ਆਪੇ ਸੇਵ ਕਰਾਏ ॥੨॥ ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥ ਸਤਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਦੀ ਕੀਮ ਨ ਪਾਈ ॥ ਹਰਿ ਪ੍ਰਭੁ ਸਖਾ ਮੀਤੁ ਪ੍ਰਭੁ ਮੇਰਾ ਅੰਤੇ ਹੋਇ ਸਖਾਈ ॥੩॥ ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥ ਹਰਿ ਜੀਉ ਦਾਤਾ ਭਗਤਿ ਵਛਲੁ ਹੈ ਕਰਿ ਕਿਰਪਾ ਮੰਨਿ ਵਸਾਈ ॥ ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੪॥੧੫॥੪੮॥{ਪੰਨਾ 32} | ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਭਗਤੀ ਤੋਂ ਸੱਖਣਾ ਰਿਹਾ, ਉਸ ਨੂੰ ਜਗਤ ਵਿਚ ਆਉਣ ਦਾ ਕੋਈ ਲਾਭ ਨਹੀਂ ਹੋਇਆ। ਜਿਸ ਮਨੁੱਖ ਨੇ ਪੂਰੇ ਗੁਰੂ ਦੀ ਦੱਸੀ ਸੇਵਾ ਨਾਹ ਕੀਤੀ, ਉਸ ਨੇ ਮਨੁੱਖਾ ਜਨਮ ਵਿਅਰਥ ਗਵਾ ਲਿਆ।1। ਰਹਾਉ। ਜੇ ਪਰਮਾਤਮਾ ਗੁਰੂ ਦੀ ਰਾਹੀਂ (ਜੀਵ ਉੱਤੇ) ਕਿਰਪਾ ਕਰੇ ਤਾਂ (ਜੀਵ ਪਾਸੋਂ) ਭਗਤੀ ਕੀਤੀ ਜਾ ਸਕਦੀ ਹੈ, (ਗੁਰੂ ਦੀ ਸਰਨ ਪੈਣ) ਤੋਂ ਬਿਨਾ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ। ਜੇਹੜਾ ਮਨੁੱਖ ਆਪਣੇ ਆਪ ਨੂੰ (ਗੁਰੂ ਦੇ) ਆਪੇ ਵਿਚ ਜੋੜ ਦੇਵੇ ਤੇ (ਇਸ ਭੇਤ ਨੂੰ) ਸਮਝ ਲਏ ਤਾਂ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਪਰਮਾਤਮਾ ਸਦਾ-ਥਿਰ ਰਹਿਣ ਵਾਲਾ ਹੈ, (ਉਸ ਦੀ ਸਿਫ਼ਤਿ-ਸਾਲਾਹ ਵੀ ਥਿਰ ਰਹਿਣ ਵਾਲੀ ਹੈ, ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਹੀ ਉਸ ਨਾਲ ਮਿਲਾਪ ਹੋ ਸਕਦਾ ਹੈ।1। ਪਰਮਾਤਮਾ ਆਪ ਹੀ ਜਗਤ ਦੇ ਜੀਵਾਂ ਦੀ ਜ਼ਿੰਦਗੀ ਦਾ ਸਹਾਰਾ ਹੈ, ਆਪ ਹੀ (ਜੀਵਾਂ ਨੂੰ) ਸੁਖ ਦੇਣ ਵਾਲਾ ਹੈ, ਆਪ ਹੀ ਮਿਹਰ ਕਰ ਕੇ (ਜੀਵਾਂ ਨੂੰ) ਆਪਣੇ ਨਾਲ ਜੋੜਦਾ ਹੈ। (ਜੇ ਉਹ ਆਪ ਮਿਹਰ ਨਾਹ ਕਰੇ ਤਾਂ ਉਸ ਦੇ ਚਰਨਾਂ ਵਿਚ ਜੁੜਨ ਵਾਸਤੇ) ਵਿਚਾਰੇ ਜੀਵ ਬਿਲਕੁਲ ਅਸਮਰਥ ਹਨ। (ਪ੍ਰਭੂ ਦੀ ਮਿਹਰ ਤੋਂ ਬਿਨਾ) ਨਾਹ ਕੋਈ ਜੀਵ (ਉਸ ਦੀ ਸਿਫ਼ਤਿ) ਆਖ ਸਕਦਾ ਹੈ ਨਾਹ ਸੁਣਾ ਸਕਦਾ ਹੈ। ਪਰਮਾਤਮਾ ਆਪ ਹੀ ਗੁਰੂ ਦੀ ਰਾਹੀਂ (ਆਪਣੇ ਨਾਮ ਦੀ) ਵਡਿਆਈ ਦੇਂਦਾ ਹੈ, ਆਪ ਹੀ ਆਪਣੀ ਸੇਵਾ-ਭਗਤੀ ਕਰਾਂਦਾ ਹੈ।2। ਜੀਵ ਆਪਣੇ ਪਰਵਾਰ ਨੂੰ ਵੇਖ ਕੇ ਇਸ ਦੇ ਮੋਹ ਵਿਚ ਫਸ ਜਾਂਦਾ ਹੈ। (ਪਰ ਪਰਵਾਰ ਦਾ ਕੋਈ ਸਾਥੀ) ਜਗਤ ਤੋਂ ਤੁਰਨ ਵੇਲੇ ਜੀਵ ਦੇ ਨਾਲ ਨਹੀਂ ਜਾਂਦਾ। ਜਿਸ ਮਨੁੱਖ ਨੇ ਗੁਰੂ ਦੀ ਦੱਸੀ ਸੇਵਾ ਕਰ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਲੱਭ ਲਿਆ, ਉਸ ਦੀ (ਆਤਮਕ ਉੱਚਤਾ ਦੀ) ਕੀਮਤ ਨਹੀਂ ਪੈ ਸਕਦੀ। ਪਰਮਾਤਮਾ ਉਸ ਮਨੁੱਖ ਦਾ ਦੋਸਤ ਬਣ ਜਾਂਦਾ ਹੈ ਮਿੱਤਰ ਬਣ ਜਾਂਦਾ ਹੈ, ਅੰਤ ਵੇਲੇ ਭੀ ਉਸਦਾ ਸਹਾਈ ਬਣਦਾ ਹੈ।3। ਆਪਣੇ ਮਨ ਵਿਚ ਆਪਣੇ ਚਿੱਤ ਵਿਚ ਬੇਸ਼ੱਕ ਜੀਵ ਪਿਆ ਆਖੇ, ਦੂਜਿਆਂ ਪਾਸੋਂ ਭੀ ਅਖਵਾਏ (ਕਿ ਮੇਰੇ ਅੰਦਰ ਹਉਮੈ ਅਹੰਕਾਰ ਨਹੀਂ ਹੈ) ਪਰ ਇਹ ਹਉਮੈ ਅਹੰਕਾਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਦੂਰ ਨਹੀਂ ਹੋ ਸਕਦਾ। ਜੇਹੜਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ਤੇ ਭਗਤੀ ਨਾਲ ਪਿਆਰ ਕਰਦਾ ਹੈ ਉਹ ਕਿਰਪਾ ਕਰਕੇ ਆਪ ਹੀ (ਆਪਣੀ ਭਗਤੀ ਜੀਵ ਦੇ) ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕ! ਪ੍ਰਭੂ ਆਪ ਹੀ (ਆਪਣੀ ਭਗਤੀ ਦੀ) ਸੁਰਤਿ ਬਖ਼ਸ਼ਦਾ ਹੈ ਤੇ ਸੋਭਾ ਬਖ਼ਸ਼ਦਾ ਹੈ, ਆਪ ਹੀ ਗੁਰੂ ਦੀ ਸਰਨ ਪਾ ਕੇ (ਆਪਣੇ ਦਰ ਤੇ) ਇੱਜ਼ਤ ਦੇਂਦਾ ਹੈ।4।15। 48। | ਗੁਰਮੁਖਿ = ਗੁਰੂ ਦੀ ਰਾਹੀਂ। ਕੀਜੈ = ਕੀਤੀ ਜਾ ਸਕਦੀ ਹੈ। ਆਪੈ = (ਗੁਰੂ ਦੇ) ਆਪੇ ਵਿਚ। ਆਪੁ = ਆਪਣੇ ਆਪ ਨੂੰ। ਸਾਚਾ = ਸਦਾ-ਥਿਰ। ਬਾਣੀ = ਸਿਫ਼ਤਿ-ਸਾਲਾਹ। ਸਬਦਿ = ਸਿਫ਼ਤਿ-ਸਾਲਾਹ ਦੀ ਬਾਣੀ ਵਿਚ (ਜੁੜਿਆਂ) ।2। ਜਗਿ = ਜਗਤ ਵਿਚ। ਕਾਹੇ ਆਇਆ = ਆਉਣ ਦਾ ਕੋਈ ਲਾਭ ਨਾਹ ਹੋਇਆ।1। ਰਹਾਉ। ਜਗ ਜੀਵਨੁ = ਜਗਤ ਦਾ ਜੀਵਨ, ਜੀਵਾਂ ਦੀ ਜ਼ਿੰਦਗੀ ਦਾ ਸਹਾਰਾ। ਬਖਸਿ = ਬਖ਼ਸ਼ਸ਼ ਕਰ ਕੇ {ਨੋਟ: ਲਫ਼ਜ਼ 'ਬਖਸ' ਅਤੇ 'ਬਖਸਿ' ਦਾ ਫ਼ਰਕ ਚੇਤੇ ਰੱਖਣ-ਜੋਗ ਹੈ}। ਆਪੇ = (ਪ੍ਰਭੂ) ਆਪ ਹੀ।2। ਦੇਖਿ = ਦੇਖ ਕੇ। ਮੋਹਿ = ਮੋਹ ਵਿਚ। ਗੁਣ ਨਿਧਾਨੁ = ਗੁਣਾਂ ਦਾ ਖ਼ਜ਼ਾਨਾ, ਪ੍ਰਭੂ। ਤਿਸ ਦੀ = ਉਸ ਮਨੁੱਖ (ਦੀ ਆਤਮਕ ਉੱਚਤਾ) ਦੀ। ਕੀਮ = ਕੀਮਤ। ਸਖਾ = ਸਾਥੀ, ਮਿੱਤਰ। ਸਖਾਈ = ਸਹਾਈ ।3। ਮਨਿ = ਮਨ ਵਿਚ। ਆਪੁ = ਆਪਾ-ਭਾਵ, ਹਉਮੈ। ਭਗਤਿ ਵਛਲੁ = ਭਗਤੀ ਨਾਲ ਪਿਆਰ ਕਰਨ ਵਾਲਾ। ਮੰਨਿ = ਮਨਿ, ਮਨ ਵਿਚ। ਸੁਰਤਿ = ਸਮਝ।4। |
32 | https://www.gurugranthdarpan.net/0032.html | ਸਿਰੀਰਾਗੁ ਮਹਲਾ ੩ ॥ ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ ॥ ਸਤਗੁਰੁ ਸੇਵਿ ਸੁਖੁ ਪਾਇਆ ਵਿਚਹੁ ਗਇਆ ਗੁਮਾਨੁ ॥ ਦਰਿ ਸੇਵਨਿ ਸੰਤ ਜਨ ਖੜੇ ਪਾਇਨਿ ਗੁਣੀ ਨਿਧਾਨੁ ॥੧॥ ਮੇਰੇ ਮਨ ਗੁਰ ਮੁਖਿ ਧਿਆਇ ਹਰਿ ਸੋਇ ॥ ਗੁਰ ਕਾ ਸਬਦੁ ਮਨਿ ਵਸੈ ਮਨੁ ਤਨੁ ਨਿਰਮਲੁ ਹੋਇ ॥੧॥ ਰਹਾਉ ॥ ਕਰਿ ਕਿਰਪਾ ਘਰਿ ਆਇਆ ਆਪੇ ਮਿਲਿਆ ਆਇ ॥ ਗੁਰ ਸਬਦੀ ਸਾਲਾਹੀਐ ਰੰਗੇ ਸਹਜਿ ਸੁਭਾਇ ॥ ਸਚੈ ਸਚਿ ਸਮਾਇਆ ਮਿਲਿ ਰਹੈ ਨ ਵਿਛੁੜਿ ਜਾਇ ॥੨॥ ਜੋ ਕਿਛੁ ਕਰਣਾ ਸੁ ਕਰਿ ਰਹਿਆ ਅਵਰੁ ਨ ਕਰਣਾ ਜਾਇ ॥ ਚਿਰੀ ਵਿਛੁੰਨੇ ਮੇਲਿਅਨੁ ਸਤਗੁਰ ਪੰਨੈ ਪਾਇ ॥ ਆਪੇ ਕਾਰ ਕਰਾਇਸੀ ਅਵਰੁ ਨ ਕਰਣਾ ਜਾਇ ॥੩॥ ਮਨੁ ਤਨੁ ਰਤਾ ਰੰਗ ਸਿਉ ਹਉਮੈ ਤਜਿ ਵਿਕਾਰ ॥ ਅਹਿਨਿਸਿ ਹਿਰਦੈ ਰਵਿ ਰਹੈ ਨਿਰਭਉ ਨਾਮੁ ਨਿਰੰਕਾਰ ॥ ਨਾਨਕ ਆਪਿ ਮਿਲਾਇਅਨੁ ਪੂਰੈ ਸਬਦਿ ਅਪਾਰ ॥੪॥੧੬॥੪੯॥{ਪੰਨਾ 32} | ਹੇ ਮੇਰੇ ਮਨ! ਗੁਰੂ ਦੀ ਸਰਨ ਪੈ ਕੇ ਉਸ ਪਰਮਾਤਮਾ ਨੂੰ ਸਿਮਰ। (ਜਿਸ ਮਨੁੱਖ ਦੇ) ਮਨ ਵਿਚ ਗੁਰੂ ਦਾ ਸ਼ਬਦ ਵੱਸ ਪੈਂਦਾ ਹੈ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਸਰੀਰ ਪਵਿਤ੍ਰ ਹੋ ਜਾਂਦਾ ਹੈ (ਭਾਵ, ਗਿਆਨ-ਇੰਦ੍ਰੇ ਵਿਕਾਰਾਂ ਵਲੋਂ ਹਟ ਜਾਂਦੇ ਹਨ) ।1। ਰਹਾਉ। ਉਹ ਮਾਂ ਭਾਗਾਂ ਵਾਲੀ ਹੈ ਜਿਸ ਨੇ (ਗੁਰੂ ਨੂੰ) ਜਨਮ ਦਿੱਤਾ, (ਗੁਰੂ ਦਾ) ਪਿਤਾ ਭੀ ਭਾਗਾਂ ਵਾਲਾ ਹੈ (ਤੇ ਮਨੁੱਖ ਜਾਤੀ ਵਿਚ) ਸ੍ਰੇਸ਼ਟ ਹੈ। ਸਤਿਗੁਰੂ ਦੀ ਸਰਨ ਲਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ (ਜੇਹੜਾ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ ਉਸ ਦੇ) ਅੰਦਰੋਂ ਅਹੰਕਾਰ ਦੂਰ ਹੋ ਜਾਂਦਾ ਹੈ। (ਜੇਹੜੇ) ਸੰਤ ਜਨ (ਗੁਰੂ ਦੇ) ਦਰ ਤੇ ਸਾਵਧਾਨ ਹੋ ਕੇ ਸੇਵਾ ਕਰਦੇ ਹਨ, ਉਹ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਮਿਲ ਪੈਂਦੇ ਹਨ।1। (ਗੁਰੂ ਦੀ ਸਰਨ ਪਿਆਂ ਹੀ) ਪਰਮਾਤਮਾ (ਜੀਵ ਦੇ) ਹਿਰਦੇ-ਘਰ ਵਿਚ ਆ ਪ੍ਰਗਟਦਾ ਹੈ, ਆਪ ਹੀ ਆ ਕੇ ਮਿਲ ਪੈਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ (ਜੇਹੜਾ ਮਨੁੱਖ ਸਿਫ਼ਤਿ-ਸਾਲਾਹ ਕਰਦਾ ਹੈ ਉਸ ਨੂੰ ਪ੍ਰਭੂ) ਆਤਮਕ ਅਡੋਲਤਾ ਵਿਚ ਤੇ (ਆਪਣੇ) ਪ੍ਰੇਮ ਵਿਚ ਰੰਗ ਦੇਂਦਾ ਹੈ। (ਗੁਰੂ ਦੀ ਸਰਨ ਪੈ ਕੇ) ਮਨੁੱਖ ਸਦਾ-ਥਿਰ ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ, ਸਦਾ ਪ੍ਰਭੂ-ਚਰਨਾਂ ਵਿਚ ਮਿਲਿਆ ਰਹਿੰਦਾ ਹੈ, ਕਦੇ ਵਿੱਛੁੜਦਾ ਨਹੀਂ।2। (ਪਰਮਾਤਮਾ ਦੀ ਰਜ਼ਾ ਹੀ ਇਹ ਹੈ ਕਿ ਉਸ ਨੂੰ ਮਿਲਣ ਵਾਸਤੇ ਜੀਵ ਸਤਿਗੁਰੂ ਦੀ ਸਰਨ ਪਏ, ਇਸ ਰਜ਼ਾ ਦਾ ਉਲੰਘਣ ਨਹੀਂ ਹੋ ਸਕਦਾ) ਉਹ ਪਰਮਾਤਮਾ ਉਹੀ ਕੁਝ ਕਰ ਰਿਹਾ ਹੈ ਜੋ ਉਸਦੀ ਰਜ਼ਾ ਹੈ, (ਉਸ ਦੀ ਰਜ਼ਾ ਤੋਂ ਉਲਟ) ਹੋਰ ਕੁਝ ਕੀਤਾ ਨਹੀਂ ਜਾ ਸਕਦਾ। ਸਤਿਗੁਰੂ ਦੇ ਲੜ ਲਾ ਕੇ ਪਰਮਾਤਮਾ ਨੇ ਚਿਰਾਂ ਤੋਂ ਵਿੱਛੁੜੇ ਜੀਵਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲਿਆ ਹੈ। ਪ੍ਰਭੂ ਆਪ ਹੀ (ਗੁਰੂ ਦੀ ਸਰਨ ਪੈਣ ਵਾਲੀ) ਕਾਰ (ਜੀਵਾਂ ਪਾਸੋਂ) ਕਰਾਂਦਾ ਹੈ, ਇਸ ਦੇ ਉਲਟ ਨਹੀਂ ਤੁਰਿਆ ਹਾ ਸਕਦਾ।3। (ਗੁਰੂ ਦੀ ਸਰਨ ਪੈ ਕੇ ਹੀ) ਹਉਮੈ ਦਾ ਵਿਕਾਰ ਦੂਰ ਕਰ ਕੇ ਮਨੁੱਖ ਦਾ ਮਨ ਤੇ ਸਰੀਰ (ਭੀ) ਪਰਮਾਤਮਾ ਦੇ ਪ੍ਰੇਮ-ਰੰਗ ਨਾਲ ਰੰਗਿਆ ਜਾਂਦਾ ਹੈ। (ਜੇ ਜੀਵ ਗੁਰੂ ਦੀ ਸਰਨ ਪਏ ਤਾਂ) ਆਕਾਰ-ਰਹਿਤ ਪਰਮਾਤਮਾ ਦਾ ਨਿਰਭੈਤਾ ਦੇਣ ਵਾਲਾ ਨਾਮ ਦਿਨ ਰਾਤ ਉਸ ਦੇ ਹਿਰਦੇ ਵਿਚ ਟਿਕਿਆ ਰਹਿੰਦਾ ਹੈ। ਹੇ ਨਾਨਕ! ਬੇਅੰਤ ਪੂਰਨ-ਪ੍ਰਭੂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪ ਜੀਵਾਂ ਨੂੰ (ਆਪਣੇ ਚਰਨਾਂ ਵਿਚ) ਮਿਲਾਇਆ ਹੈ।4।16। 49। | ਧਨੁ = {DNX} ਭਾਗਾਂ ਵਾਲੀ। ਜਨਨੀ = ਮਾਂ। ਜਿਨਿ = ਜਿਸ (ਮਾਂ) ਨੇ। ਜਾਇਆ = ਜੰਮਿਆ, ਜਨਮ ਦਿੱਤਾ। ਧੰਨੁ = {DNX} ਭਾਗਾਂ ਵਾਲਾ। ਸੇਵਿ = ਸੇਵ ਕੇ, ਸਰਨ ਲੈ ਕੇ। ਦਰਿ = (ਗੁਰੂ ਦੇ) ਦਰ ਤੇ। ਸੇਵਨਿ = ਸੇਂਵਦੇ ਹਨ। ਖੜੇ = ਸਾਵਧਾਨ ਹੋ ਕੇ। ਪਾਇਨਿ = ਪਾਂਦੇ ਹਨ। ਗੁਣੀ ਨਿਧਾਨੁ = ਗੁਣਾਂ ਦਾ ਖ਼ਜ਼ਾਨਾ, ਪ੍ਰਭੂ।1। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸੇਇ = ਉਹ। ਮਨਿ = ਮਨ ਵਿਚ।1। ਰਹਾਉ। ਕਰਿ = ਕਰਿ ਕੇ। ਘਰਿ = ਹਿਰਦੇ-ਘਰ ਵਿਚ। ਆਪੇ = ਆਪ ਹੀ। ਸਾਲਾਹੀਐ = ਸਾਲਾਹਿਆ ਜਾ ਸਕਦਾ ਹੈ। ਰੰਗੇ = ਰੰਗ ਦੇਂਦਾ ਹੈ। ਸਹਿਜ-ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਸਚੈ = ਸਦਾ-ਥਿਰ ਪ੍ਰਭੂ ਵਿਚ ਹੀ, ਸਚਿ ਹੀ।2। ਮੇਲਿਅਨੁ = ਉਸ (ਪ੍ਰਭੂ) ਨੇ ਮਿਲਾਏ ਹਨ। ਸਤਗੁਰ ਪੰਨੈ = ਗੁਰੂ ਦੇ ਪੰਨੇ ਵਿਚ, ਗੁਰੂ ਦੇ ਲੇਖੇ ਵਿਚ, ਗੁਰੂ ਦੇ ਲੜ ਵਿਚ (ਲਾ ਕੇ) । ਕਰਾਇਸੀ = ਕਰਾਏਗਾ।3। ਤਜਿ = ਤਜ ਕੇ, ਛੱਡ ਕੇ। ਅਹਿ = ਦਿਨ। ਨਿਸਿ = ਰਾਤ। ਨਿਰਭਉ = ਭਉ ਦੂਰ ਕਰਨ ਵਾਲਾ। ਮਿਲਾਇਅਨੁ = ਉਸ (ਪ੍ਰਭੂ) ਨੇ ਮਿਲਾਏ ਹਨ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ।4। |
33 | https://www.gurugranthdarpan.net/0033.html | ਸਿਰੀਰਾਗੁ ਮਹਲਾ ੩ ॥ ਗੋਵਿਦੁ ਗੁਣੀ ਨਿਧਾਨੁ ਹੈ ਅੰਤੁ ਨ ਪਾਇਆ ਜਾਇ ॥ ਕਥਨੀ ਬਦਨੀ ਨ ਪਾਈਐ ਹਉਮੈ ਵਿਚਹੁ ਜਾਇ ॥ ਸਤਗੁਰਿ ਮਿਲਿਐ ਸਦ ਭੈ ਰਚੈ ਆਪਿ ਵਸੈ ਮਨਿ ਆਇ ॥੧॥ ਭਾਈ ਰੇ ਗੁਰਮੁਖਿ ਬੂਝੈ ਕੋਇ ॥ ਬਿਨੁ ਬੂਝੇ ਕਰਮ ਕਮਾਵਣੇ ਜਨਮੁ ਪਦਾਰਥੁ ਖੋਇ ॥੧॥ ਰਹਾਉ ॥ ਜਿਨੀ ਚਾਖਿਆ ਤਿਨੀ ਸਾਦੁ ਪਾਇਆ ਬਿਨੁ ਚਾਖੇ ਭਰਮਿ ਭੁਲਾਇ ॥ ਅੰਮ੍ਰਿਤੁ ਸਾਚਾ ਨਾਮੁ ਹੈ ਕਹਣਾ ਕਛੂ ਨ ਜਾਇ ॥ ਪੀਵਤ ਹੂ ਪਰਵਾਣੁ ਭਇਆ ਪੂਰੈ ਸਬਦਿ ਸਮਾਇ ॥੨॥ ਆਪੇ ਦੇਇ ਤ ਪਾਈਐ ਹੋਰੁ ਕਰਣਾ ਕਿਛੂ ਨ ਜਾਇ ॥ ਦੇਵਣ ਵਾਲੇ ਕੈ ਹਥਿ ਦਾਤਿ ਹੈ ਗੁਰੂ ਦੁਆਰੈ ਪਾਇ ॥ ਜੇਹਾ ਕੀਤੋਨੁ ਤੇਹਾ ਹੋਆ ਜੇਹੇ ਕਰਮ ਕਮਾਇ ॥੩॥ ਜਤੁ ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ ਹੋਇ ॥ ਪੂਰੈ ਭਾਗਿ ਨਾਮੁ ਮਨਿ ਵਸੈ ਸਬਦਿ ਮਿਲਾਵਾ ਹੋਇ ॥ ਨਾਨਕ ਸਹਜੇ ਹੀ ਰੰਗਿ ਵਰਤਦਾ ਹਰਿ ਗੁਣ ਪਾਵੈ ਸੋਇ ॥੪॥੧੭॥੫੦॥{ਪੰਨਾ 33} | ਹੇ ਭਾਈ ਜੇਹੜਾ ਕੋਈ ਮਨੁੱਖ (ਸਹੀ ਜੀਵਨ-ਜੁਗਤਿ) ਸਮਝਦਾ ਹੈ ਉਹ ਗੁਰੂ ਦੀ ਰਾਹੀਂ ਹੀ ਸਮਝਦਾ ਹੈ। (ਸਹੀ ਜੀਵਨ-ਜੁਗਤਿ) ਸਮਝਣ ਤੋਂ ਬਿਨਾ (ਮਿਥੇ ਹੋਏ ਧਾਰਿਮਕ) ਕੰਮ ਕਰਨ ਨਾਲ ਮਨੁੱਖ ਕੀਮਤੀ ਮਨੁੱਖਾ ਜਨਮ ਗਵਾ ਲੈਂਦਾ ਹੈ।1। ਰਹਾਉ। ਪਰਮਾਤਮਾ (ਸਭ) ਗੁਣਾਂ ਦਾ ਖ਼ਜ਼ਾਨਾ ਹੈ (ਉਸ ਦੇ ਗੁਣਾਂ ਦਾ) ਅਖ਼ੀਰਲਾ ਬੰਨਾ ਲੱਭਿਆ ਨਹੀਂ ਜਾ ਸਕਦਾ। ਨਿਰਾ (ਇਹੋ) ਕਹਿਣ ਕਥਨ ਨਾਲ (ਕਿ ਮੈਂ ਪਰਮਾਤਮਾ ਨੂੰ ਲੱਭ ਲਿਆ ਹੈ) ਪਰਮਾਤਮਾ ਨੂੰ ਪ੍ਰਾਪਤ ਨਹੀਂ ਕੀਤਾ ਜਾ ਸਕਦਾ (ਪਰਮਾਤਮਾ ਤਦੋਂ ਹੀ ਮਿਲਦਾ ਹੈ ਜੇ) ਮਨੁੱਖ ਦੇ ਅੰਦਰੋਂ ਹਉਮੈ ਦੂਰ ਹੋ ਜਾਏ। ਗੁਰੂ ਦੇ ਮਿਲਣ ਨਾਲ ਮਨੁੱਖ ਦਾ ਹਿਰਦਾ ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਭਿੱਜਾ ਰਹਿੰਦਾ ਹੈ (ਤੇ ਇਸ ਤਰ੍ਹਾਂ) ਪਰਮਾਤਮਾ ਆਪ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ।1। ਪਰਮਾਤਮਾ ਦਾ ਸਦਾ-ਥਿਰ ਨਾਮ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਦਾ ਸੁਆਦ ਦੱਸਿਆ ਨਹੀਂ ਜਾ ਸਕਦਾ; ਜਿਨ੍ਹਾਂ ਨੇ ਇਹ ਅੰਮ੍ਰਿਤ ਚੱਖਿਆ ਹੈ ਉਹਨਾਂ ਨੇ ਇਸ ਦਾ ਸੁਆਦ ਮਾਣਿਆ ਹੈ, (ਨਾਮ-ਅੰਮ੍ਰਿਤ ਦਾ ਸੁਆਦ) ਚੱਖਣ ਤੋਂ ਬਿਨਾ ਮਨੁੱਖ (ਮਾਇਆ ਦੀ) ਭਟਕਣਾ ਵਿਚ (ਪੈ ਕੇ) ਕੁਰਾਹੇ ਪੈ ਜਾਂਦਾ ਹੈ। ਪੂਰੇ ਗੁਰੂ ਦੇ ਸ਼ਬਦ ਵਿਚ ਲੀਨ ਹੋ ਕੇ ਨਾਮ-ਅੰਮ੍ਰਿਤ ਪੀਂਦਿਆਂ ਹੀ ਮਨੁੱਖ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦਾ ਹੈ।2। (ਨਾਮ-ਅੰਮ੍ਰਿਤ ਦੀ ਦਾਤਿ) ਜੇ ਪਰਮਾਤਮਾ ਆਪ ਹੀ ਦੇਵੇ ਤਾਂ ਮਿਲਦੀ ਹੈ (ਜੇ ਉਸਦੀ ਮਿਹਰ ਨਾਹ ਹੋਵੇ ਤਾਂ) ਹੋਰ ਕੋਈ ਚਾਰਾ ਨਹੀਂ ਕੀਤਾ ਜਾ ਸਕਦਾ। (ਨਾਮ ਦੀ ਦਾਤਿ) ਦੇਣ ਵਾਲੇ ਪਰਮਾਤਮਾ ਦੇ ਆਪਣੇ ਹੱਥ ਵਿਚ ਇਹ ਦਾਤਿ ਹੈ (ਉਸ ਦੀ ਰਜ਼ਾ ਅਨੁਸਾਰ) ਗੁਰੂ ਦੇ ਦਰ ਤੋਂ ਹੀ ਮਿਲਦੀ ਹੈ (ਪਰਮਾਤਮਾ ਨੇ ਜੀਵ ਨੂੰ) ਜਿਹੋ ਜਿਹਾ ਬਣਾਇਆ, ਜੀਵ ਉਹੋ ਜਿਹਾ ਬਣ ਗਿਆ, (ਫਿਰ) ਉਹੋ ਜਿਹੇ ਕਰਮ ਜੀਵ ਕਰਦਾ ਹੈ (ਉਸ ਦੀ ਰਜ਼ਾ ਅਨੁਸਾਰ ਹੀ ਜੀਵ ਗੁਰੂ ਦੇ ਦਰ ਤੇ ਆਉਂਦਾ ਹੈ) ।3। (ਮਨੁੱਖ ਆਪਣੇ ਜੀਵਨ ਨੂੰ ਪਵਿਤ੍ਰ ਕਰਨ ਲਈ ਜਤ ਸਤ ਸੰਜਮ ਸਾਧਦਾ ਹੈ, ਪਰ ਨਾਮ ਸਿਮਰਨ ਤੋਂ ਬਿਨਾ ਇਹ ਕਿਸੇ ਕੰਮ ਨਹੀਂ) ਪਰਮਾਤਮਾ ਦਾ ਨਾਮ-ਅੰਮ੍ਰਿਤ ਹੀ ਜਤ ਹੈ ਨਾਮ ਹੀ ਸਤ ਹੈ ਨਾਮ ਹੀ ਸੰਜਮ ਹੈ, ਨਾਮ ਤੋਂ ਬਿਨਾ ਮਨੁੱਖ ਪਵਿਤ੍ਰ ਜੀਵਨ ਵਾਲਾ ਨਹੀਂ ਹੋ ਸਕਦਾ। ਵੱਡੀ ਕਿਸਮਤ ਨਾਲ ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ। ਹੇ ਨਾਨਕ! (ਗੁਰੂ ਦੇ ਸ਼ਬਦ ਦੀ ਬਰਕਤਿ ਨਾਲ) ਜੇਹੜਾ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਜੀਵਨ ਬਿਤੀਤ ਕਰਦਾ ਹੈ ਉਹ ਮਨੁੱਖ ਪਰਮਾਤਮਾ ਦੇ ਗੁਣ ਆਪਣੇ ਅੰਦਰ ਵਸਾ ਲੈਂਦਾ ਹੈ।4।17। 50। | ਗੋਵਿਦੁ = ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ। ਨਿਧਾਨੁ = ਖ਼ਜ਼ਾਨਾ। ਕਥਨੀ = (ਨਿਰਾ) ਕਹਿਣ ਨਾਲ। ਬਦਨੀ = { =vÜ`ਬੋਲਣਾ} ਬੋਲਣ ਨਾਲ। ਸਤਿਗੁਰਿ ਮਿਲਿਐ = ਜੇ ਗੁਰੂ ਮਿਲ ਪਏ। ਸਦ = ਸਦਾ। ਭੈ = ਡਰ ਵਿਚ, ਅਦਬ ਵਿਚ। ਰਚੈ = ਰਚ ਜਾਏ, ਇਕ-ਮਿਕ ਹੋ ਜਾਏ। ਮਨਿ = ਮਨ ਵਿਚ।1। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਖੋਇ = ਗਵਾ ਲਈਦਾ ਹੈ।1। ਰਹਾਉ। ਸਾਦੁ = ਸੁਆਦ। ਭਰਮਿ = ਭਟਕਣਾ ਵਿਚ। ਭੁਲਾਇ = ਕੁਰਾਹੇ ਪੈ ਜਾਂਦਾ ਹੈ। ਕਛੂ = ਕੋਈ (ਸੁਆਦ) । ਹੂ = ਹੀ। ਪੀਵਤ ਹੂ = ਪੀਂਦਾ ਹੀ।2। ਦੇਇ = ਦੇਂਦਾ ਹੈ, ਜੇ ਦੇਵੇ। ਕੈ ਹਥਿ = ਦੇ ਹੱਥ ਵਿਚ। ਗੁਰੂ ਦੁਆਰੈ = ਗੁ੍ਰੂਰ ਦੀ ਰਾਹੀਂ। ਕੀਤੋਨੁ = ਉਨਿ ਕੀਤੋ, ਉਸ (ਪਰਮਾਤਮਾ) ਨੇ ਕੀਤਾ। ਜੇਹੇ = ਉਜੇਹੇ, ਉਹੋ ਜਿਹੇ।3। ਜਤੁ = ਕਾਮਵਾਸਨਾ ਵਲੋਂ ਬਚਣ ਦਾ ਉੱਦਮ। ਸਤੁ = ਉੱਚਾ ਆਚਰਨ। ਸੰਜਮੁ = ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣ ਦਾ ਜਤਨ। ਵਿਣੁ ਨਾਵੈ = ਨਾਮ (-ਸਿਮਰਨ) ਤੋਂ ਬਿਨਾ। ਮਨਿ = ਮਨ ਵਿਚ। ਸਬਦਿ = (ਗੁਰੂ ਦੇ) ਸਬਦ ਦੀ ਰਾਹੀਂ। ਸਹਜੇ = ਆਤਮਕ ਅਡੋਲਤਾ ਵਿਚ। ਰੰਗਿ = (ਪ੍ਰਭੂ ਦੇ) ਪ੍ਰੇਮ ਵਿਚ। ਵਰਤਦਾ = ਜੀਵਨ ਬਿਤੀਤ ਕਰਦਾ ਹੈ। ਸੋਇ = ਉਹੀ ਮਨੁੱਖ।4। |
33 | https://www.gurugranthdarpan.net/0033.html | ਸਿਰੀਰਾਗੁ ਮਹਲਾ ੩ ॥ ਕਾਂਇਆ ਸਾਧੈ ਉਰਧ ਤਪੁ ਕਰੈ ਵਿਚਹੁ ਹਉਮੈ ਨ ਜਾਇ ॥ ਅਧਿਆਤਮ ਕਰਮ ਜੇ ਕਰੇ ਨਾਮੁ ਨ ਕਬ ਹੀ ਪਾਇ ॥ ਗੁਰ ਕੈ ਸਬਦਿ ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ ॥੧॥ ਸੁਣਿ ਮਨ ਮੇਰੇ ਭਜੁ ਸਤਗੁਰ ਸਰਣਾ ॥ ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ ਸਬਦਿ ਗੁਰ ਤਰਣਾ ॥੧॥ ਰਹਾਉ ॥ ਤ੍ਰੈ ਗੁਣ ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ ॥ ਪੰਡਿਤੁ ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ ਪਿਆਰਿ ॥ ਸਤਗੁਰਿ ਮਿਲਿਐ ਤ੍ਰਿਕੁਟੀ ਛੂਟੈ ਚਉਥੈ ਪਦਿ ਮੁਕਤਿ ਦੁਆਰੁ ॥੨॥ ਗੁਰ ਤੇ ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ ॥ ਸਬਦਿ ਮਰੈ ਤਾ ਉਧਰੈ ਪਾਏ ਮੋਖ ਦੁਆਰੁ ॥ ਗੁਰ ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰੁ ॥੩॥ ਇਹੁ ਮਨੂਆ ਅਤਿ ਸਬਲ ਹੈ ਛਡੇ ਨ ਕਿਤੈ ਉਪਾਇ ॥ ਦੂਜੈ ਭਾਇ ਦੁਖੁ ਲਾਇਦਾ ਬਹੁਤੀ ਦੇਇ ਸਜਾਇ ॥ ਨਾਨਕ ਨਾਮਿ ਲਗੇ ਸੇ ਉਬਰੇ ਹਉਮੈ ਸਬਦਿ ਗਵਾਇ ॥੪॥੧੮॥੫੧॥{ਪੰਨਾ 33} | ਹੇ ਮੇਰੇ ਮਨ! (ਮੇਰੀ ਗੱਲ) ਸੁਣ, ਸਤਿਗੁਰੂ ਦੀ ਸਰਨ ਪਉ। (ਮਾਇਆ ਦੇ ਪ੍ਰਭਾਵ ਤੋਂ) ਗੁਰੂ ਦੀ ਕਿਰਪਾ ਨਾਲ ਹੀ ਬਚੀਦਾ ਹੈ, ਇਹ ਜ਼ਹਰ-(ਭਰਿਆ) ਸੰਸਾਰ-ਸਮੁੰਦਰ ਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਤਰ ਸਕੀਦਾ ਹੈ।1। ਰਹਾਉ। ਮਨੁੱਖ ਸਰੀਰ ਨੂੰ (ਭਾਵ, ਗਿਆਨ-ਇੰਦ੍ਰਿਆਂ ਨੂੰ) ਆਪਣੇ ਵੱਸ ਵਿਚ ਰੱਖਣ ਦੇ ਜਤਨ ਕਰਦਾ ਹੈ, ਪੁੱਠਾ ਲਟਕ ਕੇ ਤਪ ਕਰਦਾ ਹੈ, (ਪਰ ਇਸ ਤਰ੍ਹਾਂ) ਅੰਦਰੋਂ ਹਉਮੈ ਦੂਰ ਨਹੀਂ ਹੁੰਦੀ। ਜੇ ਮਨੁੱਖ ਆਤਮਕ ਉੱਨਤੀ ਸੰਬੰਧੀ (ਅਜੇਹੇ ਮਿੱਥੇ ਹੋਏ ਧਾਰਮਿਕ) ਕੰਮ ਕਰਦਾ ਰਹੇ, ਤਾਂ ਕਦੇ ਭੀ ਉਹ ਪਰਮਾਤਮਾ ਦਾ ਨਾਮ ਪ੍ਰਾਪਤ ਨਹੀਂ ਕਰ ਸਕਦਾ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਸਹੈਤਾ ਨਾਲ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਿਕਾਰਾਂ ਵਲੋਂ ਬਚਦਾ ਹੈ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਆ ਵੱਸਦਾ ਹੈ।1। ਤਿੰਨ ਗੁਣਾਂ ਦੇ ਅਧੀਨ ਰਹਿ ਕੇ ਕੰਮ ਕਰਨੇ = ਇਹ ਸਾਰਾ ਮਾਇਆ ਦਾ ਹੀ ਪ੍ਰਭਾਵ ਹੈ, ਤੇ ਮਾਇਆ ਦਾ ਪਿਆਰ (ਮਨ ਵਿਚ) ਵਿਕਾਰ (ਹੀ) ਪੈਦਾ ਕਰਦਾ ਹੈ। ਮਾਇਆ ਦੇ ਬੰਧਨਾਂ ਵਿਚ ਮਾਇਆ ਦੇ ਮੋਹ ਦਾ ਬੱਝਾ ਹੋਇਆ ਪੰਡਿਤ (ਧਰਮ-ਪੁਸਤਕ) ਪੜ੍ਹਦਾ ਹੈ, ਪਰ ਮਾਇਆ ਦੇ ਪਿਆਰ ਵਿਚ (ਫਸਿਆ ਰਹਿਣ ਕਰਕੇ ਉਹ ਜੀਵਨ ਦਾ ਸਹੀ ਰਸਤਾ) ਨਹੀਂ ਸਮਝ ਸਕਦਾ। ਜੇ ਸਤਿਗੁਰੂ ਮਿਲ ਪਏ ਤਾਂ (ਮਾਇਆ-ਮੋਹ ਦੇ ਕਾਰਨ ਪੈਦਾ ਹੋਈ ਅੰਦਰਲੀ) ਖਿੱਝ ਦੂਰ ਹੋ ਜਾਂਦੀ ਹੈ, ਮਾਇਆ ਦੇ ਤਿੰਨ ਗੁਣਾਂ ਤੋਂ ਉਤਲੇ ਆਤਮਕ ਦਰਜੇ ਵਿਚ (ਪਹੁੰਚਿਆਂ) (ਮਾਇਆ ਦੇ ਮੋਹ ਤੋਂ) ਖ਼ਲਾਸੀ ਦਾ ਦਰਵਾਜ਼ਾ ਲੱਭ ਪੈਂਦਾ ਹੈ।2। ਗੁਰੂ ਪਾਸੋਂ ਜੀਵਨ ਦਾ ਸਹੀ ਰਸਤਾ ਲੱਭ ਪੈਂਦਾ ਹੈ (ਮਨ ਵਿਚੋਂ) ਮੋਹ (ਦਾ) ਹਨੇਰਾ ਦੂਰ ਹੋ ਜਾਂਦਾ ਹੈ। ਜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਮਾਇਆ ਦੇ ਮੋਹ ਵਲੋਂ ਮਰ ਜਾਏ ਤਾਂ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦਾ ਹੈ, ਤੇ ਵਿਕਾਰਾਂ ਤੋਂ ਖ਼ਲਾਸੀ ਦਾ ਦਰਵਾਜ਼ਾ ਲੱਭ ਲੈਂਦਾ ਹੈ। ਗੁਰੂ ਦੀ ਕਿਰਪਾ ਨਾਲ ਹੀ ਮਨੁੱਖ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹਿ ਸਕਦਾ ਹੈ, ਤੇ ਪ੍ਰਭੂ ਦਾ ਸਦਾ-ਥਿਰ ਨਾਮ ਪ੍ਰਾਪਤ ਕਰ ਸਕਦਾ ਹੈ।3। (ਨਹੀਂ ਤਾਂ) ਇਹ ਮਨ (ਤਾਂ) ਬੜਾ ਬਲਵਾਨ ਹੈ (ਗੁਰੂ ਦੀ ਸਰਨ ਤੋਂ ਬਿਨਾ ਹੋਰ) ਕਿਸੇ ਭੀ ਹੀਲੇ ਨਾਲ ਇਹ (ਕੁਰਾਹੇ ਪਾਣੋਂ) ਛੱਡਦਾ ਨਹੀਂ। ਮਾਇਆ ਦੇ ਪਿਆਰ ਵਿਚ ਫਸਾ ਕੇ (ਮਨੁੱਖ ਨੂੰ) ਦੁੱਖ ਚੰਬੋੜ ਦੇਂਦਾ ਹੈ, ਤੇ ਬੜੀ ਸਜ਼ਾ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਪਰਮਾਤਮਾ ਦੇ ਨਾਮ ਵਿਚ ਜੁੜਦੇ ਹਨ ਉਹ (ਇਸ ਦੇ ਪੰਜੇ ਤੋਂ) ਬਚਦੇ ਹਨ।4।18। 51। | ਕਾਂਇਆ = ਸਰੀਰ। ਸਾਧੈ = ਸਾਧਦਾ ਹੈ, ਵੱਸ ਵਿਚ ਰੱਖਣ ਦੇ ਜਤਨ ਕਰਦਾ ਹੈ। ਉਧਰ = ਪੁੱਠਾ ਲਟਕ ਕੇ। ਅਧਿਆਤਮ ਕਰਮ = ਆਤਮਾ ਸੰਬੰਧੀ (ਧਾਰਮਿਕ) ਕੰਮ। ਅਧਿਆਤਮ = ਆਤਮਾ ਸੰਬੰਧੀ। ਕਬ ਹੀ = ਕਦੇ ਭੀ। ਜੀਵਤੁ ਮਰੈ = ਜੀਊਂਦਾ ਮਰੇ, ਦੁਨੀਆ ਦੀ ਕਿਰਤ = ਕਾਰ ਕਰਦਾ ਹੋਇਆ ਹੀ ਵਿਕਾਰਾਂ ਵਲੋਂ ਬਚਿਆ ਰਹੇ। ਮਨਿ = ਮਨ ਵਿਚ।1। ਭਜੁ ਸਰਣਾ = ਸਰਨ ਪਉ। ਛੁਟੀਐ = (ਮਾਇਆ ਦੇ ਪ੍ਰਭਾਵ ਤੋਂ) ਬਚੀਦਾ ਹੈ। ਬਿਖੁ = ਜ਼ਹਰ, ਮਾਇਆ ਦਾ ਜ਼ਹਰੀਲਾ ਅਸਰ। ਭਵ ਜਲੁ = ਸੰਸਾਰ-ਸਮੁੰਦਰ।1। ਰਹਾਉ। ਤ੍ਰੈ ਗੁਣ = ਮਾਇਆ ਦੇ ਤਿੰਨ ਗੁਣ, ਰਜੋ ਗੁਣ, ਤਮੋ ਗੁਣ, ਸਤੋ ਗੁਣ। ਧਾਤੁ = ਮਾਇਆ। ਦੂਜਾ ਭਾਉ = (ਪ੍ਰਭੂ ਤੋਂ ਬਿਨਾ) ਹੋਰ ਪਿਆਰ। ਬਿਖਿਆ ਪਿਆਰਿ = ਮਾਇਆ ਦੇ ਪਿਆਰ ਵਿਚ। ਤ੍ਰਿਕੁਟੀ = {i> kutI= ਤਿੰਨ ਵਿੰਗੀਆਂ ਲਕੀਰਾਂ} ਮੱਥੇ ਦੀ ਤਿਊੜੀ, ਅੰਦਰ ਦੀ ਖਿੱਝ। ਚਉਥੈ ਪਦਿ = ਉਸ ਆਤਮਕ ਦਰਜੇ ਵਿਚ ਜੋ ਮਾਇਆ ਦੇ ਤਿੰਨ ਗੁਣਾਂ ਤੋਂ ਉਤਾਂਹ ਹੈ।2। ਤੇ = ਤੋਂ। ਮਾਰਗੁ = (ਜੀਵਨ ਦਾ ਸਹੀ) ਰਸਤਾ। ਗੁਬਾਰੁ = ਹਨੇਰਾ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਉਧਰੈ = ਬਚ ਜਾਂਦਾ ਹੈ। ਮੋਖ ਦੁਆਰੁ = (ਵਿਕਾਰਾਂ ਤੋਂ) ਖ਼ਲਾਸੀ ਦਾ ਦਰਵਾਜ਼ਾ। ਮਿਲਿ ਰਹੈ– ਜੁੜਿਆ ਰਹੇ।3। ਸਬਲ = ਬਲਵਾਨ। ਕਿਤੈ ਉਪਾਇ = ਕਿਸੇ ਉਪਾਵ ਦੀ ਰਾਹੀਂ ਭੀ। ਦੂਜੈ ਭਾਇ = ਮਾਇਆ ਦੇ ਪ੍ਰੇਮ ਵਿਚ (ਜੋੜ ਕੇ) । ਦੇਇ = ਦੇਂਦਾ ਹੈ। ਸਬਦਿ = ਸ਼ਬਦ ਦੀ ਰਾਹੀਂ। ਜਲਾਇ = ਸਾੜ ਕੇ।4। |
33 | https://www.gurugranthdarpan.net/0033.html | ਸਿਰੀਰਾਗੁ ਮਹਲਾ ੩ ॥ ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ ਦ੍ਰਿੜਾਇ ॥ ਬਿਨੁ ਗੁਰ ਕਿਨੈ ਨ ਪਾਇਓ ਬਿਰਥਾ ਜਨਮੁ ਗਵਾਇ ॥ ਮਨਮੁਖ ਕਰਮ ਕਮਾਵਣੇ ਦਰਗਹ ਮਿਲੈ ਸਜਾਇ ॥੧॥ ਮਨ ਰੇ ਦੂਜਾ ਭਾਉ ਚੁਕਾਇ ॥ ਅੰਤਰਿ ਤੇਰੈ ਹਰਿ ਵਸੈ ਗੁਰ ਸੇਵਾ ਸੁਖੁ ਪਾਇ ॥ ਰਹਾਉ ॥ ਸਚੁ ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ ॥ ਹਰਿ ਕਾ ਨਾਮੁ ਮਨਿ ਵਸੈ ਹਉਮੈ ਕ੍ਰੋਧੁ ਨਿਵਾਰਿ ॥ ਮਨਿ ਨਿਰਮਲ ਨਾਮੁ ਧਿਆਈਐ ਤਾ ਪਾਏ ਮੋਖ ਦੁਆਰੁ ॥੨॥ ਹਉਮੈ ਵਿਚਿ ਜਗੁ ਬਿਨਸਦਾ ਮਰਿ ਜੰਮੈ ਆਵੈ ਜਾਇ ॥ ਮਨਮੁਖ ਸਬਦੁ ਨ ਜਾਣਨੀ ਜਾਸਨਿ ਪਤਿ ਗਵਾਇ ॥ ਗੁਰ ਸੇਵਾ ਨਾਉ ਪਾਈਐ ਸਚੇ ਰਹੈ ਸਮਾਇ ॥੩॥ ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ ਗਵਾਇ ॥ ਅਨਦਿਨੁ ਭਗਤਿ ਕਰੇ ਸਦਾ ਸਾਚੇ ਕੀ ਲਿਵ ਲਾਇ ॥ ਨਾਮੁ ਪਦਾਰਥੁ ਮਨਿ ਵਸਿਆ ਨਾਨਕ ਸਹਜਿ ਸਮਾਇ ॥੪॥੧੯॥੫੨॥{ਪੰਨਾ 33-34} | (ਜਦੋਂ ਪਰਮਾਤਮਾ) ਕਿਰਪਾ ਕਰਦਾ ਹੈ (ਤਾਂ) ਗੁਰੂ ਮਿਲਦਾ ਹੈ (ਗੁਰੂ ਮਨੁੱਖ ਦੇ ਹਿਰਦੇ ਵਿਚ) ਪਰਮਾਤਮਾ ਦਾ ਨਾਮ ਪੱਕਾ ਕਰ ਦੇਂਦਾ ਹੈ। (ਕਦੇ ਭੀ) ਕਿਸੇ ਮਨੁੱਖ ਨੇ ਗੁਰੂ ਤੋਂ ਬਿਨਾ (ਪਰਮਾਤਮਾ ਨੂੰ) ਨਹੀਂ ਪ੍ਰਾਪਤ ਕੀਤਾ (ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ ਉਹ) ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰ ਕੇ (ਮਿੱਥੇ ਹੋਏ ਧਾਰਮਿਕ) ਕੰਮ (ਭੀ) ਕੀਤਿਆਂ ਪ੍ਰਭੂ ਦੀ ਦਰਗਾਹ ਵਿਚ ਸਜ਼ਾ ਹੀ ਮਿਲਦੀ ਹੈ।1। ਰਹਾਉ। ਹੇ ਮੇਰੇ ਮਨ! (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ। ਪਰਮਾਤਮਾ ਤੇਰੇ ਅੰਦਰ ਵੱਸਦਾ ਹੈ (ਫਿਰ ਭੀ ਤੂੰ ਸੁਖੀ ਨਹੀਂ ਹੈਂ) ਗੁਰੂ ਦੀ ਦੱਸੀ ਸੇਵਾ ਭਗਤੀ ਕੀਤਿਆਂ ਹੀ ਆਤਮਕ ਸੁੱਖ ਲੱਭਦਾ ਹੈ।1। ਰਹਾਉ। ਜਦੋਂ ਮਨੁੱਖ ਸਦਾ-ਥਿਰ ਪਰਮਾਤਮਾ ਵਿਚ ਪਿਆਰ ਜੋੜਦਾ ਹੈ, ਤਦੋਂ ਉਸ ਨੂੰ ਗੁਰੂ ਦੀ ਬਾਣੀ ਗੁਰੂ ਦਾ ਸ਼ਬਦ ਯਥਾਰਥ ਪ੍ਰਤੀਤ ਹੁੰਦਾ ਹੈ (ਗੁਰੂ ਦੇ ਸ਼ਬਦ ਦੀ ਰਾਹੀਂ ਅੰਦਰੋਂ) ਹਉਮੈ ਤੇ ਕ੍ਰੋਧ ਦੂਰ ਕਰ ਕੇ ਪਰਮਾਤਮਾ ਦਾ ਨਾਮ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ। ਪਰਮਾਤਮਾ ਦਾ ਨਾਮ ਪਵਿਤ੍ਰ ਮਨ ਦੀ ਰਾਹੀਂ ਹੀ ਸਿਮਰਿਆ ਜਾ ਸਕਦਾ ਹੈ (ਜਦੋਂ ਮਨੁੱਖ ਸਿਮਰਦਾ ਹੈ) ਤਦੋਂ ਵਿਕਾਰਾਂ ਤੋਂ ਖ਼ਲਾਸੀ ਦਾ ਰਾਹ ਲੱਭ ਲੈਂਦਾ ਹੈ।3। ਜਗਤ ਹਉਮੈ ਵਿਚ ਫਸ ਕੇ ਆਤਮਕ ਮੌਤ ਸਹੇੜਦਾ ਹੈ ਤੇ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਗੁਰੂ ਦੇ ਸ਼ਬਦ (ਦੀ ਕਦਰ) ਨਹੀਂ ਜਾਣਦੇ, ਉਹ ਆਪਣੀ ਇੱਜ਼ਤ ਗਵਾ ਕੇ ਹੀ (ਜਗਤ ਵਿਚੋਂ) ਜਾਣਗੇ। ਗੁਰੂ ਦੀ ਦੱਸੀ ਸੇਵਾ-ਭਗਤੀ ਕੀਤਿਆਂ ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ (ਜੋ ਮਨੁੱਖ ਗੁਰੂ ਦੀ ਦੱਸੀ ਸੇਵਾ ਕਰਦਾ ਹੈ ਉਹ) ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ।3। ਜੇ ਗੁਰੂ ਦੇ ਸ਼ਬਦ ਵਿਚ ਸਰਧਾ ਬਣ ਜਾਏ ਤਾਂ ਗੁਰੂ ਮਿਲ ਪੈਂਦਾ ਹੈ (ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਸਰਧਾ ਬਣਾਂਦਾ ਹੈ ਉਹ ਆਪਣੇ) ਅੰਦਰੋਂ ਹਉਮੈ ਦੂਰ ਕਰ ਲੈਂਦਾ ਹੈ। ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਸਦਾ ਉਸ ਦੀ ਭਗਤੀ ਕਰਦਾ ਹੈ। ਹੇ ਨਾਨਕ! ਉਸ ਦੇ ਮਨ ਵਿਚ ਪਰਮਾਤਮਾ ਦਾ ਅਮੋਲਕ ਨਾਮ ਆ ਵੱਸਦਾ ਹੈ। ਉਹ ਆਤਮਕ ਅਡੋਲਤਾ ਵਿਚ (ਭੀ) ਟਿਕਿਆ ਰਹਿੰਦਾ ਹੈ।4।19। 52। | ਨਾਮੋ = ਨਾਮੁ। ਦੇਇ ਦ੍ਰਿੜਾਇ = ਹਿਰਦੇ ਵਿਚ ਪੱਕਾ ਕਰ ਦੇਂਦਾ ਹੈ। ਕਿਨੈ = ਕਿਸੇ ਨੇ ਭੀ।1। ਅੰਤਰਿ ਤੇਰੈ = ਤੇਰੇ ਅੰਦਰ। ਰਹਾਉ। ਸਚੁ = ਯਥਾਰਥ, ਠੀਕ। ਜਾ = ਜਦੋਂ। ਸਚਿ = ਸਦਾ-ਥਿਰ ਪ੍ਰਭੂ ਵਿਚ। ਨਿਵਾਰਿ = ਦੂਰ ਕਰ ਕੇ। ਮਨਿ = ਮਨ ਦੀ ਰਾਹੀਂ। ਧਿਆਈਐ = ਸਿਮਰਿਆ ਜਾ ਸਕਦਾ ਹੈ।2। ਬਿਨਸਦਾ = ਆਤਮਕ ਮੌਤ ਮਰਦਾ ਹੈ। ਜਾਣਨੀ = ਜਾਣਨਿ, ਜਾਣਦੇ। ਜਾਸਨਿ = ਜਾਣਗੇ। ਪਤਿ = ਇੱਜ਼ਤ। ਸਚੇ = ਸਚਿ ਹੀ, ਸਦਾ-ਥਿਰ ਪ੍ਰਭੂ ਵਿਚ ਹੀ।3। ਸਬਦਿ ਮੰਨਿਐ = ਜੇ ਗੁਰੂ ਦੇ ਸ਼ਬਦ ਵਿਚ ਸਰਧਾ ਬਣ ਜਾਏ। ਆਪੁ = ਆਪਾ-ਭਾਵ। ਅਨਦਿਨੁ = ਹਰ ਰੋਜ਼। ਮਨਿ = ਮਨ ਵਿਚ। ਸਹਜਿ = ਆਤਮਕ ਅਡੋਲਤਾ ਵਿਚ।4। |
34 | https://www.gurugranthdarpan.net/0034.html | ਸਿਰੀਰਾਗੁ ਮਹਲਾ ੩ ॥ ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥ ਘਰਿ ਹੋਦਾ ਪੁਰਖੁ ਨ ਪਛਾਣਿਆ ਅਭਿਮਾਨਿ ਮੁਠੇ ਅਹੰਕਾਰਿ ॥ ਸਤਗੁਰੂ ਕਿਆ ਫਿਟਕਿਆ ਮੰਗਿ ਥਕੇ ਸੰਸਾਰਿ ॥ ਸਚਾ ਸਬਦੁ ਨ ਸੇਵਿਓ ਸਭਿ ਕਾਜ ਸਵਾਰਣਹਾਰੁ ॥੧॥ ਮਨ ਮੇਰੇ ਸਦਾ ਹਰਿ ਵੇਖੁ ਹਦੂਰਿ ॥ ਜਨਮ ਮਰਨ ਦੁਖੁ ਪਰਹਰੈ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥ ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ ॥ ਸਚੀ ਕਾਰ ਕਮਾਵਣੀ ਸਚੇ ਨਾਲਿ ਪਿਆਰੁ ॥ ਸਚਾ ਸਾਹੁ ਵਰਤਦਾ ਕੋਇ ਨ ਮੇਟਣਹਾਰੁ ॥ ਮਨਮੁਖ ਮਹਲੁ ਨ ਪਾਇਨੀ ਕੂੜਿ ਮੁਠੇ ਕੂੜਿਆਰ ॥੨॥ ਹਉਮੈ ਕਰਤਾ ਜਗੁ ਮੁਆ ਗੁਰ ਬਿਨੁ ਘੋਰ ਅੰਧਾਰੁ ॥ ਮਾਇਆ ਮੋਹਿ ਵਿਸਾਰਿਆ ਸੁਖਦਾਤਾ ਦਾਤਾਰੁ ॥ ਸਤਗੁਰੁ ਸੇਵਹਿ ਤਾ ਉਬਰਹਿ ਸਚੁ ਰਖਹਿ ਉਰ ਧਾਰਿ ॥ ਕਿਰਪਾ ਤੇ ਹਰਿ ਪਾਈਐ ਸਚਿ ਸਬਦਿ ਵੀਚਾਰਿ ॥੩॥ ਸਤਗੁਰੁ ਸੇਵਿ ਮਨੁ ਨਿਰਮਲਾ ਹਉਮੈ ਤਜਿ ਵਿਕਾਰ ॥ ਆਪੁ ਛੋਡਿ ਜੀਵਤ ਮਰੈ ਗੁਰ ਕੈ ਸਬਦਿ ਵੀਚਾਰ ॥ ਧੰਧਾ ਧਾਵਤ ਰਹਿ ਗਏ ਲਾਗਾ ਸਾਚਿ ਪਿਆਰੁ ॥ ਸਚਿ ਰਤੇ ਮੁਖ ਉਜਲੇ ਤਿਤੁ ਸਾਚੈ ਦਰਬਾਰਿ ॥੪॥ ਸਤਗੁਰੁ ਪੁਰਖੁ ਨ ਮੰਨਿਓ ਸਬਦਿ ਨ ਲਗੋ ਪਿਆਰੁ ॥ ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ ॥ ਹਰਿ ਜੀਉ ਆਪਣੀ ਕ੍ਰਿਪਾ ਕਰੇ ਤਾ ਲਾਗੈ ਨਾਮ ਪਿਆਰੁ ॥ ਨਾਨਕ ਨਾਮੁ ਸਮਾਲਿ ਤੂ ਗੁਰ ਕੈ ਹੇਤਿ ਅਪਾਰਿ ॥੫॥੨੦॥੫੩॥{ਪੰਨਾ 34} | ਹੇ ਮੇਰੇ ਮਨ! ਪਰਮਾਤਮਾ ਨੂੰ ਸਦਾ (ਆਪਣੇ) ਅੰਗ-ਸੰਗ ਵੇਖ। ਪਰਮਾਤਮਾ (ਜੀਵਾਂ ਦਾ) ਜਨਮ ਮਰਨ ਦਾ ਦੁੱਖ ਦੂਰ ਕਰ ਦੇਂਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਭਰਪੂਰ ਵੱਸ ਰਿਹਾ ਹੈ (ਇਸ ਵਾਸਤੇ, ਹੇ ਮਨ! ਗੁਰੂ ਦਾ ਸ਼ਬਦ ਆਪਣੇ ਅੰਦਰ ਧਾਰਨ ਕਰ) ।1। ਰਹਾਉ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਦੱਸੀ ਸੇਵਾ ਨਹੀਂ ਕੀਤੀ, ਉਹ ਚੌਹਾਂ ਜੁਗਾਂ ਵਿਚ ਦੁਖੀ ਰਹਿੰਦੇ ਹਨ (ਭਾਵ, ਜੁਗ ਕੋਈ ਭੀ ਹੋਵੇ ਗੁਰੂ ਦੀ ਸਰਨ ਤੋਂ ਬਿਨਾ ਦੁੱਖ ਹੈ) , ਉਹ ਮਨੁੱਖ ਹਿਰਦੇ-ਘਰ ਵਿਚ ਵੱਸਦੇ ਪਰਮਾਤਮਾ ਨੂੰ ਨਹੀਂ ਪਛਾਣ ਸਕਦੇ, ਉਹ ਅਹੰਕਾਰ ਵਿਚ ਅਭਿਮਾਨ ਵਿਚ (ਫਸੇ ਰਹਿ ਕੇ ਆਤਮਕ ਜੀਵਨ ਦੀ ਰਾਸ-ਪੂੰਜੀ) ਲੁਟਾ ਬੈਠਦੇ ਹਨ। ਗੁਰੂ ਵਲੋਂ ਬੇ-ਮੁੱਖ ਮਨੁੱਖ ਜਗਤ ਵਿਚ ਮੰਗਦੇ ਫਿਰਦੇ ਹਨ (ਭਾਵ, ਮਾਇਆ ਦੀ ਖ਼ਾਤਰ ਭਟਕਦੇ ਫਿਰਦੇ ਹਨ) , ਉਹ ਬੰਦੇ ਉਸ ਅਟੱਲ ਗੁਰ-ਸ਼ਬਦ ਨੂੰ ਨਹੀਂ ਸਿਮਰਦੇ ਜੋ ਸਾਰੇ ਕੰਮ ਸਵਾਰਣ ਦੇ ਸਮਰੱਥ ਹੈ।1। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਉਸ ਸਦਾ-ਥਿਰ ਦਾ ਰੂਪ ਹੋ ਜਾਂਦੇ ਹਨ, ਪਰਮਾਤਮਾ ਦਾ ਸਦਾ-ਥਿਰ ਨਾਮ ਉਹਨਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦਾ ਹੈ। ਜਿਨ੍ਹਾਂ ਨੇ ਸਿਮਰਨ ਦੀ ਇਹ ਸਦਾ- ਥਿਰ ਰਹਿਣ ਵਾਲੀ ਕਾਰ ਕੀਤੀ ਹੈ, ਉਹਨਾਂ ਦਾ ਪਿਆਰ ਸਦਾ-ਥਿਰ ਪ੍ਰਭੂ ਨਾਲ ਬਣ ਜਾਂਦਾ ਹੈ। (ਪਰਮਾਤਮਾ ਹੀ) ਸਦਾ-ਥਿਰ ਰਹਿਣ ਵਾਲਾ ਸ਼ਾਹ ਹੈ (ਜਿਸ ਦਾ ਹੁਕਮ ਜਗਤ ਵਿਚ) ਚੱਲ ਰਿਹਾ ਹੈ, ਕੋਈ ਜੀਵ ਉਸ ਦਾ ਹੁਕਮ ਉਲੰਘ ਨਹੀਂ ਸਕਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪਰਮਾਤਮਾ ਦਾ ਦਰ-ਘਰ ਨਹੀਂ ਲੱਭ ਸਕਦੇ, ਉਹ ਨਾਸਵੰਤ ਜਗਤ ਦੇ ਵਪਾਰੀ ਝੂਠੇ ਮੋਹ ਵਿਚ ਹੀ (ਆਤਮਕ ਜੀਵਨ ਦੀ ਰਾਸ-ਪੂੰਜੀ) ਠਗਾ ਬੈਠਦੇ ਹਨ।2। ਜਗਤ 'ਮੈਂ ਮੈਂ' ਕਰਦਾ ਹੀ (ਭਾਵ, 'ਮੈਂ ਵੱਡਾ ਹਾਂ ਮੈਂ ਵੱਡਾ ਹਾਂ' = ਇਸ ਅਹੰਕਾਰ ਵਿਚ) ਆਤਮਕ ਮੌਤ ਸਹੇੜ ਲੈਂਦਾ ਹੈ, ਗੁਰੂ ਦੀ ਸਰਨ ਤੋਂ ਵਾਂਜੇ ਰਹਿ ਕੇ (ਇਸ ਦੇ ਵਾਸਤੇ) ਘੁੱਪ ਹਨੇਰਾ (ਬਣਿਆ ਰਹਿੰਦਾ) ਹੈ। ਮਾਇਆ ਦੇ ਮੋਹ ਵਿਚ ਫਸ ਕੇ (ਇਸ ਨੇ) ਸੁਖ ਦੇਣ ਵਾਲਾ ਤੇ ਸਭ ਦਾਤਾਂ ਦੇਣ ਵਾਲਾ ਪਰਮਾਤਮਾ ਭੁਲਾ ਦਿੱਤਾ ਹੈ। ਜਦੋਂ ਜੀਵ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤਦੋਂ (ਮਾਇਆ ਦੇ ਮੋਹ ਦੇ ਘੁੱਪ ਹਨੇਰੇ ਤੋਂ) ਬਚ ਜਾਂਦੇ ਹਨ, ਤੇ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਪ੍ਰਭੂ ਆਪਣੀ ਮਿਹਰ ਨਾਲ ਹੀ ਮਿਲਦਾ ਹੈ (ਮਿਹਰ ਨਾਲ ਹੀ) ਸਦਾ-ਥਿਰ ਗੁਰ-ਸ਼ਬਦ ਦੀ ਰਾਹੀਂ (ਉਸ ਦੇ ਗੁਣਾਂ ਦੀ) ਵਿਚਾਰ ਕੀਤੀ ਜਾ ਸਕਦੀ ਹੈ।3। ਗੁਰੂ ਦੀ ਦੱਸੀ ਸੇਵਾ ਕਰ ਕੇ ਹਉਮੈ ਤੋਂ ਪੈਦਾ ਹੋਣ ਵਾਲੇ ਵਿਕਾਰ ਛੱਡ ਕੇ (ਮਨੁੱਖ ਦਾ) ਮਨ ਪਵਿਤ੍ਰ ਹੋ ਜਾਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਦੇ ਗੁਣਾਂ ਦੀ) ਵਿਚਾਰ (ਹਿਰਦੇ ਵਿਚ ਟਿਕਾ ਕੇ) , ਤੇ ਆਪਾ-ਭਾਵ ਦੂਰ ਕਰ ਕੇ ਮਨੁੱਖ ਦੁਨੀਆ ਦੀ ਕਿਰਤ ਕਾਰ ਕਰਦਾ ਹੀ ਵਿਕਾਰਾਂ ਵੱਲੋਂ ਮਰ ਜਾਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ ਪਿਆਰ ਬਣ ਜਾਂਦਾ ਹੈ, ਉਹ ਮੋਹ ਦੇ ਝਮੇਲਿਆਂ ਦੀ ਭਟਕਣਾ ਤੋਂ ਬਚ ਜਾਂਦੇ ਹਨ। ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਰੰਗੇ ਹੋਏ ਬੰਦੇ ਸਦਾ-ਥਿਰ ਪ੍ਰਭੂ ਦੇ ਦਰਬਾਰ ਵਿਚ ਸੁਰਖ਼ਰੂ ਹੋ ਜਾਂਦੇ ਹਨ।4। ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਨੂੰ (ਆਪਣਾ ਜੀਵਨ-ਰਾਹਬਰ) ਨਹੀਂ ਮੰਨਿਆ, ਜਿਨ੍ਹਾਂ ਦਾ ਗੁਰੂ ਦੇ ਸ਼ਬਦ ਵਿਚ ਪਿਆਰ ਨਹੀਂ ਬਣਿਆ, ਉਹ ਜਿਤਨਾ ਭੀ (ਤੀਰਥ-) ਇਸ਼ਨਾਨ ਕਰਦੇ ਹਨ ਜਿਤਨਾ ਭੀ ਦਾਨ ਪੁੰਨ ਕਰਦੇ ਹਨ ਮਾਇਆ ਦੇ ਪਿਆਰ ਦੇ ਕਾਰਨ ਉਹ ਸਾਰਾ ਉਹਨਾਂ ਨੂੰ ਖ਼ੁਆਰ ਹੀ ਕਰਦਾ ਹੈ। ਜਦੋਂ ਪਰਮਾਤਮਾ ਆਪ ਆਪਣੀ ਮਿਹਰ ਕਰੇ, ਤਦੋਂ ਹੀ ਜੀਵ ਦਾ ਉਸ ਦੇ ਨਾਮ ਨਾਲ ਪਿਆਰ ਬਣਦਾ ਹੈ। ਹੇ ਨਾਨਕ! ਗੁਰੂ ਦੇ ਅਤੁੱਟ ਪ੍ਰੇਮ ਦੀ ਬਰਕਤਿ ਨਾਲ ਤੂੰ ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ।5। 20। 53। | ਪੁਰਖੀ = ਪੁਰਖੀਂ, ਪੁਰਖਾਂ ਨੇ। ਸੇਵਿਓ = ਸੇਵਿਆ। ਜੁਗ ਚਾਰਿ = ਚੌਹਾਂ ਜੁਗਾਂ ਵਿਚ {ਨੋਟ: ਲਫ਼ਜ਼ 'ਚਾਰਿ' ਅਤੇ 'ਚਾਰ' ਦਾ ਫ਼ਰਕ ਚੇਤੇ ਰੱਖਣ-ਜੋਗ ਹੈ– 'ਵਡਿਆਈਆ ਚਾਰਿ' {ਚਾਰਿ = ਸੁੰਦਰ}। ਘਰਿ = ਹਿਰਦੇ-ਘਰ ਵਿਚ। ਹੋਦਾ = ਵੱਸਦਾ। ਪੁਰਖੁ = ਪਰਮਾਤਮਾ। ਅਭਿਮਾਨਿ = ਅਭਿਮਾਨ ਵਿਚ। ਮੁਠੇ = ਠੱਗੇ ਗਏ, ਲੁੱਟੇ ਗਏ। ਫਿਟਕਿਆ = ਫਿੱਟੇ ਹੋਏ। ਸਤਗੁਰੂ ਕਿਆ ਫਿਟਕਿਆ = ਗੁਰੂ ਵਲੋਂ ਅਹੰਕਾਰੀ ਹੋਏ ਹੋਏ। ਸੰਸਾਰਿ = ਸੰਸਾਰ ਵਿਚ। ਸਚਾ = ਸਦਾ-ਥਿਰ ਰਹਿਣ ਵਾਲਾ। ਸਭਿ ਕਾਜ = ਸਾਰੇ ਕਾਜ {ਨੋਟ: ਕਾਜ 'ਬਹੁ-ਵਚਨ'}।1। ਹਦੂਰਿ = ਹਾਜ਼ਰ-ਨਾਜ਼ਰ, ਅੰਗ-ਸੰਗ। ਪਰਹਰੈ = ਦੂਰ ਕਰਦਾ ਹੈ। ਸਬਦਿ = ਸ਼ਬਦ ਵਿਚ, ਸਿਫ਼ਤਿ-ਸਾਲਾਹ ਦੀ ਬਾਣੀ ਵਿਚ।1। ਰਹਾਉ। ਸਚੁ = ਸਦਾ-ਥਿਰ ਪ੍ਰਭੂ। ਸਲਾਹਨਿ = ਸਲਾਹੁੰਦੇ ਹਨ। ਅਧਾਰੁ-ਆਸਰਾ। ਸਚੀ = ਸਦਾ-ਥਿਰ ਰਹਿਣ ਵਾਲੀ। ਵਰਤਦਾ = (ਜਿਸ ਦਾ ਹੁਕਮ) ਚਲਦਾ ਹੈ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਪਾਇਨੀ = ਪਾਇਨਿ, ਪਾਂਦੇ। ਕੂੜਿ = ਕੂੜ ਵਿਚ, ਕੂੜ ਦੀ ਰਾਹੀਂ। ਕੂੜਿਆਰ = ਕੂੜ ਦੇ ਵਪਾਰੀ, ਨਾਸਵੰਤ ਪਦਾਰਥਾਂ ਦੇ ਵਪਾਰੀ।2। ਮੁਆ = ਆਤਮਕ ਮੌਤ ਸਹੇੜਦਾ ਹੈ। ਘੋਰ ਅੰਧਾਰੁ = ਘੁੱਪ ਹਨੇਰਾ। ਮੋਹਿ = ਮੋਹ ਵਿਚ (ਫਸ ਕੇ) । ਸੇਵਹਿ = ਸੇਵਨਿ, (ਜੇ) ਸੇਵਾ ਕਰਨ। ਉਰ ਧਾਰਿ = ਹਿਰਦੇ ਵਿਚ ਟਿਕਾ ਕੇ। ਤੇ = ਤੋਂ, ਨਾਲ। ਸਚਿ ਸਬਦਿ = ਸਦਾ-ਥਿਰ ਸ਼ਬਦ ਦੀ ਰਾਹੀਂ।3। ਸੇਵਿ = ਸੇਵ ਕੇ, ਸੇਵਾ ਕਰ ਕੇ। ਤਜਿ = ਤਿਆਗ ਕੇ। ਆਪੁ = ਆਪਾ-ਭਾਵ। ਮਰੈ = ਵਿਕਾਰਾਂ ਵਲੋਂ ਹਟ ਜਾਂਦਾ ਹੈ। ਧੰਧਾ = ਸੰਸਾਰਕ ਝਮੇਲੇ। ਧਾਵਤ = ਦੌੜ ਭਜ ਕਰਨੀ। ਸਾਚਿ = ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ। ਉਜਲੇ = ਨਿਰਮਲ। ਮੁਖ ਉਜਲੇ = ਉਜਲ ਮੁਖ ਵਾਲੇ, ਸੁਰਖ਼ਰੂ।4। ਮੰਨਿਓ = ਮੰਨਿਆ, ਸਰਧਾ ਬਣਾਈ। ਜੇਤਾ = ਜਿਤਨਾ। ਦੂਜੈ ਭਾਇ = (ਪ੍ਰਭੂ ਤੋਂ ਬਿਨਾ) ਹੋਰ ਪਿਆਰ ਵਿਚ। ਸਮਾਲਿ = ਸਾਂਭ ਰੱਖ। ਅਪਾਰਿ ਹੇਤਿ = ਅਤੁੱਟ ਪ੍ਰੇਮ ਨਾਲ।5। |
34 | https://www.gurugranthdarpan.net/0034.html | ਸਿਰੀਰਾਗੁ ਮਹਲਾ ੩ ॥ ਕਿਸੁ ਹਉ ਸੇਵੀ ਕਿਆ ਜਪੁ ਕਰੀ ਸਤਗੁਰ ਪੂਛਉ ਜਾਇ ॥ ਸਤਗੁਰ ਕਾ ਭਾਣਾ ਮੰਨਿ ਲਈ ਵਿਚਹੁ ਆਪੁ ਗਵਾਇ ॥ ਏਹਾ ਸੇਵਾ ਚਾਕਰੀ ਨਾਮੁ ਵਸੈ ਮਨਿ ਆਇ ॥ ਨਾਮੈ ਹੀ ਤੇ ਸੁਖੁ ਪਾਈਐ ਸਚੈ ਸਬਦਿ ਸੁਹਾਇ ॥੧॥ ਮਨ ਮੇਰੇ ਅਨਦਿਨੁ ਜਾਗੁ ਹਰਿ ਚੇਤਿ ॥ ਆਪਣੀ ਖੇਤੀ ਰਖਿ ਲੈ ਕੂੰਜ ਪੜੈਗੀ ਖੇਤਿ ॥੧॥ ਰਹਾਉ ॥ ਮਨ ਕੀਆ ਇਛਾ ਪੂਰੀਆ ਸਬਦਿ ਰਹਿਆ ਭਰਪੂਰਿ ॥ ਭੈ ਭਾਇ ਭਗਤਿ ਕਰਹਿ ਦਿਨੁ ਰਾਤੀ ਹਰਿ ਜੀਉ ਵੇਖੈ ਸਦਾ ਹਦੂਰਿ ॥ ਸਚੈ ਸਬਦਿ ਸਦਾ ਮਨੁ ਰਾਤਾ ਭ੍ਰਮੁ ਗਇਆ ਸਰੀਰਹੁ ਦੂਰਿ ॥ ਨਿਰਮਲੁ ਸਾਹਿਬੁ ਪਾਇਆ ਸਾਚਾ ਗੁਣੀ ਗਹੀਰੁ ॥੨॥ ਜੋ ਜਾਗੇ ਸੇ ਉਬਰੇ ਸੂਤੇ ਗਏ ਮੁਹਾਇ ॥ ਸਚਾ ਸਬਦੁ ਨ ਪਛਾਣਿਓ ਸੁਪਨਾ ਗਇਆ ਵਿਹਾਇ ॥ ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਇ ॥ ਮਨਮੁਖ ਜਨਮੁ ਬਿਰਥਾ ਗਇਆ ਕਿਆ ਮੁਹੁ ਦੇਸੀ ਜਾਇ ॥੩॥ ਸਭ ਕਿਛੁ ਆਪੇ ਆਪਿ ਹੈ ਹਉਮੈ ਵਿਚਿ ਕਹਨੁ ਨ ਜਾਇ ॥ ਗੁਰ ਕੈ ਸਬਦਿ ਪਛਾਣੀਐ ਦੁਖੁ ਹਉਮੈ ਵਿਚਹੁ ਗਵਾਇ ॥ ਸਤਗੁਰੁ ਸੇਵਨਿ ਆਪਣਾ ਹਉ ਤਿਨ ਕੈ ਲਾਗਉ ਪਾਇ ॥ ਨਾਨਕ ਦਰਿ ਸਚੈ ਸਚਿਆਰ ਹਹਿ ਹਉ ਤਿਨ ਬਲਿਹਾਰੈ ਜਾਉ ॥੪॥੨੧॥੫੪॥{ਪੰਨਾ 34-35} | ਹੇ ਮੇਰੇ ਮਨ! ਹਰ ਵੇਲੇ (ਵਿਕਾਰਾਂ ਦੇ ਹੱਲਿਆਂ ਵੱਲੋਂ) ਸੁਚੇਤ ਰਹੁ, ਤੇ ਪਰਮਾਤਮਾ (ਦਾ ਨਾਮ) ਸਿਮਰ। ਇਸ ਤਰ੍ਹਾਂ ਆਪਣੇ ਆਤਮਕ ਜੀਵਨ ਦੀ ਫ਼ਸਲ (ਇਹਨਾਂ ਵਿਕਾਰਾਂ ਤੋਂ) ਬਚਾ ਲੈ। ਅੰਤ ਨੂੰ ਤੇਰੇ ਉਮਰ ਦੇ ਖੇਤ ਵਿਚ ਕੂੰਜ ਆ ਪਏਗੀ (ਭਾਵ, ਬਿਰਧ ਅਵਸਥਾ ਆ ਪਹੁੰਚੇਗੀ) ।1। ਰਹਾਉ। ਜਦੋਂ ਮੈਂ ਆਪਣੇ ਗੁਰੂ ਪਾਸੋਂ ਪੁੱਛਦਾ ਹਾਂ ਕਿ (ਵਿਕਾਰਾਂ ਤੋਂ ਬਚਣ ਵਾਸਤੇ) ਮੈਂ ਕਿਸ ਦੀ ਸੇਵਾ ਕਰਾਂ ਤੇ ਕੇਹੜਾ ਜਪ ਕਰਾਂ (ਤਾਂ ਗੁਰੂ ਪਾਸੋਂ ਉਪਦੇਸ਼ ਮਿਲਦਾ ਹੈ ਕਿ) ਮੈਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਗੁਰੂ ਦਾ ਹੁਕਮ ਮੰਨਾਂ। (ਗੁਰੂ ਦਾ ਹੁਕਮ ਮੰਨਣਾ ਹੀ ਇਕ) ਐਸੀ ਸੇਵਾ ਹੈ ਐਸੀ ਚਾਕਰੀ ਹੈ (ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ) ਨਾਮ ਮਨ ਵਿਚ ਆ ਵੱਸਦਾ ਹੈ। ਪਰਮਾਤਮਾ ਦੇ ਨਾਮ ਦੀ ਰਾਹੀਂ ਹੀ ਆਤਮਕ ਆਨੰਦ ਮਿਲਦਾ ਹੈ, ਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਆਤਮਕ ਜੀਵਨ ਸੋਹਣਾ ਬਣ ਜਾਂਦਾ ਹੈ।1। ਜੇਹੜੇ ਬੰਦੇ ਪਰਮਾਤਮਾ ਦੇ ਅਦਬ ਵਿਚ ਤੇ ਪ੍ਰੇਮ ਵਿਚ ਰਹਿ ਕੇ ਉਸਦੀ ਭਗਤੀ ਦਿਨ ਰਾਤ ਕਰਦੇ ਹਨ, ਉਹਨਾਂ ਦੇ ਮਨ ਦੀਆਂ ਭਾਵਨੀਆਂ ਪੂਰੀਆਂ ਹੋ ਜਾਂਦੀਆਂ ਹਨ (ਭਾਵ, ਉਹਨਾਂ ਦਾ ਮਨ ਕਾਮਨਾ-ਰਹਿਤ ਹੋ ਜਾਂਦਾ ਹੈ) । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਪਰਮਾਤਮਾ ਹਰ ਥਾਂ ਵਿਆਪਕ ਦਿੱਸਦਾ ਹੈ (ਉਹਨਾਂ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਸਦਾ ਹਾਜ਼ਰ-ਨਾਜ਼ਰ (ਹੋ ਕੇ ਸਭ ਜੀਵਾਂ ਦੀ) ਸੰਭਾਲ ਕਰਦਾ ਹੈ। ਉਹਨਾਂ ਦਾ ਮਨ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਰੰਗਿਆ ਰਹਿੰਦਾ ਹੈ, ਭਟਕਣਾ ਉਨ੍ਹਾਂ ਦੇ ਸਰੀਰ ਵਿਚੋਂ ਉੱਕਾ ਹੀ ਮਿੱਟ ਜਾਂਦੀ ਹੈ। ਉਹ ਸਦਾ-ਥਿਰ ਰਹਿਣ ਵਾਲੇ ਗੁਣਾਂ ਦੇ ਖ਼ਜ਼ਾਨੇ ਪਵਿੱਤਰ ਸਰੂਪ ਮਾਲਕ-ਪ੍ਰਭੂ ਨੂੰ ਮਿਲ ਪੈਂਦੇ ਹਨ।2। ਜੇਹੜੇ ਬੰਦੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਉਹ (ਵਿਕਾਰਾਂ ਤੋਂ) ਬਚ ਜਾਂਦੇ ਹਨ। ਜੇਹੜੇ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੌਂ ਜਾਂਦੇ ਹਨ, ਉਹ ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਜਾਂਦੇ ਹਨ। ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਸਾਰ ਨਹੀਂ ਜਾਣਦੇ, ਉਹਨਾਂ ਦੀ ਜ਼ਿੰਦਗੀ ਸੁਪਨੇ ਵਾਂਗ (ਵਿਅਰਥ) ਬੀਤ ਜਾਂਦੀ ਹੈ। ਉਹ ਜਗਤ ਤੋਂ ਤਿਵੇਂ ਹੀ ਖ਼ਾਲੀ-ਹੱਥ ਚਲੇ ਜਾਂਦੇ ਹਨ) ਜਿਵੇਂ ਕਿਸੇਂ ਸੁੰਞੇ ਘਰ ਵਿਚ ਕੋਈ ਪ੍ਰਾਹੁਣਾ ਆ ਕੇ ਚਲਾ ਜਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਜੀਵਨ ਵਿਅਰਥ ਬੀਤ ਜਾਂਦਾ ਹੈ। ਉਹ ਇਥੋਂ ਜਾ ਕੇ ਅਗਾਂਹ ਕੀਹ ਮੂੰਹ ਵਿਖਾਇਗਾ? (ਭਾਵ, ਪ੍ਰਭੂ ਦੀ ਹਾਜ਼ਰੀ ਵਿਚ ਸ਼ਰਮਿੰਦਾ ਹੀ ਹੋਵੇਗਾ) ।3। (ਜੀਵਾਂ ਦੇ ਭੀ ਕੀਹ ਵੱਸ?) ਪਰਮਾਤਮਾ ਆਪ ਹੀ ਆਪ ਸਭ ਕੁਝ ਕਰਨ ਦੇ ਸਮਰਥ ਹੈ, (ਉਂਞ) ਹਉਮੈ ਵਿਚ ਫਸਿਆਂ (ਇਹ ਸੱਚਾਈ) ਆਖੀ ਨਹੀਂ ਜਾ ਸਕਦੀ (ਭਾਵ, ਹਉਮੈ ਵਿਚ ਫਸੇ ਜੀਵ ਨੂੰ ਇਹ ਸਮਝ ਨਹੀਂ ਆਉਂਦੀ ਕਿ ਪਰਮਾਤਮਾ ਆਪ ਹੀ ਸਭ ਕੁਝ ਕਰਨ-ਜੋਗ ਹੈ) । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣੇ ਅੰਦਰੋਂ ਹਉਮੈ ਦਾ ਦੁੱਖ ਦੂਰ ਕੀਤਿਆਂ ਇਹ ਸਮਝ ਆਉਂਦੀ ਹੈ। ਜੇਹੜੇ ਮਨੁੱਖ ਆਪਣੇ ਗੁਰੂ ਦੀ ਸੇਵਾ ਕਰਦੇ ਹਨ (ਭਾਵ, ਗੁਰੂ ਦੇ ਦੱਸੇ ਰਾਹ ਤੇ ਤੁਰਦੇ ਹਨ) , ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। ਹੇ ਨਾਨਕ! (ਆਖ–) ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ, ਜੇਹੜੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ।4। 21। 54। | ਹਉ = ਮੈਂ। ਸੇਵੀ = ਸੇਵੀਂ, ਮੈਂ ਸੇਵਾ ਕਰਾਂ। ਕਰੀ = ਕਰੀਂ, ਮੈਂ ਕਰਾਂ। ਜਾਇ = ਜਾ ਕੇ। ਪੂਛਉ = ਪੂਛਉਂ, ਮੈਂ ਪੁੱਛਦਾ ਹਾਂ। ਮੰਨਿ ਲਈ = ਮੰਨ ਲਈਂ, ਮੈਂ ਮੰਨ ਲਵਾਂ। ਆਪੁ = ਆਪਾ-ਭਾਵ। ਮਨਿ = ਮਨ ਵਿਚ। ਸੁਹਾਇ = ਸੋਹਣਾ ਲੱਗੀਦਾ ਹੈ।1। ਅਨਦਿਨੁ = ਹਰ ਰੋਜ਼। ਜਾਗੁ = (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਹੋ। ਚੇਤਿ = ਸਿਮਰ। ਖੇਤਿ = ਖੇਤ ਵਿਚ। ਖੇਤੀ = ਫ਼ਸਲ, ਆਤਮਕ ਜੀਵਨ। ਕੂੰਜ = (ਭਾਵ) ਬਿਰਧ ਅਵਸਥਾ।1। ਰਹਾਉ। ਇਛਾ = ਭਾਵਨੀਆਂ। ਸਬਦਿ = ਸ਼ਬਦ ਵਿਚ (ਜੁੜਿਆਂ) । ਭੈ = ਅਦਬ ਵਿਚ (ਰਹਿ ਕੇ) । ਭਾਇ = ਪ੍ਰੇਮ ਵਿਚ। ਹਦੂਰਿ = ਹਾਜ਼ਰ-ਨਾਜ਼ਰ; ਅੰਗ-ਸੰਗ। ਭ੍ਰਮੁ = ਭਟਕਣਾ। ਸਰੀਰਹੁ = ਸਰੀਰ ਵਿਚੋਂ। ਗੁਣੀ ਗਹੀਰੁ = ਗੁਣਾਂ ਦਾ ਖ਼ਜ਼ਾਨਾ।2। ਗਏ ਮੁਹਾਇ = (ਆਤਮਕ ਜੀਵਨ) ਲੁਟਾ ਕੇ (ਇਥੋਂ) ਗਏ। ਵਿਹਾਇ ਗਇਆ = ਬੀਤ ਗਿਆ। ਪਾਹੁਣਾ = ਪ੍ਰਾਹੁਣਾ। ਜਾਇ = ਜਾ ਕੇ।3। ਕਹਨੁ ਨ ਜਾਇ = ਆਖਿਆ ਨਹੀਂ ਜਾ ਸਕਦਾ। ਸਬਦਿ = ਸ਼ਬਦ ਦੀ ਰਾਹੀਂ। ਲਾਗਉ = ਲਾਗਉਂ, ਮੈਂ ਲੱਗਦਾ ਹਾਂ। ਹਹਿ = ਹਨ। ਦਰਿ = ਦਰ ਤੇ।4। |
35 | https://www.gurugranthdarpan.net/0035.html | ਸਿਰੀਰਾਗੁ ਮਹਲਾ ੩ ॥ ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥ ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥੧॥ ਮੇਰੇ ਮਨ ਹਰਿ ਕਾ ਨਾਮੁ ਧਿਆਇ ॥ ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥ ਰਹਾਉ ॥ ਸਹਜੇ ਖੇਤੀ ਰਾਹੀਐ ਸਚੁ ਨਾਮੁ ਬੀਜੁ ਪਾਇ ॥ ਖੇਤੀ ਜੰਮੀ ਅਗਲੀ ਮਨੂਆ ਰਜਾ ਸਹਜਿ ਸੁਭਾਇ ॥ ਗੁਰ ਕਾ ਸਬਦੁ ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ ॥ ਇਹੁ ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ ॥੨॥ ਆਖਣੁ ਵੇਖਣੁ ਬੋਲਣਾ ਸਬਦੇ ਰਹਿਆ ਸਮਾਇ ॥ ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ ॥ ਹਉਮੈ ਮੇਰਾ ਰਹਿ ਗਇਆ ਸਚੈ ਲਇਆ ਮਿਲਾਇ ॥ ਤਿਨ ਕਉ ਮਹਲੁ ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ ॥੩॥ ਨਦਰੀ ਨਾਮੁ ਧਿਆਈਐ ਵਿਣੁ ਕਰਮਾ ਪਾਇਆ ਨ ਜਾਇ ॥ ਪੂਰੈ ਭਾਗਿ ਸਤਸੰਗਤਿ ਲਹੈ ਸਤਗੁਰੁ ਭੇਟੈ ਜਿਸੁ ਆਇ ॥ ਅਨਦਿਨੁ ਨਾਮੇ ਰਤਿਆ ਦੁਖੁ ਬਿਖਿਆ ਵਿਚਹੁ ਜਾਇ ॥ ਨਾਨਕ ਸਬਦਿ ਮਿਲਾਵੜਾ ਨਾਮੇ ਨਾਮਿ ਸਮਾਇ ॥੪॥੨੨॥੫੫॥{ਪੰਨਾ 35} | ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰ। ਸਦਾ-ਥਿਰ ਰਹਿਣ ਵਾਲੀ ਪ੍ਰਭੂ-ਭਗਤੀ ਤਦੋਂ ਹੀ ਹੋ ਸਕਦੀ ਹੈ ਜਦੋਂ (ਸਿਮਰਨ ਦੀ ਬਰਕਤਿ ਨਾਲ) ਪਰਮਾਤਮਾ ਮਨੁੱਖ ਦੇ ਮਨ ਵਿਚ ਆ ਵੱਸੇ।1। ਰਹਾਉ। ਜੇ (ਭਗਤੀ ਕਰਨ ਵਾਸਤੇ) ਕੋਈ ਖ਼ਾਸ ਵੇਲਾ ਕੋਈ ਖ਼ਾਸ ਵਕਤ ਨਿਯਤ ਕਰਨਾ ਵਿਚਾਰਦੇ ਰਹੀਏ, ਤਾਂ ਕਿਸੇ ਵੇਲੇ ਭੀ ਭਗਤੀ ਨਹੀਂ ਹੋ ਸਕਦੀ। ਹਰ ਵੇਲੇ ਹੀ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਿਹਾਂ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਈਦਾ ਹੈ ਤੇ ਸਦਾ-ਥਿਰ ਰਹਿਣ ਵਾਲੀ ਸੋਭਾ ਮਿਲਦੀ ਹੈ। ਉਹ ਕਾਹਦੀ ਭਗਤੀ ਹੋਈ ਜੇ ਇਕ ਖਿਨ ਭਰ ਭੀ ਪਿਆਰਾ ਪਰਮਾਤਮਾ ਵਿੱਸਰ ਜਾਏ? ਜੇ ਇਕ ਸਾਹ ਭੀ ਪਰਮਾਤਮਾ ਦੀ ਯਾਦ ਤੋਂ ਖ਼ਾਲੀ ਨਾਹ ਜਾਏ ਤਾਂ ਸਦਾ-ਥਿਰ ਪ੍ਰਭੂ ਦੇ ਨਾਲ ਜੁੜਿਆਂ ਮਨ ਸ਼ਾਂਤ ਹੋ ਜਾਂਦਾ ਹੈ, ਸਰੀਰ (ਭੀ) ਸ਼ਾਂਤ ਹੋ ਜਾਂਦਾ ਹੈ।1। ਜੇ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦਾ ਸਦਾ-ਥਿਰ ਨਾਮ-ਬੀ ਬੀਜ ਕੇ (ਆਤਮਕ ਜੀਵਨ ਦੀ) ਫ਼ਸਲ ਬੀਜੀਏ; ਤਾਂ ਇਹ ਫ਼ਸਲ ਬਹੁਤ ਉੱਗਦਾ ਹੈ, ਇਹ ਫ਼ਸਲ ਬੀਜਣ ਵਾਲੇ ਮਨੁੱਖ ਦਾ ਮਨ ਆਤਮਕ ਅਡੋਲਤਾ ਤੇ ਪ੍ਰੇਮ ਵਿਚ ਜੁੜ ਕੇ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ। ਸਤਿਗੁਰੂ ਦਾ ਸ਼ਬਦ (ਐਸਾ) ਅੰਮ੍ਰਿਤ ਹੈ (ਆਤਮਕ ਜੀਵਨ ਦੇਣ ਵਾਲਾ ਜਲ ਹੈ) ਜਿਸ ਦੇ ਪੀਤਿਆਂ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਨਾਮ-ਅੰਮ੍ਰਿਤ ਪੀਣ ਵਾਲੇ ਮਨੁੱਖ ਦਾ) ਇਹ ਮਨ ਅਡੋਲ ਹੋ ਜਾਂਦਾ ਹੈ ਸਦਾ-ਥਿਰ ਪ੍ਰਭੂ ਵਿਚ ਰੰਗਿਆ ਜਾਂਦਾ ਹੈ, ਤੇ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਹੀ ਲੀਨ ਰਹਿੰਦਾ ਹੈ।2। ਜਿਨ੍ਹਾਂ ਮਨੁੱਖਾਂ ਦਾ ਆਖਣਾ ਵੇਖਣਾ ਬੋਲਣਾ (ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਹੀ ਲੀਨ ਰਹਿੰਦਾ ਹੈ (ਭਾਵ, ਜੇਹੜੇ ਬੰਦੇ ਸਦਾ ਸਿਫ਼ਤਿ-ਸਾਲਾਹ ਵਿਚ ਹੀ ਮਗਨ ਰਹਿੰਦੇ ਹਨ) ਤੇ ਹਰ ਪਾਸੇ ਪਰਮਾਤਮਾ ਨੂੰ ਹੀ (ਵੇਖਦੇ ਹਨ) ਸਦਾ-ਥਿਰ ਪ੍ਰਭੂ ਦਾ ਨਾਮ ਹੀ (ਹੋਰਨਾਂ ਨੂੰ) ਸੁਣਾ ਸੁਣਾ ਕੇ ਉਹਨਾਂ ਦੀ ਸੋਭਾ (ਸਾਰੇ ਸੰਸਾਰ ਵਿਚ) ਸਦਾ ਲਈ ਕਾਇਮ ਹੋ ਜਾਂਦੀ ਹੈ। ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਉਹਨਾਂ ਨੂੰ ਆਪਣੀ ਯਾਦ ਵਿਚ ਜੋੜੀ ਰੱਖਦਾ ਹੈ, ਇਸ ਵਾਸਤੇ ਉਹਨਾਂ ਦੀ ਹਉਮੈ ਮੁੱਕ ਜਾਂਦੀ ਹੈ ਉਹਨਾਂ ਦੀ ਅਪਣੱਤ ਦੂਰ ਹੋ ਜਾਂਦੀ ਹੈ। ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਵਿਚ ਲਿਵ ਲਾਈ ਰੱਖਦੇ ਹਨ, ਉਹਨਾਂ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।3। ਪਰਮਾਤਮਾ ਦੀ ਮਿਹਰ ਦੀ ਨਜ਼ਰ ਨਾਲ ਹੀ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ, ਪਰਮਾਤਮਾ ਦੀ ਮਿਹਰ ਤੋਂ ਬਿਨਾ ਉਹ ਮਿਲ ਨਹੀਂ ਸਕਦਾ। ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਸਾਧ ਸੰਗਤਿ ਮਿਲ ਜਾਂਦੀ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ (ਇਸ ਦੀ ਬਰਕਤਿ ਨਾਲ) ਹਰ ਵੇਲੇ ਪ੍ਰਭੂ ਦੇ ਨਾਮ (-ਰੰਗ) ਵਿਚ ਰੰਗੇ ਰਹਿਣ ਕਰਕੇ ਉਸ ਮਨੁੱਖ ਦੇ ਅੰਦਰੋਂ ਮਾਇਆ (ਦੇ ਮੋਹ) ਦਾ ਦੁੱਖ ਦੂਰ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਨਾਲ) ਮਿਲਾਪ ਹੁੰਦਾ ਹੈ (ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ ਉਹ) ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ।4। 22। 55। | ਕਿਤੁ = ਕਿਸ ਵਿਚ? {ਲਫ਼ਜ਼ 'ਕਿਤੁ' ਲਫ਼ਜ਼ 'ਕਿਸ' ਤੋਂ ਅਧਿਕਰਣ ਕਾਰਕ ਇਕ-ਵਚਨ ਹੈ}। ਕਿਤੁ ਵੇਲਾ = ਕਿਸ ਵੇਲੇ? ਅਨਦਿਨੁ = ਹਰ ਰੋਜ਼, ਹਰ ਵੇਲੇ? ਨਾਮੇ = ਨਾਮਿ ਹੀ, ਨਾਮ ਵਿਚ ਹੀ। ਸੋਇ = ਸੋਭਾ। ਸਚੀ = ਸਦਾ-ਥਿਰ ਰਹਿਣ ਵਾਲੀ। ਕਿਨੇਹੀ = ਕਿਹੋ ਜਿਹੀ? ਸਾਚੁ ਸਿਉ = ਸਦਾ-ਥਿਰ ਪ੍ਰਭੂ ਦੇ ਨਾਲ। ਸਾਸੁ = ਸੁਆਸ।1। ਤਾ = ਤਦੋਂ। ਥੀਐ = ਹੋ ਸਕਦੀ ਹੈ। ਜਾ = ਜਦੋਂ। ਮਨਿ = ਮਨ ਵਿਚ।1। ਰਹਾਉ। ਸਹਜੇ = ਆਤਮਕ ਅਡੋਲਤਾ ਵਿਚ। ਰਾਹੀਐ = ਬੀਜਣੀ ਚਾਹੀਦੀ ਹੈ। ਸਚੁ = ਸਦਾ-ਥਿਰ ਰਹਿਣ ਵਾਲਾ। ਪਾਇ = ਪਾ ਕੇ, ਬੀਜ ਕੇ। ਅਗਲੀ = ਬਹੁਤੀ। ਸੁਭਾਇ = ਪ੍ਰੇਮ ਵਿਚ (ਟਿਕ ਕੇ) । ਜਿਤੁ = ਜਿਸ ਦੀ ਰਾਹੀਂ (ਲਫ਼ਜ਼ 'ਜਿਸ' ਤੋਂ ਅਧਿਕਰਣ ਕਾਰਕ ਇਕ-ਵਚਨ) । ਜਿਤੁ ਪੀਤੈ = ਜਿਸ ਦੇ ਪੀਣ ਨਾਲ। ਤਿਖ = ਪਿਆਸ। ਸਚਿ = ਸਦਾ-ਥਿਰ ਪ੍ਰਭੂ ਵਿਚ।2। ਸਬਦੇ = ਸ਼ਬਦ ਵਿਚ ਹੀ, ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਹੀ। ਵਜੀ = ਮਸ਼ਹੂਰ ਹੋ ਗਈ। ਚਹੁ ਜੁਗੀ = ਚਹੁਆਂ ਜੁਗਾਂ ਵਿਚ, ਸਦਾ ਲਈ। ਸਚੋ ਸਚੁ = ਸੱਚ ਹੀ ਸੱਚ, ਸਦਾ-ਥਿਰ ਪ੍ਰਭੂ ਦਾ ਨਾਮ ਹੀ। ਰਹਿ ਗਇਆ = ਮੁੱਕ ਗਿਆ। ਸਚੈ = ਸਦਾ-ਥਿਰ ਪ੍ਰਭੂ ਨੇ। ਮਹਲੁ = ਟਿਕਾਣਾ।3। ਨਦਰੀ = (ਪਰਮਾਤਮਾ ਦੀ ਮਿਹਰ ਦੀ) ਨਿਗਾਹ ਨਾਲ। ਕਰਮ = ਬਖ਼ਸ਼ਸ਼। ਵਿਣੁ ਕਰਮਾ = ਪਰਮਾਤਮਾ ਦੀ ਮਿਹਰ ਤੋਂ ਬਿਨਾ। ਭੇਟੇ ਜਿਸੁ = ਜਿਸ ਨੂੰ ਮਿਲਦਾ ਹੈ। ਆਇ = ਆ ਕੇ। ਬਿਖਿਆ = ਮਾਇਆ। ਦੁਖੁ ਬਿਖਿਆ = ਮਾਇਆ ਦਾ ਮੋਹ-ਰੂਪ ਦੁੱਖ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਨਾਮੇ ਨਾਮਿ = ਵਿਚ ਹੀ।4। |
35 | https://www.gurugranthdarpan.net/0035.html | ਸਿਰੀਰਾਗੁ ਮਹਲਾ ੩ ॥ ਆਪਣਾ ਭਉ ਤਿਨ ਪਾਇਓਨੁ ਜਿਨ ਗੁਰ ਕਾ ਸਬਦੁ ਬੀਚਾਰਿ ॥ ਸਤਸੰਗਤੀ ਸਦਾ ਮਿਲਿ ਰਹੇ ਸਚੇ ਕੇ ਗੁਣ ਸਾਰਿ ॥ ਦੁਬਿਧਾ ਮੈਲੁ ਚੁਕਾਈਅਨੁ ਹਰਿ ਰਾਖਿਆ ਉਰ ਧਾਰਿ ॥ ਸਚੀ ਬਾਣੀ ਸਚੁ ਮਨਿ ਸਚੇ ਨਾਲਿ ਪਿਆਰੁ ॥੧॥ ਮਨ ਮੇਰੇ ਹਉਮੈ ਮੈਲੁ ਭਰ ਨਾਲਿ ॥ ਹਰਿ ਨਿਰਮਲੁ ਸਦਾ ਸੋਹਣਾ ਸਬਦਿ ਸਵਾਰਣਹਾਰੁ ॥੧॥ ਰਹਾਉ ॥ ਸਚੈ ਸਬਦਿ ਮਨੁ ਮੋਹਿਆ ਪ੍ਰਭਿ ਆਪੇ ਲਏ ਮਿਲਾਇ ॥ ਅਨਦਿਨੁ ਨਾਮੇ ਰਤਿਆ ਜੋਤੀ ਜੋਤਿ ਸਮਾਇ ॥ ਜੋਤੀ ਹੂ ਪ੍ਰਭੁ ਜਾਪਦਾ ਬਿਨੁ ਸਤਗੁਰ ਬੂਝ ਨ ਪਾਇ ॥ ਜਿਨ ਕਉ ਪੂਰਬਿ ਲਿਖਿਆ ਸਤਗੁਰੁ ਭੇਟਿਆ ਤਿਨ ਆਇ ॥੨॥ ਵਿਣੁ ਨਾਵੈ ਸਭ ਡੁਮਣੀ ਦੂਜੈ ਭਾਇ ਖੁਆਇ ॥ ਤਿਸੁ ਬਿਨੁ ਘੜੀ ਨ ਜੀਵਦੀ ਦੁਖੀ ਰੈਣਿ ਵਿਹਾਇ ॥ ਭਰਮਿ ਭੁਲਾਣਾ ਅੰਧੁਲਾ ਫਿਰਿ ਫਿਰਿ ਆਵੈ ਜਾਇ ॥ ਨਦਰਿ ਕਰੇ ਪ੍ਰਭੁ ਆਪਣੀ ਆਪੇ ਲਏ ਮਿਲਾਇ ॥੩॥ ਸਭੁ ਕਿਛੁ ਸੁਣਦਾ ਵੇਖਦਾ ਕਿਉ ਮੁਕਰਿ ਪਇਆ ਜਾਇ ॥ ਪਾਪੋ ਪਾਪੁ ਕਮਾਵਦੇ ਪਾਪੇ ਪਚਹਿ ਪਚਾਇ ॥ ਸੋ ਪ੍ਰਭੁ ਨਦਰਿ ਨ ਆਵਈ ਮਨਮੁਖਿ ਬੂਝ ਨ ਪਾਇ ॥ ਜਿਸੁ ਵੇਖਾਲੇ ਸੋਈ ਵੇਖੈ ਨਾਨਕ ਗੁਰਮੁਖਿ ਪਾਇ ॥੪॥੨੩॥੫੬॥{ਪੰਨਾ 35-36} | ਹੇ ਮੇਰੇ ਮਨ! ਸੰਸਾਰ-ਸਮੁੰਦਰ ਵਿਚ ਹਉਮੈ ਦੀ ਮੈਲ (ਪ੍ਰਬਲ) ਹੈ। ਪਰਮਾਤਮਾ (ਇਸ) ਮੈਲ ਤੋਂ ਬਿਨਾ ਹੈ ਤੇ (ਇਸ ਵਾਸਤੇ) ਸਦਾ ਸੋਹਣਾ ਹੈ। (ਉਹ ਨਿਰਮਲ ਪਰਮਾਤਮਾ ਜੀਵਾਂ ਨੂੰ ਗੁਰੂ ਦੇ) ਸ਼ਬਦ ਵਿਚ ਜੋੜ ਕੇ ਸੋਹਣਾ ਬਣਾਣ ਦੇ ਸਮਰੱਥ ਹੈ (ਹੇ ਮਨ! ਤੂੰ ਭੀ ਗੁਰੂ ਦੇ ਸ਼ਬਦ ਵਿਚ ਜੁੜ) ।1। ਰਹਾਉ। ਉਸ ਪਰਮਾਤਮਾ ਨੇ ਆਪਣਾ ਡਰ-ਅਦਬ ਉਹਨਾਂ ਬੰਦਿਆਂ ਦੇ ਹਿਰਦੇ ਵਿਚ ਪਾ ਦਿੱਤਾ ਹੈ, ਜਿਨ੍ਹਾਂ ਨੇ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਇਆ ਹੈ। ਉਹ ਬੰਦੇ ਸਦਾ-ਥਿਰ ਪ੍ਰਭੂ ਦੇ ਗੁਣ (ਆਪਣੇ ਹਿਰਦੇ ਵਿਚ) ਸਾਂਭ ਕੇ ਸਦਾ ਸਾਧ ਸੰਗਤਿ ਵਿਚ ਮਿਲੇ ਰਹਿੰਦੇ ਹਨ। ਉਸ (ਪਰਮਾਤਮਾ) ਨੇ ਆਪ ਉਹਨਾਂ ਬੰਦਿਆਂ ਦੀ ਦੁਬਿਧਾ ਦੀ ਮੈਲ ਦੂਰ ਕਰ ਦਿੱਤੀ ਹੈ, ਉਹ ਬੰਦੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਟਿਕਾ ਰੱਖਦੇ ਹਨ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਹਨਾਂ ਦੇ ਮਨ ਵਿਚ ਵੱਸਦੀ ਹੈ, ਸਦਾ-ਥਿਰ ਪ੍ਰਭੂ (ਆਪ) ਉਹਨਾਂ ਦੇ ਮਨ ਵਿਚ ਵੱਸਦਾ ਹੈ, ਉਹਨਾਂ ਬੰਦਿਆਂ ਦਾ ਸਦਾ-ਥਿਰ ਪ੍ਰਭੂ ਨਾਲ ਪਿਆਰ ਹੋ ਜਾਂਦਾ ਹੈ।1। ਜਿਨ੍ਹਾਂ ਮਨੁੱਖਾਂ ਦਾ ਮਨ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਸਦਾ-ਥਿਰ ਪ੍ਰਭੂ ਨੇ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲਿਆ ਹੈ। ਹਰ ਵੇਲੇ ਪ੍ਰਭੂ ਦੇ ਨਾਮ ਵਿਚ ਹੀ ਰੰਗੇ ਰਹਿਣ ਕਰ ਕੇ ਉਹਨਾਂ ਦੀ ਜੋਤਿ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ। ਪਰਮਾਤਮਾ ਉਸ ਅੰਦਰਲੀ ਜੋਤਿ ਦੀ ਰਾਹੀਂ ਹੀ ਦਿੱਸਦਾ ਹੈ, ਪਰ ਗੁਰੂ ਤੋਂ ਬਿਨਾ ਉਸ ਜੋਤਿ (ਚਾਨਣ) ਦੀ ਸਮਝ ਨਹੀਂ ਪੈਂਦੀ (ਤੇ) ਗੁਰੂ ਉਹਨਾਂ ਬੰਦਿਆਂ ਨੂੰ ਆ ਕੇ ਮਿਲਦਾ ਹੈ ਜਿਨ੍ਹਾਂ ਦੇ ਭਾਗਾਂ ਵਿਚ ਧੁਰੋਂ (ਪ੍ਰਭੂ ਦੀ ਦਰਗਾਹ ਤੋਂ) ਲੇਖ ਲਿਖਿਆ ਹੋਵੇ।2। ਸਾਰੀ ਹੀ ਲੁਕਾਈ ਪਰਮਾਤਮਾ ਦੇ ਨਾਮ ਤੋਂ ਬਿਨਾ ਦੁਬਿਧਾ ਵਿਚ ਫਸੀ ਰਹਿੰਦੀ ਹੈ, ਤੇ ਮਾਇਆ ਦੇ ਪਿਆਰ ਵਿਚ (ਪੈ ਕੇ ਸਹੀ ਜੀਵਨ-ਰਾਹ ਤੋਂ) ਖੁੰਝ ਜਾਂਦੀ ਹੈ। ਉਸ (ਪ੍ਰਭੂ-ਨਾਮ) ਤੋਂ ਬਿਨਾ ਇਕ ਘੜੀ ਭਰ ਭੀ ਆਤਮਕ ਜੀਵਨ ਨਹੀਂ ਮਾਣ ਸਕਦੀ, ਦੁੱਖਾਂ ਵਿਚ ਹੀ ਜ਼ਿੰਦਗੀ ਦੀ ਰਾਤ ਬੀਤ ਜਾਂਦੀ ਹੈ। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜੀਵ ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝ ਜਾਂਦਾ ਹੈ, ਤੇ ਮੁੜ ਮੁੜ ਜੰਮਦਾ ਰਹਿੰਦਾ ਹੈ। ਜਦੋਂ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ, ਤਦੋਂ ਆਪ ਹੀ (ਉਸ ਨੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।3। (ਅਸੀਂ ਜੀਵ ਜੋ ਕੁਝ ਕਰਦੇ ਹਾਂ ਜਾਂ ਬੋਲਦੇ ਚਿਤਵਦੇ ਹਾਂ) ਉਹ ਸਭ ਕੁਝ ਪਰਮਾਤਮਾ ਵੇਖਦਾ ਸੁਣਦਾ ਹੈ (ਇਸ ਵਾਸਤੇ ਉਸ ਦੀ ਹਜ਼ੂਰੀ ਵਿਚ ਆਪਣੇ ਕੀਤੇ ਤੇ ਚਿਤਵੇ ਮੰਦ ਕਰਮਾਂ ਤੋਂ) ਮੁੱਕਰਿਆ ਨਹੀਂ ਜਾ ਸਕਦਾ। (ਤਾਹੀਏਂ) ਜੇਹੜੇ ਬੰਦੇ (ਸਾਰੀ ਉਮਰ) ਪਾਪ ਹੀ ਪਾਪ ਕਮਾਂਦੇ ਰਹਿੰਦੇ ਹਨ, ਉਹ (ਸਦਾ) ਪਾਪ ਵਿਚ ਸੜਦੇ ਭੁੱਜਦੇ ਰਹਿੰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ (ਇਹ) ਸਮਝ ਨਹੀਂ ਪੈਂਦੀ, ਉਸ ਨੂੰ ਉਹ (ਸਭ ਕੁਝ ਵੇਖਣ ਸੁਣਨ ਵਾਲਾ) ਪਰਮਾਤਮਾ ਨਜ਼ਰ ਨਹੀਂ ਆਉਂਦਾ। (ਪਰ ਕਿਸੇ ਜੀਵ ਦੇ ਭੀ ਕੀ ਵੱਸ?) ਹੇ ਨਾਨਕ! ਜਿਸ ਮਨੁੱਖ ਨੂੰ ਪਰਮਾਤਮਾ ਆਪਣਾ ਆਪ ਵਿਖਾਂਦਾ ਹੈ, ਉਹੀ (ਉਸ ਨੂੰ) ਵੇਖ ਸਕਦਾ ਹੈ, ਉਸੇ ਮਨੁੱਖ ਨੂੰ ਗੁਰੂ ਦੀ ਸਰਨ ਪੈ ਕੇ ਇਹ ਸਮਝ ਪੈਂਦੀ ਹੈ।4। 23। 56। | ਪਾਇਓਨੁ = ਪਾਇਆ ਉਨਿ, ਉਸ ਪਰਮਾਤਮਾ ਨੇ ਪਾਇਆ। ਭਉ = ਡਰ, ਅਦਬ। ਤਿਨ = ਉਹਨਾਂ ਦੇ (ਹਿਰਦੇ ਵਿਚ) । ਸਚੇ ਕੇ = ਸਦਾ-ਥਿਰ ਪ੍ਰਭੂ। ਸਾਰਿ = (ਹਿਰਦੇ ਵਿਚ) ਸੰਭਾਲ ਕੇ। ਦੁਬਿਧਾ = ਦੁ-ਕਿਸਮਾ-ਪਨ, ਮੇਰ-ਤੇਰ, ਡਾਂਵਾਂ ਡੋਲ ਹਾਲਤ। ਚੁਕਾਈਅਨੁ = ਚੁਕਾਈ ਉਨਿ, ਉਸ ਪਰਮਾਤਮਾ ਨੇ ਦੂਰ ਕਰ ਦਿੱਤੀ। ਉਰ ਧਾਰਿ = ਹਿਰਦੇ ਵਿਚ ਧਾਰ ਕੇ। ਸਚੁ = ਸਦਾ-ਥਿਰ ਪ੍ਰਭੂ। ਮਨਿ = ਮਨ ਵਿਚ।1। ਭਰਨਾਲਿ = ਭਰਨਾਲ ਵਿਚ, ਸਮੁੰਦਰ ਵਿਚ, ਸੰਸਾਰ-ਸਮੁੰਦਰ ਵਿਚ {ਵੇਖੋ ਭਾਈ ਗੁਰਦਾਸ ਜੀ ਵਾਰ 26, ਪਉੜੀ 8}। ਸਬਦਿ = ਗੁਰੂ ਦੇ ਸ਼ਬਦ ਵਿਚ (ਜੋੜ ਕੇ) । ਸਵਾਰਣਹਾਰੁ = ਸੋਹਣਾ ਬਣਾਣ ਦੇ ਸਮਰੱਥ।1। ਰਹਾਉ। ਸਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ। ਪ੍ਰਭਿ = ਪ੍ਰਭੂ ਨੇ। ਅਨਦਿਨੁ = ਹਰ ਰੋਜ਼, ਹਰ ਵੇਲੇ। ਜੋਤੀ = ਪਰਮਾਤਮਾ ਦੀ ਜੋਤਿ ਵਿਚ। ਹੂ = ਤੋਂ ਹੀ। ਜੋਤੀ ਹੂ = ਅੰਦਰਲੇ ਚਾਨਣ ਤੋਂ ਹੀ। ਜਾਪਦਾ = ਦਿੱਸਦਾ ਹੈ। ਬੂਝ = ਸਮਝ। ਭੇਟਿਆ = ਮਿਲਿਆ।2। ਡੁਮਣੀ = ਦੁ-ਮਨੀ, ਦੁ-ਦਿੱਤੀ, ਦੁਬਿਧਾ ਵਿਚ ਫਸੀ ਹੋਈ। ਦੂਜੈ ਭਾਇ = ਹੋਰ ਪਿਆਰ ਵਿਚ। ਖੁਆਇ = ਖੁੰਝ ਜਾਂਦੀ ਹੈ, ਕੁਰਾਹੇ ਪੈ ਜਾਂਦੀ ਹੈ। ਤਿਸੁ ਬਿਨ = ਉਸ (ਨਾਮ) ਤੋਂ ਬਿਨਾ। ਜੀਵਦੀ = ਆਤਮਕ ਜੀਵਨ ਪ੍ਰਾਪਤ ਕਰਦੀ। ਰੈਣਿ = (ਜ਼ਿੰਦਗੀ ਦੀ) ਰਾਤ। ਦੁਖੀ = ਦੁੱਖਾਂ ਵਿਚ। ਅੰਧੁਲਾ = (ਮਾਇਆ ਦੇ ਮੋਹ ਵਿਚ) ਅੰਨ੍ਹਾ। ਪ੍ਰਭੂ ਆਪੇ ਲਏ ਮਿਲਾਇ = {ਨੋਟ: ਵੇਖੋ ਬੰਦ ਨੰ: 2 ਵਿਚ "ਪ੍ਰਭਿ ਆਪੇ ਲਏ ਮਿਲਾਇ। '' ਇਹਨਾਂ ਦੇ ਅਰਥਾਂ ਵਿਚ ਦੇ ਵਿਆਕਰਨਿਕ ਫ਼ਰਕ ਦਾ ਧਿਆਨ ਰੱਖਣ ਦੀ ਲੋੜ ਹੈ}।3। ਪਾਪੋ ਪਾਪੁ = ਪਾਪ ਹੀ ਪਾਪ। ਪਚਹਿ = ਖ਼ੁਆਰ ਹੁੰਦੇ ਹਨ। ਪਾਪੇ = ਪਾਪਿ ਹੀ, ਪਾਪ ਵਿਚ ਹੀ। ਪਾਇ = (ਬੂਝ) ਪਾਇ, ਸਮਝ ਹਾਸਲ ਕਰਦਾ ਹੈ।4। |
36 | https://www.gurugranthdarpan.net/0036.html | ਸ੍ਰੀਰਾਗੁ ਮਹਲਾ ੩ ॥ ਬਿਨੁ ਗੁਰ ਰੋਗੁ ਨ ਤੁਟਈ ਹਉਮੈ ਪੀੜ ਨ ਜਾਇ ॥ ਗੁਰ ਪਰਸਾਦੀ ਮਨਿ ਵਸੈ ਨਾਮੇ ਰਹੈ ਸਮਾਇ ॥ ਗੁਰ ਸਬਦੀ ਹਰਿ ਪਾਈਐ ਬਿਨੁ ਸਬਦੈ ਭਰਮਿ ਭੁਲਾਇ ॥੧॥ ਮਨ ਰੇ ਨਿਜ ਘਰਿ ਵਾਸਾ ਹੋਇ ॥ ਰਾਮ ਨਾਮੁ ਸਾਲਾਹਿ ਤੂ ਫਿਰਿ ਆਵਣ ਜਾਣੁ ਨ ਹੋਇ ॥੧॥ ਰਹਾਉ ॥ ਹਰਿ ਇਕੋ ਦਾਤਾ ਵਰਤਦਾ ਦੂਜਾ ਅਵਰੁ ਨ ਕੋਇ ॥ ਸਬਦਿ ਸਾਲਾਹੀ ਮਨਿ ਵਸੈ ਸਹਜੇ ਹੀ ਸੁਖੁ ਹੋਇ ॥ ਸਭ ਨਦਰੀ ਅੰਦਰਿ ਵੇਖਦਾ ਜੈ ਭਾਵੈ ਤੈ ਦੇਇ ॥੨॥ ਹਉਮੈ ਸਭਾ ਗਣਤ ਹੈ ਗਣਤੈ ਨਉ ਸੁਖੁ ਨਾਹਿ ॥ ਬਿਖੁ ਕੀ ਕਾਰ ਕਮਾਵਣੀ ਬਿਖੁ ਹੀ ਮਾਹਿ ਸਮਾਹਿ ॥ ਬਿਨੁ ਨਾਵੈ ਠਉਰੁ ਨ ਪਾਇਨੀ ਜਮਪੁਰਿ ਦੂਖ ਸਹਾਹਿ ॥੩॥ ਜੀਉ ਪਿੰਡੁ ਸਭੁ ਤਿਸ ਦਾ ਤਿਸੈ ਦਾ ਆਧਾਰੁ ॥ ਗੁਰ ਪਰਸਾਦੀ ਬੁਝੀਐ ਤਾ ਪਾਏ ਮੋਖ ਦੁਆਰੁ ॥ ਨਾਨਕ ਨਾਮੁ ਸਲਾਹਿ ਤੂੰ ਅੰਤੁ ਨ ਪਾਰਾਵਾਰੁ ॥੪॥੨੪॥੫੭॥{ਪੰਨਾ 36} | ਹੇ (ਮੇਰੇ) ਮਨ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਦਾ ਰਹੁ, ਪ੍ਰਭੂ-ਚਰਨਾਂ ਵਿਚ ਤੇਰਾ ਨਿਵਾਸ ਬਣਿਆ ਰਹੇਗਾ, ਤੇ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੋਵੇਗਾ।1। ਰਹਾਉ। ਗੁਰੂ (ਦੀ ਸਰਨ) ਤੋਂ ਬਿਨਾ (ਜਨਮ ਮਰਨ ਦਾ) ਰੋਗ ਦੂਰ ਨਹੀਂ ਹੁੰਦਾ, ਹਉਮੈ ਦੀ ਦਰਦ ਨਹੀਂ ਜਾਂਦੀ। ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਦੇ) ਮਨ ਵਿਚ (ਪਰਮਾਤਮਾ ਦਾ ਨਾਮ) ਵੱਸ ਪੈਂਦਾ ਹੈ ਉਹ ਨਾਮ ਵਿਚ ਹੀ ਟਿਕਿਆ ਰਹਿੰਦਾ ਹੈ। ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਪਰਮਾਤਮਾ ਮਿਲਦਾ ਹੈ, ਗੁਰ-ਸ਼ਬਦ ਤੋਂ ਬਿਨਾ ਮਨੁੱਖ ਭਟਕਣਾ ਵਿਚ ਪੈ ਕੇ (ਸਹੀ ਜੀਵਨ-ਰਾਹ ਤੋਂ) ਖੁੰਝ ਜਾਂਦਾ ਹੈ।1। ਸਭ ਦਾਤਾਂ ਦੇਣ ਵਾਲਾ ਸਿਰਫ਼ ਪਰਮਾਤਮਾ ਹੀ ਸਾਰੀ ਸਮਰੱਥਾ ਵਾਲਾ ਹੈ, ਉਸ ਵਰਗਾ ਕੋਈ ਹੋਰ ਨਹੀਂ ਹੈ। ਜੇ ਮੈਂ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਕਰਾਂ, ਤਾਂ ਉਹ ਮਨ ਵਿਚ ਆ ਵੱਸਦਾ ਹੈ, ਤੇ ਸੁਖੈਨ ਹੀ ਆਤਮਕ ਆਨੰਦ ਬਣ ਜਾਂਦਾ ਹੈ। ਉਹ ਦਾਤਾਰ ਹਰੀ ਸਾਰੀ ਸ੍ਰਿਸ਼ਟੀ ਨੂੰ ਆਪਣੀ ਮਿਹਰ ਦੀ ਨਿਗਾਹ ਨਾਲ ਵੇਖਦਾ ਹੈ। ਜਿਸ ਨੂੰ ਉਸ ਦੀ ਮਰਜ਼ੀ ਹੋਵੇ ਉਸ ਨੂੰ ਹੀ (ਇਹ ਆਤਮਕ ਆਨੰਦ) ਦੇਂਦਾ ਹੈ।2। (ਜਿੱਥੇ) ਹਉਮੈ (ਹੈ ਉੱਥੇ) ਨਿਰੀ ਚਿੰਤਾ ਹੈ, ਚਿੰਤਾ ਨੂੰ ਸੁੱਖ ਨਹੀਂ ਹੋ ਸਕਦਾ। (ਹਉਮੈ ਦੇ ਅਧੀਨ ਰਹਿ ਕੇ ਆਤਮਕ ਮੌਤ ਲਿਆਉਣ ਵਾਲੀ ਵਿਕਾਰਾਂ ਦੀ) ਜ਼ਹਰ ਵਾਲੇ ਕੰਮ ਕੀਤਿਆਂ ਜੀਵ ਉਸ ਜ਼ਹ1ਰ ਵਿਚ ਹੀ, ਮਗਨ ਰਹਿੰਦੇ ਹਨ। ਪਰਮਾਤਮਾ ਦੇ ਨਾਮ ਤੋਂ ਬਿਨਾ ਉਹ ਸ਼ਾਂਤੀ ਵਾਲੀ ਥਾਂ ਪ੍ਰਾਪਤ ਨਹੀਂ ਕਰ ਸਕਦੇ, ਤੇ ਜਮ ਦੇ ਦਰ ਤੇ ਦੁੱਖ ਸਹਿੰਦੇ ਰਹਿੰਦੇ ਹਨ।3। ਜਦੋਂ ਗੁਰੂ ਦੀ ਕਿਰਪਾ ਨਾਲ ਇਹ ਸਮਝ ਆ ਜਾਂਦੀ ਹੈ, ਕਿ ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਪਰਮਾਤਮਾ ਦਾ ਹੀ ਹੈ ਤੇ ਪਰਮਾਤਮਾ ਦਾ ਹੀ (ਸਭ ਜੀਵਾਂ ਨੂੰ) ਆਸਰਾ-ਸਹਾਰਾ ਹੈ, ਤਦੋਂ ਜੀਵ ਵਿਕਾਰਾਂ ਤੋਂ ਖ਼ਲਾਸੀ ਦਾ ਰਾਹ ਲੱਭ ਲੈਂਦਾ ਹੈ। ਹੇ ਨਾਨਕ! ਉਸ ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਦਾ ਰਹੁ ਜਿਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਜਿਸ ਦੀ ਸਮਰੱਥਾ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ।4। 24। 57। | ਤੁਟਈ = ਤੁਟਇ, ਤੁਟਏ, ਤੁਟੈ, ਟੁੱਟਦਾ। ਮਨਿ = ਮਨਿ ਵਿਚ। ਨਾਮੇ = ਨਾਮ ਵਿਚ ਹੀ। ਭਰਮਿ = ਭਟਕਣਾ ਵਿਚ। ਭੁਲਾਇ = ਖੁੰਝਿਆ ਰਹਿੰਦਾ ਹੈ।1। ਨਿਜ ਘਰਿ = ਆਪਣੇ ਘਰਿ ਵਿਚ, ਅੰਤਰ ਆਤਮੇ, ਪ੍ਰਭੂ ਚਰਨਾਂ ਵਿਚ। ਸਾਲਾਹਿ = ਸਿਫ਼ਤਿ-ਸਾਲਾਹ ਕਰ।1। ਰਹਾਉ। ਵਰਤਦਾ = ਕੰਮ ਕਰ ਰਿਹਾ ਹੈ, ਸਮਰੱਥਾ ਵਾਲਾ ਹੈ। ਸਬਦਿ = (ਗੁਰੂ ਦੇ) ਸ਼ਬਦ ਦੀ ਰਾਹੀਂ। ਸਾਲਾਹੀ = ਜੇ ਮੈਂ ਸਾਲਾਹਾਂ। ਸਹਜੇ ਹੀ = ਸੁਖੈਨ ਹੀ। ਸੁਖੁ = ਆਤਮਕ ਆਨੰਦ। ਨਦਰੀ ਅੰਦਰਿ = ਮਿਹਰ ਦੀ ਨਿਗਾਹ ਨਾਲ। ਸਭ = ਸਾਰੀ ਸ੍ਰਿਸ਼ਟੀ। ਜੈ = ਜਿਸ ਨੂੰ। ਤੈ = ਉਸ ਨੂੰ। ਦੇਇ = ਦੇਂਦਾ ਹੈ।2। ਗਣਤ = ਚਿੰਤਾ। ਨਉ = ਨੂੰ। ਬਿਖੁ = ਜ਼ਹਰ, ਵਿਕਾਰਾਂ ਦਾ ਜ਼ਹਰ {ਨੋਟ: ਲਫ਼ਜ਼ 'ਬਿਖੁ' ਇਸਤ੍ਰੀ-ਲਿੰਗ ਹੈ, ਪਰ ਹੈ ਇਹੁ ੁ -ਅੰਤ। ਸੰਬੰਧਕ ਨਾਲ ਭੀ ਇਹ ੁ ਕਾਇਮ ਰਹਿੰਦਾ ਹੈ}। ਠਉਰੁ = ਥਾਂ, ਸ਼ਾਂਤੀ। ਪਾਇਨੀ = ਪਾਇਨਿ, ਪਾਂਦੇ। ਜਮਪੁਰਿ = ਜਮ ਦੀ ਪੁਰੀ ਵਿਚ। ਸਹਾਹਿ = ਸਹਹਿ, ਸਹਿੰਦੇ ਹਨ।3। ਜੀਉ = ਜਿੰਦ। ਪਿੰਡੁ = ਸਰੀਰ। ਤਿਸੁ ਦਾ = ਉਸ (ਪਰਮਾਤਮਾ) ਦਾ। ਆਧਾਰੁ = ਆਸਰਾ। ਪਰਸਾਦੀ = ਪਰਸਾਦਿ, ਕਿਰਪਾ ਨਾਲ। ਪਰਸਾਦ = ਕਿਰਪਾ (pRswd) । ਬੁਝੀਐ = ਸਮਝ ਆਉਂਦੀ ਹੈ। ਮੋਖ ਦੁਆਰੁ = (ਵਿਕਾਰਾਂ ਤੋਂ) ਖ਼ਲਾਸੀ ਦਾ ਦਰਵਾਜ਼ਾ। ਪਾਰਾਵਾਰੁ = ਪਾਰ ਅਵਾਰ, ਪਾਰਲਾ ਤੇ ਉਰਲਾ ਬੰਨਾ।4। |
36 | https://www.gurugranthdarpan.net/0036.html | ਸਿਰੀਰਾਗੁ ਮਹਲਾ ੩ ॥ ਤਿਨਾ ਅਨੰਦੁ ਸਦਾ ਸੁਖੁ ਹੈ ਜਿਨਾ ਸਚੁ ਨਾਮੁ ਆਧਾਰੁ ॥ ਗੁਰ ਸਬਦੀ ਸਚੁ ਪਾਇਆ ਦੂਖ ਨਿਵਾਰਣਹਾਰੁ ॥ ਸਦਾ ਸਦਾ ਸਾਚੇ ਗੁਣ ਗਾਵਹਿ ਸਾਚੈ ਨਾਇ ਪਿਆਰੁ ॥ ਕਿਰਪਾ ਕਰਿ ਕੈ ਆਪਣੀ ਦਿਤੋਨੁ ਭਗਤਿ ਭੰਡਾਰੁ ॥੧॥ ਮਨ ਰੇ ਸਦਾ ਅਨੰਦੁ ਗੁਣ ਗਾਇ ॥ ਸਚੀ ਬਾਣੀ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥ ਸਚੀ ਭਗਤੀ ਮਨੁ ਲਾਲੁ ਥੀਆ ਰਤਾ ਸਹਜਿ ਸੁਭਾਇ ॥ ਗੁਰ ਸਬਦੀ ਮਨੁ ਮੋਹਿਆ ਕਹਣਾ ਕਛੂ ਨ ਜਾਇ ॥ ਜਿਹਵਾ ਰਤੀ ਸਬਦਿ ਸਚੈ ਅੰਮ੍ਰਿਤੁ ਪੀਵੈ ਰਸਿ ਗੁਣ ਗਾਇ ॥ ਗੁਰਮੁਖਿ ਏਹੁ ਰੰਗੁ ਪਾਈਐ ਜਿਸ ਨੋ ਕਿਰਪਾ ਕਰੇ ਰਜਾਇ ॥੨॥ ਸੰਸਾ ਇਹੁ ਸੰਸਾਰੁ ਹੈ ਸੁਤਿਆ ਰੈਣਿ ਵਿਹਾਇ ॥ ਇਕਿ ਆਪਣੈ ਭਾਣੈ ਕਢਿ ਲਇਅਨੁ ਆਪੇ ਲਇਓਨੁ ਮਿਲਾਇ ॥ ਆਪੇ ਹੀ ਆਪਿ ਮਨਿ ਵਸਿਆ ਮਾਇਆ ਮੋਹੁ ਚੁਕਾਇ ॥ ਆਪਿ ਵਡਾਈ ਦਿਤੀਅਨੁ ਗੁਰਮੁਖਿ ਦੇਇ ਬੁਝਾਇ ॥੩॥ ਸਭਨਾ ਕਾ ਦਾਤਾ ਏਕੁ ਹੈ ਭੁਲਿਆ ਲਏ ਸਮਝਾਇ ॥ ਇਕਿ ਆਪੇ ਆਪਿ ਖੁਆਇਅਨੁ ਦੂਜੈ ਛਡਿਅਨੁ ਲਾਇ ॥ ਗੁਰਮਤੀ ਹਰਿ ਪਾਈਐ ਜੋਤੀ ਜੋਤਿ ਮਿਲਾਇ ॥ ਅਨਦਿਨੁ ਨਾਮੇ ਰਤਿਆ ਨਾਨਕ ਨਾਮਿ ਸਮਾਇ ॥੪॥੨੫॥੫੮॥{ਪੰਨਾ 36} | ਹੇ (ਮੇਰੇ) ਮਨ! ਪਰਮਾਤਮਾ ਦੇ ਗੁਣ ਗਾਂਦਾ ਰਹੁ। (ਗੁਣ ਗਾਵਣ ਨਾਲ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ। ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਜੁੜਿਆਂ ਪ੍ਰਭੂ ਮਿਲ ਪੈਂਦਾ ਹੈ। (ਜੇਹੜਾ ਜੀਵ ਸਿਫ਼ਤਿ-ਸਾਲਾਹ ਕਰਦਾ ਹੈ ਉਹ) ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ।1। ਰਹਾਉ। ਪਰਮਾਤਮਾ ਦਾ ਸਦਾ-ਥਿਰ ਨਾਮ ਜਿਨ੍ਹਾਂ ਮਨੁੱਖਾਂ (ਦੀ ਜ਼ਿੰਦਗੀ) ਦਾ ਆਸਰਾ ਬਣਦਾ ਹੈ, ਉਹਨਾਂ ਨੂੰ ਸਦਾ ਆਨੰਦ ਮਿਲਦਾ ਹੈ ਸਦਾ ਸੁੱਖ ਮਿਲਦਾ ਹੈ, (ਕਿਉਂਕਿ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹਨਾਂ ਉਹ ਸਦਾ-ਥਿਰ ਪਰਮਾਤਮਾ ਪਾ ਲਿਆ ਹੁੰਦਾ ਹੈ ਜੋ ਸਾਰੇ ਦੁੱਖ ਦੂਰ ਕਰਨ ਦੀ ਸਮਰੱਥਾ ਰੱਖਦਾ ਹੈ। ਉਹ ਮਨੁੱਖ ਸਦਾ ਹੀ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਪਾਈ ਰੱਖਦੇ ਹਨ। ਪਰਮਾਤਮਾ ਨੇ ਆਪਣੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੀ ਭਗਤੀ ਦਾ ਖ਼ਜ਼ਾਨਾ ਬਖ਼ਸ਼ ਦਿੱਤਾ ਹੈ।1। ਸਦਾ-ਥਿਰ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਜਿਸ ਮਨੁੱਖ ਦਾ ਮਨ ਗੂੜਾ ਰੰਗਿਆ ਜਾਂਦਾ ਹੈ, ਉਹ ਆਤਮਕ ਅਡੋਲਤਾ ਵਿਚ ਪ੍ਰਭੂ-ਪ੍ਰੇਮ ਵਿਚ ਮਸਤ ਰਹਿੰਦਾ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਦਾ ਮਨ (ਪ੍ਰਭੂ-ਚਰਨਾਂ ਵਿਚ ਅਜੇਹਾ) ਮਸਤ ਹੁੰਦਾ ਹੈ ਕਿ ਉਸ (ਮਸਤੀ) ਦਾ ਬਿਆਨ ਨਹੀਂ ਕੀਤਾ ਜਾ ਸਕਦਾ। ਉਸ ਦੀ ਜੀਭ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਰੰਗੀ ਜਾਂਦੀ ਹੈ, ਪ੍ਰੇਮ ਨਾਲ ਪ੍ਰਭੂ ਦੇ ਗੁਣ ਗਾ ਕੇ ਉਹ ਆਤਮਕ ਜੀਵਨ ਦੇਣ ਵਾਲਾ ਰਸ ਪੀਂਦਾ ਹੈ। ਪਰ ਇਹ ਰੰਗ ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ (ਉਹੀ ਮਨੁੱਖ ਪ੍ਰਾਪਤ ਕਰਦਾ ਹੈ) ਜਿਸ ਉਤੇ ਪ੍ਰਭੂ ਆਪਣੀ ਰਜ਼ਾ ਅਨੁਸਾਰ ਮਿਹਰ ਕਰਦਾ ਹੈ।2। ਜਗਤ (ਦਾ ਮੋਹ) ਤੌਖਲੇ ਦਾ ਮੂਲ ਹੈ, (ਮੋਹ ਦੀ ਨੀਂਦ ਵਿਚ) ਸੁਤਿਆਂ ਹੀ (ਜ਼ਿੰਦਗੀ-ਰੂਪ) ਰਾਤ ਬੀਤ ਜਾਂਦੀ ਹੈ। ਕਈ (ਭਾਗਾਂ ਵਾਲੇ) ਜੀਵਾਂ ਨੂੰ ਪਰਮਾਤਮਾ ਨੇ ਆਪਣੀ ਰਜ਼ਾ ਵਿਚ (ਜੋੜ ਕੇ ਇਸ ਮੋਹ ਵਿਚੋਂ) ਕੱਢ ਲਿਆ ਤੇ ਆਪ ਹੀ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੈ, ਆਪ ਹੀ (ਉਹਨਾਂ ਦੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰਕੇ ਆਪ ਹੀ ਉਹਨਾਂ ਦੇ ਮਨ ਵਿਚ ਆ ਵੱਸਿਆ ਹੈ। ਪ੍ਰਭੂ ਨੇ ਆਪ (ਹੀ) ਉਹਨਾਂ ਨੂੰ ਇੱਜ਼ਤ ਦਿੱਤੀ ਹੈ। (ਭਾਗਾਂ ਵਾਲਿਆਂ ਨੂੰ) ਪਰਮਾਤਮਾ ਗੁਰੂ ਦੀ ਸ਼ਰਨ ਪਾ ਕੇ (ਜੀਵਨ ਦਾ ਇਹ ਸਹੀ ਰਸਤਾ) ਸਮਝਾ ਦੇਂਦਾ ਹੈ।3। ਪਰਮਾਤਮਾ ਹੀ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਜੀਵਨ-ਰਾਹ ਤੋਂ ਖੁੰਝਿਆਂ ਨੂੰ ਭੀ ਸੂਝ ਦੇਂਦਾ ਹੈ। ਕਈ ਜੀਵਾਂ ਨੂੰ ਉਸ ਪ੍ਰਭੂ ਨੇ ਆਪ ਹੀ ਆਪਣੇ ਨਾਲੋਂ ਖੁੰਝਾਇਆ ਹੋਇਆ ਹੈ, ਤੇ ਮਾਇਆ ਦੇ ਮੋਹ ਵਿਚ ਲਾ ਰੱਖਿਆ ਹੈ। ਗੁਰੂ ਦੀ ਮਤਿ ਤੇ ਤੁਰਿਆਂ ਪਰਮਾਤਮਾ ਮਿਲਦਾ ਹੈ, (ਗੁਰੂ ਦੀ ਮਤਿ ਤੇ ਤੁਰ ਕੇ ਜੀਵ) ਆਪਣੀ ਸੁਰਤਿ ਨੂੰ ਪਰਮਾਤਮਾ ਦੀ ਜੋਤਿ ਵਿਚ ਮਿਲਾਂਦਾ ਹੈ, ਤੇ ਹੇ ਨਾਨਕ! ਹਰ ਵੇਲੇ ਨਾਮ ਵਿਚ ਰੰਗਿਆ ਰਹਿ ਕੇ ਨਾਮ ਵਿਚ ਹੀ ਲੀਨ ਰਹਿੰਦਾ ਹੈ।4। 25। | ਆਧਾਰੁ = ਆਸਾਰਾ। ਸਚੁ = ਸਦਾ-ਥਿਰ ਰਹਿਣ ਵਾਲਾ। ਨਿਵਾਰਣਹਾਰੁ = ਦੂਰ ਕਰਨ ਦੀ ਤਾਕਤ ਰੱਖਣ ਵਾਲਾ। ਗਾਵਹਿ = ਗਾਂਦੇ ਹਨ। ਨਾਇ = ਨਾਮ ਵਿਚ। ਦਿਤੋਨੁ = ਦਿੱਤਾ ਉਨਿ, ਉਸ (ਪ੍ਰਭੂ) ਨੇ ਦਿੱਤਾ। ਭੰਡਾਰ = ਖ਼ਜ਼ਾਨਾ।1। ਸਚੀ ਬਾਣੀ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ (ਜੁੜਿਆਂ) । ਸਿਉ = ਨਾਲ।1। ਰਹਾਉ। ਥੀਆ = ਹੋ ਜਾਂਦਾ ਹੈ। ਸਹਜਿ ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ। ਰਸਿ = ਰਸ ਨਾਲ, ਪ੍ਰੇਮ ਨਾਲ। ਗਾਇ = ਗਾ ਕੇ। ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਰਜਾਇ = ਰਜ਼ਾ ਅਨੁਸਾਰ।2। ਸੰਸਾ = ਸਹਮ। ਰੈਣਿ = (ਜ਼ਿੰਦਗੀ-ਰੂਪ) ਰਾਤ। ਇਕਿ = ਕਈ ਜੀਵ। ਕਢਿ ਲਇਅਨੁ ਉਸ (ਪ੍ਰਭੂ) ਨੇ ਕੱਢ ਲਏ। ਲਇਓਨੁ ਮਿਲਾਇ = ਉਸ ਨੇ ਮਿਲਾ ਲਿਆ। ਮਨਿ = ਮਨ ਵਿਚ। ਚੁਕਾਇ = ਦੂਰ ਕਰ ਕੇ। ਦਿਤੀਅਨੁ = ਉਸ ਨੇ ਦਿੱਤੀ। ਦੇਇ ਬੁਝਾਇ = ਸਮਝਾ ਦੇਂਦਾ ਹੈ।3। ਖੁਆਇਨੁ = ਉਸ ਨੇ ਖੁੰਝਾ ਦਿੱਤੇ ਹਨ। ਦੂਜੈ = ਹੋਰ (ਪ੍ਰੇਮ) ਵਿਚ। ਛਡਿਅਨੁ ਲਾਇ = ਲਾ ਛੱਡੇ ਹਨ ਉਸ ਨੇ। ਜੋਤਿ = ਸੁਰਤਿ। ਅਨਦਿਨੁ = ਹਰ ਰੋਜ਼। ਨਾਮਿ = ਨਾਮ ਵਿਚ।4। |
37 | https://www.gurugranthdarpan.net/0037.html | ਸਿਰੀਰਾਗੁ ਮਹਲਾ ੩ ॥ ਗੁਣਵੰਤੀ ਸਚੁ ਪਾਇਆ ਤ੍ਰਿਸਨਾ ਤਜਿ ਵਿਕਾਰ ॥ ਗੁਰ ਸਬਦੀ ਮਨੁ ਰੰਗਿਆ ਰਸਨਾ ਪ੍ਰੇਮ ਪਿਆਰਿ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਕਰਿ ਵੇਖਹੁ ਮਨਿ ਵੀਚਾਰਿ ॥ ਮਨਮੁਖ ਮੈਲੁ ਨ ਉਤਰੈ ਜਿਚਰੁ ਗੁਰ ਸਬਦਿ ਨ ਕਰੇ ਪਿਆਰੁ ॥੧॥ ਮਨ ਮੇਰੇ ਸਤਿਗੁਰ ਕੈ ਭਾਣੈ ਚਲੁ ॥ ਨਿਜ ਘਰਿ ਵਸਹਿ ਅੰਮ੍ਰਿਤੁ ਪੀਵਹਿ ਤਾ ਸੁਖ ਲਹਹਿ ਮਹਲੁ ॥੧॥ ਰਹਾਉ ॥ ਅਉਗੁਣਵੰਤੀ ਗੁਣੁ ਕੋ ਨਹੀ ਬਹਣਿ ਨ ਮਿਲੈ ਹਦੂਰਿ ॥ ਮਨਮੁਖਿ ਸਬਦੁ ਨ ਜਾਣਈ ਅਵਗਣਿ ਸੋ ਪ੍ਰਭੁ ਦੂਰਿ ॥ ਜਿਨੀ ਸਚੁ ਪਛਾਣਿਆ ਸਚਿ ਰਤੇ ਭਰਪੂਰਿ ॥ ਗੁਰ ਸਬਦੀ ਮਨੁ ਬੇਧਿਆ ਪ੍ਰਭੁ ਮਿਲਿਆ ਆਪਿ ਹਦੂਰਿ ॥੨॥ ਆਪੇ ਰੰਗਣਿ ਰੰਗਿਓਨੁ ਸਬਦੇ ਲਇਓਨੁ ਮਿਲਾਇ ॥ ਸਚਾ ਰੰਗੁ ਨ ਉਤਰੈ ਜੋ ਸਚਿ ਰਤੇ ਲਿਵ ਲਾਇ ॥ ਚਾਰੇ ਕੁੰਡਾ ਭਵਿ ਥਕੇ ਮਨਮੁਖ ਬੂਝ ਨ ਪਾਇ ॥ ਜਿਸੁ ਸਤਿਗੁਰੁ ਮੇਲੇ ਸੋ ਮਿਲੈ ਸਚੈ ਸਬਦਿ ਸਮਾਇ ॥੩॥ ਮਿਤ੍ਰ ਘਣੇਰੇ ਕਰਿ ਥਕੀ ਮੇਰਾ ਦੁਖੁ ਕਾਟੈ ਕੋਇ ॥ ਮਿਲਿ ਪ੍ਰੀਤਮ ਦੁਖੁ ਕਟਿਆ ਸਬਦਿ ਮਿਲਾਵਾ ਹੋਇ ॥ ਸਚੁ ਖਟਣਾ ਸਚੁ ਰਾਸਿ ਹੈ ਸਚੇ ਸਚੀ ਸੋਇ ॥ ਸਚਿ ਮਿਲੇ ਸੇ ਨ ਵਿਛੁੜਹਿ ਨਾਨਕ ਗੁਰਮੁਖਿ ਹੋਇ ॥੪॥੨੬॥੫੯॥{ਪੰਨਾ 37} | ਹੇ ਮੇਰੇ ਮਨ! ਸਤਿਗੁਰੂ ਦੀ ਰਜ਼ਾ ਵਿਚ ਤੁਰ, (ਗੁਰੂ ਦੀ ਰਜ਼ਾ ਵਿਚ ਤੁਰ ਕੇ) ਆਪਣੇ ਅੰਤਰ ਆਤਮੇ ਟਿਕਿਆ ਰਹੇਂਗਾ (ਭਾਵ, ਭਟਕਣਾ ਤੋਂ ਬਚ ਜਾਵੇਂਗਾ) , ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਵੇਂਗਾ, ਉਸ ਦੀ ਬਰਕਤਿ ਨਾਲ ਸੁਖ ਦਾ ਟਿਕਾਣਾ ਲੱਭ ਲਵੇਂਗਾ।1। ਰਹਾਉ। (ਹਿਰਦੇ ਵਿਚ) ਗੁਣ ਧਾਰਨ ਕਰਨ ਵਾਲੀ ਜੀਵ-ਇਸਤ੍ਰੀ ਨੇ ਤ੍ਰਿਸ਼ਨਾ ਆਦਿ ਵਿਕਾਰ ਛੱਡ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਲੱਭ ਲਿਆ ਹੈ। ਉਸ ਦਾ ਮਨ ਗੁਰੂ ਦੇ ਸ਼ਬਦ ਵਿਚ ਰੰਗਿਆ ਗਿਆ ਹੈ, ਉਸ ਦੀ ਜੀਭ ਪ੍ਰਭੂ ਦੇ ਪ੍ਰੇਮ-ਪਿਆਰ ਵਿਚ ਰੰਗੀ ਗਈ ਹੈ। (ਹੇ ਭਾਈ!) ਆਪਣੇ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ, ਸਤਿਗੁਰੂ (ਦੀ ਸਰਨ) ਤੋਂ ਬਿਨਾ ਕਿਸੇ ਨੇ ਪਰਮਾਤਮਾ ਨੂੰ ਨਹੀਂ ਲੱਭਾ, (ਕਿਉਂਕਿ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਜਦ ਤਕ ਗੁਰੂ ਦੇ ਸ਼ਬਦ ਵਿਚ ਪਿਆਰ ਨਹੀਂ ਪਾਂਦਾ, ਉਸ ਦੇ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਉਤਰਦੀ।1। ਜਿਸ ਜੀਵ-ਇਸਤ੍ਰੀ ਦੇ ਅੰਦਰ ਔਗੁਣ ਹੀ ਔਗੁਣ ਹਨ ਤੇ ਗੁਣ ਕੋਈ ਭੀ ਨਹੀਂ, ਉਸ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਬੈਠਣਾ ਨਹੀਂ ਮਿਲਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਕਦਰ ਨਹੀਂ ਜਾਣਦੀ, ਔਗੁਣ ਦੇ ਕਾਰਨ ਉਹ ਪਰਮਾਤਮਾ ਉਸ ਨੂੰ ਕਿਤੇ ਦੂਰ ਹੀ ਜਾਪਦਾ ਹੈ। ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪਰਮਾਤਮਾ ਨੂੰ ਹਰ ਥਾਂ ਵੱਸਦਾ ਪਛਾਣ ਲਿਆ ਹੈ, ਉਹ ਉਸ ਸਦਾ-ਥਿਰ ਪ੍ਰਭੂ (ਦੇ ਪਿਆਰ-ਰੰਗ) ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਮਨ ਗੁਰੂ ਦੇ ਸ਼ਬਦ ਵਿਚ ਪ੍ਰੋਤਾ ਰਹਿੰਦਾ ਹੈ, ਉਹਨਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ ਤੇ ਅੰਗ-ਸੰਗ ਵੱਸਦਾ ਦਿੱਸਦਾ ਹੈ।2। (ਪਰ ਜੀਵਾਂ ਦੇ ਕੀ ਵੱਸ?) ਜਿਨ੍ਹਾਂ ਜੀਵਾਂ ਨੂੰ ਪ੍ਰਭੂ ਨੇ ਆਪ ਹੀ ਸਾਧ ਸੰਗਤਿ ਵਿਚ (ਰੱਖ ਕੇ ਨਾਮ ਰੰਗ ਨਾਲ) ਰੰਗਿਆ ਹੈ, ਗੁਰ-ਸ਼ਬਦ ਵਿਚ ਜੋੜ ਕੇ ਉਹਨਾਂ ਨੂੰ ਆਪਣੇ (ਚਰਨਾਂ) ਵਿਚ ਮਿਲਾ ਲਿਆ ਹੈ। ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਵਿਚ ਸੁਰਤਿ ਜੋੜ ਕੇ (ਨਾਮ-ਰੰਗ ਨਾਲ) ਰੰਗੇ ਜਾਂਦੇ ਹਨ, ਉਹਨਾਂ ਦਾ ਇਹ ਸਦਾ-ਥਿਰ ਰਹਿਣ ਵਾਲਾ ਰੰਗ ਕਦੇ ਭੀ ਨਹੀਂ ਉਤਰਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਮਾਇਆ ਦੀ ਖ਼ਾਤਰ) ਚੌਹੀਂ ਪਾਸੀਂ, ਭਟਕ ਭਟਕ ਕੇ ਥੱਕ ਜਾਂਦੇ ਹਨ (ਭਾਵ, ਆਤਮਕ ਜੀਵਨ ਕਮਜ਼ੋਰ ਕਰ ਲੈਂਦੇ ਹਨ) ਉਹਨਾਂ ਨੂੰ (ਸਹੀ ਜੀਵਨ-ਰਾਹ ਦੀ) ਸੂਝ ਨਹੀ ਪੈਂਦੀ। ਜਿਸ ਮਨੁੱਖ ਨੂੰ ਗੁਰੂ ਮਿਲਾਂਦਾ ਹੈ ਉਹ ਪ੍ਰਭੂ ਪ੍ਰੀਤਮ ਨੂੰ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਲੀਨ ਰਹਿੰਦਾ ਹੈ।3। (ਦੁਨੀਆ ਦੇ) ਬਥੇਰੇ (ਸੰਬੰਧੀਆਂ ਨੂੰ) ਮਿੱਤਰ ਬਣਾ ਬਣਾ ਕੇ ਮੈਂ ਥੱਕ ਚੁੱਕੀ ਹਾਂ (ਮੈ ਸਮਝਦੀ ਰਹੀ ਕਿ ਕੋਈ ਸਾਕ-ਸੰਬੰਧੀ) ਮੇਰਾ ਦੁੱਖ ਕੱਟ ਸਕੇਗਾ। ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਹੀ ਦੁੱਖ ਕੱਟਿਆ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਹੀ ਉਸ ਨਾਲ ਮਿਲਾਪ ਹੁੰਦਾ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਮਿਲ ਜਾਂਦੇ ਹਨ ਉਹ (ਮੁੜ ਉਸ ਤੋਂ) ਜੁਦਾ ਨਹੀਂ ਹੁੰਦੇ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ ਸਦਾ-ਥਿਰ ਪ੍ਰਭੂ ਦਾ ਨਾਮ ਹੀ ਉਸ ਦੀ ਖੱਟੀ ਕਮਾਈ ਹੋ ਜਾਂਦਾ ਹੈ, ਨਾਮ ਹੀ ਉਸ ਦਾ ਸਰਮਾਇਆ ਬਣ ਜਾਂਦਾ ਹੈ ਤੇ ਉਸ ਨੂੰ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ।4। 26। 59। | ਗੁਣਵੰਤੀ = ਗੁਣਾਂ ਵਾਲੀ ਜੀਵ-ਇਸਤ੍ਰੀ ਨੇ। ਸਚੁ = ਸਦਾ-ਥਿਰ ਪ੍ਰਭੂ। ਤਜਿ = ਤਿਆਗ ਕੇ। ਰਸਨਾ = ਜੀਭ। ਪਿਆਰਿ = ਪਿਆਰ ਵਿਚ। ਮਨਿ = ਮਨ ਵਿਚ। ਕਰਿ ਵੀਚਾਰਿ = ਵਿਚਾਰ ਕਰ ਕੇ। ਸਬਦਿ = ਸ਼ਬਦ ਵਿਚ।1। ਭਾਣੈ = ਭਾਣੇ ਵਿਚ। ਨਿਜ ਘਰਿ = ਆਪਣੇ ਘਰ ਵਿਚ। ਸੁਖ ਮਹਲੁ = ਸੁਖ ਦਾ ਟਿਕਾਣਾ।1। ਰਹਾਉ। ਹਦੂਰਿ = ਪਰਮਾਤਮਾ ਦੀ ਹਜ਼ੂਰੀ ਵਿਚ। ਜਾਣੲ1ੀ = ਜਾਣਏ, ਜਾਣੈ, ਜਾਣਦੀ। ਅਵਗਣਿ = ਔਗੁਣ ਦੇ ਕਾਰਨ। ਜਿਨੀ = ਜਿਨ੍ਹਾਂ = ਬੰਦਿਆਂ ਨੇ। ਸਚਿ = ਸਦਾ-ਥਿਰ ਪ੍ਰਭੂ ਵਿਚ। ਬੇਧਿਆ = ਵਿੰਨ੍ਹਿਆ।2। ਰੰਗਣਿ = ਮੱਟ ਵਿਚ, ਸਾਧ ਸੰਗਤਿ ਵਿਚ (ਰੱਖ ਕੇ) । ਲਇਓਨੁ ਮਿਲਾਇ = ਉਸ (ਪ੍ਰਭੂ) ਨੇ ਮਿਲਾ ਲਿਆ। ਸਚਾ = ਸਦਾ ਕਾਇਮ ਰਹਿਣ ਵਾਲਾ। ਕੁੰਡਾ = ਕੁੰਡਾਂ, ਪਾਸੇ। ਬੂਝ = ਸਮਝ, ਸੂਝ। ਸਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ।3। ਘਨੇਰੇ = ਬਹੁਤੇ। ਕਰਿ = ਕਰ ਕੇ। ਰਾਸਿ = ਸਰਮਾਇਆ, ਪੂੰਜੀ। ਸੋਇ = ਸੋਭਾ। ਗੁਰਮੁਖਿ = ਗੁਰੂ ਦੇ ਸਨਮੁਖ।4। |
37 | https://www.gurugranthdarpan.net/0037.html | ਸਿਰੀਰਾਗੁ ਮਹਲਾ ੩ ॥ ਆਪੇ ਕਾਰਣੁ ਕਰਤਾ ਕਰੇ ਸ੍ਰਿਸਟਿ ਦੇਖੈ ਆਪਿ ਉਪਾਇ ॥ ਸਭ ਏਕੋ ਇਕੁ ਵਰਤਦਾ ਅਲਖੁ ਨ ਲਖਿਆ ਜਾਇ ॥ ਆਪੇ ਪ੍ਰਭੂ ਦਇਆਲੁ ਹੈ ਆਪੇ ਦੇਇ ਬੁਝਾਇ ॥ ਗੁਰਮਤੀ ਸਦ ਮਨਿ ਵਸਿਆ ਸਚਿ ਰਹੇ ਲਿਵ ਲਾਇ ॥੧॥ ਮਨ ਮੇਰੇ ਗੁਰ ਕੀ ਮੰਨਿ ਲੈ ਰਜਾਇ ॥ ਮਨੁ ਤਨੁ ਸੀਤਲੁ ਸਭੁ ਥੀਐ ਨਾਮੁ ਵਸੈ ਮਨਿ ਆਇ ॥੧॥ ਰਹਾਉ ॥ ਜਿਨਿ ਕਰਿ ਕਾਰਣੁ ਧਾਰਿਆ ਸੋਈ ਸਾਰ ਕਰੇਇ ॥ ਗੁਰ ਕੈ ਸਬਦਿ ਪਛਾਣੀਐ ਜਾ ਆਪੇ ਨਦਰਿ ਕਰੇਇ ॥ ਸੇ ਜਨ ਸਬਦੇ ਸੋਹਣੇ ਤਿਤੁ ਸਚੈ ਦਰਬਾਰਿ ॥ ਗੁਰਮੁਖਿ ਸਚੈ ਸਬਦਿ ਰਤੇ ਆਪਿ ਮੇਲੇ ਕਰਤਾਰਿ ॥੨॥ ਗੁਰਮਤੀ ਸਚੁ ਸਲਾਹਣਾ ਜਿਸ ਦਾ ਅੰਤੁ ਨ ਪਾਰਾਵਾਰੁ ॥ ਘਟਿ ਘਟਿ ਆਪੇ ਹੁਕਮਿ ਵਸੈ ਹੁਕਮੇ ਕਰੇ ਬੀਚਾਰੁ ॥ ਗੁਰ ਸਬਦੀ ਸਾਲਾਹੀਐ ਹਉਮੈ ਵਿਚਹੁ ਖੋਇ ॥ ਸਾ ਧਨ ਨਾਵੈ ਬਾਹਰੀ ਅਵਗਣਵੰਤੀ ਰੋਇ ॥੩॥ ਸਚੁ ਸਲਾਹੀ ਸਚਿ ਲਗਾ ਸਚੈ ਨਾਇ ਤ੍ਰਿਪਤਿ ਹੋਇ ॥ ਗੁਣ ਵੀਚਾਰੀ ਗੁਣ ਸੰਗ੍ਰਹਾ ਅਵਗੁਣ ਕਢਾ ਧੋਇ ॥ ਆਪੇ ਮੇਲਿ ਮਿਲਾਇਦਾ ਫਿਰਿ ਵੇਛੋੜਾ ਨ ਹੋਇ ॥ ਨਾਨਕ ਗੁਰੁ ਸਾਲਾਹੀ ਆਪਣਾ ਜਿਦੂ ਪਾਈ ਪ੍ਰਭੁ ਸੋਇ ॥੪॥੨੭॥੬੦॥{ਪੰਨਾ 37} | ਹੇ ਮੇਰੇ ਮਨ! ਗੁਰੂ ਦੇ ਹੁਕਮ ਵਿਚ ਤੁਰ। (ਜੇਹੜਾ ਮਨੁੱਖ ਗੁਰੂ ਦਾ ਹੁਕਮ ਮੰਨਦਾ ਹੈ ਉਸ ਦਾ) ਮਨ (ਉਸ ਦਾ ਸਰੀਰ) ਸ਼ਾਂਤ ਹੋ ਜਾਂਦਾ ਹੈ, (ਉਸ ਦੇ) ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।1। ਰਹਾਉ। ਕਰਤਾਰ ਆਪ ਹੀ (ਜਗਤ ਦਾ) ਮੂਲ ਰਚਦਾ ਹੈ ਤੇ ਫਿਰ ਜਗਤ ਪੈਦਾ ਕਰ ਕੇ ਆਪ (ਹੀ) ਉਸ ਦੀ ਸੰਭਾਲ ਕਰਦਾ ਹੈ। (ਇਸ ਜਗਤ ਵਿਚ) ਹਰ ਥਾਂ ਕਰਤਾਰ ਆਪ ਹੀ ਆਪ ਵਿਆਪਕ ਹੈ (ਫਿਰ ਭੀ) ਉਹ (ਜੀਵਾਂ ਦੀ) ਸਮਝ ਵਿਚ ਨਹੀਂ ਆ ਸਕਦਾ, ਉਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਉਹ ਪ੍ਰਭੂ ਆਪ ਹੀ (ਜਦੋਂ) ਦਿਆਲ ਹੁੰਦਾ ਹੈ (ਤਦੋਂ) ਆਪ ਹੀ (ਸਹੀ ਜੀਵਨ ਦੀ) ਸਮਝ ਬਖ਼ਸ਼ਦਾ ਹੈ। ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਗੁਰੂ ਦੀ ਮਤਿ ਦੀ ਬਰਕਤਿ ਨਾਲ ਪਰਮਾਤਮਾ ਵੱਸ ਪੈਂਦਾ ਹੈ, ਉਹ ਮਨੁੱਖ ਉਸ ਸਦਾ-ਥਿਰ ਪ੍ਰਭੂ ਵਿਚ ਸਦਾ ਸੁਰਤਿ ਜੋੜੀ ਰੱਖਦੇ ਹਨ।1। ਜਿਸ ਕਰਤਾਰ ਨੇ ਜਗਤ ਦਾ ਮੂਲ ਰਚ ਕੇ ਜਗਤ ਪੈਦਾ ਕੀਤਾ ਹੈ, ਉਹੀ ਇਸ ਦੀ ਸੰਭਾਲ ਕਰਦਾ ਹੈ। ਪਰ ਉਸ ਦੀ ਕਦਰ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਤਦੋਂ ਪੈਂਦੀ ਹੈ, ਜਦੋਂ ਉਹ ਆਪ ਹੀ ਮਿਹਰ ਦੀ ਨਿਗਾਹ ਕਰਦਾ ਹੈ। (ਜਿਨ੍ਹਾਂ ਉੱਤੇ ਮਿਹਰ ਦੀ ਨਿਗਾਹ ਕਰਦਾ ਹੈ) ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਦਾ-ਥਿਰ ਪ੍ਰਭੂ ਦੇ ਦਰਬਾਰ ਵਿਚ ਸੋਭਾ ਪਾਂਦੇ ਹਨ। ਜਿਨ੍ਹਾਂ ਨੂੰ ਕਰਤਾਰ ਨੇ ਆਪ ਹੀ (ਗੁਰੂ-ਚਰਨਾਂ ਵਿਚ) ਜੋੜਿਆ ਹੈ ਉਹ ਗੁਰੂ ਦੇ ਸਨਮੁਖ ਰਹਿ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਰੰਗੇ ਰਹਿੰਦੇ ਹਨ।2। (ਹੇ ਭਾਈ!) ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ। (ਉਹ ਸਦਾ-ਥਿਰ ਪ੍ਰਭੂ) ਆਪ ਹੀ ਆਪਣੇ ਹੁਕਮ ਅਨੁਸਾਰ ਹਰੇਕ ਸਰੀਰ ਵਿਚ ਵੱਸਦਾ ਹੈ, ਤੇ ਆਪਣੇ ਹੁਕਮ ਵਿਚ ਹੀ (ਜੀਵਾਂ ਦੀ ਸੰਭਾਲ ਦੀ) ਵਿਚਾਰ ਕਰਦਾ ਹੈ। (ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੇ ਅੰਦਰੋਂ ਹਉਮੈ ਦੂਰ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਨਾਮ ਤੋਂ ਸੱਖਣੀ ਰਹਿੰਦੀ ਹੈ ਉਹ ਔਗੁਣਾਂ ਨਾਲ ਭਰ ਜਾਂਦੀ ਹੈ ਤੇ ਦੁੱਖੀ ਹੁੰਦੀ ਹੈ।3। ਹੇ ਨਾਨਕ! (ਆਖ– ਮੇਰੀ ਇਹੀ ਅਰਦਾਸ ਹੈ ਕਿ) ਮੈਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਜੁੜਿਆ ਰਹਾਂ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਟਿਕੇ ਰਿਹਾਂ ਹੀ ਤ੍ਰਿਸ਼ਨਾ ਮੁੱਕਦੀ ਹੈ। (ਮੇਰੀ ਅਰਦਾਸ ਹੈ ਕਿ) ਮੈਂ ਪਰਮਾਤਮਾ ਦੇ ਗੁਣਾਂ ਨੂੰ ਵਿਚਾਰਦਾ ਰਹਾਂ, ਉਹਨਾਂ ਗੁਣਾਂ ਨੂੰ (ਆਪਣੇ ਹਿਰਦੇ ਵਿਚ) ਇਕੱਠੇ ਕਰਦਾ ਰਹਾਂ ਤੇ (ਇਸ ਤਰ੍ਹਾਂ ਆਪਣੇ ਅੰਦਰੋਂ) ਔਗੁਣ ਧੋ ਕੇ ਕੱਢ ਦਿਆਂ। ਜਿਸ ਮਨੁੱਖ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ, ਉਸ ਨੂੰ ਮੁੜ ਕਦੇ ਪ੍ਰਭੂ ਤੋਂ ਵਿਛੋੜਾ ਨਹੀਂ ਹੁੰਦਾ। (ਮੇਰੀ ਅਰਦਾਸ ਹੈ ਕਿ) ਮੈਂ ਆਪਣੇ ਗੁਰੂ ਦੀ ਸਿਫ਼ਤਿ ਕਰਦਾ ਰਹਾਂ, ਕਿਉਂਕਿ ਗੁਰੂ ਦੀ ਰਾਹੀਂ ਹੀ ਉਹ ਪ੍ਰਭੂ ਮਿਲ ਸਕਦਾ ਹੈ।4। 27। 60। | ਆਪੇ = ਆਪਿ ਹੀ। ਕਾਰਣੁ = ਮੂਲ। ਦੇਖੈ = ਸੰਭਾਲ ਕਰਦਾ ਹੈ। ਉਪਾਇ = ਪੈਦਾ ਕਰ ਕੇ। ਸਭ = ਹਰ ਥਾਂ। ਅਲਖੁ = {Al™X} ਸਮਝ ਵਿਚ ਨਾਹ ਆ ਸਕਣ ਵਾਲਾ। ਬੁਝਾਇ ਦੇਇ = ਸਮਝਾ ਦੇਂਦਾ ਹੈ। ਸਦ = ਸਦਾ। ਮਨਿ = ਮਨ ਵਿਚ। ਸਚਿ = ਸਦਾ-ਥਿਰ ਪ੍ਰਭੂ ਵਿਚ।1। ਰਜਾਇ = ਭਾਣਾ, ਮਰਜ਼ੀ, ਹੁਕਮ। ਥੀਐ = ਹੋ ਜਾਂਦਾ ਹੈ।1। ਰਹਾਉ। ਜਿਨਿ = ਜਿਸ (ਕਰਤਾਰ) ਨੇ। ਕਰਿ = ਕਰ ਕੇ। ਸਾਰ = ਸੰਭਾਲ। ਕਰੇਇ = ਕਰਦਾ ਹੈ। ਤਿਤੁ = ਉਸ ਵਿਚ। ਤਿਤੁ ਦਰਬਾਰਿ = ਉਸ ਦਰਬਾਰ ਵਿਚ। ਕਰਤਾਰਿ = ਕਰਤਾਰ ਨੇ।2। ਸਚੁ = ਸਦਾ-ਥਿਰ ਪ੍ਰਭੂ। ਪਾਰਾਵਾਰੁ = ਪਾਰ-ਅਵਾਰ, ਪਾਰਲਾ ਉਰਲਾ ਬੰਨਾ। ਘਟਿ = ਘਟ ਵਿਚ। ਘਟਿ ਘਟਿ = ਹਰੇਕ ਘਟ ਵਿਚ। ਹੁਕਮਿ = ਹੁਕਮ ਅਨੁਸਾਰ। ਖੋਇ = ਦੂਰ ਕਰ ਕੇ। ਸਾਧਨ = ਜੀਵ-ਇਸਤ੍ਰੀ। ਨਾਵੈ ਬਾਹਰੀ = ਨਾਮ ਤੋਂ ਸੱਖਣੀ। ਰੋਇ = ਰੋਂਦੀ ਹੈ, ਦੁਖੀ ਹੁੰਦੀ ਹੈ।3। ਸਲਾਹੀ = ਸਲਾਹੀਂ, ਮੈਂ ਸਲਾਹਾਂ। ਲਗਾ = ਲੱਗਾਂ, ਮੈਂ ਜੁੜਿਆ ਰਹਾਂ। ਨਾਇ = ਨਾਮ ਦੀ ਰਾਹੀਂ। ਤ੍ਰਿਪਤਿ = ਰਜੇਵਾਂ, ਤ੍ਰਿਸ਼ਨਾ ਦਾ ਅਭਾਵ। ਵੀਚਾਰੀ = ਵੀਚਾਰੀਂ, ਮੈਂ ਵੀਚਾਰਾਂ। ਸੰਗ੍ਰਹਾ = ਮੈਂ ਇਕੱਠੇ ਕਰਾਂ। ਧੋਇ = ਧੋ ਕੇ। ਜਿਦੂ = ਜਿਸ (ਗੁਰੂ) ਤੋਂ। ਪਾਈ = ਪਾਈਂ, ਮੈਂ ਲੱਭ ਲਵਾਂ।4। |
38 | https://www.gurugranthdarpan.net/0038.html | ਸਿਰੀਰਾਗੁ ਮਹਲਾ ੩ ॥ ਸੁਣਿ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ ॥ ਆਪਣਾ ਪਿਰੁ ਨ ਪਛਾਣਹੀ ਕਿਆ ਮੁਹੁ ਦੇਸਹਿ ਜਾਇ ॥ ਜਿਨੀ ਸਖੀ ਕੰਤੁ ਪਛਾਣਿਆ ਹਉ ਤਿਨ ਕੈ ਲਾਗਉ ਪਾਇ ॥ ਤਿਨ ਹੀ ਜੈਸੀ ਥੀ ਰਹਾ ਸਤਸੰਗਤਿ ਮੇਲਿ ਮਿਲਾਇ ॥੧॥ ਮੁੰਧੇ ਕੂੜਿ ਮੁਠੀ ਕੂੜਿਆਰਿ ॥ ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ ॥੧॥ ਰਹਾਉ ॥ ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥ ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ ॥ ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥ ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ ॥੨॥ ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥ ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥ ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥੩॥ ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ ॥ ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥ ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥ ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥੪॥੨੮॥੬੧॥{ਪੰਨਾ 38} | ਹੇ ਆਪੇ ਵਿਚ ਮਸਤ ਤੇ ਕੂੜ ਦੀ ਵਣਜਾਰਨ ਜੀਵ-ਇਸਤ੍ਰੀਏ! ਤੈਨੂੰ ਮਾਇਆ ਦੇ ਪਸਾਰੇ ਨੇ ਲੁੱਟ ਲਿਆ ਹੈ (ਇਸ ਤਰ੍ਹਾਂ ਪ੍ਰਭੂ-ਪਤੀ ਨਾਲ ਮੇਲ ਨਹੀਂ ਹੋ ਸਕਦਾ) । ਸਦਾ-ਥਿਰ ਰਹਿਣ ਵਾਲਾ ਸੋਹਣਾ ਪ੍ਰਭੂ-ਪਤੀ ਗੁਰੂ ਦੀ ਦੱਸੀ ਵਿਚਾਰ ਤੇ ਤੁਰਿਆਂ ਹੀ ਮਿਲਦਾ ਹੈ।1। ਰਹਾਉ। ਹੇ ਸੁਆਰਥ ਵਿਚ ਫਸੀ ਹੋਈ ਜੀਵ-ਇਸਤ੍ਰੀਏ! ਧਿਆਨ ਨਾਲ ਸੁਣ! ਕਿਉਂ ਇਤਨੀ ਲਾ-ਪਰਵਾਹੀ ਨਾਲ (ਜੀਵਨ-ਪੰਧ ਵਿਚ) ਤੁਰ ਰਹੀ ਹੈਂ? (ਸੁਆਰਥ ਵਿਚ ਫਸ ਕੇ) ਤੂੰ ਆਪਣੇ ਪ੍ਰ੍ਰਭੂ-ਪਤੀ ਨੂੰ (ਹੁਣ) ਪਛਾਣਦੀ ਨਹੀਂ, ਪਰਲੋਕ ਵਿਚ ਜਾ ਕੇ ਕੀਹ ਮੂੰਹ ਵਿਖਾਵੇਂਗੀ? ਜਿਨ੍ਹਾਂ ਸਤਸੰਗੀ ਜੀਵ-ਇਸਤ੍ਰੀਆਂ ਨੇ ਆਪਣੇ ਖਸਮ-ਪ੍ਰਭੂ ਨਾਲ ਜਾਣ-ਪਛਾਣ ਪਾ ਰੱਖੀ ਹੈ (ਉਹ ਭਾਗਾਂ ਵਾਲੀਆਂ ਹਨ) ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ (ਮੇਰਾ ਚਿੱਤ ਕਰਦਾ ਹੈ ਕਿ) ਮੈਂ ਉਹਨਾਂ ਦੇ ਸਤਸੰਗ ਦੇ ਇਕੱਠ ਵਿਚ ਮਿਲ ਕੇ ਉਹਨਾਂ ਜਿਹੀ ਬਣ ਜਾਵਾਂ।1। ਜੇਹੜੀਆਂ ਜੀਵ-ਇਸਤ੍ਰੀਆਂ ਆਪਣੇ ਹੀ ਮਨ ਦੇ ਪਿੱਛੇ ਤੁਰਦੀਆਂ ਹਨ, ਖਸਮ-ਪ੍ਰਭੂ ਉਹਨਾਂ ਨੂੰ ਪਛਾਣਦਾ ਭੀ ਨਹੀਂ। ਉਹਨਾਂ ਦੀ (ਜ਼ਿੰਦਗੀ-ਰੂਪ) ਰਾਤ ਕਿਵੇਂ ਬੀਤਦੀ ਹੋਵੇਗੀ? (ਭਾਵ, ਉਹ ਸਾਰੀ ਉਮਰ ਦੁਖੀ ਹੀ ਰਹਿੰਦੀਆਂ ਹਨ) । ਉਹ ਅਹੰਕਾਰ ਵਿਚ ਨਕਾ-ਨਕ ਭਰੀਆਂ ਹੋਈਆਂ ਤ੍ਰਿਸ਼ਨਾ (ਦੀ ਅੱਗ) ਵਿਚ ਸੜਦੀਆਂ ਹਨ, ਉਹ ਮਾਇਆ ਦੇ ਮੋਹ ਵਿਚ (ਫਸ ਕੇ) ਦੁੱਖ ਸਹਾਰਦੀਆਂ ਹਨ। (ਜੇਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ) ਸ਼ਬਦ ਵਿਚ ਰੰਗੀਆਂ ਰਹਿੰਦੀਆਂ ਹਨ ਉਹ ਭਾਗਾਂ ਵਾਲੀਆਂ ਹਨ (ਸ਼ਬਦ ਦੀ ਬਰਕਤਿ ਨਾਲ) ਉਹਨਾਂ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। ਉਹ ਸਦਾ ਆਪਣੇ ਪ੍ਰਭੂ-ਪਤੀ ਨਾਲ ਮਿਲੀਆਂ ਰਹਿੰਦੀਆਂ ਹਨ ਉਹਨਾਂ ਦੀ ਉਮਰ ਨਿਰੋਲ ਸੁਖ ਵਿਚ ਬੀਤਦੀ ਹੈ।2। ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾਣ ਤੋਂ ਬਿਨਾ ਹੀ ਰਹੀ, ਉਹ ਖਸਮ-ਪ੍ਰਭੂ ਵਲੋਂ ਛੁੱਟੜ ਹੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦਾ ਪਿਆਰ ਹਾਸਲ ਨਹੀਂ ਕਰ ਸਕਦੀ। ਅਗਿਆਨ ਵਿਚ ਮੱਤੀ ਹੋਈ ਜੀਵ-ਇਸਤ੍ਰੀ ਨੂੰ (ਮਾਇਆ ਦੇ ਮੋਹ ਦਾ) ਹਨੇਰਾ ਵਿਆਪਿਆ ਰਹਿੰਦਾ ਹੈ, ਪਤੀ-ਪ੍ਰਭੂ ਦੇ ਦਰਸਨ ਤੋਂ ਬਿਨਾ ਉਸ ਦੀ ਇਹ ਮਾਇਆ ਦੀ ਭੁੱਖ ਦੂਰ ਨਹੀਂ ਹੁੰਦੀ। ਹੇ ਸਤਸੰਗੀ ਜੀਵ-ਇਸਤ੍ਰੀਓ! ਆਓ, ਮੈਨੂੰ ਮਿਲੋ, ਤੇ ਮੈਨੂੰ ਪ੍ਰਭੂ-ਪਤੀ ਮਿਲਾ ਦਿਉ। ਜਿਸ ਜੀਵ-ਇਸਤ੍ਰੀ ਨੂੰ ਪੂਰੀ ਕਿਸਮਤਿ ਨਾਲ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ।3। ਉਹ ਸਤਸੰਗੀ ਜੀਵ-ਇਸਤ੍ਰੀਆਂ ਭਾਗਾਂ ਵਾਲੀਆਂ ਹਨ, ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ। ਉਹ ਆਪਣਾ ਤਨ ਆਪਣਾ ਮਨ ਉਸ ਦੇ ਅੱਗੇ ਭੇਟ ਰੱਖ ਕੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾਂਦੀਆਂ ਹਨ। ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਹਉਮੈ ਦੂਰ ਕਰਦੀ ਹੈ ਉਹ ਆਪਣੇ ਹਿਰਦੇ-ਘਰ ਵਿਚ (ਹੀ) ਖਸਮ-ਪ੍ਰਭੂ ਨੂੰ ਲੱਭ ਲੈਂਦੀ ਹੈ। ਹੇ ਨਾਨਕ! ਉਹ ਸੋਭਾ ਵਾਲੀ ਬਣਦੀ ਹੈ ਉਹ ਭਾਗਾਂ ਵਾਲੀ ਹੈ, ਉਹ ਹਰ ਵੇਲੇ ਪ੍ਰਭੂ-ਪਤੀ ਦੀ ਭਗਤੀ ਕਰਦੀ ਹੈ।4। 28। 61। | ਕਾਮ = ਸੁਆਰਥ। ਗਹੇਲੀ = ਫੜੀ ਹੋਈ, ਫਸੀ ਹੋਈ। ਕਾਮ ਗਹੇਲੀਏ = ਹੇ ਸੁਆਰਥ ਵਿਚ ਫਸੀ ਹੋਈ ਜੀਵ-ਇਸਤ੍ਰੀਏ। ਬਾਹ ਲੁਡਾਇ = ਬਾਂਹ ਲੁਡਾਇ, ਬਾਂਹ ਲੁਡਾ ਕੇ, ਬਾਂਹ ਉਲਾਰ ਕੇ, ਮਸਤੀ ਵਿਚ। ਨ ਪਛਾਣਹੀ = ਨ-ਪਛਾਣਹਿ, ਤੂੰ ਨਹੀਂ ਪਛਾਣਦੀ। ਜਾਇ = ਜਾ ਕੇ। ਸਖੀ = ਸਖੀਆਂ ਨੇ, ਸਤਸੰਗੀ ਜੀਵ-ਇਸਤ੍ਰੀਆਂ ਨੇ। ਹਉ = ਮੈਂ। ਪਾਇ = ਚਰਨੀਂ। ਲਾਗਉ = ਮੈਂ ਲੱਗਦੀ ਹਾਂ, ਲਾਗਉਂ। ਥੀ ਰਹਾ = ਮੈਂ ਹੋ ਜਾਵਾਂ।1। ਮੁੰਧੇ = ਮੁਗਧੇ, ਹੇ ਆਪਣੇ ਆਪ ਵਿਚ ਮਸਤ ਜੀਵ-ਇਸਤ੍ਰੀਏ! ਕੂੜਿਆਰਿ = ਕੂੜ ਦੀ ਵਣਜਾਰਨ। ਕੂੜਿ = ਕੂੜ ਨੇ, ਮਾਇਆ ਦੇ ਪਸਾਰੇ ਨੇ। ਸਾਚਾ = ਸਦਾ-ਥਿਰ।1। ਰਹਾਉ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀਆਂ ਜੀਵ-ਇਸਤ੍ਰੀਆਂ (ਨੂੰ) । ਨ ਪਛਾਣਈ = ਨ ਪਛਾਣਏ, ਨ ਪਛਾਣੈ {ਨੋਟ: "ਪਛਾਣ ਹੀ" ਅਤੇ "ਪਛਾਣਈ" ਦਾ ਫ਼ਰਕ ਚੇਤੇ ਰੱਖਣ-ਜੋਗ ਹੈ}। ਰੈਣਿ = (ਜ਼ਿੰਦਗੀ-ਰੂਪ) ਰਾਤ। ਗਰਬਿ = ਅਹੰਕਾਰ ਵਿਚ। ਅਟੀਆ = ਅੱਟੀਆਂ, ਨਕਾ-ਨਕ ਭਰੀਆਂ ਹੋਈਆਂ। ਦੂਜੇ ਭਾਇ = ਹੋਰ ਦੇ ਪਿਆਰ ਵਿਚ। ਵਿਹਾਇ = (ਉਮਰ) ਬੀਤਦੀ ਹੈ।2। ਮੁਤੀਆ = ਵਿਛੁੜੀ ਹੋਈ, ਛੁੱਟੜ ਹੋਈ ਹੋਈ। ਪਿਰ = ਪਤੀ। ਪਿਰਮੁ = ਪ੍ਰੇਮ। ਅੰਧੇਰੁ = (ਮੋਹ ਦਾ) ਹਨੇਰਾ। ਭੁਖ = ਤ੍ਰਿਸ਼ਨਾ, ਮਾਇਆ ਦੀ ਲਾਲਸਾ। ਸਹੇਲੀਹੋ = ਹੇ ਸਤਸੰਗੀ ਜੀਵ-ਇਸਤ੍ਰੀਓ! ਮੈ = ਮੈਨੂੰ। ਸਚਿ = ਸਦਾ-ਥਿਰ ਪ੍ਰਭੂ ਵਿਚ।3। ਸਹੀਆ = ਸਖੀਆਂ, ਸਹੇਲੀਆਂ, ਸਤਸੰਗੀ ਜੀਵ-ਇਸਤ੍ਰੀਆਂ। ਦੇਇ = ਦੇ ਕੇ, ਅਰਪਨ ਕਰ ਕੇ। ਘਰਿ = ਹਿਰਦੇ-ਘਰ ਵਿਚ। ਕਰੇਇ = ਕਰਦੀ ਹੈ। ਅਨਦਿਨੁ = ਹਰ ਰੋਜ਼।4। |
38 | https://www.gurugranthdarpan.net/0038.html | ਸਿਰੀਰਾਗੁ ਮਹਲਾ ੩ ॥ ਇਕਿ ਪਿਰੁ ਰਾਵਹਿ ਆਪਣਾ ਹਉ ਕੈ ਦਰਿ ਪੂਛਉ ਜਾਇ ॥ ਸਤਿਗੁਰੁ ਸੇਵੀ ਭਾਉ ਕਰਿ ਮੈ ਪਿਰੁ ਦੇਹੁ ਮਿਲਾਇ ॥ ਸਭੁ ਉਪਾਏ ਆਪੇ ਵੇਖੈ ਕਿਸੁ ਨੇੜੈ ਕਿਸੁ ਦੂਰਿ ॥ ਜਿਨਿ ਪਿਰੁ ਸੰਗੇ ਜਾਣਿਆ ਪਿਰੁ ਰਾਵੇ ਸਦਾ ਹਦੂਰਿ ॥੧॥ ਮੁੰਧੇ ਤੂ ਚਲੁ ਗੁਰ ਕੈ ਭਾਇ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਹਜੇ ਸਚਿ ਸਮਾਇ ॥੧॥ ਰਹਾਉ ॥ ਸਬਦਿ ਰਤੀਆ ਸੋਹਾਗਣੀ ਸਚੈ ਸਬਦਿ ਸੀਗਾਰਿ ॥ ਹਰਿ ਵਰੁ ਪਾਇਨਿ ਘਰਿ ਆਪਣੈ ਗੁਰ ਕੈ ਹੇਤਿ ਪਿਆਰਿ ॥ ਸੇਜ ਸੁਹਾਵੀ ਹਰਿ ਰੰਗਿ ਰਵੈ ਭਗਤਿ ਭਰੇ ਭੰਡਾਰ ॥ ਸੋ ਪ੍ਰਭੁ ਪ੍ਰੀਤਮੁ ਮਨਿ ਵਸੈ ਜਿ ਸਭਸੈ ਦੇਇ ਅਧਾਰੁ ॥੨॥ ਪਿਰੁ ਸਾਲਾਹਨਿ ਆਪਣਾ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਮਨੁ ਤਨੁ ਅਰਪੀ ਸਿਰੁ ਦੇਈ ਤਿਨ ਕੈ ਲਾਗਾ ਪਾਇ ॥ ਜਿਨੀ ਇਕੁ ਪਛਾਣਿਆ ਦੂਜਾ ਭਾਉ ਚੁਕਾਇ ॥ ਗੁਰਮੁਖਿ ਨਾਮੁ ਪਛਾਣੀਐ ਨਾਨਕ ਸਚਿ ਸਮਾਇ ॥੩॥੨੯॥੬੨॥{ਪੰਨਾ 38} | ਹੇ ਜੀਵ-ਇਸਤ੍ਰੀਏ! ਤੂੰ ਗੁਰੂ ਦੇ ਪ੍ਰੇਮ ਵਿਚ (ਰਹਿ ਕੇ ਜੀਵਨ-ਸਫ਼ਰ ਤੇ) ਤੁਰ। (ਜੇਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਪ੍ਰੇਮ ਵਿਚ ਤੁਰਦੀਆਂ ਹਨ ਉਹ) ਆਤਮਕ ਅਡੋਲਤਾ ਦੀ ਰਾਹੀਂ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਆਪਣੇ ਪ੍ਰਭੂ-ਪਤੀ ਨੂੰ ਮਿਲੀਆਂ ਰਹਿੰਦੀਆਂ ਹਨ।1। ਰਹਾਉ। ਕਈ (ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ) ਆਪਣੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰਦੀਆਂ ਹਨ (ਉਹਨਾਂ ਨੂੰ ਵੇਖ ਕੇ ਮੇਰੇ ਅੰਦਰ ਭੀ ਤਾਂਘ ਪੈਦਾ ਹੁੰਦੀ ਹੈ ਕਿ) ਮੈਂ ਕਿਸ ਦੇ ਦਰ ਤੇ ਜਾ ਕੇ (ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਦਾ ਤਰੀਕਾ) ਪੁੱਛਾਂ। ਮੈਂ ਸਰਧਾ ਧਾਰ ਕੇ ਸਤਿਗੁਰੂ ਦੀ ਸਰਨ ਪਕੜਦੀ ਹਾਂ (ਤੇ ਗੁਰੂ ਅੱਗੇ ਬੇਨਤੀ ਕਰਦੀ ਹਾਂ ਕਿ) ਪ੍ਰਭੂ ਆਪ ਹੀ ਸਾਰਾ ਜਗਤ ਪੈਦਾ ਕਰਦਾ ਹੈ ਤੇ (ਸਭ ਦੀ) ਸੰਭਾਲ ਕਰਦਾ ਹੈ, ਹਰੇਕ ਜੀਵ ਵਿਚ ਇਕ ਸਮਾਨ ਮੌਜੂਦ ਹੈ। ਜਿਸ (ਜੀਵ-ਇਸਤ੍ਰੀ) ਨੇ (ਗੁਰੂ ਦੀ ਸਰਨ ਪੈ ਕੇ) ਉਸ ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਜਾਣ ਲਿਆ ਹੈ, ਉਹ ਉਸ ਹਾਜ਼ਰ-ਨਾਜ਼ਰ ਵੱਸਦੇ ਨੂੰ ਸਦਾ ਹਿਰਦੇ ਵਿਚ ਵਸਾਂਦੀ ਹੈ।1। ਜੇਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਸ਼ਬਦ ਵਿਚ ਰੰਗੀਆਂ ਰਹਿੰਦੀਆਂ ਹਨ, ਉਹ ਭਾਗਾਂ ਵਾਲੀਆਂ ਹੋ ਜਾਂਦੀਆਂ ਹਨ, ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਆਪਣੇ ਜੀਵਨ ਨੂੰ ਸੰਵਾਰ ਲੈਂਦੀਆਂ ਹਨ, ਉਹ (ਆਪਣੇ) ਗੁਰੂ ਦੇ ਪ੍ਰੇਮ ਵਿਚ, ਪਿਆਰ ਵਿਚ ਟਿਕ ਕੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ-ਘਰ ਵਿਚ ਲੱਭ ਲੈਂਦੀਆਂ ਹਨ। ਪ੍ਰਭੂ (-ਪਤੀ) ਉਹਨਾਂ ਦੀ ਸੋਹਣੀ ਹਿਰਦੇ-ਸੇਜ ਉਤੇ ਪ੍ਰੇਮ ਨਾਲ ਆ ਪ੍ਰਗਟਦਾ ਹੈ। ਉਹਨਾਂ ਪਾਸ ਭਗਤੀ ਦੇ ਖ਼ਜ਼ਾਨੇ ਭਰ ਜਾਂਦੇ ਹਨ। ਉਹਨਾਂ ਦੇ ਮਨ ਵਿਚ ਉਹ ਪ੍ਰੀਤਮ ਪ੍ਰਭੂ ਆ ਵਸਦਾ ਹੈ, ਜੇਹੜਾ ਹਰੇਕ ਜੀਵ ਨੂੰ ਆਸਰਾ ਦੇ ਰਿਹਾ ਹੈ।2। ਜੇਹੜੀਆਂ ਜੀਵ-ਇਸਤ੍ਰੀਆਂ ਆਪਣੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਦੀਆਂ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦੀ ਹਾਂ, ਮੈਂ ਉਹਨਾਂ ਅੱਗੇ ਆਪਣਾ ਤਨ ਭੇਟਾ ਕਰਦੀ ਹਾਂ, ਮੈਂ (ਉਹਨਾਂ ਦੇ ਚਰਨਾਂ ਵਿਚ) ਆਪਣਾ ਸਿਰ ਧਰਦੀ ਹਾਂ, ਮੈਂ ਉਹਨਾਂ ਦੇ ਚਰਨੀਂ ਲੱਗਦੀ ਹਾਂ ਕਿਉਂਕਿ ਉਹਨਾਂ ਨੇ ਮਾਇਆ ਦਾ ਪਿਆਰ (ਆਪਣੇ ਅੰਦਰੋਂ) ਦੂਰ ਕਰ ਕੇ ਸਿਰਫ਼ ਪ੍ਰਭੂ-ਪਤੀ ਨਾਲ ਜਾਣ-ਪਛਾਣ ਪਾ ਲਈ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਉਸ ਦੇ ਨਾਮ ਨਾਲ ਜਾਣ-ਪਛਾਣ ਪੈ ਸਕਦੀ ਹੈ।4। 29। 62। | ਇਕਿ = ਕਈ (ਜੀਵ-ਇਸਤ੍ਰੀਆਂ) {ਨੋਟ: ਲਫ਼ਜ਼ 'ਇਕ' ਤੋਂ ਬਹੁ-ਵਚਨ ਹੈ}। ਰਾਵਹਿ = ਮਾਣਦੀਆਂ ਹਨ, ਪ੍ਰਸੰਨ ਕਰਦੀਆਂ ਹਨ। ਹਉ = ਮੈਂ। ਕੈ ਦਰਿ = ਕਿਸ ਦੇ ਦਰ ਤੇ? ਜਾਇ = ਜਾ ਕੇ। ਸੇਵੀ = ਮੈਂ ਸੇਵਾਂ। ਭਾਉ = ਪ੍ਰੇਮ। ਮੈ = ਮੈਨੂੰ। ਪਿਰੁ = ਪਤੀ। ਸਭੁ = ਸਾਰਾ ਜਗਤ। ਵੇਖੈ = ਸੰਭਾਲ ਕਰਦਾ ਹੈ। ਕਿਸੁ ਨੇੜੈ ਕਿਸੁ ਦੂਰਿ = ਕਿਸ ਤੋਂ ਨੇੜੇ ਹੈ? ਕਿਸ ਤੋਂ ਦੂਰ ਹੈ? (ਭਾਵ, ਹਰੇਕ ਜੀਵ ਵਿਚ ਇਕ-ਸਮਾਨ ਹੈ) । ਜਿਨਿ = ਜਿਸ ਨੇ। ਹਦੂਰਿ = ਹਾਜ਼ਰ-ਨਾਜ਼ਰ, ਅੰਗ-ਸੰਗ।1। ਮੁੰਧੇ = ਹੇ ਜੀਵ-ਇਸਤ੍ਰੀਏ! ਭਾਇ = ਪ੍ਰੇਮ ਵਿਚ। ਭਾਉ = ਪ੍ਰੇਮ। ਅਨਦਿਨੁ = ਹਰ ਰੋਜ਼, ਹਰ ਵੇਲੇ। ਸਹਜੇ = ਆਤਮਕ ਅਡੋਲਤਾ ਵਿਚ ਟਿਕ ਕੇ। ਸਚਿ = ਸਦਾ-ਥਿਰ ਪ੍ਰਭੂ ਵਿਚ। ਸਮਾਇ = ਲੀਨ ਹੋ ਕੇ।1। ਰਹਾਉ। ਸਬਦਿ = ਸ਼ਬਦ ਵਿਚ। ਸੋਹਾਗਣੀ = ਭਾਗਾਂ ਵਾਲੀਆਂ। ਸਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ। ਸੀਗਾਰਿ = ਸਿੰਗਾਰ ਕੇ, ਆਪਣੇ ਜੀਵਨ ਨੂੰ ਸੋਹਣਾ ਬਣਾ ਕੇ। ਵਰੁ = ਖਸਮ। ਪਾਇਨਿ = ਪ੍ਰਾਪਤ ਕਰ ਲੈਂਦੀਆਂ ਹਨ। ਘਰਿ = ਹਿਰਦੇ-ਘਰ ਵਿਚ। ਹੇਤਿ = ਹਿਤ ਵਿਚ। ਪਿਆਰਿ = ਪਿਆਰ ਵਿਚ। ਸੇਜ = ਹਿਰਦਾ। ਰੰਗਿ = ਪਿਆਰ ਨਾਲ। ਸਭਸੈ = ਹਰੇਕ ਜੀਵ ਨੂੰ। ਅਧਾਰੁ = ਆਸਰਾ।2। ਸਾਲਾਹਨਿ = ਸਲਾਹੁੰਦੀਆਂ ਹਨ। ਹਉ = ਮੈਂ। ਸਦ = ਸਦਾ। ਜਾਉ = ਜਾਉਂ, ਮੈਂ ਜਾਂਦਾ ਹਾਂ। ਅਰਪੀ = ਮੈਂ ਭੇਟਾ ਕਰਦਾ ਹਾਂ। ਦੇਈ = ਦੇਈਂ, ਮੈਂ ਦੇਂਦਾ ਹਾਂ। ਲਾਗਾ = ਲਾਗਾਂ, ਮੈਂ ਲੱਗਦਾ ਹਾਂ। ਪਾਇ = ਚਰਨੀਂ। ਚੁਕਾਇ = ਦੂਰ ਕਰ ਕੇ। ਸਚਿ = ਸਦਾ-ਥਿਰ ਪ੍ਰਭੂ ਵਿਚ।3। |
38 | https://www.gurugranthdarpan.net/0038.html | ਸਿਰੀਰਾਗੁ ਮਹਲਾ ੩ ॥ ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ ॥ ਲਖ ਚਉਰਾਸੀਹ ਤਰਸਦੇ ਫਿਰੇ ਬਿਨੁ ਗੁਰ ਭੇਟੇ ਪੀਰੈ ॥ ਹਰਿ ਜੀਉ ਬਖਸੇ ਬਖਸਿ ਲਏ ਸੂਖ ਸਦਾ ਸਰੀਰੈ ॥ ਗੁਰ ਪਰਸਾਦੀ ਸੇਵ ਕਰੀ ਸਚੁ ਗਹਿਰ ਗੰਭੀਰੈ ॥੧॥ ਮਨ ਮੇਰੇ ਨਾਮਿ ਰਤੇ ਸੁਖੁ ਹੋਇ ॥ ਗੁਰਮਤੀ ਨਾਮੁ ਸਲਾਹੀਐ ਦੂਜਾ ਅਵਰੁ ਨ ਕੋਇ ॥੧॥ ਰਹਾਉ ॥ ਧਰਮ ਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ ॥ ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ ॥ ਅਧਿਆਤਮੀ ਹਰਿ ਗੁਣ ਤਾਸੁ ਮਨਿ ਜਪਹਿ ਏਕੁ ਮੁਰਾਰਿ ॥ ਤਿਨ ਕੀ ਸੇਵਾ ਧਰਮ ਰਾਇ ਕਰੈ ਧੰਨੁ ਸਵਾਰਣਹਾਰੁ ॥੨॥ ਮਨ ਕੇ ਬਿਕਾਰ ਮਨਹਿ ਤਜੈ ਮਨਿ ਚੂਕੈ ਮੋਹੁ ਅਭਿਮਾਨੁ ॥ ਆਤਮ ਰਾਮੁ ਪਛਾਣਿਆ ਸਹਜੇ ਨਾਮਿ ਸਮਾਨੁ ॥ ਬਿਨੁ ਸਤਿਗੁਰ ਮੁਕਤਿ ਨ ਪਾਈਐ ਮਨਮੁਖਿ ਫਿਰੈ ਦਿਵਾਨੁ ॥ ਸਬਦੁ ਨ ਚੀਨੈ ਕਥਨੀ ਬਦਨੀ ਕਰੇ ਬਿਖਿਆ ਮਾਹਿ ਸਮਾਨੁ ॥੩॥ ਸਭੁ ਕਿਛੁ ਆਪੇ ਆਪਿ ਹੈ ਦੂਜਾ ਅਵਰੁ ਨ ਕੋਇ ॥ ਜਿਉ ਬੋਲਾਏ ਤਿਉ ਬੋਲੀਐ ਜਾ ਆਪਿ ਬੁਲਾਏ ਸੋਇ ॥ ਗੁਰਮੁਖਿ ਬਾਣੀ ਬ੍ਰਹਮੁ ਹੈ ਸਬਦਿ ਮਿਲਾਵਾ ਹੋਇ ॥ ਨਾਨਕ ਨਾਮੁ ਸਮਾਲਿ ਤੂ ਜਿਤੁ ਸੇਵਿਐ ਸੁਖੁ ਹੋਇ ॥੪॥੩੦॥੬੩॥{ਪੰਨਾ 38-39} | ਹੇ ਮੇਰੇ ਮਨ! ਜੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਵੀਏ, ਤਾਂ ਆਤਮਕ ਆਨੰਦ ਮਿਲਦਾ ਹੈ। (ਪਰ) ਗੁਰੂ ਦੀ ਮਤਿ ਤੇ ਤੁਰ ਕੇ ਹੀ ਪਰਮਾਤਮਾ ਦਾ ਨਾਮ ਸਲਾਹੁਣਾ ਚਾਹੀਦਾ ਹੈ। (ਨਾਮ ਸਿਮਰਨ ਦਾ) ਹੋਰ ਕੋਈ ਤਰੀਕਾ ਨਹੀਂ ਹੈ।1। ਰਹਾਉ। ਹੇ ਪ੍ਰਭੂ ਜੀ! ਤੂੰ (ਹੀ) ਸਦਾ-ਥਿਰ ਰਹਿਣ ਵਾਲਾ ਹੈਂ। ਹੋਰ ਸਾਰਾ ਜਗਤ ਤੇਰੇ ਵੱਸ ਵਿਚ ਹੈ। (ਪਰ ਤੂੰ ਮਿਲਦਾ ਹੈਂ ਗੁਰੂ ਦੀ ਰਾਹੀਂ) ਗੁਰੂ-ਪੀਰ ਨੂੰ ਮਿਲਣ ਤੋਂ ਬਿਨਾ (ਭਾਵ, ਗੁਰੂ ਦੀ ਸਰਨ ਪੈਣ ਤੋਂ ਬਿਨਾ) ਚੌਰਾਸੀ ਲੱਖ ਜੂਨਾਂ ਦੇ ਜੀਵ (ਤੇਰੇ ਦਰਸਨ ਨੂੰ) ਤਰਸਦੇ ਫਿਰਦੇ ਹਨ। ਜਿਸ ਜੀਵ ਉੱਤੇ ਪਰਮਾਤਮਾ ਆਪ ਮਿਹਰ ਕਰਦਾ ਹੈ ਬਖ਼ਸ਼ਸ਼ ਕਰਦਾ ਹੈ, ਉਸ ਦੇ ਹਿਰਦੇ ਵਿਚ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। (ਮੇਰੇ ਅੰਦਰ ਭੀ ਤਾਂਘ ਹੈ ਕਿ) ਮੈਂ ਗੁਰੂ ਦੀ ਮਿਹਰ ਨਾਲ ਸਦਾ-ਥਿਰ ਤੇ ਡੂੰਘੇ ਜਿਗਰੇ ਵਾਲੇ ਪਰਮਾਤਮਾ ਦਾ ਸਿਮਰਨ ਕਰਦਾ ਰਹਾਂ।1। ਧਰਮਰਾਜ ਨੂੰ (ਭੀ ਪਰਮਾਤਮਾ ਦਾ) ਹੁਕਮ ਹੈ (ਹੇ ਧਰਮਰਾਜ! ਤੂੰ) ਬੈਠ ਕੇ (ਇਹ) ਅਟੱਲ ਧਰਮ (-ਨਿਆਂ) ਚੇਤੇ ਰੱਖ ਕਿ ਉਹ ਵਿਕਾਰੀ ਮਨੁੱਖ ਤੇਰੀ ਰਈਅਤ ਹੈ ਜੇਹੜਾ ਮਾਇਆ ਦੇ ਪਿਆਰ ਵਿਚ (ਫਸਿਆ ਰਹਿੰਦਾ) ਹੈ। ਆਤਮਕ ਜੀਵਨ ਵਾਲੇ ਬੰਦਿਆਂ ਦੇ ਮਨ ਵਿਚ ਗੁਣਾਂ ਦਾ ਖ਼ਜਾਨਾ ਪਰਮਾਤਮਾ ਆਪ ਵੱਸਦਾ ਹੈ, ਉਹ ਪਰਮਾਤਮਾ ਨੂੰ ਹੀ ਸਿਮਰਦੇ ਰਹਿੰਦੇ ਹਨ। ਧਰਮਰਾਜ (ਭੀ) ਉਹਨਾਂ ਬੰਦਿਆਂ ਦੀ ਸੇਵਾ ਕਰਦਾ ਹੈ। ਧੰਨ ਹੈ ਉਹ ਪਰਮਾਤਮਾ ਜੋ (ਆਪਣੇ ਸੇਵਕਾਂ ਦਾ ਜੀਵਨ ਇਤਨਾ) ਸੋਹਣਾ ਬਣਾ ਦੇਂਦਾ ਹੈ (ਕਿ ਧਰਮਰਾਜ ਭੀ ਉਹਨਾਂ ਦਾ ਆਦਰ ਕਰਦਾ ਹੈ) ।2। ਜੇਹੜਾ ਮਨੁੱਖ ਆਪਣੇ ਮਨ ਵਿਚੋਂ ਮਨ ਦੇ ਵਿਕਾਰ ਛੱਡ ਦੇਂਦਾ ਹੈ, ਜਿਸ ਦੇ ਮਨ ਵਿਚੋਂ ਮਾਇਆ ਦਾ ਮੋਹ ਤੇ ਅਹੰਕਾਰ ਦੂਰ ਹੋ ਜਾਂਦਾ ਹੈ, ਉਹ ਸਰਬ-ਵਿਆਪਕ ਪਰਮਾਤਮਾ ਨਾਲ ਜਾਣ-ਪਛਾਣ ਪਾ ਲੈਂਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਨਾਮ ਵਿਚ ਲੀਨਤਾ ਹਾਸਲ ਕਰ ਲੈਂਦਾ ਹੈ। (ਪਰ) ਗੁਰੂ ਦੀ ਸਰਨ ਤੋਂ ਬਿਨਾ (ਵਿਕਾਰਾਂ ਤੋਂ) ਖ਼ਲਾਸੀ ਨਹੀਂ ਹੋ ਸਕਦੀ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ (ਵਿਕਾਰਾਂ ਦੇ ਪਿੱਛੇ) ਪਾਗਲ ਹੋਇਆ ਫਿਰਦਾ ਹੈ, ਉਹ ਗੁਰੂ ਦੇ ਸ਼ਬਦ (ਦੀ ਕਦਰ) ਨੂੰ ਨਹੀਂ ਸਮਝਦਾ। ਉਹ (ਜ਼ਬਾਨੀ ਜ਼ਬਾਨੀ ਧਾਰਮਿਕ) ਗੱਲਾਂ ਪਿਆ ਕਰੇ, ਪਰ ਉਹ ਮਾਇਆ ਦੇ ਮੋਹ ਵਿਚ ਹੀ ਗ਼ਰਕ ਰਹਿੰਦਾ ਹੈ।3। (ਜੀਵਾਂ ਦੇ ਭੀ ਕੀਹ ਵੱਸ?) ਪਰਮਾਤਮਾ ਆਪ ਹੀ ਸਭ ਕੁਝ ਕਰਨ ਕਰਾਵਣ ਜੋਗਾ ਹੈ, ਹੋਰ ਕੋਈ ਜੀਵ ਦਮ ਨਹੀਂ ਮਾਰ ਸਕਦਾ। (ਆਪਣੀ ਸਿਫ਼ਤਿ-ਸਾਲਾਹ ਉਹ ਆਪ ਹੀ ਕਰਾਂਦਾ ਹੈ) ਜਿਵੇਂ ਪਰਮਾਤਮਾ ਬੋਲਣ ਦੀ ਪ੍ਰੇਰਨਾ ਕਰੇ ਤਿਵੇਂ ਹੀ ਜੀਵ ਬੋਲ ਸਕਦਾ ਹੈ (ਜੀਵ ਤਦੋਂ ਹੀ ਸਿਫ਼ਤਿ-ਸਾਲਾਹ ਕਰ ਸਕਦਾ ਹੈ) ਜਦੋਂ ਉਹ ਪਰਮਾਤਮਾ ਆਪ ਪ੍ਰੇਰਨਾ ਕਰਦਾ ਹੈ। ਗੁਰੂ ਦੀ ਸਰਨ ਪੈ ਕੇ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜਿਆਂ ਪ੍ਰਭੂ ਮਿਲਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ (ਹੀ ਪ੍ਰਭੂ ਨਾਲ) ਮਿਲਾਪ ਹੁੰਦਾ ਹੈ। ਹੇ ਨਾਨਕ! (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਸੰਭਾਲ, ਇਸ ਨਾਮ ਦੇ ਸਿਮਰਨ ਨਾਲ ਹੀ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ।4। 30। 63। | ਸਚਾ = ਸਦਾ-ਥਿਰ ਰਹਿਣ ਵਾਲਾ। ਚੀਰੈ = ਹੱਦ-ਬੰਨੇ ਵਿਚ, ਵੱਸ ਵਿਚ। ਬਿਨੁ ਭੇਟੇ = ਮਿਲਣ ਤੋਂ ਬਿਨਾ। ਸਰੀਰੈ = ਸਰੀਰ ਵਿਚ। ਕਰੀ = ਮੈਂ ਕਰਾਂ, ਕਰੀਂ। ਗੁਰ ਪਰਸਾਦੀ = ਗੁਰੂ ਦੀ ਕਿਰਪਾ ਨਾਲ।1। ਨਾਮਿ = ਨਾਮ ਵਿਚ। ਰਤੇ = ਰੰਗੇ ਜਾਈਏ। ਅਵਰੁ = ਹੋਰ (ਵਸੀਲਾ) ।1। ਰਹਾਉ। ਨੋ = ਨੂੰ। ਬਹਿ = ਬੈਠ ਕੇ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਦੁਸਟੁ = ਭੈੜਾ, ਵਿਕਾਰੀ। ਓਹੁ = ਉਹ ਬੰਦਾ। ਸਰਕਾਰ = ਰਈਅਤ। ਅਧਿਆਤਮੀ-ਆਤਮਕ ਜੀਵਨ ਦਾ ਮਾਲਕ। ਗੁਣ ਤਾਸੁ = ਗੁਣਾਂ ਦਾ ਖ਼ਜ਼ਾਨਾ ਪਰਮਾਤਮਾ। ਮਨਿ = ਮਨ ਵਿਚ। ਮੁਰਾਰਿ = {mur-Air} ਪਰਮਾਤਮਾ। ਧੰਨੁ = ਸਲਾਹਣ-ਯੋਗ।2। ਮਨਹਿ = ਮਨ ਵਿਚੋਂ। ਤਜੈ = ਛੱਡ ਦੇਵੇ। ਮਨਿ = ਮਨ ਵਿਚੋਂ। ਆਤਮਾਰਾਮੁ = ਸਰਬ-ਵਿਆਪਕ ਪ੍ਰਭੂ। ਸਹਜੇ = ਆਤਮਕ ਅਡੋਲਤਾ ਦੀ ਰਾਹੀਂ। ਸਮਾਨੁ = ਸਮਾਈ, ਲੀਨਤਾ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਦਿਵਾਨੁ = ਦਿਵਾਨਾ, ਝੱਲਾ, ਪਾਗਲ। ਚੀਨੈ = ਪਛਾਣਦਾ। ਕਥਨੀ ਬਦਨੀ = (ਨਿਰੀਆਂ) ਗੱਲਾਂ ਬਾਤਾਂ। ਬਿਖਿਆ = ਮਾਇਆ।3। ਜਾ = ਜਦੋਂ। ਬੁਲਾਏ = ਬੋਲਣ ਦੀ ਪਰੇਰਨਾ ਕਰਦਾ ਹੈ। ਸੋਇ = ਉਹ (ਪ੍ਰਭੂ) ਹੀ। ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਬਾਣੀ = ਸਿਫ਼ਤਿ-ਸਾਲਾਹ ਦੀ ਰਾਹੀਂ। ਬ੍ਰਹਮੁ = ਪਰਮਾਤਮਾ। ਸਬਦਿ = (ਗੁਰੂ ਦੇ) ਸ਼ਬਦ ਦੀ ਰਾਹੀਂ। ਨਾਨਕ = ਹੇ ਨਾਨਕ! ਜਿਤੁ = ਜਿਸ ਦੀ ਰਾਹੀਂ। ਜਿਤੁ ਸੇਵੀਐ = ਜਿਸ ਦੇ ਸਿਮਰਨ ਨਾਲ। ਸੁਖੁ = ਆਤਮਕ ਆਨੰਦ।4। |
39 | https://www.gurugranthdarpan.net/0039.html | ਸਿਰੀਰਾਗੁ ਮਹਲਾ ੩ ॥ ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ ॥ ਮਲੁ ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ ਨਾਇ ॥ ਬਹੁ ਬਿਧਿ ਕਰਮ ਕਮਾਵਦੇ ਦੂਣੀ ਮਲੁ ਲਾਗੀ ਆਇ ॥ ਪੜਿਐ ਮੈਲੁ ਨ ਉਤਰੈ ਪੂਛਹੁ ਗਿਆਨੀਆ ਜਾਇ ॥੧॥ ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥ ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਨ ਸਕੀ ਧੋਇ ॥੧॥ ਰਹਾਉ ॥ ਮਨਿ ਮੈਲੈ ਭਗਤਿ ਨ ਹੋਵਈ ਨਾਮੁ ਨ ਪਾਇਆ ਜਾਇ ॥ ਮਨਮੁਖ ਮੈਲੇ ਮੈਲੇ ਮੁਏ ਜਾਸਨਿ ਪਤਿ ਗਵਾਇ ॥ ਗੁਰ ਪਰਸਾਦੀ ਮਨਿ ਵਸੈ ਮਲੁ ਹਉਮੈ ਜਾਇ ਸਮਾਇ ॥ ਜਿਉ ਅੰਧੇਰੈ ਦੀਪਕੁ ਬਾਲੀਐ ਤਿਉ ਗੁਰ ਗਿਆਨਿ ਅਗਿਆਨੁ ਤਜਾਇ ॥੨॥ ਹਮ ਕੀਆ ਹਮ ਕਰਹਗੇ ਹਮ ਮੂਰਖ ਗਾਵਾਰ ॥ ਕਰਣੈ ਵਾਲਾ ਵਿਸਰਿਆ ਦੂਜੈ ਭਾਇ ਪਿਆਰੁ ॥ ਮਾਇਆ ਜੇਵਡੁ ਦੁਖੁ ਨਹੀ ਸਭਿ ਭਵਿ ਥਕੇ ਸੰਸਾਰੁ ॥ ਗੁਰਮਤੀ ਸੁਖੁ ਪਾਈਐ ਸਚੁ ਨਾਮੁ ਉਰ ਧਾਰਿ ॥੩॥ ਜਿਸ ਨੋ ਮੇਲੇ ਸੋ ਮਿਲੈ ਹਉ ਤਿਸੁ ਬਲਿਹਾਰੈ ਜਾਉ ॥ ਏ ਮਨ ਭਗਤੀ ਰਤਿਆ ਸਚੁ ਬਾਣੀ ਨਿਜ ਥਾਉ ॥ ਮਨਿ ਰਤੇ ਜਿਹਵਾ ਰਤੀ ਹਰਿ ਗੁਣ ਸਚੇ ਗਾਉ ॥ ਨਾਨਕ ਨਾਮੁ ਨ ਵੀਸਰੈ ਸਚੇ ਮਾਹਿ ਸਮਾਉ ॥੪॥੩੧॥੬੪॥{ਪੰਨਾ 39} | ਜਗਤ ਨੇ ਹਉਮੈ ਦੀ ਮੈਲ (ਦੇ ਕਾਰਨ ਸਦਾ) ਦੁੱਖ (ਹੀ) ਸਹਾਰਿਆ ਹੈ (ਕਿਉਂਕਿ) ਮਾਇਆ ਵਿਚ ਪਿਆਰ ਦੇ ਕਾਰਨ ਜਗਤ ਨੂੰ (ਵਿਕਾਰਾਂ ਦੀ) ਮੈਲ ਚੰਬੜੀ ਰਹਿੰਦੀ ਹੈ। ਜੇ ਮਨੁੱਖ ਸੌ ਤੀਰਥਾਂ ਉੱਤੇ (ਭੀ) ਇਸ਼ਨਾਨ ਕਰੇ ਤਾਂ ਭੀ (ਅਜੇਹੇ) ਕਿਸੇ ਤਰੀਕੇ ਨਾਲ (ਇਹ) ਹਉਮੈ ਦੀ ਮੈਲ ਧੋਤਿਆਂ (ਮਨ ਤੋਂ) ਦੂਰ ਨਹੀਂ ਹੁੰਦੀ। ਲੋਕ ਕਈ ਕਿਸਮਾਂ ਦੇ (ਮਿਥੇ ਹੋਏ) ਧਾਰਮਿਕ ਕੰਮ ਕਰਦੇ ਹਨ, (ਇਸ ਤਰ੍ਹਾਂ ਸਗੋਂ ਅੱਗੇ ਨਾਲੋਂ) ਦੂਣੀ (ਹਉਮੈ ਦੀ) ਮੈਲ ਆ ਲਗਦੀ ਹੈ। (ਵਿੱਦਿਆ ਆਦਿਕ) ਪੜ੍ਹਨ ਨਾਲ ਭੀ ਇਹ ਮੈਲ ਦੂਰ ਨਹੀਂ ਹੁੰਦੀ, ਬੇਸ਼ੱਕ ਪੜ੍ਹੇ ਹੋਏ ਬੰਦਿਆਂ ਨੂੰ ਜਾ ਕੇ ਪੁੱਛ ਲਵੋ (ਭਾਵ, ਪੜ੍ਹੇ ਹੋਏ ਲੋਕਾਂ ਨੂੰ ਵਿੱਦਿਆ ਪੜ੍ਹਨ ਦਾ ਮਾਣ ਹੀ ਬਣਿਆ ਰਹਿੰਦਾ ਹੈ) ।1। ਹੇ ਮੇਰੇ ਮਨ! (ਜਦੋਂ ਮਨੁੱਖ) ਗੁਰੂ ਦੀ ਸਰਨ ਆਉਂਦਾ ਹੈ ਤਦੋਂ (ਹੀ) ਪਵਿਤ੍ਰ ਹੁੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਰਾਮ ਰਾਮ ਆਖ ਆਖ ਕੇ ਥੱਕ ਜਾਂਦੇ ਹਨ (ਫਿਰ ਭੀ ਹਉਮੈ ਦੀ) ਮੈਲ (ਉਹਨਾਂ ਪਾਸੋਂ) ਧੋਤੀ ਨਹੀਂ ਜਾ ਸਕਦੀ।1। ਰਹਾਉ। ਹਉਮੈ ਦੀ ਮੈਲ ਨਾਲ ਭਰੇ ਹੋਏ ਮਨ ਦੀ ਰਾਹੀਂ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, (ਇਸ ਤਰ੍ਹਾਂ) ਪਰਮਾਤਮਾ ਦਾ ਨਾਮ ਹਾਸਲ ਨਹੀਂ ਹੁੰਦਾ (ਹਿਰਦੇ ਵਿਚ ਟਿਕ ਨਹੀਂ ਸਕਦਾ) । ਆਪਣੇ ਮਨ ਦੇ ਪਿਛੇ ਤੁਰਨ ਵਾਲੇ ਬੰਦੇ ਸਦਾ ਹਉਮੈ ਦੇ ਕਾਰਨ ਮਲੀਨ-ਮਨ ਰਹਿੰਦੇ ਹਨ, ਤੇ ਆਤਮਕ ਮੌਤੇ ਮਰੇ ਰਹਿੰਦੇ ਹਨ, (ਉਹ ਦੁਨੀਆ ਤੋਂ) ਇੱਜ਼ਤ ਗਵਾ ਕੇ ਹੀ ਜਾਣਗੇ। ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਦੀ ਹਉਮੈ ਦੂਰ ਹੋ ਜਾਂਦੀ ਹੈ, ਉਹ (ਪ੍ਰਭੂ ਚਰਨਾਂ ਵਿਚ) ਲੀਨ ਰਹਿੰਦਾ ਹੈ। ਜਿਵੇਂ (ਜੇ) ਹਨੇਰੇ ਵਿਚ ਦੀਵਾ ਬਾਲ ਦੇਈਏ (ਤਾਂ ਹਨੇਰਾ ਦੂਰ ਹੋ ਜਾਂਦਾ ਹੈ) ਤਿਵੇਂ ਗੁਰੂ ਦੀ ਬਖ਼ਸ਼ੀ ਸਮਝ ਦੀ ਬਰਕਤਿ ਨਾਲ (ਹਉਮੈ-ਰੂਪ) ਬੇ-ਸਮਝੀ (ਦਾ ਹਨੇਰਾ) ਦੂਰ ਹੋ ਜਾਂਦਾ ਹੈ।2। (ਇਹ ਕੰਮ) 'ਅਸਾਂ' ਕੀਤਾ ਹੈ, 'ਅਸੀ' ਹੀ ਕਰ ਸਕਦੇ ਹਾਂ, (ਇਉਂ) 'ਅਸੀਂ ਅਸੀਂ' ਆਖਣ ਵਾਲੇ ਬੰਦੇ ਮੂਰਖ ਉਜੱਡ ਹੁੰਦੇ ਹਨ। ਉਹਨਾਂ ਨੂੰ ਪੈਦਾ ਕਰਨ ਵਾਲਾ ਪਰਮਾਤਮਾ ਭੁੱਲਿਆ ਰਹਿੰਦਾ ਹੈ, ਉਹ ਸਦਾ ਮਾਇਆ ਵਿਚ ਹੀ ਪਿਆਰ ਪਾਈ ਰੱਖਦੇ ਹਨ। (ਦੁਨੀਆ ਵਿਚ) ਮਾਇਆ (ਦੇ ਮੋਹ) ਜੇਡਾ (ਹੋਰ ਕੋਈ) ਦੁੱਖ ਨਹੀਂ ਹੈ, ਮਾਇਆ ਦੇ ਮੋਹ ਵਿਚ ਫਸ ਕੇ ਸਾਰੇ ਜੀਵ (ਮਾਇਆ) ਦੀ ਖ਼ਾਤਰ ਭਟਕ ਭਟਕ ਕੇ ਖਪਦੇ ਰਹਿੰਦੇ ਹਨ। ਗੁਰੂ ਦੀ ਮਤਿ ਉਤੇ ਤੁਰਿਆਂ ਸਦਾ-ਥਿਰ ਪਰਮਾਤਮਾ ਦਾ ਨਾਮ ਹਿਰਦੇ ਵਿਚ ਟਿਕਾ ਕੇ ਹੀ ਆਤਮਕ ਆਨੰਦ ਮਿਲਦਾ ਹੈ।3। (ਪਰ ਜੀਵਾਂ ਦੇ ਭੀ ਕੀਹ ਵੱਸ?) ਜਿਸ (ਭਾਗਾਂ ਵਾਲੇ ਮਨੁੱਖ ਨੂੰ ਪ੍ਰਭੂ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹੀ ਪ੍ਰਭੂ ਨੂੰ ਮਿਲਦਾ ਹੈ। ਮੈਂ ਅਜੇਹੇ ਬੰਦੇ ਤੋਂ ਕੁਰਬਾਨ ਜਾਂਦਾ ਹਾਂ। ਹੇ ਮਨ! (ਪ੍ਰਭੂ ਦੀ ਕਿਰਪਾ ਨਾਲ) ਜੇਹੜੇ ਮਨੁੱਖ ਪ੍ਰਭੂ ਦੀ ਭਗਤੀ (ਦੇ ਰੰਗ) ਵਿਚ ਰੰਗੇ ਜਾਂਦੇ ਹਨ, ਪ੍ਰਭੂ ਦਾ ਸਦਾ-ਥਿਰ ਨਾਮ ਹੀ ਜਿਨ੍ਹਾਂ ਦੀ ਬਾਣੀ ਬਣ ਜਾਂਦਾ ਹੈ, ਉਹਨਾਂ ਨੂੰ 'ਆਪਣਾ ਘਰ' ਲੱਭ ਪੈਂਦਾ ਹੈ (ਭਾਵ, ਉਹ ਸਦਾ ਉਸ ਆਤਮਕ ਟਿਕਾਣੇ ਤੇ ਟਿਕੇ ਰਹਿੰਦੇ ਹਨ, ਜਿਥੋਂ ਮਾਇਆ ਦਾ ਮੋਹ ਉਹਨਾਂ ਨੂੰ ਧੱਕਾ ਨਹੀਂ ਦੇ ਸਕਦਾ) । ਉਹ ਆਪਣੇ ਮਨ ਵਿਚ (ਪਰਮਾਤਮਾ ਦੇ ਪ੍ਰੇਮ-ਰੰਗ ਨਾਲ) ਰੰਗੇ ਰਹਿੰਦੇ ਹਨ, ਉਹਨਾਂ ਦੀ ਜੀਭ ਨਾਮ-ਰਸ ਵਿਚ ਮਸਤ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ। ਉਹਨਾਂ ਨੂੰ, ਹੇ ਨਾਨਕ! ਪਰਮਾਤਮਾ ਦਾ ਨਾਮ (ਕਦੇ) ਨਹੀਂ ਭੁੱਲਦਾ, ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੇ ਹਨ।4। 33। 31। 64। ਇਥੇ ਗੁਰੂ ਅਮਰਦਾਸ ਜੀ ਦੇ ਸ਼ਬਦ ਮੁੱਕ ਗਏ ਹਨ। | ਜਗਿ = ਜਗਤ ਨੇ, ਮਾਇਆ-ਮੋਹੇ ਜੀਵ ਨੇ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ। ਭਾਉ = ਪਿਆਰ। ਕਿਵੈ = ਕਿਸੇ ਤਰੀਕੇ ਨਾਲ ਭੀ। ਤੀਰਥ = ਤੀਰਥਾਂ ਉੱਤੇ। ਨਾਇ = ਨ੍ਹਾਇ, ਇਸ਼ਨਾਨ ਕਰੇ। ਬਹੁ ਬਿਧਿ = ਕਈ ਕਿਸਮਾਂ ਦੇ। ਕਰਮ = ਧਾਰਮਿਕ ਕੰਮ। ਆਇ = ਆ ਕੇ। ਪੜਿਐ = (ਵਿਦਿਆ) ਪੜ੍ਹਨ ਨਾਲ। ਜਾਇ = ਜਾ ਕੇ। ਗਿਆਨੀਆ = ਗਿਆਨ ਵਾਲਿਆਂ ਨੂੰ, ਪੜ੍ਹਿਆਂ ਨੂੰ। ਮਨ = ਹੇ ਮਨ! ਹੋਇ = ਹੁੰਦਾ ਹੈ। ਮਨਮੁਖ = ਆਪਣੇ ਮਨ ਵਲ ਮੂੰਹ ਰੱਖਣ ਵਾਲੇ।1। ਰਹਾਉ। ਮਨਿ ਮੈਲੈ = ਮੈਲੈ ਮਨ ਨਾਲ। ਹੋਵਈ = ਹੋਵਏ, ਹੋਵੈ। ਮੁਏ = ਆਤਮਕ ਮੌਤੇ ਮਰ ਜਾਂਦੇ ਹਨ। ਜਾਸਨਿ = ਜਾਣਗੇ। ਪਤਿ = ਇਜ਼ਤ। ਮਨਿ = ਮਨ ਵਿਚ। ਜਾਇ = ਦੂਰ ਹੋ ਜਾਂਦੀ ਹੈ। ਸਮਾਇ = ਲੀਨ ਹੋ ਜਾਂਦਾ ਹੈ। ਦੀਪਕੁ = ਦੀਵਾ। ਗਿਆਨਿ = ਗਿਆਨ ਨਾਲ। ਤਜਾਇ ਦੂਰ ਕੀਤਾ ਜਾਂਦਾ ਹੈ।2। ਗਵਾਰ = ਉਜੱਡ ਬੰਦੇ। ਸਭਿ = ਸਾਰੇ ਜੀਵ। ਭਵਿ = ਭਟਕ ਭਟਕ ਕੇ। ਉਰ = ਹਿਰਦਾ।3। ਜਾਉ = ਜਾਉਂ, ਮੈਂ ਜਾਂਦਾ ਹਾਂ। ਏ = ਹੇ! ਸਚੁ = ਸਦਾ-ਥਿਰ ਪ੍ਰਭੂ ਦਾ ਨਾਮ। ਨਿਜ = ਆਪਣਾ, (ਜਿਥੋਂ ਕੋਈ ਧੱਕਾ ਨਹੀਂ ਦੇ ਸਕਦਾ) । ਮਨਿ = ਮਨ ਵਿਚ। ਸਚੇ = ਸਦਾ-ਥਿਰ ਪ੍ਰਭੂ ਦੇ। ਸਮਾਉ = ਸਮਾਈ।4। |
39 | https://www.gurugranthdarpan.net/0039.html | ਸਿਰੀਰਾਗੁ ਮਹਲਾ ੪ ਘਰੁ ੧ ॥ ਮੈ ਮਨਿ ਤਨਿ ਬਿਰਹੁ ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ ਆਇ ॥ ਜਾ ਦੇਖਾ ਪ੍ਰਭੁ ਆਪਣਾ ਪ੍ਰਭਿ ਦੇਖਿਐ ਦੁਖੁ ਜਾਇ ॥ ਜਾਇ ਪੁਛਾ ਤਿਨ ਸਜਣਾ ਪ੍ਰਭੁ ਕਿਤੁ ਬਿਧਿ ਮਿਲੈ ਮਿਲਾਇ ॥੧॥ ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਹਮ ਮੂਰਖ ਮੁਗਧ ਸਰਣਾਗਤੀ ਕਰਿ ਕਿਰਪਾ ਮੇਲੇ ਹਰਿ ਸੋਇ ॥੧॥ ਰਹਾਉ ॥ ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥ ਸਤਿਗੁਰਿ ਹਰਿ ਪ੍ਰਭੁ ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥ ਹਉ ਗੁਰ ਸਰਣਾਈ ਢਹਿ ਪਵਾ ਕਰਿ ਦਇਆ ਮੇਲੇ ਪ੍ਰਭੁ ਸੋਇ ॥੨॥ ਮਨਹਠਿ ਕਿਨੈ ਨ ਪਾਇਆ ਕਰਿ ਉਪਾਵ ਥਕੇ ਸਭੁ ਕੋਇ ॥ ਸਹਸ ਸਿਆਣਪ ਕਰਿ ਰਹੇ ਮਨਿ ਕੋਰੈ ਰੰਗੁ ਨ ਹੋਇ ॥ ਕੂੜਿ ਕਪਟਿ ਕਿਨੈ ਨ ਪਾਇਓ ਜੋ ਬੀਜੈ ਖਾਵੈ ਸੋਇ ॥੩॥ ਸਭਨਾ ਤੇਰੀ ਆਸ ਪ੍ਰਭੁ ਸਭ ਜੀਅ ਤੇਰੇ ਤੂੰ ਰਾਸਿ ॥ ਪ੍ਰਭ ਤੁਧਹੁ ਖਾਲੀ ਕੋ ਨਹੀ ਦਰਿ ਗੁਰਮੁਖਾ ਨੋ ਸਾਬਾਸਿ ॥ ਬਿਖੁ ਭਉਜਲ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ ॥੪॥੧॥੬੫॥{ਪੰਨਾ 39-40} | ਹੇ ਮੇਰੇ ਸਤਿਗੁਰ! ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ। ਅਸੀਂ ਜੀਵ ਮੂਰਖ ਹਾਂ, ਅੰਞਾਣ ਹਾਂ, (ਪਰ) ਤੇਰੀ ਸਰਨ ਆਏ ਹਨ (ਜੇਹੜਾ ਭਾਗਾਂ ਵਾਲਾ ਗੁਰੂ ਦੀ ਸਰਨ ਆਉਂਦਾ ਹੈ ਉਸ ਨੂੰ) ਉਹ ਪਰਮਾਤਮਾ ਆਪ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ।1। ਰਹਾਉ। ਮੇਰੇ ਮਨ ਵਿਚ ਸਰੀਰ ਵਿਚ (ਪ੍ਰੀਤਮ-ਪ੍ਰਭੂ ਦੇ) ਵਿਛੋੜੇ ਦਾ ਭਾਰੀ ਦਰਦ ਹੈ (ਮੇਰਾ ਮਨ ਤੜਪ ਰਿਹਾ ਹੈ ਕਿ) ਕਿਵੇਂ ਪ੍ਰੀਤਮ-ਪ੍ਰਭੂ ਮੇਰੇ ਹਿਰਦੇ-ਘਰ ਵਿਚ ਮੈਨੂੰ ਆ ਮਿਲੇ। ਜਦੋਂ ਮੈਂ ਪਿਆਰੇ ਪ੍ਰਭੂ ਦਾ ਦਰਸ਼ਨ ਕਰਦਾ ਹਾਂ, ਪ੍ਰਭੂ ਦਾ ਦਰਸ਼ਨ ਕੀਤਿਆਂ ਮੇਰਾ (ਵਿਛੋੜੇ ਦਾ) ਦੁੱਖ ਦੂਰ ਹੋ ਜਾਂਦਾ ਹੈ। (ਜਿਨ੍ਹਾਂ ਸਤਸੰਗੀ ਸੱਜਣਾਂ ਨੇ ਪ੍ਰੀਤਮ-ਪ੍ਰਭੂ ਦਾ ਦਰਸ਼ਨ ਕੀਤਾ ਹੈ) ਮੈਂ ਉਹਨਾਂ ਸੱਜਣਾਂ ਨੂੰ ਜਾ ਕੇ ਪੁੱਛਦਾ ਹਾਂ ਕਿ ਪ੍ਰਭੂ ਕਿਸ ਤਰੀਕੇ ਨਾਲ ਮਿਲਾਇਆਂ ਮਿਲਦਾ ਹੈ।1। ਗੁਰੂ ਹਰਿ ਨਾਮ ਦੀ ਦਾਤਿ ਦੇਣ ਵਾਲਾ ਹੈ (ਜਿਸ ਨੂੰ ਗੁਰੂ ਪਾਸੋਂ ਇਹ ਦਾਤਿ ਮਿਲਦੀ ਹੈ ਉਸ ਨੂੰ) ਉਹ ਪ੍ਰਭੂ ਆਪ ਆਪਣੇ ਨਾਲ ਮਿਲਾ ਲੈਂਦਾ ਹੈ। ਗੁਰੂ ਨੇ ਹਰੀ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਹੋਈ ਹੈ (ਇਸ ਵਾਸਤੇ) ਗੁਰੂ ਜੇਡਾ (ਉੱਚੀ ਆਤਮਕ ਅਵਸਥਾ ਵਾਲਾ) ਹੋਰ ਕੋਈ ਨਹੀਂ। (ਮੇਰੀ ਇਹੀ ਤਾਂਘ ਹੈ ਕਿ) ਮੈਂ ਗੁਰੂ ਦੀ ਸਰਨ, ਆਪਾ-ਭਾਵ ਮਿਟਾ ਕੇ, ਆ ਪਵਾਂ। (ਗੁਰੂ ਦੀ ਸਰਨ ਪਿਆਂ ਹੀ) ਉਹ ਪ੍ਰਭੂ ਮਿਹਰ ਕਰ ਕੇ ਆਪਣੇ ਨਾਲ ਮਿਲਾ ਲੈਂਦਾ ਹੈ।2। ਮਨ ਦੇ ਹਠ ਨਾਲ (ਕੀਤੇ ਤਪ ਆਦਿਕ ਸਾਧਨਾਂ ਨਾਲ) ਕਦੇ ਕਿਸੇ ਨੇ ਪਰਮਾਤਮਾ ਨੂੰ ਨਹੀਂ ਲੱਭਾ। (ਇਹੋ ਜਿਹੇ) ਅਨੇਕਾਂ ਉਪਾਵ ਕਰ ਕੇ ਸਭ ਥੱਕ ਹੀ ਜਾਂਦੇ ਹਨ। (ਤਪ ਆਦਿਕ ਵਾਲੀਆਂ) ਹਜ਼ਾਰਾਂ ਸਿਆਣਪਾਂ (ਜੇਹੜੇ ਲੋਕ) ਕਰਦੇ ਹਨ (ਉਹਨਾਂ ਦਾ ਮਨ ਪ੍ਰਭੂ-ਪ੍ਰੇਮ ਵਲੋਂ ਕੋਰਾ ਹੀ ਰਹਿੰਦਾ ਹੈ, ਤੇ) ਜੇ ਮਨ (ਪ੍ਰਭੂ-ਪ੍ਰੇਮ ਤੋਂ) ਕੋਰਾ ਹੀ ਰਹੇ ਤਾਂ ਨਾਮ ਰੰਗ ਨਹੀਂ ਚੜ੍ਹਦਾ। ਮਾਇਆ ਦੇ ਮੋਹ ਵਿਚ ਫਸੇ ਰਹਿ ਕੇ (ਬਾਹਰੋਂ ਹਠ-ਕਰਮਾਂ ਦੀ) ਠੱਗੀ ਨਾਲ ਕਦੇ ਕਿਸੇ ਨੇ ਪਰਮਾਤਮਾ ਨੂੰ ਨਹੀਂ ਲੱਭਾ। (ਇਹ ਪੱਕਾ ਨਿਯਮ ਹੈ ਕਿ) ਜੋ ਕੁਝ ਕੋਈ ਬੀਜਦਾ ਹੈ ਉਹੀ ਉਹ ਖਾਂਦਾ ਹੈ।3। ਹੇ ਪ੍ਰਭੂ! (ਸੰਸਾਰ-ਸਮੁੰਦਰ ਤੋਂ ਬਚਣ ਵਾਸਤੇ) ਸਭ ਜੀਵਾਂ ਨੂੰ ਤੇਰੀ (ਸਹੈਤਾ ਦੀ) ਹੀ ਆਸ ਹੈ, ਸਭ ਜੀਵ ਤੇਰੇ ਹੀ (ਪੈਦਾ ਕੀਤੇ ਹੋਏ) ਹਨ, ਤੂੰ ਹੀ (ਸਭ ਜੀਵਾਂ ਦੀ ਆਤਮਕ) ਰਾਸ ਪੂੰਜੀ ਹੈਂ। ਹੇ ਪ੍ਰਭੂ! ਤੇਰੇ ਦਰ ਤੋਂ ਕੋਈ ਖ਼ਾਲੀ ਨਹੀਂ ਮੁੜਦਾ, ਗੁਰੂ ਦੀ ਸਰਨ ਪੈਣ ਵਾਲੇ ਬੰਦਿਆਂ ਨੂੰ ਤੇਰੇ ਦਰ ਤੇ ਆਦਰ ਮਾਣ ਮਿਲਦਾ ਹੈ। ਹੇ ਪ੍ਰਭੂ! ਤੇਰੇ ਦਾਸ ਨਾਨਕ ਦੀ ਤੇਰੇ ਅੱਗੇ ਅਰਜ਼ੋਈ ਹੈ ਕਿ ਤੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਜ਼ਹਰ ਵਿਚ ਡੁੱਬਦੇ ਜੀਵਾਂ ਨੂੰ ਆਪ ਕੱਢ ਲੈ।4।1। 65। | ਮੈ ਮਨਿ = ਮੈਨੂੰ (ਆਪਣੇ) ਮਨ ਵਿਚ। ਬਿਰਹੁ = ਵਿਛੋੜੇ ਦਾ ਦਰਦ। ਅਗਲਾ = ਬਹੁਤ। ਕਿਉ = ਕਿਵੇਂ? ਘਰਿ = ਹਿਰਦੇ-ਘਰ ਵਿਚ। ਆਇ = ਆ ਕੇ। ਜਾ = ਜਦੋਂ। ਦੇਖਾ = ਦੇਖਾਂ। ਪ੍ਰਭਿ ਦੇਖਿਐ = ਪ੍ਰਭੂ ਦੇ ਦਰਸ਼ਨ ਦੀ ਰਾਹੀਂ। ਪੁਛਾ = ਪੁੱਛਾਂ। ਕਿਤੁ ਬਿਧਿ = ਕਿਸ ਤਰੀਕੇ ਨਾਲ? ਕਿਤੁ = ਕਿਸ ਦੀ ਰਾਹੀਂ।1। ਅਵਰੁ = ਕੋਈ ਹੋਰ (ਸਹਾਰਾ) । ਮੁਗਧ = ਅੰਞਾਣ। ਸਰਣਾਗਤੀ = ਸਰਨ ਆਏ ਹੋਏ। ਕਰਿ = ਕਰ ਕੇ।1। ਰਹਾਉ। ਸੋਇ = ਉਹ ਹੀ। ਸਤਿਗੁਰਿ = ਸਤਗੁਰ ਨੇ। ਜੇਵਡੁ = ਜੇਡਾ। ਪਵਾ = ਪਵਾਂ।2। ਮਨ ਹਠਿ = ਮਨ ਦੇ ਹਠ ਨਾਲ। ਉਪਾਵ = ਕਈ ਉਪਾਉ। ਸਭੁ ਕੋਇ = ਹਰੇਕ ਜੀਵ। ਮਨਿ ਕੋਰੈ = ਕੋਰੇ ਮਨ ਦੀ ਰਾਹੀਂ, ਜੇ ਮਨ ਕੋਰਾ ਰਹੇ। ਕੂੜਿ = ਮਾਇਆ ਦੇ ਮੋਹ ਵਿਚ (ਫਸੇ ਰਿਹਾਂ) । ਕਪਟਿ = ਠੱਗੀ ਨਾਲ।3। ਪ੍ਰਭ = ਹੇ ਪ੍ਰਭੂ! ਰਾਸਿ = ਪੂੰਜੀ, ਸਰਮਾਇਆ। ਦਰਿ = (ਤੇਰੇ) ਦਰ ਤੇ। ਸਾਬਾਸਿ = ਆਦਰ। ਬਿਖੁ = (ਬਿਕਾਰਾਂ ਦੀ) ਜ਼ਹਰ। ਭਉਜਲ = ਸੰਸਾਰ-ਸਮੁੰਦਰ।4। |
40 | https://www.gurugranthdarpan.net/0040.html | ਸਿਰੀਰਾਗੁ ਮਹਲਾ ੪ ॥ ਨਾਮੁ ਮਿਲੈ ਮਨੁ ਤ੍ਰਿਪਤੀਐ ਬਿਨੁ ਨਾਮੈ ਧ੍ਰਿਗੁ ਜੀਵਾਸੁ ॥ ਕੋਈ ਗੁਰਮੁਖਿ ਸਜਣੁ ਜੇ ਮਿਲੈ ਮੈ ਦਸੇ ਪ੍ਰਭੁ ਗੁਣਤਾਸੁ ॥ ਹਉ ਤਿਸੁ ਵਿਟਹੁ ਚਉ ਖੰਨੀਐ ਮੈ ਨਾਮ ਕਰੇ ਪਰਗਾਸੁ ॥੧॥ ਮੇਰੇ ਪ੍ਰੀਤਮਾ ਹਉ ਜੀਵਾ ਨਾਮੁ ਧਿਆਇ ॥ ਬਿਨੁ ਨਾਵੈ ਜੀਵਣੁ ਨਾ ਥੀਐ ਮੇਰੇ ਸਤਿਗੁਰ ਨਾਮੁ ਦ੍ਰਿੜਾਇ ॥੧॥ ਰਹਾਉ ॥ ਨਾਮੁ ਅਮੋਲਕੁ ਰਤਨੁ ਹੈ ਪੂਰੇ ਸਤਿਗੁਰ ਪਾਸਿ ॥ ਸਤਿਗੁਰ ਸੇਵੈ ਲਗਿਆ ਕਢਿ ਰਤਨੁ ਦੇਵੈ ਪਰਗਾਸਿ ॥ ਧੰਨੁ ਵਡਭਾਗੀ ਵਡ ਭਾਗੀਆ ਜੋ ਆਇ ਮਿਲੇ ਗੁਰ ਪਾਸਿ ॥੨॥ ਜਿਨਾ ਸਤਿਗੁਰੁ ਪੁਰਖੁ ਨ ਭੇਟਿਓ ਸੇ ਭਾਗਹੀਣ ਵਸਿ ਕਾਲ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਵਿਚਿ ਵਿਸਟਾ ਕਰਿ ਵਿਕਰਾਲ ॥ ਓਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕ੍ਰੋਧੁ ਚੰਡਾਲ ॥੩॥ ਸਤਿਗੁਰੁ ਪੁਰਖੁ ਅੰਮ੍ਰਿਤ ਸਰੁ ਵਡਭਾਗੀ ਨਾਵਹਿ ਆਇ ॥ ਉਨ ਜਨਮ ਜਨਮ ਕੀ ਮੈਲੁ ਉਤਰੈ ਨਿਰਮਲ ਨਾਮੁ ਦ੍ਰਿੜਾਇ ॥ ਜਨ ਨਾਨਕ ਉਤਮ ਪਦੁ ਪਾਇਆ ਸਤਿਗੁਰ ਕੀ ਲਿਵ ਲਾਇ ॥੪॥੨॥੬੬॥{ਪੰਨਾ 40} | ਹੇ ਮੇਰੇ ਪ੍ਰੀਤਮ-ਪ੍ਰਭੂ! ਤੇਰਾ ਨਾਮ ਸਿਮਰ ਕੇ ਹੀ ਮੈਂ ਆਤਮਕ ਜੀਵਨ ਜੀਊ ਸਕਦਾ ਹਾਂ। ਹੇ ਮੇਰੇ ਸਤਿਗੁਰੂ! (ਮੇਰੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਕਰ ਦੇ (ਕਿਉਂਕਿ) ਪ੍ਰਭੂ-ਨਾਮ ਤੋਂ ਬਿਨਾ ਆਤਮਕ ਜੀਵਨ ਨਹੀਂ ਬਣ ਸਕਦਾ।1। ਰਹਾਉ। (ਜਿਸ ਮਨੁੱਖ ਨੂੰ ਪਰਮਾਤਮਾ ਦਾ) ਨਾਮ ਮਿਲ ਜਾਂਦਾ ਹੈ (ਉਸ ਦਾ) ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰਜ ਜਾਂਦਾ ਹੈ। ਨਾਮ ਤੋਂ ਸੁੰਞਾ ਜੀਊਣਾ ਫਿਟਕਾਰ-ਜੋਗ ਹੈ (ਨਾਮ ਤੋਂ ਖ਼ਾਲੀ ਰਹਿ ਕੇ ਜ਼ਿੰਦਗੀ ਦੇ ਗੁਜ਼ਾਰਿਆਂ ਫਿਟਕਾਰਾਂ ਹੀ ਪੈਂਦੀਆਂ ਹਨ) । ਜੇ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਭਲਾ ਮਨੁੱਖ ਮੈਨੂੰ ਮਿਲ ਪਵੇ, ਤੇ ਮੈਨੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਦੱਸ ਪਾ ਦੇਵੇ, ਮੇਰੇ ਅੰਦਰ ਪ੍ਰਭੂ ਨਾਮ ਦਾ ਚਾਨਣ ਕਰ ਦੇਵੇ, ਮੈਂ ਉਸ ਤੋਂ ਕੁਰਬਾਨ ਹੋਣ ਨੂੰ ਤਿਆਰ ਹਾਂ।1। ਪਰਮਾਤਮਾ ਦਾ ਨਾਮ ਇਕ ਐਸਾ ਰਤਨ ਹੈ, ਜਿਸ ਜਿਹੀ ਕੀਮਤੀ ਸ਼ੈ ਹੋਰ ਕੋਈ ਨਹੀਂ ਹੈ, ਇਹ ਨਾਮ ਪੂਰੇ ਗੁਰੂ ਦੇ ਪਾਸ ਹੀ ਹੈ। ਜੇ ਗੁਰੂ ਦੀ ਦੱਸੀ ਸੇਵਾ ਵਿਚ ਲੱਗ ਜਾਈਏ, ਤਾਂ ਉਹ ਹਿਰਦੇ ਵਿਚ ਗਿਆਨ ਦਾ ਚਾਨਣ ਕਰ ਕੇ (ਆਪਣੇ ਪਾਸੋਂ ਨਾਮ-) ਰਤਨ ਕੱਢ ਕੇ ਦੇਂਦਾ ਹੈ। (ਇਸ ਵਾਸਤੇ) ਉਹ ਮਨੁੱਖ ਭਾਗਾਂ ਵਾਲੇ ਹਨ, ਬੜੇ ਭਾਗਾਂ ਵਾਲੇ ਹਨ, ਸ਼ਲਾਘਾ-ਜੋਗ ਹਨ, ਜੇਹੜੇ ਆ ਕੇ ਗੁਰੂ ਦੀ ਸਰਨ ਪੈਂਦੇ ਹਨ।2। (ਪਰ) ਜਿਨ੍ਹਾਂ ਮਨੁੱਖਾਂ ਨੂੰ ਅਕਾਲ-ਪੁਰਖ ਦਾ ਰੂਪ ਸਤਿਗੁਰੂ ਕਦੇ ਨਹੀਂ ਮਿਲਿਆ, ਉਹ ਮੰਦ-ਭਾਗੀ ਹਨ ਉਹ ਆਤਮਕ ਮੌਤ ਦੇ ਵੱਸ ਵਿਚ ਰਹਿੰਦੇ ਹਨ। ਉਹ ਵਿਕਾਰਾਂ ਦੇ ਗੰਦ ਵਿਚ ਪਏ ਰਹਿਣ ਦੇ ਕਾਰਨ ਭਿਆਨਕ ਆਤਮਕ ਜੀਵਨ ਵਾਲੇ ਬਣਾ ਕੇ ਮੁੜ ਮੁੜ ਜਨਮ-ਮਰਨ ਦੇ ਗੇੜ ਵਿਚ ਪਾਏ ਜਾਂਦੇ ਹਨ। (ਹੇ ਭਾਈ! ਨਾਮ ਤੋਂ ਸੱਖਣੇ) ਜਿਨ੍ਹਾਂ ਮਨੁੱਖਾਂ ਦੇ ਅੰਦਰ ਚੰਡਾਲ ਕ੍ਰੋਧ ਵੱਸਦਾ ਰਹਿੰਦਾ ਹੈ ਉਹਨਾਂ ਦੇ ਕਦੇ ਨੇੜੇ ਨਹੀਂ ਢੁੱਕਣਾ ਚਾਹੀਦਾ।3। (ਪਰ ਇਹ ਵਿਕਾਰਾਂ ਦਾ ਗੰਦ, ਇਹ ਚੰਡਾਲ ਕ੍ਰੋਧ ਆਦਿਕ ਦਾ ਪ੍ਰਭਾਵ ਤੀਰਥਾਂ ਤੇ ਨ੍ਹ੍ਹਾਤਿਆਂ ਦੂਰ ਨਹੀਂ ਹੋ ਸਕਦਾ) ਅਕਾਲ-ਪੁਰਖ ਦਾ ਰੂਪ ਸਤਿਗੁਰੂ ਹੀ ਅੰਮ੍ਰਿਤ ਦਾ ਸਰੋਵਰ ਹੈ। ਜੇਹੜੇ ਬੰਦੇ ਇਸ ਤੀਰਥ ਉੱਤੇ ਆ ਕੇ ਇਸ਼ਨਾਨ ਕਰਦੇ ਹਨ ਉਹ ਵੱਡੇ ਭਾਗਾਂ ਵਾਲੇ ਹਨ, (ਗੁਰੂ ਦੀ ਸਰਨ ਪੈ ਕੇ) ਪਵਿਤ੍ਰ ਪ੍ਰਭੂ-ਨਾਮ ਹਿਰਦੇ ਵਿਚ ਪੱਕਾ ਕਰਨ ਦੇ ਕਾਰਨ ਉਹਨਾਂ (ਵਡ-ਭਾਗੀਆਂ) ਦੀ ਜਨਮਾਂ ਜਨਮਾਂਤਰਾਂ ਦੀ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ। ਹੇ ਦਾਸ ਨਾਨਕ! (ਆਖ–) ਸਤਿਗੁਰੁ ਦੀ ਸਿੱਖਿਆ ਵਿਚ ਸੁਰਤਿ ਜੋੜ ਕੇ ਉਹ ਮਨੁੱਖ ਸਭ ਤੋਂ ਸ੍ਰੇਸ਼ਟ ਆਤਮਕ ਜੀਵਨ ਦਾ ਦਰਜਾ ਹਾਸਲ ਕਰ ਲੈਂਦੇ ਹਨ।4।2। 66। | ਤ੍ਰਿਪਤੀਐ = ਤ੍ਰਿਪਤ ਹੋ ਜਾਂਦਾ ਹੈ, ਮਾਇਆ ਦੀ ਤ੍ਰਿਸ਼ਨਾ ਵਲੋਂ ਰੱਜ ਜਾਂਦਾ ਹੈ। ਧ੍ਰਿਗੁ = ਫਿਟਕਾਰ-ਜੋਗ। ਜੀਵਾਸੁ = {jIvn-Aw_X} ਜੀਵਨ ਦਾ ਮਨੋਰਥ, ਜੀਊਣਾ। ਮੈ = ਮੈਨੂੰ। ਗੁਣਤਾਸ = ਗੁਣਾਂ ਦਾ ਖ਼ਜ਼ਾਨਾ। ਵਿਟਹੁ = ਤੋਂ। ਚਉ ਖੰਨੀਐ = ਚਾਰ ਟੋਟੇ ਹੁੰਦਾ ਹਾਂ। ਨਾਮ ਪਰਗਾਸੁ = ਨਾਮ ਦਾ ਚਾਨਣ।1। ਹਉ = ਮੈਂ। ਜੀਵਾ = ਜੀਵਾਂ, ਆਤਮਕ ਜੀਵਨ ਹਾਸਲ ਕਰ ਲੈਂਦਾ ਹਾਂ। ਥੀਐ = ਹੋ ਸਕਦਾ। ਜੀਵਣੁ = ਆਤਮਕ ਜੀਵਨ। ਸਤਿਗੁਰ = ਹੇ ਸਤਿਗੁਰ! ਦ੍ਰਿੜਾਇ = ਹਿਰਦੇ ਵਿਚ ਪੱਕਾ ਕਰ ਕੇ।1। ਰਹਾਉ। ਅਮੋਲਕੁ = ਜਿਸ ਦਾ ਮੁੱਲ ਨਾਹ ਪੈ ਸਕੇ, ਜਿਸ ਜਿਹੀ ਕੀਮਤੀ ਸ਼ੈ ਹੋਰ ਕੋਈ ਨਾਹ ਹੋਵੇ। ਕਢਿ = ਕੱਢ ਕੇ। ਪਰਗਾਸਿ = ਪਰਕਾਸ਼ ਕਰ ਕੇ, ਆਤਮਕ ਚਾਨਣ ਕਰ ਕੇ। ਧੰਨੁ = ਸ਼ਲਾਘਾ-ਜੋਗ।1। ਜਿਨਾ = ਜਿਨ੍ਹਾਂ ਨੂੰ। ਭੇਟਿਓ = ਮਿਲਿਆ। ਵਸਿ ਕਾਲ = ਕਾਲ ਦੇ ਵੱਸ ਵਿਚ, ਆਤਮਕ ਮੌਤ ਦੇ ਕਾਬੂ ਵਿਚ। ਓਇ = ਉਹ ਬੰਦੇ (ਲਫ਼ਜ਼ 'ਓਇ' ਲਫ਼ਜ਼ 'ਓਹੁ' ਤੋਂ ਬਹੁ-ਵਚਨ ਹੈ) । ਭਵਾਈਅਹਿ = ਭਵਾਏ ਜਾਂਦੇ ਹਨ। ਵਿਸਟਾ = ਵਿਕਾਰਾਂ ਦਾ ਗੰਦ। ਵਿਕਰਾਲ = ਡਰਾਉਣੇ (ਜੀਵਨ ਵਾਲੇ) । ਪਾਸਿ ਦੁਆਸਿ = ਨੇੜੇ ਤੇੜੇ। ਨ ਭਿਟੀਐ = ਨਾਹ ਛੁਹੀਏ, ਨਾਹ ਢੁੱਕੀਏ।3। ਅੰਮ੍ਰਿਤਸਰੁ = ਨਾਮੁ-ਅੰਮ੍ਰਿਤ ਦਾ ਸਰੋਵਰ। ਆਇ = ਆ ਕੇ। ਦ੍ਰਿੜਾਇ = ਹਿਰਦੇ ਵਿਚ ਪੱਕਾ ਕਰ ਕੇ। ਪਦੁ = ਆਤਮਕ ਜੀਵਨ ਦਾ ਦਰਜਾ। ਲਿਵ ਲਾਇ = ਸੁਰਤਿ ਜੋੜ ਕੇ, ਧਿਆਨ ਧਰ ਕੇ।4। |
40 | https://www.gurugranthdarpan.net/0040.html | ਸਿਰੀਰਾਗੁ ਮਹਲਾ ੪ ॥ ਗੁਣ ਗਾਵਾ ਗੁਣ ਵਿਥਰਾ ਗੁਣ ਬੋਲੀ ਮੇਰੀ ਮਾਇ ॥ ਗੁਰਮੁਖਿ ਸਜਣੁ ਗੁਣਕਾਰੀਆ ਮਿਲਿ ਸਜਣ ਹਰਿ ਗੁਣ ਗਾਇ ॥ ਹੀਰੈ ਹੀਰੁ ਮਿਲਿ ਬੇਧਿਆ ਰੰਗਿ ਚਲੂਲੈ ਨਾਇ ॥੧॥ ਮੇਰੇ ਗੋਵਿੰਦਾ ਗੁਣ ਗਾਵਾ ਤ੍ਰਿਪਤਿ ਮਨਿ ਹੋਇ ॥ ਅੰਤਰਿ ਪਿਆਸ ਹਰਿ ਨਾਮ ਕੀ ਗੁਰੁ ਤੁਸਿ ਮਿਲਾਵੈ ਸੋਇ ॥੧॥ ਰਹਾਉ ॥ ਮਨੁ ਰੰਗਹੁ ਵਡਭਾਗੀਹੋ ਗੁਰੁ ਤੁਠਾ ਕਰੇ ਪਸਾਉ ॥ ਗੁਰੁ ਨਾਮੁ ਦ੍ਰਿੜਾਏ ਰੰਗ ਸਿਉ ਹਉ ਸਤਿਗੁਰ ਕੈ ਬਲਿ ਜਾਉ ॥ ਬਿਨੁ ਸਤਿਗੁਰ ਹਰਿ ਨਾਮੁ ਨ ਲਭਈ ਲਖ ਕੋਟੀ ਕਰਮ ਕਮਾਉ ॥੨॥ ਬਿਨੁ ਭਾਗਾ ਸਤਿਗੁਰੁ ਨਾ ਮਿਲੈ ਘਰਿ ਬੈਠਿਆ ਨਿਕਟਿ ਨਿਤ ਪਾਸਿ ॥ ਅੰਤਰਿ ਅਗਿਆਨ ਦੁਖੁ ਭਰਮੁ ਹੈ ਵਿਚਿ ਪੜਦਾ ਦੂਰਿ ਪਈਆਸਿ ॥ ਬਿਨੁ ਸਤਿਗੁਰ ਭੇਟੇ ਕੰਚਨੁ ਨਾ ਥੀਐ ਮਨਮੁਖੁ ਲੋਹੁ ਬੂਡਾ ਬੇੜੀ ਪਾਸਿ ॥੩॥ ਸਤਿਗੁਰੁ ਬੋਹਿਥੁ ਹਰਿ ਨਾਵ ਹੈ ਕਿਤੁ ਬਿਧਿ ਚੜਿਆ ਜਾਇ ॥ ਸਤਿਗੁਰ ਕੈ ਭਾਣੈ ਜੋ ਚਲੈ ਵਿਚਿ ਬੋਹਿਥ ਬੈਠਾ ਆਇ ॥ ਧੰਨੁ ਧੰਨੁ ਵਡਭਾਗੀ ਨਾਨਕਾ ਜਿਨਾ ਸਤਿਗੁਰੁ ਲਏ ਮਿਲਾਇ ॥੪॥੩॥੬੭॥{ਪੰਨਾ 40} | ਹੇ ਮੇਰੇ ਗੋਬਿੰਦ! (ਕਿਰਪਾ ਕਰ ਕਿ) ਮੈਂ ਤੇਰੇ ਗੁਣ ਗਾਂਵਦਾ ਰਹਾਂ, (ਤੇਰੇ ਗੁਣ ਗਾਂਦਿਆਂ ਹੀ) ਮਨ ਵਿਚ (ਮਾਇਆ ਦੀ) ਤ੍ਰਿਸ਼ਨਾ ਤੋਂ ਖ਼ਲਾਸੀ ਹੁੰਦੀ ਹੈ। ਹੇ ਗੋਬਿੰਦ! ਮੇਰੇ ਅੰਦਰ ਤੇਰੇ ਨਾਮ ਦੀ ਪਿਆਸ ਹੈ (ਮੈਨੂੰ ਗੁਰੂ ਮਿਲਾ) ਗੁਰੂ ਪ੍ਰਸੰਨ ਹੋ ਕੇ ਉਸ ਨਾਮ ਦਾ ਮਿਲਾਪ ਕਰਾਂਦਾ ਹੈ।1। ਰਹਾਉ। ਹੇ ਮੇਰੀ ਮਾਂ! (ਮੇਰਾ ਮਨ ਤਰਸਦਾ ਹੈ ਕਿ) ਮੈਂ (ਪ੍ਰਭੂ ਦੇ) ਗੁਣ ਗਾਂਵਦਾ ਰਹਾਂ, ਗੁਣਾਂ ਦਾ ਵਿਸਥਾਰ ਕਰਦਾ ਰਹਾਂ ਤੇ (ਪ੍ਰਭੂ ਦੇ) ਗੁਣ ਉਚਾਰਦਾ ਰਹਾਂ। ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਸੰਤ ਜਨ ਹੀ (ਪ੍ਰਭੂ ਦੇ ਗੁਣ ਗਾਵਣ ਦੀ ਇਹ) ਸਿਫ਼ਤਿ ਪੈਦਾ ਕਰ ਸਕਦਾ ਹੈ। ਕਿਸੇ ਗੁਰਮੁਖਿ ਨੂੰ ਹੀ ਮਿਲ ਕੇ ਪ੍ਰਭੂ ਦੇ ਗੁਣ ਕੋਈ ਗਾ ਸਕਦਾ ਹੈ। (ਜੇਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਦਾ) ਮਨ-ਹੀਰਾ ਗੁਰੂ-ਹੀਰੇ ਨੂੰ ਮਿਲ ਕੇ (ਉਸ ਵਿਚ) ਵਿੱਝ ਜਾਂਦਾ ਹੈ, ਪ੍ਰਭੂ ਦੇ ਨਾਮ ਵਿਚ (ਲੀਨ ਹੋ ਕੇ) ਉਹ ਪ੍ਰਭੂ ਦੇ ਗੂੜ੍ਹੇ ਪਿਆਰ-ਰੰਗ ਵਿਚ (ਰੰਗਿਆ ਜਾਂਦਾ ਹੈ) ।1। ਹੇ ਵੱਡੇ ਭਾਗਾਂ ਵਾਲਿਓ! (ਗੁਰੂ ਦੀ ਸਰਨ ਪੈ ਕੇ ਆਪਣਾ) ਮਨ (ਪ੍ਰਭੂ ਦੇ ਨਾਮ-ਰੰਗ ਵਿਚ) ਰੰਗ ਲਵੋ। ਗੁਰੂ ਪ੍ਰਸੰਨ ਹੋ ਕੇ (ਨਾਮ ਦੀ ਇਹ) ਬਖ਼ਸ਼ਸ਼ ਕਰਦਾ ਹੈ। ਗੁਰੂ ਪਿਆਰ ਨਾਲ ਪਰਮਾਤਮਾ ਦਾ ਨਾਮ (ਸਰਨ ਆਏ ਸਿੱਖ ਦੇ ਹਿਰਦੇ ਵਿਚ ਹੀ ਪੱਕਾ ਕਰ ਦੇਂਦਾ ਹੈ। (ਇਸ ਕਰਕੇ) ਮੈਂ ਗੁਰੂ ਤੋਂ ਸਦਕੇ ਜਾਂਦਾ ਹਾਂ, ਜੇ ਮੈਂ ਲੱਖਾਂ ਕ੍ਰੋੜਾਂ (ਹੋਰ ਹੋਰ ਧਾਰਮਿਕ) ਕੰਮ ਕਰਾਂ ਤਾਂ ਭੀ ਸਤਿਗੁਰੂ ਦੀ ਸਰਨ ਤੋਂ ਬਿਨਾ ਪਰਮਾਤਮਾ ਦਾ ਨਾਮ ਪ੍ਰਾਪਤ ਨਹੀਂ ਹੁੰਦਾ।2। ਚੰਗੀ ਕਿਸਮਤਿ ਤੋਂ ਬਿਨਾ ਗੁਰੂ ਨਹੀਂ ਮਿਲਦਾ (ਤੇ ਗੁਰੂ ਤੋਂ ਬਿਨਾ ਪਰਮਾਤਮਾ ਦਾ ਮਿਲਾਪ ਨਹੀਂ ਹੁੰਦਾ, ਭਾਵੇਂ) ਸਾਡੇ ਹਿਰਦੇ ਵਿਚ ਬੈਠਾ ਹਰ ਵੇਲੇ ਸਾਡੇ ਨੇੜੇ ਹੈ, ਸਾਡੇ ਕੋਲ ਹੈ। ਜਿਸ ਜੀਵ ਦੇ ਅੰਦਰ ਅਗਿਆਨਤਾ (ਦੇ ਹਨੇਰੇ) ਦਾ ਦੁੱਖ ਟਿਕਿਆ ਰਹੇ, ਜਿਸ ਨੂੰ ਮਾਇਆ ਦੀ ਭਟਕਣੀ ਲੱਗੀ ਰਹੇ ਉਸ ਦੇ ਅੰਦਰ ਪਰਮਾਤਮਾ ਨਾਲੋਂ ਮਾਇਆ ਦੇ ਮੋਹ ਦਾ ਤੇ ਭਟਕਣਾ ਦਾ ਪਰਦਾ ਬਣਿਆ ਰਹਿੰਦਾ ਹੈ। ਉਸ ਦੀ ਜਿੰਦ ਅੰਦਰ-ਵੱਸਦੇ ਪ੍ਰਭੂ ਨਾਲੋਂ ਦੂਰ ਪਈ ਰਹਿੰਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਨੋ) ਲੋਹਾ ਹੈ ਜੋ ਗੁਰੂ-ਪਾਰਸ ਨੂੰ ਮਿਲਣ ਤੋਂ ਬਿਨਾ ਸੋਨਾ ਨਹੀਂ ਬਣ ਸਕਦਾ, ਗੁਰੂ-ਬੇੜੀ ਉਸ ਮਨਮੁਖ-ਲੋਹੇ ਦੇ ਪਾਸ ਹੀ ਹੈ, ਪਰ ਉਹ (ਵਿਕਾਰਾਂ ਦੀ ਨਦੀ ਵਿਚ ਹੀ) ਡੁੱਬਦਾ ਹੈ।3। ਸਤਿਗੁਰੂ ਪਰਮਾਤਮਾ ਦੇ ਨਾਮ ਦਾ ਜਹਾਜ਼ ਹੈ (ਪਰ ਉਸ ਜਹਾਜ਼ ਵਿਚ ਚੜ੍ਹਨ ਦੀ ਭੀ ਜਾਚ ਹੋਣੀ ਚਾਹੀਦੀ ਹੈ, ਫਿਰ) ਕਿਸ ਤਰ੍ਹਾਂ (ਉਸ ਜਹਾਜ਼ ਵਿਚ) ਚੜ੍ਹਿਆ ਜਾਏ? ਜੇਹੜਾ ਮਨੁੱਖ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਉਸ ਜਹਾਜ਼ ਵਿਚ ਸਵਾਰ ਹੋ ਗਿਆ ਸਮਝੋ। ਹੇ ਨਾਨਕ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹਨ, ਧੰਨ ਹਨ, ਧੰਨ ਹਨ, ਜਿਨ੍ਹਾਂ ਨੂੰ ਸਤਿਗੁਰੂ (ਪ੍ਰਭੂ-ਚਰਨਾਂ ਵਿਚ) ਮਿਲਾ ਲੈਂਦਾ ਹੈ।4।3। 67। | ਗਾਵਾ = ਗਾਵਾਂ, ਮੈਂ ਗਾਵਾਂ। ਵਿਥਰਾ = ਵਿਥਰਾਂ, ਮੈਂ ਵਿਸਥਾਰ ਕਰਾਂ। ਬੋਲੀ = ਬੋਲੀਂ, ਮੈਂ ਬੋਲਾਂ। ਮਾਇ = ਹੇ ਮਾਂ! ਗੁਣਕਾਰੀਆ = ਗੁਣ ਪੈਦਾ ਕਰਨ ਵਾਲਾ। ਮਿਲਿ ਸਜਣ = (ਉਸ) ਸੱਜਣ ਨੂੰ ਮਿਲ ਕੇ। ਹੀਰੈ = ਹੀਰੇ (ਗੁਰੂ) ਨੂੰ। ਹੀਰੁ = (ਮਨ) ਹੀਰਾ। ਬੇਧਿਆ = ਵਿੰਨ੍ਹਿਆ। ਰੰਗਿ ਚਲੂਲੈ = ਗੂੜ੍ਹੇ ਰੰਗ ਵਿਚ। ਨਾਇ = ਨਾਮ ਦੀ ਰਾਹੀਂ।1। ਤ੍ਰਿਪਤਿ = ਰਜੇਵਾਂ, ਸੰਤੋਖ। ਮਨਿ = ਮਨ ਵਿਚ। ਤੁਸਿ = ਪ੍ਰਸੰਨ ਹੋ ਕੇ।1। ਰਹਾਉ। ਤੁਠਾ = ਪ੍ਰਸੰਨ ਹੋਇਆ ਹੋਇਆ। ਪਸਾਉ = ਪ੍ਰਸਾਦ, ਕਿਰਪਾ। ਰੰਗ ਸਿਉ = ਪਿਆਰ ਨਾਲ। ਕੋਟੀ = ਕ੍ਰੋੜਾਂ।2। ਘਰਿ = ਘਰ ਵਿਚ। ਨਿਕਟਿ = ਨੇੜੇ। ਨਿਤ = ਸਦਾ। ਭਰਮੁ = ਭਟਕਣਾ। ਪੜਦਾ = ਵਿੱਥ। ਕੰਚਨੁ = ਸੋਨਾ। ਥੀਐ = ਹੁੰਦਾ। ਮਨਮੁਖੁ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਬੂਡਾ = ਡੁੱਬ ਗਿਆ।3। ਬੋਹਿਥੁ = ਜਹਾਜ਼। ਨਾਵ = ਨਾਮ ਦਾ। ਕਿਤੁ ਬਿਧਿ = ਕਿਸ ਤਰੀਕੇ ਨਾਲ? ਭਾਣੈ = ਰਜ਼ਾ ਵਿਚ।4। |
41 | https://www.gurugranthdarpan.net/0041.html | ਸਿਰੀਰਾਗੁ ਮਹਲਾ ੪ ॥ ਹਉ ਪੰਥੁ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ ॥ ਜਿਨੀ ਮੇਰਾ ਪਿਆਰਾ ਰਾਵਿਆ ਤਿਨ ਪੀਛੈ ਲਾਗਿ ਫਿਰਾਉ ॥ ਕਰਿ ਮਿੰਨਤਿ ਕਰਿ ਜੋਦੜੀ ਮੈ ਪ੍ਰਭੁ ਮਿਲਣੈ ਕਾ ਚਾਉ ॥੧॥ ਮੇਰੇ ਭਾਈ ਜਨਾ ਕੋਈ ਮੋ ਕਉ ਹਰਿ ਪ੍ਰਭੁ ਮੇਲਿ ਮਿਲਾਇ ॥ ਹਉ ਸਤਿਗੁਰ ਵਿਟਹੁ ਵਾਰਿਆ ਜਿਨਿ ਹਰਿ ਪ੍ਰਭੁ ਦੀਆ ਦਿਖਾਇ ॥੧॥ ਰਹਾਉ ॥ ਹੋਇ ਨਿਮਾਣੀ ਢਹਿ ਪਵਾ ਪੂਰੇ ਸਤਿਗੁਰ ਪਾਸਿ ॥ ਨਿਮਾਣਿਆ ਗੁਰੁ ਮਾਣੁ ਹੈ ਗੁਰੁ ਸਤਿਗੁਰੁ ਕਰੇ ਸਾਬਾਸਿ ॥ ਹਉ ਗੁਰੁ ਸਾਲਾਹਿ ਨ ਰਜਊ ਮੈ ਮੇਲੇ ਹਰਿ ਪ੍ਰਭੁ ਪਾਸਿ ॥੨॥ ਸਤਿਗੁਰ ਨੋ ਸਭ ਕੋ ਲੋਚਦਾ ਜੇਤਾ ਜਗਤੁ ਸਭੁ ਕੋਇ ॥ ਬਿਨੁ ਭਾਗਾ ਦਰਸਨੁ ਨਾ ਥੀਐ ਭਾਗਹੀਣ ਬਹਿ ਰੋਇ ॥ ਜੋ ਹਰਿ ਪ੍ਰਭ ਭਾਣਾ ਸੋ ਥੀਆ ਧੁਰਿ ਲਿਖਿਆ ਨ ਮੇਟੈ ਕੋਇ ॥੩॥ ਆਪੇ ਸਤਿਗੁਰੁ ਆਪਿ ਹਰਿ ਆਪੇ ਮੇਲਿ ਮਿਲਾਇ ॥ ਆਪਿ ਦਇਆ ਕਰਿ ਮੇਲਸੀ ਗੁਰ ਸਤਿਗੁਰ ਪੀਛੈ ਪਾਇ ॥ ਸਭੁ ਜਗਜੀਵਨੁ ਜਗਿ ਆਪਿ ਹੈ ਨਾਨਕ ਜਲੁ ਜਲਹਿ ਸਮਾਇ ॥੪॥੪॥੬੮॥{ਪੰਨਾ 41} | ਹੇ ਮੇਰੇ ਭਰਾਵੋ! ਮੈਨੂੰ ਕੋਈ ਧਿਰ ਪਰਮਾਤਮਾ ਮਿਲਾ ਦਿਉ। (ਪਰ ਗੁਰੂ ਤੋਂ ਬਿਨਾ ਹੋਰ ਕੌਣ ਮਿਲਾ ਸਕਦਾ ਹੈ?) ਮੈਂ ਸਤਿਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਪਰਮਾਤਮਾ ਵਿਖਾਲ ਦਿੱਤਾ (ਭਾਵ, ਜੋ ਵਿਖਾਲ ਦੇਂਦਾ ਹੈ) ।1। ਰਹਾਉ। ਮੈਂ ਸਦਾ (ਤਾਂਘ ਵਿਚ) ਖਲੋਤੀ ਹੋਈ (ਪਰਮਾਤਮਾ ਦੇ ਦੇਸ ਦਾ) ਰਾਹ ਪੁੱਛਦੀ ਹਾਂ (ਮੈਂ ਸਦਾ ਲੋਚਦੀ ਹਾਂ ਕਿ) ਕੋਈ ਮੈਨੂੰ ਪ੍ਰਭੂ ਦੀ ਦੱਸ ਪਾਏ, ਤੇ ਉਸ ਦੀ ਰਾਹੀਂ (ਉਸ ਦੀ ਸਹੈਤਾ ਨਾਲ ਪ੍ਰਭੂ ਦੇ ਚਰਨਾਂ ਵਿਚ) ਪਹੁੰਚਾਂ। ਜਿਨ੍ਹਾਂ (ਸਤਿਸੰਗੀ ਸਹੇਲੀਆਂ) ਨੇ ਪਿਆਰੇ ਪ੍ਰਭੂ ਦਾ ਮਿਲਾਪ ਹਾਸਲ ਕੀਤਾ ਹੈ ਮੈਂ ਉਹਨਾਂ ਅੱਗੇ ਤਰਲਾ ਕਰਾਂ ਉਹਨਾਂ ਦੀ ਸੇਵਾ ਕਰ ਕੇ ਉਹਨਾਂ ਦੇ ਪਿੱਛੇ ਲੱਗੀ ਫਿਰਾਂ, ਕਿਉਂਕਿ ਮੇਰੇ ਅੰਦਰ ਪ੍ਰਭੂ ਨੂੰ ਮਿਲਣ ਦਾ ਚਾਉ ਹੈ।1। (ਮੇਰਾ ਮਨ ਲੋਚਦਾ ਹੈ ਕਿ) ਮੈਂ ਹੋਰ ਮਾਨ ਆਸਰਾ ਛੱਡ ਕੇ ਪੂਰੇ ਸਤਿਗੁਰੂ ਦੇ ਚਰਨਾਂ ਉੱਤੇ ਡਿੱਗ ਪਵਾਂ। ਗੁਰੂ ਉਹਨਾਂ ਦਾ ਮਾਣ-ਆਸਰਾ ਹੈ, ਜਿਨ੍ਹਾਂ ਦਾ ਹੋਰ ਕੋਈ ਆਸਰਾ ਨਹੀਂ ਹੁੰਦਾ, (ਨਿਮਾਣਿਆਂ ਨੂੰ) ਗੁਰੂ ਦਿਲਾਸਾ ਦੇਂਦਾ ਹੈ। ਗੁਰੂ ਦੀਆਂ ਵਡਿਆਈਆਂ ਕਰ ਕਰ ਕੇ ਮੇਰਾ ਮਨ ਰੱਜਦਾ ਨਹੀਂ ਹੈ। ਗੁਰੂ ਮੈਨੂੰ ਮੇਰੇ-ਪਾਸ-ਹੀ-ਵੱਸਦਾ ਪਰਮਾਤਮਾ ਮਿਲਾਣ ਦੇ ਸਮਰੱਥ ਹੈ।2। ਜਿਤਨਾ ਇਹ ਸਾਰਾ ਜਗਤ ਹੈ ਹਰੇਕ ਜੀਵ ਸਤਿਗੁਰੂ ਨੂੰ ਮਿਲਣ ਲਈ ਤਾਂਘਦਾ ਹੈ, ਪਰ ਚੰਗੀ ਕਿਸਮਤ ਤੋਂ ਬਿਨਾ ਸਤਿਗੁਰੂ ਦਾ ਦਰਸ਼ਨ ਨਹੀਂ ਹੁੰਦਾ (ਗੁਰੂ ਦੀ ਕਦਰ ਨਹੀਂ ਪੈਂਦੀ) । (ਗੁਰੂ ਤੋਂ ਵਿੱਛੁੜ ਕੇ) ਮੰਦ-ਭਾਗਣ ਜੀਵ-ਇਸਤ੍ਰੀ ਬੈਠੀ ਦੁਖੀ ਹੁੰਦੀ ਹੈ। (ਪਰ ਜੀਵਾਂ ਦੇ ਭੀ ਕੀਹ ਵੱਸ?) ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ। ਧੁਰੋਂ ਪ੍ਰਭੂ ਦੀ ਦਰਗਾਹ ਤੋਂ ਲਿਖੇ ਹੁਕਮ ਨੂੰ ਕੋਈ ਮਿਟਾ ਨਹੀਂ ਸਕਦਾ।3। ਪਰਮਾਤਮਾ ਆਪ ਹੀ ਸਤਿਗੁਰੂ ਮਿਲਾਂਦਾ ਹੈ (ਤੇ ਗੁਰੂ ਦੀ ਰਾਹੀਂ) ਆਪਣੇ ਚਰਨਾਂ ਵਿਚ ਮਿਲਾਂਦਾ ਹੈ। ਪ੍ਰਭੂ (ਜੀਵਾਂ ਨੂੰ) ਆਪ ਹੀ ਸਤਿਗੁਰੂ ਦੇ ਲੜ ਲਾ ਕੇ ਮਿਹਰ ਕਰ ਕੇ ਆਪਣੇ ਨਾਲ ਮਿਲਾਣ ਦੇ ਸਮਰੱਥ ਹੈ। ਹੇ ਨਾਨਕ! ਜਗਤ (ਦੇ-ਜੀਵਾਂ) -ਦਾ ਸਹਾਰਾ ਪਰਮਾਤਮਾ ਜਗਤ ਵਿਚ ਹਰ ਥਾਂ ਆਪ ਹੀ ਆਪ ਹੈ (ਜਿਸ ਜੀਵ ਨੂੰ ਉਹ ਆਪਣੇ ਚਰਨਾਂ ਵਿਚ ਜੋੜਦਾ ਹੈ ਉਹ ਉਸ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ ਜਿਵੇਂ) ਪਾਣੀ ਪਾਣੀ ਵਿਚ ਇਕ-ਰੂਪ ਹੋ ਜਾਂਦਾ ਹੈ।4। 4। 68। | ਹਉ = ਮੈਂ। ਪੰਥੁ = ਰਸਤਾ। ਦਸਾਈ = ਦਸਾਈਂ, ਪੁੱਛਦੀ ਹਾਂ। ਤਿਨਿ = ਉਸ ਦੀ ਰਾਹੀਂ, ਉਸ ਦੀ ਸਹੈਤਾ ਨਾਲ। ਜਾਉ = ਜਾਉਂ, ਮੈਂ ਜਾਵਾਂ। ਰਾਵਿਆ = ਮਾਣਿਆ। ਲਾਗਿ = ਲੱਗ ਕੇ। ਫਿਰਾਉ = ਫਿਰਉਂ। ਮਿੰਨਤਿ = ਤਰਲਾ। ਜੋਦੜੀ = ਸੇਵਾ-ਘਾਲ।1। ਮੋ ਕਉ = ਮੈਨੂੰ। ਵਿਟਹੁ = ਤੋਂ। ਵਾਰਿਆ = ਸਦਕੇ। ਜਿਨਿ = ਜਿਸ ਨੇ।1। ਰਹਾਉ। ਸਾਬਾਸਿ = ਆਦਰ। ਪਾਸਿ = ਨੇੜੇ ਹੀ।2। ਨੋ = ਨੂੰ। ਸਭੁ ਕੋ = ਹਰੇਕ ਜੀਵ। ਜੇਤਾ = ਜਿਤਨਾ। ਥੀਐ = ਹੁੰਦਾ। ਭਾਗਹੀਣ = ਮੰਦ-ਭਾਗਣ ਜੀਵ-ਇਸਤ੍ਰੀ। ਬਹਿ = ਬੈਠ ਕੇ।3। ਕਰਿ = ਕਰ ਕੇ। ਮੇਲਸੀ = ਮਿਲਾਵੇਗਾ। ਪਾਇ = ਪਾ ਕੇ। ਸਭੁ = ਹਰ ਥਾਂ। ਜਗਜੀਵਨੁ = ਜਗਤ ਦਾ ਜੀਵਨ। ਜਗਿ = ਜਗਤ ਵਿਚ। ਜਲਹਿ = ਜਲ ਹੀ, ਜਲ ਵਿਚ ਹੀ।4। |
41 | https://www.gurugranthdarpan.net/0041.html | ਸਿਰੀਰਾਗੁ ਮਹਲਾ ੪ ॥ ਰਸੁ ਅੰਮ੍ਰਿਤੁ ਨਾਮੁ ਰਸੁ ਅਤਿ ਭਲਾ ਕਿਤੁ ਬਿਧਿ ਮਿਲੈ ਰਸੁ ਖਾਇ ॥ ਜਾਇ ਪੁਛਹੁ ਸੋਹਾਗਣੀ ਤੁਸਾ ਕਿਉ ਕਰਿ ਮਿਲਿਆ ਪ੍ਰਭੁ ਆਇ ॥ ਓਇ ਵੇਪਰਵਾਹ ਨ ਬੋਲਨੀ ਹਉ ਮਲਿ ਮਲਿ ਧੋਵਾ ਤਿਨ ਪਾਇ ॥੧॥ ਭਾਈ ਰੇ ਮਿਲਿ ਸਜਣ ਹਰਿ ਗੁਣ ਸਾਰਿ ॥ ਸਜਣੁ ਸਤਿਗੁਰੁ ਪੁਰਖੁ ਹੈ ਦੁਖੁ ਕਢੈ ਹਉਮੈ ਮਾਰਿ ॥੧॥ ਰਹਾਉ ॥ ਗੁਰਮੁਖੀਆ ਸੋਹਾਗਣੀ ਤਿਨ ਦਇਆ ਪਈ ਮਨਿ ਆਇ ॥ ਸਤਿਗੁਰ ਵਚਨੁ ਰਤੰਨੁ ਹੈ ਜੋ ਮੰਨੇ ਸੁ ਹਰਿ ਰਸੁ ਖਾਇ ॥ ਸੇ ਵਡਭਾਗੀ ਵਡ ਜਾਣੀਅਹਿ ਜਿਨ ਹਰਿ ਰਸੁ ਖਾਧਾ ਗੁਰ ਭਾਇ ॥੨॥ ਇਹੁ ਹਰਿ ਰਸੁ ਵਣਿ ਤਿਣਿ ਸਭਤੁ ਹੈ ਭਾਗਹੀਣ ਨਹੀ ਖਾਇ ॥ ਬਿਨੁ ਸਤਿਗੁਰ ਪਲੈ ਨਾ ਪਵੈ ਮਨਮੁਖ ਰਹੇ ਬਿਲਲਾਇ ॥ ਓਇ ਸਤਿਗੁਰ ਆਗੈ ਨਾ ਨਿਵਹਿ ਓਨਾ ਅੰਤਰਿ ਕ੍ਰੋਧੁ ਬਲਾਇ ॥੩॥ ਹਰਿ ਹਰਿ ਹਰਿ ਰਸੁ ਆਪਿ ਹੈ ਆਪੇ ਹਰਿ ਰਸੁ ਹੋਇ ॥ ਆਪਿ ਦਇਆ ਕਰਿ ਦੇਵਸੀ ਗੁਰਮੁਖਿ ਅੰਮ੍ਰਿਤੁ ਚੋਇ ॥ ਸਭੁ ਤਨੁ ਮਨੁ ਹਰਿਆ ਹੋਇਆ ਨਾਨਕ ਹਰਿ ਵਸਿਆ ਮਨਿ ਸੋਇ ॥੪॥੫॥੬੯॥{ਪੰਨਾ 41} | ਹੇ ਭਾਈ! (ਗੁਰੂ-) ਸੱਜਣ ਨੂੰ ਮਿਲ ਕੇ ਪਰਮਾਤਮਾ ਦੇ ਗੁਣ (ਆਪਣੇ ਹਿਰਦੇ ਵਿਚ) ਸੰਭਾਲ। ਸੱਜਣ ਗੁਰੂ ਅਕਾਲ ਪੁਰਖ ਦਾ ਰੂਪ ਹੈ, ਉਹ (ਸਰਨ ਆਏ ਮਨੁੱਖ ਦੇ ਹਿਰਦੇ ਵਿਚੋਂ) ਹਉਮੈ ਦਾ ਦੁੱਖ ਮਾਰ ਕੇ ਕੱਢ ਦੇਂਦਾ ਹੈ।1। ਰਹਾਉ। ਪਰਮਾਤਮਾ ਦਾ ਨਾਮ ਬੜਾ ਸ੍ਰੇਸ਼ਟ ਰਸ ਹੈ, ਆਤਮਕ ਜੀਵਨ ਦੇਣ ਵਾਲਾ ਹੈ। ਇਹ ਰਸ ਕਿਸ ਤਰ੍ਹਾਂ ਮਿਲ ਸਕਦਾ ਹੈ? ਕਿਵੇਂ ਕੋਈ ਮਨੁੱਖ ਇਹ ਰਸ ਖਾ ਸਕਦਾ ਹੈ? (ਜੇ ਇਹ ਭੇਤ ਸਮਝਣਾ ਹੈ ਤਾਂ ਹੇ ਭਾਈ!) ਉਹਨਾਂ ਜੀਵ-ਇਸਤ੍ਰੀਆਂ ਨੂੰ ਜਾ ਕੇ ਪੁੱਛੋ, ਜਿਨ੍ਹਾਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ (ਉਹਨਾਂ ਨੂੰ ਪੁੱਛੋ ਕਿ ਤੁਹਾਨੂੰ) ਪ੍ਰਭੂ ਕਿਵੇਂ ਆ ਕੇ ਮਿਲਿਆ ਹੈ। (ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ) ਉਹ (ਦੁਨੀਆ ਦੀ ਸੋਭਾ ਆਦਿਕ ਵਲੋਂ) ਬੇ-ਮੁਥਾਜ ਹੋ ਜਾਂਦੀਆਂ ਹਨ (ਇਸ ਵਾਸਤੇ ਉਹ ਬਹੁਤਾ) ਨਹੀਂ ਬੋਲਦੀਆਂ। ਮੈਂ ਉਹਨਾਂ ਦੇ ਪੈਰ ਮਲ ਮਲ ਕੇ ਧੋਂਦੀ ਹਾਂ।1। ਜੇਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਸਨਮੁਖ ਰਹਿੰਦੀਆਂ ਹਨ, ਉਹੀ ਸੁਹਾਗ-ਭਾਗ ਵਾਲੀਆਂ ਹੋ ਜਾਂਦੀਆਂ ਹਨ (ਉਹਨਾਂ ਪਾਸੋਂ ਜੀਵਨ ਜੁਗਤਿ ਪੁੱਛਿਆਂ) ਉਹਨਾਂ ਦੇ ਮਨ ਵਿਚ ਤਰਸ ਆ ਜਾਂਦਾ ਹੈ (ਤੇ ਉਹ ਦੱਸਦੀਆਂ ਹਨ ਕਿ) ਸਤਿਗੁਰੂ ਦਾ ਬਚਨ (ਇਕ ਕੀਮਤੀ) ਰਤਨ ਹੈ, ਜੇਹੜਾ ਜੀਵ (ਗੁਰੂ ਦੇ ਬਚਨ ਉੱਤੇ) ਸਰਧਾ ਲਿਆਉਂਦਾ ਹੈ ਉਹ ਪਰਮਾਤਮਾ ਦੇ ਨਾਮ ਦਾ ਰਸ ਚੱਖ ਲੈਂਦਾ ਹੈ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਅਨੁਸਾਰ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੱਖਿਆ ਹੈ ਉਹ ਵੱਡੇ ਭਾਗਾਂ ਵਾਲੇ ਸਮਝੇ ਜਾਂਦੇ ਹਨ।2। (ਜਿਵੇਂ ਜਲ ਸਾਰੀ ਬਨਸਪਤੀ ਨੂੰ ਹਰਿਆਵਲ ਦੇਣ ਵਾਲਾ ਹੈ, ਤਿਵੇਂ) ਪਰਮਾਤਮਾ ਦਾ ਇਹ ਨਾਮ-ਰਸ ਵਣ-ਤ੍ਰਿਣ ਵਿਚ ਹਰ ਥਾਂ ਮੌਜੂਦ ਹੈ (ਤੇ ਸਾਰੀ ਸ੍ਰਿਸ਼ਟੀ ਦੀ ਜਿੰਦ ਦਾ ਆਸਰਾ ਹੈ) ਪਰ ਮੰਦੇ ਭਾਗਾਂ ਵਾਲੀ ਜੀਵ-ਇਸਤ੍ਰੀ ਇਸ ਨਾਮ-ਰਸ ਨੂੰ ਨਹੀਂ ਚੱਖਦੀ। ਗੁਰੂ ਦੀ ਸਰਨ ਪੈਣ ਤੋਂ ਬਿਨਾ ਇਹ ਨਾਮ-ਰਸ ਪ੍ਰਾਪਤ ਨਹੀਂ ਹੁੰਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ (ਨਾਮ-ਰਸ ਤੋਂ ਵਾਂਜੇ ਰਹਿ ਕੇ) ਵਿਲਕਦੇ ਹੀ ਰਹਿੰਦੇ ਹਨ। ਉਹਨਾਂ ਦੇ ਅੰਦਰ ਕ੍ਰੋਧ ਆਫ਼ਤ ਟਿਕੀ ਰਹਿੰਦੀ ਹੈ, ਉਹ ਸਤਿਗੁਰੂ ਦੇ ਅੱਗੇ ਸਿਰ ਨਹੀਂ ਨਿਵਾਂਦੇ।3। (ਪਰਮਾਤਮਾ ਤੇ ਪਰਮਾਤਮਾ ਦੇ ਨਾਮ-ਰਸ ਵਿਚ ਕੋਈ ਫ਼ਰਕ ਨਹੀਂ ਹੈ) ਪਰਮਾਤਮਾ ਆਪ ਹੀ (ਸਭ ਜੀਵਾਂ ਦੀ ਜਿੰਦ ਦਾ ਸਹਾਰਾ) ਰਸ ਹੈ। ਪਰਮਾਤਮਾ ਆਪ ਹੀ ਮਿਹਰ ਕਰ ਕੇ ਇਹ ਨਾਮ-ਰਸ ਦੇਂਦਾ ਹੈ (ਜਿਵੇਂ ਸ਼ਹਦ ਦੇ ਛੱਤੇ ਵਿਚੋਂ ਸ਼ਹਦ ਚੋਂਦਾ ਹੈ, ਤਿਵੇਂ) ਗੁਰੂ ਦੀ ਸਰਨ ਪਿਆਂ ਆਤਮਕ ਜੀਵਨ ਦੇਣ ਵਾਲਾ ਰਸ (ਜੀਵ ਦੇ ਅੰਦਰੋਂ) ਚੋਂਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮਨ ਵਿਚ ਉਹ ਪਰਮਾਤਮਾ ਆ ਵੱਸਦਾ ਹੈ (ਨਾਮ-ਰਸ ਆ ਵੱਸਦਾ ਹੈ) ਉਸ ਦਾ ਸਾਰਾ ਸਰੀਰ, ਉਸ ਦਾ ਮਨ ਹਰਾ ਹੋ ਜਾਂਦਾ ਹੈ (ਖਿੜ ਪੈਂਦਾ ਹੈ) ।4।5। 69। | ਅੰਮ੍ਰਿਤੁ = ਅਮਰ ਕਰਨ ਵਾਲਾ, ਆਤਮਕ ਜੀਵਨ ਦੇਣ ਵਾਲਾ। ਅਤਿ ਭਲਾ = ਬਹੁਤ ਚੰਗਾ। ਕਿਤੁ ਬਿਧਿ = ਕਿਸ ਤਰੀਕੇ ਨਾਲ? ਜਾਇ = ਜਾ ਕੇ। ਸੋਹਾਗਣੀ = ਚੰਗੇ ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ, ਉਹ ਜੀਵ-ਇਸਤ੍ਰੀਆਂ ਜਿਨ੍ਹਾਂ ਨੇ ਖਸਮ-ਪ੍ਰਭੂ ਨੂੰ ਪ੍ਰਸੰਨ ਕਰ ਲਿਆ ਹੈ। ਕਿਉਕਰਿ = ਕਿਸ ਤਰ੍ਹਾਂ? ਓਇ = {ਲਫ਼ਜ਼ 'ਓਇ' ਲਫ਼ਜ਼ 'ਓਹ' ਤੋਂ ਬਹੁ-ਵਚਨ}। ਬੋਲਨੀ = ਬੋਲਨਿ, ਬੋਲਦੀਆਂ। ਮਲਿ = ਮਲ ਕੇ। ਤਿਨ ਪਾਇ = ਉਹਨਾਂ ਦੇ ਪੈਰ।1। ਮਿਲਿ ਸਜਣ = ਸੱਜਣ (-ਗੁਰੂ) ਨੂੰ ਮਿਲ ਕੇ। ਸਾਰਿ = (ਹਿਰਦੇ ਵਿਚ) ਸੰਭਾਲ।1। ਰਹਾਉ। ਗੁਰਮੁਖੀਆ = ਗੁਰੂ ਦੇ ਸਨਮੁਖ ਰਹਿਣ ਵਾਲੀਆਂ। ਮਨਿ = ਮਨ ਵਿਚ। ਦਇਆ = ਤਰਸ। ਰਤੰਨੁ = ਕੀਮਤੀ ਪਦਾਰਥ। ਜਾਣੀਅਹਿ = ਜਾਣੇ ਜਾਂਦੇ ਹਨ। ਗੁਰ ਭਾਇ = ਗੁਰੂ ਦੇ ਪ੍ਰੇਮ ਵਿਚ (ਰਹਿ ਕੇ) ।2। ਵਣਿ = ਵਣ ਵਿਚ। ਤਿਣਿ = ਤਿਣ ਵਿਚ, ਤੀਲੇ ਵਿਚ। ਸਭਤੁ = ਹਰ ਥਾਂ। ਭਾਗਹੀਣ = ਮੰਦੇ ਭਾਗਾਂ ਵਾਲੀ ਜੀਵ-ਇਸਤ੍ਰੀ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ। ਬਲਾਇ = ਆਫ਼ਤ।3। ਆਪੇ = ਆਪਿ ਹੀ। ਦੇਵਸੀ = ਦੇਵੇਗਾ। ਗੁਰਮੁਖਿ = ਗੁਰੂ ਦੇ ਸਨਮੁਖ ਕਰ ਕੇ। ਚੋਇ = ਚੋ ਕੇ।4। |
41 | https://www.gurugranthdarpan.net/0041.html | ਸਿਰੀਰਾਗੁ ਮਹਲਾ ੪ ॥ ਦਿਨਸੁ ਚੜੈ ਫਿਰਿ ਆਥਵੈ ਰੈਣਿ ਸਬਾਈ ਜਾਇ ॥ ਆਵ ਘਟੈ ਨਰੁ ਨਾ ਬੁਝੈ ਨਿਤਿ ਮੂਸਾ ਲਾਜੁ ਟੁਕਾਇ ॥ ਗੁੜੁ ਮਿਠਾ ਮਾਇਆ ਪਸਰਿਆ ਮਨਮੁਖੁ ਲਗਿ ਮਾਖੀ ਪਚੈ ਪਚਾਇ ॥੧॥ ਭਾਈ ਰੇ ਮੈ ਮੀਤੁ ਸਖਾ ਪ੍ਰਭੁ ਸੋਇ ॥ ਪੁਤੁ ਕਲਤੁ ਮੋਹੁ ਬਿਖੁ ਹੈ ਅੰਤਿ ਬੇਲੀ ਕੋਇ ਨ ਹੋਇ ॥੧॥ ਰਹਾਉ ॥ ਗੁਰਮਤਿ ਹਰਿ ਲਿਵ ਉਬਰੇ ਅਲਿਪਤੁ ਰਹੇ ਸਰਣਾਇ ॥ ਓਨੀ ਚਲਣੁ ਸਦਾ ਨਿਹਾਲਿਆ ਹਰਿ ਖਰਚੁ ਲੀਆ ਪਤਿ ਪਾਇ ॥ ਗੁਰਮੁਖਿ ਦਰਗਹ ਮੰਨੀਅਹਿ ਹਰਿ ਆਪਿ ਲਏ ਗਲਿ ਲਾਇ ॥੨॥ ਗੁਰਮੁਖਾ ਨੋ ਪੰਥੁ ਪਰਗਟਾ ਦਰਿ ਠਾਕ ਨ ਕੋਈ ਪਾਇ ॥ ਹਰਿ ਨਾਮੁ ਸਲਾਹਨਿ ਨਾਮੁ ਮਨਿ ਨਾਮਿ ਰਹਨਿ ਲਿਵ ਲਾਇ ॥ ਅਨਹਦ ਧੁਨੀ ਦਰਿ ਵਜਦੇ ਦਰਿ ਸਚੈ ਸੋਭਾ ਪਾਇ ॥੩॥ ਜਿਨੀ ਗੁਰਮੁਖਿ ਨਾਮੁ ਸਲਾਹਿਆ ਤਿਨਾ ਸਭ ਕੋ ਕਹੈ ਸਾਬਾਸਿ ॥ ਤਿਨ ਕੀ ਸੰਗਤਿ ਦੇਹਿ ਪ੍ਰਭ ਮੈ ਜਾਚਿਕ ਕੀ ਅਰਦਾਸਿ ॥ ਨਾਨਕ ਭਾਗ ਵਡੇ ਤਿਨਾ ਗੁਰਮੁਖਾ ਜਿਨ ਅੰਤਰਿ ਨਾਮੁ ਪਰਗਾਸਿ ॥੪॥੩੩॥੩੧॥੬॥੭੦॥{ਪੰਨਾ 41-42} | ਹੇ ਭਾਈ! ਮੇਰੇ ਵਾਸਤੇ ਤਾਂ ਉਹ ਪਰਮਾਤਮਾ ਹੀ ਮਿੱਤਰ ਹੈ, ਸਾਥੀ ਹੈ। ਪੁੱਤਰ (ਦਾ) ਇਸਤ੍ਰੀ (ਦਾ) ਮੋਹ ਜ਼ਹਰ ਹੈ (ਜੋ ਆਤਮਕ ਜੀਵਨ ਨੂੰ ਮੁਕਾ ਦੇਂਦਾ ਹੈ, ਅਤੇ ਪੁੱਤਰ ਇਸਤ੍ਰੀ ਆਦਿਕ ਵਿਚੋਂ) ਅੰਤ ਵੇਲੇ ਕੋਈ ਸਾਥੀ (ਭੀ) ਨਹੀਂ ਬਣਦਾ।1। ਰਹਾਉ। ਦਿਨ ਚੜ੍ਹਦਾ ਹੈ ਫਿਰ ਡੁੱਬ ਜਾਂਦਾ ਹੈ, ਸਾਰੀ ਰਾਤ ਭੀ ਲੰਘ ਜਾਂਦੀ ਹੈ (ਇਸ ਕਰਕੇ ਤਰ੍ਹਾਂ ਸਹਜੇ ਸਹਜੇ) ਉਹ ਘਟਦੀ ਜਾਂਦੀ ਹੈ ਪਰ ਮਨੁੱਖ ਸਮਝਦਾ ਨਹੀਂ (ਗੁਜ਼ਰਦਾ ਸਮਾ ਮਨੁੱਖ ਦੀ ਉਮਰ ਨੂੰ ਇਉਂ ਕੱਟਦਾ ਜਾ ਰਿਹਾ ਹੈ ਜਿਵੇਂ) ਚੂਹਾ ਸਦਾ ਰੱਸੀ ਨੂੰ ਟੁੱਕਦਾ ਜਾਂਦਾ ਹੈ। (ਜਿਵੇਂ) ਗੁੜ (ਜੀਵਾਂ ਨੂੰ) ਮਿੱਠਾ (ਲੱਗਦਾ ਹੈ, ਤਿਵੇਂ) ਮਾਇਆ ਦਾ ਮਿੱਠਾ ਮੋਹ ਪ੍ਰਭਾਵ ਪਾ ਰਿਹਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੀ ਮਿਠਾਸ ਵਿਚ ਫਸ ਕੇ ਖ਼ੁਆਰ ਹੁੰਦਾ ਹੈ ਜਿਵੇਂ ਮੱਖੀ ਗੁੜ ਉਤੇ ਚੰਬੜ ਕੇ ਮਰ ਜਾਂਦੀ ਹੈ।1। (ਜੇਹੜੇ ਮਨੁੱਖ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਵਿਚ ਸੁਰਤਿ ਜੋੜਦੇ ਹਨ ਉਹ (ਇਸ ਮੌਤ ਤੋਂ) ਬਚ ਜਾਂਦੇ ਹਨ, ਪ੍ਰਭੂ ਦੀ ਸਰਨ ਪੈ ਕੇ ਉਹ ਨਿਰਲੇਪ ਰਹਿੰਦੇ ਹਨ। ਉਹਨਾਂ ਮਨੁੱਖਾਂ ਨੇ (ਜਗਤ ਤੋਂ ਆਖ਼ਰ) ਚਲੇ ਜਾਣ ਨੂੰ ਸਦਾ (ਸਾਹਮਣੇ) ਵੇਖਿਆ ਹੈ, ਉਹਨਾਂ ਨੇ ਪਰਮਾਤਮਾ ਦਾ ਨਾਮ (ਜੀਵਨ-ਸਫ਼ਰ ਵਾਸਤੇ) ਖ਼ਰਚ ਇਕੱਠਾ ਕੀਤਾ ਹੈ ਤੇ (ਲੋਕ ਪਰਲੋਕ ਵਿਚ) ਇੱਜ਼ਤ ਪਾਈ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਸਤਕਾਰੇ ਜਾਂਦੇ ਹਨ, ਪਰਮਾਤਮਾ ਆਪ ਉਹਨਾਂ ਨੂੰ ਆਪਣੇ ਗਲ ਲਾਂਦਾ ਹੈ।2। ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਨੂੰ (ਜੀਵਨ ਦਾ) ਰਸਤਾ ਸਾਫ਼ ਪੱਧਰਾ ਦਿੱਸਦਾ ਹੈ, ਪਰਮਾਤਮਾ ਦੇ ਦਰ ਤੇ ਉਹਨਾਂ ਦੇ ਪਹੁੰਚਣ ਦੇ ਰਾਹ ਵਿਚ ਕੋਈ ਰੁਕਾਵਟ ਨਹੀਂ ਪਾਂਦਾ। ਉਹ ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਰਹਿੰਦਾ ਹੈ, ਉਹ ਸਦਾ ਪ੍ਰਭੂ-ਨਾਮ ਵਿਚ ਸੁਰਤਿ ਜੋੜੀ ਰੱਖਦੇ ਹਨ। ਉਹਨਾਂ ਦੇ ਅੰਦਰ ਇਕ-ਰਸ ਸੁਰ ਨਾਲ ਪ੍ਰਭੂ ਦੀ ਸਿਫ਼ਤਿ ਦੇ (ਮਾਨੋ, ਵਾਜੇ) ਵੱਜਦੇ ਰਹਿੰਦੇ ਹਨ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਉਹਨਾਂ ਨੂੰ ਸੋਭਾ ਮਿਲਦੀ ਹੈ।3। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕੀਤੀ ਹੈ, ਹਰ ਕੋਈ ਉਹਨਾਂ ਨੂੰ ਵਾਹ ਵਾਹ ਆਖਦਾ ਹੈ। ਹੇ ਪ੍ਰਭੂ! ਮੈਂ ਮੰਗਤੇ ਦੀ ਤੇਰੇ ਅੱਗੇ ਅਰਜ਼ੋਈ ਹੈ ਕਿ ਮੈਨੂੰ ਉਹਨਾਂ ਦੀ ਸੰਗਤਿ ਬਖ਼ਸ਼। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਉਹਨਾਂ ਮਨੁੱਖਾਂ ਦੇ ਵੱਡੇ ਭਾਗ ਜਾਗ ਪੈਂਦੇ ਹਨ, ਜਿਨ੍ਹਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ (ਆਤਮਕ) ਚਾਨਣ ਪੈਦਾ ਕਰ ਦੇਂਦਾ ਹੈ।4। 33। 31।6। 70। | ਆਥਵੈ = ਡੁੱਬ ਜਾਂਦਾ ਹੈ। ਰੈਣਿ = ਰਾਤ। ਸਬਾਈ = ਸਾਰੀ। ਆਂਵ = ਉਮਰ। ਨਰੁ = ਮਨੁੱਖ। ਨਿਤਿ = ਸਦਾ। ਮੂਸਾ = ਚੂਹਾ। ਲਾਜੁ = {l^ju} ਰੱਸੀ। ਪਸਰਿਆ = ਖਿਲਰਿਆ ਹੋਇਆ ਹੈ, ਪ੍ਰਭਾਵ ਪਾ ਰਿਹਾ ਹੈ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਪਚੈ ਪਚਾਇ = ਖ਼ੁਆਰ ਹੁੰਦਾ ਹੈ।1। ਮੈ = ਮੇਰੇ ਵਾਸਤੇ, ਮੇਰਾ। ਸਖਾ = ਸਾਥੀ, ਮਿੱਤਰ। ਕਲਤੁ = {kl>} ਇਸਤ੍ਰੀ, ਵਹੁਟੀ। ਬਿਖੁ = ਜ਼ਹਰ।1। ਰਹਾਉ। ਉਬਰੇ = ਬਚ ਜਾਂਦੇ ਹਨ। ਅਲਿਪਤੁ = ਨਿਰਲੇਪ। ਓਨੀ = ਉਹਨਾਂ ਨੇ। ਨਿਹਾਲਿਆ = ਵੇਖ ਲਿਆ ਹੈ। ਪਤਿ = ਇੱਜ਼ਤ। ਮੰਨੀਅਹਿ = ਮੰਨੇ ਜਾਂਦੇ ਹਨ। ਗਲਿ = ਗਲ ਨਾਲ।2। ਪੰਥੁ = ਰਸਤਾ। ਪਰਗਟਾ = ਸਾਫ਼। ਦਰਿ = ਦਰ ਤੇ। ਠਾਕ = ਰੁਕਾਵਟ। ਸਲਾਹਨਿ = ਸਲਾਹੁੰਦੇ ਹਨ। ਮਨਿ = ਮਨ ਵਿਚ। ਨਾਮਿੁ = ਨਾਮ ਵਿਚ। ਅਨਹਦ ਧੁਨੀ = ਇਕ-ਰਸ ਸੁਰ ਨਾਲ ਵੱਜਣ ਵਾਲੇ। ਅਨਹਦ = {Anwhq} ਬਿਨਾ ਵਜਾਏ ਵੱਜਣ ਵਾਲੇ। ਦਰਿ = (ਉਹਨਾਂ ਦੇ) ਦਰ ਤੇ, ਉਹਨਾਂ ਦੇ ਹਿਰਦੇ ਵਿਚ।3। ਕਹੈ ਸਾਬਾਸਿ = ਸ਼ਾਬਾਸ਼ੇ ਆਖਦਾ ਹੈ, ਵਡਿਆਉਂਦਾ ਹੈ, ਆਦਰ ਦੇਂਦਾ ਹੈ। ਪ੍ਰਭ = ਹੇ ਪ੍ਰ੍ਰਭੂ! ਜਾਚਕਿ = ਮੰਗਤਾ। ਪਰਗਾਸਿ = ਪਰਗਾਸੇ, ਚਾਨਣ ਕਰਦਾ ਹੈ।4। |
42 | https://www.gurugranthdarpan.net/0042.html | ਸਿਰੀਰਾਗੁ ਮਹਲਾ ੫ ਘਰੁ ੧ ॥ ਕਿਆ ਤੂ ਰਤਾ ਦੇਖਿ ਕੈ ਪੁਤ੍ਰ ਕਲਤ੍ਰ ਸੀਗਾਰ ॥ ਰਸ ਭੋਗਹਿ ਖੁਸੀਆ ਕਰਹਿ ਮਾਣਹਿ ਰੰਗ ਅਪਾਰ ॥ ਬਹੁਤੁ ਕਰਹਿ ਫੁਰਮਾਇਸੀ ਵਰਤਹਿ ਹੋਇ ਅਫਾਰ ॥ ਕਰਤਾ ਚਿਤਿ ਨ ਆਵਈ ਮਨਮੁਖ ਅੰਧ ਗਵਾਰ ॥੧॥ ਮੇਰੇ ਮਨ ਸੁਖਦਾਤਾ ਹਰਿ ਸੋਇ ॥ ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੧॥ ਰਹਾਉ ॥ ਕਪੜਿ ਭੋਗਿ ਲਪਟਾਇਆ ਸੁਇਨਾ ਰੁਪਾ ਖਾਕੁ ॥ ਹੈਵਰ ਗੈਵਰ ਬਹੁ ਰੰਗੇ ਕੀਏ ਰਥ ਅਥਾਕ ॥ ਕਿਸ ਹੀ ਚਿਤਿ ਨ ਪਾਵਹੀ ਬਿਸਰਿਆ ਸਭ ਸਾਕ ॥ ਸਿਰਜਣਹਾਰਿ ਭੁਲਾਇਆ ਵਿਣੁ ਨਾਵੈ ਨਾਪਾਕ ॥੨॥ ਲੈਦਾ ਬਦ ਦੁਆਇ ਤੂੰ ਮਾਇਆ ਕਰਹਿ ਇਕਤ ॥ ਜਿਸ ਨੋ ਤੂੰ ਪਤੀਆਇਦਾ ਸੋ ਸਣੁ ਤੁਝੈ ਅਨਿਤ ॥ ਅਹੰਕਾਰੁ ਕਰਹਿ ਅਹੰਕਾਰੀਆ ਵਿਆਪਿਆ ਮਨ ਕੀ ਮਤਿ ॥ ਤਿਨਿ ਪ੍ਰਭਿ ਆਪਿ ਭੁਲਾਇਆ ਨਾ ਤਿਸੁ ਜਾਤਿ ਨ ਪਤਿ ॥੩॥ ਸਤਿਗੁਰਿ ਪੁਰਖਿ ਮਿਲਾਇਆ ਇਕੋ ਸਜਣੁ ਸੋਇ ॥ ਹਰਿ ਜਨ ਕਾ ਰਾਖਾ ਏਕੁ ਹੈ ਕਿਆ ਮਾਣਸ ਹਉਮੈ ਰੋਇ ॥ ਜੋ ਹਰਿ ਜਨ ਭਾਵੈ ਸੋ ਕਰੇ ਦਰਿ ਫੇਰੁ ਨ ਪਾਵੈ ਕੋਇ ॥ ਨਾਨਕ ਰਤਾ ਰੰਗਿ ਹਰਿ ਸਭ ਜਗ ਮਹਿ ਚਾਨਣੁ ਹੋਇ ॥੪॥੧॥੭੧॥{ਪੰਨਾ 42} | ਹੇ ਮੇਰੇ ਮਨ! ਉਹ ਪਰਮਾਤਮਾ ਆਪ ਹੀ ਸੁਖਾਂ ਦਾ ਦੇਣ ਵਾਲਾ ਹੈ। (ਉਹ ਪਰਮਾਤਮਾ) ਗੁਰੂ ਦੀ ਕਿਰਪਾ ਨਾਲ ਮਿਲਦਾ ਹੈ (ਆਪਣੀ ਹੀ) ਮਿਹਰ ਨਾਲ ਮਿਲਦਾ ਹੈ।1। ਰਹਾਉ। ਹੇ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ! ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਮਨੁੱਖ! ਹੇ ਮੂਰਖ! ਤੂੰ (ਆਪਣੇ) ਪੁੱਤਰਾਂ ਨੂੰ ਵੇਖ ਕੇ (ਆਪਣੀ) ਇਸਤ੍ਰੀ ਦੇ ਹਾਵ-ਭਾਵ ਨੂੰ ਵੇਖ ਕੇ ਕਿਉਂ ਮਸਤ ਹੋ ਰਿਹਾ ਹੈਂ? ਤੂੰ (ਦੁਨੀਆ ਦੇ ਕਈ) ਰਸ ਭੋਗਦਾ ਹੈਂ, ਤੂੰ (ਕਈ ਤਰ੍ਹਾਂ ਦੀਆਂ) ਖ਼ੁਸ਼ੀਆਂ ਮਾਣਦਾ ਹੈਂ, ਤੂੰ ਅਨੇਕਾਂ (ਕਿਸਮ ਦੀਆਂ) ਮੌਜਾਂ ਮਾਣਦਾ ਹੈਂ। ਤੂੰ ਬੜੇ ਹੁਕਮ (ਭੀ) ਕਰਦਾ ਹੈਂ, ਤੂੰ ਅਹੰਕਾਰੀ ਹੋ ਕੇ (ਲੋਕਾਂ ਨਾਲ ਅਹੰਕਾਰ ਵਾਲਾ) ਵਰਤਾਉ ਕਰਦਾ ਹੈਂ। ਤੈਨੂੰ ਕਰਤਾਰ ਚੇਤੇ ਹੀ ਨਹੀਂ ਰਿਹਾ।1। (ਹੇ ਮੂਰਖ!) ਤੂੰ ਖਾਣ ਵਿਚ ਹੰਢਾਣ ਵਿਚ ਮਸਤ ਹੋ ਰਿਹਾ ਹੈਂ, ਤੂੰ ਸੋਨਾ ਚਾਂਦੀ ਧਰਤੀ ਇਕੱਠੀ ਕਰ ਰਿਹਾ ਹੈਂ। ਤੂੰ ਕਈ ਕਿਸਮਾਂ ਦੇ ਵਧੀਆ ਘੋੜੇ, ਵਧੀਆ ਹਾਥੀ ਤੇ ਕਦੇ ਨਾਹ ਥੱਕਣ ਵਾਲੇ ਰਥ ਇਕੱਠੇ ਕਰ ਲਏ ਹਨ। (ਮਾਇਆ ਦੀ ਮਸਤੀ ਵਿਚ) ਤੂੰ ਆਪਣੇ ਸਾਕ ਸਨਬੰਧੀਆਂ ਨੂੰ (ਭੀ) ਭੁਲਾ ਬੈਠਾ ਹੈਂ, ਕਿਸੇ ਨੂੰ ਤੂੰ ਆਪਣੇ ਚਿੱਤ ਵਿਚ ਨਹੀਂ ਲਿਆਉਂਦਾ। ਪਰਮਾਤਮਾ ਦੇ ਨਾਮ ਤੋਂ ਬਿਨਾ ਤੂੰ (ਆਤਮਕ ਜੀਵਨ ਵਿਚ) ਗੰਦਾ ਹੈਂ, ਸਿਰਜਨਹਾਰ ਪ੍ਰਭੂ ਨੇ (ਤੈਨੂੰ) ਆਪਣੇ ਮਨੋਂ ਲਾਹ ਦਿੱਤਾ ਹੈ।2। (ਹੇ ਮੂਰਖ!) ਤੂੰ (ਧੱਕੇ ਧੋੜੇ ਕਰ ਕੇ) ਮਾਇਆ ਇਕੱਠੀ ਕਰਦਾ ਹੈਂ (ਜਿਸ ਕਰਕੇ ਲੋਕਾਂ ਦੀਆਂ) ਬਦ-ਅਸੀਸਾਂ ਲੈਂਦਾ ਹੈਂ। (ਪਰ) ਜਿਸ (ਪਰਵਾਰ) ਨੂੰ ਤੂੰ (ਇਸ ਮਾਇਆ ਨਾਲ) ਖ਼ੁਸ਼ ਕਰਦਾ ਹੈਂ ਉਹ ਤੇਰੇ ਸਮੇਤ ਹੀ ਨਾਸਵੰਤ ਹੈ। ਹੇ ਅਹੰਕਾਰੀ! ਤੂੰ ਆਪਣੇ ਮਨ ਦੀ ਮਤਿ ਦੇ ਦਬਾਉ ਹੇਠ ਆਇਆ ਹੋਇਆ ਹੈਂ ਤੇ (ਮਾਇਆ ਦਾ) ਮਾਣ ਕਰਦਾ ਹੈਂ। ਜਿਸ (ਮੰਦ ਭਾਗੀ ਜੀਵ) ਨੂੰ ਉਸ ਪ੍ਰਭੂ ਨੇ ਆਪ ਹੀ ਕੁਰਾਹੇ ਪਾ ਦਿੱਤਾ ਹੈ (ਪ੍ਰਭੂ ਦੀ ਹਜ਼ੂਰੀ ਵਿਚ) ਨਾਹ ਉਸ ਦੀ (ਉੱਚੀ) ਜਾਤਿ (ਮੁੱਲ ਪਾਂਦੀ ਹੈ) ਨਾਹ (ਦੁਨੀਆ ਵਾਲੀ ਕੋਈ) ਇੱਜ਼ਤ।3। ਅਕਾਲ ਪੁਰਖ ਦੇ ਰੂਪ ਸਤਿਗੁਰੂ ਨੇ ਜਿਸ ਮਨੁੱਖ ਨੂੰ ਉਹ ਪ੍ਰਭੂ-ਸੱਜਣ ਹੀ ਮਿਲਾ ਦਿੱਤਾ ਹੈ, ਪ੍ਰਭੂ ਦੇ ਉਸ ਸੇਵਕ ਦਾ ਰਾਖਾ (ਹਰ ਥਾਂ) ਪ੍ਰਭੂ ਆਪ ਹੀ ਬਣਦਾ ਹੈ। ਦੁਨੀਆ ਦੇ ਬੰਦੇ ਉਸ ਦਾ ਕੁਝ ਵਿਗਾੜ ਨਹੀਂ ਸਕਦੇ। (ਪਰ ਆਪਣੀ) ਹਉਮੈ ਵਿਚ (ਫਸਿਆ ਮਨੁੱਖ) ਦੁਖੀ (ਹੀ) ਹੁੰਦਾ ਹੈ। ਪਰਮਾਤਮਾ ਦੇ ਸੇਵਕ ਨੂੰ ਜੋ ਚੰਗਾ ਲੱਗਦਾ ਹੈ, ਪਰਮਾਤਮਾ ਉਹੀ ਕਰਦਾ ਹੈ। ਪਰਮਾਤਮਾ ਦੇ ਦਰ ਤੇ ਉਸ ਦੀ ਗੱਲ ਦਾ ਕੋਈ ਮੋੜਾ ਨਹੀਂ ਕਰ ਸਕਦਾ। ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਹ ਸਾਰੇ ਜਗਤ ਵਿਚ ਚਾਨਣ(-ਮੁਨਾਰਾ) ਬਣ ਜਾਂਦਾ ਹੈ।4।1। 71। | ਰਤਾ = ਰੱਤਾ, ਮਸਤ। ਭੋਗਹਿ = ਤੂੰ ਭੋਗਦਾ ਹੈਂ। ਅਪਾਰ = ਬੇਅੰਤ। ਫੁਰਮਾਇਸੀ = {ਲਫ਼ਜ਼ 'ਫੁਰਮਾਇਸਿ' ਤੋਂ ਬਹੁ-ਵਚਨ} ਹੁਕਮ। ਅਫਾਰ = ਅਹੰਕਾਰੀ, ਆਫਰਿਆ ਹੋਇਆ। ਚਿਤਿ = (ਤੇਰੇ) ਚਿੱਤ ਵਿਚ। ਆਵਈ = ਆਵਏ, ਆਵੈ, ਆਉਂਦਾ। ਮਨਮੁਖ = ਹੇ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ! ਅੰਧ = ਹੇ ਅੰਨ੍ਹੇ! ਗਵਾਰ = ਹੇ ਮੂਰਖ!।1। ਸੋਇ = ਉਹ ਹੀ। ਗੁਰੁ ਪਰਸਾਦੀ = ਗੁਰੂ ਦੀ ਕਿਰਪਾ ਨਾਲ। ਕਰਮਿ = {ਕਰਮੁ = ਬਖ਼ਸ਼ਸ਼} ਮਿਹਰ ਨਾਲ।1। ਰਹਾਉ। ਕਪੜਿ = ਕੱਪੜੇ ਵਿਚ, ਕੱਪੜੇ ਹੰਢਾਣ ਵਿਚ। ਭੋਗਿ = ਭੋਗ ਵਿਚ, ਖਾਣ ਵਿਚ। ਲਪਟਾਇਆ = ਮਸਤ, ਫਸਿਆ ਹੋਇਆ। ਰੁਪਾ = ਰੁੱਪਾ, ਚਾਂਦੀ। ਖਾਕੁ = ਧਰਤੀ। ਹੈਵਰ = {hXvr} ਵਧੀਆ ਘੋੜੇ। ਗੈਵਰ = {gj vr} ਵਧੀਆ ਹਾਥੀ। ਬਹੁ ਰੰਗੇ = ਕਈ ਰੰਗਾਂ ਦੇ, ਕਈ ਕਿਸਮਾਂ ਦੇ। ਅਥਾਕ = ਅਥੱਕ, ਨਾਹ ਥੱਕਣ ਵਾਲੇ। ਪਾਵਹੀ = ਪਾਵਹਿ, ਤੂੰ ਪਾਂਦਾ, ਲਿਆਉਂਦਾ। ਸਾਕ = ਸਨਬੰਧੀ। ਸਿਰਜਣਹਾਰਿ = ਸਿਰਜਨਹਾਰ ਨੇ। ਨਾਪਾਕ = ਗੰਦਾ, ਮਲੀਨ, ਅਪਵਿਤ੍ਰ।2। ਬਦ ਦੁਆਇ = ਬਦ ਅਸੀਸਾਂ। ਇਕਤ = ਇਕਤ੍ਰ, ਇਕੱਠੀ। ਜਿਸ ਨੋ = ਜਿਸ (ਕੁਟੰਬ) ਨੂੰ। ਪਤੀਆਇਦਾ = ਖ਼ੁਸ਼ ਕਰਦਾ ਹੈਂ। ਸਣੁ = ਸਮੇਤ। ਸਣੁ ਤੁਝੈ = ਤੇਰੇ ਸਮੇਤ। ਅਨਿਤ = ਨਾਹ ਨਿੱਤ ਰਹਿਣ ਵਾਲਾ, ਨਾਸਵੰਤ। ਵਿਆਪਿਆ = ਫਸਿਆ ਹੋਇਆ, ਦਬਾ ਵਿਚ ਆਇਆ ਹੋਇਆ। ਤਿਨਿ = ਉਸ ਨੇ। ਪ੍ਰਭ = ਪ੍ਰਭੂ ਨੇ। ਤਿਨਿ ਪ੍ਰਭਿ = ਉਸ ਪ੍ਰਭੂ ਨੇ। ਪਤਿ = (ਦੁਨੀਆਵੀ) ਇੱਜ਼ਤ।3। ਸਤਿਗੁਰਿ = ਸਤਿਗੁਰ ਨੇ। ਪੁਰਖਿ = ਪੁਰਖ ਨੇ। ਸਤਿਗੁਰਿ ਪੁਰਖਿ = ਅਕਾਲ ਪੁਰਖ ਦੇ ਰੂਪ ਗੁਰੂ ਨੇ। ਮਾਣਸ = (ਬਹੁ-ਬਚਨ) ਮਨੁੱਖ। ਰੋਇ = ਰੋਂਦਾ ਹੈ। ਦਰਿ = ਦਰ ਤੇ। ਫੇਰੁ = ਮੋੜਾ। ਰੰਗਿ = ਪ੍ਰੇਮ ਵਿਚ। ਚਾਨਣੁ = ਚਾਨਣ (-ਮੁਨਾਰਾ) ।4। |
42 | https://www.gurugranthdarpan.net/0042.html | ਸਿਰੀਰਾਗੁ ਮਹਲਾ ੫ ॥ ਮਨਿ ਬਿਲਾਸੁ ਬਹੁ ਰੰਗੁ ਘਣਾ ਦ੍ਰਿਸਟਿ ਭੂਲਿ ਖੁਸੀਆ ॥ ਛਤ੍ਰਧਾਰ ਬਾਦਿਸਾਹੀਆ ਵਿਚਿ ਸਹਸੇ ਪਰੀਆ ॥੧॥ ਭਾਈ ਰੇ ਸੁਖੁ ਸਾਧਸੰਗਿ ਪਾਇਆ ॥ ਲਿਖਿਆ ਲੇਖੁ ਤਿਨਿ ਪੁਰਖਿ ਬਿਧਾਤੈ ਦੁਖੁ ਸਹਸਾ ਮਿਟਿ ਗਇਆ ॥੧॥ ਰਹਾਉ ॥ ਜੇਤੇ ਥਾਨ ਥਨੰਤਰਾ ਤੇਤੇ ਭਵਿ ਆਇਆ ॥ ਧਨ ਪਾਤੀ ਵਡ ਭੂਮੀਆ ਮੇਰੀ ਮੇਰੀ ਕਰਿ ਪਰਿਆ ॥੨॥ ਹੁਕਮੁ ਚਲਾਏ ਨਿਸੰਗ ਹੋਇ ਵਰਤੈ ਅਫਰਿਆ ॥ ਸਭੁ ਕੋ ਵਸਗਤਿ ਕਰਿ ਲਇਓਨੁ ਬਿਨੁ ਨਾਵੈ ਖਾਕੁ ਰਲਿਆ ॥੩॥ ਕੋਟਿ ਤੇਤੀਸ ਸੇਵਕਾ ਸਿਧ ਸਾਧਿਕ ਦਰਿ ਖਰਿਆ ॥ ਗਿਰੰਬਾਰੀ ਵਡ ਸਾਹਬੀ ਸਭੁ ਨਾਨਕ ਸੁਪਨੁ ਥੀਆ ॥੪॥੨॥੭੨॥{ਪੰਨਾ 42} | ਹੇ ਭਾਈ! ਸਾਧ ਸੰਗਤਿ ਵਿਚ (ਹੀ) ਸੁਖ ਮਿਲਦਾ ਹੈ। ਉਸ ਅਕਾਲ ਪੁਰਖ ਸਿਰਜਨਹਾਰ ਨੇ (ਜਿਸ ਦੇ ਮੱਥੇ ਉੱਤੇ ਚੰਗੇ ਭਾਗਾਂ ਦਾ) ਲੇਖ ਲਿਖ ਦਿੱਤਾ (ਉਸ ਨੂੰ ਸਤਸੰਗ ਮਿਲਦਾ ਹੈ ਤੇ ਉਸ ਦਾ) ਦੁੱਖ ਸਹਮ ਦੂਰ ਹੋ ਜਾਂਦਾ ਹੈ।1। ਰਹਾਉ। ਜੇ ਕਿਸੇ ਮਨੁੱਖ ਦੇ ਮਨ ਵਿਚ ਕਈ ਕਿਸਮਾਂ ਦਾ ਬਹੁਤ ਚਾ-ਮਲ੍ਹਾਰ ਹੋਵੇ, ਜੇ ਉਸ ਦੀ ਨਿਗਾਹ (ਦੁਨੀਆ ਦੀਆਂ) ਖ਼ੁਸ਼ੀਆਂ ਵਿਚ ਹੀ ਭੁੱਲੀ ਰਹੇ, ਜੇ ਅਜੇਹੀਆਂ ਬਾਦਿਸ਼ਾਹੀਆਂ ਮਿਲੀਆਂ ਹੋਈਆਂ ਹੋਣ ਕਿ ਸਿਰ ਉੱਤੇ ਛਤਰ ਟਿਕੇ ਰਹਿਣ, ਤਾਂ ਭੀ (ਸਾਧ ਸੰਗਤਿ ਤੋਂ ਬਿਨਾ ਇਹ ਸਭ ਮੌਜਾਂ) ਸਹਮ ਵਿਚ ਪਾਈ ਰੱਖਦੀਆਂ ਹਨ।1। ਧਰਤੀ ਦੇ ਜਿਤਨੇ ਭੀ ਸੋਹਣੇ ਸੋਹਣੇ ਥਾਂ ਹਨ (ਜੇ ਕੋਈ ਮਨੁੱਖ) ਉਹ ਸਾਰੇ ਹੀ ਥਾਂ ਭਉਂ ਭਉਂ ਕੇ ਵੇਖ ਆਇਆ ਹੋਵੇ, ਜੇ ਕੋਈ ਬਹੁਤ ਧਨਾਢ ਹੋਵੇ, ਬਹੁਤ ਭੁਇਂ ਦਾ ਮਾਲਕ ਹੋਵੇ, ਤਾਂ ਭੀ (ਸਾਧ ਸੰਗਤਿ ਤੋਂ ਬਿਨਾ) 'ਮੇਰੀ ਭੁਇਂ' ਆਖ ਆਖ ਕੇ ਦੁਖੀ ਰਹਿੰਦਾ ਹੈ।2। ਜੇ ਕੋਈ ਮਨੁੱਖ ਡਰ-ਖ਼ਤਰਾ-ਝਾਕਾ ਲਾਹ ਕੇ (ਲੋਕਾਂ ਉੱਤੇ) ਆਪਣਾ ਹੁਕਮ ਚਲਾਏ, ਲੋਕਾਂ ਨਾਲ ਬੜੀ ਆਕੜ ਵਾਲਾ ਸਲੂਕ ਕਰੇ, ਜੇ ਉਸ ਨੇ ਹਰੇਕ ਨੂੰ ਆਪਣੇ ਵੱਸ ਵਿਚ ਕਰ ਲਿਆ ਹੋਵੇ ਤਾਂ ਭੀ (ਸਾਧ ਸੰਗਤਿ ਤੋਂ ਵਾਂਜਿਆ ਰਹਿ ਕੇ ਪਰਮਾਤਮਾ ਦੇ) ਨਾਮ ਤੋਂ ਬਿਨਾ (ਸੁਖ ਨਹੀਂ ਮਿਲਦਾ, ਤੇ ਆਖ਼ਰ) ਮਿੱਟੀ ਵਿਚ ਰਲ ਜਾਂਦਾ ਹੈ।3। ਜੇ ਕੋਈ ਇਤਨੀ ਵੱਡੀ ਹਕੂਮਤਿ ਦਾ ਮਾਲਕ ਹੋ ਜਾਏ, ਕਿ ਭਾਰੀ ਜ਼ਿੰਮੇਵਾਰੀ ਭੀ ਮਿਲ ਜਾਏ, ਤੇ ਤੇਤੀ ਕ੍ਰੋੜ ਦੇਵਤੇ ਉਸ ਦੇ ਸੇਵਕ ਬਣ ਜਾਣ, ਸਿੱਧ ਤੇ ਸਾਧਿਕ ਉਸ ਦੇ ਦਰ ਤੇ ਖਲੋਤੇ ਰਹਿਣ, ਤਾਂ ਭੀ, ਹੇ ਨਾਨਕ! (ਸਾਧ ਸੰਗਤਿ ਤੋਂ ਬਿਨਾ ਸੁਖ ਨਹੀਂ ਮਿਲਦਾ, ਤੇ) ਇਹ ਸਭ ਕੁਝ (ਆਖ਼ਰ) ਸੁਪਨਾ ਹੀ ਹੋ ਜਾਂਦਾ ਹੈ।4।2। 72। | ਮਨਿ = ਮਨ ਵਿਚ। ਬਿਲਾਸੁ = ਖੇਲ-ਤਮਾਸ਼ਾ। ਬਹੁ ਰੰਗੁ = ਕਈ ਰੰਗਾਂ ਦਾ। ਘਣਾ = ਬਹੁਤ। ਦ੍ਰਿਸਟਿ = ਨਜ਼ਰ, ਨਿਗਾਹ। ਭੂਲਿ = ਭੁੱਲ ਕੇ। ਛਤ੍ਰਧਾਰ ਬਾਦਿਸਾਹੀਆ = ਉਹ ਬਾਦਸ਼ਾਹੀਆਂ ਜਿਨ੍ਹਾਂ ਦੀ ਬਰਕਤਿ ਨਾਲ ਸਿਰ ਉੱਤੇ ਛਤਰ ਟਿਕੇ ਹੋਏ ਹੋਣ। ਸਹਸਾ = ਸਹਿਮ, ਫ਼ਿਕਰ। ਸਾਧ ਸੰਗਿ = ਸਾਧ ਸੰਗ ਵਿਚ। ਤਿਨਿ = ਉਸ ਨੇ। ਪੁਰਖਿ = (ਅਕਾਲ-) ਪੁਰਖ ਨੇ। ਬਿਧਾਤੈ = ਸਿਰਜਨਹਾਰ ਨੇ।1। ਰਹਾਉ। ਥਾਨ ਥਨੰਤਰਾ = ਥਾਨ ਥਾਨ ਅੰਤਰਾ, ਧਰਤੀ ਦੇ ਹੋਰ ਹੋਰ ਥਾਂ, ਅਨੇਕਾਂ ਥਾਂ। ਭਵਿ ਆਇਆ = ਭਉਂ ਕੇ (ਵੇਖ) ਆਇਆ। ਧਨਪਾਤੀ = ਧਨਾਢ। ਭੂਮੀਆ = ਭੁਇਂ ਦਾ ਮਾਲਕ।2। ਨਿਸੰਗ = ਝਾਕੇ ਤੋਂ ਬਿਨਾ। ਅਫਰਿਆ = ਆਫਰਿਆ ਹੋਇਆ, ਅਹੰਕਾਰੀ। ਸਭੁ ਕੋ = ਹਰੇਕ ਜੀਵ। ਵਸਗਤਿ = ਵੱਸ ਵਿਚ। ਲਇਓਨੁ = ਲਿਆ ਹੈ ਉਸ ਨੇ। ਖਾਕੁ = ਮਿੱਟੀ (ਵਿਚ) ।3। ਕੋਟਿ ਤੇਤੀਸ = ਤੇਤੀ ਕ੍ਰੋੜ (ਦੇਵਤੇ) । ਦਰਿ = ਦਰ ਤੇ। ਗਿਰੰਬਾਰੀ = ਗਿਰਾਂ ਬਾਰੀ, ਭਾਰੀ ਜ਼ਿੰਮੇਵਾਰੀ ਵਾਲੀ। ਗਿਰਾਂ = ਭਾਰੀ। ਬਾਰ = ਬੋਝ, ਜ਼ਿੰਮੇਵਾਰੀ। ਸਾਹਬੀ = ਹਕੂਮਤਿ। ਥੀਆ = ਹੋ ਜਾਂਦਾ ਹੈ।4। |
43 | https://www.gurugranthdarpan.net/0043.html | ਸਿਰੀਰਾਗੁ ਮਹਲਾ ੫ ॥ ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥ ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ ਬੇਬਾਣਿ ॥ ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥੧॥ ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥ ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ॥੧॥ ਰਹਾਉ ॥ ਕੁਦਮ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥ ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥ ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ ਸਮਾਲਿ ॥੨॥ ਜੋ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥ ਜਿਥੈ ਜਾਇ ਤੁਧੁ ਵਰਤਣਾ ਤਿਸ ਕੀ ਚਿੰਤਾ ਨਾਹਿ ॥ ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥੩॥ ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥ ਚਾਰੇ ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥ ਨਾਨਕ ਸਚੈ ਪਾਤਿਸਾਹਿ ਡੁਬਦਾ ਲਇਆ ਕਢਾਇ ॥੪॥੩॥੭੩॥{ਪੰਨਾ 43} | ਹੇ ਪ੍ਰਾਣੀ! ਤੂੰ (ਜਗਤ ਵਿਚ ਪਰਮਾਤਮਾ ਦੇ ਨਾਮ ਦਾ) ਲਾਭ ਖੱਟਣ ਵਾਸਤੇ ਆਇਆ ਹੈਂ। ਤੂੰ ਕਿਸ ਖ਼ੁਆਰੀ ਵਾਲੇ ਕੰਮ ਵਿਚ ਰੁੱਝਾ ਪਿਆ ਹੈਂ? ਤੇਰੀ ਸਾਰੀ ਜ਼ਿੰਦਗੀ ਦੀ ਰਾਤ ਮੁੱਕਦੀ ਜਾ ਰਹੀ ਹੈ।1। ਰਹਾਉ। ਹਰ ਰੋਜ਼ ਉੱਦਮ ਨਾਲ ਇਸ ਸਰੀਰ ਨੂੰ ਪਾਲੀ ਪੋਸੀਦਾ ਹੈ, (ਜ਼ਿੰਦਗੀ ਦਾ ਮਨੋਰਥ) ਸਮਝਣ ਤੋਂ ਬਿਨਾ ਇਹ ਮੂਰਖ ਤੇ ਬੇ-ਸਮਝ ਹੀ ਰਹਿੰਦਾ ਹੈ। ਇਸ ਨੂੰ ਕਦੇ ਉਹ ਪਰਮਾਤਮਾ (ਜਿਸ ਨੇ ਇਸ ਨੂੰ ਪੈਦਾ ਕੀਤਾ ਹੈ) ਚੇਤੇ ਨਹੀਂ ਆਉਂਦਾ, ਤੇ ਆਖ਼ਰ ਇਹ ਮਸਾਣਾਂ ਵਿਚ ਸੁੱਟ ਦਿੱਤਾ ਜਾਇਗਾ। (ਹੇ ਪ੍ਰਾਣੀ! ਅਜੇ ਭੀ ਵੇਲਾ ਹੈ, ਆਪਣੇ) ਗੁਰੂ ਨਾਲ ਚਿੱਤ ਜੋੜ, ਤੇ (ਪਰਮਾਤਮਾ ਦਾ ਨਾਮ ਸਿਮਰ ਕੇ) ਸਦਾ ਕਾਇਮ ਰਹਿਣ ਵਾਲਾ ਆਤਮਕ ਆਨੰਦ ਮਾਣ।1। ਪਸ਼ੂ ਕਲੋਲ ਕਰਦਾ ਹੈ ਪੰਛੀ ਕਲੋਲ ਕਰਦਾ ਹੈ (ਪਸ਼ੂ ਨੂੰ ਪੰਛੀ ਨੂੰ) ਮੌਤ ਨਹੀਂ ਦਿੱਸਦੀ, (ਪਰ) ਮਨੁੱਖ ਭੀ ਉਸੇ ਹੀ ਸਾਥ ਵਿਚ (ਜਾ ਰਲਿਆ ਹੈ, ਪਸ਼ੂ ਪੰਛੀ ਵਾਂਗ ਇਸ ਨੂੰ ਭੀ ਮੌਤ ਚੇਤੇ ਨਹੀਂ, ਤੇ ਇਹ) ਮਾਇਆ ਦੇ ਜਾਲ ਵਿਚ ਫਸਿਆ ਪਿਆ ਹੈ। ਮਾਇਆ ਦੇ ਜਾਲ ਤੋਂ ਬਚੇ ਹੋਏ ਉਹੀ ਬੰਦੇ ਦਿੱਸਦੇ ਹਨ, ਜੇਹੜੇ ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ ਹਿਰਦੇ ਵਿਚ ਵਸਾਂਦੇ ਹਨ।2। (ਹੇ ਪ੍ਰਾਣੀ!) ਜੇਹੜਾ (ਇਹ) ਘਰ ਛੱਡ ਕੇ ਸਦਾ ਲਈ ਤੁਰ ਜਾਣਾ ਹੈ, ਉਹ ਤੈਨੂੰ ਆਪਣੇ ਮਨ ਵਿਚ (ਪਿਆਰਾ) ਲੱਗ ਰਿਹਾ ਹੈ, ਤੇ ਜਿਥੇ ਜਾ ਕੇ ਤੇਰਾ ਵਾਹ ਪੈਣਾ ਹੈ ਉਸ ਦਾ ਤੈਨੂੰ (ਰਤਾ ਭੀ) ਫ਼ਿਕਰ ਨਹੀਂ। (ਸਭ ਜੀਵ ਮਾਇਆ ਦੇ ਮੋਹ ਵਿਚ ਫਸੇ ਪਏ ਹਨ, ਇਸ ਮੋਹ ਵਿਚ) ਫਸੇ ਹੋਏ ਉਹੀ ਬੰਦੇ ਨਿਕਲਦੇ ਹਨ ਜੇਹੜੇ ਗੁਰੂ ਦੀ ਚਰਨੀਂ ਪੈ ਜਾਂਦੇ ਹਨ।3। (ਪਰ ਮਾਇਆ ਦਾ ਮੋਹ ਹੈ ਹੀ ਬੜਾ ਪ੍ਰਬਲ, ਇਸ ਵਿਚੋਂ ਗੁਰੂ ਤੋਂ ਬਿਨਾ) ਕੋਈ ਬਚਾ ਨਹੀਂ ਸਕਦਾ, (ਗੁਰੂ ਤੋਂ ਬਿਨਾ ਅਜੇਹੀ ਸਮਰਥਾ ਵਾਲਾ) ਕੋਈ ਨਹੀਂ ਦਿੱਸਦਾ। ਮੈਂ ਤਾਂ ਸਾਰੀ ਸ੍ਰਿਸ਼ਟੀ ਢੂੰਡ ਕੇ ਗੁਰੂ ਦੀ ਸਰਨ ਆ ਪਿਆ ਹਾਂ। ਹੇ ਨਾਨਕ (ਆਖ–) ਸੱਚੇ ਪਾਤਿਸ਼ਾਹ ਨੇ, ਗੁਰੂ ਨੇ ਮੈਨੂੰ (ਮਾਇਆ ਦੇ ਮੋਹ ਦੇ ਸਮੁੰਦਰ ਵਿਚ) ਡੁੱਬਦੇ ਨੂੰ ਕੱਢ ਲਿਆ ਹੈ।4।3। 73। | ਭਲਕੇ = ਨਿੱਤ, ਹਰ ਰੋਜ਼। ਉਠਿ = ਉੱਠ ਕੇ, ਉੱਦਮ ਨਾਲ। ਪਪੋਲੀਐ = ਪਾਲੀ ਪੋਸੀਦੀ ਹੈ। ਮੁਗਧ = ਮੂਰਖ। ਅਜਾਣਿ = ਬੇ-ਸਮਝ। ਚਿਤਿ = ਚਿੱਤ ਵਿਚ। ਛੁਟੈਗੀ = ਇਕੱਲੀ ਛੱਡ ਦਿੱਤੀ ਜਾਇਗੀ। ਬੇਬਾਣਿ = ਬੀਆਬਾਨਿ ਵਿਚ, ਜੰਗਲ ਵਿਚ, ਮਸਾਣਾਂ ਵਿਚ। ਸੇਤੀ = ਨਾਲ। ਰੰਗੁ = ਆਤਮਕ ਆਨੰਦ।1। ਲਾਹਾ = ਲਾਭ। ਲੈਣਿ = ਲੈਣ ਵਾਸਤੇ। ਕਿਤੁ = ਕਿਸ ਵਿਚ? ਕੁਫਕੜੇ = ਫੱਕੜੀ ਪੈਣ ਵਾਲੇ ਕੰਮ ਵਿਚ, ਖ਼ੁਆਰੀ ਵਾਲੇ ਕੰਮ ਵਿਚ। ਰੈਣਿ = (ਉਮਰ ਦੀ) ਰਾਤ।1। ਰਹਾਉ। ਕੁਦਮੁ = ਕਲੋਲ। ਪੰਖੀਆ = ਪੰਛੀ। ਕਾਲੁ = ਮੌਤ। ਓਤੈ ਸਾਥਿ = ਉਸੇ ਟੋਲੇ ਵਿਚ, ਉਸੇ ਤਰ੍ਹਾਂ ਦਾ। ਜਾਲਿ = ਜਾਲ ਵਿਚ। ਮੁਕਤੇ = (ਜਾਲ ਵਿਚੋਂ) ਆਜ਼ਾਦ। ਸੇਈ = ਉਹੀ ਬੰਦੇ। ਭਾਲੀਅਹਿ = ਮਿਲਦੇ ਹਨ। ਜਿ = ਜਿਹੜੇ।2। ਤੁਧੁ = ਤੂੰ। ਚਿੰਤਾ = ਖ਼ਿਆਲ। ਪਾਹਿ = ਪੈਂਦੇ ਹਨ।3। ਨ ਦਿਖਾਇ = ਨਹੀਂ ਦਿੱਸ ਆਉਂਦਾ। ਚਾਰੇ ਕੁੰਡਾ = ਚਾਰੇ ਪਾਸੇ, ਸਾਰੀ ਦੁਨੀਆ (ਕੁੰਡਾਂ) । ਸਚੈ ਪਾਤਿਸਾਹਿ = ਸੱਚੇ ਪਾਤਿਸ਼ਾਹ ਨੇ, ਸਤਿਗੁਰੂ ਨੇ।4। |
43 | https://www.gurugranthdarpan.net/0043.html | ਸਿਰੀਰਾਗੁ ਮਹਲਾ ੫ ॥ ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣਹਾਰੁ ॥ ਮਾਇਆ ਕਾਮਿ ਵਿਆਪਿਆ ਸਮਝੈ ਨਾਹੀ ਗਾਵਾਰੁ ॥ ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ ॥੧॥ ਅੰਧੇ ਤੂੰ ਬੈਠਾ ਕੰਧੀ ਪਾਹਿ ॥ ਜੇ ਹੋਵੀ ਪੂਰਬਿ ਲਿਖਿਆ ਤਾ ਗੁਰ ਕਾ ਬਚਨੁ ਕਮਾਹਿ ॥੧॥ ਰਹਾਉ ॥ ਹਰੀ ਨਾਹੀ ਨਹ ਡਡੁਰੀ ਪਕੀ ਵਢਣਹਾਰ ॥ ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ ॥ ਜਾ ਹੋਆ ਹੁਕਮੁ ਕਿਰਸਾਣ ਦਾ ਤਾ ਲੁਣਿ ਮਿਣਿਆ ਖੇਤਾਰੁ ॥੨॥ ਪਹਿਲਾ ਪਹਰੁ ਧੰਧੈ ਗਇਆ ਦੂਜੈ ਭਰਿ ਸੋਇਆ ॥ ਤੀਜੈ ਝਾਖ ਝਖਾਇਆ ਚਉਥੈ ਭੋਰੁ ਭਇਆ ॥ ਕਦ ਹੀ ਚਿਤਿ ਨ ਆਇਓ ਜਿਨਿ ਜੀਉ ਪਿੰਡੁ ਦੀਆ ॥੩॥ ਸਾਧਸੰਗਤਿ ਕਉ ਵਾਰਿਆ ਜੀਉ ਕੀਆ ਕੁਰਬਾਣੁ ॥ ਜਿਸ ਤੇ ਸੋਝੀ ਮਨਿ ਪਈ ਮਿਲਿਆ ਪੁਰਖੁ ਸੁਜਾਣੁ ॥ ਨਾਨਕ ਡਿਠਾ ਸਦਾ ਨਾਲਿ ਹਰਿ ਅੰਤਰਜਾਮੀ ਜਾਣੁ ॥੪॥੪॥੭੪॥{ਪੰਨਾ 43} | ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਜੀਵ! (ਜਿਵੇਂ ਕੋਈ ਰੁੱਖ ਨਦੀ ਦੇ ਕੰਢੇ ਉੱਤੇ ਉੱਗਾ ਹੋਇਆ ਹੋਵੇ ਤੇ ਕਿਸੇ ਭੀ ਵੇਲੇ ਕੰਢੇ ਨੂੰ ਢਾਹ ਲਗ ਕੇ ਰੁੱਖ ਨਦੀ ਵਿਚ ਰੁੜ੍ਹ ਜਾਂਦਾ ਹੈ, ਤਿਵੇਂ) ਤੂੰ (ਮੌਤ-ਨਦੀ ਦੇ) ਕੰਢੇ ਉੱਤੇ ਬੈਠਾ ਹੋਇਆ ਹੈਂ (ਪਤਾ ਨਹੀਂ ਕੇਹੜੇ ਵੇਲੇ ਤੇਰੀ ਮੌਤ ਆ ਜਾਏ) । ਜੇ (ਤੇਰੇ ਮੱਥੇ ਉੱਤੇ) ਪੂਰਬਲੇ ਜਨਮ ਵਿਚ (ਕੀਤੀ ਕਮਾਈ ਦਾ ਚੰਗਾ ਲੇਖ) ਲਿਖਿਆ ਹੋਇਆ ਹੋਵੇ ਤਾਂ ਤੂੰ ਗੁਰੂ ਦਾ ਉਪਦੇਸ਼ ਕਮਾ ਲਏਂ (ਗੁਰੂ ਦੇ ਉਪਦੇਸ਼ ਅਨੁਸਾਰ ਆਪਣਾ ਜੀਵਨ ਬਣਾਏਂ, ਤੇ ਆਤਮਕ ਮੌਤ ਤੋਂ ਬਚ ਜਾਏਂ) ।1। ਰਹਾਉ। (ਕਿਸੇ ਦੇ ਘਰ ਘੜੀ ਦੋ ਘੜੀ ਲਈ ਗਿਆ ਹੋਇਆ ਕੋਈ ਪ੍ਰਾਹੁਣਾ ਉਸ ਘਰ ਦੇ ਕੰਮ ਸਵਾਰਨ ਵਾਲਾ ਬਣ ਬੈਠੇ ਤਾਂ ਹਾਸੋ-ਹੀਣਾ ਹੀ ਹੁੰਦਾ ਹੈ, ਤਿਵੇਂ ਜੀਵ ਇਸ ਜਗਤ ਵਿਚ) ਘੜੀ ਦੋ ਘੜੀਆਂ ਦਾ ਪ੍ਰਾਹੁਣਾ ਹੈ, ਪਰ ਇਸ ਦੇ ਹੀ ਕੰਮ-ਧੰਧੇ ਨਿਜਿੱਠਣ ਵਾਲਾ ਬਣ ਜਾਂਦਾ ਹੈ। ਮੂਰਖ (ਜੀਵਨ ਦਾ ਸਹੀ ਰਾਹ) ਨਹੀਂ ਸਮਝਦਾ, ਮਾਇਆ ਦੇ ਮੋਹ ਵਿਚ ਤੇ ਕਾਮਵਾਸ਼ਨਾ ਵਿਚ ਫਸਿਆ ਰਹਿੰਦਾ ਹੈ ਜਦੋਂ (ਇਥੋਂ) ਉੱਠ ਕੇ ਤੁਰ ਪੈਂਦਾ ਹੈ ਤਾਂ ਪਛੁਤਾਂਦਾ ਹੈ (ਪਰ ਉਸ ਵੇਲੇ ਪਛੁਤਾਇਆਂ ਕੀਹ ਬਣਦਾ ਹੈ?) ਜਮਾਂ ਦੇ ਵੱਸ ਪੈ ਜਾਂਦਾ ਹੈ।1। ਇਹ ਜ਼ਰੂਰੀ ਨਹੀਂ ਕਿ ਹਰੀ ਖੇਤੀ ਨਾਹ ਵੱਢੀ ਜਾਏ, ਡੱਡਿਆਂ ਤੇ ਆਈ ਹੋਈ (ਅੱਧ-ਪੱਕੀ) ਨਾਹ ਵੱਢੀ ਜਾਏ, ਤੇ ਸਿਰਫ਼ ਪੱਕੀ ਹੋਈ ਹੀ ਵੱਢੀ ਜਾਏ। ਜਦੋਂ ਖੇਤ ਦੇ ਮਾਲਕ ਦਾ ਹੁਕਮ ਹੁੰਦਾ ਹੈ, ਉਹ ਵਾਢੇ ਤਿਆਰ ਕਰਦਾ ਹੈ ਜੋ ਦਾਤਰੇ ਲੈ ਲੈ ਕੇ (ਖੇਤ ਵਿਚ) ਆ ਪਹੁੰਚਦੇ ਹਨ। (ਉਹ ਵਾਢੇ ਖੇਤ ਨੂੰ) ਵੱਢ ਕੇ ਸਾਰਾ ਖੇਤ ਮਿਣ ਲੈਂਦੇ ਹਨ (ਇਸ ਤਰ੍ਹਾਂ ਜਗਤ ਦਾ ਮਾਲਕ ਪ੍ਰਭੂ ਜਦੋਂ ਹੁਕਮ ਕਰਦਾ ਹੈ ਜਮ ਆ ਕੇ ਜੀਵਾਂ ਨੂੰ ਲੈ ਜਾਂਦੇ ਹਨ, ਚਾਹੇ ਬਾਲ-ਉਮਰ ਹੋਣ, ਚਾਹੇ ਜਵਾਨ ਹੋਣ ਤੇ ਚਾਹੇ ਬੁੱਢੇ ਹੋ ਚੁੱਕੇ ਹੋਣ) ।2। (ਮਾਇਆ-ਗ੍ਰਸੇ ਮੂਰਖ ਮਨੁੱਖ ਦੀ ਜੀਵਨ-ਰਾਤ ਦਾ) ਪਹਿਲਾ ਪਹਰ ਦੁਨੀਆ ਦੇ ਧੰਧਿਆਂ ਵਿਚ ਬੀਤ ਜਾਂਦਾ ਹੈ, ਦੂਜੇ ਪਹਰ (ਮੋਹ ਦੀ ਨੀਂਦ ਵਿਚ) ਰੱਜ ਕੇ ਸੁੱਤਾ ਰਹਿੰਦਾ ਹੈ, ਤੀਜੇ ਪਹਰ ਵਿਸ਼ੇ ਭੋਗਦਾ ਰਹਿੰਦਾ ਹੈ, ਤੇ ਚੌਥੇ ਪਹਰ (ਆਖ਼ਰ) ਦਿਨ ਚੜ੍ਹ ਪੈਂਦਾ ਹੈ (ਬੁਢੇਪਾ ਆ ਕੇ ਮੌਤ ਆ ਕੂਕਦੀ ਹੈ) । ਜਿਸ ਪ੍ਰਭੂ ਨੇ ਇਸ ਨੂੰ ਜਿੰਦ ਤੇ ਸਰੀਰ ਦਿੱਤਾ ਹੈ ਉਹ ਕਦੇ ਭੀ ਇਸ ਦੇ ਚਿੱਤ ਵਿੱਚ ਨਹੀਂ ਆਉਂਦਾ (ਉਸ ਨੂੰ ਕਦੇ ਭੀ ਯਾਦ ਨਹੀਂ ਕਰਦਾ) ।3। ਹੇ ਨਾਨਕ! (ਆਖ–) ਮੈਂ ਸਾਧ ਸੰਗਤਿ ਤੋਂ ਸਦਕੇ ਜਾਂਦਾ ਹਾਂ, ਸਾਧ ਸੰਗਤਿ ਤੋਂ ਆਪਣੀ ਜਿੰਦ ਕੁਰਬਾਨ ਕਰਦਾ ਹਾਂ, ਕਿਉਂਕਿ ਸਾਧ ਸੰਗਤਿ ਤੋਂ ਹੀ ਮਨ ਵਿਚ (ਪ੍ਰਭੂ ਦੇ ਸਿਮਰਨ ਦੀ) ਸੂਝ ਪੈਦਾ ਹੁੰਦੀ ਹੈ, (ਸਾਧ ਸੰਗਤਿ ਦੀ ਰਾਹੀਂ ਹੀ) ਸਭ ਦੇ ਦਿਲ ਦੀ ਜਾਣਨ ਵਾਲਾ ਅਕਾਲਪੁਰਖ ਮਿਲਦਾ ਹੈ। ਅੰਤਰਜਾਮੀ ਸੁਜਾਣ ਪ੍ਰਭੂ ਨੂੰ (ਸਾਧ ਸੰਗਤਿ ਦੀ ਕਿਰਪਾ ਨਾਲ ਹੀ) ਮੈਂ ਸਦਾ ਆਪਣੇ ਅੰਗ-ਸੰਗ ਵੇਖਿਆ ਹੈ।4। 4। 74। | ਮੁਹਤ = {muhuqL} ਦੋ ਘੜੀਆਂ। ਪਾਹੁਣਾ = ਪ੍ਰਾਹੁਣਾ। ਕਾਮਿ = ਕਾਮ-ਵਾਸਨਾ ਵਿਚ। ਵਿਆਪਿਆ = ਫਸਿਆ ਹੋਇਆ। ਗਾਵਾਰੁ = ਮੂਰਖ। ਉਠਿ = ਉੱਠ ਕੇ। ਵਸਿ ਜੰਦਾਰ = ਜੰਦਾਰ ਦੇ ਵੱਸ ਵਿਚ, ਜਮ ਦੇ ਵੱਸ ਵਿਚ। ਜੰਦਾਰ = {ਜੰਦਾਲ} ਅਵੈੜਾ (ਜਮ) ।1। ਕੰਧੀ = ਨਦੀ ਦਾ ਕੰਡਾ। ਪਾਹਿ = ਪਾਸ। ਪੂਰਬਿ = ਮੁੱਢ ਤੋਂ।1। ਰਹਾਉ। ਡਡੁਰੀ (ਖੇਤੀ) = ਉਹ ਖੇਤੀ ਜਿਸ ਨੂੰ ਪੈ ਚੁਕੇ ਦਾਣੇ ਅਜੇ ਕੱਚੇ ਨਰਮ ਹੁੰਦੇ ਹਨ। ਦਾਤ = ਦਾਤਰੇ। ਪਹੁਤਿਆ = ਪਹੁੰਚ ਗਏ। ਲਾਵੇ = ਵਾਢੇ, ਫ਼ਸਲ ਵੱਢਣ ਵਾਲੇ। ਕਰਿ = ਕਰ ਕੇ। ਕਿਰਸਾਣ = ਖੇਤ ਦਾ ਮਾਲਕ। ਲੁਣਿ = ਵੱਢ ਕੇ। ਖੇਤਾਰੁ = ਸਾਰਾ ਖੇਤ।2। ਧੰਧੈ = ਧੰਧੇ ਵਿਚ, ਜੰਜਾਲ ਵਿਚ। ਭਰਿ = ਰੱਜ ਕੇ। ਝਾਖ ਝਖਾਇਆ = ਵਿਸ਼ੇ ਭੋਗੇ। ਭੋਰੁ = ਦਿਨ। ਚਿਤਿ = ਚਿੱਤ ਵਿਚ। ਜਿਨਿ = ਜਿਸ (ਪ੍ਰਭੂ) ਨੇ। ਜੀਉ = ਜਿੰਦ। ਪਿੰਡੁ = ਸਰੀਰ।3। ਵਾਰਿਆ = ਕੁਰਬਾਨ, ਸਦਕੇ। ਮਨਿ = ਮਨ ਵਿਚ। ਸੁਜਾਣੁ = ਸਿਆਣਾ। ਜਾਣੁ = ਸਿਆਣਾ।4। |
43 | https://www.gurugranthdarpan.net/0043.html | ਸਿਰੀਰਾਗੁ ਮਹਲਾ ੫ ॥ ਸਭੇ ਗਲਾ ਵਿਸਰਨੁ ਇਕੋ ਵਿਸਰਿ ਨ ਜਾਉ ॥ ਧੰਧਾ ਸਭੁ ਜਲਾਇ ਕੈ ਗੁਰਿ ਨਾਮੁ ਦੀਆ ਸਚੁ ਸੁਆਉ ॥ ਆਸਾ ਸਭੇ ਲਾਹਿ ਕੈ ਇਕਾ ਆਸ ਕਮਾਉ ॥ ਜਿਨੀ ਸਤਿਗੁਰੁ ਸੇਵਿਆ ਤਿਨ ਅਗੈ ਮਿਲਿਆ ਥਾਉ ॥੧॥ ਮਨ ਮੇਰੇ ਕਰਤੇ ਨੋ ਸਾਲਾਹਿ ॥ ਸਭੇ ਛਡਿ ਸਿਆਣਪਾ ਗੁਰ ਕੀ ਪੈਰੀ ਪਾਹਿ ॥੧॥ ਰਹਾਉ ॥ ਦੁਖ ਭੁਖ ਨਹ ਵਿਆਪਈ ਜੇ ਸੁਖਦਾਤਾ ਮਨਿ ਹੋਇ ॥ ਕਿਤ ਹੀ ਕੰਮਿ ਨ ਛਿਜੀਐ ਜਾ ਹਿਰਦੈ ਸਚਾ ਸੋਇ ॥ ਜਿਸੁ ਤੂੰ ਰਖਹਿ ਹਥ ਦੇ ਤਿਸੁ ਮਾਰਿ ਨ ਸਕੈ ਕੋਇ ॥ ਸੁਖਦਾਤਾ ਗੁਰੁ ਸੇਵੀਐ ਸਭਿ ਅਵਗਣ ਕਢੈ ਧੋਇ ॥੨॥ ਸੇਵਾ ਮੰਗੈ ਸੇਵਕੋ ਲਾਈਆਂ ਅਪੁਨੀ ਸੇਵ ॥ ਸਾਧੂ ਸੰਗੁ ਮਸਕਤੇ ਤੂਠੈ ਪਾਵਾ ਦੇਵ ॥ ਸਭੁ ਕਿਛੁ ਵਸਗਤਿ ਸਾਹਿਬੈ ਆਪੇ ਕਰਣ ਕਰੇਵ ॥ ਸਤਿਗੁਰ ਕੈ ਬਲਿਹਾਰਣੈ ਮਨਸਾ ਸਭ ਪੂਰੇਵ ॥੩॥ ਇਕੋ ਦਿਸੈ ਸਜਣੋ ਇਕੋ ਭਾਈ ਮੀਤੁ ॥ ਇਕਸੈ ਦੀ ਸਾਮਗਰੀ ਇਕਸੈ ਦੀ ਹੈ ਰੀਤਿ ॥ ਇਕਸ ਸਿਉ ਮਨੁ ਮਾਨਿਆ ਤਾ ਹੋਆ ਨਿਹਚਲੁ ਚੀਤੁ ॥ ਸਚੁ ਖਾਣਾ ਸਚੁ ਪੈਨਣਾ ਟੇਕ ਨਾਨਕ ਸਚੁ ਕੀਤੁ ॥੪॥੫॥੭੫॥{ਪੰਨਾ 43-44} | ਹੇ ਮੇਰੇ ਮਨ! ਕਰਤਾਰ ਦੀ ਸਿਫ਼ਤਿ-ਸਾਲਾਹ ਕਰ। (ਪਰ ਇਹ ਸਿਫ਼ਤਿ-ਸਾਲਾਹ ਦੀ ਦਾਤਿ ਗੁਰੂ ਪਾਸੋਂ ਮਿਲਦੀ ਹੈ, ਸੋ ਤੂੰ) ਸਾਰੀਆਂ ਚਤੁਰਾਈਆਂ ਛੱਡ ਕੇ ਗੁਰੂ ਦੇ ਚਰਨਾਂ ਤੇ ਢਹਿ ਪਉ।1। ਰਹਾਉ। (ਮੇਰੀ ਤਾਂ ਸਦਾ ਇਹੀ ਅਰਦਾਸ ਹੈ ਕਿ) ਹੋਰ ਸਾਰੀਆਂ ਗੱਲਾਂ ਬੇ-ਸ਼ੱਕ ਭੁੱਲ ਜਾਣ, ਪਰ ਇਕ ਪਰਮਾਤਮਾ ਦਾ ਨਾਮ ਮੈਨੂੰ (ਕਦੇ) ਨਾਹ ਭੁੱਲੇ। ਗੁਰੂ ਨੇ (ਦੁਨੀਆ ਦੇ) ਧੰਧਿਆਂ ਦਾ ਮੇਰਾ ਸਾਰਾ ਮੋਹ ਸਾੜ ਕੇ ਮੈਨੂੰ ਪ੍ਰਭੂ ਦਾ ਨਾਮ ਦਿੱਤਾ ਹੈ। ਇਹ ਸਦਾ-ਥਿਰ ਨਾਮ ਹੀ ਹੁਣ ਮੇਰਾ (ਜੀਵਨ-) ਮਨੋਰਥ ਹੈ। ਮੈਂ (ਦੁਨੀਆ ਦੀਆਂ) ਸਾਰੀਆਂ ਆਸਾਂ ਮਨ ਵਿਚੋਂ ਦੂਰ ਕਰ ਕੇ ਇਕ ਪਰਮਾਤਮਾ ਦੀ ਆਸ (ਆਪਣੇ ਅੰਦਰ) ਪੱਕੀ ਕਰਦਾ ਹਾਂ। ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਆਸਰਾ ਲਿਆ ਹੈ ਉਹਨਾਂ ਨੂੰ ਪਰਲੋਕ ਵਿਚ (ਪ੍ਰਭੂ ਦੀ ਦਰਗਾਹ ਵਿਚ) ਆਦਰ ਮਿਲਦਾ ਹੈ।1। ਜੇ ਸੁਖਾਂ ਦਾ ਦੇਣ ਵਾਲਾ ਪਰਮਾਤਮਾ ਮਨ ਵਿਚ ਵੱਸ ਪਏ, ਤਾਂ ਨਾਹ ਦੁਨੀਆ ਦੇ ਦੁੱਖ ਜ਼ੋਰ ਪਾ ਸਕਦੇ ਹਨ, ਨਾਹ ਮਾਇਆ ਦੀ ਤ੍ਰਿਸ਼ਨਾ ਜ਼ੋਰ ਪਾ ਸਕਦੀ ਹੈ। ਜਦੋਂ ਹਿਰਦੇ ਵਿਚ ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਵੱਸਦਾ ਹੋਵੇ, ਤਾਂ ਕਿਸੇ ਵੀ ਕੰਮ ਵਿਚ ਲੱਗੀਏ, ਆਤਮਕ ਜੀਵਨ ਕਮਜ਼ੋਰ ਨਹੀਂ ਹੁੰਦਾ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ ਆਪਣੇ ਹੱਥ ਦੇ ਕੇ (ਵਿਕਾਰਾਂ ਵਲੋਂ) ਬਚਾਂਦਾ ਹੈਂ, ਕੋਈ (ਵਿਕਾਰ) ਉਸ ਨੂੰ ਆਤਮਕ (ਮੌਤੇ) ਮਾਰ ਨਹੀਂ ਸਕਦਾ। (ਹੇ ਭਾਈ!) ਆਤਮਕ ਆਨੰਦ ਦੇਣ ਵਾਲੇ ਸਤਿਗੁਰੂ ਦੀ ਸਰਨ ਲੈਣੀ ਚਾਹੀਦੀ ਹੈ, ਸਤਿਗੁਰੂ (ਮਨ ਵਿਚੋਂ) ਸਾਰੇ ਔਗੁਣ ਧੋ ਕੇ ਕੱਢ ਦੇਂਦਾ ਹੈ।2। ਹੇ ਪ੍ਰਕਾਸ਼ ਸਰੂਪ-ਪ੍ਰਭੂ! ਮੈਂ ਸੇਵਕ (ਤੇਰੇ ਪਾਸੋਂ) ਉਹਨਾਂ (ਜੀਵ-ਇਸਤ੍ਰੀਆਂ) ਦੀ ਸੇਵਾ (ਦਾ ਦਾਨ) ਮੰਗਦਾ ਹਾਂ, ਜਿਨ੍ਹਾਂ ਨੂੰ ਤੂੰ ਆਪਣੀ ਸੇਵਾ ਵਿਚ ਲਾਇਆ ਹੋਇਆ ਹੈ। ਹੇ ਪ੍ਰਭੂ! ਜੇ ਤੂੰ ਹੀ ਮਿਹਰ ਕਰੇਂ ਤਾਂ ਮੈਨੂੰ ਸਾਧ ਸੰਗਤਿ ਦੀ ਪ੍ਰਾਪਤੀ ਹੋਵੇ ਤੇ ਸੇਵਾ ਦੀ ਦਾਤਿ ਮਿਲੇ। (ਹੇ ਭਾਈ!) ਹਰੇਕ (ਦਾਤਿ) ਮਾਲਕ ਦੇ ਆਪਣੇ ਇਖ਼ਤਿਆਰ ਵਿਚ ਹੈ, ਉਹ ਆਪ ਹੀ ਸਭ ਕੁਝ ਕਰਨ ਕਰਾਣ ਜੋਗਾ ਹੈ। ਮੈਂ ਆਪਣੇ ਸਤਿਗੁਰੂ ਤੋਂ ਸਦਕੇ ਜਾਂਦਾ ਹਾਂ। ਸਤਿਗੁਰੂ ਮੇਰੀਆਂ ਸਾਰੀਆਂ ਲੋੜਾਂ ਪੂਰੀਆਂ ਕਰਨ ਵਾਲਾ ਹੈ।3। (ਹੇ ਭਾਈ! ਜਗਤ ਵਿਚ) ਇਕ ਪਰਮਾਤਮਾ ਹੀ (ਅਸਲ) ਸੱਜਣ ਦਿੱਸਦਾ ਹੈ, ਉਹੀ ਇਕ (ਅਸਲੀ) ਭਰਾ ਹੈ ਤੇ ਮਿੱਤਰ ਹੈ। ਦੁਨੀਆ ਦਾ ਸਾਰਾ ਧਨ-ਪਦਾਰਥ ਉਸ ਇਕ ਪਰਮਾਤਮਾ ਦਾ ਹੀ ਦਿੱਤਾ ਹੋਇਆ ਹੈ, ਉਸੇ ਦੀ ਹੀ ਮਰਯਾਦਾ (ਜਗਤ ਵਿਚ) ਚੱਲ ਰਹੀ ਹੈ ਹੇ ਨਾਨਕ! ਜਦੋਂ ਮਨੁੱਖ ਦਾ ਮਨ ਇਕ ਪਰਮਾਤਮਾ (ਦੀ ਯਾਦ) ਵਿਚ ਗਿੱਝ ਜਾਂਦਾ ਹੈ, ਤਦੋਂ ਉਸ ਦਾ ਚਿੱਤ (ਮਾਇਆ ਵਾਲੇ ਪਾਸੇ) ਡੋਲਣੋਂ ਹਟ ਜਾਂਦਾ ਹੈ। ਉਹ ਪਰਮਾਤਮਾ ਦੇ ਸਦਾ-ਥਿਰ ਨਾਮ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾ ਲੈਂਦਾ ਹੈ, ਨਾਮ ਨੂੰ ਹੀ ਆਪਣੀ (ਆਤਮਕ) ਪੁਸ਼ਾਕ ਬਣਾਂਦਾ ਹੈ ਤੇ ਸਦਾ-ਥਿਰ ਨਾਮ ਨੂੰ ਹੀ ਆਪਣਾ ਆਸਰਾ ਬਣਾਂਦਾ ਹੈ।4।5। 75। | ਵਿਸਰਨੁ = {ਲਫ਼ਜ਼ 'ਵਿਸਰਨਿ' ਅਤੇ 'ਵਿਸਰਨੁ' ਦਾ ਫ਼ਰਕ ਸਮਝਣ-ਜੋਗ ਹੈ। ਲਫ਼ਜ਼ 'ਵਿਸਰਨੁ' ਹੁਕਮੀ ਭਵਿੱਖਤ ਅੱਨ ਪੁਰਖ ਬਹੁ-ਵਚਨ ਹੈ} ਬੇ-ਸ਼ੱਕ ਵਿਸਰ ਜਾਣ। ਗੁਰਿ = ਗੁਰੂ ਨੇ। ਸਚੁ = ਸਦਾ-ਥਿਰ ਰਹਿਣ ਵਾਲਾ। ਸੁਆਉ = ਮਨੋਰਥ। ਲਾਹਿ ਕੈ = ਦੂਰ ਕਰ ਕੇ। ਕਮਾਉ = ਮੈਂ ਕਮਾਂਦਾ ਹਾਂ। ਜਿਨੀ = ਜਿਨ੍ਹਾਂ ਮਨੁੱਖਾਂ ਨੇ। ਤਿਨ = ਉਹਨਾਂ ਨੂੰ। ਅਗੈ = ਪ੍ਰਭੂ ਦੀ ਦਰਗਾਹ ਵਿਚ। ਥਾਉ = ਥਾਂ, ਆਦਰ।1। ਨੋ = ਨੂੰ। ਪਾਹਿ = ਪਾਉ।1। ਰਹਾਉ। ਵਿਆਪਈ = ਜ਼ੋਰ ਪਾ ਸਕਦਾ। ਮਨਿ = ਮਨ ਵਿਚ। ਕਿਤੁ = ਕਿਸੇ ਵਿਚ। ਕੰਮਿ = ਕੰਮ ਵਿਚ। ਕਿਤ ਹੀ ਕੰਮਿ = ਕਿਸੇ ਭੀ ਕੰਮ ਵਿਚ {ਲ਼ਫ਼ਜ਼ 'ਕਿਤੁ' ਦਾ ੁ ਲਫ਼ਜ਼ 'ਹੀ' ਦੇ ਕਾਰਨ ਲੋਪ ਹੋ ਗਿਆ ਹੈ}। ਛਿਜੀਐ = (ਆਤਮਕ ਜੀਵਨ ਵਿਚ) ਕਮਜ਼ੋਰ ਹੋਈਦਾ। ਦੇ = ਦੇ ਕੇ। ਸਭਿ = ਸਾਰੇ। ਧੋਇ = ਧੋ ਕੇ।2। ਮਸਕਤੇ = ਮਸੱਕਤੇ, ਮਸ਼ਕੱਤਿ, ਸੇਵਾ-ਘਾਲ। ਤੂਠੈ = ਜੇ ਤੂੰ ਪ੍ਰਸੰਨ ਹੋਵੇਂ। ਦੇਵ = ਹੇ ਪ੍ਰਭੂ! ਵਸਗਤਿ = ਵੱਸ ਵਿਚ। ਕਰਣ ਕਰੇਵ = ਕਰਨ-ਕਰਾਣ ਜੋਗਾ। ਮਨਸਾ = {mnIsw} ਲੋੜਾਂ। ਪੂਰੇਵ = ਪੂਰੀਆਂ ਕਰਦਾ ਹੈ।3। ਇਕੋ = ਇੱਕ ਹੀ। ਸਾਮਗਰੀ = ਸਾਰੇ ਪਦਾਰਥ। ਰੀਤਿ = ਮਰਯਾਦਾ। ਸਿਉ = ਨਾਲ। ਸਚੁ = ਸਦਾ-ਥਿਰ ਪ੍ਰਭੂ ਦਾ ਨਾਮ। ਖਾਣਾ = ਆਤਮਕ ਖ਼ੁਰਾਕ। ਟੇਕ = ਆਸਾਰਾ।4। |
44 | https://www.gurugranthdarpan.net/0044.html | ਸਿਰੀਰਾਗੁ ਮਹਲਾ ੫ ॥ ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥ ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ ॥ ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥੧॥ ਮੇਰੇ ਮਨ ਏਕਸ ਸਿਉ ਚਿਤੁ ਲਾਇ ॥ ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੋਹੁ ਮਾਇ ॥੧॥ ਰਹਾਉ ॥ ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ ॥ ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥੨॥ ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ ॥ ਦੂਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ ॥ ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥੩॥ ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥ ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥ ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ ॥੪॥੬॥੭੬॥{ਪੰਨਾ 44} | ਹੇ ਮੇਰੇ ਮਨ! ਸਿਰਫ਼ ਇਕ ਪਰਮਾਤਮਾ ਨਾਲ ਸੁਰਤਿ ਜੋੜ। ਇਕ ਪਰਮਾਤਮਾ (ਦੇ ਪਿਆਰ) ਤੋਂ ਬਿਨਾ (ਦੁਨੀਆ ਦੀ) ਸਾਰੀ (ਦੌੜ-ਭੱਜ) ਜੰਜਾਲ ਬਣ ਜਾਂਦੀ ਹੈ। (ਤੇ) ਮਾਇਆ ਦਾ ਮੋਹ ਹੈ ਭੀ ਸਾਰਾ ਵਿਅਰਥ।1। ਰਹਾਉ। ਜੇ ਇਕ ਪਰਮਾਤਮਾ ਮਿਲ ਪਏ, ਤਾਂ (ਦੁਨੀਆ ਦੇ ਹੋਰ) ਸਾਰੇ ਪਦਾਰਥ ਮਿਲ ਜਾਂਦੇ ਹਨ (ਦੇਣ ਵਾਲਾ ਜੁ ਉਹ ਆਪ ਹੀ ਹੋਇਆ) । ਜੇ ਮੈਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਤਾਂ ਇਹ ਕੀਮਤੀ ਮਨੁੱਖਾ ਜਨਮ ਕਾਮਯਾਬ ਹੋ ਜਾਏ। (ਪਰ ਉਸੇ ਮਨੁੱਖ ਨੂੰ) ਗੁਰੂ ਪਾਸੋਂ (ਪਰਮਾਤਮਾ ਦੇ ਚਰਨਾਂ ਦਾ) ਨਿਵਾਸ ਪ੍ਰਾਪਤ ਹੁੰਦਾ ਹੈ ਜਿਸ ਦੇ ਮੱਥੇ ਉੱਤੇ (ਚੰਗਾ ਭਾਗ) ਲਿਖਿਆ ਹੋਇਆ ਹੋਵੇ।1। ਜੇ (ਮੇਰਾ) ਸਤਿਗੁਰੂ (ਮੇਰੇ ਉੱਤੇ) ਮਿਹਰ ਦੀ (ਇੱਕ) ਨਿਗਾਹ ਕਰੇ, ਤਾਂ (ਮੈਂ ਸਮਝਦਾ ਹਾਂ ਕਿ ਮੈਨੂੰ) ਲੱਖਾਂ ਪਾਤਿਸ਼ਾਹੀਆਂ ਦੀਆਂ ਖ਼ੁਸ਼ੀਆਂ ਮਿਲ ਗਈਆਂ ਹਨ (ਕਿਉਂਕਿ ਜਦੋਂ ਗੁਰੂ ਮੈਨੂੰ) ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਭੀ ਪਰਮਾਤਮਾ ਦਾ ਨਾਮ ਬਖ਼ਸ਼ਦਾ ਹੈ, ਤਾਂ ਮੇਰਾ ਮਨ ਸ਼ਾਂਤ ਹੋ ਜਾਂਦਾ ਹੈ, ਮੇਰਾ ਸਰੀਰ ਸ਼ਾਂਤ ਹੋ ਜਾਂਦਾ ਹੈ (ਮੇਰੇ ਗਿਆਨ-ਇੰਦਰੇ ਵਿਕਾਰਾਂ ਦੀ ਭੜਕਾਹਟ ਵਲੋਂ ਹਟ ਜਾਂਦੇ ਹਨ) । ਪਰ ਉਸੇ ਮਨੁੱਖ ਨੇ ਸਤਿਗੁਰੂ ਦੇ ਚਰਨ ਫੜੇ ਹਨ (ਉਹੀ ਮਨੁੱਖ ਸਤਿਗੁਰੂ ਦਾ ਆਸਰਾ ਲੈਂਦਾ ਹੈ) , ਜਿਸ ਨੂੰ ਪੂਰਬਲੇ ਜਨਮ ਦਾ ਕੋਈ ਲਿਖਿਆ ਹੋਇਆ (ਚੰਗਾ ਲੇਖ) ਮਿਲਦਾ ਹੈ (ਜਿਸ ਦੇ ਚੰਗੇ ਭਾਗ ਜਾਗਦੇ ਹਨ) ।2। ਉਹ ਸਮਾ ਕਾਮਯਾਬ ਸਮਝੋ, ਉਹ ਘੜੀ ਭਾਗਾਂ ਵਾਲੀ ਜਾਣੋ, ਜਿਸ ਵਿਚ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਬਣੇ। ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ (ਜ਼ਿੰਦਗੀ ਦਾ) ਆਸਰਾ ਮਿਲ ਜਾਂਦਾ ਹੈ, ਉਸ ਨੂੰ ਕੋਈ ਦੁੱਖ, ਕੋਈ ਕਲੇਸ਼ ਪੋਹ ਨਹੀਂ ਸਕਦਾ। ਜਿਸ ਮਨੁੱਖ ਨੂੰ ਗੁਰੂ ਨੇ ਬਾਂਹ ਫੜ ਕੇ (ਵਿਕਾਰਾਂ ਵਿਚੋਂ ਬਾਹਰ) ਕੱਢ ਲਿਆ, ਉਹ (ਸੰਸਾਰ-ਸਮੁੰਦਰ ਵਿਚੋਂ ਸਹੀ-ਸਲਾਮਤਿ) ਪਾਰ ਲੰਘ ਗਿਆ।3। (ਇਹ ਸਾਰੀ ਬਰਕਤਿ ਹੈ ਗੁਰੂ ਦੀ, ਸਾਧ ਸੰਗਤਿ ਦੀ) ਜਿੱਥੇ ਸਾਧ ਸੰਗਤਿ (ਜੁੜਦੀ) ਹੈ ਉਹ ਥਾਂ ਸੋਹਣਾ ਹੈ ਪਵਿਤ੍ਰ ਹੈ। (ਸਾਧ ਸੰਗਤਿ ਵਿਚ ਆ ਕੇ) ਜਿਸ ਮਨੁੱਖ ਨੇ ਪੂਰਾ ਗੁਰੂ ਲੱਭ ਲਿਆ ਹੈ, ਉਸੇ ਨੂੰ ਹੀ (ਪਰਮਾਤਮਾ ਦੀ ਹਜ਼ੂਰੀ ਵਿਚ) ਆਸਰਾ ਮਿਲਦਾ ਹੈ। ਹੇ ਨਾਨਕ! ਉਸ ਮਨੁੱਖ ਨੇ ਆਪਣਾ ਪੱਕਾ ਟਿਕਾਣਾ ਉਸ ਥਾਂ ਬਣਾ ਲਿਆ, ਜਿਥੇ ਆਤਮਕ ਮੌਤ ਨਹੀਂ; ਜਿੱਥੇ ਜਨਮ ਮਰਨ ਦਾ ਗੇੜ ਨਹੀਂ; ਜਿਥੇ ਆਤਮਕ ਜੀਵਨ ਕਦੇ ਕਮਜ਼ੋਰ ਨਹੀਂ ਹੁੰਦਾ।4।6। 76। | ਥੋਕ = ਪਦਾਰਥ, ਚੀਜ਼ਾਂ। ਹਥਿ ਆਵੈ = ਮਿਲ ਜਾਏ, ਹੱਥ ਵਿਚ ਆ ਜਾਏ। ਜਨਮੁ ਪਦਾਰਥੁ = ਕੀਮਤੀ ਮਨੁੱਖਾ ਜਨਮ। ਸਫਲੁ = ਫਲ ਸਹਿਤ, ਕਾਮਯਾਬ। ਕਥਿ = ਕਥੀਂ, ਮੈਂ ਉਚਾਰਾਂ। ਸਚਾ = ਸਦਾ-ਥਿਰ ਰਹਿਣ ਵਾਲਾ। ਮਹਲੁ = (ਪਰਮਾਤਮਾ ਦੇ ਚਰਨਾਂ ਵਿਚ) ਨਿਵਾਸ। ਜਿਸੁ ਮਥਿ = ਜਿਸ (ਮਨੁੱਖ) ਦੇ ਮੱਥੇ ਉੱਤੇ।1। ਏਕਸ ਸਿਉ = ਸਿਰਫ਼ ਇੱਕ ਨਾਲ। ਧੰਧੁ = ਜੰਜਾਲ। ਮੋਹੁ ਮਾਇ = ਮਾਇਆ ਦਾ ਮੋਹ।1। ਰਹਾਉ। ਨਦਰਿ = ਮਿਹਰ ਦੀ ਨਿਗਾਹ। ਨਿਮਖ = {inmy} = ਅੱਖ ਝਮਕਣ ਜਿਤਨਾ ਸਮਾ। ਦੇਇ = ਦੇਂਦਾ ਹੈ। ਸੀਤਲੁ = ਠੰਢਾ, ਸ਼ਾਂਤ। ਪੂਰਬਿ = ਪਹਿਲੇ ਜਨਮ ਵਿਚ (ਕੀਤੇ ਕਰਮਾਂ ਅਨੁਸਾਰ) । ਤਿਨਿ = ਉਸ (ਮਨੁੱਖ) ਨੇ। ਗਹੇ = ਫੜ ਲਏ।2। ਮੂਰਤੁ = {muhuqL} ਸਮਾ {ਨੋਟ: ਲਫ਼ਜ਼ 'ਮੂਰਤੁ' ਅਤੇ 'ਮੂਰਤਿ' ਦਾ ਫ਼ਰਕ ਚੇਤੇ ਰੱਖਣ-ਜੋਗ ਹੈ। ਮੂਰਤਿ = ਸਰੂਪ}। ਜਿਤੁ = ਜਿਸ ਵਿਚ। ਲਗਈ = ਲਗਏ, ਲੱਗੇ। ਅਧਾਰੁ = ਆਸਰਾ। ਗੁਰਿ = ਗੁਰੂ ਨੇ।3। ਸੰਤ ਸਭਾ = ਸਾਧ ਸੰਗਤਿ। ਢੋਈ = ਆਸਰਾ। ਨੋ = ਨੂੰ। ਜਿਨਿ = ਜਿਸ ਨੇ। ਬਧਾ ਘਰੁ = ਪੱਕਾ ਟਿਕਾਣਾ ਬਣਾ ਲਿਆ। ਮਿਰਤੁ = ਆਤਮਕ ਮੌਤ। ਜਨਮੁ = ਜਨਮ-ਮਰਨ ਦਾ ਗੇੜ। ਜਰਾ = ਬੁਢੇਪਾ, ਆਤਮਕ ਜੀਵਨ ਨੂੰ ਬੁਢੇਪਾ।4। |
44 | https://www.gurugranthdarpan.net/0044.html | ਸ੍ਰੀਰਾਗੁ ਮਹਲਾ ੫ ॥ ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ ॥ ਤਿਸ ਹੀ ਕੀ ਕਰਿ ਆਸ ਮਨ ਜਿਸ ਕਾ ਸਭਸੁ ਵੇਸਾਹੁ ॥ ਸਭਿ ਸਿਆਣਪਾ ਛਡਿ ਕੈ ਗੁਰ ਕੀ ਚਰਣੀ ਪਾਹੁ ॥੧॥ ਮਨ ਮੇਰੇ ਸੁਖ ਸਹਜ ਸੇਤੀ ਜਪਿ ਨਾਉ ॥ ਆਠ ਪਹਰ ਪ੍ਰਭੁ ਧਿਆਇ ਤੂੰ ਗੁਣ ਗੋਇੰਦ ਨਿਤ ਗਾਉ ॥੧॥ ਰਹਾਉ ॥ ਤਿਸ ਕੀ ਸਰਨੀ ਪਰੁ ਮਨਾ ਜਿਸੁ ਜੇਵਡੁ ਅਵਰੁ ਨ ਕੋਇ ॥ ਜਿਸੁ ਸਿਮਰਤ ਸੁਖੁ ਹੋਇ ਘਣਾ ਦੁਖੁ ਦਰਦੁ ਨ ਮੂਲੇ ਹੋਇ ॥ ਸਦਾ ਸਦਾ ਕਰਿ ਚਾਕਰੀ ਪ੍ਰਭੁ ਸਾਹਿਬੁ ਸਚਾ ਸੋਇ ॥੨॥ ਸਾਧਸੰਗਤਿ ਹੋਇ ਨਿਰਮਲਾ ਕਟੀਐ ਜਮ ਕੀ ਫਾਸ ॥ ਸੁਖਦਾਤਾ ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ ॥ ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ॥੩॥ ਬਹੁਤੋ ਬਹੁਤੁ ਵਖਾਣੀਐ ਊਚੋ ਊਚਾ ਥਾਉ ॥ ਵਰਨਾ ਚਿਹਨਾ ਬਾਹਰਾ ਕੀਮਤਿ ਕਹਿ ਨ ਸਕਾਉ ॥ ਨਾਨਕ ਕਉ ਪ੍ਰਭ ਮਇਆ ਕਰਿ ਸਚੁ ਦੇਵਹੁ ਅਪੁਣਾ ਨਾਉ ॥੪॥੭॥੭੭॥{ਪੰਨਾ 44} | ਹੇ ਮੇਰੇ ਮਨ! ਆਨੰਦ ਨਾਲ ਤੇ ਆਤਮਕ ਅਡੋਲਤਾ ਨਾਲ ਪਰਮਾਤਮਾ ਦਾ ਨਾਮ ਸਿਮਰ। ਅੱਠੇ ਪਹਰ ਪ੍ਰਭੂ ਨੂੰ ਸਿਮਰਦਾ ਰਹੁ, ਸਦਾ ਗੋਬਿੰਦ ਦੇ ਗੁਣ ਗਾਂਦਾ ਰਹੁ।1। ਰਹਾਉ। ਹੇ ਮੇਰੀ ਜਿੰਦੇ! ਉਸੇ ਪ੍ਰਭੂ (ਦੇ ਚਰਨਾਂ) ਦਾ ਧਿਆਨ ਧਰਨਾ ਚਾਹੀਦਾ ਹੈ, ਜੋ ਸਭ ਸ਼ਾਹਾਂ ਦੇ ਸਿਰ ਉੱਤੇ ਪਾਤਿਸ਼ਾਹ ਹੈ। ਹੇ (ਮੇਰੇ) ਮਨ! ਸਿਰਫ਼ ਉਸ ਪਰਮਾਤਮਾ ਦੀ (ਸਹੈਤਾ ਦੀ) ਆਸ ਬਣਾ, ਜਿਸ ਦਾ ਸਭ ਜੀਵਾਂ ਨੂੰ ਭਰੋਸਾ ਹੈ। (ਹੇ ਮਨ!) ਸਾਰੀਆਂ ਚਤੁਰਾਈਆਂ ਛੱਡ ਕੇ ਗੁਰੂ ਦੇ ਚਰਨੀਂ ਪਉ (ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ ਦਾ ਮਿਲਾਪ ਹੁੰਦਾ ਹੈ) ।1। ਹੇ (ਮੇਰੇ) ਮਨ! ਉਸ ਪਰਮਾਤਮਾ ਦੀ ਸਰਨ ਪਉ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ, ਜਿਸ ਦਾ ਨਾਮ ਸਿਮਰਿਆਂ ਬਹੁਤ ਆਤਮਕ ਆਨੰਦ ਮਿਲਦਾ ਹੈ, ਤੇ ਕੋਈ ਭੀ ਦੁੱਖ ਕਲੇਸ਼ ਉੱੱਕਾ ਹੀ ਪੋਹ ਨਹੀਂ ਸਕਦਾ। (ਹੇ ਮਨ!) ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਮਾਲਕ ਹੈ, ਸਦਾ ਉਸੇ ਦੀ ਹੀ ਸੇਵਾ ਭਗਤੀ ਕਰਦਾ ਰਹੁ।2। ਸਾਧ ਸੰਗਤਿ ਵਿਚ ਰਿਹਾਂ (ਆਚਰਨ) ਪਵਿਤ੍ਰ ਹੋ ਜਾਂਦਾ ਹੈ, ਤੇ ਜਮਾਂ ਦੀ ਫਾਹੀ ਕੱਟੀ ਜਾਂਦੀ ਹੈ। (ਹੇ ਮਨ! ਸਾਧ ਸੰਗਤਿ ਦਾ ਆਸਰਾ ਲੈ ਕੇ) ਉਸ ਪਰਮਾਤਮਾ ਅੱਗੇ ਅਰਦਾਸ ਕਰਦਾ ਰਹੁ, ਜੋ ਸਾਰੇ ਸੁਖ ਦੇਣ ਵਾਲਾ ਹੈ ਤੇ ਸਾਰੇ ਡਰ-ਸਹਮ ਨਾਸ ਕਰਨ ਵਾਲਾ ਹੈ। ਮਿਹਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉੱਤੇ ਜਦੋਂ ਮਿਹਰ (ਦੀ ਨਿਗਾਹ) ਕਰਦਾ ਹੈ, ਤਦੋਂ ਉਸ ਦੀ ਮਨੁੱਖਾ ਜੀਵਨ ਦੀ ਭਾਰੀ ਜ਼ਿੰਮੇਵਾਰੀ ਸਿਰੇ ਚੜ੍ਹ ਜਾਂਦੀ ਹੈ।3। ਹਰ ਕੋਈ ਆਖਦਾ ਹੈ ਕਿ ਪਰਮਾਤਮਾ ਬਹੁਤ ਉੱਚਾ ਹੈ, ਬਹੁਤ ਉੱਚਾ ਹੈ, ਉਸ ਦਾ ਟਿਕਾਣਾ ਬਹੁਤ ਉੱਚਾ ਹੈ। ਉਸ ਪ੍ਰਭੂ ਦਾ ਕੋਈ ਖ਼ਾਸ ਰੰਗ ਨਹੀਂ ਹੈ ਕੋਈ ਖ਼ਾਸ ਰੂਪ-ਰੇਖਾ ਨਹੀਂ ਹੈ। ਮੈਂ ਉਸ ਦੀ ਕੋਈ ਕੀਮਤ ਨਹੀਂ ਦੱਸ ਸਕਦਾ (ਭਾਵ, ਦੁਨੀਆ ਦੇ ਕਿਸੇ ਭੀ ਪਦਾਰਥ ਦੇ ਵੱਟੇ ਉਸ ਦੀ ਪ੍ਰਾਪਤੀ ਨਹੀਂ ਹੋ ਸਕਦੀ) । ਹੇ ਪ੍ਰਭੂ! ਮਿਹਰ ਕਰ ਤੇ ਮੈਨੂੰ ਨਾਨਕ ਨੂੰ ਆਪਣਾ ਸਦਾ ਕਾਇਮ ਰਹਿਣ ਵਾਲਾ ਨਾਮ ਬਖ਼ਸ਼ (ਕਿਉਂਕਿ ਜਿਸ ਨੂੰ ਤੇਰਾ ਨਾਮ ਮਿਲ ਜਾਂਦਾ ਹੈ ਉਸ ਨੂੰ ਤੇਰਾ ਮੇਲ ਹੋ ਜਾਂਦਾ ਹੈ) ।4।7। 77। | ਸੋਈ = ਉਹੀ। ਜੀਅੜੇ = ਹੇ ਜਿੰਦੇ! ਸਿਰਿ = ਸਿਰ ਉੱਤੇ। ਮਨ = ਹੇ ਮਨ! ਸਭਸੁ = ਸਭ ਜੀਵਾਂ ਨੂੰ। ਵੇਸਾਹੁ = ਭਰੋਸਾ। ਸਭਿ = ਸਾਰੀਆਂ। ਪਾਹੁ = ਪਉ।1। ਸਹਜ = ਆਤਮਕ ਅਡੋਲਤਾ। ਸੇਤੀ = ਨਾਲ।1। ਰਹਾਉ। ਪਰੁ = ਪਉ। ਜਿਸੁ = {ਨੋਟ: ਲਫ਼ਜ਼ 'ਜਿਸੁ' ਅਤੇ 'ਜਿਸ ਕਾ' ਦੇ 'ਜਿਸ' ਦਾ ਫ਼ਰਕ ਚੇਤੇ ਰੱਖਣਾ। ਲਫ਼ਜ਼ 'ਜਿਸੁ ਤਿਸੁ ਕਿਸੁ ਇਸੁ, ਉਸੁ' ਦਾ ੁ ਖ਼ਾਸ ਖ਼ਾਸ ਸੰਬੰਧਕਾਂ ਤੇ ਕ੍ਰਿਆ ਵਿਸ਼ੇਸ਼ਣ 'ਹੀ' ਨਾਲ ਉੱਡ ਜਾਂਦਾ ਹੈ। ਵੇਖੋ 'ਗੁਰਬਾਣੀ ਵਿਆਕਰਨ'}। ਘਣਾ = ਬਹੁਤ। ਮੂਲੇ = ਉੱਕਾ ਹੀ, ਬਿਲਕੁਲ। ਚਾਕਰੀ = ਸੇਵਾ, ਭਗਤੀ। ਸਾਹਿਬੁ = ਮਾਲਕ। ਸਚਾ = ਸਦਾ ਕਾਇਮ ਰਹਿਣ ਵਾਲਾ।2। ਫਾਸ = ਫਾਸੀ। ਨਿਰਮਲਾ = ਪਵਿਤ੍ਰ ਜੀਵਨ ਵਾਲਾ। ਭੈ ਭੰਜਨੋ = ਸਾਰੇ ਡਰ ਨਾਸ ਕਰਨ ਵਾਲਾ। ਆਵੈ ਰਾਸਿ = ਸਿਰੇ ਚੜ੍ਹ ਜਾਂਦਾ ਹੈ।3। ਵਖਾਣੀਐ = ਆਖਿਆ ਜਾਂਦਾ ਹੈ, ਹਰ ਕੋਈ ਆਖਦਾ ਹੈ। ਕਹਿ ਨ ਸਕਾਉ = ਮੈਂ ਕਹਿ ਨਹੀਂ ਸਕਦਾ। ਮਇਆ = ਦਇਆ। ਸਚੁ = ਸਦਾ-ਥਿਰ ਰਹਿਣ ਵਾਲਾ।4। |
45 | https://www.gurugranthdarpan.net/0045.html | ਸ੍ਰੀਰਾਗੁ ਮਹਲਾ ੫ ॥ ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥ ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ ॥ ਸਾਧਸੰਗਤਿ ਕੈ ਘਰਿ ਵਸੈ ਏਕੋ ਸਚਾ ਸੋਇ ॥੧॥ ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ ਨਾਮੁ ਸਹਾਈ ਸਦਾ ਸੰਗਿ ਆਗੈ ਲਏ ਛਡਾਇ ॥੧॥ ਰਹਾਉ ॥ ਦੁਨੀਆ ਕੀਆ ਵਡਿਆਈਆ ਕਵਨੈ ਆਵਹਿ ਕਾਮਿ ॥ ਮਾਇਆ ਕਾ ਰੰਗੁ ਸਭੁ ਫਿਕਾ ਜਾਤੋ ਬਿਨਸਿ ਨਿਦਾਨਿ ॥ ਜਾ ਕੈ ਹਿਰਦੈ ਹਰਿ ਵਸੈ ਸੋ ਪੂਰਾ ਪਰਧਾਨੁ ॥੨॥ ਸਾਧੂ ਕੀ ਹੋਹੁ ਰੇਣੁਕਾ ਅਪਣਾ ਆਪੁ ਤਿਆਗਿ ॥ ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥ ਤਿਸਹਿ ਪਰਾਪਤਿ ਰਤਨੁ ਹੋਇ ਜਿਸੁ ਮਸਤਕਿ ਹੋਵੈ ਭਾਗੁ ॥੩॥ ਤਿਸੈ ਪਰਾਪਤਿ ਭਾਈਹੋ ਜਿਸੁ ਦੇਵੈ ਪ੍ਰਭੁ ਆਪਿ ॥ ਸਤਿਗੁਰ ਕੀ ਸੇਵਾ ਸੋ ਕਰੇ ਜਿਸੁ ਬਿਨਸੈ ਹਉਮੈ ਤਾਪੁ ॥ ਨਾਨਕ ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ ॥੪॥੮॥੭੮॥{ਪੰਨਾ 45} | ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰ। ਪਰਮਾਤਮਾ ਦਾ ਨਾਮ (ਜਿੰਦ ਦੀ) ਸਹੈਤਾ ਕਰਨ ਵਾਲਾ ਹੈ, (ਸਦਾ ਜਿੰਦ ਦੇ) ਨਾਲ ਰਹਿੰਦਾ ਹੈ ਤੇ ਪਰਲੋਕ ਵਿਚ (ਕੀਤੇ ਕਰਮਾਂ ਦਾ ਲੇਖਾ ਹੋਣ ਵੇਲੇ) ਛਡਾ ਲੈਂਦਾ ਹੈ।1। ਰਹਾਉ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹੀ ਸੁਖੀ ਰਹਿੰਦਾ ਹੈ, ਉਸ ਦਾ ਮੂੰਹ (ਲੋਕ ਪਰਲੋਕ ਵਿਚ) ਉੱਜਲਾ ਰਹਿੰਦਾ ਹੈ। (ਇਹ ਨਾਮ) ਪੂਰੇ ਗੁਰੂ ਤੋਂ ਹੀ ਮਿਲਦਾ ਹੈ (ਭਾਵੇਂ ਨਾਮ ਦਾ ਮਾਲਕ ਪ੍ਰਭੂ) ਸਾਰੇ ਹੀ ਭਵਨਾਂ ਵਿਚ ਪ੍ਰਤੱਖ ਵੱਸਦਾ ਹੈ। ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਸਾਧ ਸੰਗਤਿ ਦੇ ਘਰ ਵਿਚ ਵੱਸਦਾ ਹੈ।1। (ਹੇ ਮੇਰੇ ਮਨ!) ਦੁਨੀਆ ਵਾਲੀਆਂ ਵਡਿਆਈਆਂ ਕਿਸੇ ਕੰਮ ਨਹੀਂ ਆਉਂਦੀਆਂ। ਮਾਇਆ ਦੇ ਕਾਰਨ (ਮੂੰਹ ਉੱਤੇ ਦਿੱਸਦਾ) ਰੰਗ ਫਿਕਾ ਪੈ ਜਾਂਦਾ ਹੈ, ਕਿਉਂਕਿ ਇਹ ਰੰਗ ਆਖ਼ਰ ਨਾਸ ਹੋ ਜਾਂਦਾ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ (ਦਾ ਨਾਮ) ਵੱਸਦਾ ਹੈ, ਉਹ ਸਭ ਗੁਣਾਂ ਵਾਲਾ ਹੋ ਜਾਂਦਾ ਹੈ ਤੇ (ਹਰ ਥਾਂ) ਮੰਨਿਆ-ਪ੍ਰਮੰਨਿਆਂ ਜਾਂਦਾ ਹੈ।2। (ਹੇ ਮੇਰੇ ਮਨ!) ਗੁਰੂ ਦੇ ਚਰਨਾਂ ਦੀ ਧੂੜ ਬਣ, ਤੇ ਆਪਣਾ ਆਪਾ-ਭਾਵ ਛੱਡ ਦੇਹ। (ਹੇ ਮਨ! ਹੋਰ) ਸਾਰੇ ਹੀਲੇ ਤੇ ਚਤੁਰਾਈਆਂ ਛੱਡ ਕੇ ਗੁਰੂ ਦੀ ਸਰਨ ਪਿਆ ਰਹੁ। ਜਿਸ ਮਨੁੱਖ ਦੇ ਮੱਥੇ ਉੱਤੇ (ਪੂਰਬਲਾ) ਭਾਗ ਜਾਗਦਾ ਹੈ, (ਉਹ ਗੁਰੂ ਦੀ ਸਰਨ ਪੈਂਦਾ ਹੈ ਤੇ ਉਸ ਨੂੰ) ਪਰਮਾਤਮਾ ਦਾ ਨਾਮ-ਰਤਨ ਮਿਲ ਪੈਂਦਾ ਹੈ।3। ਹੇ ਭਰਾਵੋ! ਪ੍ਰਭੂ ਦਾ ਨਾਮ ਉਸੇ ਮਨੁੱਖ ਨੂੰ ਮਿਲਦਾ ਹੈ ਜਿਸ ਨੂੰ (ਗੁਰੂ ਦੀ ਰਾਹੀਂ) ਪ੍ਰਭੂ ਆਪ ਦੇਂਦਾ ਹੈ। ਗੁਰੂ ਦੀ ਸੇਵਾ ਭੀ ਉਹੀ ਮਨੁੱਖ ਕਰਦਾ ਹੈ ਜਿਸ ਦੇ ਅੰਦਰੋਂ ਹਉਮੈ ਦਾ ਤਾਪ ਨਾਸ ਹੋ ਜਾਂਦਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਮਿਲਦਾ ਹੈ ਉਸ ਦੇ ਸਾਰੇ ਕਲੇਸ਼ ਦੂਰ ਹੋ ਜਾਂਦੇ ਹਨ।4।8। 78। | ਸੋ = ਉਹ ਮਨੁੱਖ। ਤਿਸੁ = ਉਸ ਦਾ। ਊਜਲੁ = ਰੌਸ਼ਨ, ਚਮਕ ਵਾਲਾ। ਤੇ = ਤੋਂ। ਸਭਨੀ ਲੋਇ = ਸਾਰੇ ਭਵਨਾਂ ਵਿਚ। ਘਰਿ = ਘਰ ਵਿਚ। ਸਚਾ = ਸਦਾ-ਥਿਰ ਰਹਿਣ ਵਾਲਾ ਪ੍ਰਭੂ।1। ਸਹਾਈ = ਸਹੈਤਾ ਕਰਨ ਵਾਲਾ। ਅਗੈ = ਪਰਲੋਕ ਵਿਚ।1। ਰਹਾਉ। ਕਵਨੈ ਕਾਮਿ = ਕੇਹੜੇ ਕੰਮ? ਫਿਕਾ = ਬੇ-ਸੁਆਦਾ, ਹੋਛਾ। ਜਾਤੋ = ਜਾਂਦਾ ਹੈ। ਨਿਦਾਨਿ = ਓੜਕ ਨੂੰ। ਪਰਧਾਨੁ = ਮੰਨਿਆ-ਪ੍ਰਮੰਨਿਆ।2। ਰੇਣੁਕਾ = ਚਰਨ-ਧੂੜ। ਆਪੁ = ਆਪਾ-ਭਾਵ, ਅਹੰਕਾਰ। ਤਿਸਹਿ = ਤਿਸ ਹੀ, ਉਸੇ ਨੂੰ ਹੀ। ਮਸਤਕਿ = ਮੱਥੇ ਉੱਤੇ।3। ਭਾਈਹੋ = ਹੇ ਭਰਾਵੋ! ਜਿਸੁ ਹਉਮੈ = ਜਿਸ ਦੀ ਹਉਮੈ। ਕਉ = ਨੂੰ। ਭੇਟਿਆ = ਮਿਲਿਆ।4। |
45 | https://www.gurugranthdarpan.net/0045.html | ਸਿਰੀਰਾਗੁ ਮਹਲਾ ੫ ॥ ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥ ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥ ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥੧॥ ਮਨ ਮੇਰੇ ਸਗਲ ਉਪਾਵ ਤਿਆਗੁ ॥ ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ ॥੧॥ ਰਹਾਉ ॥ ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥ ਇਕਸ ਕੀ ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ ॥ ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥੨॥ ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ ॥ ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥ ਇਕਸੁ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥੩॥ ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥ ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥ ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥੪॥੯॥੭੯॥{ਪੰਨਾ 45} | ਹੇ ਮੇਰੇ ਮਨ! ਹੋਰ ਸਾਰੇ ਹੀਲੇ ਛੱਡ ਦੇ। ਸਿਰਫ਼ ਪੂਰੇ ਗੁਰੂ ਨੂੰ ਸਦਾ ਚੇਤੇ ਰੱਖ (ਸਿਰਫ਼ ਗੁਰੂ ਦੇ ਸ਼ਬਦ ਦਾ ਆਸਰਾ ਲੈ, ਤੇ) ਇਕ ਪਰਮਾਤਮਾ (ਦੇ ਚਰਨਾਂ) ਦੀ ਲਗਨ (ਆਪਣੇ ਅੰਦਰ) ਲਾਈ ਰੱਖ।1। ਰਹਾਉ। (ਹੇ ਭਾਈ!) ਜਿੰਦ ਦਾ ਮਿੱਤਰ ਸਿਰਫ਼ ਪਰਮਾਤਮਾ ਹੀ ਹੈ, ਪਰਮਾਤਮਾ ਹੀ ਜਿੰਦ ਨੂੰ (ਵਿਕਾਰ ਆਦਿਕਾਂ ਤੋਂ) ਬਚਾਣ ਵਾਲਾ ਹੈ, (ਇਸ ਵਾਸਤੇ) ਆਪਣੇ ਮਨ ਵਿਚ ਸਿਰਫ਼ ਪਰਮਾਤਮਾ ਦਾ ਆਸਰਾ ਰੱਖ, ਸਿਰਫ਼ ਪਰਮਾਤਮਾ ਹੀ ਜਿੰਦ ਦਾ ਸਹਾਰਾ ਹੈ। ਉਹ ਪਾਰਬ੍ਰਹਮ ਕਰਤਾਰ (ਹੀ ਸਹਾਰਾ ਹੈ) ਉਸ ਦੀ ਸਰਨ ਪਿਆਂ ਸਦਾ ਸੁਖ ਮਿਲਦਾ ਹੈ।1। (ਹੇ ਮਨ!) ਸਿਰਫ਼ ਪਰਮਾਤਮਾ ਹੀ (ਅਸਲ) ਭਰਾ ਹੈ ਮਿੱਤਰ ਹੈ, ਸਿਰਫ਼ ਪਰਮਾਤਮਾ ਹੀ (ਅਸਲ) ਮਾਂ ਪਿਉ ਹੈ (ਭਾਵ, ਮਾਪਿਆਂ ਵਾਂਗ ਪਾਲਣਹਾਰ ਹੈ) । (ਮੈਨੂੰ ਤਾਂ) ਉਸ ਪਰਮਾਤਮਾ ਦਾ ਹੀ ਮਨ ਵਿਚ ਸਹਾਰਾ ਹੈ ਜਿਸ ਨੇ ਇਹ ਜਿੰਦ ਦਿੱਤੀ ਹੈ, ਜਿਸ ਨੇ ਇਹ ਸਰੀਰ ਦਿੱਤਾ ਹੈ। (ਮੇਰੀ ਸਦਾ ਇਹੀ ਅਰਦਾਸ ਹੈ ਕਿ) ਜਿਸ ਪ੍ਰਭੂ ਨੇ ਸਭ ਕੁਝ ਆਪਣੇ ਵੱਸ ਵਿਚ ਰਖਿਆ ਹੋਇਆ ਹੈ ਉਹ ਕਦੇ ਮੇਰੇ ਮਨ ਤੋਂ ਨਾਹ ਭੁੱਲੇ।2। (ਹੇ ਭਾਈ! ਤੇਰੇ) ਹਿਰਦੇ ਵਿਚ ਭੀ ਤੇ ਬਾਹਰ ਹਰ ਥਾਂ ਭੀ ਸਿਰਫ਼ ਪਰਮਾਤਮਾ ਹੀ ਵੱਸ ਰਿਹਾ ਹੈ। (ਹੇ ਭਾਈ!) ਅੱਠੇ ਪਹਿਰ ਉਸ ਪ੍ਰਭੂ ਨੂੰ ਸਿਮਰ, ਜਿਸ ਨੇ ਸਾਰੇ ਜੀਅ ਜੰਤ ਪੈਦਾ ਕੀਤੇ ਹਨ। ਜੇ ਸਿਰਫ਼ ਪਰਮਾਤਮਾ ਦੇ (ਪਿਆਰ-ਰੰਗ) ਵਿਚ ਰੰਗੇ ਰਹੀਏ, ਤਾਂ ਕਦੇ ਕੋਈ ਦੁੱਖ ਕਲੇਸ਼ ਨਹੀਂ ਪੋਂਹਦਾ।3। ਪਾਰਬ੍ਰਹਮ ਪਰਮਾਤਮਾ ਹੀ (ਸਾਰੇ ਸੰਸਾਰ ਦਾ ਮਾਲਕ) ਹੈ, ਕੋਈ ਹੋਰ ਉਸ ਦੇ ਬਰਾਬਰ ਦਾ ਨਹੀਂ ਹੈ। (ਸਭ ਜੀਵਾਂ ਦਾ) ਸਰੀਰ ਉਸ ਪਰਮਾਤਮਾ ਦਾ ਹੀ ਦਿੱਤਾ ਹੋਇਆ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਸ ਨੂੰ ਚੰਗਾ ਲਗਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਪੂਰੇ ਗੁਰੂ ਦੀ ਰਾਹੀਂ ਉਸ ਸਦਾ-ਥਿਰ ਪ੍ਰਭੂ ਨੂੰ ਸਿਮਰਦਾ ਹੈ, ਉਹ (ਸਭ ਗੁਣਾਂ ਨਾਲ) ਮੁਕੰਮਲ ਹੋ ਜਾਂਦਾ ਹੈ।4।9। 79। | ਪਛਾਣੂ = ਮਿੱਤਰ। ਜੀਅ ਕਾ = ਜਿੰਦ ਦਾ {ਨੋਟ: ਲਫ਼ਜ਼ 'ਜੀਉ' ਤੋਂ 'ਜੀਅ' ਬਣ ਜਾਂਦਾ ਹੈ 'ਸੰਬੰਧਕ' ਵਰਤਿਆਂ}। ਇਕੋ = ਇਕ (ਪ੍ਰਭੂ) ਹੀ। ਮਨਿ = ਮਨ ਵਿਚ। ਪ੍ਰਾਣ ਅਧਾਰੁ = ਪ੍ਰਾਣਾਂ ਦਾ ਆਸਰਾ, ਜਿੰਦ ਦਾ ਆਸਰਾ।1। ਉਪਾਵ = ਹੀਲੇ। ਲਿਵ = ਲਗਨ। ਲਾਗੁ = ਲਾਈ ਰੱਖ।1। ਰਹਾਉ। ਟੇਕ = ਸਹਾਰਾ। ਜਿਨਿ = ਜਿਸ (ਪ੍ਰਭੂ) ਨੇ। ਜੀਉ = ਜਿੰਦ। ਪਿੰਡੁ = ਸਰੀਰ। ਮਨਹੁ = ਮਨ ਤੋਂ। ਵਸਿ = ਵੱਸ ਵਿਚ।2। ਘਰਿ = ਘਰ ਵਿਚ, ਹਿਰਦੇ ਵਿਚ। ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ। ਜੀਅ = {ਲਫ਼ਜ਼ 'ਜੀਉ' ਤੋਂ ਬਹੁ-ਵਚਨ}। ਸਭਿ = ਸਾਰੇ। ਸੇਤੀ = ਨਾਲ। ਰਤਿਆ = ਰੱਤਿਆਂ, ਰੰਗੇ ਰਿਹਾਂ। ਸੰਤਾਪੁ = ਕਲੇਸ਼।3। ਤਿਸ ਕਾ {ਲਫ਼ਜ਼ 'ਤਿਸੁ' ਦਾ ੁ'ਸੰਬੰਧਕ' 'ਕਾ' ਦੇ ਕਾਰਨ ਉੱਡ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'} ਗੁਰਿ = ਗੁਰੂ ਦੀ ਰਾਹੀਂ। ਸਚਾ = ਸਦਾ-ਥਿਰ ਰਹਿਣ ਵਾਲਾ ਪ੍ਰਭੂ।4। |
45 | https://www.gurugranthdarpan.net/0045.html | ਸਿਰੀਰਾਗੁ ਮਹਲਾ ੫ ॥ ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥ ਜਿਨ ਕਉ ਆਪਿ ਦਇਆਲੁ ਹੋਇ ਤਿਨ ਉਪਜੈ ਮਨਿ ਗਿਆਨੁ ॥ ਜਿਨ ਕਉ ਮਸਤਕਿ ਲਿਖਿਆ ਤਿਨ ਪਾਇਆ ਹਰਿ ਨਾਮੁ ॥੧॥ ਮਨ ਮੇਰੇ ਏਕੋ ਨਾਮੁ ਧਿਆਇ ॥ ਸਰਬ ਸੁਖਾ ਸੁਖ ਊਪਜਹਿ ਦਰਗਹ ਪੈਧਾ ਜਾਇ ॥੧॥ ਰਹਾਉ ॥ ਜਨਮ ਮਰਣ ਕਾ ਭਉ ਗਇਆ ਭਾਉ ਭਗਤਿ ਗੋਪਾਲ ॥ ਸਾਧੂ ਸੰਗਤਿ ਨਿਰਮਲਾ ਆਪਿ ਕਰੇ ਪ੍ਰਤਿਪਾਲ ॥ ਜਨਮ ਮਰਣ ਕੀ ਮਲੁ ਕਟੀਐ ਗੁਰ ਦਰਸਨੁ ਦੇਖਿ ਨਿਹਾਲ ॥੨॥ ਥਾਨ ਥਨੰਤਰਿ ਰਵਿ ਰਹਿਆ ਪਾਰਬ੍ਰਹਮੁ ਪ੍ਰਭੁ ਸੋਇ ॥ ਸਭਨਾ ਦਾਤਾ ਏਕੁ ਹੈ ਦੂਜਾ ਨਾਹੀ ਕੋਇ ॥ ਤਿਸੁ ਸਰਣਾਈ ਛੁਟੀਐ ਕੀਤਾ ਲੋੜੇ ਸੁ ਹੋਇ ॥੩॥ ਜਿਨ ਮਨਿ ਵਸਿਆ ਪਾਰਬ੍ਰਹਮੁ ਸੇ ਪੂਰੇ ਪਰਧਾਨ ॥ ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ ਜਹਾਨ ॥ ਜਿਨੀ ਮੇਰਾ ਪ੍ਰਭੁ ਧਿਆਇਆ ਨਾਨਕ ਤਿਨ ਕੁਰਬਾਨ ॥੪॥੧੦॥੮੦॥{ਪੰਨਾ 45} | ਹੇ ਮੇਰੇ ਮਨ! ਸਿਰਫ਼ ਪਰਮਾਤਮਾ ਦਾ ਨਾਮ ਸਿਮਰ। (ਜੇਹੜਾ ਮਨੁੱਖ ਸਿਮਰਦਾ ਹੈ, ਉਸ ਦੇ ਅੰਦਰ) ਸਾਰੇ ਸ੍ਰੇਸ਼ਟ ਸੁਖ ਪੈਦਾ ਹੋ ਜਾਂਦੇ ਹਨ, ਉਹ ਪਰਮਾਤਮਾ ਦੀ ਦਰਗਾਹ ਵਿਚ ਇੱਜ਼ਤ ਨਾਲ ਜਾਂਦਾ ਹੈ।1। ਰਹਾਉ। ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਨਾਲ ਆਪਣਾ ਮਨ ਜੋੜਿਆ ਹੈ, ਉਹ ਸਾਰੇ ਗੁਣਾਂ ਵਾਲੇ ਹੋ ਜਾਂਦੇ ਹਨ ਉਹ (ਲੋਕ ਪਰਲੋਕ ਵਿਚ) ਮੰਨੇ-ਪ੍ਰਮੰਨੇ ਜਾਂਦੇ ਹਨ। ਜਿਨ੍ਹਾਂ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਨਾਲ ਡੂੰਘੀ ਸਾਂਝ ਪੈਦਾ ਹੁੰਦੀ ਹੈ। ਜਿਨ੍ਹਾਂ ਦੇ ਮੱਥੇ ਉੱਤੇ (ਧੁਰੋਂ ਬਖ਼ਸ਼ਸ਼ ਦਾ ਲੇਖ) ਲਿਖਿਆ ਹੋਇਆ ਉੱਘੜਦਾ ਹੈ, ਉਹ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲੈਂਦੇ ਹਨ।1। ਜੇਹੜਾ ਮਨੁੱਖ ਗੋਪਾਲ-ਪ੍ਰਭੂ ਦੀ ਭਗਤੀ ਕਰਦਾ ਹੈ, ਪ੍ਰਭੂ ਨਾਲ ਪ੍ਰੇਮ ਕਰਦਾ ਹੈ, ਉਸ ਦਾ ਜਨਮ ਮਰਨ ਦੇ (ਗੇੜ ਵਿਚ ਪੈਣ) ਦਾ ਡਰ ਦੂਰ ਹੋ ਜਾਂਦਾ ਹੈ, ਸਾਧ ਸੰਗਤਿ ਵਿਚ ਰਹਿ ਕੇ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ, ਪਰਮਾਤਮਾ ਆਪ (ਵਿਕਾਰਾਂ ਤੋਂ ਉਸ ਦੀ) ਰਾਖੀ ਕਰਦਾ ਹੈ, ਗੁਰੂ ਦਾ ਦਰਸ਼ਨ ਕਰ ਕੇ (ਉਸ ਦਾ ਤਨ ਮਨ) ਖਿੜ ਪੈਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਣ ਵਾਲੀ ਉਸ ਦੀ ਵਿਕਾਰਾਂ ਦੀ ਮੈਲ ਕੱਟੀ ਜਾਂਦੀ ਹੈ।2। (ਹੇ ਮੇਰੇ ਮਨ!) ਉਹ ਪਾਰਬ੍ਰਹਮ ਪਰਮਾਤਮਾ ਹਰੇਕ ਥਾਂ ਵਿਚ ਵਿਆਪਕ ਹੈ। ਉਹ ਆਪ ਹੀ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਕਰਨਾ ਚਾਹੁੰਦਾ ਹੈ, ਉਸ ਦੀ ਸਰਨ ਪਿਆਂ (ਵਿਕਾਰਾਂ ਤੋਂ) ਖ਼ਲਾਸੀ ਹੁੰਦੀ ਹੈ।3। (ਹੇ ਭਾਈ!) ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਾਰਬ੍ਰਹਮ ਪਰਮੇਸ਼ਰ (ਦਾ ਨਾਮ) ਵੱਸ ਪੈਂਦਾ ਹੈ, ਉਹਨਾਂ ਦੇ ਅੰਦਰ ਸਾਰੇ ਗੁਣ ਪੈਦਾ ਹੋ ਜਾਂਦੇ ਹਨ, ਉਹ ਹਰ ਥਾਂ ਆਦਰ ਪਾਂਦੇ ਹਨ। ਉਹਨਾਂ ਦੀ ਬੇ-ਦਾਗ਼ ਸੋਭਾ-ਵਡਿਆਈ ਸਾਰੇ ਜਹਾਨ ਵਿਚ ਉੱਘੀ ਹੋ ਜਾਂਦੀ ਹੈ। ਹੇ ਨਾਨਕ! (ਆਖ -) ਜਿਨ੍ਹਾਂ ਮਨੁੱਖਾਂ ਨੇ ਪਿਆਰੇ ਪ੍ਰਭੂ ਦਾ ਸਿਮਰਨ ਕੀਤਾ ਹੈ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ।4।10। 80। | ਸਿਉ = ਨਾਲ। ਸੇ = ਉਹ ਬੰਦੇ। ਪੂਰੇ = ਸਭ ਗੁਣਾਂ ਵਾਲੇ। ਪਰਧਾਨ = ਮੰਨੇ ਪ੍ਰਮੰਨੇ। ਮਨਿ = ਮਨ ਵਿਚ। ਉਪਜੈ = ਪਰਗਟ ਹੁੰਦਾ ਹੈ। ਗਿਆਨੁ = ਪਰਮਾਤਮਾ ਨਾਲ ਜਾਣ-ਪਛਾਣ। ਮਸਤਕਿ = ਮੱਥੇ ਉਤੇ।1। ਊਪਜਹਿ = ਪੈਦਾ ਹੁੰਦੇ ਹਨ {ਨੋਟ: 'ਊਪਜੈ' ਇਕ-ਵਚਨ ਹੈ, 'ਊਪਜਹਿ' ਬਹੁ-ਵਚਨ ਹੈ}। ਪੈਧਾ = ਸਰੋਪਾ ਲੈ ਕੇ, ਇੱਜ਼ਤ ਨਾਲ। ਜਾਇ = ਜਾਂਦਾ ਹੈ।1। ਰਹਾਉ। ਭਉ = ਡਰ। ਭਾਉ = ਪਿਆਰ। ਗੋਪਾਲ = ਸ੍ਰਿਸ਼ਟੀ ਦੀ ਪਾਲਣਾ ਕਰਨ ਵਾਲਾ। ਪ੍ਰਤਿਪਾਲ = ਰੱਖਿਆ। ਕਟੀਐ = ਕੱਟੀ ਜਾਂਦੀ ਹੈ। ਦੇਖਿ = ਵੇਖ ਕੇ। ਨਿਹਾਲ = ਪ੍ਰਸੰਨ।2। ਥਾਨ ਥਾਨੰਤਰਿ = ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ। ਸੋਇ = ਉਹੀ। ਛੁਟੀਐ = (ਵਿਕਾਰਾਂ ਦੀ ਮੈਲ ਤੋਂ) ਬਚੀਦਾ ਹੈ। ਕੀਤਾ ਲੋੜੇ = ਕਰਨਾ ਪਸੰਦ ਕਰਦਾ ਹੈ।3। ਜਿਨੀ = ਜਿਨ੍ਹਾਂ ਨੇ। ਕੁਰਬਾਨ = ਸਦਕੇ।4। |
46 | https://www.gurugranthdarpan.net/0046.html | ਸਿਰੀਰਾਗੁ ਮਹਲਾ ੫ ॥ ਮਿਲਿ ਸਤਿਗੁਰ ਸਭੁ ਦੁਖੁ ਗਇਆ ਹਰਿ ਸੁਖੁ ਵਸਿਆ ਮਨਿ ਆਇ ॥ ਅੰਤਰਿ ਜੋਤਿ ਪ੍ਰਗਾਸੀਆ ਏਕਸੁ ਸਿਉ ਲਿਵ ਲਾਇ ॥ ਮਿਲਿ ਸਾਧੂ ਮੁਖੁ ਊਜਲਾ ਪੂਰਬਿ ਲਿਖਿਆ ਪਾਇ ॥ ਗੁਣ ਗੋਵਿੰਦ ਨਿਤ ਗਾਵਣੇ ਨਿਰਮਲ ਸਾਚੈ ਨਾਇ ॥੧॥ ਮੇਰੇ ਮਨ ਗੁਰ ਸਬਦੀ ਸੁਖੁ ਹੋਇ ॥ ਗੁਰ ਪੂਰੇ ਕੀ ਚਾਕਰੀ ਬਿਰਥਾ ਜਾਇ ਨ ਕੋਇ ॥੧॥ ਰਹਾਉ ॥ ਮਨ ਕੀਆ ਇਛਾਂ ਪੂਰੀਆ ਪਾਇਆ ਨਾਮੁ ਨਿਧਾਨੁ ॥ ਅੰਤਰਜਾਮੀ ਸਦਾ ਸੰਗਿ ਕਰਣੈਹਾਰੁ ਪਛਾਨੁ ॥ ਗੁਰ ਪਰਸਾਦੀ ਮੁਖੁ ਊਜਲਾ ਜਪਿ ਨਾਮੁ ਦਾਨੁ ਇਸਨਾਨੁ ॥ ਕਾਮੁ ਕ੍ਰੋਧੁ ਲੋਭੁ ਬਿਨਸਿਆ ਤਜਿਆ ਸਭੁ ਅਭਿਮਾਨੁ ॥੨॥ ਪਾਇਆ ਲਾਹਾ ਲਾਭੁ ਨਾਮੁ ਪੂਰਨ ਹੋਏ ਕਾਮ ॥ ਕਰਿ ਕਿਰਪਾ ਪ੍ਰਭਿ ਮੇਲਿਆ ਦੀਆ ਅਪਣਾ ਨਾਮੁ ॥ ਆਵਣ ਜਾਣਾ ਰਹਿ ਗਇਆ ਆਪਿ ਹੋਆ ਮਿਹਰਵਾਨੁ ॥ ਸਚੁ ਮਹਲੁ ਘਰੁ ਪਾਇਆ ਗੁਰ ਕਾ ਸਬਦੁ ਪਛਾਨੁ ॥੩॥ ਭਗਤ ਜਨਾ ਕਉ ਰਾਖਦਾ ਆਪਣੀ ਕਿਰਪਾ ਧਾਰਿ ॥ ਹਲਤਿ ਪਲਤਿ ਮੁਖ ਊਜਲੇ ਸਾਚੇ ਕੇ ਗੁਣ ਸਾਰਿ ॥ ਆਠ ਪਹਰ ਗੁਣ ਸਾਰਦੇ ਰਤੇ ਰੰਗਿ ਅਪਾਰ ॥ ਪਾਰਬ੍ਰਹਮੁ ਸੁਖ ਸਾਗਰੋ ਨਾਨਕ ਸਦ ਬਲਿਹਾਰ ॥੪॥੧੧॥੮੧॥{ਪੰਨਾ 46} | ਹੇ ਮੇਰੇ ਮਨ! ਗੁਰੂ ਦੇ ਸ਼ਬਦ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ਜੇਹੜਾ ਭੀ ਕੋਈ ਮਨੁੱਖ ਪੂਰੇ ਗੁਰੂ ਦੀ ਸੇਵਾ ਕਰਦਾ ਹੈ (ਭਾਵ, ਪੂਰੇ ਗੁਰੂ ਦੇ ਸ਼ਬਦ ਅਨੁਸਾਰ ਤੁਰਦਾ ਹੈ) ਉਹ (ਗੁਰੂ ਦੇ ਦਰ ਤੋਂ) ਖ਼ਾਲੀ ਨਹੀਂ ਜਾਂਦਾ।1। ਰਹਾਉ। ਸਤਿਗੁਰੂ ਨੂੰ ਮਿਲ ਕੇ (ਮਨੁੱਖ ਦਾ) ਸਾਰਾ ਦੁੱਖ ਦੂਰ ਹੋ ਜਾਂਦਾ ਹੈ, ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਜੋਤਿ ਦਾ ਚਾਨਣ ਹੋ ਜਾਂਦਾ ਹੈ। ਗੁਰੂ ਨੂੰ ਮਿਲ ਕੇ ਮਨੁੱਖ ਦਾ ਮੂੰਹ ਰੌਸ਼ਨ ਹੋ ਜਾਂਦਾ ਹੈ (ਚਿਹਰੇ ਉੱਤੇ ਅੰਦਰਲੇ ਆਤਮਕ ਜੀਵਨ ਦੀ ਲਾਲੀ ਆ ਜਾਂਦੀ ਹੈ) , ਪਹਿਲੇ ਜਨਮ ਵਿਚ ਕੀਤੀ ਨੇਕ ਕਮਾਈ ਦਾ ਲਿਖਿਆ ਹੋਇਆ ਲੇਖ ਉੱਘੜ ਪੈਂਦਾ ਹੈ, ਸਦਾ-ਥਿਰ ਪ੍ਰਭੂ ਦੇ ਪਵਿਤ੍ਰ ਨਾਮ ਵਿਚ (ਜੁੜ ਕੇ) ਮਨੁੱਖ ਸਦਾ ਗੋਬਿੰਦ ਦੇ ਗੁਣ ਗਾਵਣ ਦਾ ਆਹਰ ਰੱਖਦਾ ਹੈ।1। (ਗੁਰੂ ਦੇ ਸ਼ਬਦ ਵਿਚ ਜੁੜ ਕੇ ਜੇਹੜਾ ਮਨੁੱਖ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ, ਉਸ ਦੇ ਮਨ ਦੀਆਂ ਸਾਰੀਆਂ ਖ਼ਾਹਸ਼ਾਂ ਪੂਰੀਆਂ ਹੋ ਜਾਂਦੀਆਂ ਹਨ (ਭਾਵ, ਉਸ ਦਾ ਮਨ ਦੁਨੀਆਵੀ ਵਾਸਨਾਂ ਪਿੱਛੇ ਦੌੜਨੋਂ ਹੱਟ ਜਾਂਦਾ ਹੈ) । ਹਰੇਕ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ ਉਸ ਮਨੁੱਖ ਨੂੰ ਸਦਾ ਆਪਣੇ ਅੰਗ-ਸੰਗ ਦਿੱਸਦਾ ਹੈ, ਸਿਰਜਣਹਾਰ ਪ੍ਰਭੂ ਉਸ ਨੂੰ ਆਪਣਾ ਮਿੱਤਰ ਜਾਪਦਾ ਹੈ। ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਜਪ ਕੇ (ਦੂਜਿਆਂ ਦੀ) ਸੇਵਾ (ਕਰ ਕੇ) ਪਵਿਤ੍ਰ ਆਚਰਨ (ਬਣਾ ਕੇ) ਉਸ ਦਾ ਮੂੰਹ ਚਮਕ ਉੱਠਦਾ ਹੈ। ਉਸ ਮਨੁੱਖ ਦੇ ਅੰਦਰੋਂ ਕਾਮ ਕ੍ਰੋਧ ਲੋਭ ਨਾਸ ਹੋ ਜਾਂਦਾ ਹੈ, ਉਹ ਮਨੁੱਖ ਅਹੰਕਾਰ ਉੱਕਾ ਛੱਡ ਦੇਂਦਾ ਹੈ।2। ਪ੍ਰਭੂ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਆਪਣੇ ਚਰਨਾਂ ਵਿਚ) ਜੋੜ ਲਿਆ ਤੇ ਆਪਣਾ ਨਾਮ ਬਖ਼ਸ਼ਿਆ, ਉਸ ਨੇ (ਜਦੋਂ) ਪਰਮਾਤਮਾ ਦਾ ਨਾਮ (ਜੀਵਨ ਦੇ ਵਣਜ ਵਿਚ) ਲਾਭ (ਵਜੋਂ) ਹਾਸਲ ਕਰ ਲਿਆ, ਤਾਂ ਉਸ ਦੇ ਸਾਰੇ ਕੰਮ ਸਫਲੇ ਹੋ ਗਏ (ਤ੍ਰਿਸ਼ਨਾ-ਅਧੀਨ ਹੋ ਰਹੀ ਦੌੜ-ਭੱਜ ਖ਼ਤਮ ਹੋ ਗਈ) । ਜਿਸ ਮਨੁੱਖ ਉਤੇ ਪਰਮਾਤਮਾ ਆਪ ਮਿਹਰ ਕਰਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਗੁਰੂ ਦਾ ਸ਼ਬਦ ਉਸ ਮਨੁੱਖ ਦਾ (ਜੀਵਨ-) ਸਾਥੀ ਬਣ ਜਾਂਦਾ ਹੈ, ਸਦਾ-ਥਿਰ ਪ੍ਰਭੂ ਦੇ ਚਰਨ ਉਸ ਨੂੰ ਐਸਾ ਟਿਕਾਣਾ ਮਿਲ ਜਾਂਦਾ ਹੈ, ਜਿਸ ਨੂੰ ਉਹ ਆਪਣਾ (ਆਤਮਕ) ਘਰ ਬਣਾ ਲੈਂਦਾ ਹੈ।3। ਆਪਣੀ ਕਿਰਪਾ ਕਰ ਕੇ ਪਰਮਾਤਮਾ ਆਪਣੇ ਭਗਤਾਂ ਨੂੰ (ਕਾਮ ਕ੍ਰੋਧ ਲੋਭ ਆਦਿ ਵਿਕਾਰਾਂ ਤੋਂ) ਬਚਾ ਕੇ ਰੱਖਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ (ਹਿਰਦੇ ਵਿਚ) ਸੰਭਾਲ ਕੇ ਉਹਨਾਂ (ਭਗਤਾਂ) ਦੇ ਮੂੰਹ ਇਸ ਲੋਕ ਵਿਚ ਤੇ ਪਰਲੋਕ ਵਿਚ ਰੌਸ਼ਨ ਹੋ ਜਾਂਦੇ ਹਨ। ਉਹ (ਭਗਤ) ਬੇਅੰਤ ਪ੍ਰਭੂ ਦੇ (ਪਿਆਰ-) ਰੰਗ ਵਿਚ ਰੰਗੇ ਰਹਿੰਦੇ ਹਨ, ਤੇ ਅੱਠੇ ਪਹਰ ਉਸ ਦੇ ਗੁਣ (ਆਪਣੇ ਹਿਰਦੇ ਵਿਚ) ਸੰਭਾਲਦੇ ਹਨ। ਹੇ ਨਾਨਕ! ਪਾਰਬ੍ਰਹਮ ਪਰਮਾਤਮਾ ਉਹਨਾਂ ਨੂੰ ਸਾਰੇ ਸੁਖਾਂ ਦਾ ਸਮੁੰਦਰ ਦਿੱਸਦਾ ਹੈ, ਤੇ ਉਹ ਉਸ ਤੋਂ ਸਦਾ ਸਦਕੇ ਹੁੰਦੇ ਰਹਿੰਦੇ ਹਨ।4।11। 81। | ਸਭੁ = ਸਾਰਾ। ਹਰਿ ਸੁਖੁ = ਪਰਮਾਤਮਾ (ਦੇ ਮਿਲਾਪ) ਦਾ ਸੁਖ। ਮਨਿ = ਮਨ ਵਿਚ। ਆਇ = ਆ ਕੇ। ਅੰਤਰਿ = ਅੰਦਰ, ਮਨ ਵਿਚ। ਏਕਸੁ ਸਿਉ = ਇਕ (ਪਰਮਾਤਮਾ) ਨਾਲ। ਲਾਇ = ਲਾ ਕੇ। ਮਿਲਿ = ਮਿਲ ਕੇ। ਸਾਧੂ = ਗੁਰੂ। ਊਜਲਾ = ਰੋਸ਼ਨ। ਪੂਰਬਿ = ਪਹਿਲੇ (ਜਨਮ ਦੇ) ਸਮੇਂ ਵਿਚ। ਸਾਚੈ ਨਾਇ = ਸਦਾ-ਥਿਰ ਪ੍ਰਭੂ ਦੇ ਨਾਮ ਵਿਚ (ਜੁੜ ਕੇ) ।1। ਮਨ = ਹੇ ਮਨ! ਚਾਕਰੀ = ਸੇਵਾ। ਬਿਰਥਾ = {vãQw} ਖ਼ਾਲੀ।1। ਰਹਾਉ। ਨਿਧਾਨੁ = ਖ਼ਜ਼ਾਨਾ। ਅੰਤਰਜਾਮੀ = (ਜੀਵਾਂ ਦੇ ਦਿਲ ਦੇ) ਅੰਦਰ ਪਹੁੰਚ ਜਾਣ ਵਾਲਾ। ਸੰਗਿ = ਅੰਗ-ਸੰਗ। ਪਛਾਨੁ = ਪਛਾਣੂ, ਮਿੱਤਰ। ਪਰਸਾਦੀ = ਪਰਸਾਦਿ, ਕਿਰਪਾ ਨਾਲ। ਜਪਿ = ਜਪ ਕੇ। ਦਾਨੁ = ਸੇਵਾ। ਇਸਨਾਨੁ = ਪਵਿਤ੍ਰ ਆਚਰਨ। ਅਭਿਮਾਨੁ = ਅਹੰਕਾਰ।2। ਲਾਹਾ = ਲਾਭ, ਨਫ਼ਾ। ਕਾਮ = (ਸਾਰੇ) ਕੰਮ। ਕਰਿ = ਕਰ ਕੇ। ਪ੍ਰਭਿ = ਪ੍ਰਭੂ ਨੇ। ਰਹਿ ਗਇਆ = ਮੁੱਕ ਗਿਆ। ਸਚੁ = ਸਦਾ-ਥਿਰ ਰਹਿਣ ਵਾਲਾ। ਮਹਲੁ = ਟਿਕਾਣਾ। ਪਛਾਨੁ = ਪਛਾਣੂ, ਸਾਥੀ।3। ਕਉ = ਨੂੰ। ਧਾਰਿ = ਧਾਰ ਕੇ। ਹਲਤਿ = ਹਲਤ ਵਿਚ, {A>} ਇਸ ਲੋਕ ਵਿਚ। ਪਲਤਿ = ਪਲਤ ਵਿਚ, {pr>} ਪਰਲੋਕ ਵਿਚ। ਮੁਖ = {ਲਫ਼ਜ਼ 'ਮੁਖ' ਬਹੁ-ਵਚਨ ਹੈ, ਇਕ-ਵਚਨ 'ਮੁਖੁ' ਹੈ}। ਸਾਰਿ = ਸੰਭਾਲ ਕੇ। ਸਾਰਦੇ = ਸੰਭਾਲਦੇ। ਰੰਗਿ = ਰੰਗ ਵਿਚ, ਪ੍ਰੇਮ ਵਿਚ। ਸੁਖ ਸਾਗਰੋ = ਸੁਖ ਸਾਗਰੁ, ਸੁਖਾਂ ਦਾ ਸਮੁੰਦਰ, ਸੁਖਾਂ ਦਾ ਸੋਮਾ। ਸਦ = ਸਦਾ।4। |
46 | https://www.gurugranthdarpan.net/0046.html | ਸਿਰੀਰਾਗੁ ਮਹਲਾ ੫ ॥ ਪੂਰਾ ਸਤਿਗੁਰੁ ਜੇ ਮਿਲੈ ਪਾਈਐ ਸਬਦੁ ਨਿਧਾਨੁ ॥ ਕਰਿ ਕਿਰਪਾ ਪ੍ਰਭ ਆਪਣੀ ਜਪੀਐ ਅੰਮ੍ਰਿਤ ਨਾਮੁ ॥ ਜਨਮ ਮਰਣ ਦੁਖੁ ਕਾਟੀਐ ਲਾਗੈ ਸਹਜਿ ਧਿਆਨੁ ॥੧॥ ਮੇਰੇ ਮਨ ਪ੍ਰਭ ਸਰਣਾਈ ਪਾਇ ॥ ਹਰਿ ਬਿਨੁ ਦੂਜਾ ਕੋ ਨਹੀ ਏਕੋ ਨਾਮੁ ਧਿਆਇ ॥੧॥ ਰਹਾਉ ॥ ਕੀਮਤਿ ਕਹਣੁ ਨ ਜਾਈਐ ਸਾਗਰੁ ਗੁਣੀ ਅਥਾਹੁ ॥ ਵਡਭਾਗੀ ਮਿਲੁ ਸੰਗਤੀ ਸਚਾ ਸਬਦੁ ਵਿਸਾਹੁ ॥ ਕਰਿ ਸੇਵਾ ਸੁਖ ਸਾਗਰੈ ਸਿਰਿ ਸਾਹਾ ਪਾਤਿਸਾਹੁ ॥੨॥ ਚਰਣ ਕਮਲ ਕਾ ਆਸਰਾ ਦੂਜਾ ਨਾਹੀ ਠਾਉ ॥ ਮੈ ਧਰ ਤੇਰੀ ਪਾਰਬ੍ਰਹਮ ਤੇਰੈ ਤਾਣਿ ਰਹਾਉ ॥ ਨਿਮਾਣਿਆ ਪ੍ਰਭੁ ਮਾਣੁ ਤੂੰ ਤੇਰੈ ਸੰਗਿ ਸਮਾਉ ॥੩॥ ਹਰਿ ਜਪੀਐ ਆਰਾਧੀਐ ਆਠ ਪਹਰ ਗੋਵਿੰਦੁ ॥ ਜੀਅ ਪ੍ਰਾਣ ਤਨੁ ਧਨੁ ਰਖੇ ਕਰਿ ਕਿਰਪਾ ਰਾਖੀ ਜਿੰਦੁ ॥ ਨਾਨਕ ਸਗਲੇ ਦੋਖ ਉਤਾਰਿਅਨੁ ਪ੍ਰਭੁ ਪਾਰਬ੍ਰਹਮ ਬਖਸਿੰਦੁ ॥੪॥੧੨॥੮੨॥{ਪੰਨਾ 46} | ਹੇ ਮੇਰੇ ਮਨ! ਪ੍ਰਭੂ ਦੀ ਸਰਨ ਪਉ। ਪ੍ਰਭੂ ਤੋਂ ਬਿਨਾ ਕੋਈ ਹੋਰ (ਰਾਖਾ) ਨਹੀਂ ਹੈ। (ਹੇ ਮਨ!) ਪ੍ਰਭੂ ਦਾ ਨਾਮ ਸਿਮਰ।1। ਰਹਾਉ। (ਹੇ ਮਨ!) ਜੇ ਪੂਰਾ ਗੁਰੂ ਮਿਲ ਪਏ, ਤਾਂ (ਉਸ ਪਾਸੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦਾ) ਖ਼ਜ਼ਾਨਾ ਮਿਲ ਜਾਂਦਾ ਹੈ। ਹੇ ਪ੍ਰਭੂ! ਆਪਣੀ ਮਿਹਰ ਕਰ (ਗੁਰੂ ਮਿਲਾ, ਤਾ ਕਿ) ਆਤਮਕ ਜੀਵਨ ਦੇਣ ਵਾਲਾ (ਤੇਰਾ) ਨਾਮ (ਅਸੀ) ਜਪ ਸਕੀਏ, ਜਨਮ-ਮਰਨ ਦੇ ਗੇੜ ਵਿਚ ਪੈਣ ਦਾ ਅਸੀਂ ਆਪਣਾ ਦੁੱਖ ਦੂਰ ਕਰ ਸਕੀਏ, ਤੇ ਸਾਡੀ ਸੁਰਤਿ ਆਤਮਕ ਅਡੋਲਤਾ ਵਿਚ ਟਿਕ ਜਾਏ।1। ਪਰਮਾਤਮਾ (ਸਾਰੇ) ਗੁਣਾਂ ਦਾ ਸਮੁੰਦਰ ਹੈ, (ਐਸਾ ਸਮੁੰਦਰ ਹੈ ਜਿਸ ਦੀ) ਡੂੰਘਾਈ ਲੱਭ ਨਹੀਂ ਸਕਦੀ, ਉਸ ਦਾ ਮੁੱਲ ਹੀ ਦੱਸਿਆ ਨਹੀਂ ਜਾ ਸਕਦਾ (ਭਾਵ, ਕੀਮਤੀ ਤੋਂ ਕੀਮਤੀ ਭੀ ਕੋਈ ਐਸੀ ਸ਼ੈ ਨਹੀਂ ਜਿਸ ਦੇ ਵੱਟੇ ਪਰਮਾਤਮਾ ਮਿਲ ਸਕੇ) । ਹੇ (ਮੇਰੇ) ਭਾਗਾਂ ਵਾਲੇ (ਮਨ!) ਸਾਧ ਸੰਗਤਿ ਵਿਚ ਮਿਲ ਬੈਠ, (ਤੇ ਉਥੋਂ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਦਾ ਸੌਦਾ) ਖ਼ਰੀਦ। (ਸਾਧ ਸੰਗਤਿ ਵਿਚੋਂ ਜਾਚ ਸਿੱਖ ਕੇ) ਸੁੱਖਾਂ ਦੇ ਸਮੁੰਦਰ ਪ੍ਰਭੂ ਦੀ ਸੇਵਾ-ਭਗਤੀ ਕਰ, ਉਹ ਪ੍ਰਭੂ (ਦੁਨੀਆ ਦੇ) ਸ਼ਾਹਾਂ ਦੇ ਸਿਰ ਉੱਤੇ ਪਾਤਿਸ਼ਾਹ ਹੈ।2। (ਹੇ ਪਾਰਬ੍ਰਹਮ! ਮੈਨੂੰ ਤੇਰੇ ਹੀ) ਸੋਹਣੇ ਚਰਨਾਂ ਦਾ ਆਸਰਾ ਹੈ, (ਤੈਥੋਂ ਬਿਨਾ) ਮੇਰਾ ਕੋਈ ਹੋਰ ਥਾਂ ਨਹੀਂ ਹੈ, ਮੈਨੂੰ ਤੇਰੀ ਹੀ ਓਟ ਹੈ, ਮੈਂ ਤੇਰੇ (ਦਿੱਤੇ) ਬਲ ਨਾਲ ਹੀ ਜੀਊਂਦਾ ਹਾਂ। ਹੇ ਪ੍ਰਭੂ! ਜਿਨ੍ਹਾਂ ਨੂੰ ਜਗਤ ਵਿਚ ਕੋਈ ਆਦਰ-ਮਾਨ ਨਹੀਂ ਦੇਂਦਾ, ਤੂੰ ਉਹਨਾਂ ਦਾ ਭੀ ਮਾਣ (ਦਾ ਵਸੀਲਾ) ਹੈਂ (ਮਿਹਰ ਕਰ) ਮੈਂ ਤੇਰੇ ਚਰਨਾਂ ਵਿਚ ਲੀਨ ਰਹਾਂ।3। (ਹੇ ਮੇਰੇ ਮਨ!) ਅੱਠੇ ਪਹਰ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ। ਗੋਬਿੰਦ ਨੂੰ ਆਰਾਧਣਾ ਚਾਹੀਦਾ ਹੈ। ਪਰਮਾਤਮਾ (ਸਰਨ ਆਏ) ਜੀਵਾਂ ਦੇ ਪ੍ਰਾਣਾਂ ਨੂੰ (ਵਿਕਾਰਾਂ ਤੋਂ) ਬਚਾਂਦਾ ਹੈ, ਗਿਆਨ-ਇੰਦ੍ਰਿਆਂ ਨੂੰ (ਵਿਕਾਰਾਂ ਤੋਂ) ਬਚਾਂਦਾ ਹੈ, ਉਹਨਾਂ ਦੇ ਨਾਮ-ਧਨ ਦੀ ਰਾਖੀ ਕਰਦਾ ਹੈ। (ਸਰਨ ਆਏ ਜੀਵ ਦੀ) ਜਿੰਦ ਨੂੰ ਮਿਹਰ ਕਰ ਕੇ (ਵਿਕਾਰਾਂ ਤੋਂ) ਬਚਾਂਦਾ ਹੈ। ਹੇ ਨਾਨਕ! ਪ੍ਰਭੂ ਪਾਰਬ੍ਰਹਮ ਬਖ਼ਸ਼ਣਹਾਰ ਹੈ, ਉਹ (ਸਰਨ ਆਇਆਂ ਦੇ) ਸਾਰੇ ਪਾਪ ਦੂਰ ਕਰ ਦੇਂਦਾ ਹੈ।4।12। 82। | ਸਬਦੁ = ਸਿਫ਼ਤਿ-ਸਾਲਾਹ ਦੀ ਬਾਣੀ। ਨਿਧਾਨੁ = ਖ਼ਜ਼ਾਨਾ। ਪ੍ਰਭੂ = ਹੇ ਪ੍ਰਭੂ! ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਜਨਮ ਮਰਣ ਦੁਖੁ = ਜਨਮ ਮਰਨ (ਦੇ ਗੇੜ ਵਿਚ ਪੈਣ) ਦਾ ਦੁੱਖ। ਸਹਜਿ = ਆਤਮਕ ਅਡੋਲਤਾ ਵਿਚ।1। ਪ੍ਰਭ ਸਰਣਾਈ = ਪ੍ਰਭੂ ਦੀ ਸਰਨ ਵਿਚ। ਪਾਇ = ਪਉ।1। ਰਹਾਉ। ਸਾਗਰੁ ਗੁਣੀ = ਗੁਣਾਂ ਦਾ ਸਮੁੰਦਰ। ਵਡਭਾਗੀ = ਹੇ ਵੱਡੇ ਭਾਗਾਂ ਵਾਲੇ (ਮਨ) ! ਵਿਸਾਹੁ = ਵਿਹਾਝ। ਸੁਖ ਸਾਗਰੈ = ਸੁਖਾਂ ਦੇ ਸਮੁੰਦਰ ਪ੍ਰਭੂ ਦੀ। ਸਿਰਿ = ਸਿਰ ਉੱਤੇ।2। ਚਰਣ ਕਮਲ = ਕੌਲ ਫੁੱਲਾਂ ਵਰਗੇ ਸੋਹਣੇ ਚਰਨ। ਠਾਉ = ਥਾਂ, ਆਸਰਾ। ਮੈ = ਮੈਨੂੰ। ਧਰ = ਆਸਰਾ। ਤੇਰੈ ਤਾਣਿ = ਤੇਰੇ ਤਾਣ ਵਿਚ, ਤੇਰੇ ਆਸਰੇ। ਰਹਾਉ = ਰਹਾਉ, ਮੈਂ ਰਹਿੰਦਾ ਹਾਂ। ਪ੍ਰਭ = ਹੇ ਪ੍ਰਭੂ!।3। ਜੀਅ ਪ੍ਰਾਣ = ਜੀਵਾਂ ਦੇ ਪ੍ਰਾਣ। ਦੋਖ = ਪਾਪ। ਉਤਾਰਿਅਨੁ = ਉਤਾਰੇ ਉਨਿ, ਉਸ ਨੇ ਉਤਾਰ ਦਿੱਤੇ ਹਨ।4। |
46 | https://www.gurugranthdarpan.net/0046.html | ਸਿਰੀਰਾਗੁ ਮਹਲਾ ੫ ॥ ਪ੍ਰੀਤਿ ਲਗੀ ਤਿਸੁ ਸਚ ਸਿਉ ਮਰੈ ਨ ਆਵੈ ਜਾਇ ॥ ਨਾ ਵੇਛੋੜਿਆ ਵਿਛੁੜੈ ਸਭ ਮਹਿ ਰਹਿਆ ਸਮਾਇ ॥ ਦੀਨ ਦਰਦ ਦੁਖ ਭੰਜਨਾ ਸੇਵਕ ਕੈ ਸਤ ਭਾਇ ॥ ਅਚਰਜ ਰੂਪੁ ਨਿਰੰਜਨੋ ਗੁਰਿ ਮੇਲਾਇਆ ਮਾਇ ॥੧॥ ਭਾਈ ਰੇ ਮੀਤੁ ਕਰਹੁ ਪ੍ਰਭੁ ਸੋਇ ॥ ਮਾਇਆ ਮੋਹ ਪਰੀਤਿ ਧ੍ਰਿਗੁ ਸੁਖੀ ਨ ਦੀਸੈ ਕੋਇ ॥੧॥ ਰਹਾਉ ॥ ਦਾਨਾ ਦਾਤਾ ਸੀਲਵੰਤੁ ਨਿਰਮਲੁ ਰੂਪੁ ਅਪਾਰੁ ॥ ਸਖਾ ਸਹਾਈ ਅਤਿ ਵਡਾ ਊਚਾ ਵਡਾ ਅਪਾਰੁ ॥ ਬਾਲਕੁ ਬਿਰਧਿ ਨ ਜਾਣੀਐ ਨਿਹਚਲੁ ਤਿਸੁ ਦਰਵਾਰੁ ॥ ਜੋ ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ ॥੨॥ ਜਿਸੁ ਪੇਖਤ ਕਿਲਵਿਖ ਹਿਰਹਿ ਮਨਿ ਤਨਿ ਹੋਵੈ ਸਾਂਤਿ ॥ ਇਕ ਮਨਿ ਏਕੁ ਧਿਆਈਐ ਮਨ ਕੀ ਲਾਹਿ ਭਰਾਂਤਿ ॥ ਗੁਣ ਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦਾਤਿ ॥ ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ ਰਾਤਿ ॥੩॥ ਜਿਨ ਕਉ ਪੂਰਬਿ ਲਿਖਿਆ ਤਿਨ ਕਾ ਸਖਾ ਗੋਵਿੰਦੁ ॥ ਤਨੁ ਮਨੁ ਧਨੁ ਅਰਪੀ ਸਭੋ ਸਗਲ ਵਾਰੀਐ ਇਹ ਜਿੰਦੁ ॥ ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ਰਵਿੰਦੁ ॥ ਅਕਿਰਤਘਣਾ ਨੋ ਪਾਲਦਾ ਪ੍ਰਭ ਨਾਨਕ ਸਦ ਬਖਸਿੰਦੁ ॥੪॥੧੩॥੮੩॥{ਪੰਨਾ 46-47} | ਹੇ ਮਾਂ! ਮੇਰੀ ਪ੍ਰੀਤਿ (ਹੁਣ) ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਲੱਗ ਗਈ ਹੈ, ਜੋ ਕਦੇ ਮਰਦਾ ਨਹੀਂ, ਜੋ ਨਾਹ ਜੰਮਦਾ ਹੈ ਨਾਹ ਮਰਦਾ ਹੈ। ਉਹ ਵਿਛੋੜਿਆਂ ਵਿਛੁੜਦਾ ਭੀ ਨਹੀਂ। (ਹੇ ਮਾਂ!) ਉਹ ਪਰਮਾਤਮਾ ਸਭ ਜੀਵਾਂ ਵਿਚ ਸਮਾ ਰਿਹਾ ਹੈ। (ਹੇ ਮਾਂ!) ਗਰੀਬਾਂ ਦੇ ਦਰਦ ਦੁੱਖ ਨਾਸ ਕਰਨ ਵਾਲਾ ਉਹ ਪ੍ਰਭੂ ਸੇਵਕ ਨੂੰ ਉਸ ਦੀ ਭਲੀ ਭਾਵਨਾ ਨਾਲ ਮਿਲਦਾ ਹੈ। ਉਸ ਪ੍ਰਭੂ ਦਾ ਸੁੰਦਰ ਰੂਪ ਹੈ, ਉਸ ਉੱਤੇ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ। ਹੇ ਮਾਂ! ਉਹ ਪਰਮਾਤਮਾ ਮੈਨੂੰ (ਮੇਰੇ) ਗੁਰੂ ਨੇ ਮਿਲਾ ਦਿੱਤਾ ਹੈ।1। ਹੇ ਭਾਈ! (ਤੂੰ ਭੀ) ਉਸੇ ਪ੍ਰਭੂ ਨੂੰ ਆਪਣਾ ਮਿੱਤਰ ਬਣਾ। ਮਾਇਆ ਦਾ ਮੋਹ ਮਾਇਆ ਦੀ ਪ੍ਰੀਤਿ ਫਿਟਕਾਰ-ਜੋਗ ਹੈ (ਇਸ ਨੂੰ ਛੱਡ ਦੇ, ਮਾਇਆ ਦੇ ਮੋਹ ਵਿਚ ਫਸਿਆ ਹੋਇਆ) ਕੋਈ ਭੀ ਬੰਦਾ ਸੁਖੀ ਨਹੀਂ ਦਿਸਦਾ।1। ਰਹਾਉ। (ਹੇ ਭਾਈ!) ਉਹ ਪਰਮਾਤਮਾ ਸਭ ਦੇ ਦਿਲਾਂ ਦੀ ਜਾਣਨ ਵਾਲਾ ਹੈ, ਸਭ ਨੂੰ ਦਾਤਾਂ ਦੇਣ ਵਾਲਾ ਹੈ, ਮਿੱਠੇ ਸੁਭਾਉ ਵਾਲਾ ਹੈ ਪਵਿਤ੍ਰ-ਸਰੂਪ ਹੈ, ਬੇਅੰਤ ਸੋਹਣੇ ਰੂਪ ਵਾਲਾ ਹੈ, ਉਹੀ ਸਭ ਤੋਂ ਵੱਡਾ ਮਿੱਤਰ ਹੈ, ਤੇ ਸਹੈਤਾ ਕਰਨ ਵਾਲਾ ਹੈ, ਉੱਚਾ ਹੈ, ਵੱਡਾ ਹੈ, ਬੇਅੰਤ ਹੈ। ਨਾਹ ਉਹ ਕਦੇ ਬਾਲ ਉਮਰ ਵਾਲਾ ਹੁੰਦਾ ਹੈ, ਨਾਹ ਉਹ ਕਦੇ ਬੁੱਢਾ ਹੈ (ਭਾਵ, ਜੀਵਾਂ ਵਾਂਗ ਉਸ ਦੀ ਅਵਸਥਾ ਵਧਦੀ ਘਟਦੀ ਨਹੀਂ) । ਉਹ ਪ੍ਰਭੂ ਦਾ ਦਰਬਾਰ ਅਟੱਲ ਹੈ (ਉਸ ਦਾ ਹੁਕਮ ਮੋੜਿਆ ਨਹੀਂ ਜਾ ਸਕਦਾ) । (ਉਸ ਪਰਮਾਤਮਾ ਦੇ ਦਰ ਤੋਂ) ਜੋ ਕੁਝ ਮੰਗੀਦਾ ਹੈ ਉਹੀ ਮਿਲ ਜਾਂਦਾ ਹੈ। ਪਰਮਾਤਮਾ ਨਿਆਸਰਿਆਂ ਦਾ ਆਸਰਾ ਹੈ। 21। (ਹੇ ਭਾਈ!) ਜਿਸ ਪਰਮਾਤਮਾ ਦਾ ਦਰਸਨ ਕੀਤਿਆਂ (ਸਾਰੇ) ਪਾਪ ਨਾਸ ਹੋ ਜਾਂਦੇ ਹਨ, (ਜਿਸ ਦੇ ਦਰਸਨ ਨਾਲ) ਮਨ ਵਿਚ ਤੇ ਸਰੀਰ ਵਿਚ (ਆਤਮਕ) ਠੰਡ ਪੈ ਜਾਂਦੀ ਹੈ, ਆਪਣੇ ਮਨ ਦੀ (ਮਾਇਆ ਵਲ ਦੀ) ਭਟਕਣਾ ਦੂਰ ਕਰ ਕੇ ਉਸ ਪਰਮਾਤਮਾ ਨੂੰ ਮਨ ਲਾ ਕੇ ਸਿਮਰਨਾ ਚਾਹੀਦਾ ਹੈ। (ਹੇ ਭਾਈ!) ਜਿਸ ਪਰਮਾਤਮਾ ਦੀ ਦਿੱਤੀ ਦਾਤਿ ਕਦੇ ਮੁੱਕਦੀ ਨਹੀਂ, ਜੋ (ਦਾਤਾਂ ਦੇਣ ਵਿਚ) ਸਦਾ ਨਵਾਂ (ਰਹਿੰਦਾ) ਹੈ (ਭਾਵ, ਜੋ ਦਾਤਾਂ ਦੇ ਦੇ ਕੇ ਕਦੇ ਅੱਕਦਾ ਨਹੀਂ) ਤੇ ਜੋ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਉਸ ਨੂੰ ਸਦਾ ਹੀ ਸਿਮਰਨਾ ਚਾਹੀਦਾ ਹੈ। ਨਾਹ ਦਿਨੇ ਨਾਹ ਰਾਤ ਨੂੰ ਕਦੇ ਭੀ ਉਸ ਨੂੰ ਨਾਹ ਭੁਲਾਓ।3। (ਹੇ ਭਾਈ!) ਜਿਨ੍ਹਾਂ ਬੰਦਿਆਂ ਦੇ ਮੱਥੇ ਉਤੇ ਪਹਿਲੇ ਜਨਮਾਂ ਵਿਚ ਕੀਤੀ ਨੇਕ ਕਮਾਈ ਦਾ ਲੇਖ ਉੱਘੜਦਾ ਹੈ, ਪਰਮਾਤਮਾ ਉਹਨਾਂ ਦਾ ਮਿੱਤਰ ਬਣ ਜਾਂਦਾ ਹੈ। ਮੈਂ ਤਾਂ ਆਪਣਾ ਸਰੀਰ, ਆਪਣਾ ਮਨ, ਆਪਣਾ ਧਨ (ਸਭ ਕੁਝ ਉਸ ਦਾ ਪਿਆਰ ਹਾਸਲ ਕਰਨ ਲਈ) ਅਰਪਨ ਕਰਨ ਨੂੰ ਤਿਆਰ ਹਾਂ। (ਹੇ ਭਾਈ! ਪ੍ਰਭੂ ਦਾ ਪ੍ਰੇਮ ਪ੍ਰਾਪਤ ਕਰਨ ਲਈ) ਇਹ ਸਾਰੀ ਜਿੰਦ ਕੁਰਬਾਨ ਕਰ ਦੇਣੀ ਚਾਹੀਦੀ ਹੈ। ਉਹ ਪਰਮਾਤਮਾ ਅੰਗ-ਸੰਗ ਰਹਿ ਕੇ (ਹਰੇਕ ਜੀਵ ਦੇ ਕੀਤੇ ਕਰਮਾਂ ਨੂੰ) ਵੇਖਦਾ ਹੈ (ਹਰੇਕ ਜੀਵ ਦੀਆਂ ਅਰਦਾਸਾਂ) ਸੁਣਦਾ ਹੈ, ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਹੇ ਨਾਨਕ! (ਅਰਦਾਸ ਕਰ ਤੇ ਆਖ–) ਹੇ ਪ੍ਰਭੂ! ਤੂੰ ਉਹਨਾਂ ਨੂੰ ਭੀ ਪਾਲਦਾ ਹੈਂ, ਜੋ ਤੇਰੇ ਕੀਤੇ ਉਪਕਾਰਾਂ ਨੂੰ ਭੁਲਾ ਦੇਂਦੇ ਹਨ, ਤੂੰ ਸਦਾ ਹੀ (ਜੀਵਾਂ ਦੀਆਂ ਭੁੱਲਾਂ) ਬਖ਼ਸ਼ਣ ਵਾਲਾ ਹੈਂ।4।13। 83। | ਸਚ ਸਿਉ = ਸਦਾ-ਥਿਰ ਪ੍ਰਭੂ ਨਾਲ। ਜਾਇ = ਜਾਂਦਾ, ਨਾਸ ਹੁੰਦਾ। ਆਵੈ = ਜੰਮਦਾ। ਭੰਜਨਾ = ਨਾਸ ਕਰਨ ਵਾਲਾ। ਭਾਉ = ਪ੍ਰੇਮ। ਸਤ ਭਾਇ = ਭਲੀ ਭਾਵਨਾ ਦੀ ਰਾਹੀਂ। ਨਿਰੰਜਨੁ = ਨਿਰੰਜਨੁ, {ਨਿਰ-ਅੰਜਨੁ} ਮਾਇਆ ਦੇ ਪ੍ਰਭਾਵ ਤੋਂ ਰਹਿਤ। ਗੁਰਿ = ਗੁਰੂ ਨੇ। ਮਾਇ = ਹੇ ਮਾਂ!।1। ਧ੍ਰਿਗੁ = ਫਿਟਕਾਰ-ਜੋਗ।1। ਰਹਾਉ। ਦਾਨਾ = (ਸਭ ਕੁਝ) ਜਾਣਨ ਵਾਲਾ। ਸੀਲਵੰਤੁ = ਚੰਗੇ ਸੁਭਾਵ ਵਾਲਾ। ਅਪਾਰੁ ਰੂਪੁ = ਬਹੁਤ ਹੀ ਸੁੰਦਰ ਰੂਪ ਵਾਲਾ। ਸਖਾ = ਮਿੱਤਰ। ਬਿਰਧਿ = ਬੁੱਢਾ। ਨਿਹਚਲੁ = ਅਟੱਲ। ਨਿਧਾਰਾ ਆਧਾਰੁ = ਨਿਆਸਰਿਆਂ ਦਾ ਆਸਰਾ।2। ਕਿਲਵਿਖ = ਪਾਪ। ਹਿਰਹਿ = ਨਾਸ ਹੋ ਜਾਂਦੇ ਹਨ। ਮਨਿ = ਮਨ ਵਿਚ। ਤਨਿ = ਸਰੀਰ ਵਿਚ। ਇਕ ਮਨਿ = ਏਕਾਗ੍ਰ ਮਨ ਨਾਲ, ਮਨ ਲਾ ਕੇ। ਭਰਾਂਤਿ = ਭਟਕਣਾ। ਨਵਤਨੁ = ਨਵਾਂ ਨਿਰੋਆ। ਵਿਸਰਹੁ = ਭੁਲਾਵੋ।3। ਪੂਰਬਿ = ਪਹਿਲੇ ਜਨਮ ਦੇ ਸਮੇਂ ਵਿਚ। ਅਰਪੀ = ਮੈਂ ਅਰਪਨ ਕਰਦਾ ਹਾਂ, ਅਰਪੀਂ। ਵਾਰੀਐ = ਸਦਕੇ ਕਰ ਦੇਈਏ। ਹਦੂਰਿ = ਹਾਜ਼ਰ-ਨਾਜ਼ਰ, ਅੰਗ-ਸੰਗ। ਘਟਿ ਘਟਿ = ਹਰੇਕ ਘਟ ਵਿਚ। ਰਵਿੰਦੁ = ਰਵ ਰਿਹਾ ਹੈ। ਅਕਿਰਤਘਣ = {øqÆn= ਕੀਤੇ ਨੂੰ ਨਾਸ ਕਰਨ ਵਾਲਾ} ਕੀਤੇ ਉਪਕਾਰ ਨੂੰ ਭੁਲਾ ਦੇਣ ਵਾਲਾ। ਨੋ = ਨੂੰ। ਪ੍ਰਭ = ਹੇ ਪ੍ਰਭੂ! ਨਾਨਕ = ਹੇ ਨਾਨਕ!।4। |
47 | https://www.gurugranthdarpan.net/0047.html | ਸਿਰੀਰਾਗੁ ਮਹਲਾ ੫ ॥ ਮਨੁ ਤਨੁ ਧਨੁ ਜਿਨਿ ਪ੍ਰਭਿ ਦੀਆ ਰਖਿਆ ਸਹਜਿ ਸਵਾਰਿ ॥ ਸਰਬ ਕਲਾ ਕਰਿ ਥਾਪਿਆ ਅੰਤਰਿ ਜੋਤਿ ਅਪਾਰ ॥ ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ ਰਖੁ ਉਰ ਧਾਰਿ ॥੧॥ ਮੇਰੇ ਮਨ ਹਰਿ ਬਿਨੁ ਅਵਰੁ ਨ ਕੋਇ ॥ ਪ੍ਰਭ ਸਰਣਾਈ ਸਦਾ ਰਹੁ ਦੂਖੁ ਨ ਵਿਆਪੈ ਕੋਇ ॥੧॥ ਰਹਾਉ ॥ ਰਤਨ ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ ॥ ਮਾਤ ਪਿਤਾ ਸੁਤ ਬੰਧਪਾ ਕੂੜੇ ਸਭੇ ਸਾਕ ॥ ਜਿਨਿ ਕੀਤਾ ਤਿਸਹਿ ਨ ਜਾਣਈ ਮਨਮੁਖ ਪਸੁ ਨਾਪਾਕ ॥੨॥ ਅੰਤਰਿ ਬਾਹਰਿ ਰਵਿ ਰਹਿਆ ਤਿਸ ਨੋ ਜਾਣੈ ਦੂਰਿ ॥ ਤ੍ਰਿਸਨਾ ਲਾਗੀ ਰਚਿ ਰਹਿਆ ਅੰਤਰਿ ਹਉਮੈ ਕੂਰਿ ॥ ਭਗਤੀ ਨਾਮ ਵਿਹੂਣਿਆ ਆਵਹਿ ਵੰਞਹਿ ਪੂਰ ॥੩॥ ਰਾਖਿ ਲੇਹੁ ਪ੍ਰਭੁ ਕਰਣਹਾਰ ਜੀਅ ਜੰਤ ਕਰਿ ਦਇਆ ॥ ਬਿਨੁ ਪ੍ਰਭ ਕੋਇ ਨ ਰਖਨਹਾਰੁ ਮਹਾ ਬਿਕਟ ਜਮ ਭਇਆ ॥ ਨਾਨਕ ਨਾਮੁ ਨ ਵੀਸਰਉ ਕਰਿ ਅਪੁਨੀ ਹਰਿ ਮਇਆ ॥੪॥੧੪॥੮੪॥{ਪੰਨਾ 47} | ਹੇ ਮੇਰੇ ਮਨ! ਪਰਮਾਤਮਾ ਤੋਂ ਬਿਨਾ ਹੋਰ ਕੋਈ (ਅਸਲ ਰਾਖਾ) ਨਹੀਂ। ਤੂੰ ਸਦਾ ਪਰਮਾਤਮਾ ਦੀ ਸਰਨ ਪਿਆ ਰਹੁ, ਕੋਈ ਭੀ ਦੁੱਖ ਤੇਰੇ ਉੱਤੇ ਜ਼ੋਰ ਨਹੀਂ ਪਾ ਸਕੇਗਾ।1। ਰਹਾਉ। ਜਿਸ ਪ੍ਰਭੂ ਨੇ ਇਹ ਮਨ ਦਿੱਤਾ ਹੈ, (ਵਰਤਣ ਲਈ) ਧਨ ਦਿੱਤਾ ਹੈ, ਜਿਸ ਪ੍ਰਭੂ ਨੇ ਮਨੁੱਖ ਦੇ ਸਰੀਰ ਨੂੰ ਸਵਾਰ ਬਣਾ ਕੇ ਰੱਖਿਆ ਹੈ, ਜਿਸ ਨੇ (ਸਰੀਰ ਵਿਚ) ਸਾਰੀਆਂ (ਸਰੀਰਕ) ਤਾਕਤਾਂ ਪੈਦਾ ਕਰ ਕੇ ਸਰੀਰ ਰਚਿਆ ਹੈ, ਤੇ ਸਰੀਰ ਵਿਚ ਆਪਣੀ ਬੇਅੰਤ ਜੋਤਿ ਟਿਕਾ ਦਿੱਤੀ ਹੈ, (ਹੇ ਭਾਈ!) ਉਸ ਪ੍ਰਭੂ ਨੂੰ ਸਦਾ ਹੀ ਸਿਮਰਦੇ ਰਹਿਣਾ ਚਾਹੀਦਾ ਹੈ। (ਹੇ ਭਾਈ!) ਆਪਣੇ ਹਿਰਦੇ ਵਿਚ ਉਸ ਦੀ ਯਾਦ ਟਿਕਾ ਰੱਖ।1। ਰਤਨ, ਮੋਤੀ ਆਦਿਕ ਕੀਮਤੀ ਪਦਾਰਥ, ਸੋਨਾ, ਚਾਂਦੀ (ਇਹ ਸਭ) ਮਿੱਟੀ ਸਮਾਨ ਹੀ ਹਨ (ਕਿਉਂਕਿ ਇਥੇ ਹੀ ਪਏ ਰਹਿ ਜਾਣਗੇ) । ਮਾਂ ਪਿਉ ਪੁੱਤਰ ਤੇ ਹੋਰ ਸੰਬੰਧੀ = ਇਹ ਸਾਰੇ ਸਾਕ ਭੀ ਸਾਥ ਛੱਡ ਜਾਣ ਵਾਲੇ ਹਨ। (ਇਹ ਵੇਖ ਕੇ ਭੀ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ, ਗੰਦੇ ਜੀਵਨ ਵਾਲਾ ਪਸ਼ੂ-ਸੁਭਾਉ ਮਨੁੱਖ, ਉਸ ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ਜਿਸ ਨੇ ਇਸ ਨੂੰ ਪੈਦਾ ਕੀਤਾ ਹੈ।2। (ਮੂਰਖ ਮਨੁੱਖ) ਉਸ ਪਰਮਾਤਮਾ ਨੂੰ ਕਿਤੇ ਦੂਰ ਵੱਸਦਾ ਸਮਝਦਾ ਹੈ, ਜੋ ਇਸ ਦੇ ਅੰਦਰ ਤੇ ਬਾਹਰ ਹਰ ਥਾਂ ਮੌਜੂਦ ਹੈ। ਜੀਵ ਨੂੰ ਮਾਇਆ ਦੀ ਤ੍ਰਿਸ਼ਨਾ ਚੰਬੜੀ ਹੋਈ ਹੈ, (ਮਾਇਆ ਦੇ ਮੋਹ ਵਿਚ) ਜੀਵ ਮਸਤ ਹੋ ਰਿਹਾ ਹੈ, (ਮਾਇਆ ਦੇ ਕਾਰਨ) ਇਸ ਦੇ ਅੰਦਰ ਝੂਠੀ ਹਉਮੈ ਟਿਕੀ ਹੋਈ ਹੈ। ਪਰਮਾਤਮਾ ਦੀ ਭਗਤੀ ਤੋਂ ਪਰਮਾਤਮਾ ਦੇ ਨਾਮ ਤੋਂ ਸੱਖਣੇ ਪੂਰਾਂ ਦੇ ਪੂਰ ਜੀਵ (ਇਸ ਸੰਸਾਰ-ਸਮੁੰਦਰ ਵਿਚ) ਆਉਂਦੇ ਹਨ ਤੇ (ਖ਼ਾਲੀ) ਚਲੇ ਜਾਂਦੇ ਹਨ।3। (ਪਰ ਜੀਵਾਂ ਦੇ ਕੀਹ ਵੱਸ? ਮਾਇਆ ਦੇ ਟਾਕਰੇ ਤੇ ਇਹ ਬੇ-ਬਸ ਹਨ) ਹੇ ਜੀਵਾਂ ਨੂੰ ਪੈਦਾ ਕਰਨ ਵਾਲੇ ਪ੍ਰਭੂ! ਤੂੰ ਆਪ ਹੀ ਮਿਹਰ ਕਰ ਕੇ ਸਾਰੇ ਜੀਅ ਜੰਤਾਂ ਨੂੰ (ਇਸ ਤ੍ਰਿਸ਼ਨਾ ਤੋਂ) ਬਚਾ ਲੈ। ਹੇ ਪ੍ਰਭੂ! ਤੈਥੋਂ ਬਿਨਾ ਕੋਈ ਰੱਖਿਆ ਕਰਨ ਵਾਲਾ ਨਹੀਂ ਹੈ। ਜਮਰਾਜ ਜੀਵਾਂ ਵਾਸਤੇ ਬੜਾ ਡਰਾਉਣਾ ਬਣ ਰਿਹਾ ਹੈ। ਹੇ ਨਾਨਕ! (ਅਰਦਾਸ ਕਰ ਤੇ ਆਖ–) ਹੇ ਹਰੀ! ਆਪਣੀ ਮਿਹਰ ਕਰ, ਮੈਂ ਤੇਰਾ ਨਾਮ ਕਦੇ ਨਾਹ ਭੁਲਾਵਾਂ।4।14। 84। | ਜਿਨਿ = ਜਿਸ ਨੇ। ਪ੍ਰਭਿ = ਪ੍ਰਭੂ ਨੇ। ਸਹਜਿ = ਅਡੋਲਤਾ ਵਿਚ। ਸਵਾਰਿ = ਸੰਵਾਰ ਕੇ, ਸਜਾ ਕੇ। ਕਲਾ = ਤਾਕਤਾਂ। ਉਰ ਧਾਰਿ = ਹਿਰਦੇ ਵਿਚ ਟਿਕਾ ਕੇ।1। ਨ ਵਿਆਪੈ = ਜ਼ੋਰ ਨਹੀਂ ਪਾ ਸਕਦਾ।1। ਰਹਾਉ। ਰੁਪਾ = ਚਾਂਦੀ। ਮਾਣਕ = ਮੋਤੀ। ਖਾਕੁ = ਮਿੱਟੀ (ਸਮਾਨ) , ਨਾਸਵੰਤ। ਸੁਤ = ਪੁੱਤਰ। ਬੰਧਪਾ = ਰਿਸ਼ਤੇਦਾਰ। ਕੂੜੇ = ਝੂਠੇ, ਸਾਥ ਛੱਡ ਜਾਣ ਵਾਲੇ। ਤਿਸਹਿ = ਉਸ ਨੂੰ। ਜਾਣਈ = ਜਾਣਏ, ਜਾਣੈ, ਜਾਣਦਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਨਾਪਾਕ = ਅਪਵਿਤ੍ਰ, ਗੰਦੇ ਜੀਵਨ ਵਾਲਾ।2। ਰਵਿ ਰਹਿਆ = ਮੌਜੂਦ ਹੈ। ਤਿਸ ਨੋ = ਉਸ ਨੂੰ {ਨੋਟ: ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}। ਕੂਰਿ = ਕੂੜੀ, ਝੂਠੀ। ਵੰਞਹਿ = ਚਲੇ ਜਾਂਦੇ ਹਨ। ਪੂਰ = ਭਰੀ ਹੋਈ ਬੇੜੀ ਦੇ ਸਾਰੇ ਮੁਸਾਫ਼ਿਰ, ਅਨੇਕਾਂ ਜੀਵ।3। ਪ੍ਰਭ = ਹੇ ਪ੍ਰਭੂ! ਕਰਿ = ਕਰ ਕੇ। ਬਿਕਟ = ਔਖਾ। ਜਮ ਭਇਆ = ਜਮ ਦਾ ਡਰ। ਵੀਸਰਉ = ਵੀਸਰਉਂ, ਮੈਂ ਭੁਲਾਵਾਂ। ਮਇਆ = ਦਇਆ।4। |
47 | https://www.gurugranthdarpan.net/0047.html | ਸਿਰੀਰਾਗੁ ਮਹਲਾ ੫ ॥ ਮੇਰਾ ਤਨੁ ਅਰੁ ਧਨੁ ਮੇਰਾ ਰਾਜ ਰੂਪ ਮੈ ਦੇਸੁ ॥ ਸੁਤ ਦਾਰਾ ਬਨਿਤਾ ਅਨੇਕ ਬਹੁਤੁ ਰੰਗ ਅਰੁ ਵੇਸ ॥ ਹਰਿ ਨਾਮੁ ਰਿਦੈ ਨ ਵਸਈ ਕਾਰਜਿ ਕਿਤੈ ਨ ਲੇਖਿ ॥੧॥ ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ ਕਰਿ ਸੰਗਤਿ ਨਿਤ ਸਾਧ ਕੀ ਗੁਰ ਚਰਣੀ ਚਿਤੁ ਲਾਇ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਈਐ ਮਸਤਕਿ ਹੋਵੈ ਭਾਗੁ ॥ ਕਾਰਜ ਸਭਿ ਸਵਾਰੀਅਹਿ ਗੁਰ ਕੀ ਚਰਣੀ ਲਾਗੁ ॥ ਹਉਮੈ ਰੋਗੁ ਭ੍ਰਮੁ ਕਟੀਐ ਨਾ ਆਵੈ ਨਾ ਜਾਗੁ ॥੨॥ ਕਰਿ ਸੰਗਤਿ ਤੂ ਸਾਧ ਕੀ ਅਠਸਠਿ ਤੀਰਥ ਨਾਉ ॥ ਜੀਉ ਪ੍ਰਾਣ ਮਨੁ ਤਨੁ ਹਰੇ ਸਾਚਾ ਏਹੁ ਸੁਆਉ ॥ ਐਥੈ ਮਿਲਹਿ ਵਡਾਈਆ ਦਰਗਹਿ ਪਾਵਹਿ ਥਾਉ ॥੩॥ ਕਰੇ ਕਰਾਏ ਆਪਿ ਪ੍ਰਭੁ ਸਭੁ ਕਿਛੁ ਤਿਸ ਹੀ ਹਾਥਿ ॥ ਮਾਰਿ ਆਪੇ ਜੀਵਾਲਦਾ ਅੰਤਰਿ ਬਾਹਰਿ ਸਾਥਿ ॥ ਨਾਨਕ ਪ੍ਰਭ ਸਰਣਾਗਤੀ ਸਰਬ ਘਟਾ ਕੇ ਨਾਥ ॥੪॥੧੫॥੮੫॥{ਪੰਨਾ 47-48} | ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰ। ਸਦਾ ਗੁਰੂ ਦੀ ਸੰਗਤਿ ਕਰ, ਤੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ।1। ਰਹਾਉ। (ਮਨੁੱਖ ਮਾਣ ਕਰਦਾ ਹੈ ਤੇ ਆਖਦਾ ਹੈ ਕਿ) ਇਹ ਸਰੀਰ ਮੇਰਾ ਹੈ, ਇਹ ਰਾਜ ਮੇਰਾ ਹੈ, ਇਹ ਦੇਸ ਮੇਰਾ ਹੈ, ਮੈਂ ਰੂਪ ਵਾਲਾ ਹਾਂ ਮੇਰੇ ਪੁੱਤਰ ਹਨ, ਮੇਰੀਆਂ ਇਸਤ੍ਰੀਆਂ ਹਨ, ਮੈਨੂੰ ਬੜੀਆਂ ਮੌਜਾਂ ਹਨ, ਅਤੇ ਮੇਰੇ ਪਾਸ ਕਈ ਪੁਸ਼ਾਕਾਂ ਹਨ। ਪਰ ਜੇ ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ ਤਾਂ (ਇਹ ਸਭ ਪਦਾਰਥ ਜਿਨ੍ਹਾਂ ਦਾ ਮਨੁੱਖ ਮਾਣ ਕਰਦਾ ਹੈ) ਕਿਸੇ ਭੀ ਕੰਮ ਨਾਹ ਸਮਝ।1। ਪਰਮਾਤਮਾ ਦਾ ਨਾਮ (ਜੋ ਸਭ ਪਦਾਰਥਾਂ ਦਾ) ਖ਼ਜਾਨਾ (ਹੈ) ਸਿਮਰਨਾ ਚਾਹੀਦਾ ਹੈ (ਪਰ ਉਹੀ ਮਨੁੱਖ ਸਿਮਰ ਸਕਦਾ ਹੈ ਜਿਸ ਦੇ) ਮੱਥੇ ਉੇਤੇ ਚੰਗੀ ਕਿਸਮਤਿ ਉੱਘੜ ਪਏ। (ਹੇ ਭਾਈ!) ਸਤਿਗੁਰੂ ਦੇ ਚਰਨਾਂ ਵਿਚ ਟਿਕਿਆ ਰਹੁ, ਤੇਰੇ ਸਾਰੇ ਕੰਮ (ਭੀ) ਸੰਵਰ ਜਾਣਗੇ। (ਜੇਹੜਾ ਮਨੁੱਖ ਗੁਰ-ਸਰਨ ਰਹਿ ਕੇ ਨਾਮ ਸਿਮਰਦਾ ਹੈ ਉਸ ਦਾ) ਹਉਮੈ ਦਾ ਰੋਗ ਕੱਟਿਆ ਜਾਂਦਾ ਹੈ, ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ, ਉਹ ਨਾਹ (ਮੁੜ ਮੁੜ) ਜੰਮਦਾ ਹੈ ਨਾਹ ਮਰਦਾ।2। (ਹੇ ਭਾਈ!) ਗੁਰੂ ਦੀ ਸੰਗਤਿ ਕਰ = ਇਹੀ ਅਠਾਹਠ ਤੀਰਥਾਂ ਦਾ ਇਸ਼ਨਾਨ ਹੈ। (ਗੁਰੂ ਦੀ ਸਰਨ ਵਿਚ ਰਿਹਾਂ) ਜਿੰਦ ਪ੍ਰਾਣ ਮਨ ਸਰੀਰ ਸਭ ਆਤਮਕ ਜੀਵਨ ਵਾਲੇ ਹੋ ਜਾਂਦੇ ਹਨ, ਤੇ ਮਨੁੱਖਾ ਜਨਮ ਦਾ ਅਸਲ ਮਨੋਰਥ ਭੀ ਇਹੀ ਹੈ। ਇਸ ਜਗਤ ਵਿਚ (ਸਭ ਕਿਸਮ ਦੇ) ਆਦਰ-ਮਾਣ ਮਿਲਣਗੇ, ਪਰਮਾਤਮਾ ਦੀ ਦਰਗਹ ਵਿਚ ਭੀ ਆਦਰ ਪਾਏਂਗਾ।3। (ਪਰ ਜੀਵਾਂ ਦੇ ਕੁਝ ਵੱਸ ਨਹੀਂ) ਪ੍ਰਭੂ ਆਪ ਹੀ ਸਭ ਕੁਝ ਕਰਦਾ ਹੈ, ਆਪ ਹੀ ਜੀਵਾਂ ਪਾਸੋਂ ਕਰਾਂਦਾ ਹੈ, ਹਰੇਕ ਖੇਡ ਉਸ ਪ੍ਰਭੂ ਦੇ ਆਪਣੇ ਹੀ ਹੱਥ ਵਿਚ ਹੈ। ਪ੍ਰਭੂ ਆਪ ਹੀ ਆਤਮਕ ਮੌਤੇ ਮਾਰਦਾ ਹੈ, ਆਪ ਹੀ ਆਤਮਕ ਜੀਵਨ ਦੇਂਦਾ ਹੈ, ਜੀਵਾਂ ਦੇ ਅੰਦਰ ਬਾਹਰ ਹਰ ਥਾਂ ਉਹਨਾਂ ਦੇ ਨਾਲ ਰਹਿੰਦਾ ਹੈ। ਹੇ ਨਾਨਕ! (ਅਰਦਾਸ ਕਰ ਤੇ ਆਖ–) ਹੇ ਪ੍ਰਭੂ! ਹੇ ਸਭ ਜੀਵਾਂ ਦੇ ਖਸਮ! ਮੈਂ ਤੇਰੀ ਸਰਨ ਆਇਆ ਹਾਂ (ਮੈਨੂੰ ਆਪਣੇ ਨਾਮ ਦੀ ਦਾਤਿ ਦੇਹ) ।4।15। 85। | ਤਨੁ = ਸਰੀਰ। ਅਰੁ = ਅਤੇ {ਨੋਟ: ਲਫ਼ਜ਼ 'ਅਰੁ' ਅਤੇ 'ਅਰਿ' ਦਾ ਫ਼ਰਕ ਚੇਤੇ ਰੱਖਣ- ਜੋਗ ਹੈ। ਅਰਿ = ਵੈਰੀ}। ਮੈ = ਮੇਰਾ। ਸੁਤ = ਪੁੱਤਰ। ਦਾਰਾ = ਇਸਤ੍ਰੀ। ਰੰਗ = ਮੌਜਾਂ। ਵੇਸ = ਪਹਿਰਾਵੇ। ਰਿਦੈ = ਹਿਰਦੇ ਵਿਚ। ਵਸਈ = ਵਸਏ, ਵਸੈ। ਕਾਰਜਿ ਕਿਤੈ = ਕਿਸੇ ਕੰਮ ਵਿਚ। ਲੇਖਿ = ਜਾਣ, ਸਮਝ।1। ਨਿਤ = ਸਦਾ। ਸਾਧ = ਗੁਰੂ।1। ਰਹਾਉ। ਨਿਧਾਨੁ = ਖ਼ਜ਼ਾਨਾ। ਮਸਤਕਿ = ਮੱਥੇ ਉਤੇ। ਸਭਿ = ਸਾਰੇ। ਸਵਾਰੀਅਹਿ = ਸੰਵਾਰੇ ਜਾਂਦੇ ਹਨ। ਲਾਗੁ = ਲੱਗ। ਭ੍ਰਮੁ = ਭਟਕਣਾ। ਜਾਗੁ = ਜਾਏਗਾ, ਮਰੇਗਾ।2। ਅਠਸਠਿ = ਅਠਾਹਠ, ਸੱਠ ਤੇ ਅੱਠ। ਨਾਉ = ਇਸ਼ਨਾਨ। ਹਰੇ = ਆਤਮਕ ਜੀਵਨ ਵਾਲੇ। ਸਾਚਾ = ਸਦਾ-ਥਿਰ। ਸੁਆਉ = ਮਨੋਰਥ। ਥਾਉ = ਆਦਰ, ਥਾਂ।3। ਤਿਸ ਹੀ ਹਾਥਿ = ਉਸ ਹੀ ਦੇ ਹੱਥ ਵਿਚ {ਨੋਟ: ਲਫ਼ਜ਼ ਤਿਸੁ' ਦਾ ੁ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}। ਮਾਰਿ = ਮਾਰ ਕੇ। ਪ੍ਰਭ = ਹੇ ਪ੍ਰਭੂ! ਨਾਥ = ਹੇ ਨਾਥ!।4। |
48 | https://www.gurugranthdarpan.net/0048.html | ਸਿਰੀਰਾਗੁ ਮਹਲਾ ੫ ॥ ਸਰਣਿ ਪਏ ਪ੍ਰਭ ਆਪਣੇ ਗੁਰੁ ਹੋਆ ਕਿਰਪਾਲੁ ॥ ਸਤਗੁਰ ਕੈ ਉਪਦੇਸਿਐ ਬਿਨਸੇ ਸਰਬ ਜੰਜਾਲ ॥ ਅੰਦਰੁ ਲਗਾ ਰਾਮ ਨਾਮਿ ਅੰਮ੍ਰਿਤ ਨਦਰਿ ਨਿਹਾਲੁ ॥੧॥ ਮਨ ਮੇਰੇ ਸਤਿਗੁਰ ਸੇਵਾ ਸਾਰੁ ॥ ਕਰੇ ਦਇਆ ਪ੍ਰਭੁ ਆਪਣੀ ਇਕ ਨਿਮਖ ਨ ਮਨਹੁ ਵਿਸਾਰੁ ॥ ਰਹਾਉ ॥ ਗੁਣ ਗੋਵਿੰਦ ਨਿਤ ਗਾਵੀਅਹਿ ਅਵਗੁਣ ਕਟਣਹਾਰ ॥ ਬਿਨੁ ਹਰਿ ਨਾਮ ਨ ਸੁਖੁ ਹੋਇ ਕਰਿ ਡਿਠੇ ਬਿਸਥਾਰ ॥ ਸਹਜੇ ਸਿਫਤੀ ਰਤਿਆ ਭਵਜਲੁ ਉਤਰੇ ਪਾਰਿ ॥੨॥ ਤੀਰਥ ਵਰਤ ਲਖ ਸੰਜਮਾ ਪਾਈਐ ਸਾਧੂ ਧੂਰਿ ॥ ਲੂਕਿ ਕਮਾਵੈ ਕਿਸ ਤੇ ਜਾ ਵੇਖੈ ਸਦਾ ਹਦੂਰਿ ॥ ਥਾਨ ਥਨੰਤਰਿ ਰਵਿ ਰਹਿਆ ਪ੍ਰਭੁ ਮੇਰਾ ਭਰਪੂਰਿ ॥੩॥ ਸਚੁ ਪਾਤਿਸਾਹੀ ਅਮਰੁ ਸਚੁ ਸਚੇ ਸਚਾ ਥਾਨੁ ॥ ਸਚੀ ਕੁਦਰਤਿ ਧਾਰੀਅਨੁ ਸਚਿ ਸਿਰਜਿਓਨੁ ਜਹਾਨੁ ॥ ਨਾਨਕ ਜਪੀਐ ਸਚੁ ਨਾਮੁ ਹਉ ਸਦਾ ਸਦਾ ਕੁਰਬਾਨੁ ॥੪॥੧੬॥੮੬॥{ਪੰਨਾ 48} | ਹੇ ਮੇਰੇ ਮਨ! ਗੁਰੂ ਦੀ (ਦੱਸੀ ਹੋਈ) ਸੇਵਾ ਧਿਆਨ ਨਾਲ ਕਰ, ਪਰਮਾਤਮਾ ਨੂੰ ਅੱਖ ਦੇ ਫੋਰ ਜਿਤਨੇ ਸਮੇਂ ਵਾਸਤੇ ਭੀ ਆਪਣੇ ਮਨ ਤੋਂ ਨਾਹ ਭੁਲਾ। ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ, ਪਰਮਾਤਮਾ ਉਸ ਉੱਤੇ ਆਪਣੀ ਮਿਹਰ ਕਰਦਾ ਹੈ।1। ਰਹਾਉ। ਜਿਸ ਮਨੁੱਖ ਉਤੇ ਗੁਰੂ ਦਇਆਵਾਨ ਹੁੰਦਾ ਹੈ, ਉਹ ਆਪਣੇ ਪਰਮਾਤਮਾ ਦੀ ਸਰਨ ਪੈਂਦਾ ਹੈ, ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਉਸ ਮਨੁੱਖ ਦੇ (ਮਾਇਆ-ਮੋਹ ਵਾਲੇ) ਸਾਰੇ ਜੰਜਾਲ ਨਾਸ ਹੋ ਜਾਂਦੇ ਹਨ; ਉਸ ਦਾ ਹਿਰਦਾ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ, ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਉਸ ਦਾ ਹਿਰਦਾ ਖਿੜ ਆਉਂਦਾ ਹੈ।1। (ਹੇ ਭਾਈ!) ਸਦਾ ਪਰਮਾਤਮਾ ਦੇ ਗੁਣ ਗਾਵਣੇ ਚਾਹੀਦੇ ਹਨ, ਪਰਮਾਤਮਾ ਦੇ ਗੁਣ ਸਾਰੇ ਔਗੁਣਾਂ ਨੂੰ ਕੱਟਣ ਦੀ ਸਮਰੱਥਾ ਰੱਖਦੇ ਹਨ। ਅਸਾਂ ਮਾਇਆ ਦੇ ਅਨੇਕਾਂ ਖਿਲਾਰੇ ਕਰ ਕੇ ਵੇਖ ਲਿਆ ਹੈ (ਭਾਵ, ਇਹ ਯਕੀਨ ਜਾਣੋ ਕਿ ਮਾਇਆ ਦੇ ਅਨੇਕਾਂ ਖਿਲਾਰੇ ਖਿਲਾਰਿਆਂ) ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲਦਾ। ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਪਿਆਰ ਪਾਇਆਂ ਜੀਵ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।2। (ਹੇ ਭਾਈ!) ਗੁਰੂ ਦੇ ਚਰਨਾਂ ਦੀ ਧੂੜ ਪ੍ਰਾਪਤ ਕਰਨੀ ਚਾਹੀਦੀ ਹੈ। ਇਹੀ ਹੈ ਤੀਰਥਾਂ ਦੇ ਇਸ਼ਨਾਨ, ਇਹੀ ਹੈ ਵਰਤ ਰੱਖਣੇ, ਇਹੀ ਹੈ ਇੰਦ੍ਰੀਆਂ ਨੂੰ ਵੱਸ ਕਰਨ ਦੇ ਲੱਖਾਂ ਉੱਦਮ। (ਪਰਮਾਤਮਾ ਇਹਨਾਂ ਬਾਹਰਲੇ ਧਾਰਮਿਕ ਸੰਜਮਾਂ ਨਾਲ ਨਹੀਂ ਪਤੀਜਦਾ, ਉਹ ਤਾਂ) ਜੀਵਾਂ ਦੇ ਅੰਗ-ਸੰਗ ਰਹਿ ਕੇ ਸਦਾ (ਜੀਵਾਂ ਦੇ ਸਭ-ਲੁਕਾਵੇਂ ਕੀਤੇ ਕੰਮ ਭੀ) ਵੇਖਦਾ ਹੈ (ਫਿਰ ਭੀ ਮੂਰਖ ਮਨੁੱਖ) ਕਿਸ ਤੋਂ ਲੁਕ ਕੇ (ਮੰਦੇ ਕਰਮ) ਕਰਦਾ ਹੈ? ਪਰਮਾਤਮਾ ਤਾਂ ਹਰੇਕ ਥਾਂ ਵਿਚ ਪੂਰੇ ਤੌਰ ਤੇ ਵਿਆਪਕ ਹੈ।3। ਪਰਮਾਤਮਾ ਦੀ ਪਾਤਿਸ਼ਾਹੀ ਸਦਾ ਕਾਇਮ ਰਹਿਣ ਵਾਲੀ ਹੈ, ਪਰਮਾਤਮਾ ਦਾ ਹੁਕਮ ਅੱਟਲ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਥਾਂ ਭੀ ਸਦਾ ਕਾਇਮ ਰਹਿਣ ਵਾਲਾ ਹੈ। ਉਸ ਸਦਾ-ਥਿਰ ਪਰਮਾਤਮਾ ਨੇ ਅਟੱਲ ਕੁਦਰਤਿ ਰਚੀ ਹੋਈ ਹੈ, ਤੇ ਇਹ ਸਾਰਾ ਜਗਤ ਪੈਦਾ ਕੀਤਾ ਹੋਇਆ ਹੈ। ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! (ਆਖ–) ਮੈਂ ਉਸ ਪਰਮਾਤਮਾ ਤੋਂ ਸਦਾ ਹੀ ਸਦਕੇ ਜਾਂਦਾ ਹਾਂ।4।16। 86। | ਸਰਣਿ ਪ੍ਰਭੂ = ਪ੍ਰਭੂ ਦੀ ਸਰਨ ਵਿਚ। ਅੰਦਰੁ = ਹਿਰਦਾ {ਨੋਟ: ਲਫ਼ਜ਼ 'ਅੰਦਰੁ' ਨਾਂਵ ਹੈ। ਇਸ ਦਾ ਤੇ ਲਫ਼ਜ਼ 'ਅੰਦਰਿ' ਦਾ ਫ਼ਰਕ ਚੇਤੇ ਰੱਖਣ-ਜੋਗ ਹੈ}। ਨਾਮਿ = ਨਾਮ ਵਿਚ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਨਿਹਾਲੁ = ਪ੍ਰਸੰਨ, ਹਰਾ = ਭਰਾ।1। ਸਾਰੁ = ਸੰਭਾਲ। ਨਿਸਖ = ਅੱਖ ਝਮਕਣ ਜਿਤਨਾ ਸਮਾ। {inmy}। ਰਹਾਉ। ਗਾਵੀਅਹਿ = ਗਾਏ ਜਾਣੇ ਚਾਹੀਦੇ ਹਨ। ਕਟਣਹਾਰ = ਕੱਟਣ ਦੇ ਸਮਰੱਥ। ਬਿਸਥਾਰ = (ਮਾਇਆ ਦੇ) ਖਿਲਾਰੇ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ (ਟਿਕ ਕੇ) । ਭਵਜਲੁ = ਸੰਸਾਰ-ਸਮੁੰਦਰ।2। ਸੰਜਮਾ = ਇੰਦ੍ਰੀਆਂ ਨੂੰ ਵਿਕਾਰਾਂ ਤੋਂ ਬਚਾਣ ਦੇ ਸਾਧਨ। ਸਾਧੂ = ਗੁਰੂ। ਲੂਕਿ = ਲੁਕ ਕੇ। ਕਿਸ ਤੇ = ਕਿਸ ਤੋਂ {ਨੋਟ: ਲਫ਼ਜ਼ ਕਿਸੁ' ਦਾ ੁ ਸੰਬੰਧਕ 'ਤੇ' ਦੇ ਕਾਰਨ ਉੱਡ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}। ਜਾ = ਕਿਉਂਕਿ। ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰ ਥਾਂ ਵਿਚ। ਭਰਪੂਰਿ = ਪੂਰੇ ਤੌਰ ਤੇ।3। ਸਚੁ = ਸਦਾ-ਥਿਰ ਰਹਿਣ ਵਾਲੀ। ਅਮਰੁ = ਹੁਕਮ। ਸਚੇ = ਸਦਾ-ਥਿਰ ਰਹਿਣ ਵਾਲੇ ਦਾ। ਧਾਰੀਅਨੁ = ਧਾਰੀ ਹੈ ਉਸ ਨੇ। ਸਚਿ = ਸਚਾ-ਥਿਰ ਪ੍ਰਭੂ ਨੇ। ਸਿਰਜਿਓਨੁ = ਪੈਦਾ ਕੀਤਾ ਹੈ ਉਸ ਨੇ।4। |
48 | https://www.gurugranthdarpan.net/0048.html | ਸਿਰੀਰਾਗੁ ਮਹਲਾ ੫ ॥ ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥੧॥ ਮਨ ਮੇਰੇ ਰਾਮ ਨਾਮੁ ਜਪਿ ਜਾਪੁ ॥ ਮਨ ਇਛੇ ਫਲ ਭੁੰਚਿ ਤੂ ਸਭੁ ਚੂਕੈ ਸੋਗੁ ਸੰਤਾਪੁ ॥ ਰਹਾਉ ॥ ਜਿਸੁ ਕਾਰਣਿ ਤਨੁ ਧਾਰਿਆ ਸੋ ਪ੍ਰਭੁ ਡਿਠਾ ਨਾਲਿ ॥ ਜਲਿ ਥਲਿ ਮਹੀਅਲਿ ਪੂਰਿਆ ਪ੍ਰਭੁ ਆਪਣੀ ਨਦਰਿ ਨਿਹਾਲਿ ॥੨॥ ਮਨੁ ਤਨੁ ਨਿਰਮਲੁ ਹੋਇਆ ਲਾਗੀ ਸਾਚੁ ਪਰੀਤਿ ॥ ਚਰਣ ਭਜੇ ਪਾਰਬ੍ਰਹਮ ਕੇ ਸਭਿ ਜਪ ਤਪ ਤਿਨ ਹੀ ਕੀਤਿ ॥੩॥ ਰਤਨ ਜਵੇਹਰ ਮਾਣਿਕਾ ਅੰਮ੍ਰਿਤੁ ਹਰਿ ਕਾ ਨਾਉ ॥ ਸੂਖ ਸਹਜ ਆਨੰਦ ਰਸ ਜਨ ਨਾਨਕ ਹਰਿ ਗੁਣ ਗਾਉ ॥੪॥੧੭॥੮੭॥{ਪੰਨਾ 48} | ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪ, ਪਰਮਾਤਮਾ (ਦੇ ਨਾਮ) ਦਾ ਜਾਪ ਜਪ। (ਸਿਮਰਨ ਦੀ ਬਰਕਤਿ ਨਾਲ) ਤੂੰ ਮਨ-ਭਾਉਂਦੇ ਫਲ ਪ੍ਰਾਪਤ ਕਰੇਂਗਾ, ਤੇ ਤੇਰਾ ਸਾਰਾ ਦੁੱਖ ਕਲੇਸ਼ ਸਹਮ ਦੂਰ ਹੋ ਜਾਇਗਾ। ਰਹਾਉ। (ਹੇ ਮਨ!) ਉੱਦਮ ਕਰ ਕੇ ਪਰਮਾਤਮਾ ਦਾ ਨਾਮ ਸਿਮਰ, ਵੱਡੇ ਭਾਗਾਂ ਨਾਲ ਪਰਮਾਤਮਾ ਦਾ ਨਾਮ-ਧਨ ਇਕੱਠਾ ਕਰ। ਸਾਧ ਸੰਗਤਿ ਵਿਚ ਰਹਿ ਕੇ ਪ੍ਰਭੂ ਦੇ ਨਾਮ ਦਾ ਸਿਮਰਨ ਕੀਤਿਆਂ ਤੂੰ ਜਨਮਾਂ ਜਨਮਾਂ ਵਿਚ ਕੀਤੇ ਵਿਕਾਰਾਂ ਦੀ ਮੈਲ ਦੂਰ ਕਰ ਲਏਂਗਾ।1। (ਹੇ ਭਾਈ!) ਇਸੇ ਮਨੋਰਥ ਵਾਸਤੇ ਤੂੰ ਇਹ ਮਨੁੱਖਾ ਜਨਮ ਹਾਸਲ ਕੀਤਾ ਹੈ (ਜਿਸ ਮਨੁੱਖ ਨੇ ਇਹ ਮਨੋਰਥ ਪੂਰਾ ਕੀਤਾ ਹੈ, ਪ੍ਰਭੂ ਦਾ ਨਾਮ ਸਿਮਰਿਆ ਹੈ, ਉਸ ਨੇ) ਉਸ ਪਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖ ਲਿਆ ਹੈ। (ਉਸ ਨੂੰ ਇਹ ਨਿਸ਼ਚਾ ਬਣ ਗਿਆ ਹੈ ਕਿ) ਪ੍ਰਭੂ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ, ਹਰ ਥਾਂ ਮੌਜੂਦ ਹੈ ਤੇ (ਸਭ ਜੀਵਾਂ ਨੂੰ) ਆਪਣੀ ਮਿਹਰ ਦੀ ਨਿਗਾਹ ਨਾਲ ਵੇਖਦਾ ਹੈ।2। ਜਿਸ ਮਨੁੱਖ ਦੀ ਪ੍ਰੀਤਿ ਸਦਾ-ਥਿਰ ਪਰਮਾਤਮਾ ਨਾਲ ਬਣ ਜਾਂਦੀ ਹੈ, ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਸਰੀਰ (ਭੀ) ਪਵਿਤ੍ਰ ਹੋ ਜਾਂਦਾ ਹੈ (ਭਾਵ, ਉਸ ਦੇ ਸਾਰੇ ਗਿਆਨ-ਇੰਦ੍ਰੇ ਵਿਕਾਰਾਂ ਵਲੋਂ ਹਟ ਜਾਂਦੇ ਹਨ) । ਜਿਸ ਮਨੁੱਖ ਨੇ ਅਕਾਲ ਪੁਰਖ ਦੇ ਚਰਨ ਸੇਵੇ ਹਨ, ਮਾਨੋ, ਸਾਰੇ ਜਪ ਸਾਰੇ ਤਪ ਉਸੇ ਨੇ ਹੀ ਕਰ ਲਏ ਹਨ।3। ਪਰਮਾਤਮਾ ਦਾ ਅਟੱਲ ਆਤਮਕ ਜੀਵਨ ਦੇਣ ਵਾਲਾ ਨਾਮ (ਹੀ ਅਸਲੀ) ਰਤਨ ਜਵਾਹਰ ਤੇ ਮੋਤੀ ਹੈ, (ਕਿਉਂਕਿ ਨਾਮ ਦੀ ਬਰਕਤਿ ਨਾਲ ਹੀ) ਆਤਮਕ ਅਡੋਲਤਾ ਦੇ ਸੁਖ ਆਨੰਦ ਦੇ ਰਸ ਪ੍ਰਾਪਤ ਹੁੰਦੇ ਹਨ। ਹੇ ਦਾਸ ਨਾਨਕ! ਸਦਾ ਪ੍ਰਭੂ ਦੇ ਗੁਣ ਗਾ।4।17। 87। | ਕਰਿ = ਕਰ ਕੇ। ਵਡਭਾਗੀ = ਵੱਡੇ ਭਾਗਾਂ ਨਾਲ। ਖਾਟਿ = ਖੱਟ, ਇਕੱਠਾ ਕਰ। ਸੰਗਿ = ਸੰਗਤਿ ਵਿਚ।1। ਮਨ ਇਛੇ = ਮਨ-ਭਾਉਂਦੇ। ਭੁੰਚਿ = ਖਾਹ। ਚੂਕੈ = ਮੁੱਕ ਜਾਇਗਾ। ਸੋਗੁ = ਚਿੰਤਾ। ਸੰਤਾਪੁ = ਦੁੱਖ। ਰਹਾਉ। ਜਿਸੁ ਕਾਰਣਿ = ਜਿਸ ਮਨੋਰਥ ਵਾਸਤੇ, ਇਸੇ ਮਨੋਰਥ ਵਾਸਤੇ। ਤਨੁ ਧਾਰਿਆ = ਜਨਮ ਲਿਆ। ਜਲਿ = ਜਲ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, {ਮਹੀ = ਧਰਤੀ} ਧਰਤੀ ਦੇ ਤਲ ਉਤੇ, ਆਕਾਸ਼ ਵਿਚ, ਪੁਲਾੜ ਵਿਚ। ਨਿਹਾਲਿ = ਨਿਹਾਲੇ, ਵੇਖਦਾ ਹੈ।2। ਨਿਰਮਲੁ = ਪਵਿਤ੍ਰ। ਸਾਚੁ = ਸਦਾ-ਥਿਰ ਪ੍ਰਭੂ। ਸਭਿ = ਸਾਰੇ। ਤਿਨ ਹੀ = ਤਿਨਿ ਹੀ, ਉਸੇ ਨੇ {ਨੋਟ: ਲਫ਼ਜ਼ 'ਤਿਨਿ' ਦੀ ਿ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ। ਵੇਖੋ 'ਗੁਰਬਾਣੀ ਵਿਆਕਰਣ'}।3। ਮਾਣਿਕਾ = ਮੋਤੀ। ਅੰਮ੍ਰਿਤੁ = ਅਟੱਲ ਆਤਮਕ ਜੀਵਨ ਦੇਣ ਵਾਲਾ। ਸਹਜ = ਆਤਮਕ ਅਡੋਲਤਾ। ਜਨ ਨਾਨਕ = ਹੇ ਦਾਸ ਨਾਨਕ!।4। |
48 | https://www.gurugranthdarpan.net/0048.html | ਸਿਰੀਰਾਗੁ ਮਹਲਾ ੫ ॥ ਸੋਈ ਸਾਸਤੁ ਸਉਣੁ ਸੋਇ ਜਿਤੁ ਜਪੀਐ ਹਰਿ ਨਾਉ ॥ ਚਰਣ ਕਮਲ ਗੁਰਿ ਧਨੁ ਦੀਆ ਮਿਲਿਆ ਨਿਥਾਵੇ ਥਾਉ ॥ ਸਾਚੀ ਪੂੰਜੀ ਸਚੁ ਸੰਜਮੋ ਆਠ ਪਹਰ ਗੁਣ ਗਾਉ ॥ ਕਰਿ ਕਿਰਪਾ ਪ੍ਰਭੁ ਭੇਟਿਆ ਮਰਣੁ ਨ ਆਵਣੁ ਜਾਉ ॥੧॥ ਮੇਰੇ ਮਨ ਹਰਿ ਭਜੁ ਸਦਾ ਇਕ ਰੰਗਿ ॥ ਘਟ ਘਟ ਅੰਤਰਿ ਰਵਿ ਰਹਿਆ ਸਦਾ ਸਹਾਈ ਸੰਗਿ ॥੧॥ ਰਹਾਉ ॥ ਸੁਖਾ ਕੀ ਮਿਤਿ ਕਿਆ ਗਣੀ ਜਾ ਸਿਮਰੀ ਗੋਵਿੰਦੁ ॥ ਜਿਨ ਚਾਖਿਆ ਸੇ ਤ੍ਰਿਪਤਾਸਿਆ ਉਹ ਰਸੁ ਜਾਣੈ ਜਿੰਦੁ ॥ ਸੰਤਾ ਸੰਗਤਿ ਮਨਿ ਵਸੈ ਪ੍ਰਭੁ ਪ੍ਰੀਤਮੁ ਬਖਸਿੰਦੁ ॥ ਜਿਨਿ ਸੇਵਿਆ ਪ੍ਰਭੁ ਆਪਣਾ ਸੋਈ ਰਾਜ ਨਰਿੰਦੁ ॥੨॥ ਅਉਸਰਿ ਹਰਿ ਜਸੁ ਗੁਣ ਰਮਣ ਜਿਤੁ ਕੋਟਿ ਮਜਨ ਇਸਨਾਨੁ ॥ ਰਸਨਾ ਉਚਰੈ ਗੁਣਵਤੀ ਕੋਇ ਨ ਪੁਜੈ ਦਾਨੁ ॥ ਦ੍ਰਿਸਟਿ ਧਾਰਿ ਮਨਿ ਤਨਿ ਵਸੈ ਦਇਆਲ ਪੁਰਖੁ ਮਿਹਰਵਾਨੁ ॥ ਜੀਉ ਪਿੰਡੁ ਧਨੁ ਤਿਸ ਦਾ ਹਉ ਸਦਾ ਸਦਾ ਕੁਰਬਾਨੁ ॥੩॥ ਮਿਲਿਆ ਕਦੇ ਨ ਵਿਛੁੜੈ ਜੋ ਮੇਲਿਆ ਕਰਤਾਰਿ ॥ ਦਾਸਾ ਕੇ ਬੰਧਨ ਕਟਿਆ ਸਾਚੈ ਸਿਰਜਣਹਾਰਿ ॥ ਭੂਲਾ ਮਾਰਗਿ ਪਾਇਓਨੁ ਗੁਣ ਅਵਗੁਣ ਨ ਬੀਚਾਰਿ ॥ ਨਾਨਕ ਤਿਸੁ ਸਰਣਾਗਤੀ ਜਿ ਸਗਲ ਘਟਾ ਆਧਾਰੁ ॥੪॥੧੮॥੮੮॥{ਪੰਨਾ 48-49} | ਹੇ ਮੇਰੇ ਮਨ! ਪਰਮਾਤਮਾ ਦੇ ਪਿਆਰ ਵਿਚ (ਜੁੜ ਕੇ) ਸਦਾ ਪਰਮਾਤਮਾ ਦਾ ਭਜਨ ਕਰ। ਉਹ ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ, ਉਹ ਸਦਾ ਸਹੈਤਾ ਕਰਨ ਵਾਲਾ ਹੈ, ਤੇ ਉਹ ਸਦਾ ਅੰਗ-ਸੰਗ ਰਹਿੰਦਾ ਹੈ।1। ਰਹਾਉ। (ਪਰ ਹੇ ਮਨ! ਗੁਰੂ ਦੀ ਸਰਨ ਪਿਆਂ ਹੀ ਨਾਮ ਸਿਮਰ ਸਕੀਦਾ ਹੈ) ਉਹ ਗੁਰੂ ਹੀ ਸ਼ਾਸਤ੍ਰ ਹੈ, ਉਹ ਗੁਰੂ ਹੀ ਜੋਤਿਸ਼-ਸ਼ਾਸਤ੍ਰ ਹੈ, ਕਿਉਂਕਿ ਉਸ (ਗੁਰੂ) ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਜਿਸ ਨਿਆਸਰੇ ਬੰਦੇ ਨੂੰ ਭੀ ਗੁਰੂ ਨੇ ਪਰਮਾਤਮਾ ਦੇ ਸੋਹਣੇ ਚਰਨਾਂ ਦੀ ਪ੍ਰੀਤਿ ਦਾ ਧਨ ਦਿੱਤਾ ਹੈ, ਉਸ ਨੂੰ (ਲੋਕ ਪਰਲੋਕ ਵਿਚ) ਆਦਰ ਮਿਲ ਜਾਂਦਾ ਹੈ। (ਹੇ ਮੇਰੇ ਮਨ!) ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਰਹੁ, ਇਹ ਸਦਾ ਕਾਇਮ ਰਹਿਣ ਵਾਲਾ ਸਰਮਾਇਆ ਹੈ, ਇਹੀ ਇੰਦ੍ਰੀਆਂ ਨੂੰ ਕਾਬੂ ਕਰਨ ਦਾ ਅਟੱਲ ਸਾਧਨ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਦਾ ਹੈ ਉਸ ਨੂੰ) ਪ੍ਰਭੂ ਮਿਹਰ ਕਰ ਕੇ ਮਿਲ ਪੈਂਦਾ ਹੈ, ਉਸ ਨੂੰ ਆਤਮਕ ਮੌਤ ਨਹੀਂ ਆਉਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ।1। ਜਦੋਂ ਮੈਂ ਧਰਤੀ ਦੇ ਪਾਲਕ ਪ੍ਰਭੂ ਨੂੰ ਸਿਮਰਦਾ ਹਾਂ (ਉਸ ਵੇਲੇ ਇਤਨੇ ਸੁਖ ਅਨੁਭਵ ਹੁੰਦੇ ਹਨ ਕਿ) ਮੈਂ ਉਹਨਾਂ ਸੁਖਾਂ ਦਾ ਅੰਦਾਜ਼ਾ ਨਹੀਂ ਲਾ ਸਕਦਾ। ਜਿਨ੍ਹਾਂ ਬੰਦਿਆਂ ਨੇ ਨਾਮ-ਰਸ ਚੱਖਿਆ ਹੈ, ਉਹ (ਮਾਇਆ ਦੀ ਤ੍ਰਿਸ਼ਨਾ ਵਲੋਂ) ਰਜ ਜਾਂਦੇ ਹਨ; (ਪਰ ਜੇਹੜੀ ਜਿੰਦ ਨਾਮ ਜਪਦੀ ਹੈ) ਉਹੀ ਜਿੰਦ ਉਸ ਨਾਮ-ਰਸ ਨੂੰ ਸਮਝਦੀ ਹੈ। ਪ੍ਰੀਤਮ ਬਖ਼ਸ਼ਣਹਾਰ ਪ੍ਰਭੂ ਸਾਧ ਸੰਗਤਿ ਵਿਚ ਟਿਕਿਆਂ ਹੀ ਮਨ ਵਿਚ ਵੱਸਦਾ ਹੈ। ਜਿਸ ਮਨੁੱਖ ਨੇ ਪਿਆਰੇ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹ ਰਾਜਿਆਂ ਦਾ ਰਾਜਾ ਬਣ ਗਿਆ ਹੈ।2। ਜਿਸ ਸਮੇਂ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾਏ, ਪਰਮਾਤਮਾ ਦੇ ਗੁਣ ਯਾਦ ਕੀਤੇ ਜਾਣ (ਉਸ ਸਮੇਂ, ਮਾਨੋ) ਕ੍ਰੋੜਾਂ ਤੀਰਥਾਂ ਦੇ ਇਸ਼ਨਾਨ ਹੋ ਜਾਂਦੇ ਹਨ। ਜੇ ਕੋਈ ਭਾਗਾਂ ਵਾਲੀ ਜੀਭ ਪਰਮਾਤਮਾ ਦੇ ਗੁਣ ਉਚਾਰਦੀ ਹੈ, ਤਾਂ ਹੋਰ ਕੋਈ ਦਾਨ (ਇਸ ਕੰਮ ਦੀ) ਬਰਾਬਰੀ ਨਹੀਂ ਕਰ ਸਕਦਾ। (ਜੇਹੜਾ ਮਨੁੱਖ ਸਿਮਰਨ ਕਰਦਾ ਹੈ ਉਸ ਦੇ) ਮਨ ਵਿਚ ਸਰੀਰ ਵਿਚ ਮਿਹਰਬਾਨ ਦਇਆਲ ਅਕਾਲ ਪੁਰਖ ਮਿਹਰ ਦੀ ਨਿਗਾਹ ਕਰ ਕੇ ਆ ਵੱਸਦਾ ਹੈ। ਇਹ ਜਿੰਦ, ਇਹ ਸਰੀਰ, ਇਹ ਧਨ ਸਭ ਕੁਝ ਉਸ ਪਰਮਾਤਮਾ ਦਾ ਹੀ ਦਿੱਤਾ ਹੋਇਆ ਹੈ, ਮੈਂ ਸਦਾ ਹੀ ਉਸ ਤੋਂ ਸਦਕੇ ਜਾਂਦਾ ਹਾਂ।3। ਜਿਸ ਮਨੁੱਖ ਨੂੰ ਕਰਤਾਰ ਨੇ (ਆਪਣੇ ਚਰਨਾਂ ਵਿਚ) ਜੋੜ ਲਿਆ ਹੈ ਪ੍ਰਭੂ-ਚਰਨਾਂ ਵਿਚ ਜੁੜਿਆ ਉਹ ਮਨੁੱਖ (ਕਦੇ ਮਾਇਆ ਦੇ ਬੰਧਨਾਂ ਵਿਚ ਨਹੀਂ ਫਸਦਾ, ਤੇ) ਕਦੇ (ਪ੍ਰਭੂ ਤੋਂ) ਨਹੀਂ ਵਿੱਛੁੜਦਾ। ਸਦਾ-ਥਿਰ ਰਹਿਣ ਵਾਲੇ ਸਿਰਜਣਹਾਰ ਨੇ ਆਪਣੇ ਦਾਸਾਂ ਦੇ (ਮਾਇਆ ਦੇ) ਬੰਧਨ (ਸਦਾ ਲਈ) ਕੱਟ ਦਿੱਤੇ ਹੁੰਦੇ ਹਨ। (ਜੇ ਉਸ ਦਾ ਦਾਸ ਪਹਿਲਾਂ) ਕੁਰਾਹੇ ਭੀ ਪੈ ਗਿਆ (ਸੀ ਤੇ ਫਿਰ ਉਸ ਦੀ ਸਰਨ ਆਇਆ ਹੈ ਤਾਂ) ਉਸ ਪ੍ਰਭੂ ਨੇ ਉਸ ਦੇ (ਪਹਿਲੇ) ਗੁਣ ਔਗੁਣ ਨਾਹ ਵਿਚਾਰ ਕੇ ਉਸ ਨੂੰ ਸਹੀ ਰਸਤੇ ਉੱਤੇ ਪਾ ਦਿੱਤਾ ਹੈ। ਹੇ ਨਾਨਕ! ਉਸ ਪ੍ਰਭੂ ਦੀ ਸਰਨ ਪਉ ਜੋ ਸਾਰੇ ਸਰੀਰਾਂ ਦਾ (ਜੀਵਾਂ ਦਾ) ਆਸਰਾ ਹੈ।4।18। 88। | ਸੋਈ = ਉਹ (ਗੁਰੂ) ਹੀ। ਸਾਸਤੁ = ਸ਼ਾਸਤ੍ਰ। ਸਉਣੁ = ਸ਼ੌਣਕ ਦਾ ਬਣਾਇਆ ਹੋਇਆ ਜੋਤਿਸ਼ ਦਾ ਸ਼ਾਸਤ੍ਰ। ਜਿਤੁ = ਜਿਸ (ਗੁਰੂ) ਦੀ ਰਾਹੀਂ। ਚਰਨ ਕਮਲੁ = ਕੌਲ ਫੁੱਲ ਵਰਗਾ ਸੋਹਣਾ ਚਰਨ। ਗੁਰਿ = ਗੁਰੂ ਨੇ। ਸਾਚੀ = ਸਦਾ-ਥਿਰ ਰਹਿਣ ਵਾਲੀ। ਪੂੰਜੀ = ਰਾਸ, ਸਰਮਾਇਆ। ਸੰਜਮੋ = ਸੰਜਮੁ, ਇੰਦ੍ਰੀਆਂ ਨੂੰ ਵੱਸ ਕਰਨ ਦਾ ਜਤਨ। ਆਵਣੁ ਜਾਉ = ਜੰਮਣਾ ਮਰਨਾ।1। ਇਕ ਰੰਗਿ = ਇੱਕ ਦੇ ਰੰਗ ਵਿਚ, ਪ੍ਰਭੂ ਦੇ ਪਿਆਰ ਵਿਚ।1। ਰਹਾਉ। ਮਿਤਿ = ਮਿਣਤੀ, ਹੱਦ-ਬੰਨਾ। ਗਣੀ = ਗਣੀਂ, ਮੈਂ ਗਿਣਾਂ। ਸਿਮਰੀ = ਸਿਮਰੀਂ, ਮੈਂ ਸਿਮਰਦਾ ਹਾਂ। ਜਿਨ = ਜਿਨ੍ਹਾਂ ਬੰਦਿਆਂ ਨੇ। ਉਹ = {ਨੋਟ: ਇਹ ਲਫ਼ਜ਼ ਇਸਤ੍ਰੀ ਲਿੰਗ ਹੋਣ ਕਰਕੇ ਲਫ਼ਜ਼ 'ਜਿੰਦੁ' ਦਾ ਵਿਸ਼ੇਸ਼ਣ ਹੈ}। ਜਿਨਿ = ਜਿਸ ਨੇ {ਨੋਟ: ਲਫ਼ਜ਼ 'ਜਿਨ' ਬਹੁ-ਵਚਨ ਹੈ। ਲਫ਼ਜ਼ 'ਜਿਨਿ' ਇਕ-ਵਚਨ}। ਨਰਿੰਦੁ = ਰਾਜਾ। ਰਾਜ ਨਰਿੰਦੁ = ਰਾਜਿਆਂ ਦਾ ਰਾਜਾ।2। ਅਉਸਰਿ = ਸਮੇ ਵਿਚ। ਜਿਤੁ ਅਉਸਰਿ = ਜਿਸ ਸਮੇ ਵਿਚ। ਮਜਨ = ਇਸ਼ਨਾਨ। ਰਸਨਾ = ਜੀਭ। ਗੁਣਵਤੀ ਰਸਨਾ = ਭਾਗਾਂ ਵਾਲੀ ਜੀਭ। ਧਾਰਿ = ਧਾਰ ਕੇ। ਮਨਿ = ਮਨ ਵਿਚ। ਜੀਉ = ਜਿੰਦ। ਪਿੰਡੁ = ਸਰੀਰ। ਤਿਸ ਦਾ = ਉਸ ਪ੍ਰਭੂ ਦਾ (ਦਿਤਾ ਹੋਇਆ) {ਨੋਟ: ਲਫ਼ਜ਼ 'ਤਿਸ' ਦਾ ਸੰਬੰਧਕ 'ਦਾ' ਦੇ ਕਾਰਨ ਡਿੱਗ ਪਿਆ ਹੈ}। ਹਉ = ਮੈਂ।3। ਕਰਤਾਰਿ = ਕਰਤਾਰ ਨੇ। ਸਾਚੈ = ਸਦਾ-ਥਿਰ ਰਹਿਣ ਵਾਲੇ ਨੇ। ਸਿਰਜਣਹਾਰਿ = ਸਿਰਜਨਹਾਰ ਨੇ। ਮਾਰਗਿ = (ਸਹੀ) ਰਸਤੇ ਉੱਤੇ। ਪਾਇਓਨੁ = ਪਾਇਆ ਉਨਿ, ਉਸ ਨੇ ਪਾ ਦਿੱਤਾ। ਬੀਚਾਰਿ = ਵਿਚਾਰ ਕੇ। ਜਿ = ਜੇਹੜਾ (ਪ੍ਰਭੂ) । ਘਟਾ = ਘਟਾਂ, ਸਰੀਰਾਂ ਦਾ। ਆਧਾਰੁ = ਆਸਰਾ।4। |
49 | https://www.gurugranthdarpan.net/0049.html | ਸਿਰੀਰਾਗੁ ਮਹਲਾ ੫ ॥ ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ ਹੋਇ ॥ ਮਾਤ ਪਿਤਾ ਸਾਕ ਅਗਲੇ ਤਿਸੁ ਬਿਨੁ ਅਵਰੁ ਨ ਕੋਇ ॥ ਮਿਹਰ ਕਰੇ ਜੇ ਆਪਣੀ ਚਸਾ ਨ ਵਿਸਰੈ ਸੋਇ ॥੧॥ ਮਨ ਮੇਰੇ ਸਾਚਾ ਸੇਵਿ ਜਿਚਰੁ ਸਾਸੁ ॥ ਬਿਨੁ ਸਚੇ ਸਭ ਕੂੜੁ ਹੈ ਅੰਤੇ ਹੋਇ ਬਿਨਾਸੁ ॥੧॥ ਰਹਾਉ ॥ ਸਾਹਿਬੁ ਮੇਰਾ ਨਿਰਮਲਾ ਤਿਸੁ ਬਿਨੁ ਰਹਣੁ ਨ ਜਾਇ ॥ ਮੇਰੈ ਮਨਿ ਤਨਿ ਭੁਖ ਅਤਿ ਅਗਲੀ ਕੋਈ ਆਣਿ ਮਿਲਾਵੈ ਮਾਇ ॥ ਚਾਰੇ ਕੁੰਡਾ ਭਾਲੀਆ ਸਹ ਬਿਨੁ ਅਵਰੁ ਨ ਜਾਇ ॥੨॥ ਤਿਸੁ ਆਗੈ ਅਰਦਾਸਿ ਕਰਿ ਜੋ ਮੇਲੇ ਕਰਤਾਰੁ ॥ ਸਤਿਗੁਰੁ ਦਾਤਾ ਨਾਮ ਕਾ ਪੂਰਾ ਜਿਸੁ ਭੰਡਾਰੁ ॥ ਸਦਾ ਸਦਾ ਸਾਲਾਹੀਐ ਅੰਤੁ ਨ ਪਾਰਾਵਾਰੁ ॥੩॥ ਪਰਵਦਗਾਰੁ ਸਾਲਾਹੀਐ ਜਿਸ ਦੇ ਚਲਤ ਅਨੇਕ ॥ ਸਦਾ ਸਦਾ ਆਰਾਧੀਐ ਏਹਾ ਮਤਿ ਵਿਸੇਖ ॥ ਮਨਿ ਤਨਿ ਮਿਠਾ ਤਿਸੁ ਲਗੈ ਜਿਸੁ ਮਸਤਕਿ ਨਾਨਕ ਲੇਖ ॥੪॥੧੯॥੮੯॥{ਪੰਨਾ 49} | ਹੇ ਮੇਰੇ ਮਨ! ਜਿਤਨਾ ਚਿਰ (ਤੇਰੇ ਸਰੀਰ ਵਿਚ) ਸਾਹ (ਆਉਂਦਾ) ਹੈ (ਉਤਨਾ ਚਿਰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਸਿਮਰਨ ਕਰ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ ਬਿਨਾ ਹੋਰ ਸਾਰਾ ਝੂਠਾ ਪਰਪੰਚ ਹੈ, ਇਹ ਆਖ਼ਰ ਨੂੰ ਨਾਸ ਹੋ ਜਾਣ ਵਾਲਾ ਹੈ।1। ਰਹਾਉ। (ਹੇ ਭਾਈ!) ਜੀਭ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਦੀ ਬਰਕਤਿ ਨਾਲ) ਮਨ ਪਵਿਤ੍ਰ ਹੋ ਜਾਂਦਾ ਹੈ ਸਰੀਰ ਪਵਿਤ੍ਰ ਹੋ ਜਾਂਦਾ ਹੈ। (ਜਗਤ ਵਿਚ) ਮਾਂ ਪਿਉ (ਆਦਿਕ) ਬਥੇਰੇ ਸਾਕ-ਅੰਗ ਹੁੰਦੇ ਹਨ, ਪਰ ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ (ਸਦਾ ਨਾਲ ਨਿਭਣ ਵਾਲਾ ਸੰਬੰਧੀ) ਨਹੀਂ ਹੁੰਦਾ। (ਸਿਮਰਨ ਭੀ ਉਸ ਦੀ ਮਿਹਰ ਨਾਲ ਹੀ ਹੋ ਸਕਦਾ ਹੈ) , ਜੇ ਉਹ ਪ੍ਰਭੂ ਆਪਣੀ ਮਿਹਰ ਕਰੇ, ਤਾਂ ਉਹ (ਜੀਵ ਨੂੰ) ਰਤਾ ਭਰ ਸਮੇਂ ਲਈ ਭੀ ਨਹੀਂ ਭੁੱਲਦਾ।1। ਹੇ (ਮੇਰੀ) ਮਾਂ! ਮੇਰਾ ਮਾਲਕ-ਪ੍ਰਭੂ ਪਵਿਤ੍ਰ-ਸਰੂਪ ਹੈ, ਉਸ ਦੇ ਸਿਮਰਨ ਤੋਂ ਬਿਨਾ ਮੈਥੋਂ ਰਿਹਾ ਨਹੀਂ ਜਾ ਸਕਦਾ। (ਉਸ ਦੇ ਦੀਦਾਰ ਵਾਸਤੇ) ਮੇਰੇ ਮਨ ਵਿਚ ਮੇਰੇ ਤਨ ਵਿਚ ਬਹੁਤ ਹੀ ਜ਼ਿਆਦਾ ਤਾਂਘ ਹੈ। (ਹੇ ਮਾਂ! ਮੇਰੇ ਅੰਦਰ ਤੜਪ ਹੈ ਕਿ) ਕੋਈ (ਗੁਰਮੁਖਿ) ਉਸ ਨੂੰ ਲਿਆ ਕੇ ਮੈਨੂੰ ਮਿਲਾ ਦੇਵੇ। ਮੈਂ ਚਾਰੇ ਕੂਟਾਂ ਭਾਲ ਵੇਖੀਆਂ ਹਨ, ਖਸਮ-ਪ੍ਰਭੂ ਤੋਂ ਬਿਨਾ ਮੈਨੂੰ ਕੋਈ ਹੋਰ ਆਸਰਾ ਨਹੀਂ (ਸੁੱਝਦਾ) ।2। (ਹੇ ਮੇਰੇ ਮਨ!) ਤੂੰ ਉਸ ਗੁਰੂ ਦੇ ਦਰ ਤੇ ਅਰਦਾਸ ਕਰ, ਜੇਹੜਾ ਕਰਤਾਰ (ਨੂੰ) ਮਿਲਾ ਸਕਦਾ ਹੈ। ਗੁਰੂ ਨਾਮ (ਦੀ ਦਾਤਿ) ਦੇਣ ਵਾਲਾ ਹੈ, ਉਸ (ਗੁਰੂ) ਦਾ (ਨਾਮ ਦਾ) ਖ਼ਜ਼ਾਨਾ ਅਮੁੱਕ ਹੈ। (ਗੁਰੂ ਦੀ ਸਰਨ ਪੈ ਕੇ ਹੀ) ਸਦਾ ਹੀ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ਜਿਸ ਦੇ ਗੁਣਾਂ ਦੇ ਸਮੁੰਦਰ ਦਾ ਉਰਲਾ ਤੇ ਪਾਰਲਾ ਪੰਨਾ ਨਹੀਂ ਲੱਭ ਸਕਦਾ।3। (ਹੇ ਭਾਈ! ਗੁਰੂ ਦੀ ਸਰਨ ਪੈ ਕੇ) ਉਸ ਪਾਲਣਹਾਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਦੇ ਅਨੇਕਾਂ ਕੌਤਕ (ਦਿੱਸ ਰਹੇ ਹਨ) । ਉਸ ਦਾ ਨਾਮ ਸਦਾ ਹੀ ਸਿਮਰਨਾ ਚਾਹੀਦਾ ਹੈ, ਇਹੀ ਸਭ ਤੋਂ ਚੰਗੀ ਅਕਲ ਹੈ। (ਪਰ ਜੀਵ ਦੇ ਭੀ ਕੀਹ ਵੱਸ?) ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉੱਤੇ (ਚੰਗੇ ਭਾਗਾਂ ਦਾ) ਲੇਖ (ਉੱਘੜ ਪਏ) , ਉਸ ਨੂੰ (ਪਰਮਾਤਮਾ) ਮਨ ਵਿਚ ਹਿਰਦੇ ਵਿਚ ਪਿਆਰਾ ਲੱਗਦਾ ਹੈ।4।19। 89। | ਰਸਨਾ = ਜੀਭ (ਨਾਲ) । ਸਚਾ = ਸਦਾ-ਥਿਰ ਰਹਿਣ ਵਾਲਾ ਪਰਮਾਤਮਾ। ਹੋਇ = ਜੋ ਜਾਂਦਾ ਹੈ। ਅਗਲੇ = ਬਹੁਤੇ। ਤਿਸੁ ਬਿਨੁ = ਉਸ (ਪਰਮਾਤਮਾ) ਤੋਂ ਬਿਨਾ। ਚਸਾ = ਰਤਾ ਭਰ ਸਮੇਂ ਲਈ ਭੀ। ਸੋਇ = ਉਹ ਪ੍ਰਭੂ।1। ਜਿਚਰੁ = ਜਿਤਨਾ ਚਿਰ। ਕੂੜੁ = ਝੂਠਾ ਪਰਪੰਚ। ਅੰਤੇ = ਆਖ਼ਰ ਨੂੰ।1। ਰਹਾਉ। ਸਾਹਿਬੁ = ਮਾਲਕ। ਰਹਣੁ ਨ ਜਾਇ = ਰਿਹਾ ਨਹੀਂ ਜਾ ਸਕਦਾ, ਧਰਵਾਸ ਨਹੀਂ ਆਉਂਦਾ। ਮਨਿ = ਮਨ ਵਿਚ। ਅਗਲੀ = ਬਹੁਤ। ਆਣਿ = ਲਿਆ ਕੇ। ਮਾਇ = ਹੇ ਮਾਂ! ਸਹ ਬਿਨੁ = ਖਸਮ (-ਪ੍ਰਭੂ) ਤੋਂ ਬਿਨਾ। ਜਾਇ = (ਆਸਰੇ ਦੀ) ਥਾਂ, ਆਸਰਾ।2। ਤਿਸੁ ਆਗੈ = ਉਸ (ਗੁਰੂ) ਦੇ ਅੱਗੇ। ਪੂਰਾ = ਅਮੁੱਕ। ਭੰਡਾਰੁ = ਖ਼ਜ਼ਾਨਾ। ਪਾਰਾਵਾਰੁ = ਪਾਰ ਅਵਾਰ, ਪਾਰਲਾ ਤੇ ਉਰਲਾ ਬੰਨਾ।3। ਪਰਵਦਗਾਰੁ = ਪਰਵਰਦਗਾਰ, ਪਾਲਣ ਵਾਲਾ। ਜਿਸ ਦੇ = (ਲਫ਼ਜ਼ 'ਜਿਸੁ' ਅਤੇ 'ਜਿਸ' ਦਾ ਫ਼ਰਕ ਚੇਤੇ ਰੱਖਣ-ਜੋਗ ਹੈ) । ਚਲਤ = {cir>} ਕੌਤਕ, ਚੋਜ। ਵਿਸੇਖ = ਚੰਗੀ। ਜਿਸੁ ਮਸਤਕਿ = ਜਿਸ ਦੇ ਮੱਥੇ ਉਤੇ।4। |
49 | https://www.gurugranthdarpan.net/0049.html | ਸਿਰੀਰਾਗੁ ਮਹਲਾ ੫ ॥ ਸੰਤ ਜਨਹੁ ਮਿਲਿ ਭਾਈਹੋ ਸਚਾ ਨਾਮੁ ਸਮਾਲਿ ॥ ਤੋਸਾ ਬੰਧਹੁ ਜੀਅ ਕਾ ਐਥੈ ਓਥੈ ਨਾਲਿ ॥ ਗੁਰ ਪੂਰੇ ਤੇ ਪਾਈਐ ਅਪਣੀ ਨਦਰਿ ਨਿਹਾਲਿ ॥ ਕਰਮਿ ਪਰਾਪਤਿ ਤਿਸੁ ਹੋਵੈ ਜਿਸ ਨੋ ਹੋਇ ਦਇਆਲੁ ॥੧॥ ਮੇਰੇ ਮਨ ਗੁਰ ਜੇਵਡੁ ਅਵਰੁ ਨ ਕੋਇ ॥ ਦੂਜਾ ਥਾਉ ਨ ਕੋ ਸੁਝੈ ਗੁਰ ਮੇਲੇ ਸਚੁ ਸੋਇ ॥੧॥ ਰਹਾਉ ॥ ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ ॥ ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥ ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥ ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥੨॥ ਕਿਤੁ ਮੁਖਿ ਗੁਰੁ ਸਾਲਾਹੀਐ ਕਰਣ ਕਾਰਣ ਸਮਰਥੁ ॥ ਸੇ ਮਥੇ ਨਿਹਚਲ ਰਹੇ ਜਿਨ ਗੁਰਿ ਧਾਰਿਆ ਹਥੁ ॥ ਗੁਰਿ ਅੰਮ੍ਰਿਤ ਨਾਮੁ ਪੀਆਲਿਆ ਜਨਮ ਮਰਨ ਕਾ ਪਥੁ ॥ ਗੁਰੁ ਪਰਮੇਸਰੁ ਸੇਵਿਆ ਭੈ ਭੰਜਨੁ ਦੁਖ ਲਥੁ ॥੩॥ ਸਤਿਗੁਰੁ ਗਹਿਰ ਗਭੀਰੁ ਹੈ ਸੁਖ ਸਾਗਰੁ ਅਘਖੰਡੁ ॥ ਜਿਨਿ ਗੁਰੁ ਸੇਵਿਆ ਆਪਣਾ ਜਮਦੂਤ ਨ ਲਾਗੈ ਡੰਡੁ ॥ ਗੁਰ ਨਾਲਿ ਤੁਲਿ ਨ ਲਗਈ ਖੋਜਿ ਡਿਠਾ ਬ੍ਰਹਮੰਡੁ ॥ ਨਾਮੁ ਨਿਧਾਨੁ ਸਤਿਗੁਰਿ ਦੀਆ ਸੁਖੁ ਨਾਨਕ ਮਨ ਮਹਿ ਮੰਡੁ ॥੪॥੨੦॥੯੦॥{ਪੰਨਾ 49-50} | ਹੇ ਮੇਰੇ ਮਨ! ਗੁਰੂ ਜੇਡਾ ਵੱਡਾ (ਉੱਚ ਜੀਵਨ ਵਾਲਾ ਜਗਤ ਵਿਚ) ਹੋਰ ਕੋਈ ਨਹੀਂ ਹੈ। (ਗੁਰੂ ਤੋਂ ਬਿਨਾ ਮੈਨੂੰ) ਹੋਰ ਕੋਈ ਦੂਜਾ ਆਸਰਾ ਨਹੀਂ ਦਿੱਸਦਾ। (ਪਰ) ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪ ਹੀ ਗੁਰੂ ਨੂੰ ਮਿਲਾਂਦਾ ਹੈ।1। ਰਹਾਉ। ਹੇ ਸੰਤ ਜਨੋ! ਭਰਾਵੋ! (ਸਾਧ ਸੰਗਤ ਵਿਚ) ਮਿਲ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਆਪਣੀ ਜਿੰਦ ਵਾਸਤੇ (ਜੀਵਨ-ਸਫ਼ਰ ਦਾ) ਖ਼ਰਚ ਇਕੱਠਾ ਕਰੋ। ਇਹ ਨਾਮ-ਰੂਪ ਸਫ਼ਰ-ਖ਼ਰਚ) ਇਸ ਲੋਕ ਵਿਚ ਤੇ ਪਰਲੋਕ ਵਿਚ (ਜਿੰਦ ਦੇ ਨਾਲ) ਨਿਭਦਾ ਹੈ। (ਜਦੋਂ ਪ੍ਰਭੂ) ਆਪਣੀ ਮਿਹਰ ਦੀ ਨਿਗਾਹ ਨਾਲ ਤੱਕਦਾ ਹੈ (ਤਦੋਂ ਇਹ ਨਾਮ-ਤੋਸ਼ਾ) ਪੂਰੇ ਗੁਰੂ ਤੋਂ ਮਿਲਦਾ ਹੈ। ਪ੍ਰਭੂ ਦੀ ਮਿਹਰ ਨਾਲ ਇਹ ਉਸ ਮਨੁੱਖ ਨੂੰ ਪ੍ਰਾਪਤ ਹੁੰਦਾ ਹੈ ਜਿਸ ਉਤੇ ਪ੍ਰਭੂ ਦਇਆਵਾਨ ਹੁੰਦਾ ਹੈ।1। ਜਿਸ ਮਨੁੱਖ ਨੇ ਜਾ ਕੇ ਗੁਰੂ ਦਾ ਦਰਸ਼ਨ ਕੀਤਾ ਹੈ, ਉਸ ਨੂੰ ਸਾਰੇ (ਕੀਮਤੀ) ਪਦਾਰਥ ਮਿਲ ਗਏ (ਸਮਝੋ) । ਹੇ ਮਾਂ! ਜਿਨ੍ਹਾਂ ਮਨੁੱਖਾਂ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਦਾ ਹੈ, ਉਹ ਵੱਡੇ ਭਾਗਾਂ ਵਾਲੇ ਹਨ। ਗੁਰੂ (ਉਸ ਪਰਮਾਤਮਾ ਦਾ ਰੂਪ ਹੈ ਜੋ) ਸਭ ਦਾਤਾਂ ਦੇਣ ਵਾਲਾ ਹੈ ਜੋ ਸਭ ਤਰ੍ਹਾਂ ਦੀ ਤਾਕਤ ਦਾ ਮਾਲਕ ਹੈ ਜੋ ਸਭ ਜੀਵਾਂ ਵਿਚ ਵਿਆਪਕ ਹੈ। ਗੁਰੂ ਪਰਮੇਸਰ (ਦਾ ਰੂਪ) ਹੈ, ਗੁਰੂ ਪਾਰਬ੍ਰਹਮ (ਦਾ ਰੂਪ) ਹੈ, ਗੁਰੂ (ਸੰਸਾਰ-ਸਮੁੰਦਰ ਵਿਚ) ਡੁੱਬਦੇ ਜੀਵ ਨੂੰ ਪਾਰ ਲੰਘਾ ਲੈਂਦਾ ਹੈ।2। ਕੇਹੜੇ ਮੂੰਹ ਨਾਲ ਗੁਰੂ ਦੀ ਵਡਿਆਈ ਕੀਤੀ ਜਾਏ? ਗੁਰੂ (ਉਸ ਪ੍ਰਭੂ ਦਾ ਰੂਪ ਹੈ ਜੋ) ਜਗਤ ਨੂੰ ਪੈਦਾ ਕਰਨ ਦੀ ਤਾਕਤ ਰੱਖਦਾ ਹੈ। ਉਹ ਮੱਥੇ (ਗੁਰੂ-ਚਰਨਾਂ ਵਿਚ) ਸਦਾ ਲਈ ਟਿਕੇ ਰਹਿੰਦੇ ਹਨ, ਜਿਨ੍ਹਾਂ ਉਤੇ ਗੁਰੂ ਨੇ (ਆਪਣੀ ਮਿਹਰ ਦਾ) ਹੱਥ ਰੱਖਿਆ ਹੈ। (ਪਰਮਾਤਮਾ ਦਾ ਨਾਮ) ਜਨਮ ਮਰਨ ਦੇ ਗੇੜ-ਰੂਪ ਰੋਗ ਦਾ ਪਰਹੇਜ਼ ਹੈ, ਆਤਮਕ ਜੀਵਨ ਦੇਣ ਵਾਲਾ ਇਹ ਨਾਮ-ਜਲ ਜਿਨ੍ਹਾਂ (ਭਾਗਾਂ ਵਾਲਿਆਂ) ਨੂੰ ਗੁਰੂ ਨੇ ਪਿਲਾਇਆ ਹੈ ਉਹ ਪਰਮੇਸਰ ਦੇ ਰੂਪ ਗੁਰੂ ਨੂੰ, ਸਾਰੇ ਡਰ ਦੂਰ ਕਰਨ ਵਾਲੇ ਗੁਰੂ ਨੂੰ, ਸਾਰੇ ਦੁੱਖ ਨਾਸ ਕਰਨ ਵਾਲੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ।3। ਸਤਿਗੁਰੂ (ਮਾਨੋ, ਇਕ) ਡੂੰਘਾ (ਸਮੁੰਦਰ) ਹੈ, ਗੁਰੂ ਵੱਡੇ ਜਿਗਰੇ ਵਾਲਾ ਹੈ, ਗੁਰੂ ਸਾਰੇ ਸੁਖਾਂ ਦਾ ਸਮੁੰਦਰ ਹੈ, ਗੁਰੂ ਪਾਪਾਂ ਦਾ ਨਾਸ ਕਰਨ ਵਾਲਾ ਹੈ। ਜਿਸ ਮਨੁੱਖ ਨੇ ਆਪਣੇ ਗੁਰੂ ਦੀ ਸੇਵਾ ਕੀਤੀ ਹੈ ਜਮਦੂਤਾਂ ਦਾ ਡੰਡਾ (ਉਸ ਦੇ ਸਿਰ ਉੱਤੇ) ਨਹੀਂ ਵੱਜਦਾ। ਮੈਂ ਸਾਰਾ ਸੰਸਾਰ ਭਾਲ ਕੇ ਵੇਖ ਲਿਆ ਹੈ, ਕੋਈ ਭੀ ਗੁਰੂ ਦੇ ਬਰਾਬਰ ਦਾ ਨਹੀਂ ਹੈ। ਹੇ ਨਾਨਕ! ਸਤਿਗੁਰੂ ਨੇ ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ-ਖਜ਼ਾਨਾ ਦਿੱਤਾ ਹੈ, ਉਸ ਨੇ ਆਤਮਕ ਆਨੰਦ (ਸਦਾ ਲਈ) ਆਪਣੇ ਮਨ ਵਿਚ ਪਰੋ ਲਿਆ ਹੈ।4। 20। 60। | ਸੰਤ ਜਨਹੁ = ਹੇ ਸੰਤ ਜਨੋ! ਮਿਲਿ = (ਸਾਧ ਸੰਗਤਿ ਵਿਚ) ਮਿਲ ਕੇ। ਭਾਈਹੋ = ਹੇ ਭਰਾਵੋ! ਸਚਾ = ਸਦਾ-ਥਿਰ। ਸਮਾਲਿ = ਸੰਭਾਲ ਕੇ, ਹਿਰਦੇ ਵਿਚ ਟਿਕਾ ਕੇ। ਤੋਸਾ = (ਜੀਵਨ ਸਫ਼ਰ ਦਾ) ਖ਼ਰਚ। ਬੰਧਹੁ = ਇਕੱਠਾ ਕਰੋ। ਜੀਅ ਕਾ = ਜਿੰਦ ਵਾਸਤੇ। ਐਥੈ ਓਥੈ = ਇਸ ਲੋਕ ਤੇ ਪਰਲੋਕ ਵਿਚ। ਤੇ = ਤੋਂ। ਨਿਹਾਲਿ = ਨਿਹਾਲੇ, ਵੇਖਦਾ ਹੈ। ਕਰਮਿ = ਬਖ਼ਸ਼ਸ਼ ਦੀ ਰਾਹੀਂ। ਜਿਸ ਨੋ = {ਨੋਟ: ਲਫ਼ਜ਼ 'ਜਿਸ' ਦਾ ੁ ਉੱਡ ਗਿਆ ਹੈ। ਦੇਖੋ 'ਗੁਰਬਾਣੀ ਵਿਆਕਰਣ'}।1। ਮਨ = ਹੇ ਮਨ! ਜੇਵਡੁ = ਜੇਡਾ ਵਡਾ। ਗੁਰ ਮੇਲੇ = ਗੁਰੁ ਨੂੰ ਮਿਲਾਂਦਾ ਹੈ। ਸੋਇ = ਉਹੀ।1। ਰਹਾਉ। ਸਗਲ = ਸਾਰੇ। ਜਿਨਿ = ਜਿਸ ਨੇ। ਜਾਇ = ਜਾ ਕੇ। ਜਿਨ = {ਲਫ਼ਜ਼ 'ਜਿਨ' ਬਹੁ-ਵਚਨ। ਲਫ਼ਜ਼ 'ਜਿਨਿ' ਇਕ-ਵਚਨ}। ਮਾਇ = ਹੇ ਮਾਂ!।2। ਕਿਤੁ = ਕਿਸ ਦੀ ਰਾਹੀਂ? ਮੁਖਿ = ਮੂੰਹ ਨਾਲ। ਕਿਤੁ ਮੁਖਿ = ਕੇਹੜੇ ਮੂੰਹ ਨਾਲ? ਕਰਣ = ਸੰਸਾਰ। ਸਮਰਥੁ = ਤਾਕਤ ਵਾਲਾ। ਨਿਹਚਲ = ਅਡੋਲ, ਸਦਾ ਸੁਰਖ਼ਰੂ। ਗੁਰਿ = ਗੁਰੂ ਨੇ। ਪਥੁ = ਪਰਹੇਜ਼। ਭੈ ਭੰਜਨੁ = ਸਾਰੇ ਡਰ ਦੂਰ ਕਰਨ ਵਾਲਾ। ਦੁਖ ਲਥੁ = ਸਾਰੇ ਦੁਖ ਲਾਹ ਦੇਣ ਵਾਲਾ।3। ਗਹਿਰ = ਡੂੰਘਾ। ਗਭੀਰੁ = ਵੱਡੇ ਜਿਗਰੇ ਵਾਲਾ। ਸਾਗਰੁ = ਸਮੁੰਦਰ। ਅਘ ਖੰਡੁ = ਪਾਪਾਂ ਦਾ ਨਾਸ ਕਰਨ ਵਾਲਾ। ਡੰਡੁ = ਡੰਡਾ, ਸਜ਼ਾ। ਤੁਲਿ = ਬਰਾਬਰ। ਬ੍ਰਹਮੰਡੁ = ਜਹਾਨ, ਸੰਸਾਰ। ਨਿਧਾਨੁ = ਖ਼ਜ਼ਾਨਾ। ਸਤਿਗੁਰਿ = ਸਤਿਗੁਰੂ ਨੇ। ਮੰਡੁ = ਮੰਡਿਆ ਹੈ, ਧਾਰਿਆ ਹੈ।4। |
50 | https://www.gurugranthdarpan.net/0050.html | ਸਿਰੀਰਾਗੁ ਮਹਲਾ ੫ ॥ ਮਿਠਾ ਕਰਿ ਕੈ ਖਾਇਆ ਕਉੜਾ ਉਪਜਿਆ ਸਾਦੁ ॥ ਭਾਈ ਮੀਤ ਸੁਰਿਦ ਕੀਏ ਬਿਖਿਆ ਰਚਿਆ ਬਾਦੁ ॥ ਜਾਂਦੇ ਬਿਲਮ ਨ ਹੋਵਈ ਵਿਣੁ ਨਾਵੈ ਬਿਸਮਾਦੁ ॥੧॥ ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥੧॥ ਰਹਾਉ ॥ ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ ॥ ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਭ ਖਾਇ ॥ ਕਾਮ ਕ੍ਰੋਧ ਮਦਿ ਬਿਆਪਿਆ ਫਿਰਿ ਫਿਰਿ ਜੋਨੀ ਪਾਇ ॥੨॥ ਮਾਇਆ ਜਾਲੁ ਪਸਾਰਿਆ ਭੀਤਰਿ ਚੋਗ ਬਣਾਇ ॥ ਤ੍ਰਿਸਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ ॥ ਜਿਨਿ ਕੀਤਾ ਤਿਸਹਿ ਨ ਜਾਣਈ ਫਿਰਿ ਫਿਰਿ ਆਵੈ ਜਾਇ ॥੩॥ ਅਨਿਕ ਪ੍ਰਕਾਰੀ ਮੋਹਿਆ ਬਹੁ ਬਿਧਿ ਇਹੁ ਸੰਸਾਰੁ ॥ ਜਿਸ ਨੋ ਰਖੈ ਸੋ ਰਹੈ ਸੰਮ੍ਰਿਥੁ ਪੁਰਖੁ ਅਪਾਰੁ ॥ ਹਰਿ ਜਨ ਹਰਿ ਲਿਵ ਉਧਰੇ ਨਾਨਕ ਸਦ ਬਲਿਹਾਰੁ ॥੪॥੨੧॥੯੧॥{ਪੰਨਾ 50} | ਹੇ ਮੇਰੇ ਮਨ! ਗੁਰੂ ਦੀ (ਦੱਸੀ ਹੋਈ) ਸੇਵਾ ਵਿਚ ਰੁੱਝਾ ਰਹੁ। (ਹੇ ਭਾਈ!) ਆਪਣੇ ਮਨ ਦੇ ਪਿੱਛੇ ਤੁਰਨਾ ਛੱਡ ਦੇ ਤੇ (ਦੁਨੀਆ ਦੇ ਪਦਾਰਥਾਂ ਦਾ ਮੋਹ ਤਿਆਗ, ਕਿਉਂਕਿ) ਜੋ ਕੁਝ ਦਿੱਸ ਰਿਹਾ ਹੈ ਸਭ ਨਾਸਵੰਤ ਹੈ।1। ਰਹਾਉ। ਜੀਵ ਦੁਨੀਆ ਦੇ ਪਦਾਰਥਾਂ ਨੂੰ ਸੁਆਦਲੇ ਜਾਣ ਕੇ ਖਾਂਦਾ ਵਰਤਦਾ ਹੈ, ਪਰ ਇਹਨਾਂ (ਭੋਗਾਂ) ਦਾ ਸੁਆਦ (ਅੰਤ ਵਿਚ) ਕੌੜਾ (ਦੁਖਦਾਈ) ਸਾਬਤ ਹੁੰਦਾ ਹੈ (ਵਿਕਾਰ ਤੇ ਰੋਗ ਪੈਦਾ ਹੁੰਦੇ ਹਨ) । ਮਨੁੱਖ (ਜਗਤ ਵਿਚ) ਭਰਾ ਮਿੱਤਰ ਦੋਸਤ (ਆਦਿਕ) ਬਣਾਂਦਾ ਹੈ, ਤੇ (ਇਹ) ਮਾਇਆ ਦਾ ਝਗੜਾ ਖੜਾ ਕਰੀ ਰੱਖਦਾ ਹੈ। ਪਰ ਅਸਚਰਜ ਗੱਲ (ਇਹ) ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਭੀ ਚੀਜ਼ ਨੂੰ ਨਾਸ ਹੁੰਦਿਆਂ ਚਿਰ ਨਹੀਂ ਲੱਗਦਾ।1। ਜਿਵਂੇ ਹਲਕਾਇਆ ਕੁੱਤਾ ਦੌੜਦਾ ਹੈ ਤੇ ਹਰ ਪਾਸੇ ਵਲ ਭੱਜਦਾ ਹੈ, (ਤਿਵੇਂ) ਲੋਭੀ ਜੀਵ ਨੂੰ ਭੀ ਕੁਝ ਨਹੀਂ ਸੁੱਝਦਾ, ਚੰਗੀ ਮੰਦੀ ਹਰੇਕ ਚੀਜ਼ ਖਾ ਲੈਂਦਾ ਹੈ। ਕਾਮ ਦੇ ਤੇ ਕ੍ਰੋਧ ਦੇ ਨਸ਼ੇ ਵਿਚ ਫਸਿਆ ਹੋਇਆ ਮਨੁੱਖ ਮੁੜ ਮੁੜ ਜੂਨਾਂ ਵਿਚ ਪੈਂਦਾ ਰਹਿੰਦਾ ਹੈ।2। ਮਾਇਆ ਨੇ ਵਿਸ਼ਿਆਂ ਦਾ ਚੋਗਾ ਜਾਲ ਵਿਚ ਤਿਆਰ ਕਰ ਕੇ ਉਹ ਜਾਲ ਖਿਲਾਰਿਆ ਹੋਇਆ ਹੈ, ਮਾਇਆ ਦੀ ਤ੍ਰਿਸ਼ਨਾ ਨੇ ਜੀਵ-ਪੰਖੀ ਨੂੰ (ਉਸ ਜਾਲ ਵਿਚ) ਫਸਾਇਆ ਹੋਇਆ ਹੈ। ਹੇ (ਮੇਰੀ) ਮਾਂ! (ਜੀਵ ਉਸ ਜਾਲ ਵਿਚੋਂ) ਖ਼ਲਾਸੀ ਪ੍ਰਾਪਤ ਨਹੀਂ ਕਰ ਸਕਦਾ, (ਕਿਉਂਕਿ) ਜਿਸ ਕਰਤਾਰ ਨੇ (ਇਹ ਸਭ ਕੁਝ) ਪੈਦਾ ਕੀਤਾ ਹੈ ਉਸ ਨਾਲ ਸਾਂਝ ਨਹੀਂ ਪਾਂਦਾ, ਤੇ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ।3। ਇਸ ਜਗਤ ਨੂੰ (ਮਾਇਆ ਨੇ) ਅਨੇਕਾਂ ਕਿਸਮਾਂ ਦੇ ਰੂਪਾਂ ਰੰਗਾਂ ਵਿਚ ਕਈ ਤਰੀਕਿਆਂ ਨਾਲ ਮੋਹ ਰੱਖਿਆ ਹੈ। ਇਸ ਵਿਚੋਂ ਉਹੀ ਬਚ ਸਕਦਾ ਹੈ, ਜਿਸ ਨੂੰ ਸਭ ਸਮਰੱਥਾ ਵਾਲਾ ਬੇਅੰਤ ਅਕਾਲ ਪੁਰਖ ਆਪ ਬਚਾਏ। (ਪਰਮਾਤਮਾ ਦੀ ਮਿਹਰ ਨਾਲ) ਪਰਮਾਤਮਾ ਦੇ ਭਗਤ ਹੀ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ ਬਚਦੇ ਹਨ। ਹੇ ਨਾਨਕ! ਤੂੰ ਸਦਾ ਉਸ ਪਰਮਾਤਮਾ ਤੋਂ ਸਦਕੇ ਹੋਹੁ।4। 25। 91। | ਉਪਜਿਆ = ਪੈਦਾ ਹੋਇਆ। ਸਾਦੁ = ਸੁਆਦ, ਸਿੱਟਾ। ਸੁਰਦਿ = {suHãd} ਮਿੱਤਰ। ਬਿਖਿਆ = ਮਾਇਆ। ਬਾਦੁ = ਝਗੜਾ। ਬਿਲਮ = ਦੇਰ, ਚਿਰ। ਹੋਵਈ = ਹੋਵਏ, ਹੋਵੈ। ਬਿਸਮਾਦੁ = ਅਸਚਰਜ (ਕੌਤਕ ਹੈ) ।1। ਵਿਣਸਣਾ = ਨਾਸਵੰਤ।1। ਰਹਾਉ। ਕੂਕਰੁ = ਕੁੱਤਾ। ਹਰਕਾਇਆ = ਹਲਕਾ ਹੋਇਆ ਹੋਇਆ। ਦਹ = ਦਸ। ਦਿਸ = ਪਾਸੇ। ਜਾਇ = ਜਾਂਦਾ ਹੈ। ਅਭਖੁ = ਜੋ ਚੀਜ਼ ਖਾਣ ਦੇ ਲਾਇਕ ਨਹੀਂ। ਮਦਿ = ਨਸ਼ੇ ਵਿਚ। ਬਿਆਪਿਆ = ਫਸਿਆ ਹੋਇਆ।2। ਪਸਾਰਿਆ = ਖਿਲਾਰਿਆ। ਭੀਤਰਿ = ਵਿਚ। ਫਾਸਿਆ = ਫਸਾਇਆ ਹੋਇਆ। ਨਿਕਸੁ = ਨਿਕਾਸ, ਖ਼ਲਾਸੀ। ਮਾਇ = ਹੇ ਮਾਂ! ਜਿਨਿ = ਜਿਸ (ਪਰਮਾਤਮਾ) ਨੇ।3। ਬਹੁ ਬਿਧਿ = ਬਹੁਤ ਤਰੀਕਿਆਂ ਨਾਲ। ਸੰਮ੍ਰਿਥੁ = ਤਾਕਤ ਵਾਲਾ। ਅਪਾਰੁ = ਬੇਅੰਤ। ਉਧਰੇ = ਬਚ ਗਏ।4। |
50 | https://www.gurugranthdarpan.net/0050.html | ਸਿਰੀਰਾਗੁ ਮਹਲਾ ੫ ਘਰੁ ੨ ॥ ਗੋਇਲਿ ਆਇਆ ਗੋਇਲੀ ਕਿਆ ਤਿਸੁ ਡੰਫੁ ਪਸਾਰੁ ॥ ਮੁਹਲਤਿ ਪੁੰਨੀ ਚਲਣਾ ਤੂੰ ਸੰਮਲੁ ਘਰ ਬਾਰੁ ॥੧॥ ਹਰਿ ਗੁਣ ਗਾਉ ਮਨਾ ਸਤਿਗੁਰੁ ਸੇਵਿ ਪਿਆਰਿ ॥ ਕਿਆ ਥੋੜੜੀ ਬਾਤ ਗੁਮਾਨੁ ॥੧॥ ਰਹਾਉ ॥ ਜੈਸੇ ਰੈਣਿ ਪਰਾਹੁਣੇ ਉਠਿ ਚਲਸਹਿ ਪਰਭਾਤਿ ॥ ਕਿਆ ਤੂੰ ਰਤਾ ਗਿਰਸਤ ਸਿਉ ਸਭ ਫੁਲਾ ਕੀ ਬਾਗਾਤਿ ॥੨॥ ਮੇਰੀ ਮੇਰੀ ਕਿਆ ਕਰਹਿ ਜਿਨਿ ਦੀਆ ਸੋ ਪ੍ਰਭੁ ਲੋੜਿ ॥ ਸਰਪਰ ਉਠੀ ਚਲਣਾ ਛਡਿ ਜਾਸੀ ਲਖ ਕਰੋੜਿ ॥੩॥ ਲਖ ਚਉਰਾਸੀਹ ਭ੍ਰਮਤਿਆ ਦੁਲਭ ਜਨਮੁ ਪਾਇਓਇ ॥ ਨਾਨਕ ਨਾਮੁ ਸਮਾਲਿ ਤੂੰ ਸੋ ਦਿਨੁ ਨੇੜਾ ਆਇਓਇ ॥੪॥੨੨॥੯੨॥{ਪੰਨਾ 50} | ਹੇ ਮੇਰੇ ਮਨ! ਪਰਮਾਤਮਾ ਦੇ ਗੁਣ ਗਾਇਆ ਕਰ। ਪਿਆਰ ਨਾਲ ਗੁਰੂ ਦੀ (ਦੱਸੀ) ਸੇਵਾ ਕਰ। ਥੋੜੀ ਜਿਤਨੀ ਗੱਲ ਪਿੱਛੇ (ਇਸ ਥੋੜੇ ਜਿਹੇ ਜੀਵਨ-ਸਮੇਂ ਵਾਸਤੇ) ਕਿਉਂ ਮਾਣ ਕਰਦਾ ਹੈਂ?।1। ਰਹਾਉ। (ਔੜ ਦੇ ਸਮੇਂ ਥੋੜੇ ਦਿਨਾਂ ਲਈ) ਗੁੱਜਰ (ਆਪਣਾ ਮਾਲ-ਡੰਗਰ ਲੈ ਕੇ) ਕਿਸੇ ਚਰਨ ਵਾਲੀ ਥਾਂ ਤੇ ਜਾਂਦਾ ਹੈ, ਉੱਥੇ ਉਸ ਨੂੰ ਆਪਣੇ ਕਿਸੇ ਵਡੱਪਣ ਦਾ ਵਿਖਾਵਾ-ਖਿਲਾਰਾ ਸੋਭਦਾ ਨਹੀਂ। (ਤਿਵੇਂ, ਹੇ ਜੀਵ! ਜਦੋਂ ਤੈਨੂੰ ਇੱਥੇ ਜਗਤ ਵਿਚ ਰਹਿਣ ਲਈ) ਮਿਲਿਆ ਸਮਾ ਮੁੱਕ ਜਾਇਗਾ, ਤੂੰ (ਇਥੋਂ) ਤੁਰ ਪਏਂਗਾ। (ਇਸ ਵਾਸਤੇ ਆਪਣਾ ਅਸਲੀ) ਘਰ ਘਾਟ ਸੰਭਾਲ (ਚੇਤੇ ਰੱਖ) ।1। ਜਿਵੇਂ ਰਾਤ ਵੇਲੇ (ਕਿਸੇ ਘਰ ਆਏ ਹੋਏ) ਪਰਾਹੁਣੇ ਦਿਨ ਚੜ੍ਹਨ ਤੇ (ਉਥੋਂ ਉੱਠ ਕੇ ਚੱਲ ਪੈਣਗੇ (ਤਿਵੇਂ, ਹੇ ਜੀਵ! ਜ਼ਿੰਦਗੀ ਦੀ ਰਾਤ ਮੁੱਕਣ ਤੇ ਤੂੰ ਭੀ ਇਸ ਜਗਤ ਤੋਂ ਚੱਲ ਪਏਂਗਾ) । ਤੂੰ ਇਸ ਗ੍ਰਿਹਸਤ ਨਾਲ (ਬਾਗ ਪਰਵਾਰ ਨਾਲ) ਕਿਉਂ ਮਸਤ ਹੋਇਆ ਪਿਆ ਹੈਂ? ਇਹ ਸਾਰੀ ਫੁੱਲਾਂ ਦੀ ਹੀ ਬਗ਼ੀਚੀ (ਸਮਾਨ) ਹੈ।2। ਇਹ ਚੀਜ਼ ਮੇਰੀ ਹੈ, ਇਹ ਜਾਇਦਾਦ ਮੇਰੀ ਹੈ– ਕਿਉਂ ਅਜੇਹਾ ਮਾਣ ਕਰ ਰਿਹਾ ਹੈਂ? ਜਿਸ ਪਰਮਾਤਮਾ ਨੇ ਇਹ ਸਭ ਕੁਝ ਦਿੱਤਾ ਹੈ, ਉਸ ਨੂੰ ਲੱਭ। ਇਥੋਂ ਜ਼ਰੂਰ ਕੂਚ ਕਰ ਜਾਣਾ ਚਾਹੀਦਾ ਹੈ। (ਲੱਖਾਂ ਕ੍ਰੋੜਾਂ ਦਾ ਮਾਲਕ ਭੀ) ਲੱਖਾ ਕ੍ਰੋੜਾਂ ਰੁਪਏ ਛੱਡ ਕੇ ਚਲਾ ਜਾਇਗਾ।3। (ਹੇ ਭਾਈ!) ਚੌਰਾਸੀ ਲੱਖ ਜੂਨਾਂ ਵਿਚ ਭੌਂ ਭੌਂ ਕੇ ਤੂੰ ਹੁਣ ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਲੱਭਾ ਹੈ। ਹੇ ਨਾਨਕ! (ਪਰਮਾਤਮਾ ਦਾ) ਨਾਮ ਹਿਰਦੇ ਵਿਚ ਵਸਾ, ਉਹ ਦਿਨ ਨੇੜੇ ਆ ਰਿਹਾ ਹੈ (ਜਦੋਂ ਇਥੋਂ ਕੂਚ ਕਰਨਾ ਹੈ) ।4। 22। 92। | ਗੋਇਲ = ਦਰਿਆਵਾਂ ਦੇ ਕੰਢੇ ਉਹ ਘਾਹ ਆਦਿਕ ਵਾਲੀ ਹਰੀ ਥਾਂ ਜਿੱਥੇ ਔੜ ਵਾਲੇ ਇਲਾਕੇ ਦੇ ਲੋਕ ਆਪਣਾ ਮਾਲ-ਡੰਗਰ ਚਾਰਨ ਲਈ ਲੈ ਜਾਂਦੇ ਹਨ। ਗੋਇਲਿ = ਚਰਾਗਾਹ ਵਿਚ। ਗੋਇਲੀ = ਮਾਲ-ਡੰਗਰ ਦਾ ਮਾਲਕ ਗੁੱਜਰ। ਤਿਸੁ = ਉਸ (ਗੋਇਲੀ) ਨੂੰ। ਡੰਫੁ = (ਆਪਣੇ ਕਿਸੇ ਵਡੱਪਣ ਦਾ) ਵਿਖਾਵਾ। ਪਸਾਰੁ = ਖਿਲਾਰਾ। ਮੁਹਲਤਿ = ਮਿਲਿਆ ਹੋਇਆ ਸਮਾ। ਸੰਮਲੁ = ਸੰਭਾਲ, ਸਾਂਭ। ਘਰ ਬਾਰੁ = ਘਰ ਘਾਟ।1। ਪਿਆਰਿ = ਪਿਆਰ ਨਾਲ। ਬਾਤ = ਗੱਲ। ਗੁਮਾਨ = ਮਾਣ।1। ਰਹਾਉ। ਰੈਣਿ = ਰਾਤ। ਉਠਿ = ਉੱਠ ਕੇ। ਚਲਸਹਿ = ਚਲੇ ਜਾਣਗੇ। ਸਿਉ = ਨਾਲ। ਬਾਗਾਤਿ = ਬਗ਼ੀਚੀ।2। ਜਿਨਿ = ਜਿਸ (ਪਰਮਾਤਮਾ) ਨੇ। ਲੋੜਿ = ਲੱਭ। ਸਰਪਰ = ਜ਼ਰੂਰ। ਜਾਸੀ = ਜਾਇਗਾ।3। ਭ੍ਰਮਤਿਆ = ਭਟਕਦਿਆਂ, ਭੌਂਦਿਆਂ। ਦੁਲਭ = ਬੜੀ ਮੁਸ਼ਕਿਲ ਨਾਲ ਮਿਲਿਆ ਹੋਇਆ। ਸਮਾਲਿ = ਸੰਭਾਲ, ਹਿਰਦੇ ਵਿਚ ਵਸਾ।4। |
50 | https://www.gurugranthdarpan.net/0050.html | ਸਿਰੀਰਾਗੁ ਮਹਲਾ ੫ ॥ ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ ॥ ਜਾ ਸਾਥੀ ਉਠੀ ਚਲਿਆ ਤਾ ਧਨ ਖਾਕੂ ਰਾਲਿ ॥੧॥ ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ ॥ ਧੰਨੁ ਸੁ ਤੇਰਾ ਥਾਨੁ ॥੧॥ ਰਹਾਉ ॥ ਜਿਚਰੁ ਵਸਿਆ ਕੰਤੁ ਘਰਿ ਜੀਉ ਜੀਉ ਸਭਿ ਕਹਾਤਿ ॥ ਜਾ ਉਠੀ ਚਲਸੀ ਕੰਤੜਾ ਤਾ ਕੋਇ ਨ ਪੁਛੈ ਤੇਰੀ ਬਾਤ ॥੨॥ ਪੇਈਅੜੈ ਸਹੁ ਸੇਵਿ ਤੂੰ ਸਾਹੁਰੜੈ ਸੁਖਿ ਵਸੁ ॥ ਗੁਰ ਮਿਲਿ ਚਜੁ ਅਚਾਰੁ ਸਿਖੁ ਤੁਧੁ ਕਦੇ ਨ ਲਗੈ ਦੁਖੁ ॥੩॥ ਸਭਨਾ ਸਾਹੁਰੈ ਵੰਞਣਾ ਸਭਿ ਮੁਕਲਾਵਣਹਾਰ ॥ ਨਾਨਕ ਧੰਨੁ ਸੋਹਾਗਣੀ ਜਿਨ ਸਹ ਨਾਲਿ ਪਿਆਰੁ ॥੪॥੨੩॥੯੩॥{ਪੰਨਾ 50} | (ਹੇ ਹਰੀ!) ਉਹ ਸਰੀਰ ਭਾਗਾਂ ਵਾਲਾ ਹੈ ਜਿਸ ਵਿਚ ਤੇਰਾ ਨਿਵਾਸ ਹੈ (ਜਿੱਥੇ ਤੈਨੂੰ ਯਾਦ ਕੀਤਾ ਜਾ ਰਿਹਾ ਹੈ) । (ਉਹ ਮਨੁੱਖ ਭਾਗਾਂ ਵਾਲਾ ਹੈ ਜਿਸ ਦੇ) ਮਨ ਵਿਚ ਤੇਰਾ ਪਿਆਰ ਪੈਦਾ ਹੋ ਗਿਆ ਹੈਂ, ਜਿਸ ਦੇ ਮਨ ਵਿਚ ਤੇਰੇ ਦਰਸ਼ਨ ਦੀ ਤਾਂਘ ਪੈਦਾ ਹੋਈ ਹੈ।1। ਰਹਾਉ। ਹੇ ਕਾਂਇਆਂ! ਤੂੰ ਉਤਨਾ ਚਿਰ ਹੀ ਸੁਖੀ ਵੱਸੇਂਗੀ, ਜਿਤਨਾ ਚਿਰ (ਜੀਵਾਤਮਾ ਤੇਰਾ) ਸਾਥੀ (ਤੇਰੇ) ਨਾਲ ਹੈ। ਜਦੋਂ (ਤੇਰਾ) ਸਾਥੀ (ਜੀਵਾਤਮਾ) ਉੱਠ ਕੇ ਚੱਲ ਪਏਗਾ, ਤਦੋਂ, ਹੇ ਕਾਂਇਆਂ! ਤੂੰ ਮਿੱਟੀ ਵਿਚ ਰਲ ਜਾਇਂਗੀ।1। ਹੇ ਕਾਂਇਆਂ! ਜਿਤਨਾ ਚਿਰ ਤੇਰਾ ਖਸਮ (ਜੀਵਾਤਮਾ ਤੇਰੇ) ਘਰ ਵਿਚ ਵੱਸਦਾ ਹੈ, ਸਾਰੇ ਲੋਕ ਤੈਨੂੰ 'ਜੀ ਜੀ' ਆਖਦੇ ਹਨ (ਸਾਰੇ ਤੇਰਾ ਆਦਰ ਕਰਦੇ ਹਨ) । ਪਰ ਜਦੋਂ ਨਿਮਾਣਾ ਕੰਤ (ਜੀਵਾਤਮਾ) ਉੱਠ ਕੇ ਤੁਰ ਪਏਗਾ, ਤਦੋਂ ਕੋਈ ਭੀ ਤੇਰੀ ਵਾਤ ਨਹੀਂ ਪੁੱਛਦਾ।2। (ਹੇ ਜਿੰਦੇ! ਜਿਤਨਾ ਚਿਰ ਤੂੰ) ਪੇਕੇ ਘਰ ਵਿਚ (ਸੰਸਾਰ ਵਿਚ ਹੈਂ, ਉਤਨਾ ਚਿਰ) ਤੂੰ ਖਸਮ-ਪ੍ਰਭੂ ਨੂੰ ਸਿਮਰਦੀ ਰਹੁ, ਸਹੁਰੇ ਘਰ ਵਿਚ (ਪਰਲੋਕ ਵਿਚ ਜਾ ਕੇ) ਤੂੰ ਸੁਖੀ ਵੱਸੇਂਗੀ। (ਹੇ ਜਿੰਦੇ!) ਗੁਰੂ ਨੂੰ ਮਿਲ ਕੇ ਜੀਵਨ-ਜਾਚ ਸਿੱਖ, ਚੰਗਾ ਆਚਰਨ ਬਣਾਣਾ ਸਿੱਖ, ਤੈਨੂੰ ਕਦੇ ਕੋਈ ਦੁੱਖ ਨਹੀਂ ਵਿਆਪੇਗਾ।3। ਸਭ ਜੀਵ-ਇਸਤ੍ਰੀਆਂ ਨੇ ਸਹੁਰੇ ਘਰ (ਪਰਲੋਕ ਵਿਚ ਆਪੋ ਆਪਣੀ ਵਾਰੀ) ਚਲੇ ਜਾਣਾ ਹੈ, ਸਾਰੀਆਂ ਨੇ ਮੁਕਲਾਵੇ ਜਾਣਾ ਹੈ। ਹੇ ਨਾਨਕ! ਉਹ ਉਹ ਜੀਵ-ਇਸਤ੍ਰੀ ਸੁਹਾਗ-ਭਾਗ ਵਾਲੀ ਹੈ ਜਿਨ੍ਹਾਂ ਦਾ ਖਸਮ-ਪ੍ਰਭੂ ਨਾਲ ਪਿਆਰ (ਬਣ ਗਿਆ) ਹੈ।4। 23। 93। | ਤਿਚਰੁ = ਉਤਨਾ ਚਿਰ। ਵਸਹਿ = ਤੂੰ ਵੱਸੇਂਗੀ। ਸੁਹੇਲੜੀ = ਸੌਖੀ। ਸਾਥੀ = (ਜੀਵਾਤਮਾ-) ਸਾਥੀ। ਜਾ = ਜਦੋਂ। ਧਨ = ਹੇ ਧਨ! ਹੇ ਕਾਇਆਂ! ਖਾਕੂ ਰਾਲਿ = ਮਿੱਟੀ ਵਿਚ ਰਲ ਗਈ।1। ਮਨਿ = ਮਨ ਵਿਚ। ਬੈਰਾਗੁ = ਪ੍ਰੇਮ। ਧੰਨੁ = ਭਾਗਾਂ ਵਾਲਾ। ਸੁ = ਉਹ (ਸਰੀਰ) । ਥਾਨੁ = ਨਿਵਾਸ।1। ਰਹਾਉ। ਘਰਿ = ਘਰ ਵਿਚ। ਕੰਤੁ = ਖਸਮ, ਜੀਵਾਤਮਾ। ਜੀਉ ਜੀਉ = ਜੀ ਜੀ, ਆਦਰ ਦੇ ਬਚਨ। ਉਠੀ = ਉਠਿ, ਉੱਠ ਕੇ। ਚਲਸੀ = ਚਲਾ ਜਾਇਗਾ। ਕੰਤੜਾ = ਵਿਚਾਰਾ ਕੰਤ, ਵਿਚਾਰਾ ਜੀਵਾਤਮਾ।2। ਪੇਈਅੜੈ = ਪੇਕੇ ਘਰ ਵਿਚ, ਇਸ ਲੋਕ ਵਿਚ। ਸਹੁ = ਖਸਮ, ਸ਼ਹੁ। ਸੇਵਿ = ਸਿਮਰ। ਸਾਹੁਰੜੈ = ਸਹੁਰੇ ਘਰ ਵਿਚ, ਪਰਲੋਕ ਵਿਚ। ਸੁਖਿ = ਸੁਖ ਨਾਲ। ਗੁਰ ਮਿਲਿ = ਗੁਰੂ ਨੂੰ ਮਿਲ ਕੇ। ਚਜੁ = ਕੰਮ ਕਰਨ ਦੀ ਜਾਚ, ਜੀਵਨ-ਜਾਚ। ਅਚਾਰੁ = ਚੰਗਾ ਚਲਨ। ਸਿਖੁ = {ਕ੍ਰਿਆ ਹੈ। ਹੁਕਮੀ ਭਵਿੱਖਤ ਮੱਧਮ ਪੁਰਖ, ਇਕ-ਵਚਨ} ਸਿੱਖੁ।3। ਵੰਞਣਾ = ਜਾਣਾ। ਸਭਿ = ਸਾਰੀਆਂ ਜੀਵ-ਇਸਤ੍ਰੀਆਂ। ਸਹ ਨਾਲਿ = ਖਸਮ ਦੇ ਨਾਲ {ਨੋਟ: ਲਫ਼ਜ਼ 'ਸਹੁ' ਅਤੇ 'ਸਹ' ਦਾ ਫ਼ਰਕ ਚੇਤੇ ਰੱਖਣ-ਜੋਗ ਹੈ}।4। |
51 | https://www.gurugranthdarpan.net/0051.html | ਸਿਰੀਰਾਗੁ ਮਹਲਾ ੫ ਘਰੁ ੬ ॥ ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥ ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥੧॥ ਗੁਰ ਕੇ ਚਰਨ ਮਨ ਮਹਿ ਧਿਆਇ ॥ ਛੋਡਿ ਸਗਲ ਸਿਆਣਪਾ ਸਾਚਿ ਸਬਦਿ ਲਿਵ ਲਾਇ ॥੧॥ ਰਹਾਉ ॥ ਦੁਖੁ ਕਲੇਸੁ ਨ ਭਉ ਬਿਆਪੈ ਗੁਰ ਮੰਤ੍ਰੁ ਹਿਰਦੈ ਹੋਇ ॥ ਕੋਟਿ ਜਤਨਾ ਕਰਿ ਰਹੇ ਗੁਰ ਬਿਨੁ ਤਰਿਓ ਨ ਕੋਇ ॥੨॥ ਦੇਖਿ ਦਰਸਨੁ ਮਨੁ ਸਾਧਾਰੈ ਪਾਪ ਸਗਲੇ ਜਾਹਿ ॥ ਹਉ ਤਿਨ ਕੈ ਬਲਿਹਾਰਣੈ ਜਿ ਗੁਰ ਕੀ ਪੈਰੀ ਪਾਹਿ ॥੩॥ ਸਾਧਸੰਗਤਿ ਮਨਿ ਵਸੈ ਸਾਚੁ ਹਰਿ ਕਾ ਨਾਉ ॥ ਸੇ ਵਡਭਾਗੀ ਨਾਨਕਾ ਜਿਨਾ ਮਨਿ ਇਹੁ ਭਾਉ ॥੪॥੨੪॥੯੪॥{ਪੰਨਾ 51} | (ਹੇ ਭਾਈ!) ਗੁਰੂ ਦੇ ਚਰਨ ਆਪਣੇ ਮਨ ਵਿਚ ਟਿਕਾਈ ਰੱਖ (ਭਾਵ, ਹਉਮੈ ਛੱਡ ਕੇ ਗੁਰੂ ਵਿਚ ਸਰਧਾ ਬਣਾ) । (ਆਪਣੀਆਂ) ਸਾਰੀਆਂ ਚਤੁਰਾਈਆਂ ਛੱਡ ਦੇ। ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਸੁਰਤਿ ਜੋੜ।1। ਰਹਾਉ। ਹੇ ਮੇਰੇ ਮਨ! ਜਿਸ ਪਰਮਾਤਮਾ ਨੇ ਇਹ ਦਿੱਸਦਾ ਜਗਤ ਬਣਾਇਆ ਹੈ, ਸਿਰਫ਼ ਉਹੀ ਸ੍ਰਿਸ਼ਟੀ ਦਾ ਰਚਣ ਵਾਲਾ ਹੈ, ਤੇ ਜੀਵਾਂ ਦਾ ਆਸਰਾ ਹੈ। ਉਸੇ ਨੂੰ ਸਦਾ ਸਿਮਰਦਾ ਰਹੁ।1। ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਦਾ ਉਪਦੇਸ਼ (ਸਦਾ) ਵੱਸਦਾ ਹੈ, ਉਸ ਨੂੰ ਕੋਈ ਦੁੱਖ ਕੋਈ ਕਲੇਸ਼ ਕੋਈ ਡਰ ਪੋਹ ਨਹੀਂ ਸਕਦਾ। ਲੋਕ ਕ੍ਰੋੜਾਂ (ਹੋਰ ਹੋਰ) ਜਤਨ ਕਰ ਕੇ ਥੱਕ ਜਾਂਦੇ ਹਨ, ਪਰ ਗੁਰੂ (ਦੀ ਸਰਨ) ਤੋਂ ਬਿਨਾ (ਉਹਨਾਂ ਦੁੱਖਾਂ ਕਲੇਸ਼ਾਂ ਤੋਂ) ਕੋਈ ਮਨੁੱਖ ਪਾਰ ਨਹੀਂ ਲੰਘ ਸਕਦਾ।2। ਗੁਰੂ ਦਾ ਦਰਸ਼ਨ ਕਰ ਕੇ ਜਿਸ ਮਨੁੱਖ ਦਾ ਮਨ (ਗੁਰੂ ਦਾ) ਆਸਰਾ ਫੜ ਲੈਂਦਾ ਹੈ, ਉਸ ਦੇ ਸਾਰੇ (ਪਹਿਲੇ ਕੀਤੇ) ਪਾਪ ਨਾਸ ਹੋ ਜਾਂਦੇ ਹਨ। ਮੈਂ ਉਹਨਾਂ (ਭਾਗਾਂ ਵਾਲੇ) ਬੰਦਿਆਂ ਤੋਂ ਕੁਰਬਾਨ ਹਾਂ ਜਿਹੜੇ ਗੁਰੂ ਦੇ ਚਰਨਾਂ ਤੇ ਢਹਿ ਪੈਂਦੇ ਹਨ।3। ਸਾਧ ਸੰਗਤਿ ਵਿਚ ਰਿਹਾਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਮਨ ਵਿਚ ਵੱਸ ਪੈਂਦਾ ਹੈ। ਹੇ ਨਾਨਕ! ਉਹ ਬੰਦੇ ਭਾਗਾਂ ਵਾਲੇ ਹਨ, ਜਿਨ੍ਹਾਂ ਦੇ ਮਨ ਵਿਚ (ਸਾਧ ਸੰਗਤਿ ਵਿਚ ਟਿਕਣ ਦਾ) ਇਹ ਪ੍ਰੇਮ ਹੈ।4। 24। 94। | ਕਰਣ = ਜਗਤ। ਕਾਰਣ = ਮੂਲ। ਜਿਨਿ = ਜਿਸ ਨੇ। ਆਕਾਰੁ = ਦਿੱਸਦਾ ਜਗਤ। ਕੋ = ਦਾ। ਆਧਾਰੁ = ਆਸਰਾ।1। ਸਾਚਿ = ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ। ਸ਼ਬਦਿ = (ਗੁਰੂ ਦੇ) ਸ਼ਬਦ ਦੀ ਰਾਹੀਂ।1। ਰਹਾਉ। ਨ ਬਿਆਪੈ = ਦਬਾਉ ਨਹੀਂ ਪਾਂਦਾ। ਗੁਰ ਮੰਤ੍ਰੁ = ਗੁਰ ਦਾ ਉਪਦੇਸ਼। ਕੋਟਿ = ਕ੍ਰੋੜਾਂ।2। ਸਾਧਾਰੈ = ਆਧਾਰ ਸਹਿਤ ਹੁੰਦਾ ਹੈ। ਪਾਹਿ = ਪੈਂਦੇ ਹਨ।3। ਮਨਿ = ਮਨ ਵਿਚ। ਸਾਚੁ = ਸਦਾ-ਥਿਰ ਰਹਿਣ ਵਾਲਾ। ਭਾਉ = ਪ੍ਰੇਮ।4। |
51 | https://www.gurugranthdarpan.net/0051.html | ਸਿਰੀਰਾਗੁ ਮਹਲਾ ੫ ॥ ਸੰਚਿ ਹਰਿ ਧਨੁ ਪੂਜਿ ਸਤਿਗੁਰੁ ਛੋਡਿ ਸਗਲ ਵਿਕਾਰ ॥ ਜਿਨਿ ਤੂੰ ਸਾਜਿ ਸਵਾਰਿਆ ਹਰਿ ਸਿਮਰਿ ਹੋਇ ਉਧਾਰੁ ॥੧॥ ਜਪਿ ਮਨ ਨਾਮੁ ਏਕੁ ਅਪਾਰੁ ॥ ਪ੍ਰਾਨ ਮਨੁ ਤਨੁ ਜਿਨਹਿ ਦੀਆ ਰਿਦੇ ਕਾ ਆਧਾਰੁ ॥੧॥ ਰਹਾਉ ॥ ਕਾਮਿ ਕ੍ਰੋਧਿ ਅਹੰਕਾਰਿ ਮਾਤੇ ਵਿਆਪਿਆ ਸੰਸਾਰੁ ॥ ਪਉ ਸੰਤ ਸਰਣੀ ਲਾਗੁ ਚਰਣੀ ਮਿਟੈ ਦੂਖੁ ਅੰਧਾਰੁ ॥੨॥ ਸਤੁ ਸੰਤੋਖੁ ਦਇਆ ਕਮਾਵੈ ਏਹ ਕਰਣੀ ਸਾਰ ॥ ਆਪੁ ਛੋਡਿ ਸਭ ਹੋਇ ਰੇਣਾ ਜਿਸੁ ਦੇਇ ਪ੍ਰਭੁ ਨਿਰੰਕਾਰੁ ॥੩॥ ਜੋ ਦੀਸੈ ਸੋ ਸਗਲ ਤੂੰਹੈ ਪਸਰਿਆ ਪਾਸਾਰੁ ॥ ਕਹੁ ਨਾਨਕ ਗੁਰਿ ਭਰਮੁ ਕਾਟਿਆ ਸਗਲ ਬ੍ਰਹਮ ਬੀਚਾਰੁ ॥੪॥੨੫॥੯੫॥{ਪੰਨਾ 51} | ਹੇ ਮਨ! ਉਸ ਪਰਮਾਤਮਾ ਦਾ ਨਾਮ ਜਪ, ਜੋ ਇਕ ਆਪ ਹੀ ਆਪ ਹੈ ਤੇ ਜੋ ਬੇਅੰਤ ਹੈ, ਜਿਸ ਨੇ ਇਹ ਜਿੰਦ ਦਿੱਤੀ ਹੈ ਮਨ ਦਿੱਤਾ ਹੈ ਤੇ ਸਰੀਰ ਦਿੱਤਾ ਹੈ, ਜੋ ਸਭ ਜੀਵਾਂ ਦੇ ਹਿਰਦੇ ਦਾ ਆਸਰਾ ਹੈ।1। ਰਹਾਉ। (ਹੇ ਭਾਈ!) ਪਰਮਾਤਮਾ ਦਾ ਨਾਮ-ਧਨ ਇਕੱਠਾ ਕਰ, ਆਪਣੇ ਗੁਰੂ ਦਾ ਆਦਰ-ਸਤਕਾਰ ਹਿਰਦੇ ਵਿਚ ਵਸਾ (ਤੇ ਇਸ ਤਰ੍ਹਾਂ) ਸਾਰੇ ਵਿਕਾਰ ਛੱਡ। ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕਰ ਕੇ ਸੋਹਣਾ ਬਣਾਇਆ ਹੈ, ਉਸ ਦਾ ਸਿਮਰਨ ਕਰ, (ਵਿਕਾਰਾਂ ਤੋਂ ਤੇਰਾ) ਬਚਾਉ ਹੋ ਜਾਇਗਾ।1। ਜਿਨ੍ਹਾਂ ਬੰਦਿਆਂ ਉਤੇ ਜਗਤ ਦਾ ਮੋਹ ਦਬਾਉ ਪਾਈ ਰੱਖਦਾ ਹੈ, ਉਹ ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਮਸਤ ਰਹਿੰਦੇ ਹਨ। (ਇਹਨਾਂ ਵਿਕਾਰਾਂ ਤੋਂ ਬਚਣ ਲਈ, ਹੇ ਭਾਈ!) ਗੁਰੂ ਦੀ ਸਰਨ ਪਉ, ਗੁਰੂ ਦੀ ਚਰਨੀਂ ਲੱਗ (ਗੁਰੂ ਦਾ ਆਸਰਾ ਲਿਆਂ ਅਗਿਆਨਤਾ ਦਾ) ਘੁੱਪ ਹਨੇਰਾ-ਰੂਪ ਦੁੱਖ ਮਿਟ ਜਾਂਦਾ ਹੈ।2। ਜਿਸ (ਭਾਗਾਂ ਵਾਲੇ ਮਨੁੱਖ) ਨੂੰ ਨਿਰੰਕਾਰ ਪ੍ਰਭੂ (ਆਪਣੇ ਨਾਮ ਦੀ ਦਾਤਿ) ਦੇਂਦਾ ਹੈ, ਉਹ ਆਪਾ-ਭਾਵ ਛੱਡ ਕੇ ਸਭ ਦੀ ਚਰਨ-ਧੂੜ ਬਣਦਾ ਹੈ, ਉਹ ਸੇਵਾ ਸੰਤੋਖ ਦੇ ਦਇਆ (ਦੀ ਕਮਾਈ) ਕਮਾਂਦਾ ਹੈ, ਤੇ ਇਹੀ ਹੈ ਸ੍ਰੇਸ਼ਟ ਕਰਣੀ।3। ਹੇ ਨਾਨਕ! ਆਖ– ਗੁਰੂ ਨੇ ਜਿਸ ਮਨੁੱਖ ਦੇ ਮਨ ਦੀ ਭਟਕਣਾ ਦੂਰ ਕਰ ਦਿੱਤੀ ਹੈ ਉਸ ਨੂੰ, ਹੇ ਪ੍ਰਭੂ! ਜੇਹੜਾ ਇਹ ਜਗਤ ਦਿੱਸਦਾ ਹੈ ਸਾਰਾ ਤੇਰਾ ਹੀ ਰੂਪ ਦਿੱਸਦਾ ਹੈ, ਤੇਰਾ ਹੀ ਖਿਲਾਰਿਆ ਹੋਇਆ ਖਿਲਾਰਾ ਦਿੱਸਦਾ ਹੈ, ਉਸ ਨੂੰ ਇਹੀ ਸੋਚ ਫੁਰਦੀ ਹੈ ਕਿ ਹਰ ਥਾਂ ਤੂੰ ਹੀ ਤੂੰ ਹੈਂ।4। 25। 95। | ਸੰਚਿ = ਇਕੱਠਾ ਕਰ। ਪੂਜਿ = ਆਦਰ-ਸਤਕਾਰ ਨਾਲ ਹਿਰਦੇ ਵਿਚ ਵਸਾ। ਜਿਨਿ = ਜਿਸ (ਪਰਮਾਤਮਾ) ਨੇ। ਤੂੰ = ਤੈਨੂੰ। ਸਾਜਿ = ਪੈਦਾ ਕਰ ਕੇ। ਸਵਾਰਿਆ = ਸੋਹਣਾ ਬਣਾਇਆ ਹੈ। ਉਧਾਰੁ = (ਵਿਕਾਰਾਂ ਤੋਂ) ਬਚਾਉ।1। ਅਪਾਰੁ = ਬੇਅੰਤ। ਜਿਨਹਿ = ਜਿਸ ਨੇ। ਰਿਦੇ ਕਾ = ਹਿਰਦੇ ਦਾ। ਆਧਾਰੁ = ਆਸਰਾ।1। ਰਹਾਉ। ਕਾਮਿ = ਕਾਮ ਵਿਚ। ਮਾਤੇ = ਮਸਤ। ਵਿਆਪਿਆ = ਜ਼ੋਰ ਪਾਈ ਰੱਖਦਾ ਹੈ। ਸੰਸਾਰੁ = ਜਗਤ (ਦਾ ਮੋਹ) । ਅੰਧਾਰੁ = ਘੁੱਪ ਹਨੇਰਾ।2। ਸਤੁ = ਦਾਨ, ਸੇਵਾ। ਸਾਰ = ਸ੍ਰੇਸ਼ਟ। ਆਪੁ = ਆਪਾ-ਭਾਵ। ਰੇਣਾ = ਚਰਨ-ਧੂੜ। ਦੇਇ = ਦੇਂਦਾ ਹੈ।3। ਪਸਰਿਆ = ਖਿਲਾਰਿਆ ਹੋਇਆ। ਗੁਰਿ = ਗੁਰੂ ਨੇ। ਬੀਚਾਰੁ = ਸੋਚ।4। |
51 | https://www.gurugranthdarpan.net/0051.html | ਸਿਰੀਰਾਗੁ ਮਹਲਾ ੫ ॥ ਦੁਕ੍ਰਿਤ ਸੁਕ੍ਰਿਤ ਮੰਧੇ ਸੰਸਾਰੁ ਸਗਲਾਣਾ ॥ ਦੁਹਹੂੰ ਤੇ ਰਹਤ ਭਗਤੁ ਹੈ ਕੋਈ ਵਿਰਲਾ ਜਾਣਾ ॥੧॥ ਠਾਕੁਰੁ ਸਰਬੇ ਸਮਾਣਾ ॥ ਕਿਆ ਕਹਉ ਸੁਣਉ ਸੁਆਮੀ ਤੂੰ ਵਡ ਪੁਰਖੁ ਸੁਜਾਣਾ ॥੧॥ ਰਹਾਉ ॥ ਮਾਨ ਅਭਿਮਾਨ ਮੰਧੇ ਸੋ ਸੇਵਕੁ ਨਾਹੀ ॥ ਤਤ ਸਮਦਰਸੀ ਸੰਤਹੁ ਕੋਈ ਕੋਟਿ ਮੰਧਾਹੀ ॥੨॥ ਕਹਨ ਕਹਾਵਨ ਇਹੁ ਕੀਰਤਿ ਕਰਲਾ ॥ ਕਥਨ ਕਹਨ ਤੇ ਮੁਕਤਾ ਗੁਰਮੁਖਿ ਕੋਈ ਵਿਰਲਾ ॥੩॥ ਗਤਿ ਅਵਿਗਤਿ ਕਛੁ ਨਦਰਿ ਨ ਆਇਆ ॥ ਸੰਤਨ ਕੀ ਰੇਣੁ ਨਾਨਕ ਦਾਨੁ ਪਾਇਆ ॥੪॥੨੬॥੯੬॥{ਪੰਨਾ 51} | ਹੇ ਸੁਆਮੀ! ਤੂੰ ਸਭ ਜੀਵਾਂ ਵਿਚ ਸਮਾਇਆ ਹੋਇਆ ਹੈਂ, ਤੇ ਸਭ ਦਾ ਪਾਲਣ ਵਾਲਾ ਹੈਂ। ਤੂੰ ਸਭ ਤੋਂ ਵੱਡਾ ਹੈਂ, ਸਭ ਵਿਚ ਵਿਆਪਕ ਹੈਂ, ਸਭ ਦੇ ਦਿਲ ਦੀ ਜਾਣਨ ਵਾਲਾ ਹੈਂ, (ਹੇ ਸੁਆਮੀ! ਇਸ ਤੋਂ ਵੱਧ ਤੇਰੀ ਬਾਬਤ) ਮੈਂ (ਹੋਰ ਕੀਹ ਆਖਾਂ ਤੇ ਕੀਹ ਸੁਣਾਂ?।1। ਰਹਾਉ। (ਹੇ ਭਾਈ!) ਸਾਰਾ ਜਗਤ (ਸ਼ਾਸਤ੍ਰਾਂ ਅਨੁਸਾਰ ਮਿਥੇ ਹੋਏ) ਮੰਦੇ ਕਰਮਾਂ ਤੇ ਚੰਗੇ ਕਰਮਾਂ (ਦੀ ਵਿਚਾਰ) ਵਿਚ ਹੀ ਰੁੱਝਾ ਹੋਇਆ ਹੈ। ਪਰਮਾਤਮਾ ਦੀ ਭਗਤੀ ਕਰਨ ਵਾਲਾ ਮਨੁੱਖ ਇਹਨਾਂ ਦੋਹਾਂ ਵਿਚਾਰਾਂ ਤੋਂ ਹੀ ਲਾਂਭੇ ਰਹਿੰਦਾ ਹੈ (ਕਿ ਸ਼ਾਸਤ੍ਰ ਅਨੁਸਾਰ 'ਦੁਕ੍ਰਿਤ' ਕੇਹੜੇ ਹਨ ਤੇ 'ਸੁਕ੍ਰਿਤ' ਕੇਹੜੇ ਹਨ) , ਪਰ ਅਜੇਹਾ ਬੰਦਾ ਕੋਈ ਵਿਰਲਾ ਹੀ ਲੱਭਦਾ ਹੈ।1। ਹੇ ਸੰਤ ਜਨੋ! ਸਭ ਥਾਂ ਜਗਤ ਦੇ ਮੂਲ-ਪ੍ਰਭੂ ਨੂੰ ਵੇਖਣ ਵਾਲਾ ਤੇ ਸਭ ਨੂੰ ਇਕੋ ਜਿਹੀ ਪ੍ਰੇਮ ਦੀ ਨਿਗਾਹ ਨਾਲ ਵੇਖਣ ਵਾਲਾ ਬੰਦਾ ਕ੍ਰੋੜਾਂ ਵਿਚੋਂ ਕੋਈ ਇੱਕ ਹੁੰਦਾ ਹੈ। ਜੇਹੜਾ ਬੰਦਾ (ਜਗਤ ਵਲੋਂ ਮਿਲਦੇ) ਆਦਰ ਜਾਂ ਨਿਰਾਦਰੀ (ਦੇ ਅਹਿਸਾਸ) ਵਿਚ ਫਸਿਆ ਰਹਿੰਦਾ ਹੈ, ਉਹ ਪਰਮਾਤਮਾ ਦਾ ਅਸਲ ਸੇਵਕ ਨਹੀਂ (ਅਖਵਾ ਸਕਦਾ) । 2 (ਗਿਆਨ ਆਦਿਕ ਦੀਆਂ ਗੱਲਾਂ ਨਿਰੀਆਂ) ਆਖਣੀਆਂ ਜਾਂ ਅਖਵਾਣੀਆਂ = ਇਹ ਰਸਤਾ ਹੈ ਦੁਨੀਆ ਤੋਂ ਸੋਭਾ ਖੱਟਣ ਦਾ। ਗੁਰੂ ਦੀ ਸਰਨ ਪਿਆ ਹੋਇਆ ਕੋਈ ਵਿਰਲਾ ਮਨੁੱਖ ਹੁੰਦਾ ਹੈ ਜੋ (ਗਿਆਨ ਦੀਆਂ ਇਹ ਜ਼ਬਾਨੀ ਜ਼ਬਾਨੀ ਗੱਲਾਂ) ਆਖਣ ਤੋਂ ਆਜ਼ਾਦ ਰਹਿੰਦਾ ਹੈ।3। ਹੇ ਨਾਨਕ! ਜਿਸ ਮਨੁੱਖ ਨੇ ਸੰਤ ਜਨਾਂ ਦੇ ਚਰਨਾਂ ਦੀ ਧੂੜ (ਦਾ) ਦਾਨ ਪ੍ਰਾਪਤ ਕਰ ਲਿਆ ਹੈ, ਉਸ ਨੂੰ ਇਸ ਗੱਲ ਵਲ ਧਿਆਨ ਹੀ ਨਹੀਂ ਹੁੰਦਾ ਕਿ ਮੁਕਤੀ ਕੀਹ ਹੈ ਤੇ ਨਾ-ਮੁਕਤੀ ਕੀਹ ਹੈ (ਉਸ ਨੂੰ ਪ੍ਰਭੂ ਹੀ ਹਰ ਥਾਂ ਦਿੱਸਦਾ ਹੈ, ਪ੍ਰਭੂ ਦੀ ਯਾਦ ਹੀ ਉਸ ਦਾ ਨਿਸ਼ਾਨਾ ਹੈ) ।4। 26। 96। | ਦੁਕ੍ਰਿਤ = (ਸ਼ਾਸਤ੍ਰਾਂ ਅਨੁਸਾਰ ਮਿਥੇ ਹੋਏ) ਮਾੜੇ ਕਰਮ। ਸੁਕ੍ਰਿਤ = (ਮਿਥੇ ਹੋਏ) ਚੰਗੇ ਕੰਮ। ਮੰਧੇ = ਵਿਚ। ਸਗਲਾਣਾ = ਸਾਰਾ। ਜਾਣਾ = ਜਾਣਿਆ।1। ਠਾਕੁਰੁ = ਪਾਲਣਹਾਰ। ਸਰਬੇ = ਸਭ ਜੀਵਾਂ ਵਿਚ। ਕਿਆ ਕਹਉ = (ਕਹਉਂ) ਮੈਂ ਕੀਹ ਆਖਾਂ? ਕਿਆ ਸੁਣਉ = (ਸੁਣਉਂ) , ਮੈਂ ਕੀਹ ਸੁਣਾ? ਸੁਆਮੀ = ਹੇ ਸੁਆਮੀ! ਸੁਜਾਣਾ = ਸਭ ਦੇ ਦਿਲ ਦੀ ਜਾਣਨ ਵਾਲਾ।1। ਰਹਾਉ। ਮਾਨ = ਆਦਰ। ਅਭਿਮਾਨ = ਅਪਮਾਨ, ਨਿਰਾਦਰੀ। ਤਤ = ਮੂਲ-ਪ੍ਰਭੂ। ਤਤ ਦਰਸੀ = ਹਰ ਥਾਂ ਮੂਲ-ਪ੍ਰਭੂ ਨੂੰ ਵੇਖਣ ਵਾਲਾ। ਸਮ ਦਰਸੀ = ਸਭ ਨੂੰ ਇਕੋ ਜਿਹਾ ਵੇਖਣ ਵਾਲਾ। ਕੋਟਿ = ਕ੍ਰੋੜਾਂ। ਮੰਧਾਹੀ = ਵਿਚ।2। ਕੀਰਤਿ = ਸੋਭਾ, ਵਡਿਆਈ। ਕਰਲਾ = ਰਸਤਾ। ਤੇ = ਤੋਂ। ਮੁਕਤਾ = ਆਜ਼ਾਦ, ਬਚਿਆ ਹੋਇਆ। ਗੁਰਮੁਖਿ = ਗੁਰੂ ਦੀ ਸਰਨ ਪਿਆ ਹੋਇਆ ਮਨੁੱਖ।3। ਗਤਿ = ਮੁਕਤੀ। ਅਵਿਗਤਿ = ਮੁਕਤੀ ਦੇ ਉਲਟ ਹਾਲਤ। ਰੇਣੁ = ਚਰਨ-ਧੂੜ।4। |
51 | https://www.gurugranthdarpan.net/0051.html | ਸਿਰੀਰਾਗੁ ਮਹਲਾ ੫ ਘਰੁ ੭ ॥ ਤੇਰੈ ਭਰੋਸੈ ਪਿਆਰੇ ਮੈ ਲਾਡ ਲਡਾਇਆ ॥ ਭੂਲਹਿ ਚੂਕਹਿ ਬਾਰਿਕ ਤੂੰ ਹਰਿ ਪਿਤਾ ਮਾਇਆ ॥੧॥ ਸੁਹੇਲਾ ਕਹਨੁ ਕਹਾਵਨੁ ॥ ਤੇਰਾ ਬਿਖਮੁ ਭਾਵਨੁ ॥੧॥ ਰਹਾਉ ॥ ਹਉ ਮਾਣੁ ਤਾਣੁ ਕਰਉ ਤੇਰਾ ਹਉ ਜਾਨਉ ਆਪਾ ॥ ਸਭ ਹੀ ਮਧਿ ਸਭਹਿ ਤੇ ਬਾਹਰਿ ਬੇਮੁਹਤਾਜ ਬਾਪਾ ॥੨॥ ਪਿਤਾ ਹਉ ਜਾਨਉ ਨਾਹੀ ਤੇਰੀ ਕਵਨ ਜੁਗਤਾ ॥ ਬੰਧਨ ਮੁਕਤੁ ਸੰਤਹੁ ਮੇਰੀ ਰਾਖੈ ਮਮਤਾ ॥੩॥ ਭਏ ਕਿਰਪਾਲ ਠਾਕੁਰ ਰਹਿਓ ਆਵਣ ਜਾਣਾ ॥ ਗੁਰ ਮਿਲਿ ਨਾਨਕ ਪਾਰਬ੍ਰਹਮੁ ਪਛਾਣਾ ॥੪॥੨੭॥੯੭॥{ਪੰਨਾ 51-52} | ਹੇ ਪ੍ਰਭੂ! ਤੇਰਾ ਭਾਣਾ ਮੰਨਣਾ (ਤੇਰੀ ਮਰਜ਼ੀ ਵਿਚ ਤੁਰਨਾ) ਔਖਾ ਹੈ, (ਪਰ ਇਹ) ਆਖਣਾ ਅਖਵਾਣਾ ਸੌਖਾ ਹੈ (ਕਿ ਅਸੀਂ ਤੇਰਾ ਭਾਣਾ ਮੰਨਦੇ ਹਾਂ) ।1। ਰਹਾਉ। ਹੇ ਪਿਆਰੇ (ਪ੍ਰਭੂ-ਪਿਤਾ) ! ਤੇਰੇ ਪਿਆਰ ਦੇ ਭਰੋਸੇ ਤੇ ਮੈਂ ਲਾਡਾਂ ਵਿਚ ਹੀ ਦਿਨ ਗੁਜ਼ਾਰ ਦਿੱਤੇ ਹਨ। (ਮੈਨੂੰ ਯਕੀਨ ਹੈ ਕਿ) ਤੂੰ ਸਾਡਾ ਮਾਂ ਪਿਉ ਹੈਂ, ਤੇ ਬੱਚੇ ਭੁੱਲਾਂ ਤੇ ਉਕਾਈਆਂ ਕਰਿਆ ਹੀ ਕਰਦੇ ਹਨ।1। ਹੇ ਮੇਰੇ ਬੇ-ਮੁਥਾਜ ਪਿਤਾ (-ਪ੍ਰਭੂ) ! ਮੈਂ ਤੇਰਾ (ਹੀ) ਮਾਣ ਕਰਦਾ ਹਾਂ (ਮੈਨੂੰ ਇਹ ਫ਼ਖ਼ਰ ਹੈ ਕਿ ਤੂੰ ਮੇਰੇ ਸਿਰ ਤੇ ਹੈਂ) , ਮੈਂ ਤੇਰਾ (ਹੀ) ਆਸਰਾ ਰੱਖਦਾ ਹਾਂ। ਮੈਂ ਜਾਣਦਾ ਹਾਂ ਕਿ ਤੂੰ ਮੇਰਾ ਆਪਣਾ ਹੈਂ। ਤੂੰ ਸਭ ਜੀਵਾਂ ਦੇ ਅੰਦਰ ਵੱਸਦਾ ਹੈਂ, ਤੇ ਸਭਨਾਂ ਤੋਂ ਬਾਹਰ ਭੀ ਹੈਂ (ਨਿਰਲੇਪ ਭੀ ਹੈਂ) । ਹੇ ਪਿਤਾ-ਪ੍ਰਭੂ! ਮੈਨੂੰ ਪਤਾ ਨਹੀਂ ਕਿ ਤੈਨੂੰ ਪ੍ਰਸੰਨ ਕਰਨ ਦਾ ਕੇਹੜਾ ਤਰੀਕਾ ਹੈ। ਹੇ ਸੰਤ ਜਨੋ! ਪਿਤਾ-ਪ੍ਰਭੂ ਮੈਨੂੰ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਕਰਨ ਵਾਲਾ ਹੈ। ਉਹ ਮੈਨੂੰ ਆਪਣਾ ਜਾਣਦਾ ਹੈ।3। ਹੇ ਨਾਨਕ! ਪਾਲਣਹਾਰ ਪ੍ਰਭੂ ਜੀ ਜਿਸ ਮਨੁੱਖ ਉਤੇ ਦਇਆਵਾਨ ਹੁੰਦੇ ਹਨ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਗੁਰੂ ਨੂੰ ਮਿਲ ਕੇ ਹੀ ਉਹ ਮਨੁੱਖ ਉਸ ਬੇਅੰਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ।4। 27। 97। | ਲਾਡ ਲਡਾਇਆ = ਲਾਡ ਕਰਦਾ ਰਿਹਾ, ਲਾਡਾਂ ਵਿਚ ਦਿਨ ਕੱਟਦਾ ਰਿਹਾ। ਚੂਕਹਿ = ਉਕਾਈ ਕਰਦੇ ਹਨ। ਮਾਇਆ = ਮਾਂ।1। ਸੁਹੇਲਾ = ਸੌਖਾ। ਬਿਖਮੁ = ਔਖਾ। ਭਾਵੁਨ = ਭਾਣਾ ਮੰਨਣਾ।1। ਰਹਾਉ। ਹਉ ਕਰਉ = ਮੈਂ ਕਰਦਾ ਹਾਂ। ਜਾਨਉ ਆਪਾ = ਤੈਨੂੰ ਆਪਣਾ ਜਾਣਦਾ ਹਾਂ। ਮਧਿ = ਵਿਚ।2। ਜੁਗਤਾ = ਤਰੀਕਾ। ਤੇਰੀ ਕਵਨ ਜੁਗਤਾ = ਤੈਨੂੰ ਪ੍ਰਸੰਨ ਕਰਨ ਦਾ ਕੇਹੜਾ ਤਰੀਕਾ ਹੈ? ਬੰਧਨ ਮੁਕਤੁ = ਬੰਧਨਾਂ ਤੋਂ ਆਜ਼ਾਦ ਕਰਨ ਵਾਲਾ। ਮਮਤਾ = 'ਮੇਰਾ' ਆਖਣ ਦਾ ਦਾਹਵਾ।3। ਆਵਣ ਜਾਣਾ = ਜੰਮਣਾ ਮਰਨਾ। ਗੁਰ ਮਿਲਿ = ਗੁਰੂ ਨੂੰ ਮਿਲ ਕੇ।4। |
52 | https://www.gurugranthdarpan.net/0052.html | ਸਿਰੀਰਾਗੁ ਮਹਲਾ ੫ ਘਰੁ ੧ ॥ ਸੰਤ ਜਨਾ ਮਿਲਿ ਭਾਈਆ ਕਟਿਅੜਾ ਜਮਕਾਲੁ ॥ ਸਚਾ ਸਾਹਿਬੁ ਮਨਿ ਵੁਠਾ ਹੋਆ ਖਸਮੁ ਦਇਆਲੁ ॥ ਪੂਰਾ ਸਤਿਗੁਰੁ ਭੇਟਿਆ ਬਿਨਸਿਆ ਸਭੁ ਜੰਜਾਲੁ ॥੧॥ ਮੇਰੇ ਸਤਿਗੁਰਾ ਹਉ ਤੁਧੁ ਵਿਟਹੁ ਕੁਰਬਾਣੁ ॥ ਤੇਰੇ ਦਰਸਨ ਕਉ ਬਲਿਹਾਰਣੈ ਤੁਸਿ ਦਿਤਾ ਅੰਮ੍ਰਿਤ ਨਾਮੁ ॥੧॥ ਰਹਾਉ ॥ ਜਿਨ ਤੂੰ ਸੇਵਿਆ ਭਾਉ ਕਰਿ ਸੇਈ ਪੁਰਖ ਸੁਜਾਨ ॥ ਤਿਨਾ ਪਿਛੈ ਛੁਟੀਐ ਜਿਨ ਅੰਦਰਿ ਨਾਮੁ ਨਿਧਾਨੁ ॥ ਗੁਰ ਜੇਵਡੁ ਦਾਤਾ ਕੋ ਨਹੀ ਜਿਨਿ ਦਿਤਾ ਆਤਮ ਦਾਨੁ ॥੨॥ ਆਏ ਸੇ ਪਰਵਾਣੁ ਹਹਿ ਜਿਨ ਗੁਰੁ ਮਿਲਿਆ ਸੁਭਾਇ ॥ ਸਚੇ ਸੇਤੀ ਰਤਿਆ ਦਰਗਹ ਬੈਸਣੁ ਜਾਇ ॥ ਕਰਤੇ ਹਥਿ ਵਡਿਆਈਆ ਪੂਰਬਿ ਲਿਖਿਆ ਪਾਇ ॥੩॥ ਸਚੁ ਕਰਤਾ ਸਚੁ ਕਰਣਹਾਰੁ ਸਚੁ ਸਾਹਿਬੁ ਸਚੁ ਟੇਕ ॥ ਸਚੋ ਸਚੁ ਵਖਾਣੀਐ ਸਚੋ ਬੁਧਿ ਬਿਬੇਕ ॥ ਸਰਬ ਨਿਰੰਤਰਿ ਰਵਿ ਰਹਿਆ ਜਪਿ ਨਾਨਕ ਜੀਵੈ ਏਕ ॥੪॥੨੮॥੯੮॥{ਪੰਨਾ 52} | ਹੇ ਮੇਰੇ ਸਤਿਗੁਰੂ! ਮੈਂ ਤੈਥੋਂ ਕੁਰਬਾਨ ਜਾਂਦਾ ਹਾਂ, ਮੈਂ ਤੇਰੇ ਦਰਸਨ ਤੋਂ ਸਦਕੇ ਜਾਂਦਾ ਹਾਂ। ਤੂੰ ਪ੍ਰਸੰਨ ਹੋ ਕੇ ਮੈਨੂੰ (ਪ੍ਰਭੂ ਦਾ) ਆਤਮਕ ਜੀਵਨ ਦੇਣ ਵਾਲਾ ਨਾਮ ਬਖ਼ਸ਼ਿਆ ਹੈ।1। ਰਹਾਉ। (ਜਿਸ ਮਨੁੱਖ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ, ਉਸ ਦਾ ਸਾਰਾ ਮਾਇਆ-ਮੋਹ ਦਾ ਜਾਲ ਨਾਸ ਹੋ ਜਾਂਦਾ ਹੈ, ਸੰਤ ਜਨਾਂ ਭਰਾਵਾਂ ਨੂੰ ਮਿਲ ਕੇ ਉਸ ਦਾ ਆਤਮਕ ਮੌਤ ਦਾ ਖ਼ਤਰਾ ਦੂਰ ਹੋ ਜਾਂਦਾ ਹੈ, ਖਸਮ-ਪ੍ਰਭੂ ਉਸ ਉਤੇ ਦਇਆਵਾਨ ਹੁੰਦਾ ਹੈ ਤੇ ਸਦਾ-ਥਿਰ ਮਾਲਕ-ਪ੍ਰਭੂ ਉਸ ਦੇ ਮਨ ਵਿਚ ਆ ਵੱਸਦਾ ਹੈ।1। (ਹੇ ਪ੍ਰਭੂ!) ਜਿਨ੍ਹਾਂ ਨੇ ਪ੍ਰੇਮ ਨਾਲ ਤੈਨੂੰ ਸਿਮਰਿਆ ਹੈ, ਉਹੀ ਸਿਆਣੇ ਮਨੁੱਖ ਹਨ। ਜਿਨ੍ਹਾਂ ਦੇ ਹਿਰਦੇ ਵਿਚ (ਤੇਰਾ) ਨਾਮ-ਖ਼ਜ਼ਾਨਾ ਵੱਸਦਾ ਹੈ, ਉਹਨਾਂ ਦੀ ਹੀ ਸਰਨ ਪੈ ਕੇ (ਵਿਕਾਰਾਂ ਤੋਂ) ਬਚ ਜਾਈਦਾ ਹੈ। (ਪਰ ਨਾਮ ਦੀ ਇਹ ਦਾਤਿ ਗੁਰੂ ਤੋਂ ਹੀ ਮਿਲਦੀ ਹੈ) ਗੁਰੂ ਜੇਡਾ ਹੋਰ ਦਾਤਾ ਨਹੀਂ ਹੈ ਕਿਉਂਕਿ ਉਸ ਨੇ ਆਤਮਕ ਜੀਵਨ ਦੀ ਦਾਤਿ ਦਿੱਤੀ ਹੈ।2। ਜਿਨ੍ਹਾਂ ਨੂੰ ਪਿਆਰ ਦੀ ਬਰਕਤਿ ਨਾਲ ਗੁਰੂ ਆ ਮਿਲਦਾ ਹੈ, ਜਗਤ ਵਿਚ ਆਏ ਉਹੀ ਕਬੂਲ ਹਨ। (ਗੁਰੂ ਦੀ ਸਹੈਤਾ ਨਾਲ) ਸਦਾ-ਥਿਰ ਪ੍ਰਭੂ (ਦੇ ਨਾਮ) ਨਾਲ ਰੰਗੀਜ ਕੇ ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਬੈਠਣ ਨੂੰ ਥਾਂ ਮਿਲ ਜਾਂਦੀ ਹੈ। (ਪਰ ਇਹ ਸਭ) ਵਡਿਆਈਆਂ ਕਰਤਾਰ ਦੇ (ਆਪਣੇ) ਹੱਥ ਵਿਚ ਹਨ (ਜਿਸ ਉੱਤੇ ਉਹ ਮਿਹਰ ਕਰਦਾ ਹੈ, ਉਹ ਮਨੁੱਖ) ਪਹਿਲੇ ਜਨਮ ਵਿਚ ਕੀਤੀ ਨੇਕ ਕਮਾਈ ਦਾ ਲਿਖਿਆ ਲੇਖ ਪ੍ਰਾਪਤ ਕਰ ਲੈਂਦਾ ਹੈ।3। ਜਗਤ ਦਾ ਕਰਤਾ ਜੋ ਸਭ ਕੁਝ ਕਰਨ ਦੇ ਸਮਰੱਥ ਹੈ ਤੇ ਸਭ ਦਾ ਮਾਲਕ ਹੈ ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਹੀ ਸਭ ਦਾ ਸਹਾਰਾ ਹੈ। ਹਰੇਕ ਜੀਵ ਉਸੇ ਨੂੰ ਹੀ ਸਦਾ-ਥਿਰ ਰਹਿਣ ਵਾਲਾ ਆਖਦਾ ਹੈ। ਉਹ ਸਦਾ-ਥਿਰ ਪ੍ਰਭੂ ਹੀ (ਅਸਲੀ ਪਰਖ ਦੀ ਬੁੱਧੀ ਰੱਖਣ ਵਾਲਾ ਹੈ, ਸਭ ਜੀਵਾਂ ਦੇ ਅੰਦਰ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਉਸ ਇਕ ਪ੍ਰਭੂ (ਦਾ ਨਾਮ) ਜਪਦਾ ਹੈ ਉਸ ਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।4। 28। 98। | ਮਿਲਿ = ਮਿਲ ਕੇ। ਜਮਕਾਲੁ = ਮੌਤ, ਮੌਤ ਦਾ ਡਰ, ਆਤਮਕ ਮੌਤ ਦਾ ਖ਼ਤਰਾ। ਸਚਾ = ਸਦਾ-ਥਿਰ ਰਹਿਣ ਵਾਲਾ। ਮਨਿ = ਮਨ ਵਿਚ। ਵੂਠਾ = ਆ ਵੱਸਿਆ ਹੈ। ਭੇਟਿਆ = ਮਿਲਿਆ। ਸਭੁ = ਸਾਰਾ। ਜੰਜਾਲੁ = ਮਾਇਆ ਦੇ ਬੰਧਨ।1। ਹਉ = ਮੈਂ। ਵਿਟਹੁ = ਤੋਂ। ਤੁਸਿ = ਤੁੱਠ ਕੇ, ਪ੍ਰਸੰਨ ਹੋ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ।1। ਰਹਾਉ। ਤੂੰ = ਤੈਨੂੰ। ਭਾਉ = ਪ੍ਰੇਮ। ਸੁਜਾਨ = ਸਿਆਣੇ। ਪਿਛੈ = ਅਨੁਸਾਰ ਹੋ ਕੇ, ਸਰਨੀ ਪੈ ਕੇ। ਛੁਟੀਐ = (ਵਿਕਾਰਾਂ ਤੋਂ) ਬਚੀਦਾ ਹੈ। ਨਿਧਾਨੁ = ਖ਼ਜ਼ਾਨਾ। ਜਿਨਿ = ਜਿਸ ਨੇ {ਨੋਟ: 'ਜਿਨ' ਬਹੁ-ਵਚਨ ਹੈ, 'ਜਿਨਿ' ਇਕ-ਵਚਨ ਹੈ}।2। ਹਹਿ = ਹਨ। ਸੁਭਾਇ = ਪਿਆਰ ਨਾਲ। ਸੇਤੀ = ਨਾਲ। ਬੈਸਣੁ = ਬੈਠਣ ਨੂੰ। ਜਾਇ = ਥਾਂ। ਹਥਿ = ਹੱਥ ਵਿਚ।3। ਸਚੁ = ਸਦਾ-ਥਿਰ। ਟੇਕ = ਆਸਰਾ। ਵਖਾਣੀਐ = ਆਖਿਆ ਜਾਂਦਾ ਹੈ, ਹਰ ਕੋਈ ਆਖਦਾ ਹੈ। ਬਿਬੇਕ ਬੁਧਿ = ਬਿਬੇਕ ਦੀ ਬੁਧਿ ਵਾਲਾ। ਜਪਿ = ਜਪ ਕੇ। ਏਕ = (ਉਸ) ਇਕ (ਦਾ ਨਾਮ) ।4। |
52 | https://www.gurugranthdarpan.net/0052.html | ਸਿਰੀਰਾਗੁ ਮਹਲਾ ੫ ॥ ਗੁਰੁ ਪਰਮੇਸੁਰੁ ਪੂਜੀਐ ਮਨਿ ਤਨਿ ਲਾਇ ਪਿਆਰੁ ॥ ਸਤਿਗੁਰੁ ਦਾਤਾ ਜੀਅ ਕਾ ਸਭਸੈ ਦੇਇ ਅਧਾਰੁ ॥ ਸਤਿਗੁਰ ਬਚਨ ਕਮਾਵਣੇ ਸਚਾ ਏਹੁ ਵੀਚਾਰੁ ॥ ਬਿਨੁ ਸਾਧੂ ਸੰਗਤਿ ਰਤਿਆ ਮਾਇਆ ਮੋਹੁ ਸਭੁ ਛਾਰੁ ॥੧॥ ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥ ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥੧॥ ਰਹਾਉ ॥ ਗੁਰੁ ਸਮਰਥੁ ਅਪਾਰੁ ਗੁਰੁ ਵਡਭਾਗੀ ਦਰਸਨੁ ਹੋਇ ॥ ਗੁਰੁ ਅਗੋਚਰੁ ਨਿਰਮਲਾ ਗੁਰ ਜੇਵਡੁ ਅਵਰੁ ਨ ਕੋਇ ॥ ਗੁਰੁ ਕਰਤਾ ਗੁਰੁ ਕਰਣਹਾਰੁ ਗੁਰਮੁਖਿ ਸਚੀ ਸੋਇ ॥ ਗੁਰ ਤੇ ਬਾਹਰਿ ਕਿਛੁ ਨਹੀ ਗੁਰੁ ਕੀਤਾ ਲੋੜੇ ਸੁ ਹੋਇ ॥੨॥ ਗੁਰੁ ਤੀਰਥੁ ਗੁਰੁ ਪਾਰਜਾਤੁ ਗੁਰੁ ਮਨਸਾ ਪੂਰਣਹਾਰੁ ॥ ਗੁਰੁ ਦਾਤਾ ਹਰਿ ਨਾਮੁ ਦੇਇ ਉਧਰੈ ਸਭੁ ਸੰਸਾਰੁ ॥ ਗੁਰੁ ਸਮਰਥੁ ਗੁਰੁ ਨਿਰੰਕਾਰੁ ਗੁਰੁ ਊਚਾ ਅਗਮ ਅਪਾਰੁ ॥ ਗੁਰ ਕੀ ਮਹਿਮਾ ਅਗਮ ਹੈ ਕਿਆ ਕਥੇ ਕਥਨਹਾਰੁ ॥੩॥ ਜਿਤੜੇ ਫਲ ਮਨਿ ਬਾਛੀਅਹਿ ਤਿਤੜੇ ਸਤਿਗੁਰ ਪਾਸਿ ॥ ਪੂਰਬ ਲਿਖੇ ਪਾਵਣੇ ਸਾਚੁ ਨਾਮੁ ਦੇ ਰਾਸਿ ॥ ਸਤਿਗੁਰ ਸਰਣੀ ਆਇਆਂ ਬਾਹੁੜਿ ਨਹੀ ਬਿਨਾਸੁ ॥ ਹਰਿ ਨਾਨਕ ਕਦੇ ਨ ਵਿਸਰਉ ਏਹੁ ਜੀਉ ਪਿੰਡੁ ਤੇਰਾ ਸਾਸੁ ॥੪॥੨੯॥੯੯॥{ਪੰਨਾ 52} | ਹੇ ਮੇਰੇ ਮਿੱਤਰ! ਪਰਮਾਤਮਾ ਦਾ ਨਾਮ (ਆਪਣੇ) ਹਿਰਦੇ ਵਿਚ ਵਸਾ (ਤੇ ਗੁਰੂ ਦੇ ਚਰਨਾਂ ਵਿਚ ਟਿਕਿਆ ਰਹੁ) । ਗੁਰੂ ਦੀ ਸੰਗਿਤ ਵਿਚ ਰਿਹਾਂ (ਪਰਮਾਤਮਾ ਦਾ ਨਾਮ) ਮਨ ਵਿਚ ਵੱਸਦਾ ਹੈ, ਤੇ ਮਿਹਨਤ ਸਫਲ ਹੋ ਜਾਂਦੀ ਹੈ।1। ਰਹਾਉ। ਗੁਰੂ ਪਰਮਾਤਮਾ (ਦਾ ਰੂਪ) ਹੈ (ਗੁਰੂ ਵਾਸਤੇ ਆਪਣੇ) ਮਨ ਵਿਚ ਹਿਰਦੇ ਵਿਚ ਪਿਆਰ ਬਣਾ ਕੇ (ਉਸ ਨੂੰ) ਆਪਣੇ ਹਿਰਦੇ ਵਿਚ ਆਦਰ ਦੀ ਥਾਂ ਦੇਣੀ ਚਾਹੀਦੀ ਹੈ। ਗੁਰੂ ਆਤਮਕ ਜੀਵਨ ਦੇਣ ਵਾਲਾ ਹੈ, (ਗੁਰੂ) ਹਰੇਕ (ਸਰਨ ਆਏ) ਜੀਵ ਨੂੰ (ਪਰਮਾਤਮਾ ਦੇ ਨਾਮ ਦਾ) ਆਸਰਾ ਦੇਂਦਾ ਹੈ। ਸਭ ਤੋਂ ਉੱਤਮ ਇਹੀ ਅਕਲ ਹੈ, ਕਿ ਗੁਰੂ ਦੇ ਬਚਨ ਕਮਾਏ ਜਾਣ (ਗੁਰੂ ਦੇ ਉਪਦੇਸ਼ ਅਨੁਸਾਰ ਜੀਵਨ ਘੜਿਆ ਜਾਏ) । ਗੁਰੂ ਦੀ ਸੰਗਤਿ ਵਿਚ ਪਿਆਰ ਪਾਣ ਤੋਂ ਬਿਨਾ (ਇਹ) ਮਾਇਆ ਦਾ ਮੋਹ (ਜੋ) ਸਾਰੇ ਦਾ ਸਾਰਾ ਵਿਅਰਥ ਹੈ (ਜੀਵ ਉੱਤੇ ਆਪਣਾ ਜ਼ੋਰ ਪਾਈ ਰੱਖਦਾ ਹੈ) ।1। ਗੁਰੂ ਸਭ ਤਾਕਤਾਂ ਦਾ ਮਾਲਕ ਹੈ, ਗੁਰੂ ਬੇਅੰਤ (ਗੁਣਾਂ ਵਾਲਾ) ਹੈ। ਵੱਡੇ ਭਾਗਾਂ ਵਾਲੇ ਮਨੁੱਖ ਨੂੰ (ਹੀ) ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ। ਗੁਰੂ (ਉਸ ਪ੍ਰਭੂ ਦਾ ਰੂਪ ਹੈ ਜੋ) ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਗੁਰੂ ਪਵਿਤ੍ਰ-ਸਰੂਪ ਹੈ, ਗੁਰੂ ਜੇਡਾ ਵੱਡਾ (ਸ਼ਖ਼ਸੀਅਤ ਵਾਲਾ) ਹੋਰ ਕੋਈ ਨਹੀਂ ਹੈ। ਗੁਰੂ ਕਰਤਾਰ (ਦਾ ਰੂਪ) ਹੈ, ਗੁਰੂ (ਉਸ ਪਰਮਾਤਮਾ ਦਾ ਰੂਪ ਹੈ ਜੋ) ਸਭ ਕੁਝ ਕਰਨ ਦੇ ਸਮਰੱਥ ਹੈ। ਗੁਰੂ ਦੀ ਸਰਨ ਪਿਆਂ ਸਦਾ ਕਾਇਮ ਰਹਿਣ ਵਾਲੀ ਸੋਭਾ ਮਿਲਦੀ ਹੈ। ਗੁਰੂ ਤੋਂ ਆਕੀ ਹੋ ਕੇ ਕੋਈ ਕੰਮ ਨਹੀਂ ਕੀਤਾ ਜਾ ਸਕਦਾ, ਜੋ ਕੁਝ ਗੁਰੂ ਕਰਨਾ ਚਾਹੁੰਦਾ ਹੈ ਉਹੀ ਹੁੰਦਾ ਹੈ (ਭਾਵ, ਗੁਰੂ ਉਸ ਪ੍ਰਭੂ ਦਾ ਰੂਪ ਹੈ ਜਿਸ ਤੋਂ ਕੋਈ ਆਕੀ ਨਹੀਂ ਹੋ ਸਕਦਾ, ਤੇ ਜੋ ਕੁਝ ਉਹ ਕਰਨਾ ਲੋੜਦਾ ਹੈ ਉਹੀ ਹੁੰਦਾ ਹੈ) ।2। ਗੁਰੂ (ਹੀ ਅਸਲ) ਤੀਰਥ ਹੈ, ਗੁਰੂ (ਹੀ) ਪਾਰਜਾਤ ਰੁੱਖ ਹੈ, ਗੁਰੂ ਹੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ। ਗੁਰੂ ਹੀ (ਉਹ) ਦਾਤਾ ਹੈ (ਜੋ) ਪਰਮਾਤਮਾ ਦਾ ਨਾਮ ਦੇਂਦਾ ਹੈ (ਜਿਸ ਦੀ ਬਰਕਤਿ ਨਾਲ) ਸਾਰਾ ਸੰਸਾਰ (ਵਿਕਾਰਾਂ ਤੋਂ) ਬਚਦਾ ਹੈ। ਗੁਰੂ (ਉਸ ਪਰਮਾਤਮਾ ਦਾ ਰੂਪ ਹੈ ਜੋ) ਸਭ ਤਾਕਤਾਂ ਦਾ ਮਾਲਕ ਹੈ ਜਿਸ ਦਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਜੋ ਸਭ ਤੋਂ ਉੱਚਾ ਹੈ, ਅਪਹੁੰਚ ਹੈ ਤੇ ਬੇਅੰਤ ਹੈ। ਗੁਰੂ ਦੀ ਵਡਿਆਈ ਤਕ (ਲਫ਼ਜ਼ਾਂ ਦੀ ਰਾਹੀਂ) ਪਹੁੰਚਿਆ ਨਹੀਂ ਜਾ ਸਕਦਾ। ਕੋਈ ਭੀ (ਸਿਆਣਾ ਤੋਂ ਸਿਆਣਾ) ਬਿਆਨ ਕਰਨ ਵਾਲਾ ਬਿਆਨ ਨਹੀਂ ਕਰ ਸਕਦਾ।3। ਜਿਤਨੇ ਭੀ ਪਦਾਰਥਾਂ ਦੀ ਮਨ ਵਿਚ ਇੱਛਾ ਵਿਚ ਧਾਰੀਏ, ਉਹ ਸਾਰੇ ਹੀ ਗੁਰੂ ਪਾਸੋਂ ਮਿਲ ਜਾਂਦੇ ਹਨ। ਪਹਿਲੇ ਜਨਮ ਵਿਚ ਕੀਤੀ ਨੇਕ ਕਮਾਈ ਦੇ ਲਿਖੇ ਲੇਖ ਅਨੁਸਾਰ (ਗੁਰੂ ਦੀ ਸਰਨ ਪਿਆਂ) ਮਿਲ ਜਾਂਦੇ ਹਨ। ਗੁਰੂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਦਾ ਸਰਮਾਇਆ ਦੇਂਦਾ ਹੈ। ਜੇ ਗੁਰੂ ਦੀ ਸਰਨ ਆ ਪਈਏ, ਤਾਂ ਉਸ ਤੋਂ ਮਿਲੇ ਆਤਮਕ ਜੀਵਨ ਦਾ ਮੁੜ ਕਦੇ ਨਾਸ ਨਹੀਂ ਹੁੰਦਾ। ਹੇ ਨਾਨਕ! (ਆਖ–) ਹੇ ਹਰੀ! (ਗੁਰੂ ਦੀ ਸਰਨ ਪੈ ਕੇ) ਮੈਂ ਤੈਨੂੰ ਕਦੇ ਨਾਹ ਭੁਲਾਵਾਂ। ਮੇਰੀ ਇਹ ਜਿੰਦ ਮੇਰਾ ਇਹ ਸਰੀਰ ਤੇ (ਸਰੀਰ ਵਿਚ ਆਉਂਦਾ) ਸਾਹ ਸਭ ਤੇਰਾ ਹੀ ਦਿੱਤਾ ਹੋਇਆ ਹੈ।4। 29। 99। | ਪੂਜੀਐ = ਪੂਜਣਾ ਚਾਹੀਦਾ ਹੈ। ਲਾਇ = ਲਾ ਕੇ। ਜੀਅ ਕਾ = ਜਿੰਦ ਦਾ, ਆਤਮਕ ਜੀਵਨ ਦਾ। ਸਭਸੈ = (ਸਰਨ ਆਏ) ਹਰੇਕ ਨੂੰ। ਦੇਇ = ਦੇਂਦਾ ਹੈ। ਅਧਾਰੁ = ਆਸਰਾ। ਸਾਧੂ = ਗੁਰੂ। ਛਾਰੁ = ਸੁਆਹ, ਵਿਅਰਥ।1। ਸਮਾਲਿ = ਹਿਰਦੇ ਵਿਚ ਵਸਾ। ਮਨਿ = ਮਨ ਵਿਚ। ਘਾਲ = ਮਿਹਨਤ। ਪੂਰਨ = ਸਫਲ।1। ਰਹਾਉ। ਅਗੋਚਰੁ = {ਅ-ਗੋ-ਚਰੁ। ਗੋ = ਗਿਆਨ-ਇੰਦ੍ਰੇ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨ ਹੋ ਸਕੇ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਸੋਇ = ਸੋਭਾ। ਤੇ = ਤੋਂ। ਬਾਹਰਿ = ਆਕੀ। ਲੋੜੇ = ਚਾਹੇ।2। ਪਾਰਜਾਤੁ = {pwirjwq} ਸਵਰਗ ਦੇ ਪੰਜ ਰੁੱਖਾਂ ਵਿਚੋਂ ਇਕ 'ਪਾਰਜਾਤ' ਰੁੱਖ ਹੈ ਜੋ ਮਨੋਕਾਮਨਾ ਪੂਰੀਆਂ ਕਰਦਾ ਹੈ। ਉਹ ਪੰਜ ਰੁੱਖ ਇਹ ਹਨ: ਮੰਦਾਰ, ਪਾਰਜਾਤ, ਸੰਤਾਨ, ਕਲਪ-ਰੁੱਖ ਅਤੇ ਹਰੀ-ਚੰਦਨ। ਸਮੁੰਦਰ ਰਿੜਕਨ ਤੇ ਇਹ ਪਾਰਜਾਤ ਰੁੱਖ ਦੇਵਤਿਆਂ ਨੂੰ ਚੌਦਾਂ ਰਤਨਾਂ ਵਿਚ ਹੀ ਲੱਭਾ ਸੀ। ਵੰਡ ਵੇਲੇ ਇਹ ਇੰਦ੍ਰ ਦੇ ਕਬਜ਼ੇ ਵਿਚ ਆਇਆ। ਕ੍ਰਿਸ਼ਨ ਜੀ ਨੇ ਉਸ ਤੋਂ ਖੋਹ ਕੇ ਆਪਣੀ ਪਿਆਰੀ 'ਸਤਯ ਭਾਮਾਂ' ਦੇ ਵਿਹੜੇ ਵਿਚ ਲਾ ਦਿੱਤਾ। {pwrmÔXw ÔqIiq pwrI smuÜR ÔqqR jwq:, qÔX smuÜROÄpNnÄvwq`}। ਮਨਸਾ = {mnIsw} ਇੱਛਾ। ਉਧਰੈ = (ਵਿਕਾਰਾਂ ਤੋਂ) ਬਚਾ ਲੈਂਦਾ ਹੈ। ਅਗਮ = ਅਪਹੁੰਚ।3। ਬਾਛੀਅਹਿ = ਇੱਛੇ ਜਾਂਦੇ ਹਨ। ਤਿਤੜੇ = ਉਹ ਸਾਰੇ। ਦੇ = ਦੇਂਦਾ ਹੈ। ਰਾਸਿ = ਸਰਮਾਇਆ। ਬਿਨਾਸੁ = (ਆਤਮਕ) ਮੌਤ। ਵਿਸਰਉ = ਵਿਸਰਉਂ, ਮੈਂ ਭੁੱਲਾਂ। ਜੀਉ = ਜਿੰਦ। ਪਿੰਡੁ = ਸਰੀਰ। ਸਾਸੁ = ਸਾਹ।4। |
53 | https://www.gurugranthdarpan.net/0053.html | ਸਿਰੀਰਾਗੁ ਮਹਲਾ ੫ ॥ ਸੰਤ ਜਨਹੁ ਸੁਣਿ ਭਾਈਹੋ ਛੂਟਨੁ ਸਾਚੈ ਨਾਇ ॥ ਗੁਰ ਕੇ ਚਰਣ ਸਰੇਵਣੇ ਤੀਰਥ ਹਰਿ ਕਾ ਨਾਉ ॥ ਆਗੈ ਦਰਗਹਿ ਮੰਨੀਅਹਿ ਮਿਲੈ ਨਿਥਾਵੇ ਥਾਉ ॥੧॥ ਭਾਈ ਰੇ ਸਾਚੀ ਸਤਿਗੁਰ ਸੇਵ ॥ ਸਤਿਗੁਰ ਤੁਠੈ ਪਾਈਐ ਪੂਰਨ ਅਲਖ ਅਭੇਵ ॥੧॥ ਰਹਾਉ ॥ ਸਤਿਗੁਰ ਵਿਟਹੁ ਵਾਰਿਆ ਜਿਨਿ ਦਿਤਾ ਸਚੁ ਨਾਉ ॥ ਅਨਦਿਨੁ ਸਚੁ ਸਲਾਹਣਾ ਸਚੇ ਕੇ ਗੁਣ ਗਾਉ ॥ ਸਚੁ ਖਾਣਾ ਸਚੁ ਪੈਨਣਾ ਸਚੇ ਸਚਾ ਨਾਉ ॥੨॥ ਸਾਸਿ ਗਿਰਾਸਿ ਨ ਵਿਸਰੈ ਸਫਲੁ ਮੂਰਤਿ ਗੁਰੁ ਆਪਿ ॥ ਗੁਰ ਜੇਵਡੁ ਅਵਰੁ ਨ ਦਿਸਈ ਆਠ ਪਹਰ ਤਿਸੁ ਜਾਪਿ ॥ ਨਦਰਿ ਕਰੇ ਤਾ ਪਾਈਐ ਸਚੁ ਨਾਮੁ ਗੁਣਤਾਸਿ ॥੩॥ ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ ॥ ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ ॥ ਨਾਨਕ ਗੁਰ ਸਰਣਾਗਤੀ ਮਰੈ ਨ ਆਵੈ ਜਾਇ ॥੪॥੩੦॥੧੦੦॥{ਪੰਨਾ 53} | ਹੇ ਭਾਈ! ਗੁਰੂ ਦੀ ਸੇਵਾ ਜ਼ਰੂਰ ਫਲ ਦੇਂਦੀ ਹੈ, (ਕਿਉਂਕਿ) ਜੇ ਗੁਰੂ ਪ੍ਰਸੰਨ ਹੋ ਪਏ, ਤਾਂ ਉਹ ਪਰਮਾਤਮਾ ਮਿਲ ਪੈਂਦਾ ਹੈ ਜੋ ਸਭ ਵਿਚ ਵਿਆਪਕ ਹੈ ਜੋ ਅਦ੍ਰਿਸ਼ਟ ਹੈ ਅਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ।1। ਰਹਾਉ। ਹੇ ਭਰਾਵੋ! ਹੇ ਸੰਤ ਜਨੋ! (ਧਿਆਨ ਨਾਲ) ਸੁਣੋ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਹੀ (ਵਿਕਾਰਾਂ ਤੋਂ) ਖ਼ਲਾਸੀ ਹੁੰਦੀ ਹੈ (ਪਰ ਇਹ ਨਾਮ ਗੁਰੂ ਪਾਸੋਂ ਹੀ ਮਿਲ ਸਕਦਾ ਹੈ) ਗੁਰੂ ਦੇ ਚਰਨ ਪੂਜਣੇ (ਭਾਵ, ਹਉਮੈ ਤਿਆਗ ਕੇ ਗੁਰੂ ਦੀ ਸਰਨ ਮਿਲ ਪੈਣਾ, ਤੇ ਗੁਰੂ ਦੇ ਸਨਮੁਖ ਰਹਿ ਕੇ) ਪਰਮਾਤਮਾ ਦਾ ਨਾਮ (ਜਪਣਾ) ਹੀ (ਸਾਰੇ) ਤੀਰਥਾਂ (ਦਾ ਤੀਰਥ) ਹੈ (ਇਸ ਦੀ ਬਰਕਤਿ ਨਾਲ) ਪਰਲੋਕ ਵਿਚ ਪਰਮਾਤਮਾ ਦੀ ਦਰਗਾਹ ਵਿਚ (ਭਾਗਾਂ ਵਾਲੇ ਜੀਵ) ਆਦਰ ਪਾਂਦੇ ਹਨ। ਜਿਸ ਮਨੁੱਖ ਨੂੰ ਹੋਰ ਕਿਤੇ ਭੀ ਆਸਰਾ ਨਹੀਂ ਮਿਲਦਾ, ਉਸ ਨੂੰ (ਪ੍ਰਭੂ ਦੀ ਦਰਗਾਹ ਵਿਚ) ਆਸਰਾ ਮਿਲ ਜਾਂਦਾ ਹੈ।1। ਹੇ ਭਾਈ! ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਮੈਨੂੰ) ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਦਿੱਤਾ ਹੈ, (ਜਿਸ ਗੁਰੂ ਦੀ ਕਿਰਪਾ ਨਾਲ) ਮੈਂ ਹਰ ਵੇਲੇ ਸਦਾ-ਥਿਰ ਪਰਮਾਤਮਾ ਨੂੰ ਸਲਾਹੁੰਦਾ ਰਹਿੰਦਾ ਹਾਂ ਅਤੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹਾਂ। (ਹੇ ਭਾਈ! ਗੁਰੂ ਦੀ ਮਿਹਰ ਨਾਲ ਹੁਣ) ਸਦਾ-ਥਿਰ ਹਰਿ-ਨਾਮ (ਮੇਰੀ ਆਤਮਕ) ਖ਼ੁਰਾਕ ਬਣ ਗਿਆ ਹੈ, ਸਦਾ-ਥਿਰ ਹਰਿ-ਨਾਮ (ਮੇਰੀ) ਪੋਸ਼ਾਕ ਹੋ ਚੁਕਾ ਹੈ (ਆਦਰ-ਸਤਿਕਾਰ ਦਾ ਕਾਰਨ ਬਣ ਚੁਕਾ ਹੈ) , (ਹੁਣ ਮੈਂ) ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਸਦਾ-ਥਿਰ ਨਾਮ (ਹਰ ਵੇਲੇ ਜਪਦਾ ਹਾਂ) ।2। ਹੇ ਭਾਈ! ਗੁਰੂ ਉਹ ਸ਼ਖ਼ਸੀਅਤ ਹੈ ਜੋ ਸਾਰੇ ਫਲ ਦੇਣ ਦੇ ਸਮਰੱਥ ਹੈ (ਗੁਰੂ ਦੀ ਸਰਨ ਪਿਆਂ ਹਰੇਕ) ਸਾਹ ਨਾਲ (ਹਰੇਕ) ਗਿਰਾਹੀ ਨਾਲ (ਕਦੇ ਭੀ ਪਰਮਾਤਮਾ) ਭੁੱਲਦਾ ਨਹੀਂ। ਹੇ ਭਾਈ! ਗੁਰੂ ਦੇ ਬਰਾਬਰ ਦਾ ਹੋਰ ਕੋਈ (ਦਾਤਾ) ਨਹੀਂ ਦਿੱਸਦਾ, ਅੱਠੇ ਪਹਰ ਉਸ (ਗੁਰੂ ਨੂੰ) ਚੇਤੇ ਰੱਖ। ਜਦੋਂ ਗੁਰੂ ਮਿਹਰ ਦੀ ਨਿਗਾਹ ਕਰਦਾ ਹੈ, ਤਾਂ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਪ੍ਰਾਪਤ ਹੋ ਜਾਂਦਾ ਹੈ।3। ਹੇ ਭਾਈ! ਜਿਹੜਾ ਪਰਮਾਤਮਾ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੋ ਰਿਹਾ ਹੈ, ਉਹ ਅਤੇ ਗੁਰੂ ਇੱਕ-ਰੂਪ ਹੈ। ਜਿਨ੍ਹਾਂ ਮਨੁੱਖਾਂ ਦਾ ਪੂਰਬਲੇ ਜਨਮ ਦੀ ਨੇਕ ਕਮਾਈ ਦੇ ਸੰਸਕਾਰਾਂ ਦਾ ਲੇਖਾ ਉੱਘੜਦਾ ਹੈ ਉਹ ਮਨੁੱਖ ਹੀ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਸਿਮਰ ਕੇ (ਇਹ ਸਰਧਾ ਬਣਾਂਦੇ ਹਨ ਕਿ ਪਰਮਾਤਮਾ ਸਭ ਵਿਚ ਵਿਆਪਕ ਹੈ) । ਹੇ ਨਾਨਕ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ ਆਤਮਕ ਮੌਤੇ ਨਹੀਂ ਮਰਦਾ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।4। 30।100। ਗੁਰੂ ਨਾਨਕ ਦੇਵ ਜੀ . . . . 33ਗੁਰੂ ਅਮਰਦਾਸ ਜੀ . . . . .31ਗੁਰੂ ਰਾਮਦਾਸ ਜੀ . . . . . . 6ਗੁਰੂ ਅਰਜਨ ਸਾਹਿਬ ਜੀ . . 30. . . . ਜੋੜ . . . . . . . . . 100 | ਸੁਣਿ = ਸੁਣਹੁ। ਭਾਈਹੋ = ਹੇ ਭਰਾਵੋ! ਛੂਟਨੁ = (ਵਿਕਾਰਾਂ ਤੋਂ) ਖ਼ਲਾਸੀ। ਨਾਇ = ਨਾਮ ਦੀ ਰਾਹੀਂ। ਸਚੈ ਨਾਇ = ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ (ਜੁੜ ਕੇ) । ਸਰੇਵਣੇ = ਪੂਜਣੇ। ਆਗੈ = ਪਰਲੋਕ ਵਿਚ। ਮੰਨੀਅਹਿ = ਮੰਨੇ ਜਾਂਦੇ ਹਨ, ਆਦਰ ਪਾਂਦੇ ਹਨ।1। ਸਾਚੀ = ਸਦਾ-ਥਿਰ ਰਹਿਣ ਵਾਲੀ, ਅਟੱਲ, ਸਫਲ। ਸਤਿਗੁਰ ਤੁਠੈ = ਜੇ ਗੁਰੂ ਤਰੁੱਠ ਪਏ। ਅਲਖ = {Al™X} ਅਦ੍ਰਿਸ਼ਟ। ਅਭੇਵ = ਜਿਸ ਦਾ ਭੇਤ ਨਾਹ ਪਾਇਆ ਜਾ ਸਕੇ।1। ਰਹਾਉ। ਵਿਟਹੁ = ਤੋਂ। ਜਿਨਿ = ਜਿਸ ਨੇ। ਸਚੁ = ਸਦਾ-ਥਿਰ। ਅਨਦਿਨੁ = ਹਰ ਰੋਜ਼।2। ਸਾਸਿ = (ਹਰੇਕ) ਸਾਹ ਵਿਚ। ਗਿਰਾਸਿ = (ਹਰੇਕ) ਗਿਰਾਹੀ ਵਿਚ। ਸਾਸਿ ਗਿਰਾਸਿ = ਹਰੇਕ ਸਾਹ ਤੇ ਗਿਰਾਹੀ ਨਾਲ। ਸਫਲ ਮੂਰਤਿ = ਉਹ ਸ਼ਖ਼ਸੀਅਤ ਜੋ ਸਾਰੇ ਫਲ ਦੇਣ ਦੇ ਸਮਰੱਥ ਹੈ। ਤਿਸੁ = ਉਸ (ਗੁਰੂ) ਨੂੰ। ਤਾ = ਤਦੋਂ। ਗੁਣਤਾਸਿ = ਗੁਣਾਂ ਦਾ ਖ਼ਜ਼ਾਨਾ।3। ਪੂਰਬਿ = ਪਹਿਲੇ ਜਨਮ ਵਿਚ। ਸੇਈ = ਉਹੀ ਬੰਦੇ। ਧਿਆਇ = ਧਿਆ ਕੇ, ਸਿਮਰ ਕੇ।4। |
53 | https://www.gurugranthdarpan.net/0053.html | ੴ ਸਤਿਗੁਰ ਪ੍ਰਸਾਦਿ ॥ ਸਿਰੀਰਾਗੁ ਮਹਲਾ ੧ ਘਰੁ ੧ ਅਸਟਪਦੀਆ ॥ ਆਖਿ ਆਖਿ ਮਨੁ ਵਾਵਣਾ ਜਿਉ ਜਿਉ ਜਾਪੈ ਵਾਇ ॥ ਜਿਸ ਨੋ ਵਾਇ ਸੁਣਾਈਐ ਸੋ ਕੇਵਡੁ ਕਿਤੁ ਥਾਇ ॥ ਆਖਣ ਵਾਲੇ ਜੇਤੜੇ ਸਭਿ ਆਖਿ ਰਹੇ ਲਿਵ ਲਾਇ ॥੧॥ ਬਾਬਾ ਅਲਹੁ ਅਗਮ ਅਪਾਰੁ ॥ ਪਾਕੀ ਨਾਈ ਪਾਕ ਥਾਇ ਸਚਾ ਪਰਵਦਿਗਾਰੁ ॥੧॥ ਰਹਾਉ ॥ ਤੇਰਾ ਹੁਕਮੁ ਨ ਜਾਪੀ ਕੇਤੜਾ ਲਿਖਿ ਨ ਜਾਣੈ ਕੋਇ ॥ ਜੇ ਸਉ ਸਾਇਰ ਮੇਲੀਅਹਿ ਤਿਲੁ ਨ ਪੁਜਾਵਹਿ ਰੋਇ ॥ ਕੀਮਤਿ ਕਿਨੈ ਨ ਪਾਈਆ ਸਭਿ ਸੁਣਿ ਸੁਣਿ ਆਖਹਿ ਸੋਇ ॥੨॥ ਪੀਰ ਪੈਕਾਮਰ ਸਾਲਕ ਸਾਦਕ ਸੁਹਦੇ ਅਉਰੁ ਸਹੀਦ ॥ ਸੇਖ ਮਸਾਇਕ ਕਾਜੀ ਮੁਲਾ ਦਰਿ ਦਰਵੇਸ ਰਸੀਦ ॥ ਬਰਕਤਿ ਤਿਨ ਕਉ ਅਗਲੀ ਪੜਦੇ ਰਹਨਿ ਦਰੂਦ ॥੩॥ ਪੁਛਿ ਨ ਸਾਜੇ ਪੁਛਿ ਨ ਢਾਹੇ ਪੁਛਿ ਨ ਦੇਵੈ ਲੇਇ ॥ ਆਪਣੀ ਕੁਦਰਤਿ ਆਪੇ ਜਾਣੈ ਆਪੇ ਕਰਣੁ ਕਰੇਇ ॥ ਸਭਨਾ ਵੇਖੈ ਨਦਰਿ ਕਰਿ ਜੈ ਭਾਵੈ ਤੈ ਦੇਇ ॥੪॥ ਥਾਵਾ ਨਾਵ ਨ ਜਾਣੀਅਹਿ ਨਾਵਾ ਕੇਵਡੁ ਨਾਉ ॥ ਜਿਥੈ ਵਸੈ ਮੇਰਾ ਪਾਤਿਸਾਹੁ ਸੋ ਕੇਵਡੁ ਹੈ ਥਾਉ ॥ ਅੰਬੜਿ ਕੋਇ ਨ ਸਕਈ ਹਉ ਕਿਸ ਨੋ ਪੁਛਣਿ ਜਾਉ ॥੫॥ ਵਰਨਾ ਵਰਨ ਨ ਭਾਵਨੀ ਜੇ ਕਿਸੈ ਵਡਾ ਕਰੇਇ ॥ ਵਡੇ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ ਹੁਕਮਿ ਸਵਾਰੇ ਆਪਣੈ ਚਸਾ ਨ ਢਿਲ ਕਰੇਇ ॥੬॥ ਸਭੁ ਕੋ ਆਖੈ ਬਹੁਤੁ ਬਹੁਤੁ ਲੈਣੈ ਕੈ ਵੀਚਾਰਿ ॥ ਕੇਵਡੁ ਦਾਤਾ ਆਖੀਐ ਦੇ ਕੈ ਰਹਿਆ ਸੁਮਾਰਿ ॥ ਨਾਨਕ ਤੋਟਿ ਨ ਆਵਈ ਤੇਰੇ ਜੁਗਹ ਜੁਗਹ ਭੰਡਾਰ ॥੭॥੧॥{ਪੰਨਾ 53} | ਹੇ ਭਾਈ! ਪਰਮਾਤਮਾ ਦੇ ਗੁਣਾਂ ਤਕ ਪਹੁੰਚ ਨਹੀਂ ਹੋ ਸਕਦੀ, ਉਸ ਦੇ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ। ਉਸ ਦੀ ਵਡਿਆਈ ਪਵਿਤ੍ਰ ਹੈ, ਉਹ ਪਵਿਤ੍ਰ ਅਸਥਾਨ ਤੇ (ਸੋਭ ਰਿਹਾ) ਹੈ। ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ (ਸਭ ਜੀਵਾਂ ਦਾ) ਪਾਲਣ ਵਾਲਾ ਹੈ।1। ਜਿਉਂ ਜਿਉਂ ਕਿਸੇ ਜੀਵ ਨੂੰ (ਪ੍ਰਭੂ ਦੇ ਗੁਣ) ਬੋਲਣ ਦੀ ਸਮਝ ਪੈਂਦੀ ਹੈ (ਤਿਉਂ ਤਿਉਂ ਇਹ ਸਮਝ ਭੀ ਆਉਂਦੀ ਜਾਂਦੀ ਹੈ ਕਿ ਉਸ ਦੇ ਗੁਣ) ਬਿਆਨ ਕਰ ਕਰ ਕੇ ਮਨ ਨੂੰ ਖਪਾਣਾ ਹੀ ਹੈ। ਜਿਸ ਪ੍ਰਭੂ ਨੂੰ ਬੋਲ ਕੇ ਸੁਣਾਈਦਾ ਹੈ (ਭਾਵ, ਜਿਸ ਪ੍ਰਭੂ ਦੇ ਗੁਣਾਂ ਬਾਰੇ ਬੋਲ ਕੇ ਹੋਰਨਾਂ ਨੂੰ ਦੱਸੀਦਾ ਹੈ, ਉਸ ਦੀ ਬਾਬਤ ਇਹ ਤਾਂ ਪਤਾ ਹੀ ਨਹੀਂ ਲੱਗਦਾ ਕਿ) ਉਹ ਕੇਡਾ ਵੱਡਾ ਹੈ ਤੇ ਕਿਸ ਥਾਂ ਤੇ (ਨਿਵਾਸ ਰੱਖਦਾ) ਹੈ। ਉਹ ਸਾਰੇ ਬਿਆਨ ਕਰਦੇ ਥੱਕ ਜਾਂਦੇ ਹਨ, (ਗੁਣਾਂ ਵਿਚ) ਸੁਰਤਿ ਜੋੜਦੇ ਰਹਿ ਜਾਂਦੇ ਹਨ।1। ਹੇ ਪ੍ਰਭੂ! ਕਿਸੇ ਨੂੰ ਭੀ ਇਹ ਸਮਝ ਨਹੀਂ ਪਈ, ਕਿ ਤੇਰਾ ਹੁਕਮ ਕਿਤਨਾ ਅਟੱਲ ਹੈ, ਕੋਈ ਭੀ ਤੇਰੇ ਹੁਕਮ ਨੂੰ ਬਿਆਨ ਨਹੀਂ ਕਰ ਸਕਦਾ। ਜੇ ਸੌ ਕਵੀ ਭੀ ਇਕੱਠੇ ਕਰ ਲਏ ਜਾਣ, ਤਾਂ ਭੀ ਉਹ ਬਿਆਨ ਕਰਨ ਦਾ ਵਿਅਰਥ ਜਤਨ ਕਰ ਕੇ ਤੇਰੇ ਗੁਣਾਂ ਦੇ ਇਕ ਤਿਲ ਮਾਤ੍ਰ ਤਕ ਨਹੀਂ ਪਹੁੰਚ ਸਕਦੇ। ਕਿਸੇ ਭੀ ਜੀਵ ਨੇ ਤੇਰਾ ਮੁੱਲ ਨਹੀਂ ਪਾਇਆ, ਸਾਰੇ ਜੀਵ ਤੇਰੀ ਬਾਬਤ (ਦੂਜਿਆਂ ਤੋਂ) ਸੁਣ ਸੁਣ ਕੇ ਹੀ ਆਖ ਦੇਂਦੇ ਹਨ।2। (ਦੁਨੀਆ ਤੇ) ਅਨੇਕਾਂ ਪੀਰ ਪੈਗ਼ੰਬਰ, ਹੋਰਨਾਂ ਨੂੰ ਜੀਵਨ-ਰਾਹ ਦੱਸਣ ਵਾਲੇ, ਅਨੇਕਾਂ, ਸ਼ੇਖ਼, ਕਾਜ਼ੀ, ਮੁੱਲਾਂ ਅਤੇ ਤੇਰੇ ਦਰਵਾਜ਼ੇ ਤਕ ਪਹੁੰਚੇ ਹੋਏ ਦਰਵੇਸ਼ ਆਏ (ਕਿਸੇ ਨੇ, ਹੇ ਪ੍ਰਭੂ! ਤੇਰੇ ਗੁਣਾਂ ਦਾ ਅੰਤ ਨ ਲੱਭਾ, ਹਾਂ ਸਿਰਫ਼) ਉਹਨਾਂ ਨੂੰ ਬਹੁਤ ਬਰਕਤਿ ਮਿਲੀ (ਉਹਨਾਂ ਦੇ ਹੀ ਭਾਗ ਜਾਗੇ) ਜੋ (ਤੇਰੇ ਦਰ ਤੇ) ਦੁਆ (ਅਰਜ਼ੋਈ) ਕਰਦੇ ਰਹਿੰਦੇ ਹਨ।3। ਪ੍ਰਭੂ ਇਹ ਜਗਤ ਨਾਹ ਕਿਸੇ ਪਾਸੋਂ ਸਲਾਹ ਲੈ ਕੇ ਬਣਾਂਦਾ ਹੈ ਨਾਹ ਹੀ ਪੁੱਛ ਕੇ ਨਾਸ ਕਰਦਾ ਹੈ, ਨਾਹ ਹੀ ਕਿਸੇ ਦੀ ਸਲਾਹ ਨਾਲ ਸਰੀਰ ਵਿਚ ਜਿੰਦ ਪਾਂਦਾ ਹੈ ਨਾਹ ਕੱਢਦਾ ਹੈ। ਪਰਮਾਤਮਾ ਆਪਣੀ ਕੁਦਰਤਿ ਆਪ ਹੀ ਜਾਣਦਾ ਹੈ, ਆਪ ਹੀ ਇਹ ਜਗਤ-ਰਚਨਾ ਰਚਦਾ ਹੈ। ਮਿਹਰ ਦੀ ਨਿਗਾਹ ਕਰ ਕੇ ਸਭ ਜੀਵਾਂ ਦੀ ਸੰਭਾਲ ਆਪ ਹੀ ਕਰਦਾ ਹੈ, ਜੋ ਉਸ ਨੂੰ ਭਾਉਂਦਾ ਹੈ ਉਸ ਨੂੰ (ਆਪਣੇ ਗੁਣਾਂ ਦੀ ਕਦਰ) ਬਖ਼ਸ਼ਦਾ ਹੈ।4। (ਬੇਅੰਤ ਪੁਰੀਆਂ ਧਰਤੀਆਂ ਆਦਿਕ ਹਨ। ਇਤਨੀ ਬੇਅੰਤ ਰਚਨਾ ਹੈ ਕਿ) ਸਭ ਥਾਵਾਂ ਦੇ (ਪਦਾਰਥਾਂ ਦੇ) ਨਾਮ ਜਾਣੇ ਨਹੀਂ ਜਾ ਸਕਦੇ। ਬੇਅੰਤ ਨਾਮਾਂ ਵਿਚੋਂ ਉਹ ਕੇਹੜਾ ਨਾਮ ਹੋ ਸਕਦਾ ਹੈ ਜੋ ਇਤਨਾ ਵੱਡਾ ਹੋਵੇ ਕਿ ਪਰਮਾਤਮਾ ਦੇ ਅਸਲ ਵਡੱਪਣ ਨੂੰ ਬਿਆਨ ਕਰ ਸਕੇ? = ਇਹ ਹੱਲ ਕੋਈ ਨਹੀਂ ਦੱਸ ਸਕਦਾ। ਇਹ ਭੀ ਨਹੀਂ ਦੱਸਿਆ ਜਾ ਸਕਦਾ ਕਿ ਜਿੱਥੇ ਸ੍ਰਿਸ਼ਟੀ ਦਾ ਪਾਤਿਸ਼ਾਹ ਪ੍ਰਭੂ ਵੱਸਦਾ ਹੈ ਉਹ ਥਾਂ ਕੇਡਾ ਵੱਡਾ ਹੈ। ਕਿਸੇ ਪਾਸੋਂ ਭੀ ਇਹ ਪੁੱਛ ਪੁੱਛੀ ਨਹੀਂ ਜਾ ਸਕਦੀ, ਕਿਉਂਕਿ ਕੋਈ ਜੀਵ ਉਸ ਅਵਸਥਾ ਤੇ ਪਹੁੰਚ ਨਹੀਂ ਸਕਦਾ (ਜਿੱਥੋਂ ਉਹ ਪਰਮਾਤਮਾ ਦੀ ਬਜ਼ੁਰਗੀ ਸਹੀ ਸਹੀ ਦੱਸ ਸਕੇ) ।5। (ਇਹ ਭੀ ਨਹੀਂ ਕਿਹਾ ਜਾ ਸਕਦਾ ਕਿ) ਪਰਮਾਤਮਾ ਨੂੰ ਫਲਾਣੀ ਉੱਚੀ ਜਾਂ ਨੀਵੀਂ ਜਾਤਿ ਭਾਉਂਦੀ ਹੈ ਜਾਂ ਨਹੀਂ ਭਾਉਂਦੀ ਤੇ ਇਸ ਤਰ੍ਹਾਂ ਉਹ ਕਿਸੇ ਇੱਕ ਜਾਤਿ ਨੂੰ ਉੱਚਾ ਕਰ ਦੇਂਦਾ ਹੈ। ਸਭ ਵਡਿਆਈਆਂ ਵੱਡੇ ਪ੍ਰਭੂ ਦੇ ਆਪਣੇ ਹੱਥ ਵਿਚ ਹਨ। ਜੇਹੜਾ ਜੀਵ ਉਸ ਨੂੰ ਚੰਗਾ ਲੱਗਦਾ ਹੈ ਉਸ ਨੂੰ ਵਡਿਆਈ ਬਖ਼ਸ਼ ਦੇਂਦਾ ਹੈ। ਆਪਣੀ ਰਜ਼ਾ ਵਿਚ ਹੀ ਉਹ ਜੀਵ ਦੇ ਜੀਵਨ ਨੂੰ ਸੰਵਾਰ ਦੇਂਦਾ ਹੈ, ਰਤਾ ਭਰ ਭੀ ਢਿੱਲ ਨਹੀਂ ਕਰਦਾ।6। ਪਰਮਾਤਮਾ ਤੋਂ ਦਾਤਾਂ ਲੈਣ ਦੇ ਖ਼ਿਆਲ ਨਾਲ ਹਰੇਕ ਜੀਵ ਬਹੁਤੀ ਮੰਗ ਮੰਗਦਾ ਹੈ। ਇਹ ਦੱਸਿਆ ਹੀ ਨਹੀਂ ਜਾ ਸਕਦਾ ਕਿ ਪਰਮਾਤਮਾ ਕਿਤਨਾ ਵੱਡਾ ਦਾਤਾ ਹੈ। ਉਹ ਦਾਤਾਂ ਦੇ ਰਿਹਾ ਹੈ, ਪਰ ਦਾਤਾਂ ਗਿਣਤੀ ਤੋਂ ਪਰੇ ਹਨ। ਹੇ ਨਾਨਕ! (ਆਖ– ਹੇ ਪ੍ਰਭੂ!) ਤੇਰੇ ਖ਼ਜ਼ਾਨੇ ਸਦਾ ਹੀ ਭਰੇ ਰਹਿੰਦੇ ਹਨ, ਇਹਨਾਂ ਵਿਚ ਕਦੇ ਭੀ ਘਾਟ ਨਹੀਂ ਪੈ ਸਕਦੀ।7।1। | ਅਸਟਪਦੀ = {ਅਸਟ = ਅੱਠ। ਪਦ = ਬੰਦ} ਅੱਠ ਬੰਦਾਂ ਵਾਲੀ। ਆਖਿ = ਆਖ ਕੇ, ਬਿਆਨ ਕਰ ਕੇ। ਵਾਵਣਾ = ਖਪਾਣਾ, ਖ਼ੁਆਰ ਕਰਨਾ। ਜਾਪੈ = ਜਾਪਦਾ ਹੈ, ਸਮਝ ਪੈਂਦੀ ਹੈ। ਵਾਇ ਜਾਪੈ = ਬੋਲਣ ਦੀ ਸਮਝ ਪੈਂਦੀ ਹੈ। ਵਾਇ = ਬੋਲ ਕੇ। ਕਿਤੁ = ਕਿਸ ਵਿਚ? ਥਾਇ = ਥਾਂ ਵਿਚ। ਕਿਤੁ ਥਾਇ = ਕਿਸ ਥਾਂ ਵਿਚ? ਕਿਸ ਅਸਥਾਨ ਤੇ? ਸਭਿ = ਸਾਰੇ। ਰਹੇ = ਰਹਿ ਗਏ, ਥੱਕ ਗਏ। ਲਿਵ ਲਾਇ = ਸੁਰਤਿ ਜੋੜ ਕੇ।1। ਬਾਬਾ = ਹੇ ਭਾਈ! ਅਲਹੁ = ਅੱਲਾ, ਰੱਬ, ਪਰਮਾਤਮਾ। ਅਗਮ = ਅਪਹੁੰਚ, ਜਿਸ ਤਕ ਪਹੁੰਚ ਨ ਹੋ ਸਕੇ, ਜਿਸ ਨੂੰ ਸਮਝਿਆ ਨ ਜਾ ਸਕੇ। ਅਪਾਰੁ = ਜਿਸ ਦੇ ਗੁਣਾਂ ਦਾ ਪਾਰ ਨ ਪਾਇਆ ਜਾ ਸਕੇ। ਪਾਕੀ = ਪਵਿਤ੍ਰ। ਨਾਈ = ਵਡਿਆਈ {ਨੋਟ: ਲਫ਼ਜ਼ 'ਨਾਈ' ਅਰਬੀ ਲਫ਼ਜ਼ 'Ônw' ਹੈ। ਇਸ ਦਾ ਅਰਥ ਹੈ 'ਵਡਿਆਈ, ਸਿਫ਼ਤਿ' ਪੰਜਾਬੀ ਵਿਚ ਇਸ ਦੇ ਦੋ ਰੂਪ ਹਨ– 'ਅਸਨਾਈ' ਅਤੇ 'ਨਾਈ'। ਜਿਵੇਂ ਸੰਸਕ੍ਰਿਤ ਲਫ਼ਜ਼ 'ÔQwn' ਤੋਂ ਪੰਜਾਬੀ ਵਿਚ ਦੋ ਰੂਪ = ਥਾਨ ਅਤੇ ਅਸਥਾਨ}। ਥਾਇ = ਥਾਂ ਵਿਚ, ਅਸਥਾਨ ਤੇ। ਪਰਵਿਦਗਾਰੁ = (ਸਭ) ਨੂੰ ਪਾਲਣ ਵਾਲਾ ਪਰਮਾਤਮਾ।1। ਰਹਾਉ। ਨ ਜਾਪੀ = ਸਮਝ ਵਿਚ ਨਹੀਂ ਆਉਂਦਾ। ਕੇਤੜਾ = ਕੇਡਾ (ਅਟੱਲ) ? ਲਿਖਿ ਨ ਜਾਣੈ = ਬਿਆਨ ਨਹੀਂ ਕਰ ਸਕਦਾ। ਸਾਇਰ = ਸ਼ਾਇਰ, ਕਵੀ। ਮੇਲੀਅਹਿ = ਇਕੱਠੇ ਕੀਤੇ ਜਾਣ। ਰੋਇ = ਖਪ ਕੇ, ਬਿਆਨ ਕਰਨ ਦਾ ਵਿਅਰਥ ਜਤਨ ਕਰ ਕੇ। ਪੁਜਾਵਹਿ = ਅੱਪੜਦੇ। ਕਿਨੈ = ਕਿਸੇ ਨੇ ਭੀ। ਸੋਇ = ਖ਼ਬਰ।2। ਪੈਕਾਮਰ = ਪੈਗ਼ੰਬਰ। ਸਾਲਕ = ਰਸਤਾ ਵਿਖਾਣ ਵਾਲੇ। ਸਾਦਕ = ਸਿਦਕ ਵਾਲੇ। ਸੁਹਦੇ = ਸ਼ੁਹਦੇ, ਮਸਤ ਫ਼ਕੀਰ। ਮਸਾਇਕ = ਅਨੇਕਾਂ ਸ਼ੇਖ਼। ਦਰਿ = (ਪ੍ਰਭੂ ਦੇ) ਦਰ ਤੇ। ਰਸੀਦ = ਪਹੁੰਚੇ ਹੋਏ। ਅਗਲੀ = ਬਹੁਤ। ਦਰੂਦ = ਨਿਮਾਜ਼ ਤੋਂ ਪਿਛੋਂ ਦੀ ਦੁਆ।3। ਕਰੁਣ = ਸ੍ਰਿਸ਼ਟੀ। ਨਦਰਿ = ਮਿਹਰ ਦੀ ਨਿਗਾਹ। ਜੈ = ਜੋ ਉਸ ਨੂੰ। ਤੈ = ਤਿਸ ਨੂੰ।4। ਥਾਵਾ ਨਾਵ = ਅਨੇਕਾਂ ਥਾਵਾਂ ਦੇ ਨਾਮ {ਲਫ਼ਜ਼ 'ਨਾਉ' ਤੋਂ ਬਹੁ-ਵਚਨ 'ਨਾਵ'} ਕੇਵਡੁ = ਕਿਤਨਾ ਵੱਡਾ? ਅੰਬੜਿ ਨ ਸਕਈ = ਪਹੁੰਚ ਨਹੀਂ ਸਕਦਾ।5। ਵਰਨਾਵਰਨ = ਵਰਨ ਅਵਰਨ, ਉੱਚੀਆਂ ਤੇ ਨੀਵੀਆਂ ਜਾਤਾਂ। ਕਿਸੈ = ਕਿਸੇ ਖ਼ਾਸ ਜਾਤਿ ਨੂੰ। ਹੁਕਮਿ = ਹੁਕਮ ਵਿਚ। ਚਸਾ = ਰਤਾ ਭਰ ਸਮਾ ਭੀ।6। ਸਭੁ ਕੋ = ਹਰੇਕ ਜੀਵ। ਵੀਚਾਰਿ = ਵਿਚਾਰ ਨਾਲ, ਖ਼ਿਆਲ ਨਾਲ। ਲੈਣੈ ਕੈ ਵੀਚਾਰਿ = ਪ੍ਰਭੂ ਤੋਂ ਲੈਣ ਦੇ ਖ਼ਿਆਲ ਨਾਲ। ਸੁਮਾਰਿ = ਸ਼ੁਮਾਰ ਤੋਂ, ਗਿਣਤੀ ਤੋਂ। ਭੰਡਾਰ = ਖ਼ਜ਼ਾਨੇ।7। |
54 | https://www.gurugranthdarpan.net/0054.html | ਮਹਲਾ ੧ ॥ ਸਭੇ ਕੰਤ ਮਹੇਲੀਆ ਸਗਲੀਆ ਕਰਹਿ ਸੀਗਾਰੁ ॥ ਗਣਤ ਗਣਾਵਣਿ ਆਈਆ ਸੂਹਾ ਵੇਸੁ ਵਿਕਾਰੁ ॥ ਪਾਖੰਡਿ ਪ੍ਰੇਮੁ ਨ ਪਾਈਐ ਖੋਟਾ ਪਾਜੁ ਖੁਆਰੁ ॥੧॥ ਹਰਿ ਜੀਉ ਇਉ ਪਿਰੁ ਰਾਵੈ ਨਾਰਿ ॥ ਤੁਧੁ ਭਾਵਨਿ ਸੋਹਾਗਣੀ ਅਪਣੀ ਕਿਰਪਾ ਲੈਹਿ ਸਵਾਰਿ ॥੧॥ ਰਹਾਉ ॥ ਗੁਰ ਸਬਦੀ ਸੀਗਾਰੀਆ ਤਨੁ ਮਨੁ ਪਿਰ ਕੈ ਪਾਸਿ ॥ ਦੁਇ ਕਰ ਜੋੜਿ ਖੜੀ ਤਕੈ ਸਚੁ ਕਹੈ ਅਰਦਾਸਿ ॥ ਲਾਲਿ ਰਤੀ ਸਚ ਭੈ ਵਸੀ ਭਾਇ ਰਤੀ ਰੰਗਿ ਰਾਸਿ ॥੨॥ ਪ੍ਰਿਅ ਕੀ ਚੇਰੀ ਕਾਂਢੀਐ ਲਾਲੀ ਮਾਨੈ ਨਾਉ ॥ ਸਾਚੀ ਪ੍ਰੀਤਿ ਨ ਤੁਟਈ ਸਾਚੇ ਮੇਲਿ ਮਿਲਾਉ ॥ ਸਬਦਿ ਰਤੀ ਮਨੁ ਵੇਧਿਆ ਹਉ ਸਦ ਬਲਿਹਾਰੈ ਜਾਉ ॥੩॥ ਸਾ ਧਨ ਰੰਡ ਨ ਬੈਸਈ ਜੇ ਸਤਿਗੁਰ ਮਾਹਿ ਸਮਾਇ ॥ ਪਿਰੁ ਰੀਸਾਲੂ ਨਉਤਨੋ ਸਾਚਉ ਮਰੈ ਨ ਜਾਇ ॥ ਨਿਤ ਰਵੈ ਸੋਹਾਗਣੀ ਸਾਚੀ ਨਦਰਿ ਰਜਾਇ ॥੪॥ ਸਾਚੁ ਧੜੀ ਧਨ ਮਾਡੀਐ ਕਾਪੜੁ ਪ੍ਰੇਮ ਸੀਗਾਰੁ ॥ ਚੰਦਨੁ ਚੀਤਿ ਵਸਾਇਆ ਮੰਦਰੁ ਦਸਵਾ ਦੁਆਰੁ ॥ ਦੀਪਕੁ ਸਬਦਿ ਵਿਗਾਸਿਆ ਰਾਮ ਨਾਮੁ ਉਰ ਹਾਰੁ ॥੫॥ ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ ॥ ਸੋਭਾ ਸੁਰਤਿ ਸੁਹਾਵਣੀ ਸਾਚੈ ਪ੍ਰੇਮਿ ਅਪਾਰ ॥ ਬਿਨੁ ਪਿਰ ਪੁਰਖੁ ਨ ਜਾਣਈ ਸਾਚੇ ਗੁਰ ਕੈ ਹੇਤਿ ਪਿਆਰਿ ॥੬॥ ਨਿਸਿ ਅੰਧਿਆਰੀ ਸੁਤੀਏ ਕਿਉ ਪਿਰ ਬਿਨੁ ਰੈਣਿ ਵਿਹਾਇ ॥ ਅੰਕੁ ਜਲਉ ਤਨੁ ਜਾਲੀਅਉ ਮਨੁ ਧਨੁ ਜਲਿ ਬਲਿ ਜਾਇ ॥ ਜਾ ਧਨ ਕੰਤਿ ਨ ਰਾਵੀਆ ਤਾ ਬਿਰਥਾ ਜੋਬਨੁ ਜਾਇ ॥੭॥ ਸੇਜੈ ਕੰਤ ਮਹੇਲੜੀ ਸੂਤੀ ਬੂਝ ਨ ਪਾਇ ॥ ਹਉ ਸੁਤੀ ਪਿਰੁ ਜਾਗਣਾ ਕਿਸ ਕਉ ਪੂਛਉ ਜਾਇ ॥ ਸਤਿਗੁਰਿ ਮੇਲੀ ਭੈ ਵਸੀ ਨਾਨਕ ਪ੍ਰੇਮੁ ਸਖਾਇ ॥੮॥੨॥{ਪੰਨਾ 54} | ਹੇ ਪ੍ਰਭੂ ਜੀ! ਉਹੀ ਜੀਵ-ਇਸਤ੍ਰੀਆਂ ਸੁਹਾਗ-ਭਾਗ ਵਾਲੀਆਂ ਹਨ ਜੋ ਤੈਨੂੰ ਚੰਗੀਆਂ ਲੱਗਦੀਆਂ ਹਨ, ਜਿਨ੍ਹਾਂ ਨੂੰ ਆਪਣੀ ਮਿਹਰ ਨਾਲ ਤੂੰ ਆਪ ਸੁਚੱਜੀਆਂ ਬਣਾ ਲੈਂਦਾ ਹੈਂ = ਇਹ ਸਰਧਾ ਧਾਰਿਆਂ ਪ੍ਰਭੂ-ਪਤੀ ਜੀਵ-ਇਸਤ੍ਰੀ ਨੂੰ ਪਿਆਰ ਕਰਦਾ ਹੈ।1। ਰਹਾਉ। ਸਾਰੀਆਂ ਜੀਵ-ਇਸਤ੍ਰੀਆਂ ਪ੍ਰਭੂ-ਖਸਮ ਦੀਆਂ ਹੀ ਹਨ, ਸਾਰੀਆਂ ਹੀ (ਉਸ ਖਸਮ-ਪ੍ਰਭੂ ਨੂੰ ਪ੍ਰਸੰਨ ਕਰਨ ਲਈ) ਸਿੰਗਾਰ ਕਰਦੀਆਂ ਹਨ, ਪਰ ਜੇਹੜੀਆਂ ਆਪਣੇ ਸਿੰਗਾਰ ਦਾ ਵਿਖਾਵਾ-ਮਾਣ ਕਰਦੀਆਂ ਹਨ, ਉਹਨਾਂ ਦਾ ਗੂੜ੍ਹਾ ਲਾਲ ਪਹਿਰਾਵਾ (ਭੀ) ਵਿਕਾਰ (ਹੀ) ਪੈਦਾ ਕਰਦਾ ਹੈ, ਕਿਉਂਕਿ ਵਿਖਾਵਾ ਕੀਤਿਆਂ ਪ੍ਰਭੂ ਦਾ ਪਿਆਰ ਨਹੀਂ ਮਿਲਦਾ, (ਅੰਦਰ ਖੋਟ ਹੋਵੇ ਤੇ ਬਾਹਰ ਪ੍ਰੇਮ ਦਾ ਵਿਖਾਵਾ ਹੋਵੇ) ਇਹ ਖੋਟਾ ਵਿਖਾਵਾ ਖ਼ੁਆਰ ਹੀ ਕਰਦਾ ਹੈ।1। ਪਰ ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਜੀਵਨ ਨੂੰ) ਸੰਵਾਰਦੀ ਹੈ, ਜਿਸ ਦਾ ਸਰੀਰ ਖਸਮ-ਪ੍ਰਭੂ ਦੇ ਹਵਾਲੇ ਹੈ ਜਿਸ ਦਾ ਮਨ ਖਸਮ-ਪ੍ਰਭੂ ਦੇ ਹਵਾਲੇ ਹੈ (ਭਾਵ, ਜਿਸ ਦਾ ਮਨ ਤੇ ਜਿਸ ਦੇ ਗਿਆਨ-ਇੰਦਰੇ ਪ੍ਰਭੂ ਦੀ ਯਾਦ ਤੋਂ ਲਾਂਭੇ ਕੁਰਾਹੇ ਨਹੀਂ ਜਾਂਦੇ) , ਜੇਹੜੀ ਦੋਵੇਂ ਹੱਥ ਜੋੜ ਕੇ ਪੂਰੀ ਸਰਧਾ ਨਾਲ (ਪ੍ਰਭੂ-ਪਤੀ ਦਾ ਆਸਰਾ ਹੀ) ਤੱਕਦੀ ਹੈ, ਜੇਹੜੀ ਸਦਾ-ਥਿਰ ਪ੍ਰਭੂ ਨੂੰ ਹੀ ਯਾਦ ਕਰਦੀ ਹੈ ਤੇ ਉਸ ਦੇ ਦਰ ਤੇ ਅਰਜ਼ੋਈਆਂ ਕਰਦੀ ਹੈ, ਉਹ ਪ੍ਰਭੂ-ਪ੍ਰੀਤਮ (ਦੇ ਪਿਆਰ) ਵਿਚ ਰੰਗੀ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਦੇ ਡਰ-ਅਦਬ ਵਿਚ ਟਿਕੀ ਰਹਿੰਦੀ ਹੈ, ਉਹ ਪ੍ਰਭੂ ਦੇ ਪ੍ਰੇਮ ਵਿਚ ਰੱਤੀ ਰਹਿੰਦੀ ਹੈ, ਤੇ ਉਸ ਦੇ ਰੰਗ ਵਿਚ ਰਸੀ ਰਹਿੰਦੀ ਹੈ।2। ਜੇਹੜੀ (ਪ੍ਰਭੂ-ਚਰਨਾਂ ਦੀ) ਸੇਵਕਾ ਪ੍ਰਭੂ ਦਾ ਨਾਮ ਹੀ ਮੰਨਦੀ ਹੈ (ਪ੍ਰਭੂ ਦੇ ਨਾਮ ਨੂੰ ਹੀ ਆਪਣੀ ਜ਼ਿੰਦਗੀ ਦਾ ਆਸਰਾ ਬਣਾਂਦੀ ਹੈ) ਉਹ ਪ੍ਰਭੂ-ਪਤੀ ਦੀ ਦਾਸੀ ਆਖੀ ਜਾਂਦੀ ਹੈ, ਪ੍ਰਭੂ ਨਾਲ ਉਸ ਦੀ ਪ੍ਰੀਤਿ ਸਦਾ ਕਾਇਮ ਰਹਿੰਦੀ ਹੈ, ਕਦੇ ਟੁੱਟਦੀ ਨਹੀਂ, ਸਦਾ-ਥਿਰ ਪ੍ਰਭੂ ਦੀ ਸੰਗਤਿ ਵਿਚ (ਚਰਨਾਂ ਵਿਚ) ਉਸ ਦਾ ਮਿਲਾਪ ਬਣਿਆ ਰਹਿੰਦਾ ਹੈ, ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਉਹ ਰੰਗੀ ਰਹਿੰਦੀ ਹੈ, ਉਸ ਦਾ ਮਨ ਪ੍ਰੋਤਾ ਰਹਿੰਦਾ ਹੈ। ਮੈਂ ਅਜੇਹੀ ਜੀਵ-ਇਸਤ੍ਰੀ ਤੋਂ ਕੁਰਬਾਨ ਹਾਂ।3। ਜੇ ਜੀਵ-ਇਸਤ੍ਰੀ ਗੁਰੂ (ਦੇ ਸ਼ਬਦ) ਵਿਚ ਸੁਰਤਿ ਜੋੜੀ ਰੱਖੇ, ਤਾਂ ਉਹ ਕਦੇ ਰੰਡੀ (ਹੋ ਕੇ) ਨਹੀਂ ਬੈਠਦੀ (ਭਾਵ, ਖਸਮ ਸਾਈਂ ਦਾ ਹੱਥ ਸਦਾ ਉਸ ਦੇ ਸਿਰ ਉੱਤੇ ਟਿਕਿਆ ਰਹਿੰਦਾ ਹੈ, ਫਿਰ ਉਹ) ਖਸਮ (ਭੀ ਐਸਾ ਹੈ ਜੋ) ਆਨੰਦ ਦਾ ਸੋਮਾ ਹੈ (ਜਿਸ ਦਾ ਪਿਆਰ ਨਿੱਤ) ਨਵਾਂ (ਹੈ, ਜੋ) ਸਦਾ ਕਾਇਮ ਰਹਿਣ ਵਾਲਾ (ਹੈ, ਜੋ) ਮਰਦਾ ਹੈ ਨਾਹ ਜੰਮਦਾ ਹੈ, ਉਹ ਆਪਣੀ ਸਦਾ-ਥਿਰ ਮਿਹਰ ਦੀ ਨਜ਼ਰ ਨਾਲ ਆਪਣੀ ਰਜ਼ਾ ਅਨੁਸਾਰ ਸਦਾ ਉਸ ਸੋਹਾਗਣ ਜੀਵ-ਇਸਤ੍ਰੀ ਨੂੰ ਪਿਆਰ ਕਰਦਾ ਹੈ।4। ਜੇਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ ਆਪਣੇ ਹਿਰਦੇ ਵਿਚ ਟਿਕਾਂਦੀ ਹੈ, ਇਹ, ਮਾਨੋ, ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰਨ ਲਈ) ਕੇਸਾਂ ਦੀਆਂ ਪੱਟੀਆਂ ਸੰਵਾਰਦੀ ਹੈ, ਪ੍ਰਭੂ ਦੇ ਪਿਆਰ ਨੂੰ (ਸੋਹਣਾ) ਕੱਪੜਾ ਤੇ (ਗਹਿਣਿਆਂ ਦਾ) ਸਿੰਗਾਰ ਬਣਾਂਦੀ ਹੈ, ਜਿਸ ਨੇ ਪ੍ਰਭੂ ਨੂੰ ਆਪਣੇ ਚਿੱਤ ਵਿਚ ਵਸਾਇਆ ਹੈ (ਤੇ, ਇਹ, ਮਾਨੋ, ਉਸ ਨੇ ਮੱਥੇ ਉਤੇ) ਚੰਦਨ (ਦਾ ਟਿੱਕਾ ਲਾਇਆ) ਹੈ, ਜਿਸ ਨੇ ਆਪਣੇ ਦਸਵੇਂ ਦੁਆਰ (ਦਿਮਾਗ਼, ਚਿੱਤ-ਆਕਾਸ਼) ਨੂੰ (ਪਤੀ-ਪ੍ਰਭੂ ਦੇ ਰਹਿਣ ਲਈ) ਸੋਹਣਾ ਘਰ ਬਣਾਇਆ ਹੈ, ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਹਿਰਦੇ ਨੂੰ) ਹੁਲਾਰੇ ਵਿਚ ਲਿਆਂਦਾ ਹੈ (ਤੇ, ਇਹ, ਮਾਨੋ, ਉਸ ਨੇ ਹਿਰਦੇ ਵਿਚ) ਦੀਵਾ (ਜਗਾਇਆ ਹੈ) , ਜਿਸ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਗਲ ਦਾ ਹਾਰ ਬਣਾ ਲਿਆ ਹੈ।5। ਜਿਸ ਨੇ ਆਪਣੇ ਮੱਥੇ ਉਤੇ ਪ੍ਰਭੂ ਦੇ ਪਿਆਰ ਦਾ ਜੜਾਊ ਟਿੱਕਾ ਲਾਇਆ ਹੋਇਆ ਹੈ, ਜਿਸ ਨੇ ਸਦਾ-ਥਿਰ ਰਹਿਣ ਵਾਲੇ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਆਪਣੀ ਸੁਰਤਿ (ਜੋੜ ਕੇ) ਸੋਹਣੀ ਬਣਾ ਲਈ ਹੈ (ਤੇ, ਇਸੇ ਨੂੰ ਉਹ ਆਪਣੀ) ਸੋਭਾ (ਸਮਝਦੀ ਹੈ) , ਉਹ ਜੀਵ-ਇਸਤ੍ਰੀ ਹੋਰ ਜੀਵ-ਇਸਤ੍ਰੀਆਂ ਵਿਚ (ਮੰਨੀ ਪ੍ਰਮੰਨੀ) ਸੋਹਣੀ ਹੈ, ਉਹ ਆਪਣੇ ਗੁਰੂ ਦੇ ਸ਼ਬਦ ਦੇ ਪ੍ਰੇਮ ਪਿਆਰ ਵਿਚ ਰਹਿ ਕੇ ਸਦਾ-ਥਿਰ ਸਰਬ-ਵਿਆਪਕ ਪ੍ਰਭੂ ਪਤੀ ਤੋਂ ਬਿਨਾ ਹੋਰ ਕਿਸੇ ਨਾਲ ਜਾਣ-ਪਛਾਣ ਨਹੀਂ ਪਾਂਦੀ।6। ਮਾਇਆ ਦੇ ਮੋਹ ਦੀ ਕਾਲੀ-ਬੋਲੀ ਰਾਤ ਵਿਚ ਸੁੱਤੀ ਪਈ ਜੀਵ-ਇਸਤ੍ਰੀਏ! ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਜ਼ਿੰਦਗੀ ਦੀ ਰਾਤ ਸੌਖੀ ਨਹੀਂ ਲੰਘ ਸਕਦੀ। ਸੜ ਜਾਏ ਉਹ ਹਿਰਦਾ ਤੇ ਉਹ ਸਰੀਰ (ਜਿਸ ਵਿਚ ਪ੍ਰਭੂ ਦੀ ਯਾਦ ਨਹੀਂ) । ਪ੍ਰਭੂ ਦੀ ਯਾਦ ਤੋਂ ਬਿਨਾ ਮਨ (ਵਿਕਾਰਾਂ ਵਿਚ) ਸੜ ਬਲ ਜਾਂਦਾ ਹੈ, ਮਾਇਆ-ਧਨ ਭੀ ਵਿਅਰਥ ਹੀ ਜਾਂਦਾ ਹੈ। ਜੇ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਪਿਆਰ ਨਹੀਂ ਕੀਤਾ, ਤਾਂ ਉਸ ਦੀ ਜਵਾਨੀ ਵਿਅਰਥ ਹੀ ਚਲੀ ਜਾਂਦੀ ਹੈ।7। ਭਾਗ-ਹੀਣ ਜੀਵ-ਇਸਤ੍ਰੀ ਖਸਮ-ਪ੍ਰਭੂ ਦੀ ਸੇਜ ਉਤੇ ਸੁੱਤੀ ਪਈ ਹੈ, ਪਰ ਇਸ ਨੂੰ ਸਮਝ ਨਹੀਂ (ਹਿਰਦੇ-ਸੇਜ ਉੱਤੇ ਜੀਵਾਤਮਾ ਤੇ ਪਰਮਾਤਮਾ ਦਾ ਇਕੱਠਾ ਨਿਵਾਸ ਹੈ, ਪਰ ਮਾਇਆ-ਮੋਹੀ ਜਿੰਦ ਨੂੰ ਇਸ ਦੀ ਸਾਰ ਨਹੀਂ ਹੈ) । ਹੇ ਪ੍ਰਭੂ-ਪਤੀ! ਮੈਂ ਜੀਵ-ਇਸਤ੍ਰੀ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹਾਂ, ਤੂੰ ਪਤੀ ਸਦਾ ਜਾਗਦਾ ਹੈਂ (ਤੈਨੂੰ ਮਾਇਆ ਵਿਆਪ ਨਹੀਂ ਸਕਦੀ) ; ਮੈਂ ਕਿਸ ਪਾਸੋਂ ਜਾ ਕੇ ਪੁੱਛਾਂ (ਕਿ ਮੈਂ ਕਿਸ ਤਰ੍ਹਾਂ ਮਾਇਆ ਦੀ ਨੀਂਦ ਵਿਚੋਂ ਜਾਗ ਕੇ ਤੈਨੂੰ ਮਿਲ ਸਕਦੀ ਹਾਂ) ? ਹੇ ਨਾਨਕ! ਜਿਸ ਜੀਵ-ਇਸਤ੍ਰੀ ਨੂੰ ਸਤਿਗੁਰੂ ਨੇ (ਪ੍ਰਭੂ ਦੇ ਚਰਨਾਂ ਵਿਚ) ਮਿਲਾ ਲਿਆ ਹੈ, ਉਹ ਪਰਮਾਤਮਾ ਦੇ ਡਰ-ਅਦਬ ਵਿਚ ਟਿਕੀ ਰਹਿੰਦੀ ਹੈ, ਪਰਮਾਤਮਾ ਦਾ ਪਿਆਰ ਉਸ ਦਾ (ਜੀਵਨ-) ਸਾਥੀ ਬਣ ਜਾਂਦਾ ਹੈ।8।2। | ਕੰਤ ਮਹੇਲੀਆ = ਖਸਮ (ਪ੍ਰਭੂ) ਦੀਆਂ (ਜੀਵਾਂ-) ਇਸਤ੍ਰੀਆਂ। ਗਣਤ = ਗਿਣਤੀ-ਮਿਣਤੀ, ਵਿਖਾਵਾ। ਸੂਹਾ = ਲਾਲ, ਮਨ ਨੂੰ ਖਿੱਚ ਪਾਣ ਵਾਲਾ ਗੂੜ੍ਹਾ ਲਾਲ। ਵੇਸੁ = ਪਹਿਰਾਵਾ। ਪਾਖੰਡਿ = ਪਖੰਡ ਨਾਲ। ਪਾਜੁ = ਵਿਖਾਵਾ।1। ਹਰਿ ਜੀਉ = ਹੇ ਪ੍ਰਭੂ ਜੀ! ਇਉ = ਇਸ ਤਰੀਕੇ ਨਾਲ, ਇਸ ਸਰਧਾ ਨਾਲ, ਇਹ ਸਰਧਾ ਧਾਰਿਆਂ। ਰਾਵੈ = ਮਾਣਦਾ ਹੈ, ਮਿਲਦਾ ਹੈ, ਪਿਆਰ ਕਰਦਾ ਹੈ। ਤੁਧੁ = ਤੈਨੂੰ। ਸੋਹਾਗਣੀ = ਸੋਹਾਗ ਵਾਲੀਆਂ, ਚੰਗੇ ਭਾਗਾਂ ਵਾਲੀਆਂ। ਲੈਹਿ ਸਵਾਰਿ = ਤੂੰ ਸਵਾਰ ਲੈਂਦਾ ਹੈਂ।1। ਰਹਾਉ। ਸੀਗਾਰੀਆ = ਜੇਹੜੀ ਜੀਵ-ਇਸਤ੍ਰੀ ਸਿੰਗਾਰੀ ਗਈ ਹੈ। ਕਰ = ਹੱਥ। ਖੜੀ = ਖਲੋਤੀ ਹੋਈ, ਸਾਵਧਾਨ ਹੋ ਕੇ, ਸੁਚੇਤ ਰਹਿ ਕੇ। ਲਾਲਿ = ਲਾਲ ਵਿਚ, ਪਿਆਰੇ (ਦੇ ਪ੍ਰੇਮ) ਵਿਚ। ਸਚ ਭੈ = ਸੱਚੇ ਪ੍ਰਭੂ ਦੇ ਡਰ-ਅਦਬ ਵਿਚ। ਭਾਇ = (ਪ੍ਰਭੂ ਦੇ) ਪ੍ਰੇਮ ਵਿਚ। ਰੰਗਿ = ਰੰਗ ਵਿਚ। ਰਾਸਿ = ਰਸੀ ਹੋਈ।2। ਚੇਰੀ = ਦਾਸੀ। ਕਾਂਢੀਐ = ਕਹੀ ਜਾਂਦੀ ਹੈ। ਲਾਲੀ = ਚੇਰੀ, ਦਾਸੀ। ਮੇਲਿ = ਮੇਲ ਵਿਚ, ਸੰਗਤਿ ਵਿਚ। ਮਿਲਾਉ = ਮਿਲਾਪ। ਵੇਧਿਆ = ਵਿੰਨ੍ਹਿਆ ਹੋਇਆ।3। ਸਾਧਨ = ਜੀਵ-ਇਸਤ੍ਰੀ। ਰੀਸਾਲੂ = ਰਸਾਂ ਦਾ ਘਰ, ਅਨੰਦ ਦਾ ਸੋਮਾ। ਨਉਤਨੋ = ਨਵਾਂ, ਜਿਸ ਦਾ ਪਿਆਰ ਕਦੇ ਪੁਰਾਣਾ ਨਹੀਂ ਹੁੰਦਾ। ਨ ਜਾਇ = ਨਹੀਂ ਜੰਮਦਾ।4। ਧੜੀ = ਪੱਟੀਆਂ। ਮਾਡੀਐ = ਸਜਾਂਦੀ ਹੈ। ਚੀਤਿ = ਚਿੱਤ ਵਿਚ। ਦੀਪਕੁ = ਦੀਵਾ। ਸਬਦਿ = ਗੁਰੂ ਦੇ ਸ਼ਬਦ ਵਿਚ। ਵਿਗਾਸਿਆ = (ਆਪਣਾ ਹਿਰਦਾ) ਹੁਲਾਰੇ ਵਿਚ ਲਿਆਂਦਾ ਹੈ। ਉਰ ਹਾਰੁ = ਹਿਰਦੇ ਦਾ (ਛਾਤੀ ਦਾ) ਹਾਰ।5। ਮਸਤਕਿ = ਮੱਥੇ ਉਤੇ। ਮਣੀ = ਰਤਨ, ਜੜਾਊ ਟਿੱਕਾ। ਹੇਤਿ = ਪ੍ਰੇਮ ਵਿਚ।6। ਨਿਸਿ ਅੰਧਿਆਰੀ = ਹਨੇਰੀ ਰਾਤ ਵਿਚ, ਮਾਇਆ ਦਾ ਮੋਹ ਦੀ ਹਨੇਰੀ ਰਾਤ ਵਿਚ। ਰੈਣਿ = ਜ਼ਿੰਦਗੀ ਦੀ ਰਾਤ। ਅੰਕੁ = ਹਿਰਦਾ। ਜਲਉ = ਸੜ ਜਾਏ। ਜਾਲੀਅਉ = ਸਾੜਿਆ ਜਾਏ। ਜਾ = ਜਦੋਂ। ਕੰਤਿ = ਕੰਤ ਨੇ। ਨ ਰਾਵੀਆ = ਪਿਆਰ ਨ ਕੀਤਾ।7। ਸੇਜੈ ਕੰਤ = ਕੰਤ ਦੀ ਸੇਜ ਉਤੇ। ਮਹੇਲੜੀ = ਅੰਞਾਣ ਮਹੇਲੀ, ਅੰਞਾਣ ਜੀਵ-ਇਸਤ੍ਰੀ। ਬੂਝ = ਸਮਝ। ਪੂਛਉ = ਪੂਛਉਂ, ਮੈਂ ਪੁੱਛਾਂ। ਸਤਿਗੁਰਿ = ਸਤਿਗੁਰੂ ਨੇ। ਸਖਾਇ = ਸਖਾ, ਮਿਤ੍ਰ, ਸਾਥੀ।8। |
54 | https://www.gurugranthdarpan.net/0054.html | ਸਿਰੀਰਾਗੁ ਮਹਲਾ ੧ ॥ ਆਪੇ ਗੁਣ ਆਪੇ ਕਥੈ ਆਪੇ ਸੁਣਿ ਵੀਚਾਰੁ ॥ ਆਪੇ ਰਤਨੁ ਪਰਖਿ ਤੂੰ ਆਪੇ ਮੋਲੁ ਅਪਾਰੁ ॥ ਸਾਚਉ ਮਾਨੁ ਮਹਤੁ ਤੂੰ ਆਪੇ ਦੇਵਣਹਾਰੁ ॥੧॥ ਹਰਿ ਜੀਉ ਤੂੰ ਕਰਤਾ ਕਰਤਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ ਹਰਿ ਨਾਮੁ ਮਿਲੈ ਆਚਾਰੁ ॥੧॥ ਰਹਾਉ ॥ ਆਪੇ ਹੀਰਾ ਨਿਰਮਲਾ ਆਪੇ ਰੰਗੁ ਮਜੀਠ ॥ ਆਪੇ ਮੋਤੀ ਊਜਲੋ ਆਪੇ ਭਗਤ ਬਸੀਠੁ ॥ ਗੁਰ ਕੈ ਸਬਦਿ ਸਲਾਹਣਾ ਘਟਿ ਘਟਿ ਡੀਠੁ ਅਡੀਠੁ ॥੨॥ ਆਪੇ ਸਾਗਰੁ ਬੋਹਿਥਾ ਆਪੇ ਪਾਰੁ ਅਪਾਰੁ ॥ ਸਾਚੀ ਵਾਟ ਸੁਜਾਣੁ ਤੂੰ ਸਬਦਿ ਲਘਾਵਣਹਾਰੁ ॥ ਨਿਡਰਿਆ ਡਰੁ ਜਾਣੀਐ ਬਾਝੁ ਗੁਰੂ ਗੁਬਾਰੁ ॥੩॥ ਅਸਥਿਰੁ ਕਰਤਾ ਦੇਖੀਐ ਹੋਰੁ ਕੇਤੀ ਆਵੈ ਜਾਇ ॥ ਆਪੇ ਨਿਰਮਲੁ ਏਕੁ ਤੂੰ ਹੋਰ ਬੰਧੀ ਧੰਧੈ ਪਾਇ ॥ ਗੁਰਿ ਰਾਖੇ ਸੇ ਉਬਰੇ ਸਾਚੇ ਸਿਉ ਲਿਵ ਲਾਇ ॥੪॥ ਹਰਿ ਜੀਉ ਸਬਦਿ ਪਛਾਣੀਐ ਸਾਚਿ ਰਤੇ ਗੁਰ ਵਾਕਿ ॥ ਤਿਤੁ ਤਨਿ ਮੈਲੁ ਨ ਲਗਈ ਸਚ ਘਰਿ ਜਿਸੁ ਓਤਾਕੁ ॥ ਨਦਰਿ ਕਰੇ ਸਚੁ ਪਾਈਐ ਬਿਨੁ ਨਾਵੈ ਕਿਆ ਸਾਕੁ ॥੫॥ ਜਿਨੀ ਸਚੁ ਪਛਾਣਿਆ ਸੇ ਸੁਖੀਏ ਜੁਗ ਚਾਰਿ ॥ ਹਉਮੈ ਤ੍ਰਿਸਨਾ ਮਾਰਿ ਕੈ ਸਚੁ ਰਖਿਆ ਉਰ ਧਾਰਿ ॥ ਜਗ ਮਹਿ ਲਾਹਾ ਏਕੁ ਨਾਮੁ ਪਾਈਐ ਗੁਰ ਵੀਚਾਰਿ ॥੬॥ ਸਾਚਉ ਵਖਰੁ ਲਾਦੀਐ ਲਾਭੁ ਸਦਾ ਸਚੁ ਰਾਸਿ ॥ ਸਾਚੀ ਦਰਗਹ ਬੈਸਈ ਭਗਤਿ ਸਚੀ ਅਰਦਾਸਿ ॥ ਪਤਿ ਸਿਉ ਲੇਖਾ ਨਿਬੜੈ ਰਾਮ ਨਾਮੁ ਪਰਗਾਸਿ ॥੭॥ ਊਚਾ ਊਚਉ ਆਖੀਐ ਕਹਉ ਨ ਦੇਖਿਆ ਜਾਇ ॥ ਜਹ ਦੇਖਾ ਤਹ ਏਕੁ ਤੂੰ ਸਤਿਗੁਰਿ ਦੀਆ ਦਿਖਾਇ ॥ ਜੋਤਿ ਨਿਰੰਤਰਿ ਜਾਣੀਐ ਨਾਨਕ ਸਹਜਿ ਸੁਭਾਇ ॥੮॥੩॥{ਪੰਨਾ 54-55} | ਹੇ ਪ੍ਰਭੂ ਜੀ! (ਹਰੇਕ ਸ਼ੈ ਦਾ) ਪੈਦਾ ਕਰਨ ਵਾਲਾ ਤੂੰ ਆਪ ਹੀ ਹੈਂ। ਹੇ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ (ਆਪਣੇ ਨਾਮ ਵਿਚ ਜੋੜੀ) ਰੱਖ। ਹੇ ਹਰੀ! (ਮਿਹਰ ਕਰ) ਮੈਨੂੰ ਤੇਰਾ ਨਾਮ ਮਿਲ ਜਾਏ। ਤੇਰਾ ਨਾਮ ਹੀ ਮੇਰੇ ਵਾਸਤੇ (ਚੰਗੇ ਤੋਂ ਚੰਗਾ) ਕਰਤੱਬ ਹੈ।1। ਰਹਾਉ। ਪ੍ਰਭੂ ਆਪ ਹੀ (ਆਪਣੇ) ਗੁਣ ਹੈ, ਆਪ ਹੀ (ਉਹਨਾਂ ਗੁਣਾਂ ਨੂੰ) ਬਿਆਨ ਕਰਦਾ ਹੈ, ਆਪ ਹੀ (ਆਪਣੀ ਸਿਫ਼ਤਿ-ਸਾਲਾਹ) ਸੁਣ ਕੇ ਉਸ ਨੂੰ ਵਿਚਾਰਦਾ ਹੈ (ਉਸ ਵਿਚ ਸੁਰਤਿ ਜੋੜਦਾ ਹੈ) । ਹੇ ਪ੍ਰਭੂ! ਤੂੰ ਆਪ ਹੀ (ਆਪਣਾ ਨਾਮ-ਰੂਪ) ਰਤਨ ਹੈਂ, ਤੂੰ ਆਪ ਹੀ ਉਸ ਰਤਨ ਦਾ ਮੁੱਲ ਪਾਣ ਵਾਲਾ ਹੈਂ, ਤੂੰ ਆਪ ਹੀ (ਆਪਣੇ ਨਾਮ-ਰਤਨ ਦਾ) ਬੇਅੰਤ ਮੁੱਲ ਹੈਂ। ਤੂੰ ਆਪ ਹੀ ਸਦਾ ਕਾਇਮ ਰਹਿਣ ਵਾਲਾ ਮਾਣ ਹੈਂ, ਵਡਿਆਈ ਹੈਂ, ਤੂੰ ਆਪ ਹੀ (ਜੀਵਾਂ ਨੂੰ ਮਾਣ-ਵਡਿਆਈ) ਦੇਣ ਵਾਲਾ ਹੈਂ।1। ਹੇ ਪ੍ਰਭੂ! ਤੂੰ ਆਪ ਹੀ ਚਮਕਦਾ ਹੀਰਾ ਹੈਂ, ਤੂੰ ਆਪ ਹੀ ਮਜੀਠ ਦਾ ਰੰਗ ਹੈਂ, ਤੂੰ ਆਪ ਹੀ ਲਿਸ਼ਕਦਾ ਮੋਤੀ ਹੈਂ, ਤੂੰ ਆਪ ਹੀ (ਆਪਣੇ) ਭਗਤਾਂ ਦਾ ਵਿਚੋਲਾ ਹੈਂ। ਸਤਿਗੁਰੂ ਦੇ ਸ਼ਬਦ ਦੀ ਰਾਹੀਂ ਤੇਰੀ ਸਿਫ਼ਤਿ-ਸਾਲਾਹ ਹੋ ਸਕਦੀ ਹੈ, ਹਰੇਕ ਸਰੀਰ ਵਿਚ ਤੂੰ ਹੀ ਦਿੱਸ ਰਿਹਾ ਹੈਂ, ਤੇ ਤੂੰ ਹੀ ਅਦ੍ਰਿਸ਼ਟ ਹੈਂ।2। ਹੇ ਪ੍ਰਭੂ! (ਇਹ ਸੰਸਾਰ-) ਸਮੁੰਦਰ ਤੂੰ ਆਪ ਹੀ ਹੈਂ, (ਇਸ ਵਿਚੋਂ ਪਾਰ ਲੰਘਾਣ ਲਈ) ਜਹਾਜ਼ ਭੀ ਤੂੰ ਆਪ ਹੀ ਹੈਂ (ਇਸ ਸੰਸਾਰ-ਸਮੁੰਦਰ ਦਾ) ਪਾਰਲਾ ਤੇ ਉਰਾਰਲਾ ਕੰਢਾ ਭੀ ਤੂੰ ਆਪ ਹੀ ਹੈਂ। (ਹੇ ਪ੍ਰਭੂ! ਤੇਰੀ ਭਗਤੀ-ਰੂਪ) ਪੈਂਡਾ ਭੀ ਤੂੰ ਆਪ ਹੀ ਹੈਂ, ਤੂੰ ਸਭ ਕੁਝ ਜਾਣਦਾ ਹੈਂ, ਗੁਰ-ਸ਼ਬਦ ਦੀ ਰਾਹੀਂ (ਇਸ ਸੰਸਾਰ-ਸਮੁੰਦਰ ਵਿਚੋਂ ਭਗਤੀ ਦੀ ਰਾਹੀਂ) ਪਾਰ ਲੰਘਾਣ ਵਾਲਾ ਭੀ ਤੂੰ ਹੀ ਹੈਂ। ਗੁਰੂ ਦੀ ਸਰਨ ਤੋਂ ਬਿਨਾ (ਇਹ ਜੀਵਨ-ਸਫ਼ਰ ਜੀਵਾਂ ਵਾਸਤੇ) ਘੁੱਪ ਹਨੇਰਾ ਹੈ। ਹੇ ਪ੍ਰਭੂ! ਜੇਹੜੇ ਜੀਵ ਤੇਰਾ ਡਰ-ਭਉ ਨਹੀਂ ਰੱਖਦੇ, ਉਹਨਾਂ ਨੂੰ ਦੁਨੀਆ ਦਾ ਸਹਮ ਸਹਾਰਨਾ ਪੈਂਦਾ ਹੈ।3। (ਇਸ ਜਗਤ ਵਿਚ) ਇਕ ਕਰਤਾਰ ਹੀ ਸਦਾ-ਥਿਰ ਰਹਿਣ ਵਾਲਾ ਦਿੱਸਦਾ ਹੈ, ਹੋਰ ਬੇਅੰਤ ਸ੍ਰਿਸ਼ਟੀ ਜੰਮਦੀ ਮਰਦੀ ਰਹਿੰਦੀ ਹੈ। ਹੇ ਪ੍ਰਭੂ! ਇਕ ਤੂੰ ਹੀ (ਮਾਇਆ ਦੇ ਮੋਹ ਦੀ) ਮੈਲ ਤੋਂ ਸਾਫ਼ ਹੈਂ, ਬਾਕੀ ਸਾਰੀ ਦੁਨੀਆ (ਮਾਇਆ ਦੇ ਮੋਹ ਦੇ) ਬੰਧਨ ਵਿਚ ਬੱਝੀ ਪਈ ਹੈ। ਜਿਨ੍ਹਾਂ ਨੂੰ ਗੁਰੂ ਨੇ (ਇਸ ਮੋਹ ਤੋਂ) ਬਚਾ ਲਿਆ ਹੈ, ਉਹ ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ ਬਚ ਗਏ ਹਨ।4। ਸਦਾ ਕਾਇਮ ਰਹਿਣ ਵਾਲੇ ਪ੍ਰਭੂ (ਦੇ ਨਾਮ) ਵਿਚ ਰੰਗੇ ਹੋਏ ਗੁਰੂ ਦੇ ਵਾਕ ਦੀ ਰਾਹੀਂ ਸ਼ਬਦ ਦੀ ਰਾਹੀਂ ਪਰਮਾਤਮਾ ਨਾਲ ਜਾਣ-ਪਛਾਣ ਪੈ ਸਕਦੀ ਹੈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੀ ਬੈਠਕ ਸਦਾ-ਥਿਰ ਪ੍ਰਭੂ ਦੇ ਘਰ ਵਿਚ (ਚਰਨਾਂ ਵਿਚ) ਹੋ ਜਾਂਦੀ ਹੈ, ਉਸ ਦੇ ਸਰੀਰ ਵਿਚ (ਮਾਇਆ ਦੀ) ਮੈਲ ਨਹੀਂ ਲੱਗਦੀ। ਉਹ ਸਦਾ-ਥਿਰ ਪ੍ਰਭੂ ਜਿਸ ਉਤੇ ਮਿਹਰ ਦੀ ਨਿਗਾਹ ਕਰਦਾ ਹੈ, ਉਸੇ ਨੂੰ ਉਸ ਦੀ ਪ੍ਰਾਪਤੀ ਹੁੰਦੀ ਹੈ। ਉਸ ਦਾ ਨਾਮ ਸਿਮਰਨ ਤੋਂ ਬਿਨਾ ਉਸ ਨਾਲ ਸੰਬੰਧ ਨਹੀਂ ਬਣ ਸਕਦਾ।5। ਜਿਨ੍ਹਾਂ ਬੰਦਿਆਂ ਨੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾ ਲਈ ਹੈ, ਉਹ ਸਦਾ ਹੀ ਆਤਮਕ ਆਨੰਦ ਮਾਣਦੇ ਹਨ, ਉਹ ਆਪਣੀ ਹਉਮੈ ਅਤੇ (ਮਾਇਆ ਵਾਲੀ) ਤ੍ਰਿਸ਼ਨਾ ਮਾਰ ਕੇ ਸਦਾ-ਥਿਰ ਪ੍ਰਭੂ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਟਿਕਾ ਰੱਖਦੇ ਹਨ। ਜਗਤ ਵਿਚ (ਆਉਣ ਦਾ) ਪਰਮਾਤਮਾ ਦਾ ਇਕ ਨਾਮ ਹੀ ਲਾਭ ਹੈ (ਜੋ ਮਨੁੱਖ ਨੂੰ ਖੱਟਣਾ ਚਾਹੀਦਾ ਹੈ, ਤੇ ਇਹ ਨਾਮ) ਗੁਰੂ ਦੀ ਦੱਸੀ ਸਿੱਖਿਆ ਦੀ ਰਾਹੀਂ ਹੀ ਮਿਲ ਸਕਦਾ ਹੈ।6। (ਹੇ ਵਣਜਾਰੇ ਜੀਵ!) ਸਦਾ-ਥਿਰ ਰਹਿਣ ਵਾਲੀ (ਨਾਮ ਦੀ ਰਾਸ-ਪੂੰਜੀ ਹੀ ਜੋੜਨੀ ਚਾਹੀਦੀ ਹੈ, (ਇਸ ਵਿਚੋਂ ਉਹ) ਨਫ਼ਾ (ਪੈਂਦਾ ਹੈ ਜੋ) ਸਦਾ (ਕਾਇਮ ਰਹਿੰਦਾ ਹੈ) । ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਭਗਤੀ ਕਰਦਾ ਹੈ, (ਉਸ ਦੇ ਤੇ) ਅਰਦਾਸ ਕਰਦਾ ਹੈ, ਉਹ ਉਸ ਦੀ ਸਦਾ-ਥਿਰ ਹਜ਼ੂਰੀ ਵਿਚ ਬੈਠਦਾ ਹੈ, ਉਸ ਦਾ (ਜੀਵਨ-ਸਫ਼ਰ ਦਾ) ਲੇਖਾ (ਇੱਜ਼ਤ ਨਾਲ) ਸਾਫ਼ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਪ੍ਰਭੂ ਦਾ ਨਾਮ ਉਜਾਗਰ ਹੋ ਜਾਂਦਾ ਹੈ।7। ਪਰਮਾਤਮਾ ਸਭ ਤੋਂ ਉੱਚਾ ਹੈ, ਪਰਮਾਤਮਾ ਸਭ ਤੋਂ ਉੱਚਾ ਹੈ– (ਹਰ ਪਾਸੇ ਵਲੋਂ ਇਹੀ) ਆਖਿਆ ਜਾਂਦਾ ਹੈ, ਮੈਂ (ਭੀ) ਆਖਦਾ ਹਾਂ (ਕਿ ਪਰਮਾਤਮਾ ਸਭ ਤੋਂ ਉੱਚਾ ਹੈ, ਪਰ ਨਿਰਾ ਕਹਿਣ ਨਾਲ) ਉਸ ਦਾ ਦਰਸ਼ਨ ਨਹੀਂ ਕੀਤਾ ਜਾ ਸਕਦਾ। ਜਦੋਂ ਸਤਿਗੁਰੂ ਨੇ ਮੈਨੂੰ, (ਹੇ ਪ੍ਰਭੂ! ਤੇਰਾ) ਦਰਸ਼ਨ ਕਰਾ ਦਿੱਤਾ, ਤਾਂ ਹੁਣ ਮੈਂ ਜਿੱਧਰ ਵੇਖਦਾ ਹਾਂ, ਤੂੰ ਹੀ ਤੂੰ ਦਿੱਸਦਾ ਹੈਂ। ਹੇ ਨਾਨਕ! (ਗੁਰੂ ਦੀ ਸਰਨ ਪੈ ਕੇ) ਆਤਮਕ ਅਡੋਲਤਾ ਵਾਲੀ ਅਵਸਥਾ ਵਿਚ ਟਿਕ ਕੇ ਪ੍ਰੇਮ ਵਿਚ ਜੁੜ ਕੇ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਦੀ ਜੋਤਿ ਇਕ-ਰਸ ਹਰ ਥਾਂ ਮੌਜੂਦ ਹੈ।8।3। | ਆਪੇ = (ਪ੍ਰਭੂ) ਆਪ ਹੀ। ਕਥੈ = ਬਿਆਨ ਕਰਦਾ ਹੈ। ਸੁਣਿ = ਸੁਣ ਕੇ। ਪਰਖਿ = ਪਰਖਹਿ, ਪਰਖਦਾ ਹੈਂ। ਸਚਾਉ = ਸਦਾ ਕਾਇਮ ਰਹਿਣ ਵਾਲਾ। ਮਹਤੁ = ਵਡਿਆਈ।1। ਆਚਾਰੁ = ਧਾਰਮਿਕ ਰਸਮ।1। ਰਹਾਉ। ਊਜਲੋ = ਚਮਕੀਲਾ। ਬਸੀਠੁ = ਵਕੀਲ, ਵਿਚੋਲਾ। ਡੀਠੁ = ਦਿੱਸਦਾ। ਅਡੀਠੁ = ਅਦ੍ਰਿਸ਼ਟ।2। ਬੋਹਿਥਾ = ਜਹਾਜ਼। ਅਪਾਰੁ = ਉਰਲਾ ਕੰਢਾ। ਵਾਟ = ਪੈਂਡਾ। ਸਬਦਿ = ਸ਼ਬਦ ਦੀ ਰਾਹੀਂ। ਗੁਬਾਰੁ = ਘੁੱਪ ਹਨੇਰਾ।3। ਕੇਤੀ = ਬੇਅੰਤ (ਸ੍ਰਿਸ਼ਟੀ) । ਧੰਧੈ = ਧੰਧੇ ਵਿਚ, ਬੰਧਨ ਵਿਚ। ਗੁਰਿ = ਗੁਰੂ ਨੇ।4। ਵਾਕਿ = ਵਾਕ ਦੀ ਰਾਹੀਂ। ਤਿਤੁ ਤਨਿ = ਉਸ ਸਰੀਰ ਵਿਚ। ਓਤਾਕੁ = ਬੈਠਕ, ਟਿਕਾਣਾ।5। ਜੁਗ ਚਾਰਿ = ਸਦਾ ਹੀ। ਉਰ = ਹਿਰਦਾ। ਲਾਹਾ = ਲਾਭ।6। ਰਾਸਿ = ਪੂੰਜੀ। ਬੈਸਈ = ਬੈਠਦਾ ਹੈ। ਪਤਿ = ਇੱਜ਼ਤ।7। ਕਹਉ = ਕਹਉਂ, ਮੈਂ ਆਖਦਾ ਹਾਂ। ਦੇਖਾ = ਦੇਖਾਂ, ਮੈਂ ਵੇਖਦਾ ਹਾਂ। ਸਤਿਗੁਰਿ = ਸਤਿਗੁਰੂ ਨੇ। ਨਿਰੰਤਰਿ = ਅੰਤਰ ਤੋਂ ਬਿਨਾ, ਵਿੱਥ ਤੋਂ ਬਿਨਾ, ਇਕ-ਰਸ। ਸਹਜਿ = ਸਹਜ ਅਵਸਥਾ ਵਿਚ ਟਿਕ ਕੇ। ਸੁਭਾਇ = ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ।8। |
55 | https://www.gurugranthdarpan.net/0055.html | ਸਿਰੀਰਾਗੁ ਮਹਲਾ ੧ ॥ ਮਛੁਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ ॥ ਅਤਿ ਸਿਆਣੀ ਸੋਹਣੀ ਕਿਉ ਕੀਤੋ ਵੇਸਾਹੁ ॥ ਕੀਤੇ ਕਾਰਣਿ ਪਾਕੜੀ ਕਾਲੁ ਨ ਟਲੈ ਸਿਰਾਹੁ ॥੧॥ ਭਾਈ ਰੇ ਇਉ ਸਿਰਿ ਜਾਣਹੁ ਕਾਲੁ ॥ ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥੧॥ ਰਹਾਉ ॥ ਸਭੁ ਜਗੁ ਬਾਧੋ ਕਾਲ ਕੋ ਬਿਨੁ ਗੁਰ ਕਾਲੁ ਅਫਾਰੁ ॥ ਸਚਿ ਰਤੇ ਸੇ ਉਬਰੇ ਦੁਬਿਧਾ ਛੋਡਿ ਵਿਕਾਰ ॥ ਹਉ ਤਿਨ ਕੈ ਬਲਿਹਾਰਣੈ ਦਰਿ ਸਚੈ ਸਚਿਆਰ ॥੨॥ ਸੀਚਾਨੇ ਜਿਉ ਪੰਖੀਆ ਜਾਲੀ ਬਧਿਕ ਹਾਥਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਫਾਥੇ ਚੋਗੈ ਸਾਥਿ ॥ ਬਿਨੁ ਨਾਵੈ ਚੁਣਿ ਸੁਟੀਅਹਿ ਕੋਇ ਨ ਸੰਗੀ ਸਾਥਿ ॥੩॥ ਸਚੋ ਸਚਾ ਆਖੀਐ ਸਚੇ ਸਚਾ ਥਾਨੁ ॥ ਜਿਨੀ ਸਚਾ ਮੰਨਿਆ ਤਿਨ ਮਨਿ ਸਚੁ ਧਿਆਨੁ ॥ ਮਨਿ ਮੁਖਿ ਸੂਚੇ ਜਾਣੀਅਹਿ ਗੁਰਮੁਖਿ ਜਿਨਾ ਗਿਆਨੁ ॥੪॥ ਸਤਿਗੁਰ ਅਗੈ ਅਰਦਾਸਿ ਕਰਿ ਸਾਜਨੁ ਦੇਇ ਮਿਲਾਇ ॥ ਸਾਜਨਿ ਮਿਲਿਐ ਸੁਖੁ ਪਾਇਆ ਜਮਦੂਤ ਮੁਏ ਬਿਖੁ ਖਾਇ ॥ ਨਾਵੈ ਅੰਦਰਿ ਹਉ ਵਸਾਂ ਨਾਉ ਵਸੈ ਮਨਿ ਆਇ ॥੫॥ ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੂਝ ਨ ਪਾਇ ॥ ਗੁਰਮਤੀ ਪਰਗਾਸੁ ਹੋਇ ਸਚਿ ਰਹੈ ਲਿਵ ਲਾਇ ॥ ਤਿਥੈ ਕਾਲੁ ਨ ਸੰਚਰੈ ਜੋਤੀ ਜੋਤਿ ਸਮਾਇ ॥੬॥ ਤੂੰਹੈ ਸਾਜਨੁ ਤੂੰ ਸੁਜਾਣੁ ਤੂੰ ਆਪੇ ਮੇਲਣਹਾਰੁ ॥ ਗੁਰ ਸਬਦੀ ਸਾਲਾਹੀਐ ਅੰਤੁ ਨ ਪਾਰਾਵਾਰੁ ॥ ਤਿਥੈ ਕਾਲੁ ਨ ਅਪੜੈ ਜਿਥੈ ਗੁਰ ਕਾ ਸਬਦੁ ਅਪਾਰੁ ॥੭॥ ਹੁਕਮੀ ਸਭੇ ਊਪਜਹਿ ਹੁਕਮੀ ਕਾਰ ਕਮਾਹਿ ॥ ਹੁਕਮੀ ਕਾਲੈ ਵਸਿ ਹੈ ਹੁਕਮੀ ਸਾਚਿ ਸਮਾਹਿ ॥ ਨਾਨਕ ਜੋ ਤਿਸੁ ਭਾਵੈ ਸੋ ਥੀਐ ਇਨਾ ਜੰਤਾ ਵਸਿ ਕਿਛੁ ਨਾਹਿ ॥੮॥੪॥{ਪੰਨਾ 55} | ਹੇ ਭਾਈ! ਆਪਣੇ ਸਿਰ ਉੱਤੇ ਮੌਤ ਨੂੰ ਇਉਂ ਹੀ ਸਮਝੋ ਜਿਵੇਂ ਮੱਛੀ ਨੂੰ ਅਚਨਚੇਤ (ਮਾਛੀ ਦਾ) ਜਾਲ ਆ ਪੈਂਦਾ ਹੈ, ਤਿਵੇਂ ਮਨੁੱਖਾਂ ਦੇ ਸਿਰ ਉੇੱਤੇ ਅਚਨਚੇਤ ਮੌਤ ਆ ਪੈਂਦੀ ਹੈ।1। ਰਹਾਉ। ਅੰਞਾਣ ਮੱਛੀ ਨੇ ਜਾਲ ਨੂੰ ਨਾਹ ਸਮਝਿਆ (ਕਿ ਜਾਲ ਉਸ ਦੀ ਮੌਤ ਦਾ ਕਾਰਣ ਬਣਦਾ ਹੈ) ਅਤੇ ਨਾਹ ਹੀ ਉਸ ਨੇ ਡੂੰਘੇ ਖਾਰੇ ਸਮੁੰਦਰ ਨੂੰ ਹੀ ਸਮਝਿਆ (ਕਿ ਸਮੁੰਦਰ ਵਿਚ ਟਿਕੇ ਰਿਹਾਂ ਹੀ ਉਸ ਦੀ ਜ਼ਿੰਦਗੀ ਕਾਇਮ ਰਹਿ ਸਕਦੀ ਹੈ) । (ਵੇਖਣ ਨੂੰ ਮੱਛੀ) ਬੜੀ ਸੋਹਣੀ ਤੇ ਸਿਆਣੀ (ਜਾਪਦੀ) ਹੈ, ਪਰ ਉਸ ਨੂੰ ਜਾਲ ਦਾ ਇਤਬਾਰ ਨਹੀਂ ਕਰਨਾ ਚਾਹੀਦਾ ਸੀ। (ਜਾਲ ਉੱਤੇ) ਇਤਬਾਰ ਕਰਨ ਦੇ ਕਾਰਨ ਹੀ ਫੜੀ ਜਾਂਦੀ ਹੈ, ਤੇ ਉਸ ਦੇ ਸਿਰ ਉਤੋਂ ਮੌਤ ਟਲਦੀ ਨਹੀਂ (ਜੀਵ ਇਹ ਭੁੱਲ ਜਾਂਦਾ ਹੈ ਕਿ ਜ਼ਿੰਦਗੀ ਦੇ ਅਥਾਹ ਸਮੁੰਦਰ ਪ੍ਰਭੂ ਵਿਚ ਲੀਨ ਰਿਹਾਂ ਹੀ ਆਤਮਕ ਜੀਵਨ ਕਾਇਮ ਰਹਿੰਦਾ ਹੈ। ਮੋਹਣੀ ਮਾਇਆ ਦਾ ਇਤਬਾਰ ਕਰ ਬੈਠਦਾ ਹੈ, ਤੇ ਆਤਮਕ ਮੌਤ ਸਹੇੜਦਾ ਹੈ, ਮੌਤ ਦਾ ਸਹਮ ਹਰ ਵੇਲੇ ਇਸ ਦੇ ਸਿਰ ਉੱਤੇ ਸਵਾਰ ਰਹਿੰਦਾ ਹੈ) ।1। ਸਾਰਾ ਜਗਤ ਮੌਤ ਦੇ ਡਰ ਦਾ ਬੱਧਾ ਹੋਇਆ ਹੈ, ਗੁਰੂ ਦੀ ਸਰਨ ਆਉਣ ਤੋਂ ਬਿਨਾ ਮੌਤ ਦਾ ਸਹਮ (ਹਰੇਕ ਦੇ ਸਿਰ ਉੱਤੇ) ਅਮਿੱਟ ਹੈ। ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ (ਦੇ ਪਿਆਰ) ਵਿਚ ਰੰਗੇ ਰਹਿੰਦੇ ਹਨ, ਉਹ ਵਿਕਾਰ ਛੱਡ ਕੇ ਮਨ ਦੀ ਮਾਇਆ ਵਲ ਡੋਲਣੀ ਹਾਲਤ ਛੱਡ ਕੇ ਮੌਤ ਦੇ ਸਹਮ ਤੋਂ ਬਚ ਜਾਂਦੇ ਹਨ। ਮੈਂ ਉਹਨਾਂ ਤੋਂ ਸਦਕੇ ਹਾਂ, ਜੇਹੜੇ (ਗੁਰੂ ਦੀ ਸਰਨ ਪੈ ਕੇ) ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ।2। ਜਿਵੇਂ ਬਾਜ਼ ਅਤੇ ਫਾਂਧੀ ਦੇ ਹੱਥ ਵਿਚ ਫੜੀ ਹੋਈ ਜਾਲੀ ਪੰਛੀਆਂ ਵਾਸਤੇ (ਮੌਤ ਦਾ ਸੁਨੇਹਾ ਹਨ, ਤਿਵੇਂ ਮਾਇਆ ਦਾ ਮੋਹ ਮਨੁੱਖਾਂ ਵਾਸਤੇ ਆਤਮਕ ਮੌਤ ਦਾ ਕਾਰਨ ਹੈ) , ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ ਮਾਇਆ-ਜਾਲ ਵਿਚੋਂ ਬਚ ਨਿਕਲੇ, ਬਾਕੀ ਦੇ ਸਾਰੇ ਮਾਇਆ ਦੇ ਚੋਗੇ ਨਾਲ ਮੋਹ ਦੀ ਜਾਲੀ ਵਿਚ ਫਸ ਗਏ। ਜਿਨ੍ਹਾਂ ਦੇ ਪੱਲੇ ਨਾਮ ਨਹੀਂ, ਉਹ ਚੁਣ ਚੁਣ ਕੇ ਮਾਇਆ-ਜਾਲ ਵਿਚ ਸੁੱਟੇ ਜਾਂਦੇ ਹਨ, ਉਹਨਾਂ ਦਾ ਕੋਈ ਭੀ ਐਸਾ ਸੰਗੀ ਸਾਥੀ ਨਹੀਂ ਬਣਦਾ (ਜੋ ਉਹਨਾਂ ਨੂੰ ਇਸ ਜਾਲ ਵਿਚੋਂ ਕੱਢ ਸਕੇ) ।3। (ਮੌਤ ਦੇ ਸਹਮ ਤੋਂ ਅਤੇ ਆਤਮਕ ਮੌਤ ਤੋਂ ਬਚਣ ਲਈ, ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰਨਾ ਚਾਹੀਦਾ ਹੈ ਜਿਸ ਦਾ ਤਖ਼ਤ ਅਟੱਲ ਹੈ। ਜਿਨ੍ਹਾਂ ਦਾ ਮਨ ਸਿਮਰਨ ਵਿਚ ਗਿੱਝ ਜਾਂਦਾ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦੀ ਯਾਦ ਦੀ ਲਿਵ ਲੱਗ ਜਾਂਦੀ ਹੈ। ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਦੇ ਮਨ ਵਿਚ ਤੇ ਮੂੰਹ ਵਿਚ ਪਰਮਾਤਮਾ ਨਾਲ ਡੂੰਘੀ ਸਾਂਝ ਟਿਕ ਜਾਂਦੀ ਹੈ, ਉਹ ਬੰਦੇ ਪਵ੍ਰਿਤ ਸਮਝੇ ਜਾਂਦੇ ਹਨ।4। (ਹੇ ਮੇਰੇ ਮਨ! ਸੱਜਣ-ਪ੍ਰਭੂ ਨੂੰ ਮਿਲਣ ਵਾਸਤੇ ਸਦਾ ਆਪਣੇ) ਗੁਰੂ ਅੱਗੇ ਅਰਦਾਸ ਕਰਦਾ ਰਹੁ, (ਗੁਰੂ) ਸੱਜਣ-ਪ੍ਰਭੂ ਮਿਲਾ ਦੇਂਦਾ ਹੈ। ਜੇ ਸੱਜਣ-ਪ੍ਰਭੂ ਮਿਲ ਪਏ ਤਾਂ ਆਤਮਕ ਆਨੰਦ ਮਿਲ ਜਾਂਦਾ ਹੈ, ਜਮਦੂਤ ਤਾਂ (ਇਉਂ ਸਮਝੋ ਕਿ) ਜ਼ਹਰ ਖਾ ਕੇ ਮਰ ਜਾਂਦੇ ਹਨ (ਭਾਵ, ਜਮਦੂਤ ਨੇੜੇ ਹੀ ਨਹੀਂ ਢੁਕਦੇ) । (ਜੇ ਸੱਜਣ-ਪ੍ਰਭੂ ਮਿਲ ਪਏ ਤਾਂ) ਮੈਂ ਉਸ ਦੇ ਨਾਮ ਵਿਚ ਸਦਾ ਟਿਕਿਆ ਰਹਿ ਸਕਦਾ ਹਾਂ ਉਸ ਦਾ ਨਾਮ (ਸਦਾ ਲਈ) ਮੇਰੇ ਮਨ ਵਿਚ ਆ ਵੱਸਦਾ ਹੈ।5। ਗੁਰੂ ਦੀ ਸਰਨ ਪੈਣ ਤੋਂ ਬਿਨਾ (ਜੀਵ ਵਾਸਤੇ ਚਾਰ ਚੁਫੇਰੇ ਮਾਇਆ ਦੇ ਮੋਹ ਦਾ) ਘੁੱਪ ਹਨੇਰਾ (ਰਹਿੰਦਾ) ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਸਮਝ ਨਹੀਂ ਪੈਂਦੀ (ਕਿ ਮੈਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹਾਂ) । ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਦੀ ਸਿੱਖਿਆ ਨਾਲ ਆਤਮਕ ਚਾਨਣ ਹੁੰਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਆਪਣੀ ਸੁਰਤਿ ਜੋੜੀ ਰੱਖਦਾ ਹੈ। ਉਸ ਆਤਮਕ ਅਵਸਥਾ ਵਿਚ ਮੌਤ ਦਾ ਡਰ ਪਹੁੰਚਦਾ ਹੀ ਨਹੀਂ, (ਕਿਉਂਕਿ) ਜੀਵ ਦੀ ਜੋਤਿ ਪਰਮਾਤਮਾ ਦੀ ਜੋਤਿ ਵਿਚ ਲੀਨ ਰਹਿੰਦੀ ਹੈ।6। ਹੇ ਪ੍ਰਭੂ! ਤੂੰ ਹੀ ਮੇਰਾ ਮਿੱਤਰ ਹੈਂ, ਤੂੰ ਹੀ (ਮੇਰੇ ਦੁਖ-ਦਰਦ) ਜਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਆਪਣੇ ਚਰਨਾਂ ਵਿਚ) ਮਿਲਾਣ ਦੇ ਸਮਰਥ ਹੈਂ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਤੇਰੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ (ਉਂਵ ਤਾਂ) ਤੇਰੇ ਗੁਣਾਂ ਦਾ ਅੰਤ ਤੇਰੇ ਗੁਣਾਂ ਦਾ ਪਾਰਲਾ ਉਰਲਾ ਬੰਨਾ ਲੱਭਿਆ ਹੀ ਨਹੀਂ ਜਾ ਸਕਦਾ। ਜਿਸ ਹਿਰਦੇ ਵਿਚ ਗੁਰੂ ਦਾ ਸ਼ਬਦ ਟਿਕਿਆ ਹੋਇਆ ਹੈ, ਬੇਅੰਤ ਪ੍ਰਭੂ ਆਪ ਟਿਕਿਆ ਹੋਇਆ ਹੈ ਉਥੇ ਮੌਤ ਦਾ ਡਰ ਪਹੁੰਚ ਨਹੀਂ ਸਕਦਾ।7। (ਮਾਇਆ ਦੇ ਮੋਹ ਦੇ ਜਾਲ ਵਿਚੋਂ ਨਿਕਲਣਾ ਜੀਵਾਂ ਦੇ ਵੱਸ ਦੀ ਗੱਲ ਨਹੀਂ ਹੈ) ਪਰਮਾਤਮਾ ਦੇ ਹੁਕਮ ਵਿਚ ਸਾਰੇ ਜੀਵ ਪੈਦਾ ਹੁੰਦੇ ਹਨ, ਉਸ ਦੇ ਹੁਕਮ ਵਿਚ ਹੀ ਕਾਰ ਕਰਦੇ ਹਨ। ਪ੍ਰਭੂ ਦੇ ਹੁਕਮ ਵਿਚ ਹੀ ਸ੍ਰਿਸ਼ਟੀ ਮੌਤ ਦੇ ਡਰ ਦੇ ਅਧੀਨ ਹੈ, ਹੁਕਮ ਅਨੁਸਾਰ ਹੀ ਜੀਵ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਟਿਕਦੇ ਹਨ। ਹੇ ਨਾਨਕ! ਉਹੀ ਕੁਝ ਹੁੰਦਾ ਹੈ ਜੋ ਉਸ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ।8।4। | ਸਰੁ = ਸਰੋਵਰ, ਸਾਗਰ, ਸਮੁੰਦਰ। ਅਸਗਾਹੁ = ਬਹੁਤ ਡੂੰਘਾ। ਅਤਿ = ਬਹੁਤ। ਵੇਸਾਹੁ = ਇਤਬਾਰ। ਕੀਤੇ ਕਾਰਣਿ = ਵਿਸਾਹ ਕਰਨ ਕਰਕੇ। ਪਾਕੜੀ = ਫੜੀ ਗਈ। ਸਿਰਾਹੁ = ਸਿਰ ਤੋਂ।1। ਇਉ = ਇਸੇ ਤਰ੍ਹਾਂ ਹੀ। ਸਿਰਿ = ਸਿਰ ਉੱਤੇ। ਮਾਣਸਾ = ਮਨੁੱਖਾਂ ਨੂੰ। ਅਚਿੰਤਾ = ਅਚਨਚੇਤ।1। ਰਹਾਉ। ਬਾਧੋ ਕਾਲ ਕੋ = ਕਾਲ ਦਾ ਬੱਝਾ ਹੋਇਆ। ਅਫਾਰੁ = ਅਮੋੜ, ਅਮਿੱਟ। ਸਚਿ = ਸੱਚ ਵਿਚ, ਸਦਾ-ਥਿਰ ਪ੍ਰਭੂ ਵਿਚ। ਦੁਬਿਧਾ = ਮੇਰ-ਤੇਰ, ਦੁਚਿੱਤਾ ਪਨ, ਮਨ ਦੀ ਡਾਵਾਂ-ਡੋਲ ਅਵਸਥਾ। ਸਚਿਆਰ = ਸੁਰਖ਼ਰੂ।2। ਸੀਚਾਨਾ = {ਸੀਚੁਗ਼ਨਹ} ਇਕ ਸ਼ਿਕਾਰੀ ਪੰਛੀ ਜੋ ਬਾਜ਼ ਤੋਂ ਛੋਟਾ ਹੁੰਦਾ ਹੈ। ਬਧਿਕ ਹਾਥਿ = ਸ਼ਿਕਾਰੀ ਦੇ ਹੱਥ ਵਿਚ। ਗੁਰਿ = ਗੁਰੂ ਨੇ। ਸਾਥਿ = ਨਾਲ। ਸੰਗੀ ਸਾਥਿ = ਸੰਗੀ ਸਾਥੀ।3। ਮਨਿ = ਮਨ ਵਿਚ। ਮੁਖਿ = ਮੂੰਹ ਵਿਚ।4। ਦੇਇ ਮਿਲਾਇ = ਮਿਲਾ ਦੇਂਦਾ ਹੈ। ਸਾਜਨਿ ਮਿਲਿਐ = ਜੇ ਸੱਜਣ-ਪ੍ਰਭੂ ਮਿਲ ਪਏ। ਬਿਖ = ਜ਼ਹਰ। ਹਉ = ਮੈਂ।5। ਗੁਬਾਰੁ = (ਮਾਇਆ ਦੇ ਮੋਹ ਦਾ) ਹਨੇਰਾ। ਬੂਝ = ਸਮਝ। ਸੰਚਰੈ = ਅੱਪੜਦਾ।6। ਪਾਰਾਵਾਰ = ਪਾਰ ਅਵਾਰ, ਪਾਰਲਾ ਉਰਲਾ ਬੰਨਾ।7। ਊਪਜਹਿ = ਪੈਦਾ ਹੁੰਦੇ ਹਨ। ਕਾਲੈ ਵਸਿ = ਮੌਤ ਦੇ ਵੱਸ ਵਿਚ।8। |
56 | https://www.gurugranthdarpan.net/0056.html | ਸਿਰੀਰਾਗੁ ਮਹਲਾ ੧ ॥ ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥ ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥ ਬਿਨੁ ਅਭ ਸਬਦ ਨ ਮਾਂਜੀਐ ਸਾਚੇ ਤੇ ਸਚੁ ਹੋਇ ॥੧॥ ਮੁੰਧੇ ਗੁਣਹੀਣੀ ਸੁਖੁ ਕੇਹਿ ॥ ਪਿਰੁ ਰਲੀਆ ਰਸਿ ਮਾਣਸੀ ਸਾਚਿ ਸਬਦਿ ਸੁਖੁ ਨੇਹਿ ॥੧॥ ਰਹਾਉ ॥ ਪਿਰੁ ਪਰਦੇਸੀ ਜੇ ਥੀਐ ਧਨ ਵਾਂਢੀ ਝੂਰੇਇ ॥ ਜਿਉ ਜਲਿ ਥੋੜੈ ਮਛੁਲੀ ਕਰਣ ਪਲਾਵ ਕਰੇਇ ॥ ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥੨॥ ਪਿਰੁ ਸਾਲਾਹੀ ਆਪਣਾ ਸਖੀ ਸਹੇਲੀ ਨਾਲਿ ॥ ਤਨਿ ਸੋਹੈ ਮਨੁ ਮੋਹਿਆ ਰਤੀ ਰੰਗਿ ਨਿਹਾਲਿ ॥ ਸਬਦਿ ਸਵਾਰੀ ਸੋਹਣੀ ਪਿਰੁ ਰਾਵੇ ਗੁਣ ਨਾਲਿ ॥੩॥ ਕਾਮਣਿ ਕਾਮਿ ਨ ਆਵਈ ਖੋਟੀ ਅਵਗਣਿਆਰਿ ॥ ਨਾ ਸੁਖੁ ਪੇਈਐ ਸਾਹੁਰੈ ਝੂਠਿ ਜਲੀ ਵੇਕਾਰਿ ॥ ਆਵਣੁ ਵੰਞਣੁ ਡਾਖੜੋ ਛੋਡੀ ਕੰਤਿ ਵਿਸਾਰਿ ॥੪॥ ਪਿਰ ਕੀ ਨਾਰਿ ਸੁਹਾਵਣੀ ਮੁਤੀ ਸੋ ਕਿਤੁ ਸਾਦਿ ॥ ਪਿਰ ਕੈ ਕਾਮਿ ਨ ਆਵਈ ਬੋਲੇ ਫਾਦਿਲੁ ਬਾਦਿ ॥ ਦਰਿ ਘਰਿ ਢੋਈ ਨਾ ਲਹੈ ਛੂਟੀ ਦੂਜੈ ਸਾਦਿ ॥੫॥ ਪੰਡਿਤ ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ ॥ ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ ॥ ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ ਸਾਰੁ ॥੬॥ ਕੇਤੇ ਪੰਡਿਤ ਜੋਤਕੀ ਬੇਦਾ ਕਰਹਿ ਬੀਚਾਰੁ ॥ ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ ॥ ਬਿਨੁ ਗੁਰ ਕਰਮ ਨ ਛੁਟਸੀ ਕਹਿ ਸੁਣਿ ਆਖਿ ਵਖਾਣੁ ॥੭॥ ਸਭਿ ਗੁਣਵੰਤੀ ਆਖੀਅਹਿ ਮੈ ਗੁਣੁ ਨਾਹੀ ਕੋਇ ॥ ਹਰਿ ਵਰੁ ਨਾਰਿ ਸੁਹਾਵਣੀ ਮੈ ਭਾਵੈ ਪ੍ਰਭੁ ਸੋਇ ॥ ਨਾਨਕ ਸਬਦਿ ਮਿਲਾਵੜਾ ਨਾ ਵੇਛੋੜਾ ਹੋਇ ॥੮॥੫॥{ਪੰਨਾ 56} | ਹੇ ਭੋਲੀ ਜੀਵ-ਇਸਤ੍ਰੀਏ! ਜੋ (ਆਪਣੇ ਅੰਦਰ, ਆਤਮਕ ਸੁਖ ਦੇਣ ਵਾਲੇ) ਗੁਣਾਂ ਤੋਂ ਸੱਖਣੀ ਹੈ ਉਸ ਨੂੰ (ਬਾਹਰੋਂ) ਕਿਸੇ ਹੋਰ ਤਰੀਕੇ ਨਾਲ ਆਤਮਕ ਸੁਖ ਨਹੀਂ ਮਿਲ ਸਕਦਾ। ਆਤਮਕ ਸੁਖ ਉਸ ਨੂੰ ਹੈ ਜੋ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ (ਲੀਨ ਰਹਿੰਦੀ ਹੈ) ਜੋ ਗੁਰੂ ਦੇ ਸ਼ਬਦ ਵਿਚ (ਜੁੜੀ ਹੋਈ) ਹੈ, ਜੋ ਪ੍ਰਭੂ ਦੇ ਪਿਆਰ ਵਿਚ (ਮਸਤ) ਹੈ। ਪਤੀ-ਪ੍ਰਭੂ ਦੇ ਮਿਲਾਪ ਦੇ ਸੁਖ (ਉਹੀ ਜੀਵ-ਇਸਤ੍ਰੀ) ਆਨੰਦ ਨਾਲ ਮਾਣਦੀ ਹੈ।1। ਰਹਾਉ। ਜੇ ਜੀਵ ਦਾ ਮਨ (ਵਿਕਾਰਾਂ ਦੀ ਛੋਹ ਨਾਲ) ਜੂਠਾ ਹੋ ਚੁਕਾ ਹੈ, ਤਾਂ ਉਸ ਦੇ ਸਰੀਰ ਵਿਚ ਭੀ ਜੂਠ ਹੀ ਜੂਠ ਹੈ (ਸਾਰੇ ਗਿਆਨ-ਇੰਦ੍ਰੇ ਵਿਕਾਰਾਂ ਵਲ ਹੀ ਦੌੜਦੇ ਹਨ) ਉਸ ਦੀ ਜੀਭ (ਖਾਣ ਦੇ ਚਸਕਿਆਂ ਨਾਲ) ਜੂਠੀ ਹੋਈ ਰਹਿੰਦੀ ਹੈ, ਝੂਠੇ ਮੂੰਹ ਨਾਲ ਬੋਲਣ ਦਾ ਹੀ ਸੁਭਾਉ ਬਣ ਜਾਂਦਾ ਹੈ। ਅਜੇਹਾ ਜੀਵ (ਕਿਸੇ ਬਾਹਰਲੇ ਸੁੱਚ ਆਦਿਕ ਕਰਮ ਨਾਲ ਅੰਦਰੋਂ) ਸੁੱਚਾ ਕਦੇ ਭੀ ਨਹੀਂ ਹੋ ਸਕਦਾ। ਗੁਰੂ ਦੇ ਸ਼ਬਦ-ਜਲ ਤੋਂ ਬਿਨਾ (ਮਨ) ਮਾਂਜਿਆ ਨਹੀਂ ਜਾ ਸਕਦਾ, (ਤੇ) ਇਹ ਸੱਚ (ਸਿਮਰਨ) ਸਦਾ-ਥਿਰ ਪ੍ਰਭੂ ਤੋਂ ਹੀ ਮਿਲਦਾ ਹੈ।1। ਜੇ ਪਤੀ-ਪ੍ਰਭੂ (ਜੀਵ-ਇਸਤ੍ਰੀ ਦੇ ਹਿਰਦੇ-ਦੇਸ ਵਿਚ ਪਰਗਟ ਨਹੀਂ, ਉਸ ਦੇ ਹਿਰਦੇ ਨੂੰ ਛੱਡ ਕੇ) ਹੋਰ ਹੋਰ ਹਿਰਦੇ-ਦੇਸ ਦਾ ਨਿਵਾਸੀ ਹੈ, ਤਾਂ ਪਤੀ ਤੋਂ ਵਿੱਛੁੜੀ ਹੋਈ ਉਹ ਜੀਵ-ਇਸਤ੍ਰੀ ਝੂਰਦੀ ਰਹਿੰਦੀ ਹੈ (ਅੰਦਰੇ ਅੰਦਰ ਚਿੰਤਾ ਨਾਲ ਖਾਧੀ ਜਾਂਦੀ ਹੈ) । ਜਿਵੇਂ ਥੋੜ੍ਹੇ ਪਾਣੀ ਵਿਚ ਮੱਛੀ ਤੜਫਦੀ ਹੈ, ਤਿਵੇਂ ਉਹ ਤਰਲੇ ਲੈਂਦੀ ਰਹਿੰਦੀ ਹੈ। ਆਤਮਕ ਸੁਖ ਤਦੋਂ ਹੀ ਮਿਲਦਾ ਹੈ, ਜਦੋਂ ਪ੍ਰਭੂ-ਪਤੀ ਨੂੰ (ਜੀਵ-ਇਸਤ੍ਰੀ) ਚੰਗੇ ਲੱਗੇ, ਜਦੋਂ ਉਹ ਆਪ (ਉਸ ਉਤੇ) ਮਿਹਰ ਦੀ ਨਜ਼ਰ ਕਰੇ।2। (ਹੇ ਜੀਵ-ਇਸਤ੍ਰੀ!) ਤੂੰ ਸਖੀਆਂ ਸਹੇਲੀਆਂ ਨਾਲ ਮਿਲ ਕੇ (ਭਾਵ, ਸਾਧ-ਸੰਗਤਿ ਵਿਚ ਬੈਠ ਕੇ) ਆਪਣੇ ਪਤੀ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ। (ਜੇਹੜੀ ਜੀਵ-ਇਸਤ੍ਰੀ ਸਿਫ਼ਤਿ-ਸਾਲਾਹ ਕਰਦੀ ਹੈ, ਉਸ ਦੇ) ਹਿਰਦੇ ਵਿਚ ਪ੍ਰਭੂ ਪ੍ਰਗਟ ਹੋ ਜਾਂਦਾ ਹੈ, ਉਸ ਦਾ ਮਨ (ਪ੍ਰਭੂ ਦੇ ਪ੍ਰੇਮ ਵਿਚ) ਮੋਹਿਆ ਜਾਂਦਾ ਹੈ, ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਸ ਦਾ ਦਰਸ਼ਨ ਕਰਦੀ ਹੈ, ਗੁਰੂ ਦੇ ਸ਼ਬਦ (ਦੀ ਬਰਕਤਿ) ਨਾਲ ਉਸ ਦਾ ਜੀਵਨ ਸੰਵਰ ਜਾਂਦਾ ਹੈ, ਗੁਣਾਂ ਨਾਲ ਉਹ ਸੋਹਣੀ ਬਣ ਜਾਂਦੀ ਹੈ, ਤੇ ਪਤੀ ਪ੍ਰਭੂ ਉਸ ਨੂੰ ਪਿਆਰ ਕਰਦਾ ਹੈ।3। (ਗੁਣ ਤੋਂ ਸੱਖਣੀ ਹੋਣ ਕਰਕੇ) ਜੇਹੜੀ ਜੀਵ-ਇਸਤ੍ਰੀ (ਅੰਦਰੋਂ) ਖੋਟੀ ਹੈ ਤੇ ਔਗੁਣਾਂ ਨਾਲ ਭਰੀ ਹੋਈ ਹੈ ਉਸ ਦਾ ਜੀਵਨ ਵਿਅਰਥ ਚਲਾ ਜਾਂਦਾ ਹੈ, ਨਾਹ ਇਸ ਲੋਕ ਵਿਚ ਨਾਹ ਪਰਲੋਕ ਵਿਚ ਕਿਤੇ ਭੀ ਉਸ ਨੂੰ ਆਤਮਕ ਸੁਖ ਨਹੀਂ ਮਿਲਦਾ; ਝੂਠ ਵਿਚ ਵਿਕਾਰ ਵਿਚ ਉਹ ਸੜ ਜਾਂਦੀ ਹੈ (ਉਸ ਦਾ ਆਤਮਕ ਜੀਵਨ ਸੜ ਜਾਂਦਾ ਹੈ) ; (ਉਸ ਦੇ ਵਾਸਤੇ) ਜਨਮ ਮਰਨ ਦਾ ਔਖਾ ਗੇੜ ਬਣਿਆ ਰਹਿੰਦਾ ਹੈ ਕਿਉਂਕਿ) ਕੰਤ-ਪ੍ਰਭੂ ਨੇ ਉਸ ਨੂੰ ਭੁਲਾ ਦਿੱਤਾ ਹੁੰਦਾ ਹੈ।4। ਪਰ ਉਹ ਪਤੀ-ਪ੍ਰਭੂ ਦੀ ਸੋਹਣੀ ਨਾਰ ਸੀ, ਉਹ ਕਿਸ ਸੁਆਦ ਵਿਚ (ਫਸਣ ਕਰਕੇ) ਛੁੱਟੜ ਹੋ ਗਈ? ਉਹ ਕਿਉਂ ਵਿਅਰਥ ਫ਼ਜ਼ੂਲ ਬੋਲ ਬੋਲਦੀ ਹੈ ਜੋ ਪਤੀ-ਪ੍ਰਭੂ ਨਾਲ ਮਿਲਾਪ ਵਾਸਤੇ ਕੰਮ ਨਹੀਂ ਦੇ ਸਕਦਾ? ਉਹ ਜੀਵ-ਇਸਤ੍ਰੀ (ਪ੍ਰਭੂ ਨੂੰ ਭੁਲਾ ਕੇ) ਮਾਇਆ ਦੇ ਸੁਆਦ ਵਿਚ (ਫਸਣ ਕਰਕੇ) ਛੁੱਟੜ ਹੋਈ ਹੈ, (ਤਾਹੀਏਂ ਉਸ ਨੂੰ) ਪ੍ਰਭੂ ਦੇ ਮਹਲ ਵਿਚ (ਟਿਕਣ ਲਈ) ਆਸਰਾ ਨਹੀਂ ਮਿਲਦਾ (ਮਾਇਆ ਦਾ ਮੋਹ ਉਸ ਨੂੰ ਭਟਕਣਾ ਵਿਚ ਪਾਈ ਰੱਖਦਾ ਹੈ) ।5। ਪੰਡਿਤ ਲੋਕ ਧਾਰਮਿਕ ਪੁਸਤਕਾਂ ਪੜ੍ਹਦੇ ਹਨ (ਪਰ ਅੰਦਰੋਂ ਗੁਣ-ਹੀਨ ਹੋਣ ਕਰਕੇ ਉਹਨਾਂ ਪੁਸਤਕਾਂ ਦੀ) ਵਿਚਾਰ ਨਹੀਂ ਸਮਝਦੇ; ਹੋਰਨਾਂ ਨੂੰ ਹੀ ਮੱਤਾਂ ਦੇ ਕੇ (ਜਗਤ ਤੋਂ) ਚਲੇ ਜਾਂਦੇ ਹਨ (ਉਹਨਾਂ ਦਾ ਇਹ ਸਾਰਾ ਉੱਦਮ) ਮਾਇਆ ਕਮਾਣ ਲਈ ਵਪਾਰ ਹੀ ਬਣਿਆ ਰਹਿ ਜਾਂਦਾ ਹੈ। ਸਾਰਾ ਜਗਤ ਝੂਠੀ ਕਥਨੀ ਵਿਚ ਹੀ ਭਟਕਦਾ ਰਹਿੰਦਾ ਹੈ (ਭਾਵ, ਆਮ ਤੌਰ ਤੇ ਜੀਵਾਂ ਦੇ ਅੰਦਰ ਝੂਠ-ਫਰੇਬ ਹੈ, ਤੇ ਬਾਹਰ ਗਿਆਨ ਦੀਆਂ ਗੱਲਾਂ ਹਨ) । ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ (ਹਿਰਦੇ ਵਿਚ ਟਿਕਾਈ ਰੱਖਣਾ) ਹੀ ਸ੍ਰੇਸ਼ਟ ਰਹਿਣੀ ਹੈ।6। ਅਨੇਕਾਂ ਹੀ ਪੰਡਿਤ ਜੋਤਸ਼ੀ (ਆਦਿਕ) ਵੇਦਾਂ (ਦੇ ਮੰਤ੍ਰਾਂ) ਨੂੰ ਵਿਚਾਰਦੇ ਹਨ, ਆਪੋ ਵਿਚ ਮਤ-ਭੇਦ ਹੋਣ ਦੇ ਕਾਰਨ (ਚਰਚਾ ਕਰਦੇ ਹਨ ਤੇ ਵਿਦਵਤਾ ਦੇ ਕਾਰਨ) ਵਾਹ ਵਾਹ ਅਖਵਾਂਦੇ ਹਨ, ਪਰ ਨਿਰੇ ਇਸ ਮਤ-ਭੇਦ ਵਿਚ ਰਹਿ ਕੇ ਹੀ ਉਹਨਾਂ ਦਾ ਜਨਮ ਮਰਨ ਬਣਿਆ ਰਹਿੰਦਾ ਹੈ। ਕੋਈ ਭੀ ਮਨੁੱਖ (ਨਿਰਾ ਚੰਗਾ) ਵਖਿਆਨ ਕਰ ਕੇ ਜਾਂ ਸੁਣ ਕੇ (ਆਤਮਕ ਆਨੰਦ ਨਹੀਂ ਲੈ ਸਕਦਾ, ਤੇ ਜਨਮ ਮਰਨ ਦੇ ਗੇੜ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ। (ਹਉਮੈ ਅਹੰਕਾਰ ਛੱਡ ਕੇ ਗੁਰੂ ਦੀ ਸਰਨ ਪੈਣ ਦੀ ਲੋੜ ਹੈ) ਗੁਰੂ ਦੀ ਬਖ਼ਸ਼ਸ਼ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੁੰਦੀ।7। (ਜੇਹੜੀਆਂ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਨੂੰ ਪਿਆਰੀਆਂ ਲੱਗਦੀਆਂ ਹਨ, ਉਹੀ) ਸਾਰੀਆਂ ਗੁਣਾਂ ਵਾਲੀਆਂ ਆਖੀਆਂ ਜਾਂਦੀਆਂ ਹਨ। ਪਰ ਮੇਰੇ ਅੰਦਰ ਕੋਈ ਐਸਾ ਗੁਣ ਨਹੀਂ ਹੈ (ਜਿਸ ਦੀ ਬਰਕਤਿ ਨਾਲ ਮੈਂ ਪ੍ਰਭੂ-ਪਿਆਰ ਨੂੰ ਆਪਣੇ ਹਿਰਦੇ ਵਿਚ ਵਸਾ ਸਕਾਂ) । ਜੇ ਉਹ ਹਰੀ-ਪਤੀ ਪ੍ਰਭੂ ਮੈਨੂੰ ਪਿਆਰਾ ਲੱਗਣ ਲੱਗ ਪਏ, ਤਾਂ ਮੈਂ ਭੀ ਉਸ ਦੀ ਸੋਹਣੀ ਨਾਰ ਬਣ ਜਾਵਾਂ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ (ਜੁੜ ਕੇ ਜਿਸ ਨੇ ਪ੍ਰਭੂ-ਚਰਨਾਂ ਨਾਲ) ਸੋਹਣਾ ਮਿਲਾਪ ਹਾਸਲ ਕਰ ਲਿਆ ਹੈ ਉਸ ਦਾ ਉਸ ਤੋਂ ਫਿਰ ਵਿਛੋੜਾ ਨਹੀਂ ਹੁੰਦਾ।8।5। | ਪਦ ਅਰਥ = ਮਨਿ = ਮਨ ਦੀ ਰਾਹੀਂ। ਜੂਠੈ = ਜੂਠੇ ਦੀ ਰਾਹੀਂ। ਮਨਿ ਜੂਠੈ = ਜੂਠੇ ਮਨ ਦੀ ਰਾਹੀਂ, ਜੇ ਮਨ ਜੂਠਾ ਹੈ {ਨੋਟ: ਲਫ਼ਜ਼ 'ਜੂਠੈ' ਲਫ਼ਜ਼ 'ਜੂਠਾ' ਤੋਂ ਬਣਿਆ ਹੈ, ਇਹ 'ਜੂਠਾ' ਵਿਸ਼ੇਸ਼ਣ ਹੈ। ਲਫ਼ਜ਼ 'ਜੂਠਿ' ਨਾਂਵ ਹੈ}। ਤਨਿ = ਸਰੀਰ ਵਿਚ । ਜਿਹਵਾ = ਜੀਭ। ਅਭ = ਪਾਣੀ। ਅਭ ਸਬਦ = ਗੁਰ ਸ਼ਬਦ ਰੂਪ ਪਾਣੀ {AzBs`= ਪਾਣੀ}।1। ਮੁੰਧੇ = ਹੇ ਭੋਲੀ ਜੀਵ-ਇਸ੍ਰਤੀ! ਕੇਹਿ = ਕਾਹਦੇ ਵਿਚ? ਪਿਰੁ ਰਲੀਆ = ਪਤੀ ਮਿਲਾਪ ਦੇ ਸੁਖ। ਰਸਿ = ਆਨੰਦ ਨਾਲ। ਨੇਹਿ = ਪਿਆਰ ਵਿਚ।1। ਰਹਾਉ। ਧਨ = ਜੀਵ-ਇਸਤ੍ਰੀ। ਵਾਂਢੀ = ਪਰਦੇਸਣ, ਵਿੱਛੁੜੀ ਹੋਈ। ਕਰਣ ਪਲਾਵ = {k}xwpRlwp} ਉਹ ਕੀਰਨੇ ਜੋ ਸੁਣਨ ਵਾਲੇ ਦੇ ਮਨ ਵਿਚ ਤਰਸ ਪੈਦਾ ਕਰ ਦੇਣ, ਤਰਲੇ, ਹਾੜੇ। ਪਿਰ ਭਾਵੈ = ਪਿਰ ਨੂੰ ਚੰਗੀ ਲੱਗੇ।2। ਸਾਲਾਹੀ = ਸਾਲਾਹਿ, ਸਿਫ਼ਤਿ-ਸਾਲਾਹ ਕਰ। ਤਨਿ = ਤਨ ਵਿਚ। ਨਿਹਾਲਿ = ਨਿਹਾਲੇ, ਵੇਖਦੀ ਹੈ। ਰਾਵੈ = ਮਾਣਦੀ ਹੈ।3। ਕਾਮਣਿ = ਇਸਤ੍ਰੀ। ਕਾਮਿ ਨ ਆਵਈ = ਕਿਸੇ ਕੰਮ ਨਹੀਂ ਆਉਂਦੀ, ਜੀਵਨ ਵਿਅਰਥ ਜਾਂਦਾ ਹੈ। ਪੇਈਐ = ਪੇਕੇ ਘਰ ਵਿਚ, ਇਸ ਜਗਤ ਵਿਚ। ਜਲੀ = ਸੜੀ ਹੋਈ। ਆਵਣੁ ਵੰਞਣੁ = ਜਨਮ ਮਰਨ (ਦਾ ਗੇੜ) । ਡਾਖੜੋ = ਔਖਾ, ਦੁਖਦਾਈ। ਕੰਤਿ = ਕੰਤ ਨੇ। ਵਿਸਾਰਿ ਛੋਡੀ = ਭੁਲਾ ਦਿੱਤੀ।4। ਮੁਤੀ = ਛੱਡੀ ਗਈ, ਛੁੱਟੜ ਕੀਤੀ ਗਈ। ਕਿਤੁ ਸਾਦਿ = ਕਿਸ ਸੁਆਦ ਦੇ ਕਾਰਨ? ਫਾਦਿਲੁ = ਫ਼ਜ਼ੂਲ ਬੋਲ। ਬਾਦਿ = ਵਿਅਰਥ ਹੀ। ਦਰਿ = ਦਰ ਤੇ। ਘਰਿ = ਘਰ ਵਿਚ। ਛੁਟੀ = ਛੁੱਟੜ ਹੋ ਗਈ।5। ਵਾਚਹਿ = ਪੜ੍ਹਦੇ ਹਨ। ਅਨ ਕਉ = ਹੋਰਨਾਂ ਨੂੰ। ਭਵੈ = ਭਟਕਦਾ ਹੈ। ਸਬਦੁ = ਗੁਰੂ ਦਾ ਸ਼ਬਦ (ਹਿਰਦੇ ਵਿਚ ਟਿਕਾਣਾ) , ਪਰਮਾਤਮਾ ਦੀ ਸਿਫ਼ਤਿ-ਸਾਲਾਹ। ਸਾਰੁ = ਸ੍ਰੇਸ਼ਟ।6। ਜੋਤਕੀ = ਜੋਤਸ਼ੀ। ਕਰਹਿ = ਕਰਦੇ ਹਨ। ਵਾਦਿ = ਵਾਦ ਵਿਚ, ਝਗੜੇ ਬਹਸ ਵਿਚ। ਵਾਦੇ = ਵਾਦ ਵਿਚ ਹੀ। ਕਰਮ = ਬਖ਼ਸ਼ਸ਼। ਨ ਛੁਟਸੀ = ਖ਼ਲਾਸੀ ਪ੍ਰਾਪਤ ਨਹੀਂ ਕਰੇਗਾ। ਕਹਿ = ਕਹਿ ਕੇ। ਸੁਣਿ = ਸੁਣ ਕੇ। ਵਖਾਣੁ = ਵਖਿਆਨ, ਉਪਦੇਸ਼।7। ਸਭਿ = ਸਾਰੀਆਂ। ਵਰੁ = ਖਸਮ।8। |
56 | https://www.gurugranthdarpan.net/0056.html | ਸਿਰੀਰਾਗੁ ਮਹਲਾ ੧ ॥ ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ ॥ ਪੁੰਨ ਦਾਨ ਚੰਗਿਆਈਆ ਬਿਨੁ ਸਾਚੇ ਕਿਆ ਤਾਸੁ ॥ ਜੇਹਾ ਰਾਧੇ ਤੇਹਾ ਲੁਣੈ ਬਿਨੁ ਗੁਣ ਜਨਮੁ ਵਿਣਾਸੁ ॥੧॥ ਮੁੰਧੇ ਗੁਣ ਦਾਸੀ ਸੁਖੁ ਹੋਇ ॥ ਅਵਗਣ ਤਿਆਗਿ ਸਮਾਈਐ ਗੁਰਮਤਿ ਪੂਰਾ ਸੋਇ ॥੧॥ ਰਹਾਉ ॥ ਵਿਣੁ ਰਾਸੀ ਵਾਪਾਰੀਆ ਤਕੇ ਕੁੰਡਾ ਚਾਰਿ ॥ ਮੂਲੁ ਨ ਬੁਝੈ ਆਪਣਾ ਵਸਤੁ ਰਹੀ ਘਰ ਬਾਰਿ ॥ ਵਿਣੁ ਵਖਰ ਦੁਖੁ ਅਗਲਾ ਕੂੜਿ ਮੁਠੀ ਕੂੜਿਆਰਿ ॥੨॥ ਲਾਹਾ ਅਹਿਨਿਸਿ ਨਉਤਨਾ ਪਰਖੇ ਰਤਨੁ ਵੀਚਾਰਿ ॥ ਵਸਤੁ ਲਹੈ ਘਰਿ ਆਪਣੈ ਚਲੈ ਕਾਰਜੁ ਸਾਰਿ ॥ ਵਣਜਾਰਿਆ ਸਿਉ ਵਣਜੁ ਕਰਿ ਗੁਰਮੁਖਿ ਬ੍ਰਹਮੁ ਬੀਚਾਰਿ ॥੩॥ ਸੰਤਾਂ ਸੰਗਤਿ ਪਾਈਐ ਜੇ ਮੇਲੇ ਮੇਲਣਹਾਰੁ ॥ ਮਿਲਿਆ ਹੋਇ ਨ ਵਿਛੁੜੈ ਜਿਸੁ ਅੰਤਰਿ ਜੋਤਿ ਅਪਾਰ ॥ ਸਚੈ ਆਸਣਿ ਸਚਿ ਰਹੈ ਸਚੈ ਪ੍ਰੇਮ ਪਿਆਰ ॥੪॥ ਜਿਨੀ ਆਪੁ ਪਛਾਣਿਆ ਘਰ ਮਹਿ ਮਹਲੁ ਸੁਥਾਇ ॥ ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥ ਤ੍ਰਿਭਵਣਿ ਸੋ ਪ੍ਰਭੁ ਜਾਣੀਐ ਸਾਚੋ ਸਾਚੈ ਨਾਇ ॥੫॥ ਸਾ ਧਨ ਖਰੀ ਸੁਹਾਵਣੀ ਜਿਨਿ ਪਿਰੁ ਜਾਤਾ ਸੰਗਿ ॥ ਮਹਲੀ ਮਹਲਿ ਬੁਲਾਈਐ ਸੋ ਪਿਰੁ ਰਾਵੇ ਰੰਗਿ ॥ ਸਚਿ ਸੁਹਾਗਣਿ ਸਾ ਭਲੀ ਪਿਰਿ ਮੋਹੀ ਗੁਣ ਸੰਗਿ ॥੬॥ ਭੂਲੀ ਭੂਲੀ ਥਲਿ ਚੜਾ ਥਲਿ ਚੜਿ ਡੂਗਰਿ ਜਾਉ ॥ ਬਨ ਮਹਿ ਭੂਲੀ ਜੇ ਫਿਰਾ ਬਿਨੁ ਗੁਰ ਬੂਝ ਨ ਪਾਉ ॥ ਨਾਵਹੁ ਭੂਲੀ ਜੇ ਫਿਰਾ ਫਿਰਿ ਫਿਰਿ ਆਵਉ ਜਾਉ ॥੭॥ ਪੁਛਹੁ ਜਾਇ ਪਧਾਊਆ ਚਲੇ ਚਾਕਰ ਹੋਇ ॥ ਰਾਜਨੁ ਜਾਣਹਿ ਆਪਣਾ ਦਰਿ ਘਰਿ ਠਾਕ ਨ ਹੋਇ ॥ ਨਾਨਕ ਏਕੋ ਰਵਿ ਰਹਿਆ ਦੂਜਾ ਅਵਰੁ ਨ ਕੋਇ ॥੮॥੬॥{ਪੰਨਾ 56-57} | ਹੇ ਭੋਲੀ ਜੀਵ-ਇਸਤ੍ਰੀ! (ਆਤਮਕ ਗੁਣਾਂ ਤੋਂ ਬਿਨਾ ਆਤਮਕ ਸੁਖ ਨਹੀਂ ਹੋ ਸਕਦਾ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ ਗੁਣ ਪੈਦਾ ਨਹੀਂ ਹੋ ਸਕਦੇ) ਗੁਣਾਂ ਦੀ ਖ਼ਾਤਰ ਪਰਮਾਤਮਾ ਦੇ ਗੁਣਾਂ ਦੀ ਦਾਸੀ ਬਣ, ਤਦੋਂ ਹੀ ਆਤਮਕ ਸੁਖ ਸੁਖ ਹੋਵੇਗਾ। ਔਗੁਣਾਂ ਨੂੰ ਛੱਡ ਕੇ ਹੀ ਪ੍ਰਭੂ-ਚਰਨਾਂ ਵਿਚ ਲੀਨ ਹੋ ਸਕੀਦਾ ਹੈ, ਗੁਰੂ ਦੀ ਮਤਿ ਉੱਤੇ ਤੁਰਿਆਂ ਹੀ ਉਹ ਪੂਰਾ ਪ੍ਰਭੂ ਮਿਲਦਾ ਹੈ।1। ਰਹਾਉ। ਜੇ (ਕਿਸੇ ਸਿੱਧੀ ਆਦਿਕ ਵਾਸਤੇ ਮੰਤ੍ਰਾਂ ਦਾ) ਪਾਠ ਕੀਤਾ ਜਾਏ, (ਧੂਣੀਆਂ ਆਦਿਕ ਤਪਾ ਕੇ) ਸਰੀਰ ਨੂੰ ਕਸ਼ਟ ਦਿੱਤਾ ਜਾਏ, ਇੰਦ੍ਰਿਆਂ ਨੂੰ ਵੱਸ ਵਿਚ ਕਰਨ ਦਾ ਕੋਈ ਸਾਧਨ ਕੀਤਾ ਜਾਏ, ਕਿਸੇ ਤੀਰਥ ਉੱਤੇ ਨਿਵਾਸ ਕੀਤਾ ਜਾਏ, (ਜੇ ਖ਼ਲਕਤ ਦੇ ਭਲੇ ਵਾਸਤੇ) ਦਾਨ-ਪੁੰਨ ਆਦਿਕ ਚੰਗੇ ਕੰਮ ਕੀਤੇ ਜਾਣ (ਪਰ ਪਰਮਾਤਮਾ ਦਾ ਸਿਮਰਨ ਨਾਹ ਕੀਤਾ ਜਾਏ, ਤਾਂ) ਪ੍ਰਭੂ-ਸਿਮਰਨ ਤੋਂ ਬਿਨਾ ਉਪਰਲੇ ਸਾਰੇ ਹੀ ਉੱਦਮਾਂ ਦਾ ਕੋਈ ਲਾਭ ਨਹੀਂ। ਮਨੁੱਖ ਜਿਹਾ ਬੀ ਬੀਜਦਾ ਹੈ, ਉਹੋ ਜਿਹਾ ਫਲ ਵੱਢਦਾ ਹੈ (ਜੇ ਸਿਮਰਨ ਨਹੀਂ ਕੀਤਾ, ਤਾਂ ਆਤਮਕ ਗੁਣ ਕਿੱਥੋਂ ਆ ਜਾਣ? ਤੇ) ਆਤਮਕ ਗੁਣਾਂ ਤੋਂ ਬਿਨਾ ਜ਼ਿੰਦਗੀ ਵਿਅਰਥ ਹੈ।1। ਸਰਮਾਏ ਤੋਂ ਬਿਨਾ ਵਪਾਰੀ (ਨਫ਼ੇ ਵਾਸਤੇ ਵਿਅਰਥ ਹੀ) ਚੌਹੀਂ ਪਾਸੀਂ ਤੱਕਦਾ ਹੈ। ਜੇਹੜਾ ਮਨੁੱਖ (ਆਪਣੀ ਜ਼ਿੰਦਗੀ ਦੇ) ਮੂਲ-ਪ੍ਰਭੂ ਨੂੰ ਨਹੀਂ ਸਮਝਦਾ, ਉਸ ਦਾ ਅਸਲ ਸਰਮਾਇਆ ਉਸ ਦੇ ਹਿਰਦੇ-ਘਰ ਅੰਦਰ ਹੀ (ਅਣਪਛਾਤਾ) ਪਿਆ ਰਹਿੰਦਾ ਹੈ। ਨਾਸਵੰਤ ਪਦਾਰਥਾਂ ਦੀ ਵਪਾਰਨ (ਜੀਵ-ਇਸਤ੍ਰੀ) ਕੂੜ ਵਿਚ ਲੱਗ ਕੇ (ਆਤਮਕ ਗੁਣਾਂ ਵਲੋਂ) ਲੁੱਟੀ ਜਾ ਰਹੀ ਹੈ, ਨਾਮ-ਵੱਖਰ ਤੋਂ ਵਾਂਜੇ ਰਹਿ ਕੇ ਉਸ ਨੂੰ ਬਹੁਤ ਆਤਮਕ ਕਲੇਸ਼ ਵਿਆਪਦਾ ਹੈ।2। ਜੇਹੜਾ ਮਨੁੱਖ ਸੋਚ ਸਮਝ ਕੇ ਨਾਮ-ਰਤਨ ਨੂੰ ਪਰਖਦਾ ਹੈ (ਨਾਮ ਦੀ ਕੀਮਤ ਪਾਂਦਾ ਹੈ) ਉਸ ਨੂੰ ਦਿਨ ਰਾਤਿ (ਆਤਮਕ ਗੁਣਾਂ ਦਾ ਨਿੱਤ) ਨਵਾਂ ਨਫ਼ਾ ਪੈਂਦਾ ਹੈ। ਜੇਹੜਾ ਮਨੁੱਖ ਨਾਮ ਦੇ ਵਪਾਰੀ ਸਤਸੰਗੀਆਂ ਨਾਲ ਮਿਲ ਕੇ ਨਾਮ ਦਾ ਵਣਜ ਕਰਦਾ ਹੈ, ਜੋ ਗੁਰੂ ਦੀ ਸਰਨ ਪੈ ਕੇ ਪਰਮਾਤਮਾ (ਦੇ ਗੁਣਾਂ) ਨੂੰ ਆਪਣੇ ਸੋਚ-ਮੰਡਲ ਵਿਚ ਲਿਆਉਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਆਪਣਾ ਅਸਲ ਸਰਮਾਇਆ ਲੱਭ ਲੈਂਦਾ ਹੈ, ਤੇ ਆਪਣੀ ਜ਼ਿੰਦਗੀ ਦਾ ਮਨੋਰਥ ਸਿਰੇ ਚਾੜ੍ਹ ਕੇ ਇਥੋਂ ਜਾਂਦਾ ਹੈ।3। (ਪਰਮਾਤਮਾ ਆਪ ਹੀ ਆਤਮਕ ਗੁਣਾਂ ਦਾ ਖ਼ਜ਼ਾਨਾ ਲਭਾ ਸਕਦਾ ਹੈ) ਜੇ ਉਸ ਖ਼ਜ਼ਾਨੇ ਨਾਲ ਮਿਲਾਪ-ਕਰਾਣ-ਦੇ-ਸਮਰੱਥ ਪ੍ਰਭੂ ਆਪ ਮਿਲਾਪ ਕਰਾ ਦੇਵੇ, ਤਾਂ ਉਹ ਖ਼ਜ਼ਾਨਾ ਸੰਤਾਂ ਦੀ ਸੰਗਤਿ ਵਿਚ ਰਿਹਾਂ ਲੱਭ ਸਕਦਾ ਹੈ, ਤੇ ਜਿਸ ਮਨੁੱਖ ਦੇ ਅੰਦਰ ਬੇਅੰਤ ਪ੍ਰਭੂ ਦੀ ਜੋਤਿ (ਇਕ ਵਾਰੀ ਜਗ ਪਏ) ਉਹ ਪ੍ਰਭੂ-ਚਰਨਾਂ ਵਿਚ ਮਿਲਿਆ ਹੋਇਆ ਮੁੜ ਵਿੱਛੁੜਦਾ ਨਹੀਂ, ਕਿਉਂਕਿ ਉਹ ਅਡੋਲ (ਆਤਮਕ) ਆਸਣ ਉੱਤੇ ਬੈਠ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਲਿਵ ਲਾ ਲੈਂਦਾ ਹੈ, ਉਹ ਆਪਣਾ ਪ੍ਰੇਮ-ਪਿਆਰ ਸਦਾ-ਥਿਰ ਪ੍ਰਭੂ ਵਿਚ ਪਾ ਲੈਂਦਾ ਹੈ।4। (ਗੁਰੂ ਦੀ ਮਤਿ ਉਤੇ ਤੁਰ ਕੇ) ਜਿਨ੍ਹਾਂ ਨੇ ਆਪਣੇ ਆਪ ਨੂੰ ਪਛਾਣ ਲਿਆ ਹੈ, ਉਹਨਾਂ ਨੂੰ ਆਪਣੇ ਹਿਰਦੇ-ਰੂਪ ਸੋਹਣੇ ਥਾਂ ਵਿਚ ਹੀ ਪਰਮਾਤਮਾ ਦਾ ਨਿਵਾਸ-ਥਾਂ ਲੱਭ ਪੈਂਦਾ ਹੈ। ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਰਹਿਣ ਦੇ ਕਾਰਨ ਉਹਨਾਂ ਨੂੰ ਉਹ ਸਦਾ ਕਾਇਮ ਰਹਿਣ ਵਾਲਾ ਮਿਲ ਪੈਂਦਾ ਹੈ। (ਹੇ ਭੋਲੀ ਜੀਵ-ਇਸਤ੍ਰੀ!) ਜੇ ਸੱਚੇ ਪ੍ਰਭੂ ਦੇ ਨਾਮ ਵਿਚ ਜੁੜੇ ਰਹੀਏ, ਤਾਂ ਉਸ ਸਦਾ-ਥਿਰ ਪ੍ਰਭੂ ਨੂੰ ਤਿੰਨਾਂ ਭਵਨਾਂ ਵਿਚ ਵਿਆਪਕ ਪਛਾਣ ਲਈਦਾ ਹੈ।5। (ਗੁਰੂ ਦੀ ਸਰਨ ਪੈ ਕੇ) ਜਿਸ ਜੀਵ-ਇਸਤ੍ਰੀ ਨੇ ਪਤੀ-ਪ੍ਰਭੂ ਨੂੰ ਆਪਣੇ ਅੰਗ-ਸੰਗ ਸਮਝ ਲਿਆ ਹੈ, ਉਹ ਜੀਵ-ਇਸਤ੍ਰੀ ਸਚ-ਮੁਚ ਸੋਹਣੀ (ਸੋਹਣੀ ਜੀਵਨ ਵਾਲੀ) ਹੋ ਜਾਂਦੀ ਹੈ। ਉਹ ਜੀਵ-ਇਸਤ੍ਰੀ ਪ੍ਰਭੂ ਦੇ ਮਹਲ ਵਿਚ ਸੱਦੀ ਜਾਂਦੀ ਹੈ, ਉਹ ਪ੍ਰਭੂ ਪਤੀ ਪ੍ਰੇਮ-ਰੰਗ ਵਿਚ ਆ ਕੇ ਉਸ ਨੂੰ ਪਿਆਰ ਕਰਦਾ ਹੈ, ਪਤੀ-ਪ੍ਰਭੂ ਨੇ ਆਤਮਕ ਗੁਣਾਂ ਨਾਲ ਉਸ ਨੂੰ ਅਜੇਹਾ ਮੋਹ ਲਿਆ ਹੁੰਦਾ ਹੈ ਕਿ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਸੁਹਾਗ ਭਾਗ ਵਾਲੀ ਨੇਕ ਬਣ ਜਾਂਦੀ ਹੈ।6। (ਆਤਮਕ ਗੁਣਾਂ ਦੇ ਵਣਜ ਤੋਂ ਖੁੰਝ ਕੇ, ਜੀਵਨ ਦੇ ਸਹੀ ਰਸਤੇ ਤੋਂ) ਭੁੱਲ ਕੇ ਜੇ ਮੈਂ (ਦੁਨੀਆ ਛੱਡ ਕੇ ਭੀ) ਸਾਰੀ ਧਰਤੀ ਉਤੇ ਫਿਰਦੀ ਰਹਾਂ, ਧਰਤੀ ਉੱਤੇ ਭ੍ਰਮਣ ਕਰ ਕੇ ਫਿਰ ਜੇ ਮੈਂ ਪਹਾੜ ਉੱਤੇ ਭੀ ਜਾ ਚੜ੍ਹਾਂ (ਜੇ ਮੈਂ ਕਿਸੇ ਪਹਾੜ ਦੀ ਗੁਫ਼ਾ ਵਿਚ ਭੀ ਜਾ ਟਿਕਾਂ) (ਸਹੀ ਰਸਤੇ ਤੋਂ) ਖੁੰਝ ਕੇ ਜੇ ਮੈਂ ਜੰਗਲਾਂ ਵਿਚ ਭਟਕਦੀ ਫਿਰਾਂ, ਤਾਂ ਭੀ ਮੈਨੂੰ (ਆਤਮਕ ਰਸਤੇ ਦੀ) ਸਹੀ ਸਮਝ ਨਹੀਂ ਪੈ ਸਕਦੀ, ਕਿਉਂਕਿ ਗੁਰੂ ਤੋਂ ਬਿਨਾ ਇਸ ਰਸਤੇ ਦੀ ਸੂਝ ਨਹੀਂ ਪੈਂਦੀ। ਜੇ ਮੈਂ ਪਰਮਾਤਮਾ ਦੇ ਨਾਮ ਤੋਂ ਖੁੰਝੀ ਹੋਈ (ਜੰਗਲਾਂ ਪਹਾੜਾਂ ਵਿਚ) ਫਿਰਦੀ ਰਹਾਂ, ਤਾਂ ਮੈਂ ਮੁੜ ਮੁੜ ਜਨਮ ਮਰਨ ਦਾ ਗੇੜ ਸਹੇੜ ਲਵਾਂਗੀ।7। (ਹੇ ਭੋਲੀ ਜੀਵ-ਇਸਤ੍ਰੀ! ਜੇ ਜੀਵਨ ਦਾ ਸਹੀ ਰਸਤਾ ਲੱਭਣਾ ਹੈ ਤਾਂ) ਜਾ ਕੇ ਉਹਨਾਂ (ਆਤਮ-) ਰਾਹੀਆਂ ਨੂੰ ਪੁੱਛ ਜੇਹੜੇ (ਪ੍ਰਭੂ-ਦਰ ਦੇ) ਸੇਵਕ ਬਣ ਕੇ (ਜੀਵਨ-ਰਸਤੇ ਉਤੇ) ਤੁਰ ਰਹੇ ਹਨ, ਉਹ (ਇਸ ਸ੍ਰਿਸ਼ਟੀ ਦੇ ਮਾਲਕ) ਪਾਤਿਸ਼ਾਹ ਨੂੰ ਆਪਣਾ ਸਮਝਦੇ ਹਨ, ਉਹਨਾਂ ਨੂੰ ਪ੍ਰਭੂ ਪਾਤਿਸ਼ਾਹ ਦੇ ਦਰ ਤੇ ਘਰ ਵਿਚ (ਜਾਣੋਂ) ਕੋਈ ਰੋਕ ਨਹੀਂ ਹੁੰਦੀ। ਹੇ ਨਾਨਕ! ਉਹਨਾਂ ਨੂੰ ਹਰ ਥਾਂ ਇਕ ਪਰਮਾਤਮਾ ਹੀ ਮੌਜੂਦ ਦਿੱਸਦਾ ਹੈ, ਕਿਤੇ ਵੀ ਉਹਨਾਂ ਨੂੰ ਉਹ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ।8।6। | ਜਪੁ = ਮੰਤ੍ਰਾਂ ਦਾ ਪਾਠ (ਕਿਸੇ ਸਿੱਧੀ ਆਦਿਕ ਦੀ ਪ੍ਰਾਪਤੀ ਵਾਸਤੇ) । ਤਪੁ = ਪੁੱਠਾ ਲਟਕ ਕੇ ਜਾਂ ਧੂਣੀਆਂ ਆਦਿਕ ਤਪਾ ਕੇ ਸਰੀਰ ਨੂੰ ਕਸ਼ਟ ਦੇਣਾ। ਸੰਜਮੁ = ਇੰਦ੍ਰਿਆਂ ਨੂੰ ਕਾਬੂ ਵਿਚ ਰੱਖਣ ਦਾ ਕੋਈ ਸਾਧਨ। ਤੀਰਥਿ = ਤੀਰਥ ਉੱਤੇ। ਕਿਆ ਤਾਸੁ = ਉਸ ਦਾ ਕੀਹ (ਲਾਭ) ? ਰਾਧੇ = ਬੀਜਦਾ ਹੈ। ਲੁਣੈ = ਵੱਢਦਾ ਹੈ, ਫਲ ਹਾਸਲ ਕਰਦਾ ਹੈ।1। ਮੁੰਧੇ = ਹੇ ਭੋਲੀ ਜੀਵ-ਇਸਤ੍ਰੀ! ਤਿਆਗਿ = ਤਿਆਗ ਕੇ। ਸਮਾਈਐ = ਲੀਨ ਹੋਈਦਾ ਹੈ। ਸੋਇ = ਉਹ ਪਰਮਾਤਮਾ।1। ਰਹਾਉ। ਰਾਸੀ = ਪੂੰਜੀ, ਸਰਮਾਇਆ। ਕੁੰਡਾ = ਕੁੰਡਾਂ, ਤਰਫਾਂ, ਪਾਸੇ। ਵਸਤੁ = (ਅਸਲ) ਸੌਦਾ। ਰਹੀ = ਪਈ ਰਹੀ, ਬੇ-ਕਦਰੀ ਪਈ ਰਹੀ। ਘਰ ਬਾਰਿ = ਅੰਦਰੇ ਹੀ। ਵਖਰ = ਸੌਦਾ। ਅਗਲਾ = ਬਹੁਤ। ਕੂੜਿਆਰ = ਨਾਸਵੰਤ ਪਦਾਰਥਾਂ ਦੀ ਗਾਹਕ।2। ਲਾਹਾ = ਲਾਭ। ਅਹਿ = ਦਿਨ। ਨਿਸਿ = ਰਾਤ। ਨਉਤਨਾ = ਨਵਾਂ। ਵੀਚਾਰਿ = ਵੀਚਾਰ ਕੇ। ਘਰਿ = ਘਰ ਵਿਚ। ਸਾਰਿ = ਸੰਭਾਲ ਕੇ, ਸਿਰੇ ਚਾੜ੍ਹ ਕੇ, ਸੰਵਾਰ ਕੇ। ਕਰਿ = ਕਰ ਕੇ। ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਬ੍ਰਹਮੁ ਬੀਚਾਰਿ = ਪਰਮਾਤਮਾ (ਦੇ ਗੁਣਾਂ) ਨੂੰ ਸੋਚ-ਮੰਡਲ ਵਿਚ ਲਿਆ ਕੇ।3। ਜਿਸੁ ਅੰਤਰਿ = ਜਿਸ (ਮਨੁੱਖ) ਦੇ ਅੰਦਰ। ਸਚੈ ਆਸਣਿ = ਅਡੋਲ ਆਸਣ ਉੱਤੇ।4। ਆਪੁ = ਆਪਣੇ ਆਪ ਨੂੰ। ਮਹਲੁ = ਪਰਮਾਤਮਾ ਦਾ ਮਹਲ। ਸੁਥਾਇ = (ਹਿਰਦੇ-ਰੂਪ) ਸ੍ਰੇਸ਼ਟ ਥਾਂ ਵਿਚ। ਪਲੈ ਪਾਇ = ਪ੍ਰਾਪਤ ਕਰ ਲੈਂਦਾ ਹੈ। ਤ੍ਰਿਭਵਣਿ = ਤਿੰਨਾਂ ਭਵਨਾਂ ਵਾਲੇ ਸਾਰੇ ਜਗਤ ਵਿਚ। ਸਾਚੈ ਨਾਇ = ਸਦਾ-ਥਿਰ ਪ੍ਰਭੂ ਦੇ ਨਾਮ ਵਿਚ (ਜੁੜ ਕੇ) ।5। ਸਾਧਨ = ਜੀਵ-ਇਸਤ੍ਰੀ। ਖਰੀ = ਬਹੁਤ। ਜਿਨਿ = ਜਿਸ (ਸਾਧਨ) ਨੇ। ਮਹਲੀ = ਉਹ ਜੀਵ-ਇਸਤ੍ਰੀ। ਮਹਿਲ = ਪ੍ਰਭੂ ਦੇ ਮਹਲ ਵਿਚ। ਰਾਵੈ = ਮਾਣਦਾ ਹੈ, ਪਿਆਰ ਕਰਦਾ ਹੈ। ਰੰਗਿ = ਪ੍ਰੇਮ ਵਿਚ (ਆ ਕੇ) । ਸਚਿ = ਸੱਚ ਵਿਚ, ਸਦਾ-ਥਿਰ ਪ੍ਰਭੂ ਵਿਚ, ਅਮਰ ਪ੍ਰਭੂ ਵਿਚ। ਪਿਰਿ = ਪਿਰ ਨੇ।6। ਥਲਿ = ਧਰਤੀ ਉਤੇ। ਚੜਿ = ਚੜ੍ਹ ਕੇ। ਡੂਗਰਿ = ਪਹਾੜ ਉੱਤੇ। ਜਾਉ = ਜਾਉਂ, (ਜੇ) ਮੈਂ ਜਾਵਾਂ। ਬੂਝ = ਸਮਝ। ਨਾਵਹੁ = (ਪ੍ਰਭੂ ਦੇ) ਨਾਮ ਤੋਂ। ਆਵਉ ਜਾਉ = ਮੈਂ ਆਉਂਦੀ ਤੇ ਜਾਂਦੀ ਹਾਂ, ਜੰਮਦੀ ਤੇ ਮਰਦੀ ਹਾਂ।7। ਪਧਾਊ = ਮੁਸਾਫ਼ਿਰ, ਰਾਹੀ, ਪਾਂਧੀ। ਚਾਕਰ = ਸੇਵਕ, ਦਾਸ। ਰਾਜਨੁ = ਰਾਜਾ, ਪਰਮਾਤਮਾ। ਦਰਿ = ਦਰ ਤੇ। ਘਰਿ = ਘਰ ਵਿਚ। ਠਾਕ = ਰੋਕ। ਰਵਿ ਰਹਿਆ = ਵਿਆਪਕ ਹੈ।8। |
57 | https://www.gurugranthdarpan.net/0057.html | ਸਿਰੀਰਾਗੁ ਮਹਲਾ ੧ ॥ ਗੁਰ ਤੇ ਨਿਰਮਲੁ ਜਾਣੀਐ ਨਿਰਮਲ ਦੇਹ ਸਰੀਰੁ ॥ ਨਿਰਮਲੁ ਸਾਚੋ ਮਨਿ ਵਸੈ ਸੋ ਜਾਣੈ ਅਭ ਪੀਰ ॥ ਸਹਜੈ ਤੇ ਸੁਖੁ ਅਗਲੋ ਨਾ ਲਾਗੈ ਜਮ ਤੀਰੁ ॥੧॥ ਭਾਈ ਰੇ ਮੈਲੁ ਨਾਹੀ ਨਿਰਮਲ ਜਲਿ ਨਾਇ ॥ ਨਿਰਮਲੁ ਸਾਚਾ ਏਕੁ ਤੂ ਹੋਰੁ ਮੈਲੁ ਭਰੀ ਸਭ ਜਾਇ ॥੧॥ ਰਹਾਉ ॥ ਹਰਿ ਕਾ ਮੰਦਰੁ ਸੋਹਣਾ ਕੀਆ ਕਰਣੈਹਾਰਿ ॥ ਰਵਿ ਸਸਿ ਦੀਪ ਅਨੂਪ ਜੋਤਿ ਤ੍ਰਿਭਵਣਿ ਜੋਤਿ ਅਪਾਰ ॥ ਹਾਟ ਪਟਣ ਗੜ ਕੋਠੜੀ ਸਚੁ ਸਉਦਾ ਵਾਪਾਰ ॥੨॥ ਗਿਆਨ ਅੰਜਨੁ ਭੈ ਭੰਜਨਾ ਦੇਖੁ ਨਿਰੰਜਨ ਭਾਇ ॥ ਗੁਪਤੁ ਪ੍ਰਗਟੁ ਸਭ ਜਾਣੀਐ ਜੇ ਮਨੁ ਰਾਖੈ ਠਾਇ ॥ ਐਸਾ ਸਤਿਗੁਰੁ ਜੇ ਮਿਲੈ ਤਾ ਸਹਜੇ ਲਏ ਮਿਲਾਇ ॥੩॥ ਕਸਿ ਕਸਵਟੀ ਲਾਈਐ ਪਰਖੇ ਹਿਤੁ ਚਿਤੁ ਲਾਇ ॥ ਖੋਟੇ ਠਉਰ ਨ ਪਾਇਨੀ ਖਰੇ ਖਜਾਨੈ ਪਾਇ ॥ ਆਸ ਅੰਦੇਸਾ ਦੂਰਿ ਕਰਿ ਇਉ ਮਲੁ ਜਾਇ ਸਮਾਇ ॥੪॥ ਸੁਖ ਕਉ ਮਾਗੈ ਸਭੁ ਕੋ ਦੁਖੁ ਨ ਮਾਗੈ ਕੋਇ ॥ ਸੁਖੈ ਕਉ ਦੁਖੁ ਅਗਲਾ ਮਨਮੁਖਿ ਬੂਝ ਨ ਹੋਇ ॥ ਸੁਖ ਦੁਖ ਸਮ ਕਰਿ ਜਾਣੀਅਹਿ ਸਬਦਿ ਭੇਦਿ ਸੁਖੁ ਹੋਇ ॥੫॥ ਬੇਦੁ ਪੁਕਾਰੇ ਵਾਚੀਐ ਬਾਣੀ ਬ੍ਰਹਮ ਬਿਆਸੁ ॥ ਮੁਨਿ ਜਨ ਸੇਵਕ ਸਾਧਿਕਾ ਨਾਮਿ ਰਤੇ ਗੁਣਤਾਸੁ ॥ ਸਚਿ ਰਤੇ ਸੇ ਜਿਣਿ ਗਏ ਹਉ ਸਦ ਬਲਿਹਾਰੈ ਜਾਸੁ ॥੬॥ ਚਹੁ ਜੁਗਿ ਮੈਲੇ ਮਲੁ ਭਰੇ ਜਿਨ ਮੁਖਿ ਨਾਮੁ ਨ ਹੋਇ ॥ ਭਗਤੀ ਭਾਇ ਵਿਹੂਣਿਆ ਮੁਹੁ ਕਾਲਾ ਪਤਿ ਖੋਇ ॥ ਜਿਨੀ ਨਾਮੁ ਵਿਸਾਰਿਆ ਅਵਗਣ ਮੁਠੀ ਰੋਇ ॥੭॥ ਖੋਜਤ ਖੋਜਤ ਪਾਇਆ ਡਰੁ ਕਰਿ ਮਿਲੈ ਮਿਲਾਇ ॥ ਆਪੁ ਪਛਾਣੈ ਘਰਿ ਵਸੈ ਹਉਮੈ ਤ੍ਰਿਸਨਾ ਜਾਇ ॥ ਨਾਨਕ ਨਿਰਮਲ ਊਜਲੇ ਜੋ ਰਾਤੇ ਹਰਿ ਨਾਇ ॥੮॥੭॥{ਪੰਨਾ 57} | ਹੇ ਭਾਈ! (ਜਿਵੇਂ ਸਾਫ਼ ਪਾਣੀ ਵਿਚ ਨ੍ਹਾਤਿਆਂ ਸਰੀਰ ਦੀ ਮੈਲ ਲਹਿ ਜਾਂਦੀ ਹੈ, ਤਿਵੇਂ ਪਰਮਾਤਮਾ ਦੇ) ਪਵਿਤ੍ਰ ਨਾਮ-ਜਲ ਵਿਚ ਇਸ਼ਨਾਨ ਕੀਤਿਆਂ ਮਨ ਉੱਤੇ (ਵਿਕਾਰਾਂ ਦੀ) ਮੈਲ ਨਹੀਂ ਰਹਿ ਜਾਂਦੀ। (ਇਸ ਵਾਸਤੇ, ਹੇ ਭਾਈ! ਉਸ ਆਤਮਕ ਇਸ਼ਨਾਨ ਦੀ ਖ਼ਾਤਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਤੇ ਆਖ– ਹੇ ਪ੍ਰਭੂ!) ਸਿਰਫ਼ ਤੂੰ ਸਦਾ-ਥਿਰ ਪ੍ਰਭੂ ਹੀ ਪਵਿਤ੍ਰ ਹੈਂ, ਬਾਕੀ ਹੋਰ ਹਰੇਕ ਥਾਂ (ਮਾਇਆ ਦੇ ਮੋਹ ਦੀ) ਮੈਲ ਨਾਲ ਭਰੀ ਹੋਈ ਹੈ।1। ਰਹਾਉ। (ਹੇ ਭਾਈ!) ਗੁਰੂ ਦੀ ਰਾਹੀਂ ਹੀ ਉਸ ਪਵਿਤ੍ਰ ਨਾਮ-ਜਲ ਨਾਲ ਸਾਂਝ ਪੈਂਦੀ ਹੈ, ਤੇ ਮਨੁੱਖ ਦਾ ਸਰੀਰ ਪਵਿਤ੍ਰ ਹੋ ਜਾਂਦਾ ਹੈ (ਭਾਵ, ਸਾਰੇ ਗਿਆਨ-ਇੰਦ੍ਰੇ ਵਿਕਾਰਾਂ ਦੀ ਮੈਲ ਤੋਂ ਬਚੇ ਰਹਿੰਦੇ ਹਨ) । (ਗੁਰੂ ਦੀ ਕਿਰਪਾ ਨਾਲ) ਉਹ ਸਦਾ-ਥਿਰ ਪਵਿਤ੍ਰ ਪ੍ਰਭੂ ਜੋ ਮਨੁੱਖ ਦੀ ਅੰਦਰਲੀ ਵੇਦਨ ਜਾਣਦਾ ਹੈ ਮਨੁੱਖ ਦੇ ਮਨ ਵਿਚ ਆ ਪਰਗਟਦਾ ਹੈ (ਇਸ ਪ੍ਰਕਾਸ਼ ਦੀ ਬਰਕਤਿ ਨਾਲ ਮਨ ਸਹਜ ਅਵਸਥਾ ਵਿਚ ਟਿਕ ਜਾਂਦਾ ਹੈ) ਸਹਜ ਅਵਸਥਾ ਤੋਂ ਬਹੁਤ ਆਤਮਕ ਆਨੰਦ ਉਪਜਦਾ ਹੈ, ਜਮ ਦਾ ਤੀਰ ਭੀ ਨਹੀਂ ਪੋਂਹਦਾ (ਮੌਤ ਦਾ ਡਰ ਨਹੀਂ ਵਿਆਪਦਾ) ।1। (ਜਿਸ ਮਨੁੱਖ ਉਤੇ ਗੁਰੂ ਤਰੁੱਠਦਾ ਹੈ, ਉਸ ਦੇ ਹਿਰਦੇ ਨੂੰ ਸ੍ਰਿਸ਼ਟੀ ਦੇ ਰਚਨਹਾਰ) ਕਰਤਾਰ ਨੇ (ਆਪਣੇ ਰਹਿਣ ਲਈ) ਸੋਹਣਾ ਮਹਲ ਬਣਾ ਲਿਆ ਹੈ, ਤਿੰਨਾਂ ਭਵਨਾਂ ਵਿਚ ਵਿਆਪਕ ਬੇਅੰਤ ਪ੍ਰਭੂ ਦੀ ਅਨੂਪ ਜੋਤਿ ਉਸ ਦੇ ਅੰਦਰ ਜਗ ਪੈਂਦੀ ਹੈ; ਉਸ ਦੇ ਅੰਦਰ ਸੂਰਜ ਤੇ ਚੰਦ (ਮਾਨੋ) ਦੀਵੇ ਜਗ ਪੈਂਦੇ ਹਨ (ਭਾਵ, ਉਸ ਦੇ ਅੰਦਰ ਅਗਿਆਨਤਾ ਦਾ ਹਨੇਰਾ ਦੂਰ ਕਰਨ ਵਾਲਾ ਗਿਆਨ ਸੂਰਜ ਤੇ ਕਾਮ ਕ੍ਰੋਧ ਆਦਿਕ ਦੀ ਤਪਸ਼ ਨੂੰ ਬੁਝਾਣ ਵਾਲੀ ਸ਼ਾਂਤ ਅਵਸਥਾ ਦਾ ਚੰਦ ਚੜ੍ਹ ਪੈਂਦਾ ਹੈ) ।2। ਜੇ ਮਨੁੱਖ ਆਪਣੇ ਮਨ ਨੂੰ ਇੱਕ ਟਿਕਾਣੇ ਤੇ ਰੱਖੇ, ਤਾਂ ਉਸ ਨੂੰ ਦਿੱਸਦੇ ਅਣ-ਦਿੱਸਦੇ ਜਗਤ ਵਿਚ ਹਰ ਥਾਂ ਪਰਮਾਤਮਾ ਹੀ ਵੱਸਦਾ ਪਰਤੀਤ ਹੁੰਦਾ ਹੈ। (ਤੂੰ ਭੀ, ਹੇ ਭਾਈ!) ਪ੍ਰਭੂ ਦੀ ਰਜ਼ਾ ਵਿਚ ਰਹਿ ਕੇ ਸਭ ਡਰ ਨਾਸ ਕਰਨ ਵਾਲਾ ਗਿਆਨ ਦਾ ਸੁਰਮਾ ਵਰਤ ਕੇ (ਉਸ ਨੂੰ ਹਰ ਥਾਂ ਵਿਆਪਕ) ਵੇਖ ਲੈ (ਵੇਖ ਸਕਦਾ ਹੈਂ) । ਸਭ ਡਰ ਨਾਸ ਕਰਨ ਵਾਲਾ ਗਿਆਨ ਦਾ ਸੁਰਮਾ ਦੇਣ ਵਾਲਾ ਗੁਰੂ ਜੇ ਮਿਲ ਪਏ ਤਾਂ ਉਸ ਮਨੁੱਖ ਨੂੰ ਅਡੋਲ ਆਤਮਕ ਅਵਸਥਾ ਵਿਚ ਜੋੜ ਦੇਂਦਾ ਹੈ।3। (ਜਿਵੇਂ ਸੋਨੇ ਨੂੰ ਪਰਖਣ ਲਈ) ਕਸਵੱਟੀ ਉਤੇ ਕੱਸ ਲਈਦੀ ਹੈ (ਤਿਵੇਂ ਕਰਤਾਰ ਆਪਣੇ ਪੈਦਾ ਕੀਤੇ ਬੰਦਿਆਂ ਦੇ ਆਤਮਕ ਜੀਵਨ ਨੂੰ) ਬੜੇ ਪਿਆਰ ਨਾਲ ਧਿਆਨ ਲਾ ਕੇ ਪਰਖਦਾ ਹੈ, ਖੋਟਿਆਂ ਨੂੰ (ਉਸ ਦੇ ਦਰ ਤੇ) ਥਾਂ ਨਹੀਂ ਮਿਲਦੀ, ਖਰਿਆਂ ਨੂੰ ਉਹ ਆਪਣੇ ਖ਼ਜ਼ਾਨੇ ਵਿਚ ਸ਼ਾਮਿਲ ਕਰ ਲੈਂਦਾ ਹੈ। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਦੁਨੀਆ ਵਾਲੀਆਂ) ਆਸਾਂ ਤੇ ਸਹਮ ਕੱਢ, ਇਹ ਉੱਦਮ ਕਰਨ ਨਾਲ (ਮਨ ਦੀ ਵਿਕਾਰਾਂ ਦੀ) ਮੈਲ ਦੂਰ ਹੋ ਜਾਇਗੀ, (ਤੇ ਮਨ ਪ੍ਰਭੂ-ਚਰਨਾਂ ਵਿਚ ਲੀਨ ਹੋ ਜਾਇਗਾ।4। ਹਰੇਕ ਜੀਵ (ਦੁਨੀਆ ਵਾਲਾ) ਸੁਖ ਮੰਗਦਾ ਹੈ, ਕੋਈ ਭੀ ਦੁੱਖ ਨਹੀਂ ਮੰਗਦਾ; ਪਰ (ਮਾਇਕ) ਸੁਖ ਨੂੰ ਦੁੱਖ-ਰੂਪ ਫਲ ਬਹੁਤ ਲੱਗਦਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਨੂੰ ਇਸ (ਭੇਤ) ਦੀ ਸਮਝ ਨਹੀਂ ਆਉਂਦੀ (ਉਹ ਦੁਨੀਆ ਵਾਲੇ ਸੁਖ ਹੀ ਮੰਗਦਾ ਰਹਿੰਦਾ ਹੈ ਤੇ ਨਾਮ ਤੋਂ ਵਾਂਜਿਆ ਰਹਿੰਦਾ ਹੈ) । (ਅਸਲ ਵਿਚ ਦੁਨੀਆ ਦੇ) ਸੁਖ ਤੇ ਦੁਖ ਇਕੋ ਜਿਹੇ ਹੀ ਸਮਝਣੇ ਚਾਹੀਦੇ ਹਨ। ਅਸਲ ਆਤਮਕ ਸੁਖ ਤਦੋਂ ਹੀ ਮਿਲਦਾ ਹੈ ਜੇ ਗੁਰੂ ਦੇ ਸ਼ਬਦ ਦੀ ਰਾਹੀਂ ਮਨ ਨੂੰ ਵਿੰਨ੍ਹ ਲਿਆ ਜਾਏ (ਮਨ ਨੂੰ ਨੱਥ ਕੇ ਦੁਨੀਆ ਦੇ ਮੌਜ-ਮੇਲਿਆਂ ਵਲੋਂ ਰੋਕ ਕੇ ਰੱਖਿਆ ਜਾਏ) ।5। ਬਿਆਸ ਰਿਸ਼ੀ (ਤਾਂ ਮੁੜ ਮੁੜ) ਵੇਦ ਨੂੰ ਹੀ ਉੱਚੀ ਉੱਚੀ ਉਚਾਰਦਾ ਹੈ, (ਪਰ ਹੇ ਭਾਈ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਨੀ ਚਾਹੀਦੀ ਹੈ। ਅਸਲੀ ਮੁਨੀ ਲੋਕ ਸੇਵਕ ਤੇ ਸਾਧਿਕ ਉਹੀ ਹਨ ਜੋ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਹਨ। ਜੇਹੜੇ ਬੰਦੇ ਸਦਾ ਕਾਇਮ ਰਹਿਣ ਵਾਲੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਸੰਸਾਰ ਤੋਂ ਜੀਵਨ-ਬਾਜ਼ੀ) ਜਿੱਤ ਕੇ ਜਾਂਦੇ ਹਨ। ਮੈਂ ਭੀ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ।6। ਪਰ ਜਿਨ੍ਹਾਂ ਦੇ ਮੂੰਹ ਵਿਚ ਪ੍ਰਭੂ ਦਾ ਨਾਮ ਨਹੀਂ ਹੈ ਉਹ ਸਦਾ ਹੀ ਮੈਲੇ (ਮਨ ਵਾਲੇ) ਹਨ, (ਉਹਨਾਂ ਦੇ ਮਨ ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਨ। ਪਰਮਾਤਮਾ ਦੀ ਭਗਤੀ ਤੇ ਪਿਆਰ ਤੋਂ ਵਾਂਜੇ ਬੰਦਿਆਂ ਦਾ ਮੂੰਹ (ਉਸ ਦੀ ਹਜ਼ੂਰੀ ਵਿਚ) ਕਾਲਾ (ਦਿੱਸਦਾ ਹੈ) , ਉਹ ਆਪਣੀ ਇੱਜ਼ਤ ਗਵਾ ਕੇ (ਜਾਂਦੇ ਹਨ) । ਜਿਸ ਜਿਸ ਜੀਵ-ਇਸਤ੍ਰੀ ਨੇ ਪ੍ਰਭੂ ਦਾ ਨਾਮ ਭੁਲਾ ਦਿੱਤਾ ਹੈ, (ਉਸ ਦੇ ਆਤਮਕ ਸਰਮਾਏ ਨੂੰ ਔਗੁਣਾਂ ਨੇ ਲੁੱਟ ਲਿਆ ਹੈ, ਉਹ ਰੋਂਦੀ ਪਛਤਾਂਦੀ ਹੈ।7। (ਗੁਰੂ ਦੀ ਰਾਹੀਂ) ਭਾਲ ਕਰਦਿਆਂ ਕਰਦਿਆਂ ਇਹ ਗੱਲ ਲੱਭ ਪੈਂਦੀ ਹੈ ਕਿ ਪਰਮਾਤਮਾ ਦਾ ਡਰ-ਅਬਦ ਹਿਰਦੇ ਵਿਚ ਧਾਰਨ ਕੀਤਿਆਂ ਪਰਮਾਤਮਾ ਗੁਰੂ ਦਾ ਮਿਲਾਇਆ ਮਿਲ ਪੈਂਦਾ ਹੈ। ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਆਪ ਨੂੰ ਪਛਾਣਦਾ ਹੈ, ਉਸ ਦਾ ਮਨ ਬਾਹਰ ਭਟਕਣੋਂ ਹਟ ਕੇ ਅੰਤਰ ਆਤਮੇ ਹੀ ਟਿਕ ਜਾਂਦਾ, ਉਸ ਦੀ ਹਉਮੈ ਦੂਰ ਹੋ ਜਾਂਦੀ ਹੈ, ਉਸ ਦੀ ਤ੍ਰਿਸ਼ਨਾ ਮਿਟ ਜਾਂਦੀ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜੀਵਨ ਪਵਿਤ੍ਰ ਤੇ ਰੌਸ਼ਨ ਹੋ ਜਾਂਦੇ ਹਨ।8।7। | ਤੇ = ਤੋਂ, ਦੀ ਰਾਹੀਂ। ਦੇਹ = ਸਰੀਰ, ਕਾਂਇਆਂ। ਮਨਿ = ਮਨ ਵਿਚ। ਅਭ ਪੀਰ = ਹਿਰਦੇ ਦੀ ਪੀੜ, ਅੰਦਰਲੀ ਵੇਦਨ। ਸਹਜੈ ਤੇ = ਸਹਜ ਅਵਸਥਾ ਤੋਂ। ਅਗਲੋ = ਬਹੁਤ। ਜਮ ਤੀਰੁ = ਜਮ ਦਾ ਤੀਰ।1। ਜਲਿ = ਜਲ ਵਿਚ। ਨਾਇ = ਨ੍ਹਾ ਕੇ, ਨ੍ਹਾਤਿਆਂ। ਜਾਇ = ਥਾਂ।1। ਰਹਾਉ। ਹਰਿ ਕਾ ਮੰਦਰੁ = ਮਨੁੱਖਾ ਸਰੀਰ। ਕਰਣੈ ਹਾਰਿ = (ਜਗਤ ਦੀ) ਰਚਨਾ ਕਰਨ ਵਾਲੇ ਕਰਤਾਰ ਨੇ। ਰਵਿ = ਸੂਰਜ, ਤੇਜ, (ਅਗਿਆਨਤਾ ਦਾ ਹਨੇਰਾ ਦੂਰ ਕਰਨ ਵਾਲਾ ਆਤਮ) ਪ੍ਰਕਾਸ਼। ਸਸਿ = ਚੰਦ੍ਰਮਾ, ਸੀਤਲਤਾ, ਸਾਂਤਿ ਅਵਸਥਾ (ਜੋ ਕਾਮ ਕ੍ਰੋਧ ਆਦਿਕ ਦੀ ਤਪਸ਼ ਨੂੰ ਬੁਝਾਣ ਦੇ ਸਮਰਥ ਹੈ) । ਦੀਪ = ਦੀਵੇ ਆਤਮਕ ਚਾਨਣ ਦੇਣ ਵਾਲੇ। ਅਨੂਪ = ਬੇ-ਮਿਸਾਲ। ਤ੍ਰਿਭਵਣਿ ਜੋਤਿ = ਤਿੰਨਾਂ ਭਵਨਾਂ ਵਿਚ ਪ੍ਰਕਾਸ਼ ਕਰਨ ਵਾਲੀ ਰੱਬੀ ਜੋਤਿ। ਪਟਣ = ਸ਼ਹਰ। ਗੜ = ਕਿਲ੍ਹੇ।2। ਅੰਜਨੁ = ਸੁਰਮਾ। ਭੈ ਭੰਜਨਾ = ਦੁਨੀਆ ਵਾਲੇ ਡਰ ਨਾਸ ਕਰਨ ਵਾਲਾ। ਨਿਰੰਜਨ ਭਾਇ = ਮਾਇਆ-ਰਹਿਤ ਪ੍ਰਭੂ ਦੇ ਪ੍ਰੇਮ ਵਿਚ। ਠਾਇ = ਥਾਂ ਸਿਰ, ਇੱਕ ਟਿਕਾਣੇ ਤੇ। ਸਹਜ = ਆਤਮਕ ਅਡੋਲਤਾ। ਸਹਜੇ = ਸਹਜ ਅਵਸਥਾ ਵਿਚ (ਜੋੜ ਕੇ) ।3। ਕਸਿ = (ਸੋਨੇ ਨੂੰ ਪਰਖਣ ਲਈ ਕਸਵੱਟੀ ਉਤੇ) ਘਸਾਣਾ। ਹਿਤੁ = ਪਿਆਰ, ਧਿਆਨ। ਨਾਇ = ਨ੍ਹਾ ਕੇ। ਠਉਰ = ਥਾਂ। ਨ ਪਾਇਨੀ = ਨ ਪਾਇਨਿ, ਨਹੀਂ ਪੀਂਦੇ, ਨਹੀਂ ਪ੍ਰਾਪਤ ਕਰਦੇ।4। ਸਭੁ ਕੋ = ਹਰੇਕ ਜੀਵ। ਕਉ = ਨੂੰ। ਅਗਲਾ = ਬਹੁਤ। ਮਨਮੁਖਿ = ਆਪਣੇ ਮਨ ਦੇ ਪਿਛੇ ਤੁਰਨ ਵਾਲਾ ਮਨੁੱਖ। ਬੂਝ = ਸਮਝ। ਸਮ = ਬਰਾਬਰ, ਇਕੋ ਜਿਹੇ। ਜਾਣੀਅਹਿ = (ਜਦੋਂ) ਜਾਣ ਲਏ ਜਾਂਦੇ ਹਨ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਭੇਦਿ = ਵਿੰਨ੍ਹ ਕੇ (ਮਨ ਨੂੰ) ।5। ਵਾਚੀਐ = ਵਾਚਣੀ ਚਾਹੀਦੀ ਹੈ, ਪੜ੍ਹਨੀ ਚਾਹੀਦੀ ਹੈ। ਬਾਣੀ ਬ੍ਰਹਮ = ਬ੍ਰਹਮ ਦੀ ਬਾਣੀ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਬਿਆਸੁ = ਬਿਆਸ (ਰਿਸ਼ੀ) । ਮੁਨਿ ਜਨ = ਮੁਨੀ ਲੋਕ। ਨਾਮਿ = ਨਾਮ ਵਿਚ। ਗੁਣ ਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ। ਜਿਣਿ ਗਏ = ਜਿੱਤ ਕੇ (ਇਥੋਂ) ਗਏ। ਜਾਸੁ = ਮੈਂ ਜਾਂਦਾ ਹਾਂ।6। ਚਹੁ ਜੁਗਿ = ਸਦਾ ਹੀ। ਮੈਲੁ ਭਰੇ = (ਵਿਕਾਰਾਂ ਦੀ) ਮੈਲ ਨਾਲ ਲਿਬੜੇ ਹੋਇ। ਪਤਿ = ਇੱਜ਼ਤ। ਖੋਇ = ਗਵਾ ਕੇ। ਜਿਨਿ = ਜਿਸ ਜਿਸ ਜੀਵ-ਇਸਤ੍ਰੀ ਨੇ। ਮੁਠੀ = ਠੱਗੀ ਹੋਈ, ਲੁੱਟੀ ਹੋਈ।7। ਆਪੁ = ਆਪਣੇ ਆਪ ਨੂੰ। ਘਰਿ = ਘਰ ਵਿਚ। ਹਰਿ ਨਾਇ = ਹਰੀ ਦੇ ਨਾਮ ਵਿਚ।8। |
58 | https://www.gurugranthdarpan.net/0058.html | ਸਿਰੀਰਾਗੁ ਮਹਲਾ ੧ ॥ ਸੁਣਿ ਮਨ ਭੂਲੇ ਬਾਵਰੇ ਗੁਰ ਕੀ ਚਰਣੀ ਲਾਗੁ ॥ ਹਰਿ ਜਪਿ ਨਾਮੁ ਧਿਆਇ ਤੂ ਜਮੁ ਡਰਪੈ ਦੁਖ ਭਾਗੁ ॥ ਦੂਖੁ ਘਣੋ ਦੋਹਾਗਣੀ ਕਿਉ ਥਿਰੁ ਰਹੈ ਸੁਹਾਗੁ ॥੧॥ ਭਾਈ ਰੇ ਅਵਰੁ ਨਾਹੀ ਮੈ ਥਾਉ ॥ ਮੈ ਧਨੁ ਨਾਮੁ ਨਿਧਾਨੁ ਹੈ ਗੁਰਿ ਦੀਆ ਬਲਿ ਜਾਉ ॥੧॥ ਰਹਾਉ ॥ ਗੁਰਮਤਿ ਪਤਿ ਸਾਬਾਸਿ ਤਿਸੁ ਤਿਸ ਕੈ ਸੰਗਿ ਮਿਲਾਉ ॥ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਨਾਵੈ ਮਰਿ ਜਾਉ ॥ ਮੈ ਅੰਧੁਲੇ ਨਾਮੁ ਨ ਵੀਸਰੈ ਟੇਕ ਟਿਕੀ ਘਰਿ ਜਾਉ ॥੨॥ ਗੁਰੂ ਜਿਨਾ ਕਾ ਅੰਧੁਲਾ ਚੇਲੇ ਨਾਹੀ ਠਾਉ ॥ ਬਿਨੁ ਸਤਿਗੁਰ ਨਾਉ ਨ ਪਾਈਐ ਬਿਨੁ ਨਾਵੈ ਕਿਆ ਸੁਆਉ ॥ ਆਇ ਗਇਆ ਪਛੁਤਾਵਣਾ ਜਿਉ ਸੁੰਞੈ ਘਰਿ ਕਾਉ ॥੩॥ ਬਿਨੁ ਨਾਵੈ ਦੁਖੁ ਦੇਹੁਰੀ ਜਿਉ ਕਲਰ ਕੀ ਭੀਤਿ ॥ ਤਬ ਲਗੁ ਮਹਲੁ ਨ ਪਾਈਐ ਜਬ ਲਗੁ ਸਾਚੁ ਨ ਚੀਤਿ ॥ ਸਬਦਿ ਰਪੈ ਘਰੁ ਪਾਈਐ ਨਿਰਬਾਣੀ ਪਦੁ ਨੀਤਿ ॥੪॥ ਹਉ ਗੁਰ ਪੂਛਉ ਆਪਣੇ ਗੁਰ ਪੁਛਿ ਕਾਰ ਕਮਾਉ ॥ ਸਬਦਿ ਸਲਾਹੀ ਮਨਿ ਵਸੈ ਹਉਮੈ ਦੁਖੁ ਜਲਿ ਜਾਉ ॥ ਸਹਜੇ ਹੋਇ ਮਿਲਾਵੜਾ ਸਾਚੇ ਸਾਚਿ ਮਿਲਾਉ ॥੫॥ ਸਬਦਿ ਰਤੇ ਸੇ ਨਿਰਮਲੇ ਤਜਿ ਕਾਮ ਕ੍ਰੋਧੁ ਅਹੰਕਾਰੁ ॥ ਨਾਮੁ ਸਲਾਹਨਿ ਸਦ ਸਦਾ ਹਰਿ ਰਾਖਹਿ ਉਰ ਧਾਰਿ ॥ ਸੋ ਕਿਉ ਮਨਹੁ ਵਿਸਾਰੀਐ ਸਭ ਜੀਆ ਕਾ ਆਧਾਰੁ ॥੬॥ ਸਬਦਿ ਮਰੈ ਸੋ ਮਰਿ ਰਹੈ ਫਿਰਿ ਮਰੈ ਨ ਦੂਜੀ ਵਾਰ ॥ ਸਬਦੈ ਹੀ ਤੇ ਪਾਈਐ ਹਰਿ ਨਾਮੇ ਲਗੈ ਪਿਆਰੁ ॥ ਬਿਨੁ ਸਬਦੈ ਜਗੁ ਭੂਲਾ ਫਿਰੈ ਮਰਿ ਜਨਮੈ ਵਾਰੋ ਵਾਰ ॥੭॥ ਸਭ ਸਾਲਾਹੈ ਆਪ ਕਉ ਵਡਹੁ ਵਡੇਰੀ ਹੋਇ ॥ ਗੁਰ ਬਿਨੁ ਆਪੁ ਨ ਚੀਨੀਐ ਕਹੇ ਸੁਣੇ ਕਿਆ ਹੋਇ ॥ ਨਾਨਕ ਸਬਦਿ ਪਛਾਣੀਐ ਹਉਮੈ ਕਰੈ ਨ ਕੋਇ ॥੮॥੮॥{ਪੰਨਾ 58} | ਹੇ ਕੁਰਾਹੇ-ਪਏ ਕਮਲੇ ਮਨ! (ਮੇਰੀ ਸਿੱਖਿਆ) ਸੁਣ (ਸਿੱਖਿਆ ਇਹ ਹੈ ਕਿ) ਗੁਰੂ ਦੀ ਸਰਨੀ ਪਉ (ਗੁਰੂ ਪਾਸੋਂ ਪਰਮਾਤਮਾ ਦਾ ਨਾਮ ਮਿਲਦਾ ਹੈ, ਤੂੰ ਭੀ ਉਹ) ਹਰਿ ਨਾਮ ਜਪ, (ਪ੍ਰਭੂ ਚਰਨਾਂ ਵਿਚ) ਸੁਰਤਿ ਜੋੜ (ਪ੍ਰਭੂ ਦਾ ਨਾਮ ਸਿਮਰਿਆਂ) ਜਮਰਾਜ (ਭੀ) ਡਰ ਜਾਂਦਾ ਹੈ ਤੇ ਦੁੱਖਾਂ ਨੂੰ ਭਾਜੜ ਪੈ ਜਾਂਦੀ ਹੈ। (ਪਰ ਜੇਹੜੀ) ਭਾਗ-ਹੀਣ ਜੀਵ-ਇਸਤ੍ਰੀ (ਨਾਮ ਨਹੀਂ ਸਿਮਰਦੀ, ਉਸ) ਨੂੰ ਬਹੁਤ ਦੁੱਖ-ਕਲੇਸ਼ ਵਿਆਪਦਾ ਹੈ (ਦੁੱਖਾਂ ਨੂੰ ਭਾਜੜ ਤਦੋਂ ਹੀ ਪੈ ਸਕਦੀ ਹੈ, ਜੇ ਸਿਰ ਉਤੇ ਖਸਮ-ਸਾਈਂ ਹੋਵੇ, ਪਰ ਜੋ ਖਸਮ ਦਾ ਨਾਮ ਕਦੇ ਚੇਤੇ ਹੀ ਨਹੀਂ ਕਰਦੀ, ਉਸ ਦੇ ਸਿਰ ਉਤੇ) ਖਸਮ-ਸਾਈਂ ਕਿਵੇਂ ਟਿਕਿਆ ਹੋਇਆ ਪ੍ਰਤੀਤ ਹੋਵੇ?।1। ਹੇ ਭਾਈ! ਮੇਰੇ ਵਾਸਤੇ ਤਾਂ ਪ੍ਰਭੂ-ਨਾਮ ਹੀ ਧਨ ਹੈ, ਨਾਮ ਹੀ ਖ਼ਜ਼ਾਨਾ ਹੈ (ਇਹ ਖ਼ਜ਼ਾਨਾ ਜਿਸ ਕਿਸੇ ਨੂੰ ਦਿੱਤਾ ਹੈ) ਗੁਰੂ ਨੇ (ਹੀ) ਦਿੱਤਾ ਹੈ, ਮੈਂ ਗੁਰੂ ਤੋਂ ਕੁਰਬਾਨ ਹਾਂ। (ਨਾਮ ਖ਼ਜ਼ਾਨਾ ਹਾਸਲ ਕਰਨ ਲਈ) ਮੈਨੂੰ (ਗੁਰੂ ਤੋਂ ਬਿਨਾ) ਹੋਰ ਕੋਈ ਥਾਂ ਨਹੀਂ ਦਿੱਸਦਾ।1। ਰਹਾਉ। ਸ਼ਾਬਾਸ਼ੇ ਉਸ (ਗੁਰੂ) ਤੋਂ ਜਿਸ ਗੁਰੂ ਦੀ ਮਤਿ ਮਿਲਿਆਂ ਇੱਜ਼ਤ ਮਿਲਦੀ ਹੈ। (ਪ੍ਰਭੂ ਮਿਹਰ ਕਰੇ) ਮੈਂ ਉਸ (ਗੁਰੂ) ਦੀ ਸੰਗਤਿ ਵਿਚ ਮਿਲਿਆ ਰਹਾਂ। (ਨਾਮ ਦੀ ਦਾਤਿ ਦੇਣ ਵਾਲੇ) ਉਸ ਗੁਰੂ ਤੋਂ ਬਿਨਾ ਮੈਂ ਇਕ ਘੜੀ ਭੀ ਨਹੀਂ ਰਹਿ ਸਕਦਾ, ਕਿਉਂਕਿ ਨਾਮ ਤੋਂ ਬਿਨਾ ਮੇਰੀ ਆਤਮਕ ਮੌਤ ਹੋ ਜਾਂਦੀ ਹੈ। (ਨਾਮ ਤੋਂ ਬਿਨਾ ਮੈਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਜਾਂਦਾ ਹਾਂ, ਪ੍ਰਭੂ ਮਿਹਰ ਕਰੇ) ਮੈਨੂੰ ਅੰਨ੍ਹੇ ਨੂੰ ਉਸ ਦਾ ਨਾਮ ਨਾਹ ਭੁੱਲ ਜਾਏ, ਮੈਂ ਗੁਰੂ ਦਾ ਆਸਰਾ ਪਰਨਾ ਲੈ ਕੇ ਪ੍ਰਭੂ-ਚਰਨਾਂ ਵਿਚ ਜੁੜਿਆ ਰਹਾਂ।2। (ਪਰ ਗੁਰੂ ਭੀ ਹੋਵੇ ਤਾਂ ਸੁਜਾਖਾ ਹੋਵੇ) ਜਿਨ੍ਹਾਂ ਦਾ ਗੁਰੂ (ਆਪ ਹੀ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋ ਗਿਆ ਹੋਵੇ, ਉਹਨਾਂ ਚੇਲਿਆਂ ਨੂੰ (ਆਤਮਕ ਸੁਖ ਦਾ) ਥਾਂ-ਟਿਕਾਣਾ ਨਹੀਂ ਲੱਭ ਸਕਦਾ। (ਪੂਰੇ) ਗੁਰੂ ਤੋਂ ਬਿਨਾ ਪ੍ਰਭੂ ਦਾ ਨਾਮ ਨਹੀਂ ਮਿਲਦਾ, ਨਾਮ ਤੋਂ ਬਿਨਾ ਹੋਰ ਕੋਈ (ਸੁਚੱਜਾ) ਜੀਵਨ-ਮਨੋਰਥ ਨਹੀਂ ਹੋ ਸਕਦਾ। ਨਾਮ ਤੋਂ ਵਾਂਜਿਆ ਮਨੁੱਖ ਦੁਨੀਆ ਵਿਚ ਆਇਆ ਤੇ ਤੁਰ ਗਿਆ, ਪਛਤਾਵਾ ਹੀ (ਨਾਲ ਲੈ ਗਿਆ, ਖਾਲੀ-ਹੱਥ ਹੀ ਜਗ ਤੋਂ ਗਿਆ) ਜਿਵੇਂ ਸੁੰਞੇ ਘਰ ਵਿਚ ਕਾਂ (ਆ ਕੇ ਖ਼ਾਲੀ ਜਾਂਦਾ ਹੈ) ।3। ਨਾਮ ਸਿਮਰਨ ਤੋਂ ਬਿਨਾ ਸਰੀਰ ਨੂੰ (ਚਿੰਤਾ ਆਦਿਕ ਇਤਨਾ) ਦੁੱਖ ਵਿਆਪਦਾ ਹੈ (ਕਿ ਸਰੀਰਕ ਸੱਤਿਆ ਇਉਂ ਕਿਰਦੀ ਜਾਂਦੀ ਹੈ) ਜਿਵੇਂ ਕਲਰ ਦੀ ਕੰਧ (ਕਿਰਦੀ ਰਹਿੰਦੀ ਹੈ) । ਇਸ ਨੂੰ ਕਿਰਨ ਤੋਂ ਬਚਾਣ ਲਈ) ਤਦ ਤਕ (ਪ੍ਰਭੂ ਦਾ) ਮਹਲ (-ਰੂਪ ਸਹਾਰਾ) ਨਹੀਂ ਮਿਲਦਾ, ਜਦ ਤਕ ਉਹ ਸਦਾ-ਥਿਰ ਪ੍ਰਭੂ (ਜੀਵ ਦੇ) ਚਿੱਤ ਵਿਚ ਨਹੀਂ ਆ ਵੱਸਦਾ। ਜੇ ਗੁਰੂ ਦੇ ਸ਼ਬਦ ਵਿਚ ਮਨ ਰੰਗਿਆ ਜਾਏ, ਤਾਂ ਪ੍ਰਭੂ ਦੀ ਹਜ਼ੂਰੀ (ਦੀ ਓਟ) ਮਿਲ ਜਾਂਦੀ ਹੈ, ਤੇ ਉਹ ਆਤਮਕ ਅਵਸਥਾ ਸਦਾ ਲਈ ਲੱਭ ਪੈਂਦੀ ਹੈ ਜਿੱਥੇ ਕੋਈ ਵਾਸਨਾ ਨਹੀਂ ਪੋਹ ਸਕਦੀ।4। (ਸੋ, ਹੇ ਭਾਈ! ਇਸ 'ਨਿਰਬਾਣ ਪਦ' ਦੀ ਪ੍ਰਾਪਤੀ ਵਾਸਤੇ) ਮੈਂ ਆਪਣੇ ਗੁਰੂ ਨੂੰ ਪੁੱਛਾਂਗੀ, ਗੁਰੂ ਨੂੰ ਪੁੱਛ ਕੇ (ਉਸ ਦੀ ਦੱਸੀ) ਕਾਰ ਕਰਾਂਗੀ, ਮੈਂ ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਂਗੀ, (ਭਲਾ ਕਿਤੇ ਪ੍ਰਭੂ ਮੇਰੇ) ਮਨ ਵਿਚ ਆ ਵੱਸੇ (ਪ੍ਰਭੂ ਦੀ ਮਿਹਰ ਹੋਵੇ, ਮੇਰਾ) ਹਉਮੈ ਦਾ ਦੁੱਖ ਸੜ ਜਾਏ, ਸਹਜ ਅਵਸਥਾ ਵਿਚ ਟਿਕਿਆਂ ਮੇਰਾ ਪ੍ਰਭੂ ਨਾਲ ਸੋਹਣਾ ਮਿਲਾਪ ਹੋ ਜਾਏ, ਸਦਾ ਟਿਕੇ ਰਹਿਣ ਵਾਲੇ ਪ੍ਰਭੂ ਵਿਚ ਮੇਰਾ ਸਦਾ ਲਈ ਮੇਲ ਹੋ ਜਾਏ।5। ਜੇਹੜੇ ਬੰਦੇ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ ਉਹ ਕਾਮ ਕ੍ਰੋਧ ਅਹੰਕਾਰ (ਆਦਿਕ ਵਿਕਾਰਾਂ) ਨੂੰ ਤਿਆਗ ਕੇ ਪਵਿਤ੍ਰ (ਜੀਵਨ ਵਾਲੇ) ਹੋ ਜਾਂਦੇ ਹਨ, ਉਹ ਸਦਾ ਪ੍ਰਭੂ ਦਾ ਨਾਮ ਸਲਾਹੁੰਦੇ ਹਨ, ਉਹ ਪਰਮਾਤਮਾ (ਦੀ ਯਾਦ) ਨੂੰ ਸਦਾ ਆਪਣੇ ਹਿਰਦੇ ਵਿਚ ਟਿਕਾ ਰੱਖਦੇ ਹਨ। (ਹੇ ਭਾਈ!) ਜੇਹੜਾ ਪ੍ਰਭੂ ਸਾਰੇ ਜੀਵਾਂ (ਦੀ ਜ਼ਿੰਦਗੀ) ਦਾ ਆਸਰਾ ਹੈ, ਉਸ ਨੂੰ ਕਦੇ ਭੀ ਮਨੋਂ ਭੁਲਾਣਾ ਨਹੀਂ ਚਾਹੀਦਾ।6। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਮਰ ਜਾਂਦਾ ਹੈ ਉਹ (ਇਹ ਮਰਨੀ) ਮਰ ਕੇ ਇਸਥਿਰ ਹੋ ਜਾਂਦਾ ਹੈ (ਵਿਕਾਰਾਂ ਦੇ ਟਾਕਰੇ ਤੇ ਤਕੜਾ ਹੋ ਜਾਂਦਾ ਹੈ, ਉਹ ਮਨੁੱਖ ਵਿਕਾਰਾਂ ਦੇ ਢਹੇ ਚੜ੍ਹ ਕੇ) ਮੁੜ ਕਦੇ ਆਤਮਕ ਮੌਤੇ ਨਹੀਂ ਮਰਦਾ। (ਇਹ ਅਟੱਲ ਆਤਮਕ ਜੀਵਨ) ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਿਲਦਾ ਹੈ (ਗੁਰੂ ਦੇ ਸ਼ਬਦ ਦੀ ਰਾਹੀਂ ਹੀ) ਪ੍ਰਭੂ ਦੇ ਨਾਮ ਵਿਚ ਪਿਆਰ ਬਣਦਾ ਹੈ। ਗੁਰੂ ਦੇ ਸ਼ਬਦ ਤੋਂ ਬਿਨਾ ਜਗਤ (ਜੀਵਨ-ਰਾਹ ਤੋਂ) ਖੁੰਝਿਆ ਹੋਇਆ ਭਟਕਦਾ ਹੈ, ਤੇ ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ।7। ਸਾਰੀ ਦੁਨੀਆ ਆਪਣੇ ਆਪ ਨੂੰ ਸਾਲਾਹੁੰਦੀ ਹੈ ਕਿ ਸਾਡੀ ਵਧੀਕ ਤੋਂ ਵਧੀਕ ਵਡਿਆਈ-ਇੱਜ਼ਤ ਹੋਵੇ (ਆਪਣੇ ਆਪ ਦੀ ਸੂਝ ਤੋਂ ਬਿਨਾ ਇਹ ਲਾਲਸਾ ਬਣੀ ਹੀ ਰਹਿੰਦੀ ਹੈ) ਗੁਰੂ ਦੀ ਸਰਨ ਪੈਣ ਤੋਂ ਬਿਨਾ ਆਪਣੇ ਆਪ ਦੀ ਪਛਾਣ ਨਹੀਂ ਹੋ ਸਕਦੀ, ਗਿਆਨ ਦੀਆਂ ਗੱਲਾਂ ਨਿਰੀਆਂ ਕਹਿਣ ਸੁਣਨ ਨਾਲ ਕੁਝ ਨਹੀਂ ਬਣਦਾ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਆਪਣਾ ਆਪ ਪਛਾਣਿਆ ਜਾ ਸਕਦਾ ਹੈ (ਜੇਹੜਾ ਮਨੁੱਖ ਆਪੇ ਦੀ ਪਛਾਣ ਕਰ ਲੈਂਦਾ ਹੈ) ਉਹ ਆਪਣੀ ਵਡਿਆਈ ਦੀਆਂ ਗੱਲਾਂ ਨਹੀਂ ਕਰਦਾ।8। 8। | ਬਾਵਰੇ = ਹੇ ਕਮਲੇ! ਦੁਖ ਭਾਗੁ = ਦੁਖਾਂ ਨੂੰ ਭਾਜੜ (ਪੈ ਜਾਂਦੀ ਹੈ) । ਦੋਹਾਗਣੀ = ਮੰਦੇ ਭਾਗਾਂ ਵਾਲੀ।1। ਨਿਧਾਨੁ = ਖ਼ਜ਼ਾਨਾ। ਗੁਰਿ = ਗੁਰੂ ਨੇ। ਬਲਿ = ਕੁਰਬਾਨ ਸਦਕੇ।1। ਰਹਾਉ। ਪਤਿ = ਇੱਜ਼ਤ। ਮਰਿ ਜਾਉ = (ਜਾਉਂ) ਮੈਂ ਆਤਮਕ ਮੌਤੇ ਮਰ ਜਾਂਦਾ ਹਾਂ।2। ਸੁਆਉ = ਸੁਆਰਥ, ਜਨਮ ਮਨੋਰਥ। ਕਾਉ = ਕਾਂ।3। ਦੇਹੁਰੀ = ਸਰੀਰ (ਨੂੰ) । ਭੀਤਿ = ਕੰਧ। ਚੀਤਿ = ਚਿੱਤ ਵਿਚ। ਰਪੈ = ਰੰਗਿਆ ਜਾਏ। ਨਿਰਬਾਣੀ ਪਦੁ = ਉਹ ਆਤਮਕ ਦਰਜਾ ਜਿੱਥੇ ਕੋਈ ਵਾਸ਼ਨਾ ਪੋਹ ਨਹੀਂ ਸਕਦੀ। ਨਿਰਬਾਣੀ = ਵਾਸਨਾ ਰਹਿਤ।4। ਪੁਛਿ = ਪੁੱਛ ਕੇ। ਸਬਦਿ = ਗੁਰਸ਼ਬਦ ਦੀ ਰਾਹੀਂ। ਮਨਿ = ਮਨ ਵਿਚ।5। ਤਜਿ = ਤਿਆਗ ਕੇ। ਸਲਾਹਨਿ = ਸਲਾਹੁੰਦੇ ਹਨ। ਉਰ ਧਾਰਿ = ਹਿਰਦੇ ਵਿਚ ਟਿਕਾ ਕੇ। ਆਧਾਰੁ = ਆਸਰਾ।6। ਸਬਦਿ = ਸ਼ਬਦ ਵਿਚ (ਜੁੜ ਕੇ) । ਮਰੈ = (ਵਿਕਾਰਾਂ ਵਲੋਂ) ਮਰਦਾ ਹੈ।7। ਆਪ ਕਉ = ਆਪਣੇ ਆਪ ਨੂੰ ਨਾ ਚੀਨੀਐ = ਪਰਖਿਆ ਨਹੀਂ ਜਾ ਸਕਦਾ।8। |
58 | https://www.gurugranthdarpan.net/0058.html | ਸਿਰੀਰਾਗੁ ਮਹਲਾ ੧ ॥ ਬਿਨੁ ਪਿਰ ਧਨ ਸੀਗਾਰੀਐ ਜੋਬਨੁ ਬਾਦਿ ਖੁਆਰੁ ॥ ਨਾ ਮਾਣੇ ਸੁਖਿ ਸੇਜੜੀ ਬਿਨੁ ਪਿਰ ਬਾਦਿ ਸੀਗਾਰੁ ॥ ਦੂਖੁ ਘਣੋ ਦੋਹਾਗਣੀ ਨਾ ਘਰਿ ਸੇਜ ਭਤਾਰੁ ॥੧॥ ਮਨ ਰੇ ਰਾਮ ਜਪਹੁ ਸੁਖੁ ਹੋਇ ॥ ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥੧॥ ਰਹਾਉ ॥ ਗੁਰ ਸੇਵਾ ਸੁਖੁ ਪਾਈਐ ਹਰਿ ਵਰੁ ਸਹਜਿ ਸੀਗਾਰੁ ॥ ਸਚਿ ਮਾਣੇ ਪਿਰ ਸੇਜੜੀ ਗੂੜਾ ਹੇਤੁ ਪਿਆਰੁ ॥ ਗੁਰਮੁਖਿ ਜਾਣਿ ਸਿਞਾਣੀਐ ਗੁਰਿ ਮੇਲੀ ਗੁਣ ਚਾਰੁ ॥੨॥ ਸਚਿ ਮਿਲਹੁ ਵਰ ਕਾਮਣੀ ਪਿਰਿ ਮੋਹੀ ਰੰਗੁ ਲਾਇ ॥ ਮਨੁ ਤਨੁ ਸਾਚਿ ਵਿਗਸਿਆ ਕੀਮਤਿ ਕਹਣੁ ਨ ਜਾਇ ॥ ਹਰਿ ਵਰੁ ਘਰਿ ਸੋਹਾਗਣੀ ਨਿਰਮਲ ਸਾਚੈ ਨਾਇ ॥੩॥ ਮਨ ਮਹਿ ਮਨੂਆ ਜੇ ਮਰੈ ਤਾ ਪਿਰੁ ਰਾਵੈ ਨਾਰਿ ॥ ਇਕਤੁ ਤਾਗੈ ਰਲਿ ਮਿਲੈ ਗਲਿ ਮੋਤੀਅਨ ਕਾ ਹਾਰੁ ॥ ਸੰਤ ਸਭਾ ਸੁਖੁ ਊਪਜੈ ਗੁਰਮੁਖਿ ਨਾਮ ਅਧਾਰੁ ॥੪॥ ਖਿਨ ਮਹਿ ਉਪਜੈ ਖਿਨਿ ਖਪੈ ਖਿਨੁ ਆਵੈ ਖਿਨੁ ਜਾਇ ॥ ਸਬਦੁ ਪਛਾਣੈ ਰਵਿ ਰਹੈ ਨਾ ਤਿਸੁ ਕਾਲੁ ਸੰਤਾਇ ॥ ਸਾਹਿਬੁ ਅਤੁਲੁ ਨ ਤੋਲੀਐ ਕਥਨਿ ਨ ਪਾਇਆ ਜਾਇ ॥੫॥ ਵਾਪਾਰੀ ਵਣਜਾਰਿਆ ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਚ ਕੀ ਲਾਹਾ ਮਿਲੈ ਰਜਾਇ ॥ ਪੂੰਜੀ ਸਾਚੀ ਗੁਰੁ ਮਿਲੈ ਨਾ ਤਿਸੁ ਤਿਲੁ ਨ ਤਮਾਇ ॥੬॥ ਗੁਰਮੁਖਿ ਤੋਲਿ ਤੋੁਲਾਇਸੀ ਸਚੁ ਤਰਾਜੀ ਤੋਲੁ ॥ ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ ॥ ਆਪਿ ਤੁਲਾਏ ਤੋਲਸੀ ਪੂਰੇ ਪੂਰਾ ਤੋਲੁ ॥੭॥ ਕਥਨੈ ਕਹਣਿ ਨ ਛੁਟੀਐ ਨਾ ਪੜਿ ਪੁਸਤਕ ਭਾਰ ॥ ਕਾਇਆ ਸੋਚ ਨ ਪਾਈਐ ਬਿਨੁ ਹਰਿ ਭਗਤਿ ਪਿਆਰ ॥ ਨਾਨਕ ਨਾਮੁ ਨ ਵੀਸਰੈ ਮੇਲੇ ਗੁਰੁ ਕਰਤਾਰ ॥੮॥੯॥{ਪੰਨਾ 58-59} | ਹੇ ਮਨ! ਪਰਮਾਤਮਾ ਦਾ ਨਾਮ ਸਿਮਰ, (ਤੈਨੂੰ) ਸੁਖ ਹੋਵੇਗਾ। (ਪਰ ਮਨ ਭੀ ਕੀਹ ਕਰੇ? ਜਿਸ ਨਾਲ ਪਿਆਰ ਨਾਹ ਹੋਵੇ, ਉਸ ਨੂੰ ਮੁੜ ਮੁੜ ਕਿਵੇਂ ਯਾਦ ਕੀਤਾ ਜਾਏ? ਪਰਮਾਤਮਾ ਨਾਲ ਇਹ) ਪਿਆਰ ਗੁਰੂ ਤੋਂ ਬਿਨਾ ਨਹੀਂ ਬਣ ਸਕਦਾ। ਜੇਹੜਾ ਮਨ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਪ੍ਰਭੂ ਦੇ ਨਾਮ ਦਾ ਰੰਗ ਚੜ੍ਹ ਜਾਂਦਾ ਹੈ।1। ਰਹਾਉ। (ਜੇ ਇਸਤ੍ਰੀ ਗਹਿਣਿਆਂ ਆਦਿਕ ਨਾਲ) ਆਪਣੇ ਆਪ ਨੂੰ ਸਜਾ ਲਏ, ਪਰ ਉਸ ਨੂੰ ਪਤੀ ਨਾਹ ਮਿਲੇ ਤਾਂ ਉਸ ਦੀ ਜੁਆਨੀ ਵਿਅਰਥ ਜਾਂਦੀ ਹੈ, ਉਸ ਦਾ ਆਤਮਾ ਭੀ ਦੁਖੀ ਹੁੰਦਾ ਹੈ, ਕਿਉਂਕਿ ਉਹ ਆਨੰਦ ਨਾਲ ਪਤੀ ਦੀ ਸੋਹਣੀ ਸੇਜ ਮਾਣ ਨਹੀਂ ਸਕਦੀ, ਪਤੀ-ਮਿਲਾਪ ਤੋਂ ਬਿਨਾ ਉਸ ਦਾ ਸਿੰਗਾਰ ਵਿਅਰਥ ਜਾਂਦਾ ਹੈ। ਉਸ ਭਾਗਹੀਣ ਇਸਤ੍ਰੀ ਨੂੰ ਬਹੁਤ ਦੁਖ ਵਿਆਪਦਾ ਹੈ, ਉਸ ਦੇ ਘਰ ਵਿਚ ਸੇਜ ਦਾ ਮਾਲਕ ਖਸਮ ਨਹੀਂ ਆਉਂਦਾ (ਜੀਵ-ਇਸਤ੍ਰੀ ਦੇ ਸਾਰੇ ਬਾਹਰ-ਮੁਖੀ ਧਾਰਮਿਕ ਉੱਦਮ ਵਿਅਰਥ ਜਾਂਦੇ ਹਨ, ਜੇ ਹਿਰਦੇ-ਸੇਜ ਦਾ ਮਾਲਕ ਪ੍ਰਭੂ ਹਿਰਦੇ ਵਿਚ ਪਰਗਟ ਨਾਹ ਹੋਵੇ) ।1। ਗੁਰੂ ਦੀ ਦੱਸੀ ਸੇਵਾ ਦੀ ਰਾਹੀਂ ਹੀ ਆਤਮਕ ਆਨੰਦ ਮਿਲਦਾ ਹੈ, ਪ੍ਰਭੂ-ਪਤੀ ਉਸੇ ਜੀਵ-ਇਸਤ੍ਰੀ ਨੂੰ ਮਿਲਦਾ ਹੈ ਜਿਸ ਨੇ ਅਡੋਲ ਆਤਮਕ ਅਵਸਥਾ ਵਿਚ (ਜੁੜ ਕੇ) ਆਪਣੇ ਆਪ ਨੂੰ ਸਿੰਗਾਰਿਆ ਹੈ। ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਸੋਹਣੀ ਸੇਜ ਮਾਣ ਸਕਦੀ ਹੈ ਜੋ ਉਸ ਸਦਾ-ਥਿਰ ਪ੍ਰਭੂ ਵਿਚ (ਜੁੜੀ ਰਹਿੰਦੀ ਹੈ) , ਜਿਸ ਦਾ ਪ੍ਰਭੂ-ਪਤੀ ਨਾਲ ਗੂੜ੍ਹਾ ਹਿਤ ਹੈ ਗੂੜ੍ਹਾ ਪਿਆਰ ਹੈ। ਗੁਰੂ ਦੇ ਮਨਮੁਖ ਰਹਿ ਕੇ ਹੀ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ ਉਸਨੂੰ ਸਿੰਞਾਣਿਆ ਜਾ ਸਕਦਾ ਹੈ (ਭਾਵ, ਇਹ ਸਿੰਞਾਣ ਆਉਂਦੀ ਹੈ ਕਿ ਉਹ ਸਾਡਾ ਹੈ) , ਉਹ ਸੁੰਦਰ ਗੁਣਾਂ ਦਾ ਮਾਲਕ ਪ੍ਰਭੂ (ਜਿਸ ਜੀਵ-ਇਸਤ੍ਰੀ ਨੂੰ ਮਿਲਾਇਆ ਹੈ) ਗੁਰੂ ਨੇ ਮਿਲਾਇਆ ਹੈ।2। ਹੇ ਪ੍ਰਭੂ-ਪਤੀ ਦੀ ਸੁੰਦਰ ਇਸਤ੍ਰੀ! ਉਸ ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ (ਸਦਾ) ਮਿਲੀ ਰਹੁ। ਪਤੀ-ਪ੍ਰਭੂ ਨੇ (ਜਿਸ ਜੀਵ-ਇਸਤ੍ਰੀ ਦੇ ਮਨ ਨੂੰ ਆਪਣੇ ਪਿਆਰ ਦਾ) ਰੰਗ ਚਾੜ੍ਹ ਕੇ (ਆਪਣੇ ਵਲ ਖਿੱਚ ਲਿਆ ਹੈ, ਉਸਦਾ ਮਨ ਉਸਦਾ ਤਨ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਖਿੜ ਪਿਆ ਹੈ (ਉਸਦਾ ਜੀਵਨ ਇਤਨਾ ਅਮੋਲਕ ਬਣ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪੈ ਸਕਦਾ। ਉਹ ਸੁਹਾਗ ਭਾਗ ਵਾਲੀ ਜੀਵ-ਇਸਤ੍ਰੀ ਸਦਾ-ਥਿਰ ਹਰੀ ਦੇ ਨਾਮ ਵਿਚ (ਜੁੜ ਕੇ) ਪਵਿਤ੍ਰ ਆਤਮਾ ਹੋ ਜਾਂਦੀ ਹੈ, ਤੇ ਪ੍ਰਭੂ-ਪਤੀ ਨੂੰ ਆਪਣੇ (ਹਿਰਦੇ) ਘਰ ਵਿਚ (ਹੀ ਲੱਭ ਲੈਂਦੀ ਹੈ) ।3। ਜੇ (ਜੀਵ-ਇਸਤ੍ਰੀ ਦਾ) ਥੋੜ੍ਹ-ਵਿਤਾ ਮਨ (ਪ੍ਰਭੂ ਪਤੀ ਦੇ ਵਿਸ਼ਾਲ) ਮਨ ਵਿਚ (ਥੋੜ੍ਹ-ਵਿਤੇ ਸੁਭਾਅ ਵਲੋਂ) ਮਰ ਜਾਏ, ਤੇ ਜਿਵੇਂ ਇਕੋ ਧਾਗੇ ਵਿਚ ਪ੍ਰੋਤੇ ਹੋਏ ਮੋਤੀਆਂ ਦਾ ਹਾਰ ਗਲ ਵਿਚ ਪਾ ਲਈਦਾ ਹੈ ਉਸੇ ਤਰ੍ਹਾਂ ਜੇ (ਜੀਵ-ਇਸਤ੍ਰੀ ਪ੍ਰਭੂ ਦੇ ਹੀ) ਇਕੋ ਸੁਰਤਿ ਧਾਗੇ ਵਿਚ ਇਕ ਮਿਕ ਹੋ ਕੇ ਪ੍ਰਭੂ ਵਿਚ ਲੀਨ ਹੋ ਜਾਏ ਤਾਂ ਪ੍ਰਭੂ ਪਤੀ ਉਸ ਜੀਵ-ਨਾਰ ਨੂੰ ਪਿਆਰ ਕਰਦਾ ਹੈ। ਪਰ ਇਹ ਆਤਮਕ ਆਨੰਦ ਸਤਸੰਗ ਵਿਚ ਟਿਕਿਆਂ ਹੀ ਮਿਲਦਾ ਹੈ, ਤੇ ਸਤਸੰਗ ਵਿਚ ਗੁਰੂ ਦੀ ਸਰਨ ਪੈ ਕੇ (ਮਨ ਨੂੰ) ਪ੍ਰਭੂ ਦੇ ਨਾਮ ਦਾ ਸਹਾਰਾ ਮਿਲਦਾ ਹੈ।4। (ਜੇ ਮਨ ਨਾਮ ਤੋਂ ਵਾਂਜਿਆ ਰਹੇ, ਤਾਂ ਮਾਇਆ ਆਦਿਕ ਦੇ ਲਾਭ ਨਾਲ) ਇਕ ਖਿਨ ਵਿਚ ਹੀ (ਇਉਂ ਹੁੰਦਾ ਹੈ ਜਿਵੇਂ) ਜਿਊ ਪੈਂਦਾ ਹੈ, (ਤੇ ਮਾਇਆ ਆਦਿਕ ਦੀ ਘਾਟ ਨਾਲ) ਇਕ ਖਿਨ ਵਿਚ ਹੀ ਦੁਖੀ ਹੋ ਜਾਂਦਾ ਹੈ, ਇਕ ਖਿਨ (ਗੁਜ਼ਰਦਾ ਹੈ ਤਾਂ) ਉਹ ਜੰਮ ਪੈਂਦਾ ਹੈ, ਇਕ ਖਿਨ (ਗੁਜ਼ਰਦਾ ਹੈ ਤਾਂ) ਉਹ ਮਰ ਜਾਂਦਾ ਹੈ (ਭਾਵ, ਨਾਮ ਦੇ ਸਹਾਰੇ ਤੋਂ ਬਿਨਾ ਮਾਇਆ ਜੀਵ ਦੇ ਜੀਵਨ ਦਾ ਆਸਰਾ ਬਣ ਜਾਂਦੀ ਹੈ। ਜੇ ਮਾਇਆ ਆਵੇ ਤਾਂ ਉਤਸ਼ਾਹ, ਜੇ ਜਾਏ ਤਾਂ ਸਹਮ) । ਜੋ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਪਾਂਦਾ ਹੈ (ਪ੍ਰਭੂ ਚਰਨਾਂ ਵਿਚ) ਜੁੜਿਆ ਰਹਿੰਦਾ ਹੈ ਉਸ ਨੂੰ ਮੌਤ (ਦਾ ਡਰ) ਸਤਾ ਨਹੀਂ ਸਕਦਾ। (ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਇਹ ਤਾਂ ਨਹੀਂ ਹੋ ਸਕਦਾ ਕਿ) ਉਸ ਮਾਲਕ (ਦੀ ਹਸਤੀ) ਨੂੰ ਤੋਲਿਆ ਜਾ ਸਕੇ, ਉਹ ਤੋਲ ਤੋਂ ਪਰੇ ਹੈ (ਹਾਂ, ਇਹ ਜ਼ਰੂਰ ਹੈ ਕਿ ਉਹ ਮਿਲਦਾ ਸਿਮਰਨ ਦੀ ਰਾਹੀਂ ਹੀ ਹੈ) ਨਿਰੀਆਂ ਗੱਲਾਂ ਨਾਲ ਨਹੀਂ ਮਿਲਦਾ।5। ਸਾਰੇ ਜੀਵ-ਵਣਜਾਰੇ ਜੀਵ ਵਪਾਰੀ (ਪਰਮਾਤਮਾ ਦੇ ਦਰ ਤੋਂ) ਰੋਜ਼ੀਨਾ ਲਿਖਾ ਕੇ (ਜਗਤ ਵਿਚ ਆਉਂਦੇ ਹਨ, ਭਾਵ, ਹਰੇਕ ਨੂੰ ਜ਼ਿੰਦਗੀ ਦੇ ਸੁਆਸ ਤੇ ਸਾਰੇ ਪਦਾਰਥਾਂ ਦੀ ਦਾਤਿ ਪ੍ਰਭੂ ਦਰ ਤੋਂ ਮਿਲਦੀ ਹੈ) । ਜੇਹੜੇ ਜੀਵ ਵਪਾਰੀ ਸਦਾ-ਥਿਰ ਪ੍ਰਭੂ ਦੇ ਸਿਮਰਨ ਦੀ ਕਾਰ ਕਰਦੇ ਹਨ, ਉਹਨਾਂ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ (ਆਤਮਕ ਜੀਵਨ ਦਾ) ਲਾਭ ਮਿਲਦਾ ਹੈ, (ਪਰ ਇਹ ਲਾਭ ਉਹੀ ਖੱਟ ਸਕਦੇ ਹਨ ਜਿਨ੍ਹਾਂ ਨੂੰ) ਉਹ ਗੁਰੂ ਮਿਲ ਪੈਂਦਾ ਹੈ ਜਿਸ ਨੂੰ (ਆਪਣੀ ਵਡਿਆਈ ਆਦਿਕ ਦਾ) ਤਿਲ ਜਿਤਨਾ ਭੀ ਲਾਲਚ ਨਹੀਂ ਹੈ। (ਜਿਨ੍ਹਾਂ ਨੂੰ ਗੁਰੂ ਮਿਲਦਾ ਹੈ ਉਹਨਾਂ ਦੀ ਆਤਮਕ ਜੀਵਨ ਵਾਲੀ) ਰਾਸ-ਪੂੰਜੀ ਸਦਾ ਲਈ ਥਿਰ ਹੋ ਜਾਂਦੀ ਹੈ।6। (ਇਨਸਾਨੀ ਜੀਵਨ ਦੀ ਸਫਲਤਾ ਦੀ ਪਰਖ ਵਾਸਤੇ) ਸੱਚ ਹੀ ਤਰਾਜ਼ੂ ਹੈ ਤੇ ਸੱਚ ਹੀ ਵੱਟਾ ਹੈ (ਜਿਸ ਦੇ ਪੱਲੇ ਸੱਚ ਹੈ ਉਹੀ ਸਫਲ ਹੈ) , ਇਸ ਪਰਖ-ਤੋਲ ਵਿਚ ਉਹੀ ਮਨੁੱਖ ਪੂਰਾ ਉਤਰਦਾ ਹੈ ਜੋ ਗੁਰੂ ਦੇ ਸਨਮੁੱਖ ਰਹਿੰਦਾ ਹੈ, ਕਿਉਂਕਿ ਗੁਰੂ ਨੇ (ਪਰਮਾਤਮਾ ਦੀ ਸਿਫ਼ਿਤਿ-ਸਾਲਾਹ ਦੀ) ਸੱਚੀ ਬਾਣੀ ਦੇ ਕੇ ਮਨ ਨੂੰ ਮੋਹ ਲੈਣ ਵਾਲੀਆਂ ਆਸਾਂ ਤੇ ਮਨ ਦੇ ਮਾਇਕ ਫੁਰਨਿਆਂ ਨੂੰ (ਮਨ ਉਤੇ ਵਾਰ ਕਰਨ ਤੋਂ) ਰੋਕ ਰੱਖਿਆ ਹੁੰਦਾ ਹੈ। ਪੂਰੇ ਪ੍ਰਭੂ ਦਾ ਇਹ ਤੋਲ (ਦਾ ਮਿਆਰ) ਕਦੇ ਘਟਦਾ ਵਧਦਾ ਨਹੀਂ, ਉਹੀ ਜੀਵ (ਇਸ ਤੋਲ ਵਿਚ) ਪੂਰਾ ਤੁਲਦਾ ਹੈ ਜਿਸ ਨੂੰ ਪ੍ਰਭੂ (ਸਿਮਰਨ ਦੀ ਦਾਤਿ ਦੇ ਕੇ) ਆਪ (ਮਿਹਰ ਦੀ ਨਿਗਾਹ ਨਾਲ) ਤੁਲਾਂਦਾ ਹੈ।7। ਨਿਰੀਆਂ ਗੱਲਾਂ ਕਰਨ ਨਾਲ ਜਾਂ ਪੁਸਤਕਾਂ ਦੇ ਢੇਰਾਂ ਦੇ ਢੇਰ ਪੜ੍ਹਨ ਨਾਲ ਆਸਾ ਮਨਸਾ ਤੋਂ ਬਚ ਨਹੀਂ ਸਕੀਦਾ। (ਜੇ ਹਿਰਦੇ ਵਿਚ) ਪਰਮਾਤਮਾ ਦੀ ਭਗਤੀ ਨਹੀਂ, ਪ੍ਰਭੂ ਦਾ ਪ੍ਰੇਮ ਨਹੀਂ, ਤਾਂ ਨਿਰੇ ਸਰੀਰ ਦੀ ਪਵਿਤ੍ਰਤਾ ਨਾਲ ਪਰਮਾਤਮਾ ਨਹੀਂ ਮਿਲਦਾ। ਹੇ ਨਾਨਕ! ਜਿਸ ਨੂੰ (ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ) ਨਾਮ ਨਹੀਂ ਭੁੱਲਦਾ, ਉਸ ਨੂੰ ਗੁਰੂ ਪਰਮਾਤਮਾ ਦੇ ਮੇਲ ਵਿਚ ਮਿਲਾ ਲੈਂਦਾ ਹੈ।8।9। | ਧਨ = ਇਸਤ੍ਰੀ। ਸੀਗਾਰੀਐ = (ਜੇ) ਸਿੰਗਾਰੀ ਜਾਏ, (ਜੇ) ਗਹਿਣੇ ਆਦਿਕਾਂ ਨਾਲ ਸਜਾਈ ਜਾਏ। ਜੋਬਨੁ = ਜੁਆਨੀ। ਬਾਦਿ = ਵਿਅਰਥ। ਖੁਆਰੁ = ਦੁਖੀ। ਸੁਖਿ = ਸੁਖ ਨਾਲ, ਆਨੰਦ ਨਾਲ। ਸੇਜੜੀ = ਸੋਹਣੀ ਸੇਜ। ਘਣੇ = ਬਹੁਤ। ਘਰਿ = ਘਰ ਵਿਚ। ਸੇਜ ਭਤਾਰੁ = ਸੇਜ ਦਾ ਮਾਲਕ ਖਸਮ।1। ਸਬਦਿ = ਗੁਰੂ ਦੇ ਸ਼ਬਦ ਵਿਚ (ਜੁੜਿਆਂ) । ਰੰਗੁ = ਨਾਮ ਦਾ ਰੰਗ।1। ਰਹਾਉ। ਸਹਜਿ = ਅਡੋਲ ਆਤਮਕ ਅਵਸਥਾ ਵਿਚ। ਸਚਿ = ਸਦਾ-ਥਿਰ ਪ੍ਰਭੂ ਵਿਚ (ਜੁੜ ਕੇ) । ਪਿਰ ਸੇਜੜੀ = ਪਤੀ ਦੀ ਸੋਹਣੀ ਸੇਜ। ਹੇਤੁ = ਹਿਤ, ਪ੍ਰੇਮ। ਜਾਣਿ = ਜਾਣ ਕੇ, ਡੂੰਘੀ ਸਾਂਝ ਪਾ ਕੇ। ਗੁਰਿ = ਗੁਰੂ ਨੇ। ਚਾਰੁ = ਸੁੰਦਰ। ਗੁਣ ਚਾਰੁ = ਸੁੰਦਰ ਗੁਣਾਂ ਵਾਲਾ ਪ੍ਰਭੂ।2। ਵਰ ਕਾਮਣੀ = ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀ! ਪਿਰਿ = ਪਿਰ ਨੇ। ਵਿਗਾਸਿਆ = ਖਿੜ ਪਿਆ। ਸਾਚੈ ਨਾਇ = ਸੱਚੇ ਪ੍ਰਭੂ ਦੇ ਨਾਮ ਵਿਚ (ਜੁੜ ਕੇ) ।3। ਮਨੂਆ = ਹੋਛਾ ਮਨ, ਭੁੱਲੜ ਮਨ। ਰਾਵੈ = ਪਿਆਰ ਕਰਦਾ ਹੈ। ਇਕਤੁ = ਇੱਕ ਵਿਚ। ਇਕਤੁ ਤਾਗੈ = ਇਕੋ ਧਾਗੇ ਵਿਚ, ਇਕੋ ਹੀ ਸੁਰਤਿ-ਧਾਗੇ ਵਿਚ। ਰਲਿ = ਰਲ ਕੇ, ਇਕ-ਮਿਕ ਹੋ ਕੇ। ਅਧਾਰੁ = ਆਸਰਾ।4। ਉਪਜੈ = ਜੰਮ ਪੈਂਦਾ ਹੈ, ਉਤਸ਼ਾਹ ਵਿਚ ਆ ਜਾਂਦਾ ਹੈ। ਖਿਨਿ = ਖਿਨ ਵਿਚ। ਖਪੈ = ਖਪਦਾ ਹੈ, ਦੁਖੀ ਹੁੰਦਾ ਹੈ। ਰਵਿ ਰਹੇ = (ਗੁਰੂ ਦੇ ਸ਼ਬਦ ਵਿਚ) ਜੁੜਿਆ ਰਹੇ। ਨਾ ਸੰਤਾਇ = ਨਹੀਂ ਸਤਾਂਦਾ।5। ਵਜਹੁ = ਤਨਖ਼ਾਹ, ਰੋਜ਼ੀਨਾ। ਲਾਹਾ = ਲਾਭ। ਤਮਾਇ = ਲਾਲਚ।6। ਤੋਲਿ ਤੋੁਲਾਇਸੀ = ਤੋਲ ਵਿਚ ਪੂਰਾ ਉਤਰਵਾਏਗਾ {ਨੋਟ: ਲਫ਼ਜ਼ 'ਤੋਲਾਇਸੀ' ਦੇ ਅੱਖਰ 'ਤ' ਨਾਲ ਦੋ ਲਗਾਂ ਹਨ– ੋ ਅਤੇ ੁ। ਅਸਲ ਲਫ਼ਜ਼ 'ਤੋੁਲਾਇਸੀ' ਹੈ, ਇਥੇ 'ਤੁਲਾਇਸੀ' ਪੜ੍ਹਨਾ ਹੈ}। ਤਰਾਜੀ = ਤਰਾਜ਼ੂ, ਤੱਕੜ। ਗੁਰਿ = ਗੁਰੂ ਨੇ। ਠਾਕੀ = ਰੋਕ ਦਿੱਤੀ ਹੈ।7। ਕਹਣਿ = ਜ਼ਬਾਨੀ ਹੀ ਗੱਲਾਂ ਕਰਨ ਨਾਲ। ਪੜਿ = ਪੜ੍ਹ ਕੇ। ਸੋਚ = ਸੁੱਚ। ਕਰਤਾਰ = ਕਰਤਾਰ (ਦਾ ਮੇਲ) ।8। |
59 | https://www.gurugranthdarpan.net/0059.html | ਸਿਰੀਰਾਗੁ ਮਹਲਾ ੧ ॥ ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥ ਮਨੁ ਦੀਜੈ ਗੁਰ ਆਪਣੇ ਪਾਈਐ ਸਰਬ ਪਿਆਰੁ ॥ ਮੁਕਤਿ ਪਦਾਰਥੁ ਪਾਈਐ ਅਵਗਣ ਮੇਟਣਹਾਰੁ ॥੧॥ ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥ ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥੧॥ ਰਹਾਉ ॥ ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ ਕਹਾਵੈ ਸੋਇ ॥ ਸਫਲਿਓ ਬਿਰਖੁ ਹਰੀਆਵਲਾ ਛਾਵ ਘਣੇਰੀ ਹੋਇ ॥ ਲਾਲ ਜਵੇਹਰ ਮਾਣਕੀ ਗੁਰ ਭੰਡਾਰੈ ਸੋਇ ॥੨॥ ਗੁਰ ਭੰਡਾਰੈ ਪਾਈਐ ਨਿਰਮਲ ਨਾਮ ਪਿਆਰੁ ॥ ਸਾਚੋ ਵਖਰੁ ਸੰਚੀਐ ਪੂਰੈ ਕਰਮਿ ਅਪਾਰੁ ॥ ਸੁਖਦਾਤਾ ਦੁਖ ਮੇਟਣੋ ਸਤਿਗੁਰੁ ਅਸੁਰ ਸੰਘਾਰੁ ॥੩॥ ਭਵਜਲੁ ਬਿਖਮੁ ਡਰਾਵਣੋ ਨਾ ਕੰਧੀ ਨਾ ਪਾਰੁ ॥ ਨਾ ਬੇੜੀ ਨਾ ਤੁਲਹੜਾ ਨਾ ਤਿਸੁ ਵੰਝੁ ਮਲਾਰੁ ॥ ਸਤਿਗੁਰੁ ਭੈ ਕਾ ਬੋਹਿਥਾ ਨਦਰੀ ਪਾਰਿ ਉਤਾਰੁ ॥੪॥ ਇਕੁ ਤਿਲੁ ਪਿਆਰਾ ਵਿਸਰੈ ਦੁਖੁ ਲਾਗੈ ਸੁਖੁ ਜਾਇ ॥ ਜਿਹਵਾ ਜਲਉ ਜਲਾਵਣੀ ਨਾਮੁ ਨ ਜਪੈ ਰਸਾਇ ॥ ਘਟੁ ਬਿਨਸੈ ਦੁਖੁ ਅਗਲੋ ਜਮੁ ਪਕੜੈ ਪਛੁਤਾਇ ॥੫॥ ਮੇਰੀ ਮੇਰੀ ਕਰਿ ਗਏ ਤਨੁ ਧਨੁ ਕਲਤੁ ਨ ਸਾਥਿ ॥ ਬਿਨੁ ਨਾਵੈ ਧਨੁ ਬਾਦਿ ਹੈ ਭੂਲੋ ਮਾਰਗਿ ਆਥਿ ॥ ਸਾਚਉ ਸਾਹਿਬੁ ਸੇਵੀਐ ਗੁਰਮੁਖਿ ਅਕਥੋ ਕਾਥਿ ॥੬॥ ਆਵੈ ਜਾਇ ਭਵਾਈਐ ਪਇਐ ਕਿਰਤਿ ਕਮਾਇ ॥ ਪੂਰਬਿ ਲਿਖਿਆ ਕਿਉ ਮੇਟੀਐ ਲਿਖਿਆ ਲੇਖੁ ਰਜਾਇ ॥ ਬਿਨੁ ਹਰਿ ਨਾਮ ਨ ਛੁਟੀਐ ਗੁਰਮਤਿ ਮਿਲੈ ਮਿਲਾਇ ॥੭॥ ਤਿਸੁ ਬਿਨੁ ਮੇਰਾ ਕੋ ਨਹੀ ਜਿਸ ਕਾ ਜੀਉ ਪਰਾਨੁ ॥ ਹਉਮੈ ਮਮਤਾ ਜਲਿ ਬਲਉ ਲੋਭੁ ਜਲਉ ਅਭਿਮਾਨੁ ॥ ਨਾਨਕ ਸਬਦੁ ਵੀਚਾਰੀਐ ਪਾਈਐ ਗੁਣੀ ਨਿਧਾਨੁ ॥੮॥੧੦॥{ਪੰਨਾ 59} | ਹੇ ਭਾਈ! (ਬੇਸ਼ਕ) ਕੋਈ ਧਿਰ ਬ੍ਰਹਮਾ ਨੂੰ, ਨਾਰਦ ਨੂੰ, ਵੇਦਾਂ ਵਾਲੇ ਰਿਸ਼ੀ ਬਿਆਸ ਨੂੰ ਪੁੱਛ ਲਵੋ, ਗੁਰੂ ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਨਹੀਂ ਪੈ ਸਕਦੀ।1। ਰਹਾਉ। ਪਰਮਾਤਮਾ ਦੇ ਗੁਣਾਂ ਦੀ ਵਿਚਾਰ (ਮਾਨੋ, ਕੀਮਤੀ) ਰਤਨ (ਹੈ, ਇਹ ਰਤਨ ਤਦੋਂ ਹੀ) ਮਿਲਦਾ ਹੈ ਜੇ ਪੂਰਾ ਗੁਰੂ ਮਿਲ ਪਏ। ਆਪਣਾ ਮਨ ਗੁਰੂ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ, (ਇਸ ਤਰ੍ਹਾਂ) ਸਭ ਨਾਲ ਪਿਆਰ ਕਰਨ ਵਾਲਾ ਪ੍ਰਭੂ ਮਿਲਦਾ ਹੈ। (ਗੁਰੂ ਦੀ ਕਿਰਪਾ ਨਾਲ) ਨਾਮ-ਪਦਾਰਥ ਮਿਲਦਾ ਹੈ, ਜੋ ਵਿਕਾਰਾਂ ਤੋਂ ਖ਼ਲਾਸੀ ਦਿਵਾਂਦਾ ਹੈ ਜੋ ਔਗੁਣ ਮਿਟਾਣ ਦੇ ਸਮਰੱਥ ਹੈ।1। ਪਰਮਾਤਮਾ ਨਾਲ ਡੂੰਘੀ ਸਾਂਝ ਪਾਉਣੀ, ਪਰਮਾਤਮਾ ਦੀ ਯਾਦ ਵਿਚ ਸੁਰਤਿ ਜੋੜਨੀ, ਪਰਮਾਤਮਾ ਦੇ ਚਰਨਾਂ ਵਿਚ ਲਿਵ ਲਾਉਣੀ = (ਗੁਰੂ ਦੀ ਰਾਹੀਂ ਹੀ) ਇਹ ਸਮਝ ਆਉਂਦੀ ਹੈ। ਗੁਰੂ ਹੀ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਨਹੀਂ ਹੋ ਸਕਦੇ। ਗੁਰੂ (ਮਾਨੋ) ਇਕ ਹਰਾ ਤੇ ਫਲਦਾਰ ਰੁੱਖ ਹੈ, ਜਿਸ ਦੀ ਗੂੜ੍ਹੀ ਸੰਘਣੀ ਛਾਂ ਹੈ। ਲਾਲਾਂ ਜਵਾਹਰਾਂ ਤੇ ਮੋਤੀਆਂ (ਭਾਵ, ਉੱਚੇ ਸੁੱਚੇ ਆਤਮਕ ਗੁਣਾਂ) ਨਾਲ ਭਰਪੂਰ ਉਹ ਪਰਮਾਤਮਾ ਗੁਰੂ ਦੇ ਖ਼ਜ਼ਾਨੇ ਵਿਚੋਂ ਹੀ ਮਿਲਦਾ ਹੈ।2। ਪਰਮਾਤਮਾ ਦੇ ਪਵਿਤ੍ਰ ਨਾਮ ਦਾ ਪਿਆਰ ਗੁਰੂ ਦੇ ਖ਼ਜ਼ਾਨੇ ਵਿਚੋਂ ਹੀ ਪ੍ਰਾਪਤ ਹੁੰਦਾ ਹੈ। ਬੇਅੰਤ ਪ੍ਰਭੂ ਦਾ ਨਾਮ-ਰੂਪ ਸਦਾ-ਥਿਰ ਸੌਦਾ ਪੂਰੇ ਗੁਰੂ ਦੀ ਮਿਹਰ ਨਾਲ ਹੀ ਇਕੱਠਾ ਕੀਤਾ ਜਾ ਸਕਦਾ ਹੈ। ਗੁਰੂ (ਨਾਮ ਦੀ ਬਖ਼ਸ਼ਸ਼ ਰਾਹੀਂ) ਸੁੱਖਾਂ ਦਾ ਦੇਣ ਵਾਲਾ ਹੈ, ਦੁੱਖਾਂ ਦਾ ਮਿਟਾਣ ਵਾਲਾ ਹੈ, ਗੁਰੂ (ਕਾਮਾਦਿਕ) ਦੈਂਤਾਂ ਦਾ ਨਾਸ ਕਰਨ ਵਾਲਾ ਹੈ।3। ਇਹ ਸੰਸਾਰ-ਸਮੁੰਦਰ ਬੜਾ ਬਿਖੜਾ ਹੈ ਬੜਾ ਡਰਾਉਣਾ ਹੈ, ਇਸ ਦਾ ਨਾਹ ਕੋਈ ਕੰਢਾ ਦਿੱਸਦਾ ਹੈ ਨਾਹ ਪਾਰਲਾ ਬੰਨਾ। ਨਾਹ ਕੋਈ ਬੇੜੀ ਨਾਹ ਕੋਈ ਤੁਲਹਾ ਨਾਹ ਕੋਈ ਮਲਾਹ ਤੇ ਨਾਹ ਮਲਾਹ ਦਾ ਵੰਝ = ਕੋਈ ਭੀ ਇਸ ਸੰਸਾਰ-ਸਮੁੰਦਰ ਵਿਚੋਂ ਲੰਘਾ ਨਹੀਂ ਸਕਦਾ। (ਸੰਸਾਰ-ਸਮੁੰਦਰ ਦੇ) ਖ਼ਤਰਿਆਂ ਤੋਂ ਬਚਾਣ ਵਾਲਾ ਜ਼ਹਾਜ ਗੁਰੂ ਹੀ ਹੈ, ਗੁਰੂ ਦੀ ਮਿਹਰ ਦੀ ਨਜ਼ਰ ਨਾਲ ਇਸ ਸਮੁੰਦਰ ਦੇ ਪਾਰਲੇ ਪਾਸੇ ਉਤਾਰਾ ਹੋ ਸਕਦਾ ਹੈ।4। ਜਦੋਂ ਇਕ ਰਤਾ ਜਿਤਨੇ ਸਮੇਂ ਵਾਸਤੇ ਭੀ ਪਿਆਰਾ ਪ੍ਰਭੂ (ਯਾਦੋਂ) ਭੁੱਲ ਜਾਂਦਾ ਹੈ, ਤਦੋਂ ਜੀਵ ਨੂੰ ਦੁੱਖ ਆ ਘੇਰਦਾ ਹੈ ਤੇ ਉਸ ਦਾ ਸੁੱਖ ਆਨੰਦ ਦੂਰ ਹੋ ਜਾਂਦਾ ਹੈ। ਸੜ ਜਾਏ ਉਹ ਸੜਨ ਜੋਗੀ ਜੀਭ ਜੋ ਸੁਆਦ ਨਾਲ ਪ੍ਰਭੂ ਦਾ ਨਾਮ ਨਹੀਂ ਜਪਦੀ। (ਸਿਮਰਨ ਹੀਨ ਬੰਦੇ ਦਾ ਜਦੋਂ) ਸਰੀਰ ਨਾਸ ਹੁੰਦਾ ਹੈ, ਉਸ ਨੂੰ ਬਹੁਤ ਦੁੱਖ ਵਿਆਪਦਾ ਹੈ, ਜਦੋਂ ਉਸ ਨੂੰ ਜਮ ਆ ਫੜਦਾ ਹੈ ਤਾਂ ਉਹ ਪਛੁਤਾਂਦਾ ਹੈ (ਪਰ ਉਸ ਵੇਲੇ ਪਛੁਤਾਣ ਦਾ ਕੀਹ ਲਾਭ?) ।5। (ਸੰਸਾਰ ਵਿਚ ਬੇਅੰਤ ਹੀ ਜੀਵ ਆਏ, ਜੋ ਇਹ) ਆਖ ਆਖ ਕੇ ਚਲੇ ਗਏ ਕਿ ਇਹ ਮੇਰਾ ਸਰੀਰ ਹੈ ਇਹ ਮੇਰਾ ਧਨ ਹੈ ਇਹ ਮੇਰੀ ਇਸਤ੍ਰੀ ਹੈ, ਪਰ ਨਾਹ ਸਰੀਰ, ਨਾਹ ਧਨ, ਨਾਹ ਇਸਤ੍ਰੀ, ਕੋਈ ਭੀ) ਨਾਲ ਨਾਹ ਨਿਭਿਆ। ਪਰਮਾਤਮਾ ਦੇ ਨਾਮ ਤੋਂ ਬਿਨਾ ਧਨ ਕਿਸੇ ਅਰਥ ਨਹੀਂ, ਮਾਇਆ ਦੇ ਰਸਤੇ ਪੈ ਕੇ (ਮਨੁੱਖ ਜ਼ਿੰਦਗੀ ਦੇ ਸਹੀ ਰਾਹ ਤੋਂ) ਖੁੰਝ ਜਾਂਦਾ ਹੈ। (ਇਸ ਵਾਸਤੇ, ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਮਾਲਕ ਨੂੰ ਯਾਦ ਕਰਨਾ ਚਾਹੀਦਾ ਹੈ। ਪਰ ਉਸ ਬੇਅੰਤ ਗੁਣਾਂ ਵਾਲੇ ਮਾਲਕ ਦੀ ਸਿਫ਼ਤਿ-ਸਾਲਾਹ ਗੁਰੂ ਦੀ ਰਾਹੀਂ ਹੀ ਕੀਤੀ ਜਾ ਸਕਦੀ ਹੈ।6। ਜੀਵ ਆਪਣੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ (ਅਗਾਂਹ ਭੀ ਉਹੋ ਜਿਹੇ) ਕਰਮ ਕਮਾਂਦਾ ਰਹਿੰਦਾ ਹੈ (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਜੀਵ ਜੰਮਦਾ ਹੈ ਮਰਦਾ ਹੈ ਜੰਮਦਾ ਹੈ ਮਰਦਾ ਹੈ, ਇਸ ਗੇੜ ਵਿਚ ਪਿਆ ਰਹਿੰਦਾ ਹੈ। ਪਿਛਲੇ ਕਰਮਾਂ ਅਨੁਸਾਰ ਲਿਖਿਆ (ਮੱਥੇ ਦਾ) ਲੇਖ ਪਰਮਾਤਮਾ ਦੇ ਹੁਕਮ ਵਿਚ ਲਿਖਿਆ ਜਾਂਦਾ ਹੈ, ਇਸ ਨੂੰ ਕਿਵੇਂ ਮਿਟਾਇਆ ਜਾ ਸਕਦਾ ਹੈ? (ਇਹਨਾਂ ਲਿਖੇ ਲੇਖਾਂ ਦੀ ਸੰਗਲੀ ਦੇ ਜਕੜ ਵਿਚੋਂ) ਪਰਮਾਤਮਾ ਦੇ ਨਾਮ ਤੋਂ ਬਿਨਾ ਖ਼ਲਾਸੀ ਨਹੀਂ ਹੋ ਸਕਦੀ। ਜਦੋਂ ਗੁਰੂ ਦੀ ਮਤਿ ਮਿਲਦੀ ਹੈ ਤਦੋਂ ਹੀ (ਪ੍ਰਭੂ ਜੀਵ ਨੂੰ ਆਪਣੇ ਚਰਨਾਂ ਵਿਚ) ਜੋੜਦਾ ਹੈ।7। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਮੈਨੂੰ ਇਹ ਸਮਝ ਆਈ ਹੈ ਕਿ) ਜਿਸ ਪਰਮਾਤਮਾ ਦੀ ਦਿੱਤੀ ਹੋਈ ਇਹ ਜਿੰਦ ਹੈ ਇਹ ਪ੍ਰਾਣ ਹਨ, ਉਸ ਤੋਂ ਬਿਨਾ (ਸੰਸਾਰ ਵਿਚ) ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਮੇਰੀ ਇਹ ਹਉਮੈ ਸੜ ਜਾਏ, ਮੇਰੀ ਇਹ ਅਪਣੱਤ ਜਲ ਜਾਏ, ਮੇਰਾ ਇਹ ਲੋਭ ਸੜ ਜਾਏ ਤੇ ਮੇਰਾ ਇਹ ਅਹੰਕਾਰ ਸੜ ਬਲ ਜਾਏ (ਜਿਨ੍ਹਾਂ ਮੈਨੂੰ ਪਰਮਾਤਮਾ ਦੇ ਨਾਮ ਤੋਂ ਵਿਛੋੜਿਆ ਹੈ) । ਹੇ ਨਾਨਕ! ਗੁਰੂ ਦੇ ਸ਼ਬਦ ਨੂੰ ਵਿਚਾਰਨਾ ਚਾਹੀਦਾ ਹੈ, (ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ) ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਮਿਲਦਾ ਹੈ।8।10। | ਸਰਬ ਪਿਆਰੁ = ਸਭ ਨਾਲ ਪਿਆਰ ਕਰਨ ਵਾਲਾ ਪਰਮਾਤਮਾ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਪਦਾਰਥੁ = ਕੀਮਤੀ ਚੀਜ਼।1। ਗਿਆਨੁ = ਆਤਮਕ ਜੀਵਨ ਦੀ ਸਮਝ, ਪਰਮਾਤਮਾ ਨਾਲ ਡੂੰਘੀ ਸਾਂਝ।1। ਰਹਾਉ। ਕਹਾਵੈ = ਸਿਮਰਨ ਕਰਾਂਦਾ ਹੈ। ਸੋਇ = ਉਹ ਗੁਰੂ ਹੀ। ਸਫਲਿਓ = ਫਲ ਦੇਣ ਵਾਲਾ। ਮਾਣਿਕ = ਮਾਣਕਾਂ ਨਾਲ (ਭਰਪੂਰ) । ਸੋਇ = ਉਹ ਪਰਮਾਤਮਾ।2। ਭੰਡਾਰੇ = ਖ਼ਜ਼ਾਨੇ ਵਿਚ। ਸੰਚੀਐ = ਇਕੱਠਾ ਕੀਤਾ ਜਾ ਸਕਦਾ ਹੈ। ਕਰਮਿ = ਮਿਹਰ ਨਾਲ। ਅਸੁਰ = ਕਾਮਾਦਿਕ ਦੈਂਤ।3। ਭਵਜਲੁ = ਸੰਸਾਰ-ਸਮੁੰਦਰ। ਬਿਖਮੁ = ਔਖਾ। ਕੰਧੀ = ਕੰਢਾ। ਮਲਾਰੁ = ਮਲਾਹ। ਭੈ ਕਾ ਬੋਹਿਥਾ = ਡਰਾਂ ਤੋਂ ਬਚਾਣ ਵਾਲਾ ਜਹਾਜ਼। {ਨੋਟ: ਲਫ਼ਜ਼ 'ਪਾਰੁ' ਅਤੇ 'ਪਾਰਿ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ। ਪਾਰੁ = ਪਾਰਲਾ ਪਾਸਾ (ਨਾਂਵ) । ਪਾਰਿ = ਪਾਰਲੇ ਪਾਸੇ (ਕ੍ਰਿਆ ਵਿਸ਼ੇਸ਼ਣ) }।4। ਜਾਇ = ਚਲਾ ਜਾਂਦਾ ਹੈ। ਜਲਉ = ਸੜ ਜਾਏ {ਹੁਕਮੀ ਭਵਿੱਖਤ}। ਜਲਾਵਣੀ = ਸੜਨ-ਜੋਗੀ। ਰਸਾਇ = ਰਸ ਨਾਲ, ਸੁਆਦ ਨਾਲ। ਅਗਲੋ = ਬਹੁਤਾ।5। ਕਲਤੁ = ਇਸਤ੍ਰੀ। ਬਾਦਿ = ਵਿਅਰਥ। ਮਾਰਗਿ = ਰਸਤੇ ਉਤੇ। ਆਥਿ = {AQL} ਮਾਇਆ। ਮਾਰਗਿ ਆਥਿ = ਮਾਇਆ ਦੇ ਰਸਤੇ ਤੇ। ਅਕਥੋ = ਜਿਸ ਦੇ ਗੁਣ ਬਿਆਨ ਨ ਕੀਤੇ ਜਾ ਸਕਣ। ਕਾਥਿ = ਕਥੀਦਾ ਹੈ, ਸਿਫ਼ਤਿ-ਸਾਲਾਹ ਕਰੀਦੀ ਹੈ।6। ਪਇਐ ਕਿਰਤਿ = ਪਿਛਲੇ ਕੀਤੇ ਕਰਮਾਂ ਦੇ ਸੰਸਕਾਰ ਅਨੁਸਾਰ, ਉਸ ਕਿਰਤ ਅਨੁਸਾਰ ਜੋ ਸੰਸਕਾਰ ਰੂਪ ਹੋ ਕੇ ਮਨ ਵਿਚ ਟਿਕੀ ਪਈ ਹੈ। ਕਮਾਇ = ਕਰਮ ਕਰਦਾ ਹੈ।7। ਜੀਉ = ਜੀਵ, ਜਿੰਦ। ਪੁਰਾਨੁ = ਪ੍ਰਾਣ, ਸੁਆਸ। ਜਲਿ ਬਲਉ = {ਹੁਕਮੀ ਭਵਿੱਖਤ} ਜਲ ਬਲ ਜਾਏ। ਜਲਉ = ਜਲ ਜਾਏ। ਗੁਣੀ ਨਿਧਾਨੁ = ਗੁਣਾਂ ਦਾ ਖæਜ਼ਾਨਾ ਪ੍ਰਭੂ।8। |
60 | https://www.gurugranthdarpan.net/0060.html | ਸਿਰੀਰਾਗੁ ਮਹਲਾ ੧ ॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥ ਲਹਰੀ ਨਾਲਿ ਪਛਾੜੀਐ ਭੀ ਵਿਗਸੈ ਅਸਨੇਹਿ ॥ ਜਲ ਮਹਿ ਜੀਅ ਉਪਾਇ ਕੈ ਬਿਨੁ ਜਲ ਮਰਣੁ ਤਿਨੇਹਿ ॥੧॥ ਮਨ ਰੇ ਕਿਉ ਛੂਟਹਿ ਬਿਨੁ ਪਿਆਰ ॥ ਗੁਰਮੁਖਿ ਅੰਤਰਿ ਰਵਿ ਰਹਿਆ ਬਖਸੇ ਭਗਤਿ ਭੰਡਾਰ ॥੧॥ ਰਹਾਉ ॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਮਛੁਲੀ ਨੀਰ ॥ ਜਿਉ ਅਧਿਕਉ ਤਿਉ ਸੁਖੁ ਘਣੋ ਮਨਿ ਤਨਿ ਸਾਂਤਿ ਸਰੀਰ ॥ ਬਿਨੁ ਜਲ ਘੜੀ ਨ ਜੀਵਈ ਪ੍ਰਭੁ ਜਾਣੈ ਅਭ ਪੀਰ ॥੨॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਾਤ੍ਰਿਕ ਮੇਹ ॥ ਸਰ ਭਰਿ ਥਲ ਹਰੀਆਵਲੇ ਇਕ ਬੂੰਦ ਨ ਪਵਈ ਕੇਹ ॥ ਕਰਮਿ ਮਿਲੈ ਸੋ ਪਾਈਐ ਕਿਰਤੁ ਪਇਆ ਸਿਰਿ ਦੇਹ ॥੩॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਦੁਧ ਹੋਇ ॥ ਆਵਟਣੁ ਆਪੇ ਖਵੈ ਦੁਧ ਕਉ ਖਪਣਿ ਨ ਦੇਇ ॥ ਆਪੇ ਮੇਲਿ ਵਿਛੁੰਨਿਆ ਸਚਿ ਵਡਿਆਈ ਦੇਇ ॥੪॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਕਵੀ ਸੂਰ ॥ ਖਿਨੁ ਪਲੁ ਨੀਦ ਨ ਸੋਵਈ ਜਾਣੈ ਦੂਰਿ ਹਜੂਰਿ ॥ ਮਨਮੁਖਿ ਸੋਝੀ ਨਾ ਪਵੈ ਗੁਰਮੁਖਿ ਸਦਾ ਹਜੂਰਿ ॥੫॥ ਮਨਮੁਖਿ ਗਣਤ ਗਣਾਵਣੀ ਕਰਤਾ ਕਰੇ ਸੁ ਹੋਇ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਸਭੁ ਕੋਇ ॥ ਗੁਰਮਤਿ ਹੋਇ ਤ ਪਾਈਐ ਸਚਿ ਮਿਲੈ ਸੁਖੁ ਹੋਇ ॥੬॥ ਸਚਾ ਨੇਹੁ ਨ ਤੁਟਈ ਜੇ ਸਤਿਗੁਰੁ ਭੇਟੈ ਸੋਇ ॥ ਗਿਆਨ ਪਦਾਰਥੁ ਪਾਈਐ ਤ੍ਰਿਭਵਣ ਸੋਝੀ ਹੋਇ ॥ ਨਿਰਮਲੁ ਨਾਮੁ ਨ ਵੀਸਰੈ ਜੇ ਗੁਣ ਕਾ ਗਾਹਕੁ ਹੋਇ ॥੭॥ ਖੇਲਿ ਗਏ ਸੇ ਪੰਖਣੂੰ ਜੋ ਚੁਗਦੇ ਸਰ ਤਲਿ ॥ ਘੜੀ ਕਿ ਮੁਹਤਿ ਕਿ ਚਲਣਾ ਖੇਲਣੁ ਅਜੁ ਕਿ ਕਲਿ ॥ ਜਿਸੁ ਤੂੰ ਮੇਲਹਿ ਸੋ ਮਿਲੈ ਜਾਇ ਸਚਾ ਪਿੜੁ ਮਲਿ ॥੮॥ ਬਿਨੁ ਗੁਰ ਪ੍ਰੀਤਿ ਨ ਊਪਜੈ ਹਉਮੈ ਮੈਲੁ ਨ ਜਾਇ ॥ ਸੋਹੰ ਆਪੁ ਪਛਾਣੀਐ ਸਬਦਿ ਭੇਦਿ ਪਤੀਆਇ ॥ ਗੁਰਮੁਖਿ ਆਪੁ ਪਛਾਣੀਐ ਅਵਰ ਕਿ ਕਰੇ ਕਰਾਇ ॥੯॥ ਮਿਲਿਆ ਕਾ ਕਿਆ ਮੇਲੀਐ ਸਬਦਿ ਮਿਲੇ ਪਤੀਆਇ ॥ ਮਨਮੁਖਿ ਸੋਝੀ ਨਾ ਪਵੈ ਵੀਛੁੜਿ ਚੋਟਾ ਖਾਇ ॥ ਨਾਨਕ ਦਰੁ ਘਰੁ ਏਕੁ ਹੈ ਅਵਰੁ ਨ ਦੂਜੀ ਜਾਇ ॥੧੦॥੧੧॥{ਪੰਨਾ 60} | ਹੇ ਮਨ! ਪਰਮਾਤਮਾ ਨਾਲ ਇਹੋ ਜਿਹਾ ਪਿਆਰ ਕਰ, ਜਿਹੋ ਜਿਹਾ ਪਾਣੀ ਦਾ ਕੌਲ ਫੁੱਲ ਵਿਚ ਹੈ (ਤੇ ਕੌਲ ਫੁੱਲ ਦਾ ਪਾਣੀ ਵਿਚ) । ਕੌਲ ਫੁੱਲ ਪਾਣੀ ਦੀਆਂ ਲਹਰਾਂ ਨਾਲ ਧੱਕੇ ਖਾਂਦਾ ਹੈ, ਫਿਰ ਭੀ (ਪਰਸਪਰ) ਪਿਆਰ ਦੇ ਕਾਰਨ ਕੌਲ ਫੁੱਲ ਖਿੜਦਾ (ਹੀ) ਹੈ (ਧੱਕਿਆਂ ਤੋਂ ਗੁੱਸੇ ਨਹੀਂ ਹੁੰਦਾ) । ਪਾਣੀ ਵਿਚ (ਕੌਲ ਫੁੱਲਾਂ ਦੀਆਂ) ਜਿੰਦਾਂ ਪੈਦਾ ਕਰ ਕੇ (ਪਰਮਾਤਮਾ ਐਸੀ ਖੇਡ ਖੇਡਦਾ ਹੈ ਕਿ) ਪਾਣੀ ਤੋਂ ਬਿਨਾ ਉਹਨਾਂ (ਕੌਲ ਫੁੱਲਾਂ) ਦੀ ਮੌਤ ਹੋ ਜਾਂਦੀ ਹੈ।1। ਹੇ ਮਨ! (ਪ੍ਰਭੂ ਨਾਲ) ਪਿਆਰ ਪਾਉਣ ਤੋਂ ਬਿਨਾ ਤੂੰ (ਮਾਇਆ ਦੇ ਹੱਲਿਆਂ ਤੋਂ) ਬਚ ਨਹੀਂ ਸਕਦਾ। (ਪਰ ਇਹ ਪਿਆਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਹੀਂ ਮਿਲਦਾ) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਅੰਦਰ (ਗੁਰੂ ਦੀ ਕਿਰਪਾ ਨਾਲ ਐਸੀ ਪਿਆਰ-ਸਾਂਝ ਬਣਦੀ ਹੈ ਕਿ) ਪਰਮਾਤਮਾ ਹਰ ਵੇਲੇ ਮੌਜੂਦ ਰਹਿੰਦਾ ਹੈ, ਗੁਰੂ ਉਹਨਾਂ ਨੂੰ ਪ੍ਰਭੂ ਦੀ ਭਗਤੀ ਦੇ ਖ਼ਜ਼ਾਨੇ ਹੀ ਬਖ਼ਸ਼ ਦੇਂਦਾ ਹੈ।1। ਰਹਾਉ। ਹੇ ਮਨ! ਪਰਮਾਤਮਾ ਨਾਲ ਇਹੋ ਜਿਹਾ ਪ੍ਰੇਮ ਕਰ, ਜਿਹੋ ਜਿਹਾ ਮੱਛੀ ਦਾ ਪਾਣੀ ਨਾਲ ਹੈ। ਪਾਣੀ ਜਿਤਨਾ ਹੀ ਵਧੀਕ ਹੈ, ਮੱਛੀ ਨੂੰ ਉਤਨਾ ਹੀ ਵਧੀਕ ਸੁਖ-ਆਨੰਦ ਹੁੰਦਾ ਹੈ, ਉਸ ਦੇ ਮਨ ਵਿਚ ਤਨ ਵਿਚ ਸਰੀਰ ਵਿਚ ਠੰਡ ਪੈਂਦੀ ਹੈ। ਪਾਣੀ ਤੋਂ ਬਿਨਾ ਇਕ ਘੜੀ ਭੀ ਜੀਊ ਨਹੀਂ ਸਕਦੀ। ਮੱਛੀ ਦੇ ਹਿਰਦੇ ਦੀ ਇਹ ਵੇਦਨਾ ਪਰਮਾਤਮਾ (ਆਪ) ਜਾਣਦਾ ਹੈ।1। ਹੇ ਮਨ! ਪ੍ਰਭੂ ਨਾਲ ਇਹੋ ਜਿਹੀ ਪ੍ਰੀਤ ਕਰ, ਜਿਹੋ ਜਿਹੀ ਪਪੀਹੇ ਦੀ ਮੀਂਹ ਨਾਲ ਹੈ। (ਪਾਣੀ ਨਾਲ) ਸਰੋਵਰ ਭਰੇ ਹੋਏ ਹੁੰਦੇ ਹਨ, ਧਰਤੀ (ਪਾਣੀ ਦੀ ਬਰਕਤਿ ਨਾਲ) ਹਰਿਆਵਲੀ ਹੋਈ ਪਈ ਹੁੰਦੀ ਹੈ, ਪਰ ਜੇ (ਸ੍ਵਾਂਤੀ ਨਛੱਤ੍ਰ ਵਿਚ ਪਏ ਮੀਂਹ ਦੀ) ਇਕ ਬੂੰਦ (ਪਪੀਹੇ ਦੇ ਮੂੰਹ ਵਿਚ) ਨਾਹ ਪਏ, ਤਾਂ ਉਸ ਨੂੰ ਇਸ ਸਾਰੇ ਪਾਣੀ ਨਾਲ ਕੋਈ ਭਾਗ ਨਹੀਂ। (ਪਰ ਹੇ ਮਨ! ਤੇਰੇ ਭੀ ਕੀਹ ਵੱਸ! ਪਰਮਾਤਮਾ) ਆਪਣੀ ਮਿਹਰ ਨਾਲ ਹੀ ਮਿਲੇ ਤਾਂ ਮਿਲਦਾ ਹੈ, (ਨਹੀਂ ਤਾਂ) ਪੂਰਬਲਾ ਕਮਾਇਆ ਹੋਇਆ ਸਿਰ ਉੱਤੇ ਸਰੀਰ ਉੱਤੇ ਝੱਲਣਾ ਹੀ ਪੈਂਦਾ ਹੈ।3। ਹੇ ਮਨ! ਹਰੀ ਨਾਲ ਇਹੋ ਜਿਹਾ ਪਿਆਰ ਬਣਾ, ਜਿਹੋ ਜਿਹਾ ਪਾਣੀ ਤੇ ਦੁੱਧ ਦਾ ਹੈ। (ਪਾਣੀ ਦੁੱਧ ਵਿਚ ਆ ਮਿਲਦਾ ਹੈ, ਦੁੱਧ ਦੀ ਸਰਨ ਪੈਂਦਾ ਹੈ, ਦੁੱਧ ਉਸ ਨੂੰ ਆਪਣਾ ਰੂਪ ਬਣਾ ਲੈਂਦਾ ਹੈ। ਜਦੋਂ ਉਸ ਪਾਣੀ-ਰਲੇ ਦੁੱਧ ਨੂੰ ਅੱਗ ਉੱਤੇ ਰੱਖੀਦਾ ਹੈ ਤਾਂ) ਉਬਾਲਾ (ਪਾਣੀ) ਆਪ ਹੀ ਸਹਾਰਦਾ ਹੈ, ਦੁੱਧ ਨੂੰ ਸੜਨ ਨਹੀਂ ਦੇਂਦਾ। (ਇਸੇ ਤਰ੍ਹਾਂ ਜੇ ਜੀਵ ਆਪਣੇ ਆਪ ਨੂੰ ਕੁਰਬਾਨ ਕਰਨ, ਤਾਂ ਪ੍ਰਭੂ) ਵਿੱਛੁੜੇ ਜੀਵਾਂ ਨੂੰ ਆਪਣੇ ਸਦਾ-ਥਿਰ ਨਾਮ ਵਿਚ ਮੇਲ ਕੇ (ਲੋਕ ਪਰਲੋਕ ਵਿਚ) ਇੱਜ਼ਤ-ਮਾਣ ਦੇਂਦਾ ਹੈ।4। ਹੇ ਮਨ! ਪਰਮਾਤਮਾ ਨਾਲ ਇਹੋ ਜਿਹਾ ਪਿਆਰ ਕਰ, ਜਿਹੋ ਜਿਹਾ ਚਕਵੀ ਦਾ (ਪਿਆਰ) ਸੂਰਜ ਨਾਲ ਹੈ। (ਜਦੋਂ ਸੂਰਜ ਡੁੱਬ ਜਾਂਦਾ ਹੈ, ਚਕਵੀ ਦੀ ਨਜ਼ਰੋਂ ਉਹਲੇ ਹੋ ਜਾਂਦਾ ਹੈ, ਤਾਂ ਉਹ ਚਕਵੀ) ਇਕ ਖਿਨ ਭਰ ਇਕ ਪਲ ਭਰ ਨੀਂਦ (ਦੇ ਵੱਸ ਆ ਕੇ) ਨਹੀਂ ਸੌਂਦੀ, ਦੂਰ (-ਲੁਕੇ ਸੂਰਜ) ਨੂੰ ਆਪਣੇ ਅੰਗ-ਸੰਗ ਸਮਝਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁੱਖ ਰਹਿੰਦਾ ਹੈ, ਉਸ ਨੂੰ ਪਰਮਾਤਮਾ ਆਪਣੇ ਅੰਗ-ਸੰਗ ਦਿੱਸਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨੂੰ ਇਹ ਸਮਝ ਨਹੀਂ ਪੈਂਦੀ।5। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਪਣੀਆਂ ਹੀ ਵਡਿਆਈਆਂ ਕਰਦਾ ਹੈ (ਪਰ ਜੀਵ ਦੇ ਭੀ ਕੀਹ ਵੱਸ?) ਉਹੀ ਕੁਝ ਹੁੰਦਾ ਹੈ ਜੋ ਕਰਤਾਰ (ਆਪ) ਕਰਦਾ (ਕਰਾਂਦਾ ਹੈ) । (ਕਰਤਾਰ ਦੀ ਮਿਹਰ ਤੋਂ ਬਿਨਾ) ਜੇ ਕੋਈ ਜੀਵ (ਆਪਣੀਆਂ ਵਡਿਆਈਆਂ ਛੱਡਣ ਦਾ ਜਤਨ ਭੀ ਕਰੇ, ਤੇ ਪਰਮਾਤਮਾ ਦੇ ਗੁਣਾਂ ਦੀ ਕਦਰ ਪਛਾਣਨ ਦਾ ਉੱਦਮ ਕਰੇ, ਤਾਂ ਭੀ) ਉਸ ਪ੍ਰਭੂ ਦੇ ਗੁਣਾਂ ਦੀ ਕਦਰ ਨਹੀਂ ਪੈ ਸਕਦੀ। (ਪਰਮਾਤਮਾ ਦੇ ਗੁਣਾਂ ਦੀ ਕਦਰ) ਤਦੋਂ ਹੀ ਪੈਂਦੀ ਹੈ, ਜਦੋਂ ਗੁਰੂ ਦੀ ਸਿੱਖਿਆ ਪ੍ਰਾਪਤ ਹੋਵੇ। (ਗੁਰੂ ਦੀ ਮਤਿ ਮਿਲਿਆਂ ਹੀ ਮਨੁੱਖ ਪ੍ਰਭੂ ਦੇ ਸਦਾ-ਥਿਰ ਨਾਮ ਵਿਚ ਜੁੜਦਾ ਹੈ ਤੇ ਆਤਮਕ ਆਨੰਦ ਮਾਣਦਾ ਹੈ।6। (ਪ੍ਰਭੂ-ਚਰਨਾਂ ਵਿਚ ਜੋੜਨ ਵਾਲਾ) ਜੇ ਉਹ ਗੁਰੂ ਮਿਲ ਪਏ, ਤਾਂ (ਉਸ ਦਾ ਮਿਹਰ ਦਾ ਸਦਕਾ ਪ੍ਰਭੂ ਨਾਲ ਅਜੇਹਾ) ਪੱਕਾ ਪਿਆਰ (ਪੈਂਦਾ ਹੈ ਜੋ ਕਦੇ) ਟੁੱਟਦਾ ਨਹੀਂ। (ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਨਾਲ ਡੂੰਘੀ ਸਾਂਝ ਪਾਣ ਵਾਲਾ ਨਾਮ-ਪਦਾਰਥ ਮਿਲਦਾ ਹੈ, ਇਹ ਸਮਝ ਭੀ ਪੈਂਦੀ ਹੈ ਕਿ ਪ੍ਰਭੂ ਤਿੰਨਾਂ ਭਵਨਾਂ ਵਿਚ ਮੌਜੂਦ ਹੈ। ਜੇ ਮਨੁੱਖ (ਗੁਰੂ ਦੀ ਮਿਹਰ ਦਾ ਸਦਕਾ) ਪਰਮਾਤਮਾ ਦੇ ਗੁਣਾਂ (ਦੇ ਸੌਦੇ) ਦਾ ਖ਼ਰੀਦਣ ਵਾਲਾ ਬਣ ਜਾਏ, ਤਾਂ ਇਸ ਨੂੰ ਪ੍ਰਭੂ ਦਾ ਪਵਿਤ੍ਰ ਨਾਮ (ਫਿਰ ਕਦੇ) ਨਹੀਂ ਭੁੱਲਦਾ।7। (ਹੇ ਮਨ! ਵੇਖ) ਜੇਹੜੇ ਜੀਵ-ਪੰਛੀ ਇਸ (ਸੰਸਾਰ-) ਸਰੋਵਰ ਉੱਤੇ (ਚੋਗ) ਚੁਗਦੇ ਹਨ ਉਹ (ਆਪੋ ਆਪਣੀ ਜੀਵਨ-) ਖੇਡ ਖੇਡ ਕੇ ਚਲੇ ਜਾਂਦੇ ਹਨ। ਹਰੇਕ ਜੀਵ-ਪੰਛੀ ਨੇ ਘੜੀ ਪਲ ਦੀ ਖੇਡ ਖੇਡ ਕੇ ਇਥੋਂ ਤੁਰਦੇ ਜਾਣਾ ਹੈ, ਇਹ ਖੇਡ ਇਕ ਦੋ ਦਿਨਾਂ ਵਿਚ ਹੀ (ਛੇਤੀ ਹੀ) ਮੁੱਕ ਜਾਂਦੀ ਹੈ। (ਹੇ ਮਨ! ਪ੍ਰਭੂ ਦੇ ਦਰ ਤੇ ਸਦਾ ਅਰਦਾਸ ਕਰ ਤੇ ਆਖ– ਹੇ ਪ੍ਰਭੂ!) ਜਿਸ ਨੂੰ ਤੂੰ ਆਪ ਮਿਲਾਂਦਾ ਹੈਂ, ਉਹੀ ਤੇਰੇ ਚਰਨਾਂ ਵਿਚ ਜੁੜਦਾ ਹੈ, ਉਹ ਇਥੋਂ ਸੱਚੀ ਜੀਵਨ-ਬਾਜ਼ੀ ਜਿੱਤ ਕੇ ਜਾਂਦਾ ਹੈ।8। ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਪ੍ਰਭੂ-ਚਰਨਾਂ ਵਿਚ) ਪ੍ਰੀਤ ਪੈਦਾ ਨਹੀਂ ਹੁੰਦੀ (ਕਿਉਂਕਿ ਮਨੁੱਖ ਦੇ ਆਪਣੇ ਉੱਦਮ ਨਾਲ ਮਨ ਵਿਚੋਂ) ਹਉਮੈ ਦੀ ਮੈਲ ਦੂਰ ਨਹੀਂ ਹੋ ਸਕਦੀ। ਜਦੌਂ ਮਨੁੱਖ ਦਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਜਾਂਦਾ ਹੈ, ਗੁਰੂ ਦੇ ਸ਼ਬਦ ਵਿਚ ਪਤੀਜ ਜਾਂਦਾ ਹੈ, ਤਦੋਂ ਇਹ ਪਛਾਣ ਆਉਂਦੀ ਹੈ ਕਿ ਮੇਰਾ ਤੇ ਪ੍ਰਭੂ ਦਾ ਸੁਭਾਉ ਰਲਿਆ ਹੈ ਜਾਂ ਨਹੀਂ। ਗੁਰੂ ਦੀ ਸਰਨ ਪੈ ਕੇ ਹੀ ਮਨੁੱਖ ਆਪਣੇ ਆਪ ਨੂੰ (ਆਪਣੇ ਅਸਲੇ ਨੂੰ) ਪਛਾਣਦਾ ਹੈ। (ਗੁਰੂ ਦੀ ਸਰਨ ਤੋਂ ਬਿਨਾ) ਜੀਵ ਹੋਰ ਕੋਈ ਉੱਦਮ ਕਰ ਕਰਾ ਨਹੀਂ ਸਕਦਾ।9। ਜੇਹੜੇ ਜੀਵ ਗੁਰੂ ਦੇ ਸ਼ਬਦ ਵਿਚ ਪਤੀਜ ਕੇ ਪ੍ਰਭੂ-ਚਰਨਾਂ ਵਿਚ ਮਿਲਦੇ ਹਨ, ਉਹਨਾਂ ਦੇ ਅੰਦਰ ਕੋਈ ਐਸਾ ਵਿਛੋੜਾ ਰਹਿ ਨਹੀਂ ਜਾਂਦਾ ਜਿਸ ਨੂੰ ਦੂਰ ਕਰਕੇ ਉਹਨਾਂ ਨੂੰ ਮੁੜ ਪ੍ਰਭੂ ਨਾਲ ਜੋੜਿਆ ਜਾਏ। ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਨੂੰ ਇਹ ਸਮਝ ਨਹੀਂ ਪੈਂਦੀ, ਉਹ ਪ੍ਰਭੂ-ਚਰਨਾਂ ਤੋਂ ਵਿੱਛੁੜ ਕੇ (ਮਾਇਆ ਦੇ ਮੋਹ ਦੀਆਂ) ਚੋਟਾਂ ਖਾਂਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਗਿਆ ਹੈ ਉਸ ਨੂੰ ਪ੍ਰਭੂ ਹੀ ਇਕ ਆਸਰਾ ਪਰਨਾ (ਦਿੱਸਦਾ) ਹੈ। ਪ੍ਰਭੂ ਤੋਂ ਬਿਨਾ ਉਸ ਨੂੰ ਹੋਰ ਕੋਈ ਸਹਾਰਾ ਨਹੀਂ (ਦਿੱਸਦਾ) ਹੋਰ ਕੋਈ ਥਾਂ ਨਹੀਂ ਦਿੱਸਦੀ।10।11। | ਕਮਲੇਹਿ = ਕਮਲ ਵਿਚ। ਵਿਗਸੈ = ਖਿੜਦਾ ਹੈ। ਅਸਨੇਹਿ = ਪਿਆਰ ਨਾਲ {ਨੋਟ: ਸੰਸਕ੍ਰਿਤ ਲਫ਼ਜ਼ 'Ônyh' ਹੈ। ਇਸ ਤੋਂ ਪੰਜਾਬੀ ਰੂਪ ਦੋ ਹਨ– ਨੇਹ ਅਤੇ ਅਸਨੇਹ}। ਜੀਅ = ਜਿੰਦ। ਤਿਨੇਹਿ = ਉਹਨਾਂ ਦਾ। ਪਛਾੜੀਐ = ਧੱਕੇ ਖਾਂਦਾ ਹੈ।1। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਅੰਤਰਿ = ਅੰਦਰ, ਹਿਰਦੇ ਵਿਚ। ਰਵਿ ਰਹਿਆ = ਹਰ ਵੇਲੇ ਮੌਜੂਦ ਹੈ।1। ਰਹਾਉ। ਨੀਰ = ਪਾਣੀ। ਅਧਿਕਉ = ਬਹੁਤਾ। ਘਣੋ = ਬਹੁਤ। ਮਨਿ = ਮਨ ਵਿਚ। ਅਭ ਪੀਰ = ਅੰਦਰਲੀ ਪੀੜ।2। ਮੇਹ = ਮੀਂਹ, ਵਰਖਾ। ਚਾਤ੍ਰਿਕ = ਪਪੀਹਾ। ਭਰਿ = ਭਰੇ ਹੋਏ। ਕੇਹ = ਕਿਸ ਅਰਥ? ਕਰਮਿ = ਮਿਹਰ ਨਾਲ। ਕਿਰਤੁ ਪਾਇਆ = ਪੂਰਬਲਾ ਕਮਾਇਆ ਹੋਇਆ, (ਪੂਰਬਲਾ) ਕੀਤਾ ਹੋਇਆ (ਜੋ ਸੰਸਕਾਰ-ਰੂਪ ਵਿਚ) ਇਕੱਠਾ ਹੋਇਆ (ਅੰਦਰ ਮੌਜੂਦ) ਹੈ। ਸਿਰਿ = ਸਿਰ ਉਤੇ। ਦੇਹ = ਸਰੀਰ (ਉੱਤੇ) ।3। ਆਵਟਣੁ = ਉਬਾਲਾ। ਖਵੈ = ਸਹਾਰਦਾ ਹੈ। ਸਚਿ = ਸੱਚ ਵਿਚ। ਦੇਇ = ਦੇਂਦਾ ਹੈ।4। ਸੂਰ = ਸੂਰਜ।5। ਗਣਤ ਗਣਾਵਣੀ = ਆਪਣੀਆਂ ਵਡਿਆਈਆਂ ਕਰਦਾ ਹੈ।6। ਭੇਟੈ = ਮਿਲ ਪਏ। ਗਿਆਨ ਪਦਾਰਥੁ = (ਪਰਮਾਤਮਾ ਨਾਲ) ਡੂੰਘੀ ਸਾਂਝ ਦੇਣ ਵਾਲਾ (ਨਾਮ) ਪਦਾਰਥ। ਤ੍ਰਿਭਵਣ ਸੋਝੀ = ਤਿੰਨਾਂ ਭਵਨਾਂ ਵਿਚ ਵਿਆਪਕ ਪ੍ਰਭੂ ਦੀ ਸੂਝ।7। ਖੇਲਿ ਗਏ = ਲੱਦ ਗਏ, (ਖੇਡ) ਖੇਡ ਕੇ (ਚਲੇ) ਗਏ। ਪੰਖਣੂੰ = (ਜੀਵ-) ਪੰਛੀ। ਸਰ ਤਲਿ = (ਸੰਸਾਰ-) ਸਰੋਵਰ ਦੇ ਉਤੇ। ਅਜੁ ਕਿ ਕਲਿ = ਅੱਜ ਜਾਂ ਕਲ ਵਿਚ, ਇਕ ਦੋ ਦਿਨਾਂ ਵਿਚ। ਮਲਿ = ਮੱਲ ਕੇ, ਜਿੱਤ ਕੇ। ਪਿੜੁ = ਖਿਡਾਰੀਆਂ ਦੇ ਖੇਡਣ ਲਈ ਬਣਾਇਆ ਥਾਂ। ਪਿੜੁ ਮਲਿ = ਬਾਜ਼ੀ ਜਿੱਤ ਕੇ।8। ਸੋਹੰ = {sIshz} ਉਹ ਮੈਂ ਹਾਂ। ਆਪੁ = ਆਪਣਾ ਆਪ। ਸੋਹੰ ਆਪੁ = ਉਹ ਮੈਂ ਹਾਂ ਤੇ (ਮੇਰਾ) ਆਪਾ। ਸੋਹੰ ਆਪੁ ਪਛਾਣੀਐ = ਇਹ ਪਛਾਣ ਆਉਂਦੀ ਹੈ ਕਿ ਮੇਰਾ ਤੇ ਪ੍ਰਭੂ ਦਾ ਆਪਾ (ਭਾਵ, ਸੁਭਾਉ) ਰਲਿਆ ਹੈ ਜਾਂ ਨਹੀਂ। ਸਬਦਿ = ਗੁਰੂ ਦੇ ਸ਼ਬਦ ਨਾਲ। ਭੇਦਿ = ਵਿੱਝ ਕੇ।9। ਕਿਆ ਮੇਲੀਐ = ਮਿਲਣ ਵਾਲੀ ਕੋਈ ਹੋਰ ਗੱਲ ਨਹੀਂ ਰਹਿ ਜਾਂਦੀ, ਕਦੇ ਨਹੀਂ ਵਿੱਛੁੜਦੇ। ਪਤੀਆਇ = ਪਤੀਜ ਕੇ। ਮਨੁਮੁਖਿ = ਆਪਣੇ ਮਨ ਦੇ ਪਿਛੇ ਤੁਰਨ ਵਾਲਾ। ਦਰੁ ਘਰੁ ਏਕੁ = ਇਕੋ ਦਰ ਤੇ ਇਕੋ ਘਰ, ਇਕੋ ਆਸਰਾ ਪਰਨਾ। ਜਾਇ = ਥਾਂ।10। |
60 | https://www.gurugranthdarpan.net/0060.html | ਸਿਰੀਰਾਗੁ ਮਹਲਾ ੧ ॥ ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਨ ਕਾਇ ॥ ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥ ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥੧॥ ਬਾਬਾ ਮਾਇਆ ਭਰਮਿ ਭੁਲਾਇ ॥ ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥੧॥ ਰਹਾਉ ॥ ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ ॥ ਭੂਲੀ ਡੂੰਗਰਿ ਥਲਿ ਚੜੈ ਭਰਮੈ ਮਨੁ ਡੋਲਾਇ ॥ ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥੨॥ ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥ ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥ ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥੩॥ ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥ ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥ ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥ ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥ ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ ॥ ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥੫॥ ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥ ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥ ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥ ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ ਜਾਇ ॥ ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥ ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥੭॥ ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥ ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥ ਨਾਨਕ ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ ॥੮॥੧੨॥{ਪੰਨਾ 60-61} | ਹੇ ਭਾਈ! ਮਾਇਆ (ਜੀਵਾਂ ਨੂੰ) ਭੁਲੇਖੇ ਵਿਚ ਪਾ ਕੇ ਕੁਰਾਹੇ ਪਾ ਦੇਂਦੀ ਹੈ। ਜੇਹੜੀ ਭਾਗ ਹੀਣ ਜੀਵ-ਇਸਤ੍ਰੀ ਭੁਲੇਖੇ ਵਿਚ ਪੈ ਕੇ ਕੁਰਾਹੇ ਪੈਂਦੀ ਹੈ, ਉਹ (ਕਦੇ ਭੀ) ਪ੍ਰਭੂ-ਪਤੀ ਦੇ ਚਰਨਾਂ ਵਿਚ ਲੀਨ ਨਹੀਂ ਹੋ ਸਕਦੀ।1। ਰਹਾਉ। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਇਸਤ੍ਰੀ (ਜੀਵਨ ਦੇ) ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਮਾਇਆ ਉਸ ਨੂੰ ਕੁਰਾਹੇ ਪਾ ਦੇਂਦੀ ਹੈ, ਰਾਹੋਂ ਖੁੰਝੀ ਹੋਈ ਨੂੰ (ਗੁਰੂ ਤੋਂ ਬਿਨਾ) ਕੋਈ (ਐਸਾ) ਥਾਂ ਨਹੀਂ ਲੱਭਦਾ (ਜੇਹੜਾ ਉਸ ਨੂੰ ਰਸਤਾ ਵਿਖਾ ਦੇਵੇ) । ਗੁਰੂ ਤੋਂ ਬਿਨਾ ਹੋਰ ਕੋਈ ਭੀ (ਸਹੀ ਰਸਤਾ) ਵਿਖਾ ਨਹੀਂ ਸਕਦਾ। (ਮਾਇਆ ਦੇ ਵਿਚ) ਅੰਨ੍ਹੀ ਹੋਈ ਜੀਵ-ਇਸਤ੍ਰੀ ਭਟਕਦੀ ਫਿਰਦੀ ਹੈ। ਜਿਸ ਭੀ ਜੀਵ ਨੇ (ਮਾਇਆ ਦੇ ਢਹੇ ਚੜ੍ਹ ਕੇ) ਪਰਮਾਤਮਾ ਨਾਲ ਡੂੰਘੀ ਸਾਂਝ ਪੈਦਾ ਕਰਨ ਵਾਲਾ ਨਾਮ-ਧਨ ਗਵਾ ਲਿਆ ਹੈ, ਉਹ ਠੱਗਿਆ ਜਾਂਦਾ ਹੈ, ਉਹ (ਆਤਮਕ ਜੀਵਨ ਵਲੋਂ) ਲੁੱਟਿਆ ਜਾਂਦਾ ਹੈ।1। ਜੀਵਨ ਦੇ ਰਾਹ ਤੋਂ ਖੁੰਝੀ ਹੋਈ ਜੀਵ-ਇਸਤ੍ਰੀ ਹੀ ਗ੍ਰਿਹਸਤ ਤਿਆਗ ਕੇ ਦੇਸ ਦੇਸਾਂਤਰਾਂ ਵਿਚ ਫਿਰਦੀ ਹੈ, ਖੁੰਝੀ ਹੋਈ ਹੀ ਕਦੇ ਕਿਸੇ ਪਹਾੜ (ਦੀ ਗੁਫ਼ਾ) ਵਿਚ ਬੈਠਦੀ ਹੈ ਕਦੇ ਕਿਸੇ ਟਿੱਲੇ ਉੱਤੇ ਚੜ੍ਹ ਬੈਠਦੀ ਹੈ, ਭਟਕਦੀ ਫਿਰਦੀ ਹੈ, ਉਸਦਾ ਮਨ (ਮਾਇਆ ਦੇ ਅਸਰ ਹੇਠ) ਡੋਲਦਾ ਹੈ। (ਆਪਣੇ ਕੀਤੇ ਕਰਮਾਂ ਦੇ ਕਾਰਨ) ਧੁਰੋਂ ਪ੍ਰਭੂ ਦੇ ਹੁਕਮ ਅਨੁਸਾਰ ਵਿੱਛੁੜੀ ਹੋਈ (ਪ੍ਰਭੂ-ਚਰਨਾਂ ਵਿਚ) ਜੁੜ ਨਹੀਂ ਸਕਦੀ, ਉਹ ਤਾਂ (ਤਿਆਗ ਆਦਿਕ ਦੇ) ਅਹੰਕਾਰ ਵਿਚ ਲੁੱਟੀ ਜਾ ਰਹੀ ਹੈ, ਤੇ (ਵਿਛੋੜੇ ਵਿਚ) ਕਲਪਦੀ ਹੈ।2। ਪ੍ਰਭੂ ਤੋਂ ਵਿੱਛੁੜਿਆਂ ਨੂੰ ਗੁਰੂ ਹਰਿ-ਨਾਮ ਦੇ ਆਨੰਦ ਵਿਚ ਜੋੜ ਕੇ, ਨਾਮ ਦੇ ਪਿਆਰ ਵਿਚ ਜੋੜ ਕੇ (ਮੁੜ ਪ੍ਰਭੂ ਨਾਲ) ਮਿਲਾਂਦਾ ਹੈ। ਹਰੀ ਦੇ ਗੁਣਾਂ ਦੀ ਬਰਕਤਿ ਨਾਲ ਹਰੀ-ਨਾਮ ਦੇ ਆਸਰੇ ਨਾਲ ਸਦਾ-ਥਿਰ ਪ੍ਰਭੂ ਵਿਚ (ਜੁੜਿਆਂ) ਅਡੋਲ ਅਵਸਥਾ ਵਿਚ (ਟਿਕਿਆਂ) ਬੜੀ ਸੋਭਾ (ਭੀ ਮਿਲਦੀ ਹੈ) । (ਮੈਂ ਤੇਰਾ ਦਾਸ ਬੇਨਤੀ ਕਰਦਾ ਹਾਂ = ਹੇ ਪ੍ਰਭੂ!) ਜਿਵੇਂ ਤੇਰੀ ਰਜ਼ਾ ਹੋ ਸਕੇ, ਮੈਨੂੰ ਆਪਣੇ ਚਰਨਾਂ ਵਿਚ ਰੱਖ। ਤੈਥੋਂ ਬਿਨਾ ਮੇਰਾ ਖਸਮ-ਸਾਈਂ ਹੋਰ ਕੋਈ ਨਹੀਂ।3। ਵਿੱਦਿਆ ਪੜ੍ਹ ਪੜ੍ਹ ਕੇ (ਭੀ ਵਿੱਦਿਆ ਦੇ ਅਹੰਕਾਰ ਕਾਰਨ) ਕੁਰਾਹੇ ਹੀ ਪਈਦਾ ਹੈ, (ਗ੍ਰਿਹਸਤ-ਤਿਆਗੀਆਂ ਦੇ) ਭੇਖਾਂ ਨਾਲ ਭੀ (ਮਨ ਵਿਚ) ਬੜਾ ਮਾਣ ਪੈਦਾ ਹੁੰਦਾ ਹੈ। ਤੀਰਥਾਂ ਉੱਤੇ ਇਸ਼ਨਾਨ ਕਰਨ ਨਾਲ ਭੀ ਜੀਵ ਕੁਝ ਨਹੀਂ ਸੰਵਾਰ ਸਕਦਾ, ਕਿਉਂਕਿ ਮਨ ਵਿਚ (ਇਸ) ਅਹੰਕਾਰ ਦੀ ਮੈਲ ਟਿਕੀ ਰਹਿੰਦੀ ਹੈ (ਕਿ ਮੈਂ ਤੀਰਥ ਇਸ਼ਨਾਨੀ ਹਾਂ) । (ਹਰੇਕ ਖੁੰਝੇ ਹੋਏ ਰਸਤੇ ਵਿਚ) ਮਨ (ਇਸ ਸਰੀਰ-ਨਗਰੀ ਦਾ) ਰਾਜਾ ਬਣਿਆ ਰਹਿੰਦਾ ਹੈ, ਸੁਲਤਾਨ ਬਣਿਆ ਰਹਿੰਦਾ ਹੈ। ਗੁਰੂ ਤੋਂ ਬਿਨਾ ਇਸ ਨੂੰ ਕਿਸੇ ਹੋਰ ਨੇ ਕਦੇ ਮਤਿ ਨਹੀਂ ਦਿੱਤੀ (ਕੋਈ ਇਸ ਨੂੰ ਸਮਝਾ ਨਹੀਂ ਸਕਿਆ) ।4। (ਹੇ ਬਾਬਾ!) ਗੁਰੂ ਦੀ ਸਰਨ ਪੈ ਕੇ ਆਪਣੇ ਮੂਲ-ਪ੍ਰਭੂ (ਦੇ ਗੁਣਾਂ) ਨੂੰ ਵਿਚਾਰ। ਗੁਰੂ ਦੀ ਸਰਨ ਪਿਆਂ ਹੀ (ਪ੍ਰਭੂ-ਚਰਨਾਂ ਨਾਲ) ਪ੍ਰੇਮ ਪੈਦਾ ਕਰਨ ਵਾਲਾ ਨਾਮ-ਧਨ ਮਿਲਦਾ ਹੈ। ਜਿਸ ਜੀਵ-ਇਸਤ੍ਰੀ ਨੇ ਆਪਾ-ਭਾਵ ਦੂਰ ਕੀਤਾ ਹੈ, ਗੁਰੂ ਦੇ ਸ਼ਬਦ ਵਿਚ (ਜੁੜ ਕੇ ਆਤਮਕ ਜੀਵਨ ਨੂੰ ਆਪਾ-ਭਾਵ ਦੂਰ ਕਰਨ ਦਾ) ਸਿੰਗਾਰ ਕੀਤਾ ਹੈ, ਉਸ ਨੇ ਗੁਰੂ ਦੇ ਬਖ਼ਸ਼ੇ ਪ੍ਰੇਮ ਦੀ ਰਾਹੀਂ ਆਪਣੇ ਹਿਰਦੇ ਘਰ ਵਿਚ ਉਸ ਬੇਅੰਤ ਪ੍ਰਭੂ ਪਤੀ ਨੂੰ ਲੱਭ ਲਿਆ ਹੈ।5। ਗੁਰੂ ਦੀ ਦੱਸੀ ਹੋਈ ਸੇਵਾ ਕੀਤਿਆਂ ਚਾਕਰੀ ਕੀਤਿਆਂ ਮਨ ਪਵਿਤ੍ਰ ਹੋ ਜਾਂਦਾ ਹੈ, ਆਤਮਕ ਆਨੰਦ ਮਿਲਦਾ ਹੈ। ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ (ਉਪਦੇਸ਼) ਵੱਸ ਪੈਂਦਾ ਹੈ, ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦਾ ਹੈ, ਜਿਸ ਮਨੁੱਖ ਨੇ (ਗੁਰੂ ਦੀ ਸਰਨ ਪੈ ਕੇ) ਨਾਮ-ਧਨ ਹਾਸਲ ਕਰ ਲਿਆ ਹੈ, ਉਸ ਦੇ ਮਨ ਵਿਚ ਸਦਾ ਲਾਭ ਹੁੰਦਾ ਹੈ (ਉਸ ਦੇ ਮਨ ਵਿਚ ਆਤਮਕ ਗੁਣਾਂ ਦਾ ਸਦਾ ਵਾਧਾ ਹੀ ਵਾਧਾ ਹੁੰਦਾ ਹੈ) ।6। ਪਰਮਾਤਮਾ ਮਿਲਦਾ ਹੈ ਤਾਂ ਆਪਣੀ ਮਿਹਰ ਨਾਲ ਹੀ ਮਿਲਦਾ ਹੈ, ਮਨੁੱਖ ਦੇ ਆਪਣੇ ਉਦਮ ਨਾਲ ਨਹੀਂ ਲਿਆ ਜਾ ਸਕਦਾ, (ਇਸ ਵਾਸਤੇ, ਹੇ ਭਾਈ!) ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਗੁਰੂ ਦੇ ਚਰਨਾਂ ਵਿਚ ਟਿਕਿਆ ਰਹੁ। (ਗੁਰ-ਸਰਨ ਦੀ ਬਰਕਤਿ ਨਾਲ ਜੇ) ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਰੰਗ ਵਿਚ ਰੰਗੇ ਰਹੀਏ, ਤਾਂ ਉਹ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ।7। (ਹੇ ਬਾਬਾ! ਮਾਇਆ ਐਸੀ ਪ੍ਰਬਲ ਹੈ ਕਿ ਇਸ ਦੇ ਢਹੇ ਚੜ੍ਹ ਕੇ) ਹਰੇਕ ਜੀਵ ਗ਼ਲਤੀ ਖਾ ਜਾਂਦਾ ਹੈ, ਸਿਰਫ਼ ਗੁਰੂ ਹੈ ਤੇ ਕਰਤਾਰ ਹੈ ਜੋ (ਨਾਹ ਮਾਇਆ ਦੇ ਅਸਰ ਹੇਠ ਆਉਂਦਾ ਹੈ, ਤੇ) ਨਾਹ ਗ਼ਲਤੀ ਖਾਂਦਾ ਹੈ। ਜਿਸ ਮਨੁੱਖ ਨੇ ਗੁਰੂ ਦੀ ਮਤਿ ਉੱਤੇ ਤੁਰ ਕੇ ਆਪਣੇ ਮਨ ਨੂੰ ਸਮਝ ਲਿਆ ਹੈ, ਉਸਦੇ ਅੰਦਰ (ਪਰਮਾਤਮਾ ਦਾ) ਪ੍ਰੇਮ ਬਣ ਜਾਂਦਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਅਪਾਰ ਪ੍ਰਭੂ ਮਿਲਾ ਦੇਂਦਾ ਹੈ ਉਸ ਨੂੰ ਉਹ ਸਦਾ-ਥਿਰ ਪ੍ਰਭੂ ਕਦੇ ਭੁੱਲਦਾ ਨਹੀਂ।8।12। | ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ। ਭੁਲੈ = ਰਾਹੋਂ ਖੁੰਝ ਜਾਂਦੀ ਹੈ। ਭੁਲਾਈਐ = ਕੁਰਾਹੇ ਪਾਈ ਜਾਂਦੀ ਹੈ। ਠਉਰ = ਥਾਂ, ਸਹਾਰਾ। ਅੰਧੀ = ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ। ਆਵੈ ਜਾਇ = ਆਉਂਦੀ ਹੈ ਜਾਂਦੀ ਹੈ, ਭਟਕਦੀ ਫਿਰਦੀ ਹੈ। ਗਿਆਨ ਪਦਾਰਥੁ = ਪਰਮਾਤਮਾ ਨਾਲ ਡੂੰਘੀ ਸਾਂਝ ਪੈਦਾ ਕਰਨ ਵਾਲਾ ਨਾਮ-ਪਦਾਰਥ।1। ਭਰਮਿ = ਭੁਲੇਖੇ ਵਿਚ (ਪਾ ਕੇ) । ਡੋਹਾਗਣੀ = ਮੰਦੇ ਭਾਗਾਂ ਵਾਲੀ। ਪਿਰ ਅੰਕਿ = ਪਿਰ ਦੇ ਅੰਕ ਵਿਚ, ਪਤੀ ਦੀ ਗਲਵੱਕੜੀ ਵਿਚ।1। ਰਹਾਉ। ਦਿਸੰਤਰੀ = {ਦੇਸ-ਅੰਤਰੀ} ਹੋਰ ਹੋਰ ਦੇਸਾਂ ਵਿਚ। ਤਜਿ ਜਾਇ = ਛੱਡ ਜਾਂਦੀ ਹੈ। ਡੂੰਗਰਿ = ਪਹਾੜ ਉਤੇ। ਵਿਛੁੰਨੀ = ਵਿੱਛੁੜੀ ਹੋਈ। ਗਰਬਿ = ਅਹੰਕਾਰ ਦੀ ਰਾਹੀਂ।2। ਰਸਿ = ਰਸ ਵਿਚ। ਪਿਆਰਿ = ਪਿਆਰ ਵਿਚ। ਸਹਜਿ = ਅਡੋਲ ਅਵਸਥਾ ਵਿਚ (ਟਿਕ ਕੇ) । ਅਧਾਰਿ = ਆਸਰੇ ਦੇ ਕਾਰਨ।3। ਅਖਰ = ਵਿਦਿਆ। ਕਿਨਿ = ਕਿਸ ਨੇ?।4। ਸਾਧਨ = ਜੀਵ-ਇਸਤ੍ਰੀ। ਆਪੁ = ਆਪਾ-ਭਾਵ। ਘਰ ਹੀ = ਘਰਿ ਹੀ, ਘਰ ਵਿਚ ਹੀ। ਗੁਰ ਕੈ ਹੇਤਿ = ਗੁਰੂ ਦੇ ਪਿਆਰ ਦੀ ਰਾਹੀਂ।5। ਚਾਕਰੀ = ਸੇਵਾ। ਮਨਿ = ਮਨ ਵਿਚ। ਵਿਚਹੁ = ਆਪਣੇ ਅੰਦਰੋਂ।6। ਕਰਮਿ = ਬਖ਼ਸ਼ਸ਼ ਦੀ ਰਾਹੀਂ, ਮਿਹਰ ਨਾਲ। ਆਪਿ = ਆਪਣੇ ਉੱਦਮ ਨਾਲ। ਸੇਤੀ = ਨਾਲ। ਸਚੋ = ਸੱਚ ਹੀ। ਪਲੈ ਪਾਇ = ਮਿਲਦਾ ਹੈ।7। ਭੁਲਣ ਅੰਦਰਿ = (ਮਾਇਆ ਦੇ ਅਸਰ ਹੇਠ ਆ ਕੇ) ਕੁਰਾਹੇ ਪੈਣ ਵਿਚ। ਸਭੁ ਕੋ = ਹਰੇਕ ਜੀਵ। ਅਭੁਲੁ = ਉਹ ਜੇਹੜਾ ਮਾਇਆ ਦੇ ਅਸਰ ਹੇਠ ਜੀਵਨ ਸਫ਼ਰ ਵਿਚ ਗ਼ਲਤ ਕਦਮ ਨਹੀਂ ਚੁੱਕਦਾ। ਅਪਾਰੁ = ਬੇਅੰਤ ਪ੍ਰਭੂ।8। |
61 | https://www.gurugranthdarpan.net/0061.html | ਸਿਰੀਰਾਗੁ ਮਹਲਾ ੧ ॥ ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥ ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥ ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥੧॥ ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥ ਰਹਾਉ ॥ ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥ ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥ ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥੨॥ ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਨ ਹੋਇ ॥ ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ॥ ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥੩॥ ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ ॥ ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥ ਆਪੇ ਪਰਖੇ ਪਾਰਖੂ ਪਵੈ ਖਜਾਨੈ ਰਾਸਿ ॥੪॥ ਤੇਰੀ ਕੀਮਤਿ ਨਾ ਪਵੈ ਸਭ ਡਿਠੀ ਠੋਕਿ ਵਜਾਇ ॥ ਕਹਣੈ ਹਾਥ ਨ ਲਭਈ ਸਚਿ ਟਿਕੈ ਪਤਿ ਪਾਇ ॥ ਗੁਰਮਤਿ ਤੂੰ ਸਾਲਾਹਣਾ ਹੋਰੁ ਕੀਮਤਿ ਕਹਣੁ ਨ ਜਾਇ ॥੫॥ ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ ਹਉਮੈ ਵਾਦੁ ॥ ਗੁਰ ਬਿਨੁ ਗਿਆਨੁ ਨ ਪਾਈਐ ਬਿਖਿਆ ਦੂਜਾ ਸਾਦੁ ॥ ਬਿਨੁ ਗੁਣ ਕਾਮਿ ਨ ਆਵਈ ਮਾਇਆ ਫੀਕਾ ਸਾਦੁ ॥੬॥ ਆਸਾ ਅੰਦਰਿ ਜੰਮਿਆ ਆਸਾ ਰਸ ਕਸ ਖਾਇ ॥ ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ ॥ ਅਵਗਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ ॥੭॥ ਸਰਬੇ ਥਾਈ ਏਕੁ ਤੂੰ ਜਿਉ ਭਾਵੈ ਤਿਉ ਰਾਖੁ ॥ ਗੁਰਮਤਿ ਸਾਚਾ ਮਨਿ ਵਸੈ ਨਾਮੁ ਭਲੋ ਪਤਿ ਸਾਖੁ ॥ ਹਉਮੈ ਰੋਗੁ ਗਵਾਈਐ ਸਬਦਿ ਸਚੈ ਸਚੁ ਭਾਖੁ ॥੮॥ ਆਕਾਸੀ ਪਾਤਾਲਿ ਤੂੰ ਤ੍ਰਿਭਵਣਿ ਰਹਿਆ ਸਮਾਇ ॥ ਆਪੇ ਭਗਤੀ ਭਾਉ ਤੂੰ ਆਪੇ ਮਿਲਹਿ ਮਿਲਾਇ ॥ ਨਾਨਕ ਨਾਮੁ ਨ ਵੀਸਰੈ ਜਿਉ ਭਾਵੈ ਤਿਵੈ ਰਜਾਇ ॥੯॥੧੩॥{ਪੰਨਾ 61-62} | ਪੁੱਤਰ, ਰਿਸ਼ਤੇਦਾਰ, ਘਰ, ਇਸਤ੍ਰੀ (ਆਦਿਕ ਦੇ ਮੋਹ) ਦੇ ਕਾਰਨ ਮੋਹਣੀ ਮਾਇਆ ਦੀ ਤ੍ਰਿਸ਼ਨਾ ਜੀਵਾਂ ਨੂੰ ਵਿਆਪ ਰਹੀ ਹੈ। ਧਨ ਨੇ, ਜੁਆਨੀ ਨੇ, ਲੋਭ ਨੇ, ਅਹੰਕਾਰ ਨੇ, (ਸਾਰੇ) ਜਗਤ ਨੂੰ ਲੁੱਟ ਲਿਆ ਹੈ। ਮੋਹ ਦੀ ਠੱਗਬੂਟੀ ਨੇ ਮੈਨੂੰ (ਭੀ) ਠੱਗ ਲਿਆ ਹੈ, ਇਹ ਮੋਹ-ਠੱਗਬੂਟੀ ਸਾਰੇ ਸੰਸਾਰ ਵਿਚ ਆਪਣਾ ਜ਼ੋਰ ਪਾ ਰਹੀ ਹੈ।1। ਹੇ ਮੇਰੇ ਪ੍ਰੀਤਮ-ਪ੍ਰਭੂ! (ਇਸ ਠੱਗ-ਬੂਟੀ ਤੋਂ ਬਚਾਣ ਲਈ) ਮੈਨੂੰ ਤੈਥੋਂ ਬਿਨਾ ਹੋਰ ਕੋਈ (ਸਮਰੱਥ) ਨਹੀਂ (ਦਿੱਸਦਾ) । ਮੈਨੂੰ ਤੈਥੋਂ ਬਿਨਾ ਹੋਰ ਕੋਈ ਪਿਆਰਾ ਨਹੀਂ ਲੱਗਦਾ। ਜਦੋਂ ਤੂੰ ਮੈਨੂੰ ਪਿਆਰਾ ਲੱਗਦਾ ਹੈਂ, ਤਦੋਂ ਮੈਨੂੰ ਆਤਮਕ ਸੁਖ ਮਿਲਦਾ ਹੈ।1। ਰਹਾਉ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਸੰਤੋਖ ਧਾਰ ਕੇ (ਤ੍ਰਿਸ਼ਨਾ ਦੇ ਪੰਜੇ ਵਿਚੋਂ ਨਿਕਲ ਕੇ) ਪ੍ਰੇਮ ਨਾਲ (ਪਰਮਾਤਮਾ ਦੇ) (ਨਾਮ ਦੀ) ਸਿਫ਼ਤਿ-ਸਾਲਾਹ ਕਰ। ਇਸ ਨਾਸਵੰਤ ਮੋਹ ਨੂੰ ਨਾਹ ਵੇਖ, ਇਹ ਤਾਂ ਜੋ ਕੁੱਝ ਦਿੱਸ ਰਿਹਾ ਹੈ ਸਭ ਨਾਸ ਹੋ ਜਾਏਗਾ। (ਜੀਵ ਇਥੇ) ਰਸਤੇ ਦਾ ਮੁਸਾਫ਼ਿਰ (ਬਣ ਕੇ) ਆਇਆ ਹੈ, ਇਹ ਸਾਰਾ ਸਾਥ ਨਿੱਤ ਚਲਣ ਵਾਲਾ ਸਮਝ।2। ਦੱਸਣ ਨੂੰ ਤਾਂ ਬੇਅੰਤ ਜੀਵ ਦੱਸ ਦੇਂਦੇ ਹਨ (ਕਿ ਮਾਇਆ ਦੀ ਤ੍ਰਿਸ਼ਨਾ ਤੋਂ ਇਉਂ ਬਚ ਸਕੀਦਾ ਹੈ, ਪਰ) ਗੁਰੂ ਤੋਂ ਬਿਨਾ ਸਹੀ ਸਮਝ ਨਹੀ ਪੈਂਦੀ। (ਗੁਰੂ ਦੀ ਸਰਨ ਪੈ ਕੇ) ਜੇ ਪਰਮਾਤਮਾ ਦਾ ਨਾਮ ਮਿਲ ਜਾਏ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਮਿਲ ਜਾਏ ਜੇ (ਮਨੁੱਖ ਦਾ ਮਨ) ਸਦਾ-ਥਿਰ ਪ੍ਰਭੂ (ਦੇ ਪਿਆਰ) ਵਿਚ ਰੰਗਿਆ ਜਾਏ, ਤਾਂ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। (ਪਰ, ਹੇ ਪ੍ਰਭੂ! ਆਪਣੇ ਉੱਦਮ ਨਾਲ ਕੋਈ ਜੀਵ) ਨਾਹ ਖਰਾ ਬਣ ਸਕਦਾ ਹੈ, ਨਾਹ ਖੋਟਾ ਰਹਿ ਜਾਂਦਾ ਹੈ, ਜੇਹੜੇ ਤੈਨੂੰ ਪਿਆਰੇ ਲੱਗਦੇ ਹਨ ਉਹੀ ਭਲੇ ਹਨ।3। ਗੁਰੂ ਦੀ ਸਰਨ ਪੈ ਕੇ ਹੀ (ਤ੍ਰਿਸ਼ਨਾ ਦੇ ਪੰਜੇ ਵਿਚੋਂ) ਖ਼ਲਾਸੀ ਹਾਸਲ ਕਰੀਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਖੋਟੀ ਪੂੰਜੀ ਹੀ ਜੋੜਦਾ ਹੈ। ਪਰਮਾਤਮਾ ਦੀ ਰਚੀ ਹੋਈ ਇਹ ਅੱਠ ਧਾਤਾਂ ਵਾਲੀ ਮਨੁੱਖੀ ਕਾਂਇਆਂ ਜੇ ਗੁਰੂ ਦੇ ਸ਼ਬਦ (ਦੀ ਟਕਸਾਲ) ਵਿਚ ਘੜੀ ਜਾਏ (ਸੁਚੱਜੀ ਬਣਾਈ ਜਾਏ, ਤਾਂ ਹੀ ਇਹ) ਖਿੜਦੀ ਹੈ (ਆਤਮਕ ਹੁਲਾਰੇ ਵਿਚ ਆਉਂਦੀ ਹੈ) । ਪਰਖਣ ਵਾਲਾ ਪ੍ਰਭੂ ਆਪ ਹੀ (ਇਸ ਦੀ ਘਾਲ ਕਮਾਈ ਨੂੰ) ਪਰਖ ਲੈਂਦਾ ਹੈ ਤੇ (ਇਸ ਦਾ ਆਤਮਕ ਗੁਣਾਂ ਦਾ) ਸਰਮਾਇਆ (ਉਸ ਦੇ) ਖ਼ਜ਼ਾਨੇ ਵਿਚ (ਕਬੂਲ) ਪੈਂਦਾ ਹੈ।4। (ਹੇ ਪ੍ਰਭੂ!) ਮੈਂ ਸਾਰੀ ਸ੍ਰਿਸ਼ਟੀ ਚੰਗੀ ਤਰ੍ਹਾਂ ਪਰਖ ਕੇ ਵੇਖ ਲਈ ਹੈ, ਮੈਨੂੰ ਤੇਰੇ ਬਰਾਬਰ ਦਾ ਕੋਈ ਨਹੀਂ ਦਿੱਸਿਆ (ਜੇਹੜਾ ਮੈਨੂੰ ਮਾਇਆ ਦੇ ਪੰਜੇ ਤੋਂ ਬਚਾ ਸਕੇ। ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਬਿਆਨ ਕਰਨ ਨਾਲ ਤੇਰੇ ਗੁਣਾਂ ਦੀ ਥਾਹ ਨਹੀਂ ਪਾਈ ਜਾ ਸਕਦੀ। ਜੇਹੜਾ ਜੀਵ ਸਦਾ-ਥਿਰ ਸਰੂਪ ਵਿਚ ਟਿਕਦਾ ਹੈ, ਉਸ ਨੂੰ ਇੱਜ਼ਤ ਮਿਲਦੀ ਹੈ। ਗੁਰੂ ਦੀ ਮਤਿ ਲੈ ਕੇ ਹੀ ਤੇਰੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ, ਪਰ ਤੇਰੇ ਬਰਾਬਰ ਦਾ ਲੱਭਣ ਵਾਸਤੇ ਕੋਈ ਬੋਲ ਨਹੀਂ ਬੋਲਿਆ ਜਾ ਸਕਦਾ।5। ਜਿਸ ਸਰੀਰ ਵਿਚ ਪਰਮਾਤਮਾ ਦਾ ਨਾਮ ਪਿਆਰਾ ਨਹੀਂ ਲੱਗਦਾ, ਉਸ ਸਰੀਰ ਵਿਚ ਹਉਮੈ ਵਧਦੀ ਹੈ, ਉਸ ਸਰੀਰ ਵਿਚ ਤ੍ਰਿਸ਼ਨਾ ਦਾ ਬਖੇੜਾ ਵਧਦਾ ਹੈ। ਗੁਰੂ ਤੋਂ ਬਿਨਾ ਪਰਮਾਤਮਾ ਨਾਲ ਜਾਣ-ਪਛਾਣ ਨਹੀਂ ਬਣ ਸਕਦੀ, ਮਾਇਆ ਦਾ ਪ੍ਰਭਾਵ ਪੈ ਕੇ ਪਰਮਾਤਮਾ ਤੋਂ ਬਿਨਾ ਹੋਰ ਪਾਸੇ ਦਾ ਸੁਆਦ ਮਨ ਵਿਚ ਉਪਜਦਾ ਹੈ। ਆਤਮਕ ਗੁਣਾਂ ਤੋਂ ਵਾਂਜੇ ਰਹਿ ਕੇ ਇਹ ਮਨੁੱਖਾ ਸਰੀਰ ਵਿਅਰਥ ਜਾਂਦਾ ਹੈ, ਅੰਤ ਨੂੰ ਮਾਇਆ ਵਾਲਾ ਸੁਆਦ ਭੀ ਬੇ-ਰਸਾ ਹੋ ਜਾਂਦਾ ਹੈ।6। ਜੀਵ ਆਸਾ (ਤ੍ਰਿਸ਼ਨਾ) ਦਾ ਬੱਧਾ ਹੋਇਆ ਜਨਮ ਲੈਂਦਾ ਹੈ, (ਜਦ ਤਕ ਜਗਤ ਵਿਚ ਜਿਊਂਦਾ ਹੈ) ਆਸਾ ਦੇ ਪ੍ਰਭਾਵ ਹੇਠ ਹੀ (ਮਿੱਠੇ) ਕਸੈਲੇ (ਆਦਿਕ) ਰਸਾਂ (ਵਾਲੇ ਪਦਾਰਥ) ਖਾਂਦਾ ਰਹਿੰਦਾ ਹੈ। (ਉਮਰ ਪੁੱਗ ਜਾਣ ਤੇ) ਆਸਾ (ਤ੍ਰਿਸ਼ਨਾ) ਦੇ (ਬੰਧਨ ਵਿਚ) ਬੱਧਾ ਹੋਇਆ ਇਥੋਂ ਤੋਰਿਆ ਜਾਂਦਾ ਹੈ (ਸਾਰੀ ਉਮਰ ਆਸਾ ਤ੍ਰਿਸ਼ਨਾ ਵਿਚ ਹੀ ਫਸਿਆ ਰਹਿਣ ਕਰਕੇ) ਮੁੜ ਮੁੜ ਮੂੰਹ ਉੱਤੇ ਚੋਟਾਂ ਖਾਂਦਾ ਹੈ। ਵਿਕਾਰੀ ਜੀਵਨ ਦੇ ਕਾਰਨ (ਆਸਾ ਤ੍ਰਿਸ਼ਨਾ ਦਾ) ਬੱਧਾ ਮਾਰ ਖਾਂਦਾ ਹੈ। ਜੇ ਗੁਰੂ ਦੀ ਸਿੱਖਿਆ ਲੈ ਕੇ ਪ੍ਰਭੂ ਦੇ ਨਾਮ ਵਿਚ ਜੁੜੇ, ਤਾਂ ਹੀ (ਆਸਾ ਤ੍ਰਿਸ਼ਨਾ ਦੇ ਜਾਲ ਵਿਚੋਂ) ਖ਼ਲਾਸੀ ਪਾ ਸਕਦਾ ਹੈ।7। (ਜੀਵਾਂ ਦੇ ਕੀਹ ਵੱਸ? ਹੇ ਪ੍ਰਭੂ!) ਸਭ ਜੀਵਾਂ ਵਿਚ ਤੂੰ ਆਪ ਹੀ ਵੱਸਦਾ ਹੈਂ। ਜਿਵੇਂ ਤੇਰੀ ਰਜ਼ਾ ਹੋਵੇ, ਤਿਵੇਂ, ਹੇ ਪ੍ਰਭੂ! ਤੂੰ ਆਪ ਹੀ (ਜੀਵਾਂ ਨੂੰ ਆਸਾ ਤ੍ਰਿਸ਼ਨਾ ਦੇ ਜਾਲ ਤੋਂ) ਬਚਾ। ਹੇ ਪ੍ਰਭੂ! ਤੇਰਾ ਸਦਾ-ਥਿਰ ਨਾਮ ਹੀ (ਜੀਵ ਦਾ) ਭਲਾ ਸਾਥੀ ਹੈ, ਤੇਰਾ ਨਾਮ ਹੀ ਜੀਵ ਦੀ ਇੱਜ਼ਤ ਹੈ, ਤੇਰਾ ਨਾਮ, ਗੁਰੂ ਦੀ ਮਤਿ ਲਿਆਂ ਹੀ, ਜੀਵ ਦੇ ਮਨ ਵਿਚ ਵੱਸ ਸਕਦਾ ਹੈ। (ਹੇ ਭਾਈ!) ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਸਦਾ-ਥਿਰ ਨਾਮ ਸਿਮਰ, ਨਾਮ ਸਿਮਰਿਆਂ ਹੀ ਹਉਮੈ ਦਾ ਰੋਗ ਦੂਰ ਹੁੰਦਾ ਹੈ।8। ਹੇ ਪ੍ਰਭੂ! ਆਕਾਸਾਂ ਵਿਚ ਪਾਤਾਲ ਵਿਚ ਤਿੰਨਾਂ ਹੀ ਭਵਨਾਂ ਵਿਚ ਤੂੰ ਆਪ ਹਰ ਥਾਂ ਵਿਆਪਕ ਹੈਂ। ਤੂੰ ਆਪ ਹੀ (ਜੀਵਾਂ ਨੂੰ ਆਪਣੀ) ਭਗਤੀ ਬਖ਼ਸ਼ਦਾ ਹੈਂ, ਆਪਣਾ ਪ੍ਰੇਮ ਬਖ਼ਸ਼ਦਾ ਹੈਂ, ਤੂੰ ਆਪ ਹੀ ਜੀਵਾਂ ਨੂੰ ਆਪਣੇ ਨਾਲ ਮਿਲਾ ਕੇ ਮਿਲਦਾ ਹੈਂ। ਹੇ ਨਾਨਕ! (ਪ੍ਰਭੂ ਦਰ ਤੇ ਅਰਦਾਸ ਕਰ) ਤੇ ਆਖ– (ਹੇ ਪ੍ਰਭੂ!) ਜਿਵੇਂ ਤੈਨੂੰ ਚੰਗਾ ਲੱਗੇ, ਤਿਵੇਂ ਤੇਰੀ ਰਜ਼ਾ ਵਰਤਦੀ ਹੈ (ਪਰ ਮਿਹਰ ਕਰ) ਮੈਨੂੰ ਤੇਰਾ ਨਾਮ ਕਦੇ ਨਾ ਭੁੱਲੇ।9।13। | ਸੁਤ = ਪੁੱਤਰ। ਬੰਧਪ = ਰਿਸ਼ਤੇਦਾਰ। ਨਾਰਿ = ਇਸਤ੍ਰੀ। ਧਨਿ = ਧਨ ਨੇ। ਜੋਬਨਿ = ਜੋਬਨ ਨੇ। ਲਬਿ = ਲੱਬ ਨੇ। ਲੋਭਿ = ਲੋਭ ਨੇ। ਅਹੰਕਾਰਿ = ਅਹੰਕਾਰ ਨੇ। ਠਗਉਲੀ = ਠਗ-ਮੂਰੀ, ਠਗ-ਬੂਟੀ, ਧਤੂਰਾ ਆਦਿਕ ਉਹ ਬੂਟੀ ਜੋ ਪਿਲਾ ਕੇ ਠੱਗ ਕਿਸੇ ਨੂੰ ਠੱਗਦਾ ਹੈ। ਹਉ = ਹਉਂ, ਮੈਂ। ਮੁਈ = ਠੱਗੀ ਗਈ ਹਾਂ। ਸਾ = ਉਹ ਠੱਗ-ਬੂਟੀ। ਸੰਸਾਰਿ = ਸੰਸਾਰ ਵਿਚ।1। ਨ ਭਾਵਈ = ਚੰਗਾ ਨਹੀਂ ਲੱਗਦਾ।1। ਸਾਲਾਹੀ = ਤੂੰ ਸਿਫ਼ਤਿ-ਸਾਲਾਹ ਕਰ। ਰੰਗ ਸਿਉ = ਪ੍ਰੇਮ ਨਾਲ। ਕੂੜਾ = ਝੂਠਾ, ਨਾਸਵੰਤ। ਵਾਟ = ਰਸਤਾ। ਵਟਾਊ = ਰਾਹੀ, ਮੁਸਾਫ਼ਿਰ।2। ਆਖਣਿ = ਆਖਣ ਨੂੰ, ਆਖਣ-ਮਾਤ੍ਰ। ਕੇਤੜੇ = ਬੇਅੰਤ ਜੀਵ। ਬੂਝ = ਸਮਝ। ਸਚਿ = ਸਦਾ-ਥਿਰ ਪ੍ਰਭੂ ਵਿਚ। ਰਪੈ = ਰੰਗਿਆ ਜਾਏ। ਪਤਿ = ਇੱਜ਼ਤ।3। ਖੋਟੀ ਰਾਸਿ = ਉਹ ਪੂੰਜੀ ਜੋ ਪ੍ਰਭੂ = ਪਾਤਿਸ਼ਾਹ ਦੇ ਦਰ ਤੇ ਖੋਟੀ ਸਮਝੀ ਜਾਂਦੀ ਹੈ। ਅਸਟ ਧਾਤੁ = ਅੱਠ ਧਾਤਾਂ ਦਾ ਬਣਿਆ ਸਰੀਰ। ਵਿਗਾਸਿ = ਖਿੜਦਾ ਹੈ।4। ਤੇਰੀ ਕੀਮਤਿ ਨਾ ਪਵੈ = ਤੇਰਾ ਮੁੱਲ ਨਹੀਂ ਪੈ ਸਕਦਾ, ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਲੱਭ ਸਕਦਾ। ਠੋਕਿ ਵਜਾਇ = ਠੋਕ ਕੇ, ਵਜਾ ਕੇ, ਚੰਗੀ ਤਰ੍ਹਾਂ ਪਰਖ ਕੇ। ਹਾਥ = ਡੂੰਘਾਈ। ਤੂੰ = ਤੈਨੂੰ । ਹੋਰੁ ਕਹਣੁ = ਕੋਈ ਹੋਰ ਬੋਲ।5। ਜਿਤੁ = ਜਿਸ ਵਿਚ। ਜਿਤੁ ਤਨਿ = ਜਿਸ ਸਰੀਰ ਵਿਚ। ਵਾਦੁ = ਝਗੜਾ। ਬਿਖਿਆ = ਮਾਇਆ। ਸਾਦੁ = ਸੁਆਦ।6। ਬੰਧਿ = ਬੰਨ੍ਹ ਕੇ। ਚਲਾਈਐ = ਤੋਰਿਆ ਜਾਂਦਾ ਹੈ। ਮੁਹੇ ਮੁਹਿ = ਮੁਹਿ ਮੁਹਿ, ਮੁੜ ਮੁੜ ਮੂੰਹ ਉੱਤੇ। ਨਾਇ = ਨਾਮ ਵਿਚ (ਜੁੜ ਕੇ) ।7। ਪਤਿ = ਇੱਜ਼ਤ। ਸਾਥੁ = ਸਾਥੀ।8। ਤ੍ਰਿਭਵਣਿ = ਤਿੰਨਾਂ ਭਵਨਾਂ ਵਾਲੇ ਸੰਸਾਰ ਵਿਚ।9। |
62 | https://www.gurugranthdarpan.net/0062.html | ਸਿਰੀਰਾਗੁ ਮਹਲਾ ੧ ॥ ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ ॥ ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ ਸੁਖ ਸਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ ਮੈ ਹਰਿ ਨਾਮੁ ਅਧਾਰੁ ॥੧॥ ਮਨ ਰੇ ਸਾਚੀ ਖਸਮ ਰਜਾਇ ॥ ਜਿਨਿ ਤਨੁ ਮਨੁ ਸਾਜਿ ਸੀਗਾਰਿਆ ਤਿਸੁ ਸੇਤੀ ਲਿਵ ਲਾਇ ॥੧॥ ਰਹਾਉ ॥ ਤਨੁ ਬੈਸੰਤਰਿ ਹੋਮੀਐ ਇਕ ਰਤੀ ਤੋਲਿ ਕਟਾਇ ॥ ਤਨੁ ਮਨੁ ਸਮਧਾ ਜੇ ਕਰੀ ਅਨਦਿਨੁ ਅਗਨਿ ਜਲਾਇ ॥ ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥੨॥ ਅਰਧ ਸਰੀਰੁ ਕਟਾਈਐ ਸਿਰਿ ਕਰਵਤੁ ਧਰਾਇ ॥ ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ ॥ ਹਰਿ ਨਾਮੈ ਤੁਲਿ ਨ ਪੁਜਈ ਸਭ ਡਿਠੀ ਠੋਕਿ ਵਜਾਇ ॥੩॥ ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ ॥ ਭੂਮਿ ਦਾਨੁ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ ॥ ਰਾਮ ਨਾਮਿ ਮਨੁ ਬੇਧਿਆ ਗੁਰਿ ਦੀਆ ਸਚੁ ਦਾਨੁ ॥੪॥ ਮਨਹਠ ਬੁਧੀ ਕੇਤੀਆ ਕੇਤੇ ਬੇਦ ਬੀਚਾਰ ॥ ਕੇਤੇ ਬੰਧਨ ਜੀਅ ਕੇ ਗੁਰਮੁਖਿ ਮੋਖ ਦੁਆਰ ॥ ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥੫॥ ਸਭੁ ਕੋ ਊਚਾ ਆਖੀਐ ਨੀਚੁ ਨ ਦੀਸੈ ਕੋਇ ॥ ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ ਲੋਇ ॥ ਕਰਮਿ ਮਿਲੈ ਸਚੁ ਪਾਈਐ ਧੁਰਿ ਬਖਸ ਨ ਮੇਟੈ ਕੋਇ ॥੬॥ ਸਾਧੁ ਮਿਲੈ ਸਾਧੂ ਜਨੈ ਸੰਤੋਖੁ ਵਸੈ ਗੁਰ ਭਾਇ ॥ ਅਕਥ ਕਥਾ ਵੀਚਾਰੀਐ ਜੇ ਸਤਿਗੁਰ ਮਾਹਿ ਸਮਾਇ ॥ ਪੀ ਅੰਮ੍ਰਿਤੁ ਸੰਤੋਖਿਆ ਦਰਗਹਿ ਪੈਧਾ ਜਾਇ ॥੭॥ ਘਟਿ ਘਟਿ ਵਾਜੈ ਕਿੰਗੁਰੀ ਅਨਦਿਨੁ ਸਬਦਿ ਸੁਭਾਇ ॥ ਵਿਰਲੇ ਕਉ ਸੋਝੀ ਪਈ ਗੁਰਮੁਖਿ ਮਨੁ ਸਮਝਾਇ ॥ ਨਾਨਕ ਨਾਮੁ ਨ ਵੀਸਰੈ ਛੂਟੈ ਸਬਦੁ ਕਮਾਇ ॥੮॥੧੪॥{ਪੰਨਾ 62} | ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਨਾਮ ਵਿਚ ਪਰੋਤਾ ਜਾਏ, (ਉਸ ਦੇ ਸੰਬੰਧ ਵਿਚ) ਮੈਂ ਹੋਰ ਕੀਹ ਵਿਚਾਰ ਕਰਾਂ (ਮੈਂ ਹੋਰ ਕੀਹ ਦੱਸਾਂ? ਇਸ ਵਿਚ ਕੋਈ ਸ਼ੱਕ ਨਹੀਂ ਕਿ) ਜੇਹੜਾ ਮਨੁੱਖ ਪ੍ਰਭੂ ਦੇ (ਨਾਮ ਵਿਚ) ਰੰਗਿਆ ਜਾਂਦਾ ਹੈ, ਉਸ ਨੂੰ ਸ੍ਰੇਸ਼ਟ (ਆਤਮਕ) ਸੁਖ ਮਿਲਦਾ ਹੈ। ਜਿਸ ਦੀ ਸੁਰਤਿ ਸ਼ਬਦ ਦੇ (ਵਿਚਾਰ ਵਿਚ) ਜੁੜੀ ਹੋਈ ਹੈ, ਉਸ ਦੇ ਅੰਦਰ ਅਨੰਦ ਪੈਦਾ ਹੁੰਦਾ ਹੈ। (ਹੇ ਪ੍ਰਭੂ!) ਜਿਵੇਂ ਭੀ ਤੇਰੀ ਰਜ਼ਾ ਹੋਵੇ, ਮੈਨੂੰ ਭੀ ਤੂੰ (ਆਪਣੇ ਚਰਨਾਂ ਵਿਚ) ਰੱਖ, ਤੇਰਾ ਨਾਮ (ਮੇਰੇ ਜੀਵਨ ਦਾ) ਆਸਰਾ ਬਣ ਜਾਏ।1। ਹੇ ਮੇਰੇ ਮਨ! ਖਸਮ-ਪ੍ਰਭੂ ਦੀ ਰਜ਼ਾ ਵਿਚ ਤੁਰਨਾ ਸਹੀ ਕਾਰ ਹੈ। (ਹੇ ਮਨ!) ਤੂੰ ਉਸ ਪ੍ਰਭੂ (ਦੇ ਚਰਨਾਂ) ਨਾਲ ਲਿਵ ਜੋੜ, ਜਿਸ ਨੇ ਇਹ ਸਰੀਰ ਤੇ ਮਨ ਪੈਦਾ ਕਰ ਕੇ ਇਹਨਾਂ ਨੂੰ ਸੋਹਣਾ ਬਣਾਇਆ ਹੈ।1। ਰਹਾਉ। ਜੇ ਆਪਣੇ ਸਰੀਰ ਨੂੰ ਕੱਟ ਕੱਟ ਕੇ ਇਕ ਇਕ ਰੱਤੀ ਭਰ ਤੋਲ ਤੋਲ ਕੇ ਅੱਗ ਵਿਚ ਹਵਨ ਕਰ ਦਿੱਤਾ ਜਾਏ, ਜੇ ਮੈਂ ਆਪਣੇ ਸਰੀਰ ਤੇ ਮਨ ਨੂੰ ਹਵਨ ਦੀ ਸਾਮਗ੍ਰੀ ਬਣਾ ਦਿਆਂ ਤੇ ਹਰ ਰੋਜ਼ ਇਹਨਾਂ ਨੂੰ ਅੱਗ ਵਿਚ ਸਾੜਾਂ, ਜੇ ਇਹੋ ਜਿਹੇ ਹੋਰ ਲੱਖਾਂ ਕ੍ਰੋੜਾਂ ਕਰਮ ਕੀਤੇ ਜਾਣ, ਤਾਂ ਭੀ ਕੋਈ ਕਰਮ ਪਰਮਾਤਮਾ ਦੇ ਨਾਮ ਦੀ ਬਰਾਬਰੀ ਤਕ ਨਹੀਂ ਪਹੁੰਚ ਸਕਦਾ।2। ਜੇ ਸਿਰ ਉੱਤੇ ਆਰਾ ਰਖਾ ਕੇ ਸਰੀਰ ਨੂੰ ਦੁ-ਫਾੜ ਚਿਰਾ ਦਿੱਤਾ ਜਾਏ, ਜੇ ਸਰੀਰ ਨੂੰ ਹਿਮਾਲਾ ਪਰਬਤ (ਦੀ ਬਰਫ਼) ਵਿਚ ਗਾਲ ਦਿੱਤਾ ਜਾਏ, ਤਾਂ ਭੀ ਮਨ ਵਿਚੋਂ ਹਉਮੈ ਆਦਿਕ) ਰੋਗ ਦੂਰ ਨਹੀਂ ਹੁੰਦਾ। (ਕਰਮ-ਕਾਂਡ ਦੀ) ਸਾਰੀ (ਹੀ ਮਰਯਾਦਾ) ਮੈਂ ਚੰਗੀ ਤਰ੍ਹਾਂ ਪਰਖ ਕੇ ਵੇਖ ਲਈ ਹੈ, ਕੋਈ ਕਰਮ ਪ੍ਰਭੂ ਦਾ ਨਾਮ ਸਿਮਰਨ ਦੀ ਬਰਾਬਰੀ ਤਕ ਨਹੀਂ ਅੱਪੜਦਾ।3। ਜੇ ਮੈਂ ਸੋਨੇ ਦੇ ਕਿਲ੍ਹੇ ਦਾਨ ਕਰਾਂ, ਬਹੁਤ ਸਾਰੇ ਘੋੜੇ ਤੇ ਹਾਥੀ ਦਾਨ ਕਰਾਂ, ਜ਼ਮੀਨ ਦਾਨ ਕਰਾਂ, ਬਹੁਤ ਸਾਰੀਆਂ ਗਾਂਈਆਂ ਦਾਨ ਕਰਾਂ, ਫਿਰ ਭੀ (ਸਗੋਂ ਇਸ ਦਾਨ ਦਾ ਹੀ) ਮਨ ਵਿਚ ਅਹੰਕਾਰ ਮਾਣ ਬਣ ਜਾਂਦਾ ਹੈ। ਜਿਸ ਮਨੁੱਖ ਨੂੰ ਸਤਿਗੁਰੂ ਨੇ ਸਦਾ-ਥਿਰ ਪ੍ਰਭੂ (ਦਾ ਨਾਮ ਜਪਣ ਦੀ) ਬਖ਼ਸ਼ਸ਼ ਕੀਤੀ ਹੈ, ਉਸ ਦਾ ਮਨ ਪਰਮਾਤਮਾ ਦੇ ਨਾਮ ਵਿਚ ਪਰੋਇਆ ਰਹਿੰਦਾ ਹੈ (ਤੇ ਇਹੀ ਹੈ ਸਹੀ ਕਰਣੀ) ।4। ਅਨੇਕਾਂ ਹੀ ਲੋਕਾਂ ਦੀ ਅਕਲ (ਤਪ ਆਦਿਕ ਕਰਮਾਂ ਵਲ ਪ੍ਰੇਰਦੀ ਹੈ ਜੋ) ਮਨ ਦੇ ਹਠ ਨਾਲ (ਕੀਤੇ ਜਾਂਦੇ ਹਨ) , ਅਨੇਕਾਂ ਹੀ ਲੋਕ ਵੇਦ ਆਦਿਕ ਧਰਮ-ਪੁਸਤਕਾਂ ਦੇ ਅਰਥ-ਵਿਚਾਰ ਕਰਦੇ ਹਨ (ਤੇ ਇਸ ਵਾਦ-ਵਿਵਾਦ ਨੂੰ ਹੀ ਜੀਵਨ ਦਾ ਸਹੀ ਰਾਹ ਮੰਨਦੇ ਹਨ) , ਇਹੋ ਜਿਹੇ ਹੋਰ ਭੀ ਅਨੇਕਾਂ ਕਰਮ ਹਨ ਜੋ ਜਿੰਦ ਵਾਸਤੇ ਫਾਹੀ-ਰੂਪ ਬਣ ਜਾਂਦੇ ਹਨ, (ਪਰ ਹਉਮੈ ਆਦਿਕ ਬੰਧਨਾਂ ਤੋਂ) ਖ਼ਲਾਸੀ ਦਾ ਦਰਵਾਜ਼ਾ ਗੁਰੂ ਦੇ ਸਨਮੁਖ ਹੋਇਆਂ ਹੀ ਲੱਭਦਾ ਹੈ (ਕਿਉਂਕਿ ਗੁਰੂ ਪ੍ਰਭੂ ਦਾ ਨਾਮ ਸਿਮਰਨ ਦੀ ਹਿਦਾਇਤ ਕਰਦਾ ਹੈ) ।5। ਹਰੇਕ (ਕਰਮ) ਸਦਾ-ਥਿਰ ਪ੍ਰਭੂ ਦਾ ਨਾਮ-ਸਿਮਰਨ ਤੋਂ ਘਟੀਆ ਹੈ, ਸਿਮਰਨ ਰੂਪ ਕਰਮ ਸਭ ਕਰਮਾਂ ਧਰਮਾਂ ਤੋਂ ਸ੍ਰੇਸ਼ਟ ਹੈ। (ਪਰ ਕਰਮ-ਕਾਂਡ ਦੇ ਜਾਲ ਵਿਚ ਫਸੇ ਉੱਚ-ਜਾਤੀਏ ਬੰਦਿਆਂ ਨੂੰ ਭੀ ਨਿੰਦਣਾ ਠੀਕ ਨਹੀਂ ਹੈ) , ਹਰੇਕ ਜੀਵ ਨੂੰ ਚੰਗਾ ਹੀ ਆਖਣਾ ਚਾਹੀਦਾ ਹੈ, (ਜਗਤ ਵਿਚ) ਕੋਈ ਨੀਚ ਨਹੀਂ ਦਿੱਸਦਾ, ਕਿਉਂਕਿ ਇਕ ਕਰਤਾਰ ਨੇ ਹੀ ਸਾਰੇ ਜੀਵ ਰਚੇ ਹਨ, ਤੇ ਤਿੰਨਾਂ ਲੋਕਾਂ (ਦੇ ਜੀਵਾਂ) ਵਿਚ ਉਸੇ (ਕਰਤਾਰ ਦੀ ਜੋਤਿ) ਦਾ ਹੀ ਚਾਨਣ ਹੈ। ਸਿਮਰਨ (ਦਾ ਖ਼ੈਰ) ਪ੍ਰਭੂ ਦੀ ਗੁਰੂ ਦੀ ਮਿਹਰ ਨਾਲ ਹੀ ਮਿਲਦਾ ਹੈ, ਤੇ ਧੁਰੋਂ ਪ੍ਰਭੂ ਦੇ ਹੁਕਮ ਅਨੁਸਾਰ ਜਿਸ ਮਨੁੱਖ ਨੂੰ ਸਿਮਰਨ ਦੀ ਦਾਤਿ ਮਿਲਦੀ ਹੈ, ਕੋਈ ਧਿਰ ਉਸ (ਦਾਤਿ) ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ।6। ਜੇਹੜਾ ਗੁਰਮੁਖ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਮਿਲ ਬੈਠਦਾ ਹੈ, ਗੁਰੂ-ਆਸ਼ੇ ਦੇ ਅਨੁਸਾਰ ਤੁਰਿਆਂ (ਉਸ ਦੇ ਮਨ ਵਿਚ) ਸੰਤੋਖ ਆ ਵਸਦਾ ਹੈ, (ਕਿਉਂਕਿ) ਜੇ ਮਨੁੱਖ ਸਤਿਗੁਰੂ ਦੇ ਉਪਦੇਸ਼ ਵਿਚ ਲੀਨ ਰਹੇ ਤਾਂ ਬੇਅੰਤ ਗੁਣਾਂ ਵਾਲੇ ਕਰਤਾਰ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ, ਤੇ, ਸਿਫ਼ਤਿ-ਸਾਲਾਹ ਰੂਪ ਅੰਮ੍ਰਿਤ ਪੀਤਿਆਂ ਮਨ ਸੰਤੋਖ ਗ੍ਰਹਣ ਕਰ ਲੈਂਦਾ ਹੈ, ਅਤੇ (ਜਗਤ ਵਿਚੋਂ) ਆਦਰ ਮਾਣ ਖੱਟ ਕੇ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ।7। ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਸੁਭਾਉ ਵਿਚ ਹਰ ਵੇਲੇ ਇਕ-ਮਿਕ ਹੋਇ ਰਿਹਾਂ ਇਹ ਯਕੀਨ ਬਣ ਜਾਂਦਾ ਹੈ ਕਿ (ਰੱਬੀ ਜੀਵਨ-ਰੌ ਦੀ) ਬੀਨ ਹਰੇਕ ਸਰੀਰ ਵਿਚ ਵੱਜ ਰਹੀ ਹੈ। ਪਰ ਇਹ ਸਮਝ ਕਿਸੇ ਵਿਰਲੇ ਨੂੰ ਹੀ ਪੈਂਦੀ ਹੈ। ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ ਮਨ ਨੂੰ ਇਉਂ ਸਮਝਾ ਲੈਂਦਾ ਹੈ, ਉਸ ਨੂੰ ਪਰਮਾਤਮਾ ਦਾ ਨਾਮ ਕਦੇ ਭੁੱਲਦਾ ਨਹੀਂ, ਉਹ ਗੁਰੂ ਦੇ ਉਪਦੇਸ਼ ਨੂੰ ਕਮਾ ਕੇ (ਗੁਰ-ਸ਼ਬਦ ਅਨੁਸਾਰ ਜੀਵਨ ਬਣਾ ਕੇ, ਹਉਮੈ ਆਦਿਕ ਰੋਗਾਂ ਤੋਂ) ਬਚਿਆ ਰਹਿੰਦਾ ਹੈ।8।14। | ਅਵਰੁ ਵੀਚਾਰੁ = ਹੋਰ ਵੀਚਾਰ। ਕਿ ਕਰੀ = ਕਰੀਂ, ਮੈਂ ਕੀਹ ਕਰਾਂ? ਪ੍ਰਭ ਰਾਤਉ = ਪ੍ਰਭੂ ਦੇ ਨਾਮ ਵਿਚ ਰੰਗਿਆ ਹੋਇਆ। ਸਾਰੁ = ਸ੍ਰੇਸ਼ਟ। ਅਧਾਰੁ = ਆਸਰਾ। ਮੈਂ = ਮੈਨੂੰ।1। ਸਾਚੀ = ਸਦਾ-ਥਿਰ ਰਹਿਣ ਵਾਲੀ (ਕਾਰ) , ਸਹੀ (ਕਾਰ) । ਜਿਨਿ = ਜਿਸ (ਪ੍ਰਭੂ) ਨੇ।1। ਰਹਾਉ। ਬੈਸੰਤਰਿ = ਅੱਗ ਵਿਚ। ਹੋਮੀਐ = ਅਰਪਨ ਕਰੀਏ (ਜਿਵੇਂ ਘਿਉ ਅੱਗ ਵਿਚ ਪਾਈਦਾ ਹੈ ਹਵਨ ਕਰਨ ਵੇਲੇ) । ਤੋਲਿ = ਤੋਲ ਕੇ। ਇਕ ਰਤੀ ਕਟਾਇ = ਰਤੀ ਰਤੀ ਕਟਾ ਕੇ। ਸਮਧਾ = ਹਵਨ ਵਿਚ ਵਰਤੀ ਜਾਣ ਵਾਲੀ ਲੱਕੜੀ। ਕਰੀ = ਕਰੀਂ, ਮੈਂ ਕਰਾਂ। ਅਨਦਿਨੁ = ਹਰ ਰੋਜ਼। ਕੋਟੀ = ਕ੍ਰੋੜਾਂ।1। ਅਰਧ = ਅੱਧੋ ਅੱਧ, ਦੁ-ਫਾੜ। ਸਿਰਿ = ਸਿਰ ਉੱਤੇ। ਕਰਵਤੁ = ਆਰਾ। ਹੈਮੰਚਲਿ = ਹਿਮਾਲੇ (ਦੀ ਬਰਫ਼) ਵਿਚ। ਭੀ = ਤਾਂ ਭੀ। ਠੋਕਿ ਵਜਾਇ = ਚੰਗੀ ਤਰ੍ਹਾਂ ਪਰਖ ਕੇ।3। ਕੰਚਨ = ਸੋਨਾ। ਕੋਟ = ਕਿਲ੍ਹੇ। ਦਤੁ ਕਰੀ = (ਕਰੀਂ) , ਮੈਂ ਦਾਨ ਕਰਾਂ। ਹੈਵਰ = {ਹਯ ਵਰ} ਵਧੀਆ ਘੋੜੇ। ਗੈਵਰ = {ਗਜ ਵਰ} ਵਧੀਆ ਹਾਥੀ। ਭੂਮਿ = ਜ਼ਮੀਨ, ਭੁਇਂ। ਘਣੀ = ਬਹੁਤੀਆਂ। ਗਰਬੁ = ਅਹੰਕਾਰ। ਬੇਧਿਆ = ਵਿੰਨ੍ਹਿਆ। ਗੁਰਿ = ਗੁਰੂ ਨੇ।4। ਗੁਰਮੁਖਿ = ਗੁਰੂ ਦੀ ਸਰਨ ਪਿਆਂ, ਗੁਰੂ ਵਲ ਮੂੰਹ ਕੀਤਿਆਂ। ਮੋਖ = (ਮਾਇਆ ਦੇ ਮੋਹ ਅਹੰਕਾਰ ਆਦਿਕ ਤੋਂ) ਖ਼ਲਾਸੀ। ਦੁਆਰੁ = ਦਰਵਾਜ਼ਾ। ਸਚਹੁ = ਸੱਚ ਤੋਂ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਤੋਂ। ਓਰੈ = ਉਰੇ ਉਰੇ, ਘਟੀਆ। ਉਪਰਿ = (ਸਦ ਕਿਸਮ ਦੇ ਕਰਮ ਕਾਂਡ ਤੋਂ) ਉਤਾਂਹ ਵਧੀਆ। ਸਚੁ ਆਚਾਰੁ = ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ-ਰੂਪ ਕਰਮ। ਆਚਾਰੁ = ਕਰਮ।5। ਸਭੁ ਕੋ = ਹਰੇਕ ਜੀਵ। ਇਕਨੈ = ਇਕ ਪਰਮਾਤਮਾ ਦੀ ਰਾਹੀਂ। ਭਾਂਡੇ ਸਾਜਿਐ = ਭਾਂਡੇ ਸਾਜੇ ਜਾਣ ਕਰਕੇ। ਤਿਹੁ ਲੋਇ = ਤਿੰਨਾਂ ਹੀ ਭਵਨਾਂ ਵਿਚ। ਕਰਮਿ = (ਪ੍ਰਭੂ ਦੀ) ਮਿਹਰ ਨਾਲ। ਸਚੁ = ਨਾਮ ਦਾ ਸਿਮਰਨ। ਬਖਸ = ਬਖ਼ਸ਼ਸ਼।6। ਸਾਦੁ = ਗੁਰਮੁਖਿ। ਗੁਰ ਭਾਇ = ਗੁਰੂ ਦੇ ਅਨੁਸਾਰ ਰਿਹਾਂ। ਅਕਥ ਕਥਾ = ਅਕੱਥ ਪ੍ਰਭੂ ਦੀ ਕਥਾ। ਪੀ = ਪੀ ਕੇ। ਪੈਧਾ = ਸਿਰੋਪਾ ਲੈ ਕੇ, ਇੱਜ਼ਤ ਨਾਲ।7। ਘਟਿ ਘਟਿ = ਹਰੇਕ ਘਟ ਵਿਚ। ਵਾਜੈ = ਵੱਜਦੀ ਹੈ। ਕਿੰਗੁਰੀ = ਬੀਨ, ਵੀਣਾ, ਜੀਵਨ-ਰੌ। ਸੁਭਾਇ = ਸੁਭਾਉ ਵਿਚ (ਜੁੜਿਆਂ) , ਸੁਭਾਉ ਵਿਚ ਇਕ-ਮਿਕ ਹੋਇਆਂ।8। |
62 | https://www.gurugranthdarpan.net/0062.html | ਸਿਰੀਰਾਗੁ ਮਹਲਾ ੧ ॥ ਚਿਤੇ ਦਿਸਹਿ ਧਉਲਹਰ ਬਗੇ ਬੰਕ ਦੁਆਰ ॥ ਕਰਿ ਮਨ ਖੁਸੀ ਉਸਾਰਿਆ ਦੂਜੈ ਹੇਤਿ ਪਿਆਰਿ ॥ ਅੰਦਰੁ ਖਾਲੀ ਪ੍ਰੇਮ ਬਿਨੁ ਢਹਿ ਢੇਰੀ ਤਨੁ ਛਾਰੁ ॥੧॥ ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥ ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥੧॥ ਰਹਾਉ ॥ ਰਾਮ ਨਾਮੁ ਧਨੁ ਨਿਰਮਲੋ ਜੇ ਦੇਵੈ ਦੇਵਣਹਾਰੁ ॥ ਆਗੈ ਪੂਛ ਨ ਹੋਵਈ ਜਿਸੁ ਬੇਲੀ ਗੁਰੁ ਕਰਤਾਰੁ ॥ ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥੨॥ ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ ॥ ਨਾਰੀ ਦੇਖਿ ਵਿਗਾਸੀਅਹਿ ਨਾਲੇ ਹਰਖੁ ਸੁ ਸੋਗੁ ॥ ਗੁਰਮੁਖਿ ਸਬਦਿ ਰੰਗਾਵਲੇ ਅਹਿਨਿਸਿ ਹਰਿ ਰਸੁ ਭੋਗੁ ॥੩॥ ਚਿਤੁ ਚਲੈ ਵਿਤੁ ਜਾਵਣੋ ਸਾਕਤ ਡੋਲਿ ਡੋਲਾਇ ॥ ਬਾਹਰਿ ਢੂੰਢਿ ਵਿਗੁਚੀਐ ਘਰ ਮਹਿ ਵਸਤੁ ਸੁਥਾਇ ॥ ਮਨਮੁਖਿ ਹਉਮੈ ਕਰਿ ਮੁਸੀ ਗੁਰਮੁਖਿ ਪਲੈ ਪਾਇ ॥੪॥ ਸਾਕਤ ਨਿਰਗੁਣਿਆਰਿਆ ਆਪਣਾ ਮੂਲੁ ਪਛਾਣੁ ॥ ਰਕਤੁ ਬਿੰਦੁ ਕਾ ਇਹੁ ਤਨੋ ਅਗਨੀ ਪਾਸਿ ਪਿਰਾਣੁ ॥ ਪਵਣੈ ਕੈ ਵਸਿ ਦੇਹੁਰੀ ਮਸਤਕਿ ਸਚੁ ਨੀਸਾਣੁ ॥੫॥ ਬਹੁਤਾ ਜੀਵਣੁ ਮੰਗੀਐ ਮੁਆ ਨ ਲੋੜੈ ਕੋਇ ॥ ਸੁਖ ਜੀਵਣੁ ਤਿਸੁ ਆਖੀਐ ਜਿਸੁ ਗੁਰਮੁਖਿ ਵਸਿਆ ਸੋਇ ॥ ਨਾਮ ਵਿਹੂਣੇ ਕਿਆ ਗਣੀ ਜਿਸੁ ਹਰਿ ਗੁਰ ਦਰਸੁ ਨ ਹੋਇ ॥੬॥ ਜਿਉ ਸੁਪਨੈ ਨਿਸਿ ਭੁਲੀਐ ਜਬ ਲਗਿ ਨਿਦ੍ਰਾ ਹੋਇ ॥ ਇਉ ਸਰਪਨਿ ਕੈ ਵਸਿ ਜੀਅੜਾ ਅੰਤਰਿ ਹਉਮੈ ਦੋਇ ॥ ਗੁਰਮਤਿ ਹੋਇ ਵੀਚਾਰੀਐ ਸੁਪਨਾ ਇਹੁ ਜਗੁ ਲੋਇ ॥੭॥ ਅਗਨਿ ਮਰੈ ਜਲੁ ਪਾਈਐ ਜਿਉ ਬਾਰਿਕ ਦੂਧੈ ਮਾਇ ॥ ਬਿਨੁ ਜਲ ਕਮਲ ਸੁ ਨਾ ਥੀਐ ਬਿਨੁ ਜਲ ਮੀਨੁ ਮਰਾਇ ॥ ਨਾਨਕ ਗੁਰਮੁਖਿ ਹਰਿ ਰਸਿ ਮਿਲੈ ਜੀਵਾ ਹਰਿ ਗੁਣ ਗਾਇ ॥੮॥੧੫॥{ਪੰਨਾ 62-63} | ਹੇ ਭਾਈ! ਇਹ ਸਰੀਰ ਇਹ ਧਨ (ਜਗਤ ਤੋਂ ਚਲਣ ਵੇਲੇ) ਨਾਲ ਨਹੀਂ ਨਿਭਦਾ। ਪਰਮਾਤਮਾ ਦਾ ਨਾਮ (ਐਸਾ) ਪਵਿਤ੍ਰ ਧਨ ਹੈ (ਜੋ ਸਦਾ ਨਾਲ ਨਿਭਦਾ ਹੈ, ਪਰ ਇਹ ਮਿਲਦਾ ਉਸ ਨੂੰ ਹੈ) ਜਿਸ ਨੂੰ ਗੁਰੂ ਦੇਂਦਾ ਹੈ ਜਿਸ ਨੂੰ ਉਹ ਪਰਮਾਤਮਾ ਦਾਤਿ ਕਰਦਾ ਹੈ।1। ਰਹਾਉ। ਹੇ ਮਨ! ਜਿਵੇਂ ਬੜੇ ਚਾਉ ਨਾਲ ਉਸਾਰੇ ਹੋਏ ਚਿੱਤਰੇ ਹੋਏ ਮਹਲ-ਮਾੜੀਆਂ (ਸੁੰਦਰ) ਦਿੱਸਦੇ ਹਨ, ਉਹਨਾਂ ਦੇ ਸਫ਼ੈਦ ਬਾਂਕੇ ਦਰਵਾਜ਼ੇ ਹੁੰਦੇ ਹਨ। (ਪਰ ਜੇ ਉਹ ਅੰਦਰੋਂ ਖ਼ਾਲੀ ਰਹਿਣ ਤਾਂ ਢਹਿ ਕੇ ਢੇਰੀ ਹੋ ਜਾਂਦੇ ਹਨ, ਤਿਵੇਂ ਮਾਇਆ ਦੇ ਮੋਹ ਵਿਚ ਪਿਆਰ ਵਿਚ (ਇਹ ਸਰੀਰ) ਪਾਲੀਦਾ ਹੈ, ਪਰ ਜੇ ਹਿਰਦਾ ਨਾਮ ਤੋਂ ਸੱਖਣਾ ਹੈ, ਪ੍ਰੇਮ ਤੋਂ ਬਿਨਾ ਹੈ, ਤਾਂ ਇਹ ਸਰੀਰ ਢਹਿ ਕੇ ਢੇਰੀ ਹੋ ਜਾਂਦਾ ਹੈ (ਵਿਅਰਥ ਜਾਂਦਾ ਹੈ) ।1। ਪਰਮਾਤਮਾ ਦਾ ਨਾਮ ਪਵਿਤ੍ਰ ਧਨ ਹੈ (ਤਦੋਂ ਹੀ ਮਿਲਦਾ ਹੈ) ਜੇ ਦੇਣ ਦੇ ਸਮਰੱਥ ਹਰੀ ਆਪ ਦੇਵੇ। (ਨਾਮ-ਧਨ ਹਾਸਲ ਕਰਨ ਵਿਚ) ਜਿਸ ਮਨੁੱਖ ਦਾ ਸਹਾਈ ਗੁਰੂ ਆਪ ਬਣੇ, ਕਰਤਾਰ ਆਪ ਬਣੇ, ਪਰਲੋਕ ਵਿਚ ਉਸ ਉੱਤੇ ਕੋਈ ਇਤਰਾਜ਼ ਨਹੀਂ ਹੁੰਦਾ। ਪਰ ਮਾਇਆ ਦੇ ਮੋਹ ਤੋਂ ਪ੍ਰਭੂ ਆਪ ਹੀ ਬਚਾਏ ਤਾਂ ਬਚ ਸਕੀਦਾ ਹੈ, ਪ੍ਰਭੂ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ।2। (ਪ੍ਰਭੂ ਦੀ ਰਜ਼ਾ ਅਨੁਸਾਰ ਜਗਤ ਵਿਚ) ਧੀਆਂ ਪੁੱਤਰਾਂ ਦਾ ਮੇਲ (ਆ ਬਣਦਾ ਹੈ) ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਇਹਨਾਂ ਨੂੰ ਆਪਣੇ ਸਮਝ ਲੈਂਦਾ ਹੈ। (ਮਨਮੁਖ ਬੰਦੇ ਆਪੋ ਆਪਣੀ) ਇਸਤ੍ਰੀ ਨੂੰ ਵੇਖ ਕੇ ਖ਼ੁਸ਼ ਹੁੰਦੇ ਹਨ, (ਵੇਖ ਕੇ) ਖ਼ੁਸ਼ੀ ਭੀ ਹੁੰਦੀ ਹੈ ਸਹਮ ਭੀ ਹੁੰਦਾ ਹੈ (ਕਿ ਕਿਤੇ ਇਹ ਧੀਆਂ ਪੁੱਤਰ ਇਸਤ੍ਰੀ ਮਰ ਨਾਹ ਜਾਣ) । ਗੁਰੂ ਦੇ ਦੱਸੇ ਰਸਤੇ ਤੇ ਤੁਰਨ ਵਾਲੇ ਬੰਦੇ ਗੁਰੂ ਦੇ ਸ਼ਬਦ ਦੀ ਰਾਹੀਂ ਆਤਮਕ ਰੰਗ ਮਾਣਦੇ ਹਨ, ਪਰਮਾਤਮਾ ਦਾ ਨਾਮ-ਰਸ ਦਿਨ-ਰਾਤ ਉਹਨਾਂ ਦੀ ਆਤਮਕ ਖ਼ੁਰਾਕ ਹੁੰਦਾ ਹੈ।3। (ਮਨੁੱਖ ਧਨ ਨੂੰ ਸੁਖ ਦਾ ਮੂਲ ਸਮਝਦਾ ਹੈ, ਜਦੋਂ) ਧਨ ਜਾਣ ਲਗਦਾ ਹੈ ਤਾਂ ਸਾਕਤ ਦਾ ਮਨ ਡੋਲਦਾ ਹੈ। (ਸੁਖ ਨੂੰ) ਬਾਹਰੋਂ ਢੂੰਡਿਆਂ ਖ਼ੁਆਰ ਹੀ ਹੋਈਦਾ ਹੈ। (ਸਾਕਤ ਮਨੁੱਖ ਇਹ ਨਹੀਂ ਸਮਝਦਾ ਕਿ ਸੁਖ ਦਾ ਮੂਲ) ਪਰਮਾਤਮਾ ਦਾ ਨਾਮ-ਧਨ ਘਰ ਵਿਚ ਹੀ ਹੈ ਹਿਰਦੇ ਵਿਚ ਹੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ 'ਹਉ ਹਉ ਮੈਂ ਮੈਂ' ਕਰ ਕੇ ਹੀ ਲੁੱਟੀ ਜਾਂਦੀ ਹੈ (ਨਾਮ-ਧਨ ਅੰਦਰੋਂ ਲੁਟਾ ਲੈਂਦੀ ਹੈ) , ਗੁਰੂ ਦੇ ਰਸਤੇ ਤੁਰਨ ਵਾਲੀ ਇਹ ਧਨ ਹਾਸਲ ਕਰ ਲੈਂਦੀ ਹੈ।4। ਹੇ ਗੁਣ-ਹੀਨ ਸਾਕਤ ਮਨੁੱਖ! (ਤੂੰ ਮਾਣ ਕਰਦਾ ਹੈਂ ਆਪਣੇ ਸਰੀਰ ਦਾ) ਆਪਣਾ ਅਸਲਾ ਤਾਂ ਪਛਾਣ। ਇਹ ਸਰੀਰ ਮਾਂ ਦੇ ਲਹੂ ਤੇ ਪਿਤਾ ਦੇ ਵੀਰਜ ਤੋਂ ਬਣਿਆ ਹੈ, ਚੇਤੇ ਰੱਖ, (ਆਖ਼ਰ ਇਸ ਨੇ) ਅੱਗ ਵਿਚ (ਪੈ ਜਾਣਾ ਹੈ) । ਹਰੇਕ ਜੀਵ ਦੇ ਮੱਥੇ ਉੱਤੇ ਇਹ ਅਟੱਲ ਹੁਕਮ ਹੈ, ਕਿ ਇਹ ਸਰੀਰ ਸੁਆਸਾਂ ਦੇ ਅਧੀਨ ਹੈ (ਹਰੇਕ ਦੇ ਗਿਣੇ ਮਿਥੇ ਸੁਆਸ ਹਨ) ।5। ਲੰਮੀ ਲੰਮੀ ਉਮਰ ਮੰਗੀਦੀ ਹੈ, ਕੋਈ ਭੀ (ਛੇਤੀ) ਮਰਨਾ ਨਹੀਂ ਚਾਹੁੰਦਾ। ਪਰ ਉਸੇ ਮਨੁੱਖ ਦਾ ਸੁਖੀ ਜੀਵਨ ਕਹਿ ਸਕੀਦਾ ਹੈ, ਜਿਸ ਦੇ ਮਨ ਵਿਚ, ਗੁਰੂ ਦੀ ਸਰਨ ਪੈ ਕੇ, ਪਰਮਾਤਮਾ ਆ ਵੱਸਦਾ ਹੈ। ਜਿਸ ਮਨੁੱਖ ਨੂੰ ਕਦੇ ਗੁਰੂ ਦਾ ਦਰਸ਼ਨ ਨਹੀਂ ਹੋਇਆ, ਕਦੇ ਪਰਮਾਤਮਾ ਦਾ ਦੀਦਾਰ ਨਹੀਂ ਹੋਇਆ, ਉਸ ਪ੍ਰਭੂ-ਨਾਮ ਤੋਂ ਸੱਖਣੇ ਮਨੁੱਖ ਨੂੰ ਮੈਂ (ਜੀਊਂਦਾ) ਕੀਹ ਸਮਝਾਂ? 6। ਜਿਵੇਂ ਰਾਤ ਨੂੰ (ਸੁੱਤੇ ਪਿਆਂ) ਸੁਪਨੇ ਵਿਚ (ਕਈ ਚੀਜ਼ਾਂ ਵੇਖ ਕੇ) ਭੁਲੇਖਾ ਖਾ ਜਾਈਦਾ ਹੈ (ਕਿ ਜੋ ਕੁਝ ਵੇਖ ਰਹੇ ਹਾਂ ਇਹ ਸਚ-ਮੁਚ ਠੀਕ ਹੈ, ਤੇ ਇਹ ਭੁਲੇਖਾ ਤਦ ਤਕ ਟਿਕਿਆ ਰਹਿੰਦਾ ਹੈ) ਜਦ ਤਕ ਨੀਂਦ ਟਿਕੀ ਰਹਿੰਦੀ ਹੈ, ਇਸੇ ਤਰ੍ਹਾਂ ਇਹ ਕਮਜ਼ੋਰ ਜੀਵ ਮਾਇਆ ਸਪਣੀ ਦੇ ਵੱਸ ਵਿਚ (ਜਦ ਤਕ) ਹੈ (ਤਦ ਤਕ) ਇਸ ਦੇ ਅੰਦਰ ਹਉਮੈ ਤੇ ਮੇਰ-ਤੇਰ ਬਣੀ ਰਹਿੰਦੀ ਹੈ (ਤੇ ਇਸ ਹਉਮੈ ਤੇ ਮੇਰ-ਤੇਰ ਨੂੰ ਇਹ ਜੀਵਨ ਸਹੀ ਜੀਵਨ ਸਮਝਦਾ ਹੈ) । ਜਦੋਂ ਗੁਰੂ ਦੀ ਮਤਿ ਪ੍ਰਾਪਤ ਹੋਵੇ ਤਾਂ ਇਹ ਸਮਝ ਪੈਂਦੀ ਹੈ ਕਿ ਇਹ ਜਗਤ (ਦਾ ਮੋਹ) ਇਹ ਦੁਨੀਆ (ਵਾਲੀ ਮੇਰ-ਤੇਰ) ਨਿਰਾ ਸੁਪਨਾ ਹੀ ਹੈ।7। ਜਿਵੇਂ ਬਾਲਕ ਦੀ ਅੱਗ (ਪੇਟ ਦੀ ਅੱਗ, ਭੁਖ) ਮਾਂ ਦਾ ਦੁੱਧ ਪੀਤਿਆਂ ਸ਼ਾਂਤ ਹੁੰਦੀ ਹੈ, ਤਿਵੇਂ ਇਹ ਤ੍ਰਿਸ਼ਨਾ ਦੀ ਅੱਗ ਤਦੋਂ ਬੁੱਝਦੀ ਹੈ ਜਦੋਂ ਪ੍ਰਭੂ ਦੇ ਨਾਮ ਦਾ ਜਲ ਇਸ ਉੱਤੇ ਪਾਈਏ। ਪਾਣੀ ਤੋਂ ਬਿਨਾ ਕੌਲ ਫੁੱਲ ਨਹੀਂ ਰਹਿ ਸਕਦਾ, ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਪ੍ਰਭੂ-ਨਾਮ ਤੋਂ ਬਿਨਾ ਜੀਊ ਨਹੀਂ ਸਕਦਾ, ਉਸ ਦਾ ਆਤਮਕ ਜੀਵਨ ਤਦੋਂ ਹੀ ਪ੍ਰਫੁਲਤ ਹੁੰਦਾ ਹੈ ਜਦੋਂ) ਉਹ ਪਰਮਾਤਮਾ ਦੇ ਨਾਮ-ਰਸ ਵਿਚ ਲੀਨ ਹੁੰਦਾ ਹੈ। ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ– ਹੇ ਪ੍ਰਭੂ! ਮਿਹਰ ਕਰ) , ਮੈਂ ਤੇਰੇ ਗੁਣ ਗਾ ਕੇ (ਆਤਮਕ ਜੀਵਨ) ਜੀਵਾਂ।8।15। | ਚਿਤੇ = ਚਿੱਤ੍ਰੇ ਹੋਏ। ਧਉਲਹਰ = ਮਹਲ-ਮਾੜੀਆਂ। ਬਗੇ = ਬੱਗੇ, ਚਿੱਟੇ। ਬੰਕ = ਬਾਂਕੇ। ਕਰਿ ਖੁਸੀ = ਖ਼ੁਸ਼ੀਆਂ ਕਰ ਕੇ, ਚਾਉ ਨਾਲ। ਮਨ = ਹੇ ਮਨ! ਦੂਜੈ ਹੇਤਿ = ਮਾਇਆ ਦੇ ਪ੍ਰੇਮ ਵਿਚ। ਅੰਦਰੁ = ਅੰਦਰਲਾ, ਹਿਰਦਾ। ਢਹਿ = ਢਹਿ ਕੇ। ਛਾਰੁ = ਸੁਆਹ।1। ਨਿਰਮਲੋ = ਪਵਿਤ੍ਰ। ਸੋਇ = ਉਹ।1। ਰਹਾਉ। ਪੂਛ = ਪੁੱਛ-ਪੜਤਾਲ, ਰੋਕ। ਬੇਲੀ = ਸਹਾਈ।2। ਸੰਜੋਗੁ = ਮੇਲ। ਦੇਖਿ = ਵੇਖ ਕੇ। ਵਿਗਾਸੀਅਹਿ = ਖ਼ੁਸ਼ ਹੁੰਦੇ ਹਨ। ਹਰਖੁ = ਖ਼ੁਸ਼ੀ। ਸੋਗੁ = ਚਿੰਤਾ, ਸਹਮ। ਸਬਦਿ = (ਗੁਰੂ ਦੇ) ਸ਼ਬਦ ਵਿਚ (ਜੁੜ ਕੇ) । ਅਹਿ = ਦਿਨ। ਨਿਸਿ = ਰਾਤ। ਭੋਗੁ = (ਆਤਮਕ) ਭੋਜਨ।3। ਚਲੈ = ਡੋਲਦਾ ਹੈ। ਵਿਤੁ = ਧਨੁ। ਡੋਲਾਇ = ਮੁੜ ਮੁੜ ਡੋਲਦਾ ਹੈ। ਵਿਗੁਚੀਐ = ਖ਼ੁਆਰ ਹੋਈਦਾ ਹੈ। ਵਸਤੁ = ਨਾਮ-ਧਨ। ਸੁਥਾਇ = ਥਾਂ ਸਿਰ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ। ਮੁਸੀ = ਮੁੱਸੀ, ਠੱਗੀ ਜਾਂਦੀ ਹੈ, ਲੁੱਟੀ ਜਾਂਦੀ ਹੈ। ਪਲੈ ਪਾਇ = (ਵਸਤੁ ਨੂੰੰ) ਹਾਸਲ ਕਰ ਲੈਂਦੀ ਹੈ।4। ਸਾਕਤ = ਹੇ ਸਾਕਤ! ਹੇ ਪ੍ਰਭੂ-ਚਰਨਾਂ ਤੋਂ ਵਿੱਛੁੜੇ ਜੀਵ! ਰਕਤੁ = (ਮਾਂ ਦਾ) ਲਹੂ। ਬਿੰਦੁ = ਪਿਤਾ ਦਾ ਵੀਰਜ। ਪਿਰਾਣੁ = ਪਛਾਣ, ਚੇਤੇ ਰੱਖ। ਪਵਣ = ਸੁਆਸ। ਮਸਤਕਿ = ਮੱਥੇ ਉੱਤੇ। ਨੀਸਾਣੁ = ਅਟੱਲ ਹੁਕਮ।5। ਜਿਸੁ = ਜਿਸੁ (ਮਨਿ) , ਜਿਸ ਦੇ ਮਨ ਵਿਚ। ਸੋਇ = ਉਹ ਪ੍ਰਭੂ। ਕਿਆ ਗਣੀ = ਮੈਂ ਕੀਹ (ਜੀਊਂਦਾ) ਸਮਝਾਂ? 6। ਭੁਲੀਐ = ਭੁਲੇਖਾ ਖਾ ਜਾਈਦਾ ਹੈ। ਨਿਦ੍ਰਾ = ਨੀਂਦ। ਸਰਪਨਿ = ਸਪਣੀ, ਮਾਇਆ। ਜੀਅੜਾ = ਕਮਜ਼ੋਰ ਜਿੰਦ। ਦੋਇ = ਦ੍ਵੈਤ, ਮੇਰ-ਤੇਰ। ਵੀਚਾਰੀਐ = ਸਮਝ ਪੈਂਦੀ ਹੈ। ਲੋਇ = ਲੋਕ, ਦੁਨੀਆ।7। ਦੂਧੈ ਮਾਇ = ਮਾਂ ਦੇ ਦੁੱਧ ਨਾਲ। ਨਾ ਥੀਐ = ਨਹੀਂ ਰਹਿ ਸਕਦਾ। ਮੀਨੁ = ਮੱਛੀ। ਰਸਿ = ਰਸ ਵਿਚ।8। |
63 | https://www.gurugranthdarpan.net/0063.html | ਸਿਰੀਰਾਗੁ ਮਹਲਾ ੧ ॥ ਡੂੰਗਰੁ ਦੇਖਿ ਡਰਾਵਣੋ ਪੇਈਅੜੈ ਡਰੀਆਸੁ ॥ ਊਚਉ ਪਰਬਤੁ ਗਾਖੜੋ ਨਾ ਪਉੜੀ ਤਿਤੁ ਤਾਸੁ ॥ ਗੁਰਮੁਖਿ ਅੰਤਰਿ ਜਾਣਿਆ ਗੁਰਿ ਮੇਲੀ ਤਰੀਆਸੁ ॥੧॥ ਭਾਈ ਰੇ ਭਵਜਲੁ ਬਿਖਮੁ ਡਰਾਂਉ ॥ ਪੂਰਾ ਸਤਿਗੁਰੁ ਰਸਿ ਮਿਲੈ ਗੁਰੁ ਤਾਰੇ ਹਰਿ ਨਾਉ ॥੧॥ ਰਹਾਉ ॥ ਚਲਾ ਚਲਾ ਜੇ ਕਰੀ ਜਾਣਾ ਚਲਣਹਾਰੁ ॥ ਜੋ ਆਇਆ ਸੋ ਚਲਸੀ ਅਮਰੁ ਸੁ ਗੁਰੁ ਕਰਤਾਰੁ ॥ ਭੀ ਸਚਾ ਸਾਲਾਹਣਾ ਸਚੈ ਥਾਨਿ ਪਿਆਰੁ ॥੨॥ ਦਰ ਘਰ ਮਹਲਾ ਸੋਹਣੇ ਪਕੇ ਕੋਟ ਹਜਾਰ ॥ ਹਸਤੀ ਘੋੜੇ ਪਾਖਰੇ ਲਸਕਰ ਲਖ ਅਪਾਰ ॥ ਕਿਸ ਹੀ ਨਾਲਿ ਨ ਚਲਿਆ ਖਪਿ ਖਪਿ ਮੁਏ ਅਸਾਰ ॥੩॥ ਸੁਇਨਾ ਰੁਪਾ ਸੰਚੀਐ ਮਾਲੁ ਜਾਲੁ ਜੰਜਾਲੁ ॥ ਸਭ ਜਗ ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ ॥ ਪਿੰਡੁ ਪੜੈ ਜੀਉ ਖੇਲਸੀ ਬਦਫੈਲੀ ਕਿਆ ਹਾਲੁ ॥੪॥ ਪੁਤਾ ਦੇਖਿ ਵਿਗਸੀਐ ਨਾਰੀ ਸੇਜ ਭਤਾਰ ॥ ਚੋਆ ਚੰਦਨੁ ਲਾਈਐ ਕਾਪੜੁ ਰੂਪੁ ਸੀਗਾਰੁ ॥ ਖੇਹੂ ਖੇਹ ਰਲਾਈਐ ਛੋਡਿ ਚਲੈ ਘਰ ਬਾਰੁ ॥੫॥ ਮਹਰ ਮਲੂਕ ਕਹਾਈਐ ਰਾਜਾ ਰਾਉ ਕਿ ਖਾਨੁ ॥ ਚਉਧਰੀ ਰਾਉ ਸਦਾਈਐ ਜਲਿ ਬਲੀਐ ਅਭਿਮਾਨ ॥ ਮਨਮੁਖਿ ਨਾਮੁ ਵਿਸਾਰਿਆ ਜਿਉ ਡਵਿ ਦਧਾ ਕਾਨੁ ॥੬॥ ਹਉਮੈ ਕਰਿ ਕਰਿ ਜਾਇਸੀ ਜੋ ਆਇਆ ਜਗ ਮਾਹਿ ॥ ਸਭੁ ਜਗੁ ਕਾਜਲ ਕੋਠੜੀ ਤਨੁ ਮਨੁ ਦੇਹ ਸੁਆਹਿ ॥ ਗੁਰਿ ਰਾਖੇ ਸੇ ਨਿਰਮਲੇ ਸਬਦਿ ਨਿਵਾਰੀ ਭਾਹਿ ॥੭॥ ਨਾਨਕ ਤਰੀਐ ਸਚਿ ਨਾਮਿ ਸਿਰਿ ਸਾਹਾ ਪਾਤਿਸਾਹੁ ॥ ਮੈ ਹਰਿ ਨਾਮੁ ਨ ਵੀਸਰੈ ਹਰਿ ਨਾਮੁ ਰਤਨੁ ਵੇਸਾਹੁ ॥ ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ ਅਥਾਹੁ ॥੮॥੧੬॥{ਪੰਨਾ 63-64} | ਹੇ ਭਾਈ! ਇਹ ਸੰਸਾਰ-ਸਮੁੰਦਰ (ਬੜਾ) ਡਰਾਉਣਾ ਹੈ ਤੇ (ਤਰਨਾ) ਔਖਾ ਹੈ। ਜਿਸ ਮਨੁੱਖ ਨੂੰ ਪੂਰਾ ਗੁਰੂ ਪ੍ਰੇਮ ਨਾਲ ਮਿਲਦਾ ਹੈ ਉਸ ਨੂੰ ਉਹ ਗੁਰੂ ਪਰਮਾਤਮਾ ਦਾ ਨਾਮ ਦੇ ਕੇ (ਇਸ ਸਮੁੰਦਰ ਵਿਚੋਂ) ਪਾਰ ਲੰਘਾ ਲੈਂਦਾ ਹੈ।1। ਰਹਾਉ। (ਇਕ ਪਾਸੇ ਸੰਸਾਰ-ਸਮੁੰਦਰ ਹੈ; ਦੂਜੇ ਪਾਸੇ, ਇਸ ਵਿਚੋਂ ਪਾਰ ਲੰਘਣ ਲਈ ਗੁਰਮੁਖਾਂ ਵਾਲਾ ਰਸਤਾ ਹੈ। ਪਰ ਆਤਮਕ ਜੀਵਨ ਵਾਲਾ ਉਹ ਰਸਤਾ ਪਹਾੜੀ ਰਸਤਾ ਹੈ। ਆਤਮਕ ਜੀਵਨ ਦੀ ਸਿਖਰ ਤੇ ਪਹੁੰਚਣਾ, ਮਾਨੋ, ਇਕ ਬੜੇ ਉੱਚੇ ਡਰਾਉਣੇ ਪਹਾੜ ਉੱਤੇ ਚੜ੍ਹਨਾ ਹੈ, ਉਸ) ਡਰਾਉਣੇ ਪਹਾੜ ਨੂੰ ਵੇਖ ਕੇ ਪੇਕੇ ਘਰ ਵਿਚ (ਮਾਂ ਪਿਉ ਭੈਣ ਭਰਾ ਆਦਿਕ ਦੇ ਮੋਹ ਵਿਚ ਗ੍ਰਸੀ ਜੀਵ-ਇਸਤ੍ਰੀ) ਡਰ ਗਈ (ਕਿ ਇਸ ਪਹਾੜ ਉੱਤੇ ਚੜ੍ਹਿਆ ਨਹੀਂ ਜਾ ਸਕਦਾ, ਜਗਤ ਦਾ ਮੋਹ ਦੂਰ ਨਹੀਂ ਕੀਤਾ ਜਾ ਸਕਦਾ, ਆਪਾ ਵਾਰਿਆ ਨਹੀਂ ਜਾ ਸਕਦਾ) । (ਆਤਮਕ ਜੀਵਨ ਦੀ ਸਿਖਰ ਤੇ ਅੱਪੜਨਾ, ਮਾਨੋ) ਬੜਾ ਉੱਚਾ ਤੇ ਔਖਾ ਪਹਾੜ ਹੈ; ਉਸ ਪਹਾੜ ਤੇ ਚੜ੍ਹਨ ਲਈ ਉਸ (ਜੀਵ-ਇਸਤ੍ਰੀ) ਦੇ ਪਾਸ ਕੋਈ ਪੌੜੀ ਭੀ ਨਹੀਂ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜਿਸ ਜੀਵ-ਇਸਤ੍ਰੀ ਨੂੰ ਗੁਰੂ ਨੇ (ਪ੍ਰਭੂ-ਚਰਨਾਂ ਵਿਚ) ਮਿਲਾ ਲਿਆ, ਉਸ ਨੇ ਆਪਣੇ ਅੰਦਰ ਹੀ ਵੱਸਦੇ ਪ੍ਰਭੂ ਨੂੰ ਪਛਾਣ ਲਿਆ, ਤੇ, ਉਹ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਈ।1। ਜੇ ਮੈਂ ਸਦਾ ਚੇਤੇ ਰੱਖਾਂ ਕਿ ਮੈਂ ਜਗਤ ਤੋਂ ਜ਼ਰੂਰ ਚਲੇ ਜਾਣਾ ਹੈ, ਜੇ ਮੈਂ ਸਮਝ ਲਵਾਂ ਕਿ ਸਾਰਾ ਜਗਤ ਹੀ ਚਲੇ ਜਾਣ ਵਾਲਾ ਹੈ, ਜਗਤ ਵਿਚ ਜੋ ਭੀ ਆਇਆ ਹੈ ਉਹ ਆਖ਼ਰ ਚਲਾ ਜਾਇਗਾ, ਮੌਤ-ਰਹਿਤ ਇਕ ਗੁਰੂ ਪਰਮਾਤਮਾ ਹੀ ਹੈ, ਤਾਂ ਫਿਰ ਸਤਸੰਗ ਵਿਚ (ਪ੍ਰਭੂ-ਚਰਨਾਂ ਨਾਲ) ਪਿਆਰ ਪਾ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ (ਬੱਸ! ਇਹੀ ਹੈ ਸੰਸਾਰ-ਸਮੁੰਦਰ ਦੀਆਂ ਵਿਕਾਰ ਲਹਿਰਾਂ ਤੋਂ ਬਚਣ ਦਾ ਤਰੀਕਾ) ।2। ਸੋਹਣੇ ਦਰਵਾਜ਼ਿਆਂ ਵਾਲੇ ਸੋਹਣੇ ਘਰ ਤੇ ਮਹੱਲ, ਹਜ਼ਾਰਾਂ ਪੱਕੇ ਕਿਲ੍ਹੇ, ਹਾਥੀ, ਘੋੜੇ, ਕਾਠੀਆਂ, ਲੱਖਾਂ ਤੇ ਬੇਅੰਤ ਲਸ਼ਕਰ = ਇਹਨਾਂ ਵਿਚੋਂ ਕੋਈ ਭੀ ਕਿਸੇ ਦੇ ਨਾਲ ਨਹੀਂ ਗਏ। ਬੇਸਮਝ ਐਵੇਂ ਹੀ ਖਪ ਖਪ ਕੇ ਆਤਮਕ ਮੌਤੇ ਮਰਦੇ ਰਹੇ (ਇਹਨਾਂ ਦੀ ਖ਼ਾਤਰ ਆਤਮਕ ਜੀਵਨ ਗਵਾ ਗਏ) ।3। ਜੇ ਸੋਨਾ ਚਾਂਦੀ ਇਕੱਠਾ ਕਰਦੇ ਜਾਈਏ, ਤਾਂ ਇਹ ਮਾਲ ਧਨ (ਜਿੰਦ ਨੂੰ ਮੋਹ ਵਿਚ ਫਸਾਣ ਲਈ) ਜਾਲ ਬਣਦਾ ਹੈ ਫਾਹੀ ਬਣਦਾ ਹੈ। ਜੇ ਆਪਣੀ ਤਾਕਤ ਦੀ ਦੁਹਾਈ ਸਾਰੇ ਜਗਤ ਵਿਚ ਫਿਰਾ ਸਕੀਏ, ਤਾਂ ਭੀ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਸਿਰ ਉੱਤੇ ਮੌਤ ਦਾ ਡਰ (ਕਾਇਮ ਰਹਿੰਦਾ) ਹੈ। ਜਦੋਂ ਜਿੰਦ ਜ਼ਿੰਦਗੀ ਦੀ ਖੇਡ ਖੇਡ ਜਾਂਦੀ ਹੈ ਤੇ ਸਰੀਰ (ਮਿੱਟੀ ਹੋ ਕੇ) ਢਹਿ ਪੈਂਦਾ ਹੈ, ਤਦੋਂ (ਧਨ ਪਦਾਰਥ ਦੀ ਖ਼ਾਤਰ) ਮੰਦੇ ਕੰਮ ਕਰਨ ਵਾਲਿਆਂ ਦਾ ਭੈੜਾ ਹਾਲ ਹੀ ਹੁੰਦਾ ਹੈ।4। ਪਿਉ (ਆਪਣੇ) ਪੁੱਤਰਾਂ ਨੂੰ ਵੇਖ ਕੇ ਖ਼ੁਸ਼ ਹੁੰਦਾ ਹੈ, ਖਸਮ (ਆਪਣੀ) ਸੇਜ ਉਤੇ ਇਸਤ੍ਰੀ ਨੂੰ ਵੇਖ ਕੇ ਖਿੜਦਾ ਹੈ। (ਇਸ ਸਰੀਰ ਨੂੰ) ਅਤਰ ਤੇ ਚੰਦਨ ਲਾਈਦਾ ਹੈ। ਸੋਹਣਾ ਕੱਪੜਾ, ਰੂਪ, ਗਹਿਣਾ ਆਦਿਕ (ਵੇਖ ਕੇ ਮਨ ਖ਼ੁਸ਼ ਹੁੰਦਾ ਹੈ) ; ਪਰ ਆਖ਼ਰ ਸਰੀਰ ਮਿੱਟੀ ਹੋ ਕੇ ਮਿੱਟੀ ਵਿਚ ਰਲ ਜਾਂਦਾ ਹੈ, ਤੇ ਮਾਣ ਕਰਨ ਵਾਲਾ (ਜੀਵ) ਘਰ ਬਾਰ ਛੱਡ ਕੇ (ਸੰਸਾਰ ਤੋਂ) ਚਲਾ ਜਾਂਦਾ ਹੈ।5। ਸਰਦਾਰ, ਬਾਦਸ਼ਾਹ, ਰਾਜਾ, ਰਾਉ ਜਾਂ ਖ਼ਾਨ ਅਖਵਾਈਦਾ ਹੈ। (ਆਪਣੇ ਆਪ ਨੂੰ) ਚੌਧਰੀ, ਰਾਇ (ਸਾਹਿਬ ਆਦਿਕ) ਸਦਾਈਦਾ ਹੈ, (ਇਸ ਵਡੱਪਣ ਦੇ) ਅਹੰਕਾਰ ਨਾਲ ਸੜ ਮਰੀਦਾ ਹੈ (ਜੇ ਕੋਈ ਪੂਰਾ ਮਾਣ-ਆਦਰ ਨਾਹ ਕਰੇ) । (ਪਰ ਇਤਨਾ ਕੁਝ ਹੁੰਦਿਆਂ ਭੀ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ, ਤੇ (ਇਉਂ ਦਿੱਸਿਆ) ਜਿਵੇਂ ਜੰਗਲ ਦੀ ਅੱਗ ਨਾਲ ਸੜਿਆ ਹੋਇਆ ਕਾਨਾ ਹੈ (ਬਾਹਰੋਂ ਚਮਕਦਾ, ਤੇ ਅੰਦਰੋਂ ਸੜ ਕੇ ਕਾਲਾ) ।6। ਜਗਤ ਵਿਚ ਜੋ ਭੀ ਆਇਆ ਹੈ 'ਮੈਂ ਵੱਡਾ, ਮੈਂ ਵੱਡਾ' ਆਖ ਆਖ ਕੇ (ਆਖ਼ਰ ਇਥੋਂ) ਚਲਾ ਜਾਇਗਾ। ਇਹ ਸਾਰਾ ਜਗਤ ਕੱਜਲ ਦੀ ਕੋਠੜੀ (ਸਮਾਨ) ਹੈ (ਜੇਹੜਾ ਭੀ ਇਸ ਦੇ ਮੋਹ ਵਿਚ ਫਸਦਾ ਹੈ, ਉਸ ਦਾ) ਤਨ ਮਨ ਸਰੀਰ ਸੁਆਹ ਵਿਚ ਮਿਲ ਜਾਂਦਾ ਹੈ। ਗੁਰੂ ਨੇ ਆਪਣੇ ਸ਼ਬਦ ਦੀ ਰਾਹੀਂ ਜਿਨ੍ਹਾਂ ਦੀ ਤ੍ਰਿਸ਼ਨਾ ਅੱਗ ਦੂਰ ਕਰ ਦਿੱਤੀ, ਉਹ (ਇਸ ਕੱਜਲ-ਕੋਠੜੀ ਵਿਚੋਂ) ਸਾਫ਼-ਸੁਥਰੇ ਹੀ ਰਹੇ।7। ਜੇਹੜਾ ਪਰਮਾਤਮਾ ਸਭ ਸ਼ਾਹਾਂ ਦੇ ਸਿਰ ਉੱਤੇ ਪਾਤਿਸ਼ਾਹ ਹੈ, ਉਸ ਦੇ ਸਦਾ-ਥਿਰ ਨਾਮ ਵਿਚ ਜੁੜ ਕੇ (ਇਸ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘੀਦਾ ਹੈ। ਹੇ ਨਾਨਕ! (ਅਰਦਾਸ ਕਰ ਕੇ ਆਖ–) ਮੈਨੂੰ ਪਰਮਾਤਮਾ ਦਾ ਨਾਮ ਕਦੇ ਨਾ ਭੁੱਲੇ, ਪਰਮਾਤਮਾ ਦਾ ਨਾਮ-ਰਤਨ ਨਾਮ-ਪੂੰਜੀ (ਮੇਰੇ ਪਾਸ ਸਦਾ-ਥਿਰ ਰਹੇ) । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਸੰਸਾਰ-ਸਮੁੰਦਰ ਵਿਚ ਖਪ ਖਪ ਕੇ ਆਤਮਕ ਮੌਤੇ ਮਰਦੇ ਹਨ, ਤੇ ਗੁਰੂ ਦੇ ਸਨਮੁਖ ਰਹਿਣ ਵਾਲੇ ਇਸ ਬੇਅੰਤ ਡੂੰਘੇ ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ (ਉਹ ਵਿਕਾਰਾਂ ਦੀਆਂ ਲਹਿਰਾਂ ਵਿਚ ਨਹੀਂ ਡੁੱਬਦੇ) ।8।16। | ਡੂੰਗਰੁ = ਪਹਾੜ। ਪੇਈਅੜੈ = ਪੇਕੇ ਘਰ ਵਿਚ। ਗਾਖੜੋ = ਔਖਾ। ਤਿਤੁ = ਉਸ ਵਿਚ। ਤਾਸੁ = {qÔX} ਉਸ ਦੀ। ਗੁਰਿ = ਗੁਰੂ ਨੇ।1। ਭਵਜਲੁ = ਸੰਸਾਰ-ਸਮੁੰਦਰ। ਬਿਖਮੁ = ਔਖਾ। ਡਰਾਉ = ਡਰਾਉਣਾ। ਰਸਿ = ਆਨੰਦ ਨਾਲ।1। ਰਹਾਉ। ਚਲਾ = ਚੱਲਾਂ। ਅਮਰ = ਮੌਤ-ਰਹਿਤ। ਭੀ = ਤਾਂ ਤੇ। ਸਚੈ ਥਾਨਿ = ਸੱਚੇ ਥਾਂ ਵਿਚ, ਸਤਸੰਗ ਵਿਚ।2। ਕੋਟ = ਕਿਲ੍ਹੇ। ਹਸਤੀ = ਹਾਥੀ। ਪਾਖਰੇ = ਕਾਠੀਆਂ। ਅਸਾਰ = ਜਿਨ੍ਹਾਂ ਨੂੰ ਸਾਰ ਨਹੀਂ, ਬੇਸਮਝ।3। ਸੰਚੀਐ = ਇਕੱਠਾ ਕਰੀਏ। ਦੋਹੀ = ਦੁਹਾਈ, ਢੰਢੋਰਾ। ਸਿਰਿ = ਸਿਰ ਉੱਤੇ। ਖੇਲਸੀ = ਖੇਡ ਖੇਡ ਜਾਇਗਾ, ਖੇਡ ਮੁਕਾ ਜਾਇਗਾ। ਪਿੰਡੁ = ਸਰੀਰ। ਪੜੈ = ਢਹਿ ਪੈਂਦਾ ਹੈ। ਬਦਫੈਲੀ = ਵਿਕਾਰੀ, ਬੁਰੇ ਫੇਲਾਂ ਵਾਲੇ।4। ਵਿਗਸੀਐ = ਖ਼ੁਸ਼ ਹੋਈਦਾ ਹੈ। ਚੋਆ = ਅਤਰ। ਖੇਹ = ਮਿੱਟੀ। ਘਰ ਬਾਰੁ = ਘਰ ਦਾ ਸਾਜ-ਸਾਮਾਨ।5। ਮਹਰ = ਚੌਧਰੀ, ਸਰਦਾਰ। ਮਲੂਕ = ਬਾਦਸ਼ਾਹ। ਰਾਉ = ਰਾਜਾ। ਕਿ = ਜਾਂ। ਡਵਿ = ਡਵ ਨਾਲ, ਜੰਗਲ ਦੀ ਅੱਗ ਨਾਲ। ਦਧਾ = ਦੱਧਾ, ਸੜਿਆ ਹੋਇਆ। ਕਾਨੁ = ਕਾਨਾ।6। ਦੇਹਿ = ਸਰੀਰ। ਗੁਰਿ = ਗੁਰੂ ਨੇ। ਸਬਦਿ = ਸ਼ਬਦ ਦੀ ਰਾਹੀਂ। ਭਾਹਿ = ਅੱਗ, ਤ੍ਰਿਸ਼ਨਾ।7। ਵੇਸਾਹੁ = ਪੂੰਜੀ। ਸਿਰਿ ਸਾਹਾ = ਸ਼ਾਹਾਂ ਦੇ ਸਿਰ ਉੱਤੇ। ਪਚਿ = ਖ਼ੁਆਰ ਹੋ ਕੇ। ਅਥਾਹੁ = ਜਿਸ ਦੀ ਡੂੰਘਾਈ ਨਾਹ ਲੱਭ ਸਕੇ।8। |
64 | https://www.gurugranthdarpan.net/0064.html | ਸਿਰੀਰਾਗੁ ਮਹਲਾ ੧ ਘਰੁ ੨ ॥ ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥ ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥੧॥ ਦੁਨੀਆ ਕੈਸਿ ਮੁਕਾਮੇ ॥ ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥ ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥ ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥੨॥ ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥ ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥੩॥ ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥ ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥੪॥ ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥ ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥੫॥ ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥ ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥ ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥ ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭॥ ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥ ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥੮॥੧੭॥{ਪੰਨਾ 64} | (ਹੇ ਭਾਈ!) ਇਹ ਜਗਤ (ਜੀਵਾਂ ਵਾਸਤੇ) ਸਦਾ ਰਹਿਣ ਵਾਲੀ ਥਾਂ ਨਹੀਂ ਹੋ ਸਕਦਾ। (ਇਸ ਵਾਸਤੇ ਆਪਣੇ ਹਿਰਦੇ ਵਿਚ) ਸਰਧਾ ਧਾਰ ਕੇ ਉੱਚੇ ਆਤਮਕ ਜੀਵਨ ਨੂੰ (ਆਪਣੇ ਜੀਵਨ ਸਫ਼ਰ ਲਈ) ਖ਼ਰਚ (ਤਿਆਰ ਕਰ ਕੇ ਪੱਲੇ) ਬੰਨ੍ਹ, ਸਦਾ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹੁ।1। ਰਹਾਉ। (ਦੁਨੀਆ ਨੂੰ ਆਪਣੇ ਰਹਿਣ ਲਈ) ਪੱਕਾ ਟਿਕਾਣਾ ਸਮਝ ਕੇ ਘਰ ਵਿਚ ਬੈਠ ਜਾਣਾ ਭੀ (ਮਨੁੱਖ ਨੂੰ ਮੌਤ ਵਲੋਂ ਬੇ-ਫ਼ਿਕਰ ਨਹੀਂ ਕਰ ਸਕਦਾ, ਕਿਉਂਕਿ ਇਥੋਂ) ਚਲੇ ਜਾਣ ਦੀ ਚਿੰਤਾ ਤਾਂ ਸਦਾ ਲੱਗੀ ਰਹਿੰਦੀ ਹੈ। ਜਗਤ ਵਿਚ ਜੀਵ ਦਾ ਪੱਕਾ ਟਿਕਾਣਾ ਤਾਂ ਤਦੋਂ ਹੀ ਸਮਝਣਾ ਚਾਹੀਦਾ ਹੈ ਜੇ ਇਹ ਜਗਤ ਭੀ ਸਦਾ ਕਾਇਮ ਰਹਿਣ ਵਾਲਾ ਹੋਵੇ (ਪਰ ਇਹ ਤਾਂ ਸਭ ਕੁਝ ਹੀ ਨਾਸਵੰਤ ਹੈ) ।1। ਜੋਗੀ ਆਸਣ ਜਮਾ ਕੇ ਬੈਠਦਾ ਹੈ। ਸਾਈਂ ਫ਼ਕੀਰ ਤਕੀਏ ਵਿਚ ਡੇਰਾ ਲਾਂਦਾ ਹੈ, ਪੰਡਿਤ (ਧਰਮ ਅਸਥਾਨਾਂ ਵਿਚ ਬੈਠ ਕੇ) ਧਰਮ-ਪੋਥੀਆਂ (ਹੋਰਨਾਂ ਨੂੰ) ਸੁਣਾਂਦੇ ਹਨ, ਕਰਾਮਾਤੀ ਜੋਗੀ ਸ਼ਿਵ ਆਦਿਕ ਦੇ ਮੰਦਰ ਵਿਚ ਬੈਠਦੇ ਹਨ (ਪਰ ਆਪੋ ਆਪਣੀ ਵਾਰੀ ਸਭ ਜਗਤ ਤੋਂ ਕੂਚ ਕਰਦੇ ਜਾ ਰਹੇ ਹਨ) ।2। ਦੇਵਤੇ, ਜੋਗ-ਸਾਧਨਾਂ ਵਿਚ ਪੁੱਗੇ ਜੋਗੀ, (ਸ਼ਿਵਜੀ ਦੇ ਉਪਾਸਕ) ਗਣ, ਦੇਵਤਿਆਂ ਦੇ ਗਵਈਏ, (ਸਮਾਧੀਆਂ ਵਿਚ ਚੁੱਪ ਟਿਕੇ ਰਹਿਣ ਵਾਲੇ) ਮੁਨੀ ਜਨ, ਸੇਖ਼, ਪੀਰ ਅਤੇ ਸਰਦਾਰ (ਅਖਵਾਣ ਵਾਲੇ) ਆਪੋ ਆਪਣੀ ਵਾਰੀ ਸਾਰੇ ਜਗਤ ਤੋਂ ਕੂਚ ਕਰ ਗਏ, (ਜੇਹੜੇ ਐਸ ਵੇਲੇ ਇਥੇ ਦਿੱਸਦੇ ਹਨ) ਇਹ ਭੀ ਸਾਰੇ ਇਥੋਂ ਚਲੇ ਜਾਣ ਵਾਲੇ ਹਨ।3। ਬਾਦਸ਼ਾਹ, ਖਾਨ, ਰਾਜੇ, ਅਮੀਰ, ਵਜ਼ੀਰ, ਆਪਣਾ ਆਪਣਾ ਡੇਰਾ ਕੂਚ ਕਰ ਕੇ ਚਲੇ ਗਏ। ਘੜੀ ਦੋ ਘੜੀ ਵਿਚ ਹਰੇਕ ਨੇ ਇਥੋਂ ਚਲੇ ਜਾਣਾ ਹੈ। ਹੇ ਮਨ! ਅਕਲ ਕਰ (ਗ਼ਾਫ਼ਿਲ ਨਾਹ ਹੋ) , ਤੂੰ ਭੀ (ਪਰਲੋਕ ਵਿਚ) ਪਹੁੰਚ ਜਾਣਾ ਹੈ।4। ਨਾਨਕ ਬੇਨਤੀ ਕਰਦਾ ਹੈ– ਜ਼ਬਾਨੀ ਜ਼ਬਾਨੀ ਤਾਂ ਹਰ ਕੋਈ ਆਖਦਾ ਹੈ ਪਰ ਕੋਈ ਵਿਰਲਾ ਹੀ ਯਕੀਨ ਲਿਆਉਂਦਾ ਹੈ (ਕਿ ਹਰੇਕ ਜੀਵ ਨੇ ਇਥੋਂ ਚਲੇ ਜਾਣਾ ਹੈ ਤੇ ਇਥੇ ਸਿਰਫ਼) ਉਹੀ ਪਰਮਾਤਮਾ (ਅਟੱਲ ਰਹਿਣ ਵਾਲਾ ਹੈ ਜੋ) ਜਲ ਵਿਚ ਧਰਤੀ ਵਿਚ ਪੁਲਾੜ ਵਿਚ (ਹਰ ਥਾਂ ਮੌਜੂਦ) ਹੈ।5। ਸਾਰੀ ਦੁਨੀਆ ਆਵਣ ਜਾਵਣ ਵਾਲੀ ਹੈ (ਨਾਸਵੰਤ ਹੈ) , ਸਦਾ ਕਾਇਮ ਰਹਿਣ ਵਾਲਾ ਸਿਰਫ਼ ਇਕ ਉਹ ਹੈ ਜੋ ਅੱਲਾਹ (ਅਖਵਾਂਦਾ) ਹੈ ਜੋ ਅਲੱਖ ਹੈ, ਅਪਹੁੰਚ ਹੈ, ਜੋ ਸਾਰੀ ਕੁਦਰਤਿ ਦਾ ਮਾਲਕ ਹੈ, ਜੋ ਸਾਰੇ ਜਗਤ ਦਾ ਰਚਨਹਾਰ ਹੈ, ਤੇ, ਜੋ ਸਭ ਜੀਵਾਂ ਉੱਤੇ ਰਹਿਮ ਕਰਨ ਵਾਲਾ ਹੈ।6। ਸਦਾ ਕਾਇਮ ਰਹਿਣ ਵਾਲਾ ਸਿਰਫ਼ ਉਸ ਪਰਮਾਤਮਾ ਨੂੰ ਹੀ ਕਿਹਾ ਜਾ ਸਕਦਾ ਹੈ ਜਿਸ ਦੇ ਸਿਰ ਉੱਤੇ ਮੌਤ ਦਾ ਲੇਖ ਨਹੀਂ ਹੈ। ਇਹ ਆਕਾਸ਼ ਇਹ ਧਰਤੀ ਸਭ ਕੁਝ ਨਾਸਵੰਤ ਹੈ, ਪਰ ਉਹ ਇੱਕ ਪਰਮਾਤਮਾ ਸਦਾ ਅਟੱਲ ਹੈ।7। ਹੇ ਨਾਨਕ! ਇਹ ਅਟੱਲ ਬਚਨ ਕਹਿ ਦੇ = ਦਿਨ ਅਤੇ ਸੂਰਜ ਨਾਸਵੰਤ ਹਨ, ਰਾਤ ਅਤੇ ਚੰਦ੍ਰਮਾ ਨਾਸਵੰਤ ਹਨ, (ਇਹ ਦਿੱਸਦੇ) ਲੱਖਾਂ ਹੀ ਤਾਰੇ ਭੀ ਨਾਸ ਹੋ ਜਾਣਗੇ। ਸਦਾ ਕਾਇਮ ਰਹਿਣ ਵਾਲਾ ਸਿਰਫ਼ ਇਕ ਪਰਮਾਤਮਾ ਹੀ ਹੈ।8।17। | ਮੁਕਾਮੁ = ਪੱਕਾ ਟਿਕਾਣਾ, ਤਕੀਆ। ਕਰਿ = ਕਰ ਕੇ, ਬਣਾ ਕੇ। ਘਰਿ = ਘਰ ਵਿਚ। ਧੋਖ = ਧੁਖ-ਧੁਖੀ, ਚਿੰਤਾ। ਤਾ ਪਰੁ = ਤਦੋਂ ਹੀ। ਲੋਕ = ਜਗਤ। ਨਿਹਚਲੁ = ਅਟੱਲ।1। ਕੈਸਿ = ਕਿਵੇਂ? ਮੁਕਾਮੇ = ਪੱਕਾ ਟਿਕਾਣਾ। ਸਿਦਕੁ = ਸਰਧਾ। ਕਰਣੀ = ਉੱਚਾ ਆਚਰਨ। ਨਾਮੇ = ਨਾਮਿ, ਨਾਮ ਵਿਚ।1। ਰਹਾਉ। ਮੁਕਾਮਿ = ਤਕੀਏ ਵਿਚ। ਦੇਵ ਸਥਾਨਿ = ਦੇਵਤੇ ਦੇ ਮੰਦਰ ਵਿਚ। ਸਿਧ = ਕਰਾਮਾਤੀ ਜੋਗੀ।2। ਸੁਰ = ਦੇਵਤੇ। ਗਣ = ਸ਼ਿਵਜੀ ਦੇ ਉਪਾਸ਼ਕ। ਗੰਧਰਵ = ਦੇਵਤਿਆਂ ਦੇ ਰਾਗੀ। ਸਲਾਰ = ਸਰਦਾਰ। ਦਰਿ ਕੂਚ ਕੂਚਾ = ਕੂਚ ਦਰਿ ਕੂਚ, ਆਪੋ ਆਪਣੀ ਵਾਰੀ ਕੂਚ। ਅਵਰੇ ਭਿ = ਬਾਕੀ ਹੋਰ ਭੀ।3। ਮਲੂਕ = ਰਾਜੇ, ਮਲਕ। ਉਮਰੇ = ਅਮੀਰ ਲੋਕ। ਮੁਹਤਿ = ਦੋ ਘੜੀ ਦੇ ਸਮੇਂ ਵਿਚ। ਦਿਲ = ਹੇ ਦਿਲ! ਪਹੂਚੁ = ਪਹੁੰਚਣ ਵਾਲਾ।4। ਸਬਦਾਹ ਮਾਹਿ = ਲਫ਼ਜ਼ਾਂ ਵਿਚ, ਜ਼ਬਾਨੀ ਜ਼ਬਾਨੀ, ਗੱਲਾਂ ਨਾਲ। ਵਖਾਣੈ = ਆਖਦਾ ਹੈ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ।5। ਅਗੰਮ = ਅਪਹੁੰਚ। ਕਾਦਰੁ = ਕੁਦਰਤਿ ਦਾ ਮਾਲਕ। ਕਰੀਮੁ = ਬਖ਼ਸ਼ਸ਼ ਕਰਨ ਵਾਲਾ। ਮੁਕਾਮੁ = ਪੱਕਾ ਟਿਕਾਣਾ, ਸਦਾ ਕਾਇਮ। ਰਹੀਮੁ = ਰਹਿਮ ਕਰਨ ਵਾਲਾ ਪ੍ਰਭੂ।6। ਤਿਸ ਨੋ = ਉਸ ਨੂੰ (ਪਰਮਾਤਮਾ) ਨੂੰ। ਜਿਸੁ ਸਿਸਿ = ਜਿਸ ਦੇ ਸੀਸ ਉੱਤੇ। ਲੇਖੁ = ਮੌਤ ਦਾ ਲੇਖ। ਓਹੀ ਏਕੁ = ਉਹ ਇਕ ਪਰਮਾਤਮਾ ਹੀ।7। ਰਵਿ = ਸੂਰਜ। ਨਿਸਿ = ਰਾਤਿ। ਸਸਿ = ਚੰਦ੍ਰਮਾ। ਪਲੋਇ = ਚਲੇ ਜਾਣ ਵਾਲੇ, ਨਾਸਵੰਤ। ਬਗੋਇ = ਆਖ, ਕਹੁ।8। |
64 | https://www.gurugranthdarpan.net/0064.html | ਮਹਲੇ ਪਹਿਲੇ ਸਤਾਰਹ ਅਸਟਪਦੀਆ ॥ ਸਿਰੀਰਾਗੁ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ ॥ ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ ॥ ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ ॥੧॥ ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥ ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥ ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥੨॥ ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥ ਸਤਿਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਕੀ ਕੀਮ ਨ ਪਾਈ ॥ ਪ੍ਰਭੁ ਸਖਾ ਹਰਿ ਜੀਉ ਮੇਰਾ ਅੰਤੇ ਹੋਇ ਸਖਾਈ ॥੩॥ ਪੇਈਅੜੈ ਜਗਜੀਵਨੁ ਦਾਤਾ ਮਨਮੁਖਿ ਪਤਿ ਗਵਾਈ ॥ ਬਿਨੁ ਸਤਿਗੁਰ ਕੋ ਮਗੁ ਨ ਜਾਣੈ ਅੰਧੇ ਠਉਰ ਨ ਕਾਈ ॥ ਹਰਿ ਸੁਖਦਾਤਾ ਮਨਿ ਨਹੀ ਵਸਿਆ ਅੰਤਿ ਗਇਆ ਪਛੁਤਾਈ ॥੪॥ ਪੇਈਅੜੈ ਜਗਜੀਵਨੁ ਦਾਤਾ ਗੁਰਮਤਿ ਮੰਨਿ ਵਸਾਇਆ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਹਉਮੈ ਮੋਹੁ ਚੁਕਾਇਆ ॥ ਜਿਸੁ ਸਿਉ ਰਾਤਾ ਤੈਸੋ ਹੋਵੈ ਸਚੇ ਸਚਿ ਸਮਾਇਆ ॥੫॥ ਆਪੇ ਨਦਰਿ ਕਰੇ ਭਾਉ ਲਾਏ ਗੁਰ ਸਬਦੀ ਬੀਚਾਰਿ ॥ ਸਤਿਗੁਰੁ ਸੇਵਿਐ ਸਹਜੁ ਊਪਜੈ ਹਉਮੈ ਤ੍ਰਿਸਨਾ ਮਾਰਿ ॥ ਹਰਿ ਗੁਣਦਾਤਾ ਸਦ ਮਨਿ ਵਸੈ ਸਚੁ ਰਖਿਆ ਉਰ ਧਾਰਿ ॥੬॥ ਪ੍ਰਭੁ ਮੇਰਾ ਸਦਾ ਨਿਰਮਲਾ ਮਨਿ ਨਿਰਮਲਿ ਪਾਇਆ ਜਾਇ ॥ ਨਾਮੁ ਨਿਧਾਨੁ ਹਰਿ ਮਨਿ ਵਸੈ ਹਉਮੈ ਦੁਖੁ ਸਭੁ ਜਾਇ ॥ ਸਤਿਗੁਰਿ ਸਬਦੁ ਸੁਣਾਇਆ ਹਉ ਸਦ ਬਲਿਹਾਰੈ ਜਾਉ ॥੭॥ ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥ ਹਰਿ ਜੀਉ ਭਗਤਿ ਵਛਲੁ ਸੁਖਦਾਤਾ ਕਰਿ ਕਿਰਪਾ ਮੰਨਿ ਵਸਾਈ ॥ ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੮॥੧॥੧੮॥{ਪੰਨਾ 64-65} | ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਭਗਤੀ ਤੋਂ ਸਖਣਾ ਰਿਹਾ, ਉਸ ਦਾ ਜਗਤ ਵਿਚ ਆਉਣਾ ਕਿਸ ਅਰਥ? ਜਿਸ ਨੇ (ਜਗਤ ਵਿਚ ਆ ਕੇ) ਪੂਰੇ ਗੁਰੂ ਦਾ ਪੱਲਾ ਨਾਹ ਫੜਿਆ, ਉਸ ਨੇ ਆਪਣਾ ਜਨਮ ਵਿਅਰਥ ਗਵਾ ਲਿਆ।1। ਰਹਾਉ। ਗੁਰੂ ਦੀ ਸਰਨ ਪਿਆਂ (ਜਦੋਂ) ਪਰਮਾਤਮਾ ਮਿਹਰ ਕਰਦਾ ਹੈ, ਤਾਂ ਉਸ ਦੀ ਭਗਤੀ ਕੀਤੀ ਜਾਂਦੀ ਹੈ। ਗੁਰੂ (ਦੀ ਸਰਨ) ਤੋਂ ਬਿਨਾ (ਪਰਮਾਤਮਾ ਦੀ) ਭਗਤੀ ਨਹੀਂ ਹੋ ਸਕਦੀ। ਜਦੋਂ ਕੋਈ ਮਨੁੱਖ (ਗੁਰੂ ਦੇ) ਆਪੇ ਵਿਚ ਆਪਣੇ ਆਪ ਨੂੰ ਮਿਲਾਣਾ ਸਿੱਖ ਲੈਂਦਾ ਹੈ, ਤਾਂ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜਾ ਪਰਮਾਤਮਾ ਸਦਾ-ਥਿਰ ਰਹਿਣ ਵਾਲਾ ਹੈ ਜਿਸ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸਦਾ ਅਟੱਲ ਹੈ, ਉਸ ਨਾਲ ਗੁਰੂ ਦੇ ਸ਼ਬਦ ਵਿਚ ਜੁੜਿਆਂ ਮਿਲਾਪ ਹੋ ਜਾਂਦਾ ਹੈ।1। ਪਰਮਾਤਮਾ ਆਪ ਹੀ ਜਗਤ ਦੇ ਸਾਰੇ ਜੀਵਾਂ ਦੀ ਜ਼ਿੰਦਗੀ ਦਾ ਸਹਾਰਾ ਹੈ ਉਹ ਆਪ ਹੀ ਮਿਹਰ ਕਰ ਕੇ (ਜੀਵਾਂ ਨੂੰ ਆਪਣੇ ਨਾਲ) ਮਿਲਾਂਦਾ ਹੈ, (ਨਹੀਂ ਤਾਂ) ਇਹ ਜੀਵ ਜੰਤ ਵਿਚਾਰੇ ਕੀਹ ਹਨ? (ਭਾਵ, ਇਹਨਾਂ ਦੀ ਕੋਈ ਪਾਂਇਆਂ ਨਹੀਂ ਕਿ ਇਹ ਆਪਣੇ ਉੱਦਮ ਨਾਲ ਪ੍ਰਭੂ-ਚਰਨਾਂ ਵਿਚ ਜੁੜ ਸਕਣ, ਆਪਣੇ ਕਿਸੇ ਅਜਿਹੇ ਉੱਦਮ ਦੀ ਬਾਬਤ) ਕੋਈ ਜੀਵ ਕੀਹ ਆਖ ਕੇ (ਕਿਸੇ ਨੂੰ) ਸੁਣਾ ਸਕਦਾ ਹੈ? ਪ੍ਰਭੂ ਆਪ ਹੀ ਗੁਰੂ ਦੀ ਰਾਹੀਂ (ਆਪਣੇ ਨਾਮ ਦੀ) ਵਡਿਆਈ ਦੇਂਦਾ ਹੈ, ਆਪ ਹੀ ਆਪਣੀ ਸੇਵਾ-ਭਗਤੀ ਕਰਾਂਦਾ ਹੈ।2। (ਮਨੁੱਖ ਆਪਣੇ) ਪਰਵਾਰ ਨੂੰ ਦੇਖ ਕੇ (ਉਸ ਦੇ) ਮੋਹ ਵਿਚ ਫਸ ਜਾਂਦਾ ਹੈ (ਕਦੇ ਇਹ ਨਹੀਂ ਸਮਝਦਾ ਕਿ ਜਗਤ ਤੋਂ) ਤੁਰਨ ਵੇਲੇ (ਕਿਸੇ ਨੇ ਉਸ ਦੇ) ਨਾਲ ਨਹੀਂ ਜਾਣਾ। ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਲੱਭ ਲਿਆ, ਉਸ (ਦੀ ਸੋਭਾ) ਦਾ ਮੁੱਲ ਨਹੀਂ ਪੈ ਸਕਦਾ, ਪਿਆਰਾ ਪ੍ਰਭੂ ਜੋ (ਅਸਲ) ਮਿੱਤ੍ਰ ਹੈ ਅੰਤ ਵੇਲੇ (ਜਦੋਂ ਹੋਰ ਸਭ ਸਾਕ-ਅੰਗ ਸਾਥ ਛੱਡ ਦੇਂਦੇ ਹਨ ਉਸ ਦਾ) ਸਾਥੀ ਬਣਦਾ ਹੈ।3। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ (ਇਸ) ਪੇਕੇ ਘਰ ਵਿਚ (ਇਸ ਲੋਕ ਵਿਚ) ਉਸ ਪਰਮਾਤਮਾ ਨੂੰ (ਵਿਸਾਰ ਕੇ) ਜੋ ਸਭ ਦਾਤਾਂ ਦੇਣ ਵਾਲਾ ਹੈ ਤੇ ਜੋ ਜਗਤ ਦੇ ਸਾਰੇ ਜੀਵਾਂ ਦੀ ਜ਼ਿੰਦਗੀ ਦਾ ਸਹਾਰਾ ਹੈ, ਆਪਣੀ ਇਜ਼ਤ ਗਵਾ ਲਈ ਹੈ। ਗੁਰੂ ਦੀ ਸਰਨ ਤੋਂ ਬਿਨਾ ਕੋਈ ਮਨੁੱਖ (ਜੀਵਨ ਦਾ ਸਹੀ) ਰਸਤਾ ਨਹੀਂ ਸਮਝ ਸਕਦਾ, (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਮਨੁੱਖ ਨੂੰ (ਕਿਤੇ) ਕੋਈ ਸਹਾਰਾ ਨਹੀਂ ਮਿਲਦਾ, ਜਿਸ ਮਨੁੱਖ ਦੇ ਮਨ ਵਿਚ ਸਾਰੇ ਸੁੱਖ ਦੇਣ ਵਾਲਾ ਪਰਮਾਤਮਾ ਨਹੀਂ ਵੱਸਦਾ, ਉਹ ਅੰਤ ਵੇਲੇ ਇਥੋਂ ਪਛੁਤਾਂਦਾ ਜਾਂਦਾ ਹੈ।4। ਜਿਨ੍ਹਾਂ ਮਨੁੱਖਾਂ ਨੇ ਇਸ ਜੀਵਨ ਵਿਚ ਹੀ ਜਗਤ ਦੇ ਜੀਵਨ ਤੇ ਦਾਤਾਰ ਪ੍ਰਭੂ ਨੂੰ ਗੁਰੂ ਦੀ ਮਤਿ ਲੈ ਕੇ ਆਪਣੇ ਮਨ ਵਿਚ ਵਸਾਇਆ ਹੈ, ਉਹ ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੇ ਹਨ, ਉਹ (ਆਪਣੇ ਅੰਦਰੋਂ) ਹਉਮੈ ਤੇ ਮਾਇਆ ਦਾ ਮੋਹ ਦੂਰ ਕਰ ਲੈਂਦੇ ਹਨ। (ਇਹ ਇਕ ਕੁਦਰਤੀ ਨਿਯਮ ਹੈ ਕਿ ਜੇਹੜਾ ਮਨੁੱਖ) ਜਿਸ ਦੇ ਪ੍ਰੇਮ ਵਿਚ ਰੰਗਿਆ ਜਾਂਦਾ ਹੈ ਉਹ ਉਸੇ ਵਰਗਾ ਹੋ ਜਾਂਦਾ ਹੈ (ਸੋ, ਸਦਾ-ਥਿਰ ਪ੍ਰਭੂ ਦੇ ਪ੍ਰੇਮ ਵਿਚ ਰੱਤਾ ਹੋਇਆ ਮਨੁੱਖ) ਸਦਾ-ਥਿਰ ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ।5। ਜਿਸ ਮਨੁੱਖ ਉੱਤੇ ਪ੍ਰਭੂ ਆਪ ਹੀ ਮਿਹਰ ਦੀ ਨਿਗਾਹ ਕਰਦਾ ਹੈ, ਉਸ ਦੇ ਅੰਦਰ ਆਪਣਾ ਪਿਆਰ ਪੈਦਾ ਕਰਦਾ ਹੈ, ਤੇ ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਦੇ ਗੁਣਾਂ ਦੀ) ਵਿਚਾਰ ਕਰਦਾ ਹੈ। ਸਤਿਗੁਰੂ ਦੀ ਸਰਨ ਪਿਆਂ ਹਉਮੈ ਮਾਰ ਕੇ ਤੇ ਮਾਇਆ ਦੀ ਤ੍ਰਿਸ਼ਨਾ ਮੁਕਾ ਕੇ ਆਤਮਕ ਅਡੋਲਤਾ ਪੈਦਾ ਹੁੰਦੀ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ) ਸਾਰੇ ਗੁਣਾਂ ਦਾ ਦਾਤਾ ਪਰਮਾਤਮਾ ਸਦਾ ਉਸ ਦੇ ਮਨ ਵਿਚ ਵੱਸਦਾ ਹੈ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਉਹ ਮਨੁੱਖ ਆਪਣੇ ਹਿਰਦੇ ਵਿਚ ਟਿਕਾਈ ਰੱਖਦਾ ਹੈ।6। ਪਿਆਰਾ ਪਰਮਾਤਮਾ ਸਦਾ ਹੀ ਪਵਿੱਤ੍ਰ-ਸਰੂਪ ਰਹਿੰਦਾ ਹੈ (ਇਸ ਵਾਸਤੇ) ਪਵਿਤ੍ਰ ਮਨ ਦੀ ਰਾਹੀਂ ਹੀ ਉਸ ਨੂੰ ਮਿਲਿਆ ਜਾ ਸਕਦਾ ਹੈ। ਪਰਮਾਤਮਾ ਦਾ ਨਾਮ (ਜੋ ਸਾਰੇ ਗੁਣਾਂ ਦਾ) ਖ਼ਜਾਨਾ (ਹੈ) ਜਿਸ ਮਨੁੱਖ ਦੇ ਮਨ ਵਿਚ ਵੱਸ ਪੈਂਦਾ ਹੈ, ਉਸ ਦਾ ਸਾਰੇ ਦਾ ਸਾਰਾ ਹਉਮੈ ਦਾ ਦੁੱਖ ਦੂਰ ਹੋ ਜਾਂਦਾ ਹੈ। ਮੈਂ (ਉਸ ਭਾਗਾਂ ਵਾਲੇ ਮਨੁੱਖ ਤੋਂ) ਸਦਾ ਕੁਰਬਾਨ ਜਾਂਦਾ ਹਾਂ, ਜਿਸ ਨੂੰ ਸਤਿਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਸੁਣਾ ਦਿੱਤਾ ਹੈ (ਭਾਵ, ਜਿਸਦੀ ਸੁਰਤਿ ਗੁਰੂ ਨੇ ਸਿਫ਼ਤਿ-ਸਾਲਾਹ ਵਿਚ ਜੋੜ ਦਿੱਤੀ ਹੈ) ।7। (ਬੇਸ਼ਕ ਕੋਈ ਮਨੁੱਖ) ਆਪਣੇ ਮਨ ਵਿਚ ਆਪਣੇ ਚਿੱਤ ਵਿਚ (ਇਹ) ਆਖੇ (ਕਿ ਮੈਂ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ, ਹੋਰਨਾਂ ਪਾਸੋਂ ਭੀ ਇਹ ਅਖਵਾ ਲਏ (ਕਿ ਇਸ ਨੇ ਆਪਾ-ਭਾਵ ਦੂਰ ਕਰ ਲਿਆ ਹੈ, ਪਰ) ਗੁਰੂ ਦੀ ਸਰਨ ਪੈਣ ਤੋਂ ਬਿਨਾ ਆਪਾ-ਭਾਵ ਦੂਰ ਨਹੀਂ ਹੁੰਦਾ। ਪਰਮਾਤਮਾ (ਆਪਣੀ) ਭਗਤੀ ਨਾਲ ਪਿਆਰ ਕਰਨ ਵਾਲਾ ਹੈ, (ਜੀਵਾਂ ਨੂੰ) ਸਾਰੇ ਸੁਖ ਦੇਣ ਵਾਲਾ ਹੈ, ਜਿਸ ਮਨੁੱਖ ਉੱਤੇ ਉਹ ਕਿਰਪਾ ਕਰਦਾ ਹੈ ਉਹ ਹੀ (ਉਸ ਨੂੰ ਆਪਣੇ) ਮਨ ਵਿਚ ਵਸਾਂਦਾ ਹੈ। ਹੇ ਨਾਨਕ! ਪਰਮਾਤਮਾ (ਜੀਵ ਨੂੰ) ਗੁਰੂ ਦੀ ਸਰਨ ਪਾ ਕੇ ਆਪ ਹੀ (ਸਿਫ਼ਤਿ-ਸਾਲਾਹ ਵਾਲੀ) ਸੁਰਤਿ ਬਖ਼ਸ਼ਦਾ ਹੈ ਤੇ ਫਿਰ ਆਪ ਹੀ ਉਸ ਨੂੰ (ਲੋਕ ਪਰਲੋਕ ਵਿਚ) ਸੋਭਾ ਤੇ ਵਡਿਆਈ ਦੇਂਦਾ ਹੈ।8।1।18। | ਗੁਰਮੁਖਿ = ਗੁਰੂ ਦੇ ਸਨਮੁਖ ਰਿਹਾਂ। ਕੀਜੈ = ਕੀਤੀ ਜਾ ਸਕਦੀ ਹੈ। ਆਪੈ = (ਗੁਰੂ ਦੇ) ਆਪੇ ਵਿਚ। ਆਪੁ = ਆਪਣੇ ਆਪ ਨੂੰ। ਬੂਝੈ = ਸਮਝ ਲੈਂਦਾ ਹੈ। ਸਚਾ = ਸੱਚਾ, ਸਦਾ-ਥਿਰ ਰਹਿਣ ਵਾਲਾ। ਸਬਦਿ = ਸ਼ਬਦ ਦੀ ਰਾਹੀਂ।1। ਜਗਿ = ਜਗਤ ਵਿਚ। ਬਿਰਥਾ = ਵਿਅਰਥ {vãQw}।1। ਰਹਾਉ। ਜਗ ਜੀਵਨੁ = ਜਗਤ ਦਾ ਜੀਵਨ, ਜਗਤ ਦੇ ਜੀਵਾਂ ਦੀ ਜ਼ਿੰਦਗੀ ਦਾ ਸਹਾਰਾ। ਬਖਸਿ = ਮਿਹਰ ਕਰ ਕੇ। ਆਖਿ = ਆਖ ਕੇ। ਗੁਰਮੁਖਿ = ਗੁਰੂ ਦੀ ਰਾਹੀਂ।2। ਦੇਖਿ = ਵੇਖ ਕੇ। ਮੋਹਿ = ਮੋਹ ਵਿਚ। ਸੇਵਿ = ਸੇਵ ਕੇ, ਸਰਨ ਪੈ ਕੇ। ਗੁਣ ਨਿਧਾਨੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ। ਤਿਸ ਕੀ = {ਨੋਟ: ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}। ਕੀਮ = ਕੀਮਤ। ਸਖਾ = ਮਿੱਤਰ।3। ਪੇਈਅੜੈ = ਪੇਕੇ ਘਰ ਵਿਚ, ਇਸ ਲੋਕ ਵਿਚ। ਮਨਮੁਖਿ = ਮਨਮੁਖ ਨੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ। ਪਤਿ = ਇੱਜ਼ਤ। ਮਗੁ = ਮਾਰਗ, ਰਸਤਾ। ਕਾਈ = {ਨੋਟ: ਲਫ਼ਜ਼ 'ਕਾਈ' ਇਸਤ੍ਰੀ-ਲਿੰਗ ਹੈ, ਲਫ਼ਜ਼ 'ਕੋਈ' ਪੁਲਿੰਗ ਹੈ}। ਠਉਰ = ਥਾਂ, ਸਹਾਰਾ। ਮਨਿ = ਮਨ ਵਿਚ।4। ਮੰਨਿ = ਮਨਿ, ਮਨ ਵਿਚ। ਅਨਦਿਨੁ = ਹਰ ਰੋਜ਼ {AnuiÜn}। ਕਰਹਿ = ਕਰਦੇ ਹਨ। ਸਿਉ = ਨਾਲ। ਸਚਿ = ਸੱਚਿ, ਸਦਾ-ਥਿਰ ਪ੍ਰਭੂ ਵਿਚ।5। ਭਾਉ = ਪ੍ਰੇਮ। ਲਾਏ = ਪੈਦਾ ਕਰਦਾ ਹੈ। ਬੀਚਾਰਿ = ਬੀਚਾਰੇ, ਵਿਚਾਰ ਕਰਦਾ ਹੈ। ਸੇਵਿਐ = ਜੇ ਸੇਵਾ ਕੀਤੀ ਜਾਏ, ਜੇ ਆਸਰਾ ਲਿਆ ਜਾਏ। ਸਹਜੁ = ਆਤਮਕ ਅਡੋਲਤਾ। ਮਾਰਿ = ਮਾਰ ਕੇ। ਸਦ = ਸਦਾ। ਉਰਧਾਰਿ = ਹਿਰਦੇ ਵਿਚ ਟਿਕਾ ਕੇ {ars`-ਹਿਰਦਾ}।6। ਮਨਿ ਨਿਰਮਲਿ = ਨਿਰਮਲ ਮਨ ਦੀ ਰਾਹੀਂ। ਸਭੁ = ਸਾਰਾ। ਸਤਿਗੁਰਿ = ਸਤਿਗੁਰ ਨੇ।7। ਚਿਤਿ = ਚਿੱਤ ਵਿਚ। ਕਹੈ– ਆਖਦਾ ਹੈ। ਆਪੁ = ਆਪਾ-ਭਾਵ। ਭਗਤਿ ਵਛਲੁ = ਭਗਤੀ ਨੂੰ ਪਿਆਰ ਕਰਨ ਵਾਲਾ {vÄsl-ਵਛਲ}। ਮੰਨਿ = ਮਨਿ, ਮਨ ਵਿਚ। ਦੇਇ = ਦੇਂਦਾ ਹੈ। ਦੇ = ਦੇਂਦਾ ਹੈ। ਗੁਰਮੁਖਿ = ਗੁਰੂ ਦੀ ਸਰਨ ਪਿਆਂ।8। |
65 | https://www.gurugranthdarpan.net/0065.html | ਸਿਰੀਰਾਗੁ ਮਹਲਾ ੩ ॥ ਹਉਮੈ ਕਰਮ ਕਮਾਵਦੇ ਜਮਡੰਡੁ ਲਗੈ ਤਿਨ ਆਇ ॥ ਜਿ ਸਤਿਗੁਰੁ ਸੇਵਨਿ ਸੇ ਉਬਰੇ ਹਰਿ ਸੇਤੀ ਲਿਵ ਲਾਇ ॥੧॥ ਮਨ ਰੇ ਗੁਰਮੁਖਿ ਨਾਮੁ ਧਿਆਇ ॥ ਧੁਰਿ ਪੂਰਬਿ ਕਰਤੈ ਲਿਖਿਆ ਤਿਨਾ ਗੁਰਮਤਿ ਨਾਮਿ ਸਮਾਇ ॥੧॥ ਰਹਾਉ ॥ ਵਿਣੁ ਸਤਿਗੁਰ ਪਰਤੀਤਿ ਨ ਆਵਈ ਨਾਮਿ ਨ ਲਾਗੋ ਭਾਉ ॥ ਸੁਪਨੈ ਸੁਖੁ ਨ ਪਾਵਈ ਦੁਖ ਮਹਿ ਸਵੈ ਸਮਾਇ ॥੨॥ ਜੇ ਹਰਿ ਹਰਿ ਕੀਚੈ ਬਹੁਤੁ ਲੋਚੀਐ ਕਿਰਤੁ ਨ ਮੇਟਿਆ ਜਾਇ ॥ ਹਰਿ ਕਾ ਭਾਣਾ ਭਗਤੀ ਮੰਨਿਆ ਸੇ ਭਗਤ ਪਏ ਦਰਿ ਥਾਇ ॥੩॥ ਗੁਰੁ ਸਬਦੁ ਦਿੜਾਵੈ ਰੰਗ ਸਿਉ ਬਿਨੁ ਕਿਰਪਾ ਲਇਆ ਨ ਜਾਇ ॥ ਜੇ ਸਉ ਅੰਮ੍ਰਿਤੁ ਨੀਰੀਐ ਭੀ ਬਿਖੁ ਫਲੁ ਲਾਗੈ ਧਾਇ ॥੪॥ ਸੇ ਜਨ ਸਚੇ ਨਿਰਮਲੇ ਜਿਨ ਸਤਿਗੁਰ ਨਾਲਿ ਪਿਆਰੁ ॥ ਸਤਿਗੁਰ ਕਾ ਭਾਣਾ ਕਮਾਵਦੇ ਬਿਖੁ ਹਉਮੈ ਤਜਿ ਵਿਕਾਰੁ ॥੫॥ ਮਨਹਠਿ ਕਿਤੈ ਉਪਾਇ ਨ ਛੂਟੀਐ ਸਿਮ੍ਰਿਤਿ ਸਾਸਤ੍ਰ ਸੋਧਹੁ ਜਾਇ ॥ ਮਿਲਿ ਸੰਗਤਿ ਸਾਧੂ ਉਬਰੇ ਗੁਰ ਕਾ ਸਬਦੁ ਕਮਾਇ ॥੬॥ ਹਰਿ ਕਾ ਨਾਮੁ ਨਿਧਾਨੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ ਗੁਰਮੁਖਿ ਸੇਈ ਸੋਹਦੇ ਜਿਨ ਕਿਰਪਾ ਕਰੇ ਕਰਤਾਰੁ ॥੭॥ ਨਾਨਕ ਦਾਤਾ ਏਕੁ ਹੈ ਦੂਜਾ ਅਉਰੁ ਨ ਕੋਇ ॥ ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੮॥੨॥੧੯॥{ਪੰਨਾ 65} | ਹੇ (ਮੇਰੇ) ਮਨ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰ। (ਨਾਮ ਬੜੀ ਦੁਰਲੱਭ ਦਾਤਿ ਹੈ) ਗੁਰੂ ਦੀ ਸਿੱਖਿਆ ਤੇ ਤੁਰ ਕੇ ਉਹਨਾਂ ਬੰਦਿਆਂ ਦੀ ਹੀ (ਪ੍ਰਭੂ ਦੇ) ਨਾਮ ਵਿਚ ਲੀਨਤਾ ਹੁੰਦੀ ਹੈ, ਜਿਨ੍ਹਾਂ ਦੇ ਮੱਥੇ ਉੱਤੇ ਕਰਤਾਰ ਨੇ ਧੁਰੋਂ ਹੀ ਉਹਨਾਂ ਦੀ ਪਹਿਲੇ ਜਨਮ ਦੀ ਕੀਤੀ ਨੇਕ ਕਮਾਈ ਅਨੁਸਾਰ ਲੇਖ ਲਿਖ ਦਿੱਤਾ ਹੈ।1। ਰਹਾਉ। ਜੇਹੜੇ ਮਨੁੱਖ (ਕੋਈ ਮਿਥੇ ਹੋਏ ਧਾਰਮਿਕ) ਕੰਮ ਕਰਦੇ ਹਨ (ਤੇ ਇਹ) ਹਉਮੈ (ਭੀ) ਕਰਦੇ ਹਨ (ਕਿ ਅਸੀਂ ਧਾਰਮਿਕ ਕੰਮ ਕਰਦੇ ਹਾਂ) , ਉਹਨਾਂ (ਦੇ ਸਿਰ) ਉੱਤੇ ਜਮ ਦਾ ਡੰਡਾ ਆ ਕੇ ਵੱਜਦਾ ਹੈ। (ਪਰ) ਜੇਹੜੇ ਮਨੁੱਖ ਗੁਰੂ ਦਾ ਆਸਰਾ ਲੈਂਦੇ ਹਨ, ਉਹ ਪ੍ਰਭੂ (-ਚਰਨਾਂ) ਵਿਚ ਸੁਰਤਿ ਜੋੜ ਕੇ (ਇਸ ਮਾਰ ਤੋਂ) ਬਚ ਜਾਂਦੇ ਹਨ।1। ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਮਨੁੱਖ ਦੇ ਮਨ ਵਿਚ ਪਰਮਾਤਮਾ ਵਾਸਤੇ) ਸਰਧਾ ਪੈਦਾ ਨਹੀਂ ਹੁੰਦੀ, ਨਾਹ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਬਣਦਾ ਹੈ (ਤੇ ਨਤੀਜਾ ਇਹ ਨਿਕਲਦਾ ਹੈ ਕਿ ਉਸ ਨੂੰ) ਸੁਪਨੇ ਵਿਚ ਵੀ ਸੁਖ ਨਸੀਬ ਨਹੀਂ ਹੁੰਦਾ, ਉਹ ਸਦਾ ਦੁੱਖਾਂ ਵਿਚ ਹੀ ਘਿਰਿਆ ਰਹਿੰਦਾ ਹੈ।2। (ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਵਾਸਤੇ) ਜੇ ਇਹ ਬੜੀ ਤਾਂਘ ਭੀ ਕਰੀਏ ਕਿ ਉਹ ਪਰਮਾਤਮਾ ਦਾ ਸਿਮਰਨ ਕਰੇ (ਤਾਂ ਭੀ ਇਸ ਤਾਂਘ ਤੇ ਪ੍ਰੇਰਨਾ ਵਿਚ ਸਫਲਤਾ ਨਹੀਂ ਹੁੰਦੀ, ਕਿਉਂਕਿ ਪਿਛਲੇ ਜਨਮਾਂ ਵਿਚ) ਕੀਤੇ ਕਰਮਾਂ ਦਾ ਪ੍ਰਭਾਵ ਮਿਟਾਇਆ ਨਹੀਂ ਜਾ ਸਕਦਾ। ਭਗਤ ਜਨ ਹੀ ਪਰਮਾਤਮਾ ਦੀ ਰਜ਼ਾ ਨੂੰ ਪਰਵਾਨ ਕਰਦੇ ਹਨ, ਉਹ ਭਗਤ ਹੀ ਪਰਮਾਤਮਾ ਦੇ ਦਰ ਤੇ ਕਬੂਲ ਹੁੰਦੇ ਹਨ।3। ਗੁਰੂ ਪ੍ਰੇਮ ਨਾਲ (ਆਪਣਾ) ਸ਼ਬਦ (ਸਰਨ ਆਏ ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ, ਪਰ (ਗੁਰੂ ਭੀ ਪਰਮਾਤਮਾ ਦੀ) ਕਿਰਪਾ ਤੋਂ ਬਿਨਾ ਨਹੀਂ ਮਿਲਦਾ। (ਗੁਰੂ ਤੋਂ ਬੇਮੁਖ ਮਨੁੱਖ, ਮਾਨੋ, ਇਕ ਐਸਾ ਰੁੱਖ ਹੈ ਕਿ) ਜੇ ਉਸ ਨੂੰ ਸੌ ਵਾਰੀ ਭੀ ਅੰਮ੍ਰਿਤ ਸਿੰਜੀਏ ਤਾਂ ਭੀ ਉਸ ਨੂੰ ਜ਼ਹਰ ਦਾ ਫਲ ਹੀ ਛੇਤੀ ਲੱਗਦਾ ਹੈ।4। ਉਹੀ ਮਨੁੱਖ ਸਦਾ ਲਈ ਪਵਿਤ੍ਰ ਜੀਵਨ ਵਾਲੇ ਰਹਿੰਦੇ ਹਨ ਜਿਨ੍ਹਾਂ ਦਾ ਗੁਰੂ ਨਾਲ ਪਿਆਰ (ਟਿਕਿਆ ਰਹਿੰਦਾ) ਹੈ। ਉਹ ਮਨੁੱਖ ਆਪਣੇ ਅੰਦਰੋਂ ਹਉਮੈ ਦਾ ਜ਼ਹਰ ਹਉਮੈ ਦਾ ਵਿਕਾਰ ਦੂਰ ਕਰ ਕੇ ਗੁਰੂ ਦੀ ਰਜ਼ਾ ਅਨੁਸਾਰ ਜੀਵਨ ਬਿਤਾਂਦੇ ਹਨ।5। (ਹੇ ਭਾਈ!) ਬੇ-ਸ਼ੱਕ ਤੁਸੀ ਸ਼ਾਸਤ੍ਰਾਂ ਸਿਮ੍ਰਿਤੀਆਂ (ਆਦਿਕ ਧਰਮ ਪੁਸਤਕਾਂ) ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ, ਆਪਣੇ ਮਨ ਦੇ ਹਠ ਨਾਲ ਕੀਤੇ ਹੋਏ ਕਿਸੇ ਭੀ ਤਰੀਕੇ ਨਾਲ (ਹਉਮੈ ਦੇ ਜ਼ਹਰ ਤੋਂ) ਬਚ ਨਹੀਂ ਸਕੀਦਾ। ਗੁਰੂ ਦੇ ਸ਼ਬਦ ਅਨੁਸਾਰ ਜੀਵਨ ਬਣਾ ਕੇ ਗੁਰੂ ਦੀ ਸੰਗਤਿ ਵਿਚ ਮਿਲ ਕੇ ਹੀ (ਮਨੁੱਖ ਹਉਮੈ ਦੇ ਵਿਕਾਰ ਤੋਂ) ਬਚਦੇ ਹਨ।6। ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਜਿਸ ਪਰਮਾਤਮਾ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਸ ਦਾ ਨਾਮ (ਸਭ ਪਦਾਰਥਾਂ ਦਾ ਗੁਣਾਂ ਦਾ) ਖ਼ਜ਼ਾਨਾ ਹੈ। ਗੁਰੂ ਦੀ ਸਰਨ ਪੈ ਕੇ ਉਹੀ ਮਨੁੱਖ (ਇਹ ਖ਼ਜ਼ਾਨਾ ਹਾਸਲ ਕਰਦੇ ਹਨ ਤੇ) ਸੋਹਣੇ ਜੀਵਨ ਵਾਲੇ ਬਣਦੇ ਹਨ, ਜਿਨ੍ਹਾਂ ਉੱਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ।7। ਹੇ ਨਾਨਕ! (ਗੁਰੂ ਹੀ ਪਰਮਾਤਮਾ ਦੇ ਨਾਮ ਦੀ) ਦਾਤਿ ਦੇਣ ਵਾਲਾ ਹੈ, ਕੋਈ ਹੋਰ ਨਹੀਂ (ਜੋ ਇਹ ਦਾਤਿ ਦੇ ਸਕੇ। ਪਰਮਾਤਮਾ ਦਾ ਨਾਮ) ਗੁਰੂ ਦੀ ਕਿਰਪਾ ਨਾਲ ਹੀ ਮਿਲਦਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਨਾਲ ਮਿਲਦਾ ਹੈ।8।2।19। | ਡੰਡੁ = ਡੰਡਾ। ਕਰਮ = (ਮਿਥੇ ਹੋਏ ਧਾਰਮਿਕ) ਕੰਮ। ਆਇ = ਆ ਕੇ। ਜਿ = ਜਿਹੜੇ ਮਨੁੱਖ। ਸੇਵਨਿ = ਸੇਂਵਦੇ ਹਨ। ਲਾਇ = ਲਾ ਕੇ।1। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਧੁਰਿ = ਧੁਰੋਂ। ਪੂਰਬਿ = ਪਹਿਲੇ ਜਨਮ ਵਿਚ। ਕਰਤੈ = ਕਰਤਾਰ ਨੇ। ਸਮਾਇ = ਸਮਾਈ।1। ਰਹਾਉ। ਪਰਤੀਤਿ = ਸ਼ਰਧਾ। ਨਾਮਿ = ਨਾਮ ਵਿਚ। ਭਾਉ = ਪ੍ਰੇਮ। ਪਾਵਈ = ਪਾਵਏ, ਪਾਵੈ, ਪਾਂਦਾ। ਸਵੈ = ਸੌਂਦਾ ਹੈ, ਫਸਿਆ ਰਹਿੰਦਾ ਹੈ।2। ਕੀਚੈ = ਕਰਨਾ ਚਾਹੀਦਾ ਹੈ। ਲੋਚੀਐ = ਤਾਂਘ ਕਰੀਏ। ਕਿਰਤੁ = ਪਿਛਲੇ ਕੀਤੇ ਕਰਮਾਂ ਦਾ ਅਸਰ {øq}। ਭਗਤੀ = ਭਗਤੀਂ, ਭਗਤਾਂ ਨੇ। ਦਰਿ = (ਪ੍ਰਭੂ ਦੇ) ਦਰ ਤੇ। ਥਾਇ = ਥਾਂ ਵਿਚ, ਕਬੂਲ।3। ਰੰਗ = ਪ੍ਰੇਮ। ਸਉ = ਸੌ ਵਾਰੀ। ਨੀਰੀਐ = ਸਿੰਜੀਏ। ਬਿਖੁ = ਜ਼ਹਰ, (ਆਤਮਕ ਮੌਤ ਲਿਆਉਣ ਵਾਲਾ) ਵਿਸੁ। ਧਾਇ = ਧਾ ਕੇ, ਦੌੜ ਕੇ, ਛੇਤੀ।4। ਤਜਿ = ਤਜ ਕੇ।5। ਹਠਿ = ਹਠ ਨਾਲ। ਕਿਤੈ ਉਪਾਇ = ਕਿਸੇ ਭੀ ਤਰੀਕੇ ਨਾਲ। ਜਾਇ = ਜਾ ਕੇ। ਸੋਧਹੁ = ਵਿਚਾਰ ਕੇ ਪੜ੍ਹ ਵੇਖੋ। ਮਿਲਿ = ਮਿਲ ਕੇ। ਸਾਧੂ = ਗੁਰੂ।6। ਨਿਧਾਨੁ = ਖ਼ਜ਼ਾਨਾ। ਸੇਈ = ਉਹੀ ਬੰਦੇ।7। ਗੁਰ ਪਰਸਾਦੀ = ਗੁਰ ਪਰਸਾਦਿ, ਗੁਰੂ ਦੀ ਕਿਰਪਾ ਨਾਲ। ਕਰਮਿ = (ਪਰਮਾਤਮਾ ਦੀ ਮਿਹਰ) ਮਿਹਰ ਨਾਲ।8। |
66 | https://www.gurugranthdarpan.net/0066.html | ਸਿਰੀਰਾਗੁ ਮਹਲਾ ੩ ॥ ਪੰਖੀ ਬਿਰਖਿ ਸੁਹਾਵੜਾ ਸਚੁ ਚੁਗੈ ਗੁਰ ਭਾਇ ॥ ਹਰਿ ਰਸੁ ਪੀਵੈ ਸਹਜਿ ਰਹੈ ਉਡੈ ਨ ਆਵੈ ਜਾਇ ॥ ਨਿਜ ਘਰਿ ਵਾਸਾ ਪਾਇਆ ਹਰਿ ਹਰਿ ਨਾਮਿ ਸਮਾਇ ॥੧॥ ਮਨ ਰੇ ਗੁਰ ਕੀ ਕਾਰ ਕਮਾਇ ॥ ਗੁਰ ਕੈ ਭਾਣੈ ਜੇ ਚਲਹਿ ਤਾ ਅਨਦਿਨੁ ਰਾਚਹਿ ਹਰਿ ਨਾਇ ॥੧॥ ਰਹਾਉ ॥ ਪੰਖੀ ਬਿਰਖ ਸੁਹਾਵੜੇ ਊਡਹਿ ਚਹੁ ਦਿਸਿ ਜਾਹਿ ॥ ਜੇਤਾ ਊਡਹਿ ਦੁਖ ਘਣੇ ਨਿਤ ਦਾਝਹਿ ਤੈ ਬਿਲਲਾਹਿ ॥ ਬਿਨੁ ਗੁਰ ਮਹਲੁ ਨ ਜਾਪਈ ਨਾ ਅੰਮ੍ਰਿਤ ਫਲ ਪਾਹਿ ॥੨॥ ਗੁਰਮੁਖਿ ਬ੍ਰਹਮੁ ਹਰੀਆਵਲਾ ਸਾਚੈ ਸਹਜਿ ਸੁਭਾਇ ॥ ਸਾਖਾ ਤੀਨਿ ਨਿਵਾਰੀਆ ਏਕ ਸਬਦਿ ਲਿਵ ਲਾਇ ॥ ਅੰਮ੍ਰਿਤ ਫਲੁ ਹਰਿ ਏਕੁ ਹੈ ਆਪੇ ਦੇਇ ਖਵਾਇ ॥੩॥ ਮਨਮੁਖ ਊਭੇ ਸੁਕਿ ਗਏ ਨਾ ਫਲੁ ਤਿੰਨਾ ਛਾਉ ॥ ਤਿੰਨਾ ਪਾਸਿ ਨ ਬੈਸੀਐ ਓਨਾ ਘਰੁ ਨ ਗਿਰਾਉ ॥ ਕਟੀਅਹਿ ਤੈ ਨਿਤ ਜਾਲੀਅਹਿ ਓਨਾ ਸਬਦੁ ਨ ਨਾਉ ॥੪॥ ਹੁਕਮੇ ਕਰਮ ਕਮਾਵਣੇ ਪਇਐ ਕਿਰਤਿ ਫਿਰਾਉ ॥ ਹੁਕਮੇ ਦਰਸਨੁ ਦੇਖਣਾ ਜਹ ਭੇਜਹਿ ਤਹ ਜਾਉ ॥ ਹੁਕਮੇ ਹਰਿ ਹਰਿ ਮਨਿ ਵਸੈ ਹੁਕਮੇ ਸਚਿ ਸਮਾਉ ॥੫॥ ਹੁਕਮੁ ਨ ਜਾਣਹਿ ਬਪੁੜੇ ਭੂਲੇ ਫਿਰਹਿ ਗਵਾਰ ॥ ਮਨਹਠਿ ਕਰਮ ਕਮਾਵਦੇ ਨਿਤ ਨਿਤ ਹੋਹਿ ਖੁਆਰੁ ॥ ਅੰਤਰਿ ਸਾਂਤਿ ਨ ਆਵਈ ਨਾ ਸਚਿ ਲਗੈ ਪਿਆਰੁ ॥੬॥ ਗੁਰਮੁਖੀਆ ਮੁਹ ਸੋਹਣੇ ਗੁਰ ਕੈ ਹੇਤਿ ਪਿਆਰਿ ॥ ਸਚੀ ਭਗਤੀ ਸਚਿ ਰਤੇ ਦਰਿ ਸਚੈ ਸਚਿਆਰ ॥ ਆਏ ਸੇ ਪਰਵਾਣੁ ਹੈ ਸਭ ਕੁਲ ਕਾ ਕਰਹਿ ਉਧਾਰੁ ॥੭॥ ਸਭ ਨਦਰੀ ਕਰਮ ਕਮਾਵਦੇ ਨਦਰੀ ਬਾਹਰਿ ਨ ਕੋਇ ॥ ਜੈਸੀ ਨਦਰਿ ਕਰਿ ਦੇਖੈ ਸਚਾ ਤੈਸਾ ਹੀ ਕੋ ਹੋਇ ॥ ਨਾਨਕ ਨਾਮਿ ਵਡਾਈਆ ਕਰਮਿ ਪਰਾਪਤਿ ਹੋਇ ॥੮॥੩॥੨੦॥{ਪੰਨਾ 66} | ਹੇ ਮੇਰੇ ਮਨ! ਗੁਰੂ ਦੀ ਦੱਸੀ ਕਾਰ ਕਰ। ਜੇ ਤੂੰ ਗੁਰੂ ਦੇ ਹੁਕਮ ਵਿਚ ਤੁਰੇਂਗਾ, ਤਾਂ ਤੂੰ ਹਰ ਵੇਲੇ ਪਰਮਾਤਮਾ ਦੇ ਨਾਮ ਵਿਚ ਜੁੜਿਆ ਰਹੇਂਗਾ।1। ਰਹਾਉ। ਜੇਹੜਾ ਜੀਵ-ਪੰਛੀ ਇਸ ਸਰੀਰ-ਰੁੱਖ ਵਿਚ ਬੈਠਾ ਹੋਇਆ ਗੁਰੂ ਦੇ ਪ੍ਰੇਮ ਵਿਚ ਰਹਿ ਕੇ ਸਦਾ-ਥਿਰ ਪ੍ਰਭੂ ਦਾ ਨਾਮ-ਚੋਗਾ ਚੁਗਦਾ ਹੈ, ਉਹ ਸੋਹਣੇ ਜੀਵਨ ਵਾਲਾ ਹੋ ਜਾਂਦਾ ਹੈ। ਉਹ ਪਰਮਾਤਮਾ ਦੇ ਨਾਮ ਦਾ ਰਸ ਪੀਂਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ (ਮਾਇਕ ਪਦਾਰਥਾਂ ਦੇ ਚੋਗੇ ਵਲ) ਭਟਕਦਾ ਨਹੀਂ ਫਿਰਦਾ, (ਇਸ ਵਾਸਤੇ) ਜਨਮ ਮਰਨ ਦੇ ਗੇੜ ਤੋਂ ਬਚਿਆ ਰਹਿੰਦਾ ਹੈ। ਉਸ ਨੂੰ ਆਪਣੇ (ਅਸਲ) ਘਰ ਵਿਚ (ਪ੍ਰਭੂ-ਚਰਨਾਂ ਵਿਚ) ਨਿਵਾਸ ਮਿਲਿਆ ਰਹਿੰਦਾ ਹੈ, ਉਹ ਸਦਾ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦਾ ਹੈ।1। ਜੇਹੜੇ ਜੀਵ-ਪੰਛੀ (ਆਪੋ ਆਪਣੇ) ਸਰੀਰ ਰੁੱਖਾਂ ਉੱਤੇ (ਬੈਠੇ ਵੇਖਣ ਨੂੰ ਤਾਂ) ਸੋਹਣੇ ਲੱਗਦੇ ਹਨ (ਪਰ ਮਾਇਕ ਪਦਾਰਥਾਂ ਦੇ ਚੋਗੇ ਪਿੱਛੇ) ਉੱਡਦੇ ਫਿਰਦੇ ਹਨ, ਚੌਹੀਂ ਪਾਸੀਂ ਭਟਕਦੇ ਹਨ, ਉਹ ਜਿਤਨਾ ਹੀ (ਚੋਗੇ ਪਿੱਛੇ) ਉੱਡਦੇ ਹਨ, ਉਤਨਾ ਹੀ ਵਧੀਕ ਦੁੱਖ ਸਹਾਰਦੇ ਹਨ, ਸਦਾ ਖਿੱਝਦੇ ਹਨ ਤੇ ਵਿਲਕਦੇ ਹਨ। ਗੁਰੂ ਦੀ ਸਰਨ ਤੋਂ ਬਿਨਾ ਉਹਨਾਂ ਨੂੰ (ਪਰਮਾਤਮਾ ਦਾ) ਟਿਕਾਣਾ ਦਿੱਸਦਾ ਨਹੀਂ, ਨਾਹ ਹੀ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਫਲ ਪ੍ਰਾਪਤ ਕਰ ਸਕਦੇ ਹਨ।2। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦਾ ਰੂਪ ਹੋ ਜਾਂਦਾ ਹੈ, ਉਹ, ਮਾਨੋ, ਇਕ ਹਰਾ-ਭਰਾ ਰੁੱਖ ਹੈ। (ਉਹ ਵਡਭਾਗੀ ਮਨੁੱਖ) ਸਦਾ-ਥਿਰ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦਾ ਹੈ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਸੁਰਤਿ ਜੋੜ ਕੇ (ਮਾਇਆ ਦੇ ਤਿੰਨ ਰੂਪ) ਤਿੰਨ ਟਹਣੀਆਂ ਉਸ ਨੇ ਦੂਰ ਕਰ ਲਈਆਂ ਹੋਈਆਂ ਹਨ। ਉਸ ਨੂੰ ਆਤਮਕ ਜੀਵਨ ਦੇਣ ਵਾਲਾ ਸਿਰਫ਼ ਇਕ ਨਾਮ-ਫਲ ਲੱਗਦਾ ਹੈ। (ਪ੍ਰਭੂ ਮਿਹਰ ਕਰ ਕੇ) ਆਪ ਹੀ (ਉਸ ਨੂੰ ਇਹ ਫਲ) ਚਖਾ ਦੇਂਦਾ ਹੈ।3। (ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ, ਮਾਨੋ, ਉਹ ਰੁੱਖ ਹਨ ਜੋ ਖਲੋਤੇ ਖਲੋਤੇ ਹੀ ਸੁੱਕ ਗਏ ਹਨ, ਉਹਨਾਂ ਨੂੰ ਨਾਹ ਹੀ ਫਲ ਲਗਦਾ ਹੈ, ਨਾਹ ਹੀ ਉਹਨਾਂ ਦੀ ਛਾਂ ਹੁੰਦੀ ਹੈ, (ਭਾਵ, ਨਾਹ ਹੀ ਉਹਨਾਂ ਪਾਸ ਪ੍ਰਭੂ ਦਾ ਨਾਮ ਹੈ, ਤੇ ਨਾਹ ਹੀ ਉਹ ਕਿਸੇ ਦੀ ਸੇਵਾ ਕਰਦੇ ਹਨ) । ਉਹਨਾਂ ਦੇ ਪਾਸ ਬੈਠਣਾ ਨਹੀਂ ਚਾਹੀਦਾ, ਉਹਨਾਂ ਦਾ ਕੋਈ ਘਰ-ਘਾਟ ਨਹੀਂ ਹੈ (ਉਹਨਾਂ ਨੂੰ ਕੋਈ ਆਤਮਕ ਸਹਾਰਾ ਨਹੀਂ ਮਿਲਦਾ) । ਉਹ (ਮਨਮੁਖ ਰੁੱਖ) ਸਦਾ ਕੱਟੀਦੇ ਹਨ ਤੇ ਸਾੜੀਦੇ ਹਨ (ਭਾਵ, ਮਾਇਆ ਦੇ ਮੋਹ ਦੇ ਕਾਰਨ ਉਹ ਨਿੱਤ ਦੁਖੀ ਰਹਿੰਦੇ ਹਨ) , ਉਹਨਾਂ ਪਾਸ ਨਾਹ ਪ੍ਰਭੂ ਦੀ ਸਿਫ਼ਤਿ-ਸਾਲਾਹ ਹੈ ਨਾਹ ਪ੍ਰਭੂ ਦਾ ਨਾਮ ਹੈ।4। (ਪਰ ਹੇ ਪ੍ਰਭੂ! ਜੀਵਾਂ ਦੇ ਕੀਹ ਵੱਸ? ਤੇਰੇ) ਹੁਕਮ ਵਿਚ ਹੀ (ਜੀਵ) ਕਰਮ ਕਮਾਂਦੇ ਹਨ, (ਤੇਰੇ ਹੁਕਮ ਵਿਚ ਹੀ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਉਹਨਾਂ ਨੂੰ ਜਨਮ ਮਰਨ ਦਾ ਫੇਰ ਪਿਆ ਰਹਿੰਦਾ ਹੈ। ਤੇਰੇ ਹੁਕਮ ਅਨੁਸਾਰ ਹੀ ਕਈ ਜੀਵਾਂ ਨੂੰ ਤੇਰਾ ਦਰਸ਼ਨ ਪ੍ਰਾਪਤ ਹੋ ਜਾਂਦਾ ਹੈ, ਜਿੱਧਰ ਤੂੰ ਭੇਜਦਾ ਹੈਂ ਉਧਰ ਜੀਵਾਂ ਨੂੰ ਜਾਣਾ ਪੈਂਦਾ ਹੈ। ਤੇਰੇ ਹੁਕਮ ਅਨੁਸਾਰ ਹੀ ਕਈ ਜੀਵਾਂ ਦੇ ਮਨ ਵਿਚ ਤੇਰਾ ਹਰਿ ਨਾਮ ਵੱਸਦਾ ਹੈ, ਤੇਰੇ ਹੁਕਮ ਵਿਚ ਹੀ ਤੇਰੇ ਸਦਾ-ਥਿਰ ਸਰੂਪ ਵਿਚ ਉਹਨਾਂ ਦੀ ਲੀਨਤਾ ਰਹਿੰਦੀ ਹੈ।5। ਕਈ ਐਸੇ ਵਿਚਾਰੇ ਮੂਰਖ ਹਨ ਜੋ ਪਰਮਾਤਮਾ ਦਾ ਹੁਕਮ ਨਹੀਂ ਸਮਝਦੇ, ਉਹ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਭਟਕਦੇ ਫਿਰਦੇ ਹਨ। ਉਹ (ਗੁਰੂ ਦਾ ਆਸਰਾ ਛੱਡ ਕੇ ਆਪਣੇ) ਮਨ ਦੇ ਹਠ ਨਾਲ (ਕਈ ਕਿਸਮ ਦੇ ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, (ਪਰ ਵਿਕਾਰਾਂ ਵਿਚ ਫਸੇ ਹੋਏ) ਸਦਾ ਖ਼ੁਆਰ ਹੁੰਦੇ ਰਹਿੰਦੇ ਹਨ। ਉਹਨਾਂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਨਾਹ ਹੀ ਉਹਨਾਂ ਦਾ ਸਦਾ-ਥਿਰ ਪ੍ਰਭੂ ਵਿਚ ਪਿਆਰ ਬਣਦਾ ਹੈ।6। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਮੂੰਹ (ਨਾਮ ਦੀ ਲਾਲਗੀ ਨਾਲ) ਸੋਹਣੇ ਲੱਗਦੇ ਹਨ, ਕਿਉਂਕਿ ਉਹ ਗੁਰੂ ਦੇ ਪ੍ਰੇਮ ਵਿਚ ਗੁਰੂ ਦੇ ਪਿਆਰ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਦੀ ਸਦਾ-ਥਿਰ ਰਹਿਣ ਵਾਲੀ ਭਗਤੀ ਕਰਦੇ ਹਨ, ਉਹ ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ, (ਇਸ ਵਾਸਤੇ ਉਹ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ। ਉਹਨਾਂ ਬੰਦਿਆਂ ਦਾ ਹੀ ਜਗਤ ਵਿਚ ਆਉਣਾ ਕਬੂਲ ਹੈ, ਉਹ ਆਪਣੀ ਸਾਰੀ ਕੁਲ ਦਾ ਭੀ ਪਾਰ-ਉਤਾਰਾ ਕਰ ਲੈਂਦੇ ਹਨ।7। (ਪਰ ਜੀਵਾਂ ਦੇ ਵੱਸ ਦੀ ਗੱਲ ਨਹੀਂ) ਸਾਰੇ ਜੀਵ ਪਰਮਾਤਮਾ ਦੀ ਨਿਗਾਹ ਅਨੁਸਾਰ ਹੀ ਕਰਮ ਕਰਦੇ ਹਨ, ਉਸ ਦੀ ਨਿਗਾਹ ਤੋਂ ਬਾਹਰ ਕੋਈ ਜੀਵ ਨਹੀਂ (ਭਾਵ, ਕੋਈ ਜੀਵ ਪਰਮਾਤਮਾ ਤੋਂ ਆਕੀ ਹੋ ਕੇ ਕੁਝ ਨਹੀਂ ਕਰ ਸਕਦਾ) । ਸਦਾ-ਥਿਰ ਰਹਿਣ ਵਾਲਾ ਪ੍ਰਭੂ ਜਿਹੋ ਜਿਹੀ ਨਿਗਾਹ ਕਰ ਕੇ ਕਿਸੇ ਜੀਵ ਵਲ ਵੇਖਦਾ ਹੈ, ਉਹ ਜੀਵ ਉਹੋ ਜਿਹਾ ਬਣ ਜਾਂਦਾ ਹੈ। ਹੇ ਨਾਨਕ! (ਉਸ ਦੀ ਮਿਹਰ ਦੀ ਨਜ਼ਰ ਨਾਲ ਜੇਹੜਾ ਮਨੁੱਖ ਉਸ ਦੇ ਨਾਮ ਵਿਚ (ਜੁੜਦਾ ਹੈ, ਉਸ ਨੂੰ) ਵਡਿਆਈਆਂ ਮਿਲਦੀਆਂ ਹਨ। ਪਰ ਉਸ ਦਾ ਨਾਮ ਉਸ ਦੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ।8।3। 20। | ਪੰਖੀ = ਪੰਛੀ, ਜੀਵ-ਪੰਛੀ। ਬਿਰਖਿ = ਰੁੱਖ ਉੱਤੇ, ਸਰੀਰ = ਰੁੱਖ ਵਿਚ (ਵੱਸਦਾ) । ਸਚੁ = ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ। ਗੁਰ ਭਾਇ = ਗੁਰੂ ਦੇ ਪ੍ਰੇਮ ਵਿਚ। ਪੀਵੈ = ਪੀਂਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਉਡੈ ਨਾ = ਉੱਡਦਾ ਨਹੀਂ, ਭਟਕਦਾ ਨਹੀਂ। ਆਵੈ = ਆਉਂਦਾ, ਜੰਮਦਾ। ਜਾਇ = ਜਾਂਦਾ, ਮਰਦਾ। ਨਿਜ ਘਰਿ = ਆਪਣੇ (ਅਸਲ) ਘਰ ਵਿਚ, ਪ੍ਰਭੂ ਦੇ ਚਰਨਾਂ ਵਿਚ। ਨਾਮਿ = ਨਾਮ ਵਿਚ।1। ਕਮਾਇ = ਕਰ। ਭਾਣੈ = ਭਾਣੇ ਵਿਚ, ਰਜ਼ਾ ਵਿਚ। ਚਲਹਿ = ਤੂੰ ਚੱਲੇਂ। ਅਨਦਿਨੁ = ਹਰ ਰੋਜ਼। ਰਾਚਹਿ = ਰਚਿਆ ਰਹੇਂਗਾ, ਟਿਕਿਆ ਰਹੇਂਗਾ। ਨਾਮਿ = ਨਾਮ ਵਿਚ।1। ਰਹਾਉ। ਬਿਰਖ = ਰੁੱਖਾਂ ਉਤੇ। ਊਡਹਿ = ਉੱਡਦੇ ਹਨ। ਦਿਸਿ = ਪਾਸੇ। ਜਾਹਿ = ਜਾਂਦੇ ਹਨ। ਘਣੇ = ਬਹੁਤ। ਦਾਝਹਿ = ਸੜਦੇ ਹਨ। ਤੈ = ਅਤੇ {ਨੋਟ: ਲਫ਼ਜ਼ 'ਤੈ' 'ਤੇ' ਦਾ ਫ਼ਰਕ ਚੇਤੇ ਰੱਖਣ-ਜੋਗ ਹੈ। ਤੈ = ਅਤੇ। ਤੇ = ਤੋਂ} ਜਾਪਈ = ਜਾਪਏ, ਜਾਪੈ, ਜਾਪਦਾ, ਦਿੱਸਦਾ।2। ਗੁਰਮੁਖਿ = ਗੁਰੂ ਦੀ ਸਰਨ ਰਹਿਣ ਵਾਲਾ ਮਨੁੱਖ। ਸਾਦੈ = ਸਦਾ-ਥਿਰ ਪ੍ਰਭੂ ਵਿਚ। ਸੁਭਾਇ = ਪ੍ਰੇਮ ਵਿਚ। ਸਾਖਾ = ਟਹਣੀਆਂ। ਤੀਨਿ ਸਾਖਾ = ਤਿੰਨ ਟਾਹਣੀਆਂ, ਮਾਇਆ ਦੇ ਤਿੰਨ ਗੁਣ। ਸਬਦਿ = ਸ਼ਬਦ ਵਿਚ। ਲਾਇ = ਲਾ ਕੇ। ਅੰਮ੍ਰਿਤ ਫਲੁ = ਆਤਮਕ ਜੀਵਨ ਦੇਣ ਵਾਲਾ ਨਾਮ-ਫਲ। ਦੇਇ = ਦੇਂਦਾ ਹੈ।3। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਊਭੈ = ਖਲੋਤੇ ਖਲੋਤੇ। ਬੈਸੀਐ = ਬੈਠੀਏ। ਗਿਰਾਉ = {gRwm} ਪਿੰਡ। ਜਾਲੀਅਹਿ = ਸਾੜੇ ਜਾਂਦੇ ਹਨ।4। ਹੁਕਮੇ = ਹੁਕਮਿ ਹੀ, ਹੁਕਮ ਵਿਚ ਹੀ। ਪਇਐ ਕਿਰਤਿ = ਕੀਤੇ ਹੋਏ ਕਰਮਾਂ ਤੋਂ ਪੈਦਾ ਹੋਏ ਸੰਸਕਾਰਾਂ ਅਨੁਸਾਰ। ਕਿਰਤਿ = ਕੀਤੇ ਕਰਮ ਅਨੁਸਾਰ। ਪਇਐ = ਉਸ ਕਰਮ ਅਨੁਸਾਰ ਜੋ ਸੰਸਕਾਰਾਂ ਦੇ ਰੂਪ ਵਿਚ ਮਨੁੱਖ ਦੇ ਮਨ ਵਿਚ ਇਕੱਠੇ ਹੋ ਚੁੱਕੇ ਹਨ। ਫਿਰਾਉ = ਫੇਰਾ। ਸਮਾਉ = ਸਮਾਈ। ਸਚਿ = ਸਦਾ-ਥਿਰ ਪ੍ਰਭੂ ਵਿਚ।5। ਬਪੁੜੇ = ਵਿਚਾਰੇ। ਗਵਾਰ = ਮੂਰਖ। ਹਠਿ = ਹਠ ਨਾਲ। ਹੋਹਿ = ਹੁੰਦੇ ਹਨ।6। ਹੇਤਿ = ਪਿਆਰ ਵਿਚ, ਪ੍ਰੇਮ ਵਿਚ। ਦਰਿ = ਦਰ ਤੇ।7। ਨਦਰੀ = ਮਿਹਰ ਦੀ ਨਿਗਾਹ ਵਿਚ। ਸਚਾ = ਸੱਚਾ, ਸਦਾ-ਥਿਰ ਪ੍ਰਭੂ। ਕਰਮਿ = ਬਖ਼ਸ਼ਸ਼ ਨਾਲ।8। |
66 | https://www.gurugranthdarpan.net/0066.html | ਸਿਰੀਰਾਗੁ ਮਹਲਾ ੩ ॥ ਗੁਰਮੁਖਿ ਨਾਮੁ ਧਿਆਈਐ ਮਨਮੁਖਿ ਬੂਝ ਨ ਪਾਇ ॥ ਗੁਰਮੁਖਿ ਸਦਾ ਮੁਖ ਊਜਲੇ ਹਰਿ ਵਸਿਆ ਮਨਿ ਆਇ ॥ ਸਹਜੇ ਹੀ ਸੁਖੁ ਪਾਈਐ ਸਹਜੇ ਰਹੈ ਸਮਾਇ ॥੧॥ ਭਾਈ ਰੇ ਦਾਸਨਿ ਦਾਸਾ ਹੋਇ ॥ ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥੧॥ ਰਹਾਉ ॥ ਸਦਾ ਸੁਹਾਗੁ ਸੁਹਾਗਣੀ ਜੇ ਚਲਹਿ ਸਤਿਗੁਰ ਭਾਇ ॥ ਸਦਾ ਪਿਰੁ ਨਿਹਚਲੁ ਪਾਈਐ ਨਾ ਓਹੁ ਮਰੈ ਨ ਜਾਇ ॥ ਸਬਦਿ ਮਿਲੀ ਨਾ ਵੀਛੁੜੈ ਪਿਰ ਕੈ ਅੰਕਿ ਸਮਾਇ ॥੨॥ ਹਰਿ ਨਿਰਮਲੁ ਅਤਿ ਊਜਲਾ ਬਿਨੁ ਗੁਰ ਪਾਇਆ ਨ ਜਾਇ ॥ ਪਾਠੁ ਪੜੈ ਨਾ ਬੂਝਈ ਭੇਖੀ ਭਰਮਿ ਭੁਲਾਇ ॥ ਗੁਰਮਤੀ ਹਰਿ ਸਦਾ ਪਾਇਆ ਰਸਨਾ ਹਰਿ ਰਸੁ ਸਮਾਇ ॥੩॥ ਮਾਇਆ ਮੋਹੁ ਚੁਕਾਇਆ ਗੁਰਮਤੀ ਸਹਜਿ ਸੁਭਾਇ ॥ ਬਿਨੁ ਸਬਦੈ ਜਗੁ ਦੁਖੀਆ ਫਿਰੈ ਮਨਮੁਖਾ ਨੋ ਗਈ ਖਾਇ ॥ ਸਬਦੇ ਨਾਮੁ ਧਿਆਈਐ ਸਬਦੇ ਸਚਿ ਸਮਾਇ ॥੪॥ ਮਾਇਆ ਭੂਲੇ ਸਿਧ ਫਿਰਹਿ ਸਮਾਧਿ ਨ ਲਗੈ ਸੁਭਾਇ ॥ ਤੀਨੇ ਲੋਅ ਵਿਆਪਤ ਹੈ ਅਧਿਕ ਰਹੀ ਲਪਟਾਇ ॥ ਬਿਨੁ ਗੁਰ ਮੁਕਤਿ ਨ ਪਾਈਐ ਨਾ ਦੁਬਿਧਾ ਮਾਇਆ ਜਾਇ ॥੫॥ ਮਾਇਆ ਕਿਸ ਨੋ ਆਖੀਐ ਕਿਆ ਮਾਇਆ ਕਰਮ ਕਮਾਇ ॥ ਦੁਖਿ ਸੁਖਿ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ ॥ ਬਿਨੁ ਸਬਦੈ ਭਰਮੁ ਨ ਚੂਕਈ ਨਾ ਵਿਚਹੁ ਹਉਮੈ ਜਾਇ ॥੬॥ ਬਿਨੁ ਪ੍ਰੀਤੀ ਭਗਤਿ ਨ ਹੋਵਈ ਬਿਨੁ ਸਬਦੈ ਥਾਇ ਨ ਪਾਇ ॥ ਸਬਦੇ ਹਉਮੈ ਮਾਰੀਐ ਮਾਇਆ ਕਾ ਭ੍ਰਮੁ ਜਾਇ ॥ ਨਾਮੁ ਪਦਾਰਥੁ ਪਾਈਐ ਗੁਰਮੁਖਿ ਸਹਜਿ ਸੁਭਾਇ ॥੭॥ ਬਿਨੁ ਗੁਰ ਗੁਣ ਨ ਜਾਪਨੀ ਬਿਨੁ ਗੁਣ ਭਗਤਿ ਨ ਹੋਇ ॥ ਭਗਤਿ ਵਛਲੁ ਹਰਿ ਮਨਿ ਵਸਿਆ ਸਹਜਿ ਮਿਲਿਆ ਪ੍ਰਭੁ ਸੋਇ ॥ ਨਾਨਕ ਸਬਦੇ ਹਰਿ ਸਾਲਾਹੀਐ ਕਰਮਿ ਪਰਾਪਤਿ ਹੋਇ ॥੮॥੪॥੨੧॥{ਪੰਨਾ 66-67} | ਹੇ ਭਾਈ! ਪਰਮਾਤਮਾ ਦੇ ਸੇਵਕਾਂ ਦਾ ਸੇਵਕ ਬਣ = ਇਹੀ ਹੈ ਗੁਰੂ ਦੀ (ਦੱਸੀ) ਸੇਵਾ, ਇਹ ਹੈ ਗੁਰੂ ਦੀ (ਦੱਸੀ) ਭਗਤੀ। (ਇਹ ਦਾਤਿ) ਕਿਸੇ ਵਿਰਲੇ (ਭਾਗਾਂ ਵਾਲੇ) ਨੂੰ ਮਿਲਦੀ ਹੈ।1। ਰਹਾਉ। ਗੁਰੂ ਦੀ ਸਰਨ ਪਿਆਂ (ਹੀ) ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ, ਆਪਣੇ ਮਨ ਦੇ ਪਿੱਛੇ ਤੁਰਿਆਂ (ਸਿਮਰਨ ਦੀ) ਸੂਝ ਨਹੀਂ ਪੈਂਦੀ। ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਲੋਕ ਪਰਲੋਕ ਵਿਚ) ਸਦਾ ਸੁਰਖ਼ਰੂ ਰਹਿੰਦੇ ਹਨ, ਉਹਨਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ (ਤੇ ਉਹਨਾਂ ਦੇ ਅੰਦਰ ਆਤਮਕ ਅਡੋਲਤਾ ਬਣ ਜਾਂਦੀ ਹੈ) । ਆਤਮਕ ਅਡੋਲਤਾ ਦੀ ਰਾਹੀਂ ਹੀ ਆਤਮਕ ਆਨੰਦ ਮਿਲਦਾ ਹੈ। (ਗੁਰੂ ਦੀ ਸਰਨ ਪਿਆਂ ਮਨੁੱਖ ਸਦਾ) ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।1। ਜੇਹੜੀਆਂ ਜੀਵ-ਇਸਤ੍ਰੀਆਂ ਗੁਰੂ ਦੇ ਪ੍ਰੇਮ ਵਿਚ (ਟਿਕ ਕੇ ਜੀਵਨ-ਰਾਹ ਤੇ) ਤੁਰਦੀਆਂ ਹਨ, ਉਹ ਪਰਮਾਤਮਾ-ਪਤੀ ਦੀ ਪ੍ਰਸੰਨਤਾ ਦੀ ਸੁਭਾਗਤਾ ਵਾਲੀਆਂ ਬਣ ਜਾਂਦੀਆਂ ਹਨ, ਉਹਨਾਂ ਦੀ ਇਹ ਸੁਭਾਗਤਾ ਸਦਾ ਕਾਇਮ ਰਹਿੰਦੀ ਹੈ। (ਗੁਰੂ ਦੀ ਸਰਨ ਪਿਆਂ) ਉਹ ਪਤੀ-ਪ੍ਰਭੂ ਮਿਲ ਪੈਂਦਾ ਹੈ ਜੋ ਸਦਾ ਅਟੱਲ ਹੈ, ਜੋ ਨਾਹ ਮਰਦਾ ਹੈ ਨਾਹ ਕਦੇ ਜੰਮਦਾ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪ੍ਰਭੂ ਵਿਚ ਮਿਲਦੀ ਹੈ, ਉਹ ਮੁੜ ਉਸ ਤੋਂ ਵਿੱਛੁੜਦੀ ਨਹੀਂ, ਉਹ ਸਦਾ ਪ੍ਰਭੂ-ਪਤੀ ਦੀ ਗੋਦ ਵਿਚ ਸਮਾਈ ਰਹਿੰਦੀ ਹੈ।2। ਪਰਮਾਤਮਾ ਪਵਿਤ੍ਰ-ਸਰੂਪ ਹੈ, ਬਹੁਤ ਹੀ ਪਵਿਤ੍ਰ-ਸਰੂਪ ਹੈ, ਗੁਰੂ ਦੀ ਸਰਨ ਤੋਂ ਬਿਨਾ ਉਸ ਨਾਲ ਮਿਲਾਪ ਨਹੀਂ ਹੋ ਸਕਦਾ। (ਜੇਹੜਾ ਮਨੁੱਖ ਧਾਰਮਿਕ ਪੁਸਤਕਾਂ ਦਾ) ਨਿਰਾ ਪਾਠ (ਹੀ) ਪੜ੍ਹਦਾ ਹੈ, (ਉਹ ਇਸ ਭੇਤ ਨੂੰ) ਨਹੀਂ ਸਮਝਦਾ, (ਨਿਰੇ) ਧਾਰਮਿਕ ਭੇਖਾਂ ਨਾਲ (ਸਗੋਂ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦਾ ਹੈ। ਗੁਰੂ ਦੀ ਮਤਿ ਤੇ ਤੁਰ ਕੇ ਹੀ ਸਦਾ ਪਰਮਾਤਮਾ ਮਿਲਦਾ ਹੈ, ਤੇ (ਮਨੁੱਖ ਦੀ) ਜੀਭ ਵਿਚ ਪਰਮਾਤਮਾ ਦੇ ਨਾਮ ਦਾ ਸੁਆਦ ਟਿਕਿਆ ਰਹਿੰਦਾ ਹੈ।3। (ਜੇਹੜਾ ਮਨੁੱਖ) ਗੁਰੂ ਦੀ ਮਤਿ ਅਨੁਸਾਰ (ਤੁਰਦਾ ਹੈ ਉਹ ਆਪਣੇ ਅੰਦਰੋਂ) ਮਾਇਆ ਦਾ ਮੋਹ ਮੁਕਾ ਲੈਂਦਾ ਹੈ (ਉਹ) ਆਤਮਕ ਅਡੋਲਤਾ ਵਿਚ (ਟਿਕ ਜਾਂਦਾ ਹੈ, ਉਹ ਪ੍ਰਭੂ ਦੇ) ਪ੍ਰੇਮ ਵਿਚ (ਲੀਨ ਰਹਿਂਦਾ ਹੈ) । ਗੁਰੂ ਦੇ ਸ਼ਬਦ ਤੋਂ ਬਿਨਾ ਜਗਤ (ਮਾਇਆ ਦੇ ਮੋਹ ਦੇ ਕਾਰਨ) ਦੁਖੀ ਫਿਰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ ਮਾਇਆ ਦੀ ਤ੍ਰਿਸ਼ਨਾ ਗ੍ਰਸੀ ਰੱਖਦੀ ਹੈ। (ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿ ਸਕੀਦਾ ਹੈ।4। (ਸਾਧਾਰਨ ਬੰਦੇ ਤਾਂ ਕਿਤੇ ਰਹੇ, ਜੋਗ-ਸਾਧਨਾਂ ਵਿਚ) ਪੁੱਗੇ ਹੋਏ ਜੋਗੀ ਭੀ ਮਾਇਆ ਦੇ ਪ੍ਰਭਾਵ ਹੇਠ ਕੁਰਾਹੇ ਪਏ ਭਟਕਦੇ ਫਿਰਦੇ ਹਨ, ਪ੍ਰਭੂ-ਪ੍ਰੇਮ ਵਿਚ ਉਹਨਾਂ ਦੀ ਸੁਰਤਿ ਨਹੀਂ ਜੁੜਦੀ। ਇਹ ਮਾਇਆ ਤਿੰਨਾਂ ਭਵਨਾਂ ਵਿਚ ਹੀ ਗ਼ਲਬਾ ਪਾ ਰਹੀ ਹੈ, (ਸਭ ਜੀਵਾਂ ਨੂੰ ਹੀ) ਬਹੁਤ ਚੰਬੜੀ ਹੋਈ ਹੈ। (ਹੇ ਭਾਈ!) ਗੁਰੂ ਦੀ ਸਰਨ ਤੋਂ ਬਿਨਾਂ (ਮਾਇਆ ਤੋਂ) ਖਲਾਸੀ ਨਹੀਂ ਮਿਲ ਸਕਦੀ, ਮਾਇਆ ਦੇ ਪ੍ਰਭਾਵ ਦੇ ਕਾਰਨ ਪੈਦਾ ਹੋਇਆ ਵਿਤਕਰਾ ਭੀ ਦੂਰ ਨਹੀਂ ਹੁੰਦਾ।5। (ਜੇ ਪੁੱਛੋ ਕਿ) ਮਾਇਆ ਕਿਸ ਚੀਜ਼ ਦਾ ਨਾਮ ਹੈ? (ਮਾਇਆ ਦਾ ਕੀਹ ਸਰੂਪ ਹੈ? ਜੀਵਾਂ ਉੱਤੇ ਪ੍ਰਭਾਵ ਪਾ ਕੇ ਉਹਨਾਂ ਦੀ ਰਾਹੀਂ) ਮਾਇਆ ਕੇਹੜੇ ਕੰਮ ਕਰਦੀ ਹੈ? (ਤਾਂ ਉੱਤਰ ਇਹ ਹੈ ਕਿ ਮਾਇਆ ਦੇ ਪ੍ਰਭਾਵ ਹੇਠ) ਇਹ ਜੀਵ ਦੁੱਖ (ਦੀ ਨਿਵਿਰਤੀ) ਵਿਚ ਤੇ ਸੁਖ (ਦੀ ਲਾਲਸਾ) ਵਿਚ ਬੱਝਾ ਰਹਿੰਦਾ ਹੈ, ਤੇ 'ਮੈਂ ਵੱਡਾ ਹਾਂ ਮੈਂ ਵੱਡਾ ਬਣ ਜਾਵਾਂ' ਦੀ ਪ੍ਰੇਰਨਾ ਵਿਚ ਹੀ ਸਾਰੇ ਕੰਮ ਕਰਦਾ ਹੈ। ਗੁਰੂ ਦੇ ਸ਼ਬਦ ਤੋਂ ਬਿਨਾ ਜੀਵ ਦੀ ਇਹ ਭਟਕਣਾ ਮੁੱਕਦੀ ਨਹੀਂ, ਨਾਹ ਹੀ ਇਸ ਦੇ ਅੰਦਰੋਂ ਮੈਂ-ਮੇਰੀ ਦੀ ਪ੍ਰੇਰਨਾ ਦੂਰ ਹੁੰਦੀ ਹੈ।6। ਗੁਰੂ ਦੇ ਸ਼ਬਦ ਤੋਂ ਬਿਨਾ (ਮਨੁੱਖ ਦੇ ਅੰਦਰ ਪ੍ਰਭੂ-ਚਰਨਾਂ ਦੀ ਪ੍ਰੀਤਿ ਪੈਦਾ ਨਹੀਂ ਹੁੰਦੀ, ਤੇ) ਪ੍ਰੀਤਿ ਤੋਂ ਬਿਨਾ (ਜੀਵ ਪਾਸੋਂ) ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, (ਪਰਮਾਤਮਾ ਦੇ ਦਰ ਤੇ) ਜੀਵ ਕਬੂਲ ਨਹੀਂ ਹੁੰਦਾ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਹਉਮੈ (ਮਨ ਵਿਚੋਂ) ਮਾਰੀ ਜਾ ਸਕਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਾਇਆ ਦੀ ਪ੍ਰੇਰਨਾ ਤੋਂ ਪੈਦਾ ਹੋਈ ਭਟਕਣਾ ਦੂਰ ਹੁੰਦੀ ਹੈ। ਗੁਰੂ ਦੀ ਸਰਨ ਪਿਆਂ ਪਰਮਾਤਮਾ ਦਾ ਨਾਮ (ਕੀਮਤੀ ਪਦਾਰਥ) ਮਿਲਦਾ ਹੈ, ਆਤਮਕ ਅਡੋਲਤਾ ਵਿਚ ਤੇ ਪ੍ਰਭੂ-ਪ੍ਰੇਮ ਵਿਚ ਸਮਾਈ ਹੁੰਦੀ ਹੈ।7। ਗੁਰੂ ਦੀ ਸਰਨ ਤੋਂ ਬਿਨਾ ਉੱਚੇ ਆਤਮਕ ਜੀਵਨ ਦੇ ਗੁਣਾਂ ਦੀ ਕਦਰ ਨਹੀਂ ਪੈਂਦੀ, ਤੇ, ਆਤਮਕ ਜੀਵਨ ਵਾਲੇ ਗੁਣਾਂ ਤੋਂ ਬਿਨਾ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ। (ਗੁਰੂ ਦੇ ਸ਼ਬਦ ਦੀ ਰਾਹੀਂ ਹੀ) ਭਗਤੀ ਨਾਲ ਪਿਆਰ ਕਰਨ ਵਾਲਾ ਪਰਮਾਤਮਾ (ਮਨੁੱਖ ਦੇ) ਮਨ ਵਿਚ ਵੱਸਦਾ ਹੈ (ਆਤਮਕ ਅਡੋਲਤਾ ਪ੍ਰਾਪਤ ਹੁੰਦੀ ਹੈ) ਆਤਮਕ ਅਡੋਲਤਾ ਵਿਚ ਟਿਕਿਆਂ ਉਹ ਪ੍ਰਭੂ ਮਿਲ ਪੈਂਦਾ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ। (ਪਰ ਇਹ ਦਾਤਿ) ਉਸ ਦੀ ਮਿਹਰ ਨਾਲ ਹੀ ਮਿਲਦੀ ਹੈ।8।4। 21। | ਗੁਰਮੁਖਿ = ਗੁਰੂ ਵਲ ਮੂੰਹ ਕਰ ਕੇ। ਧਿਆਈਐ = ਸਿਮਰਿਆ ਜਾ ਸਕਦਾ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਿਆਂ। ਬੂਝ = ਸਮਝ। ਊਜਲੇ = ਰੋਸ਼ਨ। ਮਨਿ = ਮਨ ਵਿਚ। ਸਹਜੇ = ਸਹਜਿ ਹੀ, ਆਤਮਕ ਅਡੋਲਤਾ ਵਿਚ ਹੀ।1। ਸੁਹਾਗੁ = {soBwÀXz} ਪਤੀ ਨੂੰ ਪ੍ਰਸੰਨ ਰੱਖਣ ਦੀ ਸੁਭਾਗਤਾ। ਭਾਇ = ਪ੍ਰੇਮ ਵਿਚ। ਨਿਹਚਲੁ = ਅਟੱਲ, ਅਬਿਨਾਸ਼ੀ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਅੰਕਿ = ਗੋਦ ਵਿਚ।2। ਬੂਝਈ = ਬੂਝਏ, ਬੂਝੈ, ਸਮਝ ਸਕਦਾ। ਭਰਮਿ = ਭਟਕਣਾ ਵਿਚ, ਮਾਇਆ ਦੀ ਦੌੜ-ਭੱਜ ਵਿਚ। ਰਸਨਾ = ਜੀਭ (ਵਿਚ) । ਸਮਾਇ = ਲੀਨ ਰਹਿੰਦਾ ਹੈ।3। ਸੁਭਾਇ = ਪ੍ਰੇਮ ਵਿਚ। ਨੋ = ਨੂੰ। ਸਚਿ = ਸਦਾ-ਥਿਰ ਪ੍ਰਭੂ ਵਿਚ।4। ਸਿਧ = ਸਿੱਧ, ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ। ਲੋਅ = ਲੋਕ, ਭਵਨ। ਵਿਆਪਤ ਹੈ– (ਆਪਣਾ) ਜ਼ੋਰ ਪਾਈ ਰੱਖਦੀ ਹੈ। ਅਧਿਕ = ਬਹੁਤ। ਮੁਕਤਿ = ਖ਼ਲਾਸੀ। ਦੁਬਿਧਾ = ਦੁ-ਕਿਸਮਾ-ਪਨ, ਦੁ-ਚਿੱਤਾ-ਪਨ।5। ਕਿਸ ਨੋ = ਕਿਸ ਨੂੰ {ਨੋਟ: ਲਫ਼ਜ਼ 'ਕਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}। ਦੁਖਿ = ਦੁੱਖ ਵਿਚ। ਬਧੁ = ਬੱਝਾ ਹੋਇਆ।6। ਥਾਇ = ਥਾਂ ਵਿਚ। ਥਾਇ ਨ ਪਾਇ = ਕਬੂਲ ਨਹੀਂ ਪੈਂਦਾ। ਭ੍ਰਮੁ = ਭਟਕਣਾ।7। ਨ ਜਾਪਨੀ = ਨ ਜਾਪਨਿ, ਨਹੀਂ ਜਾਪਦੇ, ਕਦਰ ਨਹੀਂ ਪੈਂਦੀ। ਭਗਤਿ ਵਛਲੁ = ਭਗਤੀ ਨੂੰ ਪਿਆਰ ਕਰਨ ਵਾਲਾ। ਮਨਿ = ਮਨ ਵਿਚ। ਕਰਮਿ = ਮਿਹਰ ਦੀ ਰਾਹੀਂ। ਕਰਮੁ = ਬਖ਼ਸ਼ਸ਼।8। |
67 | https://www.gurugranthdarpan.net/0067.html | ਸਿਰੀਰਾਗੁ ਮਹਲਾ ੩ ॥ ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥ ਮਨਮੁਖਿ ਕਰਮ ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ ॥ ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥੧॥ ਮਨ ਰੇ ਨਾਮੁ ਜਪਹੁ ਸੁਖੁ ਹੋਇ ॥ ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥ ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥ ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥ ਘਰਿ ਮਹਲਿ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥੨॥ ਨਾਮਾ ਛੀਬਾ ਕਬੀਰੁ ਜੋੁਲਾਹਾ ਪੂਰੇ ਗੁਰ ਤੇ ਗਤਿ ਪਾਈ ॥ ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ ॥ ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥੩॥ ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ ਪੜੈ ਦੂਜਾ ਭਾਉ ਨ ਜਾਣੈ ॥ ਸਤਿਗੁਰੁ ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ ਵਖਾਣੈ ॥ ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਨ ਜਾਣੈ ॥੪॥ ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥ ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮੰਨਿ ਵਸਾਏ ॥ ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥੫॥ ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥ ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥ ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥੬॥ ਸਤਸੰਗਤਿ ਮਹਿ ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ ॥ ਮਨੁ ਤਨੁ ਅਰਪੀ ਆਪੁ ਗਵਾਈ ਚਲਾ ਸਤਿਗੁਰ ਭਾਏ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ ਚਿਤੁ ਲਾਏ ॥੭॥ ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੇ ਹਰਿ ਸੇਤੀ ਰੰਗਿ ਰਾਤਾ ॥ ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ ਜਾਤਾ ॥ ਨਾਨਕ ਨਾਮੁ ਮਿਲੈ ਵਡਿਆਈ ਗੁਰ ਕੈ ਸਬਦਿ ਪਛਾਤਾ ॥੮॥੫॥੨੨॥{ਪੰਨਾ 67-68} | ਮੇਰੇ ਪ੍ਰਭੂ ਨੇ (ਆਪ ਹੀ) ਮਾਇਆ ਦਾ ਮੋਹ ਪੈਦਾ ਕੀਤਾ ਹੈ, ਉਹ ਆਪ ਹੀ (ਜੀਵਾਂ ਨੂੰ ਮਾਇਆ ਦੀ) ਭਟਕਣਾ ਵਿਚ ਪਾ ਕੇ ਕੁਰਾਹੇ ਪਾ ਦੇਂਦਾ ਹੈ। (ਉਸ ਭਟਕਣਾ ਵਿਚ ਪਏ ਹੋਏ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਮਿੱਥੇ ਹੋਏ ਧਾਰਮਿਕ) ਕੰਮ ਕਰਦੇ ਰਹਿੰਦੇ ਹਨ, ਤੇ (ਇਹ) ਨਹੀਂ ਸਮਝਦੇ (ਕਿ ਅਸੀਂ ਕੁਰਾਹੇ ਪਏ ਹੋਏ ਹਾਂ) । (ਜੇਹੜਾ ਭੀ ਮਨੁੱਖ ਆਪਣੇ ਮਨ ਦੇ ਪਿੱਛੇ ਤੁਰ ਕੇ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ, ਉਹ ਆਪਣਾ) ਜਨਮ ਵਿਅਰਥ ਗਵਾਂਦਾ ਹੈ। ਸਤਿਗੁਰੂ ਦੀ ਬਾਣੀ ਇਸ ਜਗਤ ਵਿਚ (ਜੀਵਨ ਦੇ ਰਸਤੇ ਵਿਚ) ਚਾਨਣ (ਕਰਦੀ) ਹੈ। ਇਹ ਬਾਣੀ (ਪਰਮਾਤਮਾ ਦੀ) ਮਿਹਰ ਨਾਲ (ਹੀ) ਮਨੁੱਖ ਦੇ ਮਨ ਵਿਚ ਆ ਵੱਸਦੀ ਹੈ।1। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪ, (ਨਾਮ ਜਪਣ ਨਾਲ ਹੀ) ਆਤਮਕ ਆਨੰਦ ਮਿਲਦਾ ਹੈ। (ਸਿਮਰਨ ਦੀ ਦਾਤਿ ਗੁਰੂ ਤੋਂ ਮਿਲਦੀ ਹੈ, ਇਸ ਵਾਸਤੇ) ਪੂਰੇ ਗੁਰੂ ਨੂੰ ਧੰਨ ਧੰਨ ਆਖਣਾ ਚਾਹੀਦਾ ਹੈ। ਗੁਰੂ ਦੀ ਸਰਨ ਪਿਆਂ ਮਨੁੱਖ ਆਤਮਕ ਅਡੋਲਤਾ ਵਿਚ (ਟਿਕਦਾ ਹੈ, ਤੇ ਮਨੁੱਖ ਨੂੰ) ਉਹ ਪਰਮਾਤਮਾ ਮਿਲ ਪੈਂਦਾ ਹੈ।1। ਰਹਾਉ। (ਗੁਰੂ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜ ਕੇ (ਮਨ ਦੀ) ਭਟਕਣਾ ਦੂਰ ਹੋ ਜਾਂਦੀ ਹੈ, (ਹਰੇਕ ਕਿਸਮ ਦਾ) ਡਰ ਨੱਸ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਗੁਰੂ ਦਾ ਸ਼ਬਦ ਕਮਾਣਾ ਚਾਹੀਦਾ ਹੈ ਭਾਵ, ਸ਼ਬਦ ਅਨੁਸਾਰ ਜੀਵਨ ਬਿਤਾਣਾ ਚਾਹੀਦਾ ਹੈ, ਇਸ ਤਰ੍ਹਾਂ) ਪਰਮਾਤਮਾ ਮਨ ਵਿਚ ਆ ਵੱਸਦਾ ਹੈ, ਅੰਤਰ ਆਤਮੇ ਟਿਕ ਜਾਈਦਾ ਹੈ, ਪ੍ਰਭੂ-ਚਰਨਾਂ ਵਿਚ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿ ਸਕੀਦਾ ਹੈ, ਤੇ ਆਤਮਕ ਮੌਤ (ਸੁਚੱਜੇ ਜੀਵਨ ਨੂੰ) ਖਾ ਨਹੀਂ ਸਕਦੀ।2। (ਵੇਖੋ) ਨਾਮ ਦੇਵ (ਜਾਤਿ ਦਾ) ਛੀਂਬਾ (ਸੀ) ਕਬੀਰ ਜੁਲਾਹਾ (ਸੀ, ਉਹਨਾਂ ਨੇ) ਪੂਰੇ ਗੁਰੂ ਤੋਂ ਉੱਚੀ ਆਤਮਕ ਅਵਸਥਾ ਹਾਸਲ ਕੀਤੀ, ਉਹ ਪਰਮਾਤਮਾ ਦੇ ਨਾਲ ਸਾਂਝ ਪਾਣ ਵਾਲੇ ਬਣ ਗਏ, ਉਹਨਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਡੂੰਘੀ ਸਾਂਝ ਪਾ ਲਈ, (ਤੇ ਇਸ ਤਰ੍ਹਾਂ ਉਹਨਾਂ ਆਪਣੇ ਅੰਦਰੋਂ) ਹਉਮੈ ਦਾ ਬੀ ਨਾਸ ਕਰ ਦਿੱਤਾ। ਹੇ ਭਾਈ! (ਹੁਣ) ਦੇਵਤੇ ਤੇ ਮਨੁੱਖ ਉਹਨਾਂ ਦੀ (ਉਚਾਰੀ ਹੋਈ) ਬਾਣੀ ਗਾਂਦੇ ਹਨ, ਕੋਈ ਬੰਦਾ (ਉਹਨਾਂ ਨੂੰ ਮਿਲੀ ਹੋਈ ਇਸ ਇੱਜ਼ਤ ਨੂੰ) ਮਿਟਾ ਨਹੀਂ ਸਕਦਾ।3। (ਹਰਨਾਖਸ਼) ਦੈਂਤ ਦਾ ਪੁੱਤਰ (ਭਗਤ ਪ੍ਰਹਿਲਾਦ ਮਿੱਥੇ ਹੋਏ) ਧਾਰਮਿਕ ਕਰਮਾਂ ਤੇ ਇੰਦ੍ਰੀਆਂ ਨੂੰ ਵੱਸ ਕਰਨ ਦੀਆਂ ਜੁਗਤੀਆਂ ਦੱਸਣ ਵਾਲੀਆਂ ਕੋਈ ਪੁਸਤਕਾਂ ਨਹੀਂ ਸੀ ਪੜ੍ਹਦਾ, ਉਹ ਪ੍ਰਭੂ ਬਿਨਾ ਕਿਸੇ ਹੋਰ (ਦੇਵਤੇ ਆਦਿਕ) ਨਾਲ ਪਿਆਰ (ਕਰਨਾ) ਨਹੀਂ ਸੀ ਜਾਣਦਾ। ਪੂਰਾ ਗੁਰੂ ਮਿਲਣ (ਦੀ ਬਰਕਤਿ) ਨਾਲ ਉਹ ਪਵਿੱਤ੍ਰ (ਜੀਵਨ ਵਾਲਾ) ਹੋ ਗਿਆ, ਹਰ ਵੇਲੇ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ। ਉਹ ਇਕ (ਪਰਮਾਤਮਾ) ਦੀ ਸਿਫ਼ਤਿ-ਸਾਲਾਹ ਪੜ੍ਹਦਾ ਸੀ, ਇਕ ਪਰਮਾਤਮਾ ਦਾ ਨਾਮ ਹੀ ਸਮਝਦਾ ਸੀ, ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ (ਪ੍ਰਭੂ ਵਰਗਾ) ਨਹੀਂ ਸੀ ਜਾਣਦਾ।4। ਜੋਗੀ (ਹੋਣ) ਸੰਨਿਆਸੀ (ਹੋਣ, ਇਹ ਸਾਰੇ ਹੀ) ਛੇ ਭੇਖਾਂ ਦੇ ਸਾਧ ਗੁਰੂ ਦੀ ਸਰਨ ਤੋਂ ਬਿਨਾ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ। ਜਦੋਂ (ਇਹ) ਗੁਰੂ ਦੀ ਸਰਨ ਪੈਂਦੇ ਹਨ, ਤਦੋਂ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾ ਕੇ ਉੱਚੀ ਆਤਮਕ ਅਵਸਥਾ ਤੇ (ਸਹੀ) ਜੀਵਨ-ਜੁਗਤਿ ਪ੍ਰਾਪਤ ਕਰਦੇ ਹਨ। ਜਿਸ ਮਨੁੱਖ ਦਾ ਚਿੱਤ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਪਰਚਦਾ ਹੈ, ਉਹ ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।5। ਪੰਡਿਤ (ਲੋਕ ਸ਼ਾਸਤ੍ਰ ਆਦਿਕ) ਪੜ੍ਹ ਪੜ੍ਹ ਕੇ (ਨਿਰੀ) ਚਰਚਾ (ਹੀ) ਕਰਦੇ ਸੁਣਦੇ ਹਨ, (ਉਹ ਭੀ) ਗੁਰੂ ਦੀ ਸਰਨ ਤੋਂ ਬਿਨਾ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ। (ਕੋਈ ਭੀ ਮਨੁੱਖ) ਗੁਰੂ ਦੇ ਸ਼ਬਦ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ, (ਗੁਰੂ ਦੀ ਸਰਨ ਤੋਂ ਬਿਨਾ) ਚੌਰਾਸੀ ਲੱਖ ਜੂਨਾਂ ਦਾ ਗੇੜ ਬਣਿਆ ਰਹਿੰਦਾ ਹੈ। ਜਦੋਂ ਗੁਰੂ (ਮਨੁੱਖ ਨੂੰ) ਪ੍ਰਭੂ ਦੇ ਚਰਨਾਂ ਵਿਚ ਜੋੜਦਾ ਹੈ, ਜਦੋਂ ਉਹ ਪ੍ਰਭੂ ਦਾ ਨਾਮ ਸਿਮਰਦਾ ਹੈ, ਤਦੋਂ ਉਹ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ।6। ਜਦੋਂ (ਮਨੁੱਖ ਨੂੰ) ਪਿਆਰ ਨਾਲ ਗੁਰੂ ਮਿਲਦਾ ਹੈ (ਗੁਰੂ ਦੀ ਕਿਰਪਾ ਨਾਲ) ਸਤਸੰਗ ਵਿਚ ਰਹਿ ਕੇ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਾਮ ਪਰਗਟ ਹੁੰਦਾ ਹੈ। (ਮੇਰੀ ਇਹੀ ਅਰਦਾਸ ਹੈ ਕਿ) ਮੈਂ ਆਪਣਾ ਮਨ ਆਪਣਾ ਤਨ (ਗੁਰੂ ਦੇ) ਹਵਾਲੇ ਕਰ ਦਿਆਂ, ਮੈਂ (ਗੁਰੂ ਦੇ ਅੱਗੇ) ਆਪਣਾ ਆਪਾ-ਭਾਵ ਗਵਾ ਦਿਆਂ, ਤੇ ਮੈਂ ਗੁਰੂ ਦੇ ਪ੍ਰੇਮ ਵਿਚ ਜੀਵਨ ਗੁਜ਼ਾਰਾਂ। ਜੇਹੜੇ ਗੁਰੂ ਪਰਮਾਤਮਾ ਦੇ ਨਾਲ ਮੇਰਾ ਚਿੱਤ ਜੋੜ ਦੇਂਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ।7। (ਉੱਚੀ ਜਾਤਿ ਦਾ ਮਾਣ ਵਿਅਰਥ ਹੈ) ਉਹੀ ਬ੍ਰਾਹਮਣ ਹੈ, ਜੇਹੜਾ ਬ੍ਰਹਮ (ਪ੍ਰਭੂ) ਨੂੰ ਪਛਾਣਦਾ ਹੈ, ਜੇਹੜਾ ਪ੍ਰਭੂ ਦੇ ਪ੍ਰੇਮ ਵਿਚ ਪ੍ਰਭੂ ਨਾਲ ਰੰਗਿਆ ਰਹਿੰਦਾ ਹੈ। (ਜਾਤਿ ਦਾ ਕੋਈ ਭਿੰਨ-ਭੇਦ ਨਹੀਂ) ਪ੍ਰਭੂ ਸਭ ਸਰੀਰਾਂ ਵਿਚ ਸਭ ਜੀਵਾਂ ਦੇ ਨੇੜੇ ਵੱਸਦਾ ਹੈ। ਪਰ ਇਹ ਗੱਲ ਕੋਈ ਵਿਰਲਾ ਸਮਝਦਾ ਹੈ, ਜੋ ਗੁਰੂ ਦੀ ਸਰਨ ਪਏ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਪ੍ਰਭੂ ਨਾਲ ਜਾਣ-ਪਛਾਣ ਪੈਂਦੀ ਹੈ, ਪ੍ਰਭੂ ਦਾ ਨਾਮ ਮਿਲਦਾ ਹੈ ਤੇ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।8।5। 22। | ਪ੍ਰਭਿ = ਪ੍ਰਭੂ ਨੇ। ਭਰਮਿ = ਮਾਇਆ ਦੀ ਭਟਕਣਾ ਵਿਚ (ਪਾ ਕੇ) । ਭੁਲਾਏ = ਕੁਰਾਹੇ ਪਾਂਦਾ ਹੈ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ। ਕਰਮ = (ਮਿਥੇ ਹੋਏ ਧਾਰਮਿਕ) ਕੰਮ। ਕਰਹਿ = ਕਰਦੇ ਹਨ। ਗਵਾਏ = ਗਵਾਂਦਾ ਹੈ। ਕਰਮਿ = ਮਿਹਰ ਨਾਲ। ਮਨਿ = ਮਨ ਵਿਚ। ਆਏ = ਆਇ, ਆ ਕੇ।1। ਸਾਲਾਹੀਐ = ਵਡਿਆਣਾ ਚਾਹੀਦਾ ਹੈ, ਧੰਨ ਧੰਨ ਆਖਣਾ ਚਾਹੀਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ।1। ਰਹਾਉ। ਭਰਮੁ = ਦੌੜ-ਭੱਜ, ਭਟਕਣਾ। ਚਰਣੀ = ਚਰਨਾਂ ਵਿਚ। ਘਰਿ = ਘਰ ਵਿਚ, ਅੰਤਰ ਆਤਮੇ। ਮਹਲਿ = ਪ੍ਰਭੂ ਦੇ ਮਹਲ ਵਿਚ, ਪ੍ਰਭੂ ਦੇ ਚਰਨਾਂ ਵਿਚ। ਸਚਿ = ਸਦਾ-ਥਿਰ ਪ੍ਰਭੂ ਵਿਚ। ਜਮਕਾਲੁ = ਮੌਤ, ਮੌਤ ਦਾ ਡਰ, ਆਤਮਕ ਮੌਤ।2। ਜੋੁਲਾਹਾ = {ਨੋਟ: ਅਸਲ ਲਫ਼ਜ਼ 'ਜੋਲਾਹਾ' ਹੈ, ਇਥੇ 'ਜੁਲਾਹਾ' ਪੜ੍ਹਨਾ ਹੈ}। ਤੇ = ਤੋਂ। ਗਤਿ = ਉੱਚੀ ਅਤਮਕ ਅਵਸਥਾ। ਬੇਤੇ = ਜਾਣਨ ਵੇਲੇ। ਬ੍ਰਹਮ ਕੇ ਬੇਤੇ = ਪਰਮਾਤਮਾ ਨਾਲ ਸਾਂਝ ਪਾਣ ਵਾਲੇ। ਸਬਦੁ = ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਪਛਾਣਹਿ = ਪਛਾਣਦੇ ਹਨ, ਸਾਂਝ ਪਾਂਦੇ ਹਨ, ਸਾਂਝ ਪਾ ਲਈ {ਨੋਟ: ਵਰਤਮਾਨ ਕਾਲ ਨੂੰ ਭੂਤਕਾਲ ਦੇ ਅਰਥ ਵਿਚ ਇਥੇ ਵਰਤਣਾ ਹੈ}। ਹਉਮੈ ਜਾਤਿ = ਹਉਮੈ ਦੀ ਜਾਤਿ ਹੀ, ਹਉਮੈ ਦਾ ਮੂਲ ਹੀ। ਸੁਰ = ਦੇਵਤੇ। ਭਾਈ = ਹੇ ਭਾਈ!।3। ਦੈਤ ਪੁਤੁ = ਹਰਨਾਖਸ਼ ਦੈਂਤ ਦਾ ਪੁੱਤਰ, ਪ੍ਰਹਿਲਾਦ। ਕਰਮ ਧਰਮ = ਕਰਮ ਕਾਂਡ। ਸੰਜਮ = ਇੰਦ੍ਰੀਆਂ ਨੂੰ ਵੱਸ ਕਰਨ ਦੇ ਜਤਨ। ਭਾਉ = ਪਿਆਰ। ਭੇਟਿਐ = ਮਿਲਣ ਨਾਲ। ਅਨਦਿਨੁ = ਹਰ ਰੋਜ਼।4। ਖਟੁ = ਛੇ। ਦਰਸਨ = ਭੇਖ। ਖਟੁ ਦਰਸਨ = ਛੇ ਭੇਖ {ਜੋਗੀ, ਸੰਨਿਆਸੀ, ਜੰਗਮ, ਸਰੇਵੜੇ, ਬੈਰਾਗੀ, ਬੋਧੀ}। ਗਤਿ = ਉੱਚੀ ਆਤਮਕ ਅਵਸਥਾ। ਮਿਤਿ = ਮਰਯਾਦਾ, ਜੀਵਨ-ਮਰਯਾਦਾ, ਜੀਵਨ-ਜੁਗਤਿ। ਮੰਨਿ = ਮਨ ਵਿਚ। ਵਸਾਏ = ਵਸਾਇ, ਵਸਾ ਕੇ। ਸਿਉ = ਨਾਲ। ਰਹਾਏ = ਮੁਕਾ ਦੇਂਦਾ ਹੈ।5। ਪੰਡਿਤ ਵਖਾਣਹਿ = ਪੰਡਿਤ ਵਖਿਆਨ ਕਰਦੇ ਹਨ। ਪੜਿ = ਪੜ੍ਹ ਕੇ। ਵਾਦੁ = ਝਗੜਾ, ਬਹਸ। ਫੇਰੁ = ਫੇਰਾ, ਗੇੜ। ਮੁਕਤਿ = ਖ਼ਲਾਸੀ। ਮੇਲਿ = (ਪ੍ਰਭੂ ਦੇ) ਮਿਲਾਪ ਵਿਚ।6। ਉਪਜੈ = ਪੈਦਾ ਹੁੰਦਾ ਹੈ। ਸੁਭਾਏ = ਸੁਭਾਇ, ਪ੍ਰੇਮ ਦੀ ਰਾਹੀਂ। ਅਰਪੀ = ਮੈਂ ਅਰਪਾਂ, ਅਰਪੀਂ। ਆਪੁ = ਆਪਾ-ਭਾਵ। ਗਵਾਈ = ਗਵਾਈਂ, ਮੈਂ ਦੂਰ ਕਰਾਂ। ਚਲਾ = ਚੱਲਾਂ, ਮੈਂ ਤੁਰਾਂ। ਭਾਏ = ਭਾਇ, ਪਿਆਰ ਵਿਚ। ਵਿਟਹੁ = ਤੋਂ। ਜਿ = ਜੇਹੜਾ।7। ਬਿੰਦੇ = ਜਾਣਦਾ ਹੈ। ਰੰਗਿ = ਪ੍ਰੇਮ ਨਾਲ। ਘਟਅੰਤਰਿ = ਹਿਰਦਿਆਂ ਵਿਚ। ਸਬਦਿ = ਸ਼ਬਦ ਦੀ ਰਾਹੀਂ।8। |
68 | https://www.gurugranthdarpan.net/0068.html | ਸਿਰੀਰਾਗੁ ਮਹਲਾ ੩ ॥ ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ ॥ ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਇ ॥ ਗੁਰ ਭੇਟੇ ਸਹਜੁ ਪਾਇਆ ਆਪਣੀ ਕਿਰਪਾ ਕਰੇ ਰਜਾਇ ॥੧॥ ਭਾਈ ਰੇ ਗੁਰ ਬਿਨੁ ਸਹਜੁ ਨ ਹੋਇ ॥ ਸਬਦੈ ਹੀ ਤੇ ਸਹਜੁ ਊਪਜੈ ਹਰਿ ਪਾਇਆ ਸਚੁ ਸੋਇ ॥੧॥ ਰਹਾਉ ॥ ਸਹਜੇ ਗਾਵਿਆ ਥਾਇ ਪਵੈ ਬਿਨੁ ਸਹਜੈ ਕਥਨੀ ਬਾਦਿ ॥ ਸਹਜੇ ਹੀ ਭਗਤਿ ਊਪਜੈ ਸਹਜਿ ਪਿਆਰਿ ਬੈਰਾਗਿ ॥ ਸਹਜੈ ਹੀ ਤੇ ਸੁਖ ਸਾਤਿ ਹੋਇ ਬਿਨੁ ਸਹਜੈ ਜੀਵਣੁ ਬਾਦਿ ॥੨॥ ਸਹਜਿ ਸਾਲਾਹੀ ਸਦਾ ਸਦਾ ਸਹਜਿ ਸਮਾਧਿ ਲਗਾਇ ॥ ਸਹਜੇ ਹੀ ਗੁਣ ਊਚਰੈ ਭਗਤਿ ਕਰੇ ਲਿਵ ਲਾਇ ॥ ਸਬਦੇ ਹੀ ਹਰਿ ਮਨਿ ਵਸੈ ਰਸਨਾ ਹਰਿ ਰਸੁ ਖਾਇ ॥੩॥ ਸਹਜੇ ਕਾਲੁ ਵਿਡਾਰਿਆ ਸਚ ਸਰਣਾਈ ਪਾਇ ॥ ਸਹਜੇ ਹਰਿ ਨਾਮੁ ਮਨਿ ਵਸਿਆ ਸਚੀ ਕਾਰ ਕਮਾਇ ॥ ਸੇ ਵਡਭਾਗੀ ਜਿਨੀ ਪਾਇਆ ਸਹਜੇ ਰਹੇ ਸਮਾਇ ॥੪॥ ਮਾਇਆ ਵਿਚਿ ਸਹਜੁ ਨ ਊਪਜੈ ਮਾਇਆ ਦੂਜੈ ਭਾਇ ॥ ਮਨਮੁਖ ਕਰਮ ਕਮਾਵਣੇ ਹਉਮੈ ਜਲੈ ਜਲਾਇ ॥ ਜੰਮਣੁ ਮਰਣੁ ਨ ਚੂਕਈ ਫਿਰਿ ਫਿਰਿ ਆਵੈ ਜਾਇ ॥੫॥ ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ ॥ ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ ॥ ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥੬॥ ਨਿਰਗੁਣ ਨਾਮੁ ਨਿਧਾਨੁ ਹੈ ਸਹਜੇ ਸੋਝੀ ਹੋਇ ॥ ਗੁਣਵੰਤੀ ਸਾਲਾਹਿਆ ਸਚੇ ਸਚੀ ਸੋਇ ॥ ਭੁਲਿਆ ਸਹਜਿ ਮਿਲਾਇਸੀ ਸਬਦਿ ਮਿਲਾਵਾ ਹੋਇ ॥੭॥ ਬਿਨੁ ਸਹਜੈ ਸਭੁ ਅੰਧੁ ਹੈ ਮਾਇਆ ਮੋਹੁ ਗੁਬਾਰੁ ॥ ਸਹਜੇ ਹੀ ਸੋਝੀ ਪਈ ਸਚੈ ਸਬਦਿ ਅਪਾਰਿ ॥ ਆਪੇ ਬਖਸਿ ਮਿਲਾਇਅਨੁ ਪੂਰੇ ਗੁਰ ਕਰਤਾਰਿ ॥੮॥ ਸਹਜੇ ਅਦਿਸਟੁ ਪਛਾਣੀਐ ਨਿਰਭਉ ਜੋਤਿ ਨਿਰੰਕਾਰੁ ॥ ਸਭਨਾ ਜੀਆ ਕਾ ਇਕੁ ਦਾਤਾ ਜੋਤੀ ਜੋਤਿ ਮਿਲਾਵਣਹਾਰੁ ॥ ਪੂਰੈ ਸਬਦਿ ਸਲਾਹੀਐ ਜਿਸ ਦਾ ਅੰਤੁ ਨ ਪਾਰਾਵਾਰੁ ॥੯॥ ਗਿਆਨੀਆ ਕਾ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ ॥ ਅਨਦਿਨੁ ਲਾਹਾ ਹਰਿ ਨਾਮੁ ਲੈਨਿ ਅਖੁਟ ਭਰੇ ਭੰਡਾਰ ॥ ਨਾਨਕ ਤੋਟਿ ਨ ਆਵਈ ਦੀਏ ਦੇਵਣਹਾਰਿ ॥੧੦॥੬॥੨੩॥{ਪੰਨਾ 68} | ਹੇ ਭਾਈ! ਗੁਰੂ ਦੀ ਸਰਨ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੁੰਦੀ। ਗੁਰੂ ਦੇ ਸ਼ਬਦ ਵਿਚ ਜੁੜਨ ਤੋਂ ਹੀ ਆਤਮਕ ਅਡੋਲਤਾ (ਮਨ ਦੀ ਸ਼ਾਂਤੀ) ਪੈਦਾ ਹੁੰਦੀ ਹੈ, ਤੇ ਉਹ ਸਦਾ-ਥਿਰ ਰਹਿਣ ਵਾਲਾ ਹਰੀ ਮਿਲਦਾ ਹੈ।1। ਰਹਾਉ। ਸਾਰੀ ਸ੍ਰਿਸ਼ਟੀ ਮਨ ਦੀ ਸ਼ਾਂਤੀ ਲਈ ਤਰਸਦੀ ਹੈ, ਪਰ ਗੁਰੂ ਦੀ ਸਰਨ ਤੋਂ ਬਿਨਾ ਇਹ ਸਹਜ ਅਵਸਥਾ ਨਹੀਂ ਮਿਲਦੀ। ਪੰਡਿਤ ਤੇ ਜੋਤਸ਼ੀ (ਸ਼ਾਸਤ੍ਰ ਆਦਿਕ ਧਰਮ-ਪੁਸਤਕਾਂ) ਪੜ੍ਹ-ਪੜ੍ਹ ਕੇ ਥੱਕ ਗਏ (ਪਰ ਸਹਜ-ਅਵਸਥਾ ਪ੍ਰਾਪਤ ਨਾਹ ਕਰ ਸਕੇ) , ਛੇ ਭੇਖਾਂ ਦੇ ਸਾਧੂ ਭੀ ਭਟਕ ਭਟਕ ਕੇ ਕੁਰਾਹੇ ਹੀ ਪਏ ਰਹੇ (ਉਹ ਭੀ ਸਹਜ-ਅਵਸਥਾ ਨਾ ਲੱਭ ਸਕੇ) । ਜਿਨ੍ਹਾਂ ਉੱਤੇ ਪਰਮਾਤਮਾ ਆਪਣੀ ਰਜ਼ਾ ਅਨੁਸਾਰ ਕਿਰਪਾ ਕਰਦਾ ਹੈ, ਉਹ ਗੁਰੂ ਨੂੰ ਮਿਲ ਕੇ ਸਹਜ-ਅਵਸਥਾ ਪ੍ਰਾਪਤ ਕਰਦੇ ਹਨ।1। ਪਰਮਾਤਮਾ ਦੇ ਗੁਣਾਂ ਦਾ ਕੀਰਤਨ ਕਰਨਾ ਭੀ ਤਦੋਂ ਹੀ ਪਰਵਾਨ ਹੁੰਦਾ ਹੈ, ਜੇ ਆਤਮਕ ਅਡੋਲਤਾ ਵਿਚ ਟਿਕ ਕੇ ਕੀਤਾ ਜਾਏ। ਆਤਮਕ ਅਡੋਲਤਾ ਤੋਂ ਬਿਨਾ ਧਾਰਮਿਕ ਗੱਲਾਂ ਦਾ ਕਹਿਣਾ ਵਿਅਰਥ ਜਾਂਦਾ ਹੈ। ਆਤਮਕ ਅਡੋਲਤਾ ਵਿਚ ਟਿਕਿਆਂ ਹੀ (ਮਨੁੱਖ ਦੇ ਅੰਦਰ ਪਰਮਾਤਮਾ ਦੀ) ਭਗਤੀ (ਦਾ ਜਜ਼ਬਾ) ਪੈਦਾ ਹੁੰਦਾ ਹੈ, ਆਤਮਕ ਅਡੋਲਤਾ ਦੀ ਰਾਹੀਂ ਹੀ ਮਨੁੱਖ ਪ੍ਰਭੂ ਦੇ ਪਿਆਰ ਵਿਚ ਟਿਕਦਾ ਹੈ, (ਦੁਨੀਆ ਵਲੋਂ) ਵੈਰਾਗ ਵਿਚ ਰਹਿੰਦਾ ਹੈ। ਆਤਮਕ ਅਡੋਲਤਾ ਤੋਂ ਆਤਮਕ ਆਨੰਦ ਤੇ ਸ਼ਾਂਤੀ ਪੈਦਾ ਹੁੰਦੀ ਹੈ, ਆਤਮਕ ਅਡੋਲਤਾ ਤੋਂ ਬਿਨਾ (ਮਨੁੱਖ ਦੀ ਸਾਰੀ) ਜ਼ਿੰਦਗੀ ਵਿਅਰਥ ਜਾਂਦੀ ਹੈ।2। (ਹੇ ਭਾਈ!) ਤੂੰ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਅਡੋਲਤਾ ਵਿਚ ਸਮਾਧੀ ਲਾ ਕੇ ਹੀ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੀਂ। ਜੇਹੜਾ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ, ਪ੍ਰਭੂ-ਚਰਨਾਂ ਵਿਚ ਸੁਰਤਿ ਜੋੜ ਕੇ ਭਗਤੀ ਕਰਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਉਸ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਸ ਦੀ ਜੀਭ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦੀ ਰਹਿੰਦੀ ਹੈ।3। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਰਨ ਪੈ ਕੇ ਆਤਮਕ ਅਡੋਲਤਾ ਵਿਚ ਟਿਕ ਕੇ ਜਿਨ੍ਹਾਂ ਨੇ ਆਤਮਕ ਮੌਤ ਨੂੰ ਮਾਰ ਲਿਆ, ਇਹ ਸਦਾ ਨਾਲ ਨਿਭਣ ਵਾਲੀ ਕਾਰ ਕਰਨ ਦੇ ਕਾਰਨ ਉਹਨਾਂ ਦੇ ਅੰਦਰ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹ ਬੰਦੇ ਵੱਡੇ ਭਾਗਾਂ ਵਾਲੇ ਹੋ ਗਏ, ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ।4। ਮਾਇਆ (ਦੇ ਮੋਹ) ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਪੈਦਾ ਨਹੀਂ ਹੁੰਦੀ, ਮਾਇਆ ਤਾਂ (ਪ੍ਰਭੂ ਤੋਂ ਬਿਨਾ ਕਿਸੇ) ਹੋਰ ਪਿਆਰ ਵਿਚ (ਫਸਾਂਦੀ ਹੈ) । ਅਜੇਹੇ ਮਨਮੁਖਤਾ ਵਾਲੇ ਕਰਮ ਕੀਤਿਆਂ ਮਨੁੱਖ ਹਉਮੈ ਵਿਚ ਹੀ ਸੜਦਾ ਹੈ, (ਆਪਣੇ ਆਪ ਨੂੰ ਸਾੜਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਕਦੇ ਮੁੱਕਦਾ ਨਹੀਂ, ਉਹ ਮੁੜ ਮੁੜ ਜੰਮਦਾ ਰਹਿੰਦਾ ਹੈ।5। ਮਾਇਆ (ਦੇ ਮੋਹ) ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਪੈਦਾ ਨਹੀਂ ਹੁੰਦੀ, ਮਾਇਆ ਦੇ ਤਿੰਨ ਗੁਣਾਂ ਦੇ ਕਾਰਨ ਜੀਵ ਭਟਕਣਾ ਵਿਚ ਫਸ ਕੇ ਕੁਰਾਹੇ ਪਿਆ ਰਹਿੰਦਾ ਹੈ। (ਇਸ ਹਾਲਤ ਵਿਚ) ਧਾਰਮਿਕ ਪੁਸਤਕਾਂ ਪੜ੍ਹਨ ਦਾ ਵਿਚਾਰਨ ਦਾ ਤੇ ਹੋਰਨਾਂ ਨੂੰ ਸੁਣਾਣ ਦਾ ਕੋਈ ਲਾਭ ਨਹੀਂ ਹੁੰਦਾ, ਕਿਉਂਕਿ ਜੀਵ ਆਪਣੇ ਮੂਲ-ਪ੍ਰਭੂ ਤੋਂ ਖੁੰਝ ਕੇ (ਗ਼ਲਤ ਜੀਵਨ-ਰਾਹ ਤੇ) ਤੁਰਦਾ ਹੈ। (ਮਾਇਆ ਦੇ ਤਿੰਨ ਗੁਣਾਂ ਤੋਂ ਲੰਘ ਕੇ) ਚੌਥੀ ਆਤਮਕ ਅਵਸਥਾ ਵਿਚ ਅੱਪੜਿਆਂ ਮਨ ਦੀ ਸ਼ਾਂਤੀ ਪੈਦਾ ਹੁੰਦੀ ਹੈ, ਤੇ ਇਹ ਆਤਮਕ ਅਵਸਥਾ ਗੁਰੂ ਦੀ ਸਰਨ ਪਿਆਂ ਪ੍ਰਾਪਤ ਹੁੰਦੀ ਹੈ।6। ਤਿੰਨ ਗੁਣਾਂ ਤੋਂ ਨਿਰਲੇਪ ਪਰਮਾਤਮਾ ਦਾ ਨਾਮ (ਸਭ ਪਦਾਰਥਾਂ ਦਾ) ਖ਼ਜ਼ਾਨਾ ਹੈ, ਆਤਮਕ ਅਡੋਲਤਾ ਵਿਚ ਪਹੁੰਚਿਆਂ ਇਹ ਸਮਝ ਪੈਂਦੀ ਹੈ। ਗੁਣਾਂ ਵਾਲੇ ਜੀਵ ਹੀ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ। (ਜੇਹੜਾ ਮਨੁੱਖ ਸਿਫ਼ਤਿ-ਸਾਲਾਹ ਕਰਦਾ ਹੈ ਉਹ) ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ, ਉਸ ਦੀ ਸੋਭਾ ਭੀ ਅਟੱਲ ਹੋ ਜਾਂਦੀ ਹੈ। (ਉਹ ਪਰਮਾਤਮਾ ਇਤਨਾ ਦਇਆਲ ਹੈ ਕਿ ਉਹ ਸਰਨ ਆਏ) ਕੁਰਾਹੇ ਪਏ ਬੰਦਿਆਂ ਨੂੰ ਆਤਮਕ ਅਡੋਲਤਾ ਵਿਚ ਜੋੜ ਦੇਂਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ (ਵਡਭਾਗੀ ਪਰਮਾਤਮਾ ਨਾਲ) ਮਿਲਾਪ ਹੋ ਜਾਂਦਾ ਹੈ।7। ਮਨ ਦੀ ਸ਼ਾਂਤੀ ਤੋਂ ਬਿਨਾ ਸਾਰਾ ਜਗਤ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਰਹਿੰਦਾ ਹੈ, (ਜਗਤ ਉੱਤੇ) ਮਾਇਆ ਦੇ ਮੋਹ ਦਾ ਘੁੱਪ ਹਨੇਰਾ ਛਾਇਆ ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ ਜਿਸ ਮਨੁੱਖ ਨੂੰ ਆਤਮਕ ਅਡੋਲਤਾ ਵਿਚ ਜੁੜ ਕੇ (ਪਰਮਾਤਮਾ ਦੇ ਗੁਣਾਂ ਦੀ) ਸੂਝ ਪੈਂਦੀ ਹੈ, ਉਹ ਉਸ ਅਪਾਰ ਪ੍ਰਭੂ ਵਿਚ (ਸੁਰਤਿ ਜੋੜੀ ਰੱਖਦਾ ਹੈ) । (ਅਜੇਹੇ ਭਾਗਾਂ ਵਾਲੇ ਬੰਦਿਆਂ ਨੂੰ) ਪੂਰੇ ਗੁਰੂ ਨੇ ਕਰਤਾਰ ਨੇ ਆਪ ਹੀ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ।8। ਆਤਮਕ ਅਡੋਲਤਾ ਵਿਚ ਪਹੁੰਚ ਕੇ ਉਸ ਪਰਮਾਤਮਾ ਨਾਲ ਸਾਂਝ ਬਣ ਜਾਂਦੀ ਹੈ, ਜੋ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ ਜਿਸ ਨੂੰ ਕਿਸੇ ਦਾ ਡਰ ਨਹੀਂ ਜੋ ਨਿਰਾ ਚਾਨਣ ਹੀ ਚਾਨਣ ਹੈ ਤੇ ਜਿਸ ਦਾ ਕੋਈ ਖ਼ਾਸ ਸਰੂਪ (ਦੱਸਿਆ) ਨਹੀਂ (ਜਾ ਸਕਦਾ) । ਉਹੀ ਪਰਮਾਤਮਾ ਸਾਰੇ ਜੀਵਾਂ ਨੂੰ ਸਭ ਦਾਤਾਂ ਦੇਣ ਵਾਲਾ ਹੈ, ਤੇ ਸਭ ਦੀ ਜੋਤਿ (ਸੁਰਤਿ) ਨੂੰ ਆਪਣੀ ਜੋਤਿ ਵਿਚ ਮਿਲਾਣ ਦੇ ਸਮਰੱਥ ਹੈ। (ਹੇ ਭਾਈ!) ਪੂਰੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੇ ਵਡੱਪਣ ਦਾ ਉਰਲਾ ਤੇ ਪਰਲਾ ਬੰਨਾ ਨਹੀਂ ਲੱਭ ਸਕਦਾ।9। ਜੇਹੜੇ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ, ਪਰਮਾਤਮਾ ਦਾ ਨਾਮ ਹੀ ਉਹਨਾਂ ਦਾ (ਅਸਲ) ਧਨ ਬਣ ਜਾਂਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਇਸ ਨਾਮ-ਧਨ ਦਾ ਹੀ ਵਪਾਰ ਕਰਦੇ ਹਨ। ਉਹ ਹਰ ਵੇਲੇ (ਪਰਮਾਤਮਾ ਦਾ ਨਾਮ ਸਿਮਰ ਕੇ) ਪਰਮਾਤਮਾ ਦਾ ਨਾਮ-ਲਾਭ ਹੀ ਖੱਟਦੇ ਹਨ, ਨਾਮ-ਧਨ ਨਾਲ ਭਰੇ ਹੋਏ ਉਹਨਾਂ ਦੇ ਖ਼ਜ਼ਾਨੇ ਕਦੇ ਮੁੱਕਦੇ ਨਹੀਂ ਹਨ। ਹੇ ਨਾਨਕ! ਇਹ ਖ਼ਜ਼ਾਨੇ ਦੇਵਣਹਾਰ ਦਾਤਾਰ ਨੇ ਆਪ ਉਹਨਾਂ ਨੂੰ ਦਿੱਤੇ ਹੋਏ ਹਨ, ਇਹਨਾਂ ਖ਼ਜ਼ਾਨਿਆਂ ਵਿਚ ਕਦੇ ਭੀ ਤੋਟ ਨਹੀਂ ਅਉਂਦੀ।10।6। 23। | ਨੋ = ਨੂੰ। ਸਭ = ਸਾਰੀ ਸ੍ਰਿਸ਼ਟੀ। ਸਹਜੁ = ਆਤਮਕ ਅਡੋਲਤਾ, ਮਨ ਦੀ ਸ਼ਾਂਤੀ। ਪੜਿ = ਪੜ੍ਹ ਕੇ। ਜੋਤਕੀ = ਜੋਤਸ਼ੀ। ਭੇਖੀ = ਛੇ ਭੇਖਾਂ ਦੇ ਸਾਧੂ। ਭੁਲਾਇ = ਕੁਰਾਹੇ ਪੈ ਕੇ। ਗੁਰ ਭੇਟੇ = ਗੁਰੂ ਨੂੰ ਮਿਲਿਆਂ। ਰਜਾਇ = ਆਪਣੀ ਰਜ਼ਾ ਵਿਚ, ਆਪਣੀ ਮਰਜ਼ੀ ਨਾਲ।1। ਤੇ = ਤੋਂ। ਸਚੁ = ਸਦਾ-ਥਿਰ ਰਹਿਣ ਵਾਲਾ ਪ੍ਰਭੂ।1। ਰਹਾਉ। ਗਾਵਿਆ = ਸਿਫ਼ਤਿ-ਸਾਲਾਹ ਕੀਤੀ ਹੋਈ। ਥਾਇ ਪਵੈ = ਕਬੂਲ ਹੁੰਦਾ ਹੈ। ਕਥਨੀ = ਧਾਰਮਿਕ ਗੱਲਾਂ ਦੀ ਕਹਾਣੀ। ਬਾਦਿ = ਵਿਅਰਥ। ਪਿਆਰਿ = ਪਿਆਰ ਵਿਚ।2। ਸਾਲਾਹੀ = (ਤੂੰ) ਸਿਫ਼ਤਿ-ਸਾਲਾਹ ਕਰੀਂ। ਲਿਵ ਲਾਇ = ਸੁਰਤ ਜੋੜ ਕੇ। ਰਸਨਾ = ਜੀਭ।3। ਕਾਲੁ = ਮੌਤ, ਮੌਤ ਦਾ ਡਰ, ਆਤਮਕ ਮੌਤ। ਵਿਡਾਰਿਆ = ਮਾਰਿਆ।4। ਦੂਜੈ ਭਾਇ = ਕਿਸੇ ਹੋਰ ਦੇ ਪਿਆਰ ਵਿਚ। ਮਨਮੁਖ ਕਰਮ = ਮਨਮੁਖਾਂ ਵਾਲੇ ਕਰਮ, ਉਹ ਕਰਮ ਜੋ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਕਰਦੇ ਹਨ। ਨ ਚੂਕਈ = ਨਹੀਂ ਮੁੱਕਦਾ।5। ਤ੍ਰੈ ਗੁਣ = ਰਜੋ, ਤਮੋ, ਸਤੋ। ਘੁਥਾ ਜਾਇ = ਖੁੰਝਿਆ ਜਾਂਦਾ ਹੈ, ਕੁਰਾਹੇ ਪਿਆ ਜਾਂਦਾ ਹੈ।6। ਨਿਰਗੁਣ ਨਾਮੁ = ਉਸ ਪਰਮਾਤਮਾ ਦਾ ਨਾਮ ਜੋ ਮਾਇਆ ਦੇ ਤਿੰਨ ਗੁਣਾਂ ਤੋਂ ਉਤਾਂਹ ਹੈ। ਸੋਇ = ਸੋਭਾ।7। ਸਭੁ = ਸਾਰਾ ਜਗਤ। ਅੰਧੁ = ਅੰਨ੍ਹਾ। ਗੁਬਾਰੁ = ਘੁੱਪ ਹਨੇਰਾ। ਅਪਾਰਿ = ਅਪਾਰ ਵਿਚ। ਮਿਲਾਇਅਨੁ = ਉਸ ਨੇ ਮਿਲਾ ਲਏ ਹਨ। ਕਰਤਾਰਿ = ਕਰਤਾਰ ਨੇ।8। ਸਹਜੇ = ਆਤਮਕ ਅਡੋਲਤਾ ਵਿਚ ਹੀ। ਜੋਤਿ = ਚਾਨਣ-ਸਰੂਪ। ਨਿਰੰਕਾਰੁ = ਅਕਾਰ-ਰਹਿਤ।9। ਕਰਹਿ = ਕਰਦੇ ਹਨ। ਲੈਨਿ = ਲੈਂਦੇ ਹਨ। ਅਖੁੱਟ = ਨਾਹ ਮੁੱਕਣ ਵਾਲੇ। ਭੰਡਾਰ = ਖ਼ਜ਼ਾਨੇ। ਦੇਵਣਹਾਰਿ = ਦੇਵਣਹਾਰ ਨੇ।10। |
69 | https://www.gurugranthdarpan.net/0069.html | ਸਿਰੀਰਾਗੁ ਮਹਲਾ ੩ ॥ ਸਤਿਗੁਰਿ ਮਿਲਿਐ ਫੇਰੁ ਨ ਪਵੈ ਜਨਮ ਮਰਣ ਦੁਖੁ ਜਾਇ ॥ ਪੂਰੈ ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ ਸਮਾਇ ॥੧॥ ਮਨ ਮੇਰੇ ਸਤਿਗੁਰ ਸਿਉ ਚਿਤੁ ਲਾਇ ॥ ਨਿਰਮਲੁ ਨਾਮੁ ਸਦ ਨਵਤਨੋ ਆਪਿ ਵਸੈ ਮਨਿ ਆਇ ॥੧॥ ਰਹਾਉ ॥ ਹਰਿ ਜੀਉ ਰਾਖਹੁ ਅਪੁਨੀ ਸਰਣਾਈ ਜਿਉ ਰਾਖਹਿ ਤਿਉ ਰਹਣਾ ॥ ਗੁਰ ਕੈ ਸਬਦਿ ਜੀਵਤੁ ਮਰੈ ਗੁਰਮੁਖਿ ਭਵਜਲੁ ਤਰਣਾ ॥੨॥ ਵਡੈ ਭਾਗਿ ਨਾਉ ਪਾਈਐ ਗੁਰਮਤਿ ਸਬਦਿ ਸੁਹਾਈ ॥ ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ ਰਹਿਆ ਸਮਾਈ ॥੩॥ ਇਕਨਾ ਮਨਮੁਖਿ ਸਬਦੁ ਨ ਭਾਵੈ ਬੰਧਨਿ ਬੰਧਿ ਭਵਾਇਆ ॥ ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ ਜਨਮੁ ਗਵਾਇਆ ॥੪॥ ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ ॥ ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥੫॥ ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮ ਰਾਮੁ ਪਛਾਣੀ ॥ ਏਕੋ ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ ਕਹਾਣੀ ॥੬॥ ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ ॥ ਸਦਾ ਰੰਗਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥੭॥ ਆਪੇ ਕਰੇ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ ॥ ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥੮॥੭॥੨੪॥{ਪੰਨਾ 69} | ਹੇ ਮੇਰੇ ਮਨ! ਗੁਰੂ ਨਾਲ ਚਿੱਤ ਜੋੜ। (ਗੁਰੂ ਦੀ ਸਰਨ ਪਿਆਂ) ਪਰਮਾਤਮਾ ਦਾ ਪਵਿੱਤ੍ਰ ਨਾਮ ਸਦਾ ਨਵੇਂ ਆਨੰਦ ਵਾਲਾ ਲੱਗਦਾ ਹੈ, ਤੇ ਪਰਮਾਤਮਾ ਆਪ ਮਨ ਵਿਚ ਆ ਵੱਸਦਾ ਹੈ।1। ਰਹਾਉ। ਜੇ ਗੁਰੂ ਮਿਲ ਪਏ ਤਾਂ (ਚੌਰਾਸੀ ਲੱਖ ਜੂਨਾਂ ਵਾਲਾ) ਫੇਰਾ ਨਹੀਂ ਪੈਂਦਾ, ਜਨਮ ਮਰਨ ਵਿਚ ਪਾਣ ਵਾਲਾ ਦੁਖ ਦੂਰ ਹੋ ਜਾਂਦਾ ਹੈ। ਪੂਰੇ (ਅਭੁੱਲ) ਗੁਰੂ ਦੇ ਸ਼ਬਦ ਵਿਚ ਜੁੜਿਆਂ (ਸਹੀ ਜੀਵਨ ਦੀ) ਸਮਝ ਆ ਜਾਂਦੀ ਹੈ, (ਗੁਰੂ ਦੀ ਸਰਨ ਪੈਣ ਵਾਲਾ ਮਨੁੱਖ) ਪਰਮਾਤਮਾ ਦੇ ਨਾਮ ਵਿਚ ਲੀਨ ਟਿਕਿਆ ਰਹਿੰਦਾ ਹੈ।1। ਹੇ ਪ੍ਰਭੂ ਜੀ! ਤੂੰ (ਜੀਵਾਂ ਨੂੰ) ਆਪਣੀ ਸਰਨ ਵਿਚ ਰੱਖ, ਜਿਸ ਆਤਮਕ ਅਵਸਥਾ ਵਿਚ ਤੂੰ (ਜੀਵਾਂ ਨੂੰ) ਰੱਖਦਾ ਹੈਂ ਉਸੇ ਵਿਚ ਉਹ ਰਹਿੰਦੇ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਮਨੁੱਖ ਦੁਨੀਆ ਵਿਚ ਵਿਚਰਦਾ ਹੋਇਆ ਹੀ ਵਿਕਾਰਾਂ ਵਲੋਂ ਹਟਿਆ ਰਹਿੰਦਾ ਹੈ। ਗੁਰੂ ਦੀ ਸਰਨ ਪੈ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।2। (ਹੇ ਭਾਈ!) ਪਰਮਾਤਮਾ ਦਾ ਨਾਮ ਵੱਡੀ ਕਿਸਮਤ ਨਾਲ ਮਿਲਦਾ ਹੈ। ਗੁਰੂ ਦੀ ਮਤਿ ਤੇ ਤੁਰਿਆਂ ਗੁਰੂ ਦੇ ਸ਼ਬਦ ਵਿਚ ਜੁੜਿਆਂ ਜ਼ਿੰਦਗੀ ਸੋਹਣੀ ਬਣ ਜਾਂਦੀ ਹੈ। ਕਰਤਾਰ ਪ੍ਰਭੂ ਆਪ ਹੀ ਮਨ ਵਿਚ ਆ ਵੱਸਦਾ ਹੈ। (ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ) ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ।3। ਕਈ ਐਸੇ ਹਨ ਜੋ ਆਪਣੇ ਹੀ ਮਨ ਦੇ ਪਿੱਛੇ ਤੁਰਦੇ ਹਨ, ਉਹਨਾਂ ਨੂੰ ਗੁਰੂ ਦਾ ਸ਼ਬਦ ਪਿਆਰਾ ਨਹੀਂ ਲੱਗਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ) ਬੰਧਨ ਵਿਚ ਬੰਨ੍ਹ ਕੇ (ਜਨਮ ਮਰਨ ਦੇ ਗੇੜ ਵਿਚ) ਭਵਾਇਆ ਜਾਂਦਾ ਹੈ, ਉਹ ਚੌਰਾਸੀ ਲੱਖ ਜੂਨਾਂ ਵਿਚ ਮੁੜ ਮੁੜ ਜੰਮਦਾ ਹੈ, ਤੇ ਆਪਣਾ (ਮਨੁੱਖਾ) ਜਨਮ ਵਿਅਰਥ ਗਵਾ ਜਾਂਦਾ ਹੈ।4। ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਸਦਾ ਹਰ ਵੇਲੇ ਪਰਮਾਤਮਾ ਦੇ ਪਵਿਤ੍ਰ ਗੁਣ ਗਾਂਦੇ ਰਹਿੰਦੇ ਹਨ, (ਜਿਸ ਦੀ ਬਰਕਤਿ ਨਾਲ ਉਹ) ਆਤਮਕ ਅਡੋਲਤਾ ਵਿਚ ਤੇ ਪ੍ਰਭੂ-ਨਾਮ ਵਿਚ ਹੀ ਲੀਨ ਰਹਿੰਦੇ ਹਨ।5। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸਾਰੀ ਸ੍ਰਿਸ਼ਟੀ ਵਿਚ ਪਰਮਾਤਮਾ ਨੂੰ ਵੱਸਦਾ ਪਛਾਣ ਕੇ ਆਤਮਕ ਜੀਵਨ ਦੇਣ ਵਾਲੀ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ। ਗੁਰੂ ਦੀ ਸਰਨ ਪੈ ਕੇ ਉਹ ਮਨੁੱਖ ਇਕ ਪਰਮਾਤਮਾ ਦਾ ਹੀ ਸਿਮਰਨ ਕਰਦੇ ਹਨ। ਪਰਮਾਤਮਾ ਦਾ ਹੀ ਆਰਾਧਨ ਕਰਦੇ ਹਨ, ਤੇ ਉਸ ਪਰਮਾਤਮਾ ਦੀਆਂ ਹੀ ਕਥਾ-ਕਹਾਣੀਆਂ ਕਰਦੇ ਹਨ ਜਿਸ ਦੇ ਸਾਰੇ ਗੁਣ ਬਿਆਨ ਨਹੀਂ ਹੋ ਸਕਦੇ।6। (ਹੇ ਭਾਈ!) ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ ਨੂੰ ਸਿਮਰਨਾ ਚਾਹੀਦਾ ਹੈ। ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਸਿਮਰਦੇ ਹਨ, ਉਹਨਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ। (ਉਹ ਵਡ-ਭਾਗੀ ਮਨੁੱਖ) ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਨਾਲ ਜੁੜੇ ਰਹਿੰਦੇ ਹਨ, ਪ੍ਰਭੂ ਆਪਣੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ।7। (ਪਰ ਇਹ ਸਾਰੀ ਖੋਜ ਪਰਮਾਤਮਾ ਦੇ ਆਪਣੇ ਹੀ ਹੱਥ ਵਿਚ ਹੈ) ਪ੍ਰਭੂ ਆਪ ਹੀ (ਸਭ ਜੀਵਾਂ ਵਿਚ ਪ੍ਰੇਰਕ ਹੋ ਕੇ ਸਭ ਕੁਝ) ਕਰਦਾ ਹੈ ਆਪ ਹੀ (ਜੀਵਾਂ ਪਾਸੋਂ) ਕਰਾਂਦਾ ਹੈ। ਮਾਇਆ ਦੀ ਨੀਂਦ ਵਿੱਚ ਸੁੱਤੇ ਹੋਏ ਕਈ ਜੀਵਾਂ ਨੂੰ ਭੀ ਪ੍ਰਭੂ ਆਪ ਹੀ ਜਗਾ ਦੇਂਦਾ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੋੜ ਕੇ ਪ੍ਰਭੂ ਆਪ ਹੀ (ਉਹਨਾਂ ਨੂੰ) ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ।8।7। 24। | ਸਤਿਗੁਰਿ = ਸਤਿਗੁਰ ਦੀ ਰਾਹੀਂ। ਮਿਲਿਐ = ਮਿਲਣ ਦੀ ਰਾਹੀਂ। ਸਤਿਗੁਰਿ ਮਿਲਿਐ = {Locative Absolute} ਜੇ ਸਤਿਗੁਰੂ ਮਿਲ ਪਏ, ਗੁਰੂ ਦੇ ਮਿਲਿਆਂ। ਫੇਰੁ = (ਜਨਮ ਮਰਨ ਦਾ) ਗੇੜ, ਫੇਰਾ। ਸਬਦਿ = ਸ਼ਬਦ ਦੀ ਰਾਹੀਂ। ਨਾਮੈ = ਨਾਮ ਵਿਚ।1। ਸਿਉ = ਨਾਲ। ਸਦ = ਸਦਾ। ਨਵਤਨੋ = ਨਵਤਨੁ, ਨਵਾਂ, ਨਿੱਤ ਨਵੇਂ ਆਨੰਦ ਵਾਲਾ, ਜਿਸ ਤੋਂ ਮਨ ਕਦੇ ਭੀ ਨਾਹ ਅੱਕੇ। ਮਨਿ = ਮਨ ਵਿਚ।1। ਰਹਾਉ। ਹਰਿ ਜੀਉ = ਹੇ ਪ੍ਰਭੂ ਜੀ! ਜੀਵਤੁ ਮਰੈ = ਜੀਊਂਦਾ ਮਰੇ, ਆਪਾ-ਭਾਵ ਤਿਆਗੇ, ਨਫ਼ਸ ਦੇ ਪਿੱਛੇ ਤੁਰਨੋਂ ਹਟੇ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਭਵਜਲੁ = ਸੰਸਾਰ-ਸਮੁੰਦਰ।2। ਭਾਗਿ = ਭਾਗ ਨਾਲ, ਕਿਸਮਤ ਨਾਲ। ਸੁਹਾਈ = (ਜ਼ਿੰਦਗੀ) ਸੋਹਣੀ ਬਣ ਜਾਂਦੀ ਹੈ। ਸਹਜੇ = ਸਹਜਿ ਹੀ, ਆਤਮਕ ਅਡੋਲਤਾ ਵਿਚ ਹੀ।3। ਮਨਮੁਖਿ = ਮਨ ਦੇ ਪਿੱਛੇ ਤੁਰਨ ਕਰ ਕੇ। ਬੰਧਨਿ = ਬੰਧਨ ਵਿਚ। ਬੰਧਿ = ਬੰਨ੍ਹ ਕੇ।4। ਮਨਿ = ਮਨ ਵਿਚ। ਸਬਦਿ = ਸ਼ਬਦ ਦੀ ਰਾਹੀਂ। ਰੰਗਿ = ਪ੍ਰੇਮ ਵਿਚ। ਅਨਦਿਨੁ = ਹੋਰ ਰੋਜ਼।5। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਆਤਮ ਰਾਮੁ = ਪਰਮਾਤਮਾ। ਪਛਾਣੀ = ਪਛਾਣਿ, ਪਛਾਣ ਕੇ। ਸੇਵਨਿ = ਸੇਂਵਦੇ ਹਨ, ਸਿਮਰਦੇ ਹਨ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਅਕਥ = ਉਸ ਪਰਮਾਤਮਾ ਦੀ ਜਿਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ।6। ਸਚਾ = ਸੱਚਾ, ਸਦਾ-ਥਿਰ ਰਹਿਣ ਵਾਲਾ। ਆਇ = ਆ ਕੇ।7। ਦੇਇ ਜਗਾਇ = ਜਗਾ ਦੇਂਦਾ ਹੈ। ਸਬਦਿ ਮਿਲਾਇ = ਸ਼ਬਦ ਵਿਚ ਜੋੜ ਕੇ।8। |
69 | https://www.gurugranthdarpan.net/0069.html | ਸਿਰੀਰਾਗੁ ਮਹਲਾ ੩ ॥ ਸਤਿਗੁਰਿ ਸੇਵਿਐ ਮਨੁ ਨਿਰਮਲਾ ਭਏ ਪਵਿਤੁ ਸਰੀਰ ॥ ਮਨਿ ਆਨੰਦੁ ਸਦਾ ਸੁਖੁ ਪਾਇਆ ਭੇਟਿਆ ਗਹਿਰ ਗੰਭੀਰੁ ॥ ਸਚੀ ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥੧॥ ਮਨ ਰੇ ਸਤਿਗੁਰੁ ਸੇਵਿ ਨਿਸੰਗੁ ॥ ਸਤਿਗੁਰੁ ਸੇਵਿਐ ਹਰਿ ਮਨਿ ਵਸੈ ਲਗੈ ਨ ਮੈਲੁ ਪਤੰਗੁ ॥੧॥ ਰਹਾਉ ॥ ਸਚੈ ਸਬਦਿ ਪਤਿ ਊਪਜੈ ਸਚੇ ਸਚਾ ਨਾਉ ॥ ਜਿਨੀ ਹਉਮੈ ਮਾਰਿ ਪਛਾਣਿਆ ਹਉ ਤਿਨ ਬਲਿਹਾਰੈ ਜਾਉ ॥ ਮਨਮੁਖ ਸਚੁ ਨ ਜਾਣਨੀ ਤਿਨ ਠਉਰ ਨ ਕਤਹੂ ਥਾਉ ॥੨॥ ਸਚੁ ਖਾਣਾ ਸਚੁ ਪੈਨਣਾ ਸਚੇ ਹੀ ਵਿਚਿ ਵਾਸੁ ॥ ਸਦਾ ਸਚਾ ਸਾਲਾਹਣਾ ਸਚੈ ਸਬਦਿ ਨਿਵਾਸੁ ॥ ਸਭੁ ਆਤਮ ਰਾਮੁ ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥੩॥ ਸਚੁ ਵੇਖਣੁ ਸਚੁ ਬੋਲਣਾ ਤਨੁ ਮਨੁ ਸਚਾ ਹੋਇ ॥ ਸਚੀ ਸਾਖੀ ਉਪਦੇਸੁ ਸਚੁ ਸਚੇ ਸਚੀ ਸੋਇ ॥ ਜਿੰਨੀ ਸਚੁ ਵਿਸਾਰਿਆ ਸੇ ਦੁਖੀਏ ਚਲੇ ਰੋਇ ॥੪॥ ਸਤਿਗੁਰੁ ਜਿਨੀ ਨ ਸੇਵਿਓ ਸੇ ਕਿਤੁ ਆਏ ਸੰਸਾਰਿ ॥ ਜਮ ਦਰਿ ਬਧੇ ਮਾਰੀਅਹਿ ਕੂਕ ਨ ਸੁਣੈ ਪੂਕਾਰ ॥ ਬਿਰਥਾ ਜਨਮੁ ਗਵਾਇਆ ਮਰਿ ਜੰਮਹਿ ਵਾਰੋ ਵਾਰ ॥੫॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਸਤਿਗੁਰ ਸਰਣਾ ॥ ਸਤਿਗੁਰਿ ਸਚੁ ਦਿੜਾਇਆ ਸਦਾ ਸਚਿ ਸੰਜਮਿ ਰਹਣਾ ॥ ਸਤਿਗੁਰ ਸਚਾ ਹੈ ਬੋਹਿਥਾ ਸਬਦੇ ਭਵਜਲੁ ਤਰਣਾ ॥੬॥ ਲਖ ਚਉਰਾਸੀਹ ਫਿਰਦੇ ਰਹੇ ਬਿਨੁ ਸਤਿਗੁਰ ਮੁਕਤਿ ਨ ਹੋਈ ॥ ਪੜਿ ਪੜਿ ਪੰਡਿਤ ਮੋਨੀ ਥਕੇ ਦੂਜੈ ਭਾਇ ਪਤਿ ਖੋਈ ॥ ਸਤਿਗੁਰਿ ਸਬਦੁ ਸੁਣਾਇਆ ਬਿਨੁ ਸਚੇ ਅਵਰੁ ਨ ਕੋਈ ॥੭॥ ਜੋ ਸਚੈ ਲਾਏ ਸੇ ਸਚਿ ਲਗੇ ਨਿਤ ਸਚੀ ਕਾਰ ਕਰੰਨਿ ॥ ਤਿਨਾ ਨਿਜ ਘਰਿ ਵਾਸਾ ਪਾਇਆ ਸਚੈ ਮਹਲਿ ਰਹੰਨਿ ॥ ਨਾਨਕ ਭਗਤ ਸੁਖੀਏ ਸਦਾ ਸਚੈ ਨਾਮਿ ਰਚੰਨਿ ॥੮॥੧੭॥੮॥੨੫॥{ਪੰਨਾ 69-70} | ਹੇ ਮੇਰੇ ਮਨ! ਝਾਕਾ ਲਾਹ ਕੇ ਗੁਰੂ ਦੀ ਸਰਨ ਪਉ। (ਹੇ ਭਾਈ!) ਗੁਰੂ ਦੀ ਸਰਨ ਪਿਆਂ ਪਰਮਾਤਮਾ ਮਨ ਵਿਚ ਵੱਸਦਾ ਹੈ, ਤੇ (ਮਨ ਨੂੰ ਵਿਕਾਰਾਂ ਦੀ) ਰਤਾ ਭੀ ਮੈਲ ਨਹੀਂ ਲੱਗਦੀ।1। ਰਹਾਉ। ਜੇ ਗੁਰੂ ਦਾ ਪੱਲਾ ਫੜੀ ਰੱਖੀਏ, ਤਾਂ ਮਨ ਪਵਿਤ੍ਰ ਹੋ ਜਾਂਦਾ ਹੈ, ਸਰੀਰ (ਭੀ) ਪਵਿਤ੍ਰ ਹੋ ਜਾਂਦਾ ਹੈ (ਭਾਵ, ਗਿਆਨ-ਇੰਦ੍ਰੇ ਵਿਕਾਰਾਂ ਵਲੋਂ ਹਟੇ ਰਹਿੰਦੇ ਹਨ) । (ਜੇਹੜਾ ਮਨੁੱਖ ਗੁਰੂ ਦੇ ਦਰ ਤੇ ਆ ਜਾਂਦਾ ਹੈ ਉਸ ਦੇ) ਮਨ ਵਿਚ ਆਨੰਦ ਪੈਦਾ ਹੁੰਦਾ ਹੈ, ਉਹ ਸਦਾ ਲਈ ਆਤਮਕ ਸੁਖ ਮਾਣਦਾ ਹੈ, ਉਸ ਨੂੰ ਡੂੰਘਾ ਤੇ ਵੱਡੇ ਜਿਗਰੇ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਸਦਾ-ਥਿਰ ਪ੍ਰਭੂ ਦੀ ਸੰਗਤਿ ਵਿਚ ਟਿਕੇ ਰਿਹਾਂ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਨਾਮ ਵਿਚ ਟਿਕਾਉ ਹਾਸਲ ਕਰ ਲੈਂਦਾ ਹੈ।1। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ; ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਸਦਾ-ਥਿਰ ਨਾਮ ਮਿਲ ਜਾਂਦਾ ਹੈ। ਮੈਂ ਉਹਨਾਂ ਬੰਦਿਆਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ-ਥਿਰ ਪ੍ਰਭੂ ਨਾਲ ਜਾਣ-ਪਛਾਣ ਨਹੀਂ ਪਾ ਸਕਦੇ (ਇਸ ਵਾਸਤੇ ਆਤਮਕ ਸ਼ਾਂਤੀ ਵਾਸਤੇ) ਉਹਨਾਂ ਨੂੰ ਹੋਰ ਕੋਈ ਥਾਂ-ਥਿੱਤਾ ਨਹੀਂ ਮਿਲਦਾ।2। ਸਦਾ-ਥਿਰ ਪ੍ਰਭੂ ਦਾ ਨਾਮ ਜਿਨ੍ਹਾਂ ਮਨੁੱਖਾਂ ਦੀ ਆਤਮਕ ਖ਼ੁਰਾਕ ਬਣ ਗਿਆ ਹੈ, ਪ੍ਰਭੂ ਦਾ ਨਾਮ ਹੀ ਜਿਨ੍ਹਾਂ ਦੀ ਪੁਸ਼ਾਕ ਹੈ (ਆਦਰ-ਸਤਕਾਰ ਹਾਸਲ ਕਰਨ ਦਾ ਵਸੀਲਾ ਹੈ) , ਜਿਨ੍ਹਾਂ ਦੀ ਸੁਰਤਿ ਸਦਾ-ਥਿਰ ਪ੍ਰਭੂ ਵਿਚ ਹੀ ਜੁੜੀ ਰਹਿੰਦੀ ਹੈ, ਜੋ ਮਨੁੱਖ ਸਦਾ-ਥਿਰ ਪ੍ਰਭੂ ਦੀ ਸਦਾ ਸਿਫਤਿ-ਸਾਲਾਹ ਕਰਦੇ ਰਹਿੰਦੇ ਹਨ, ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਸ਼ਬਦ ਵਿਚ ਜਿਨ੍ਹਾਂ ਦਾ ਮਨ ਟਿਕਿਆ ਰਹਿੰਦਾ ਹੈ, ਉਹਨਾਂ ਨੇ ਹਰ ਥਾਂ ਸਰਬ ਵਿਆਪਕ ਪਰਮਾਤਮਾ ਨੂੰ ਵੱਸਦਾ ਪਛਾਣ ਲਿਆ ਹੈ, ਗੁਰੂ ਦੀ ਮਤਿ ਤੇ ਤੁਰ ਕੇ ਉਹਨਾਂ ਦੀ ਸੁਰਤਿ ਅੰਤਰ ਆਤਮੇ ਟਿਕੀ ਰਹਿੰਦੀ ਹੈ।3। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਨੂੰ ਹੀ ਹਰ ਥਾਂ ਵੇਖਦਾ ਹੈ, ਸਦਾ-ਥਿਰ ਪ੍ਰਭੂ ਹੀ ਜਿਸ ਨੂੰ ਹਰ ਥਾਂ ਬੋਲਦਾ ਦਿੱਸਦਾ ਹੈ ਉਸ ਦਾ ਸਰੀਰ (ਮਾਇਆ ਦੇ ਹੱਲਿਆਂ ਵਲੋਂ) ਅਡੋਲ ਹੋ ਜਾਂਦਾ ਹੈ ਉਸ ਦਾ ਮਨ (ਵਿਕਾਰਾਂ ਦੇ ਹੱਲਿਆਂ ਵਲੋਂ) ਅਡੋਲ ਹੋ ਜਾਂਦਾ ਹੈ। ਸਦਾ-ਥਿਰ ਪ੍ਰਭੂ ਦਾ ਸਿਮਰਨ ਹੀ ਉਹ ਸਿੱਖਿਆ ਤੇ ਉਪਦੇਸ਼ ਗ੍ਰਹਿਣ ਕਰਦਾ ਹੈ। ਸਦਾ-ਥਿਰ ਪ੍ਰਭੂ ਦਾ ਰੂਪ ਹੋ ਚੁਕੇ ਉਸ (ਵਡਭਾਗੀ ਮਨੁੱਖ) ਦੀ ਸੋਭਾ ਅਟੱਲ ਹੋ ਜਾਂਦੀ ਹੈ। ਪਰ ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਨੂੰ (ਇਥੇ) ਭੁਲਾਈ ਰੱਖਿਆ, ਉਹ (ਇਥੇ ਭੀ) ਦੁਖੀ ਰਹੇ, ਤੇ ਇਥੋਂ ਤੁਰੇ ਭੀ ਦੁਖੀ ਹੋ ਹੋ ਕੇ।4। ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਨਾਹ ਫੜਿਆ ਉਹਨਾਂ ਦਾ ਸੰਸਾਰ ਵਿਚ ਆਉਣਾ ਵਿਅਰਥ ਗਿਆ। ਉਹ ਜਮ ਦੇ ਦਰਵਾਜ਼ੇ ਤੇ ਬੱਧੇ ਮਾਰੀ ਕੁੱਟੀਦੇ ਹਨ, ਕੋਈ ਉਹਨਾਂ ਦੀ ਕੂਕ ਪੁਕਾਰ ਵਲ ਧਿਆਨ ਨਹੀਂ ਦੇਂਦਾ। ਉਹਨਾਂ ਮਨੁੱਖਾ ਜਨਮ ਵਿਅਰਥ ਗਵਾ ਦਿੱਤਾ, ਤੇ ਫਿਰ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ।5। ਜੇਹੜੇ ਮਨੁੱਖ ਇਸ ਜਗਤ ਨੂੰ (ਵਿਕਾਰਾਂ ਦੀ ਤਪਸ਼ ਵਿਚ) ਸੜਦਾ ਵੇਖ ਕੇ ਛੇਤੀ ਨਾਲ ਗੁਰੂ ਦੀ ਸ਼ਰਨ ਜਾ ਪਏ, ਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਪੱਕਾ ਟਿਕਾ ਦਿੱਤਾ, ਉਹਨਾਂ ਨੂੰ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਤੇ (ਸੋਹਣੀ) ਜੀਵਨ-ਮਰਯਾਦਾ ਵਿਚ ਰਹਿਣ ਦੀ ਜਾਚ ਸਿਖਾ ਦਿੱਤੀ। (ਹੇ ਭਾਈ!) ਗੁਰੂ ਸਦਾ ਕਾਇਮ ਰਹਿਣ ਵਾਲਾ ਜਹਾਜ਼ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।6। (ਜੇਹੜੇ ਗੁਰੂ ਦੀ ਸਰਨ ਤੋਂ ਵਾਂਝੇ ਰਹੇ ਉਹ) ਚੌਰਸੀ ਲੱਖ ਜੂਨਾਂ ਦੇ ਗੇੜ ਵਿਚ ਭਟਕਦੇ ਫਿਰਦੇ ਹਨ, ਗੁਰੂ ਤੋਂ ਬਿਨਾ (ਇਸ ਗੇੜ ਵਿਚੋਂ) ਖ਼ਲਾਸੀ ਨਹੀਂ ਮਿਲਦੀ। ਪੰਡਿਤ ਲੋਕ (ਸ਼ਾਸਤ੍ਰ ਆਦਿ ਧਰਮ-ਪੁਸਤਕਾਂ ਨੂੰ) ਪੜ੍ਹ ਪੜ੍ਹ ਕੇ ਥੱਕ ਗਏ, ਮੋਨ-ਧਾਰੀ ਸਾਧੂ ਸਮਾਧੀਆਂ ਲਾ ਲਾ ਕੇ ਥੱਕ ਗਏ (ਗੁਰੂ ਦੀ ਸਰਨ ਤੋਂ ਬਿਨਾ ਚੌਰਾਸੀ ਦੇ ਗੇੜ ਤੋਂ ਖ਼ਲਾਸੀ ਪ੍ਰਾਪਤ ਨਾਹ ਕਰ ਸਕੇ, ਉਹਨਾਂ ਨੇ ਸਗੋਂ) ਪ੍ਰਭੂ ਤੋਂ ਬਿਨਾ ਹੋਰ ਦੇ ਪਿਆਰ ਵਿਚ ਆਪਣੀ ਇੱਜ਼ਤ ਗਵਾ ਲਈ। ਜਿਸ ਮਨੁੱਖ ਨੂੰ ਗੁਰੂ ਨੇ ਆਪਣਾ ਸ਼ਬਦ ਸੁਣਾ ਦਿੱਤਾ (ਉਸ ਨੂੰ ਨਿਸ਼ਚਾ ਹੋ ਗਿਆ ਕਿ) ਸਦਾ-ਥਿਰ ਪ੍ਰਭੂ ਤੋਂ ਬਿਨਾ ਹੋਰ ਕੋਈ (ਜੀਵ ਦਾ ਰਾਖਾ) ਨਹੀਂ ਹੈ।7। (ਪਰ ਜੀਵਾਂ ਦੇ ਭੀ ਕੀਹ ਵੱਸ?) ਜਿਨ੍ਹਾਂ ਜੀਵਾਂ ਨੂੰ ਸਦਾ-ਥਿਰ ਪ੍ਰਭੂ ਨੇ ਆਪਣੀ ਯਾਦ ਵਿਚ ਜੋੜਿਆ, ਉਹੀ ਸਦਾ-ਥਿਰ ਦੇ ਨਾਮ ਵਿਚ ਲੱਗੇ ਹਨ, ਉਹੀ ਸਦਾ ਇਹ ਨਾਲ ਨਿਭਣ ਵਾਲੀ ਕਾਰ ਕਰਦੇ ਹਨ। ਉਹਨਾਂ ਬੰਦਿਆਂ ਨੇ (ਮਾਇਆ ਦੀ ਭਟਕਣਾ ਤੋਂ ਬਚ ਕੇ) ਅੰਤਰ-ਆਤਮੇ ਟਿਕਾਣਾ ਪ੍ਰਾਪਤ ਕਰ ਲਿਆ ਹੈ, ਉਹ ਬੰਦੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਰਹਿੰਦੇ ਹਨ। ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ ਸੁਖੀ ਰਹਿੰਦੇ ਹਨ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸਦਾ ਮਸਤ ਰਹਿੰਦੇ ਹਨ।8।17।8। 25। | ਸੇਵਿਐ = ਜੇ ਸੇਵਾ ਕੀਤੀ ਜਾਏ, ਜੇ ਸਰਨ ਲਈ ਜਾਏ। ਮਨਿ = ਮਨ ਵਿਚ। ਭੇਟਿਆ = ਮਿਲਿਆ। ਗੰਭੀਰੁ = ਵਡੇ ਜਿਗਰੇ ਵਾਲਾ। ਸਚੀ ਸੰਗਤਿ = ਸਦਾ-ਥਿਰ ਪ੍ਰਭੂ ਦੀ ਸੰਗਤਿ ਵਿਚ। ਸਚਿ = ਸਦਾ-ਥਿਰ ਪ੍ਰਭੂ ਵਿਚ। ਧੀਰ = ਧੀਰਜ, ਟਿਕਾਉ।1। ਨਿਸੰਗੁ = ਝਾਕਾ ਲਾਹ ਕੇ। ਪਤੰਗੁ = ਰਤਾ ਭੀ।1। ਰਹਾਉ। ਪਤਿ = ਇੱਜ਼ਤ। ਸਚੇ ਨਾਉ = ਸਦਾ-ਥਿਰ ਪ੍ਰਭੂ ਦਾ ਨਾਮ। ਪਛਾਣਿਆ = ਜਾਣ-ਪਛਾਣ ਬਣਾਈ, ਸਾਂਝ ਪਾ ਲਈ। ਹਉ = ਮੈਂ। ਮਨਮੁਖ = ਆਪਣੇ ਮਨ ਵਲ ਮੂੰਹ ਰੱਖਣ ਵਾਲੇ। ਕਤਹੂ = ਕਿਤੇ ਭੀ।2। ਸਚੁ = ਸਦਾ-ਥਿਰ ਪ੍ਰਭੂ। ਸਭੁ = ਹਰ ਥਾਂ। ਨਿਜ ਘਰਿ = ਆਪਣੇ ਘਰ ਵਿਚ, ਅੰਤਰ-ਆਤਮੇ।3। ਸਚਾ = ਸੱਚਾ, ਸਦਾ-ਥਿਰ, ਅਡੋਲ। ਸਾਖੀ = ਸਿੱਖਿਆ। ਸੋਇ = ਸੋਭਾ। ਰੋਇ = ਰੋ ਕੇ।4। ਕਿਤੁ = ਕਿਸ ਕੰਮ ਲਈ? ਵਿਅਰਥ ਹੀ। ਸੰਸਾਰਿ = ਸੰਸਾਰ ਵਿਚ। ਦਰਿ = ਦਰ ਤੇ। ਮਾਰੀਅਹਿ = ਮਾਰੇ ਕੁੱਟੇ ਜਾਂਦੇ ਹਨ। ਵਾਰੋ ਵਾਰ = ਮੁੜ ਮੁੜ।5। ਭਜਿ = ਦੌੜ ਕੇ। ਸਤਿਗੁਰਿ = ਸਤਿਗੁਰੂ ਨੇ। ਦਿੜਾਇਆ = ਪੱਕਾ ਕਰ ਦਿੱਤਾ, ਮਨ ਵਿਚ ਚੰਗੀ ਤਰ੍ਹਾਂ ਵਸਾ ਦਿੱਤਾ। ਸੰਜਮਿ = ਸੰਜਮ ਵਿਚ, ਜੁਗਤਿ ਵਿਚ। ਬੋਹਿਥਾ = ਜਹਾਜ਼।6। ਮੁਕਤਿ = ਖ਼ਲਾਸੀ। ਮੋਨੀ = ਸਮਾਧੀਆਂ ਲਾਣ ਵਾਲੇ, ਮੋਨ ਧਾਰੀ ਰੱਖਣ ਵਾਲੇ। ਦੂਜੈ ਭਾਇ = ਪ੍ਰਭੂ ਤੋਂ ਬਿਨਾ ਕਿਸੇ ਹੋਰ ਦੇ ਪਿਆਰ ਵਿਚ। ਪਤਿ = ਇੱਜ਼ਤ।7। ਸਚੈ = ਸਦਾ-ਥਿਰ ਪ੍ਰਭੂ ਨੇ। ਸਚਿ = ਸਦਾ-ਥਿਰ ਪ੍ਰਭੂ ਵਿਚ। ਕਰੰਨਿ = ਕਰਨਿ, ਕਰਦੇ ਹਨ। ਮਹਲਿ = ਮਹਲ ਵਿਚ। ਸਚੈ ਮਹਲਿ = ਸਦਾ-ਥਿਰ ਪ੍ਰਭੂ ਦੇ ਘਰ ਵਿਚ। ਰਹੰਨਿ = ਰਹਿੰਦੇ ਹਨ। ਰਚੰਨਿ-ਰਚੇ ਰਹਿੰਦੇ ਹਨ, ਮਸਤ ਰਹਿੰਦੇ ਹਨ।8। |
70 | https://www.gurugranthdarpan.net/0070.html | ਸਿਰੀਰਾਗੁ ਮਹਲਾ ੫ ॥ ਜਾ ਕਉ ਮੁਸਕਲੁ ਅਤਿ ਬਣੈ ਢੋਈ ਕੋਇ ਨ ਦੇਇ ॥ ਲਾਗੂ ਹੋਏ ਦੁਸਮਨਾ ਸਾਕ ਭਿ ਭਜਿ ਖਲੇ ॥ ਸਭੋ ਭਜੈ ਆਸਰਾ ਚੁਕੈ ਸਭੁ ਅਸਰਾਉ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਲਗੈ ਨ ਤਤੀ ਵਾਉ ॥੧॥ ਸਾਹਿਬੁ ਨਿਤਾਣਿਆ ਕਾ ਤਾਣੁ ॥ ਆਇ ਨ ਜਾਈ ਥਿਰੁ ਸਦਾ ਗੁਰ ਸਬਦੀ ਸਚੁ ਜਾਣੁ ॥੧॥ ਰਹਾਉ ॥ ਜੇ ਕੋ ਹੋਵੈ ਦੁਬਲਾ ਨੰਗ ਭੁਖ ਕੀ ਪੀਰ ॥ ਦਮੜਾ ਪਲੈ ਨਾ ਪਵੈ ਨਾ ਕੋ ਦੇਵੈ ਧੀਰ ॥ ਸੁਆਰਥੁ ਸੁਆਉ ਨ ਕੋ ਕਰੇ ਨਾ ਕਿਛੁ ਹੋਵੈ ਕਾਜੁ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਹਚਲੁ ਹੋਵੈ ਰਾਜੁ ॥੨॥ ਜਾ ਕਉ ਚਿੰਤਾ ਬਹੁਤੁ ਬਹੁਤੁ ਦੇਹੀ ਵਿਆਪੈ ਰੋਗੁ ॥ ਗ੍ਰਿਸਤਿ ਕੁਟੰਬਿ ਪਲੇਟਿਆ ਕਦੇ ਹਰਖੁ ਕਦੇ ਸੋਗੁ ॥ ਗਉਣੁ ਕਰੇ ਚਹੁ ਕੁੰਟ ਕਾ ਘੜੀ ਨ ਬੈਸਣੁ ਸੋਇ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਨੁ ਮਨੁ ਸੀਤਲੁ ਹੋਇ ॥੩॥ ਕਾਮਿ ਕਰੋਧਿ ਮੋਹਿ ਵਸਿ ਕੀਆ ਕਿਰਪਨ ਲੋਭਿ ਪਿਆਰੁ ॥ ਚਾਰੇ ਕਿਲਵਿਖ ਉਨਿ ਅਘ ਕੀਏ ਹੋਆ ਅਸੁਰ ਸੰਘਾਰੁ ॥ ਪੋਥੀ ਗੀਤ ਕਵਿਤ ਕਿਛੁ ਕਦੇ ਨ ਕਰਨਿ ਧਰਿਆ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਮਖ ਸਿਮਰਤ ਤਰਿਆ ॥੪॥{ਪੰਨਾ 70} | ਮਾਲਕ-ਪ੍ਰਭੂ ਕਮਜ਼ੋਰਾਂ ਦਾ ਸਹਾਰਾ ਹੈ, ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ। (ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨਾਲ ਡੂੰਘੀ ਸਾਂਝ ਬਣਾ।1। ਰਹਾਉ। ਜਿਸ ਮਨੁੱਖ ਨੂੰ (ਕੋਈ) ਭਾਰੀ ਬਿਪਤਾ ਆ ਪਏ (ਜਿਸ ਤੋਂ ਬਚਣ ਲਈ) ਕੋਈ ਮਨੁੱਖ ਉਸ ਨੂੰ ਸਹਾਰਾ ਨਾਹ ਦੇਵੇ, ਵੈਰੀ ਉਸ ਦੇ ਮਾਰੂ ਬਣ ਜਾਣ, ਉਸ ਦੇ ਸਾਕ-ਸਨਬੰਧੀ ਉਸ ਤੋਂ ਪਰੇ ਦੌੜ ਜਾਣ, ਉਸ ਦਾ ਹਰੇਕ ਕਿਸਮ ਦਾ ਆਸਰਾ ਖ਼ਤਮ ਹੋ ਜਾਏ, ਹਰੇਕ ਤਰ੍ਹਾਂ ਦਾ ਸਹਾਰਾ ਮੁੱਕ ਜਾਏ, ਜੇ ਉਸ (ਬਿਪਤਾ-ਮਾਰੇ) ਮਨੁੱਖ ਦੇ ਹਿਰਦੇ ਵਿਚ ਪਰਮਾਤਮਾ (ਯਾਦ) ਆ ਜਾਏ, ਤਾ ਉਸ ਦਾ ਵਾਲ ਭੀ ਵਿੰਗਾ ਨਹੀਂ ਹੁੰਦਾ।1। ਜੇ ਕੋਈ ਮਨੁੱਖ (ਅਜੇਹਾ) ਕਮਜ਼ੋਰ ਹੋ ਜਾਏ (ਕਿ) ਭੁੱਖ ਨੰਗ ਦਾ ਦੁੱਖ (ਉਸ ਨੂੰ ਹਰ ਵੇਲੇ ਖਾਂਦਾ ਰਹੇ) , ਜੇ ਉਸ ਦੇ ਪੱਲੇ ਪੈਸਾ ਨਾਹ ਹੋਵੇ, ਕੋਈ ਮਨੁੱਖ ਉਸ ਨੂੰ ਹੌਸਲਾ ਨਾ ਦੇਵੇ; ਕੋਈ ਮਨੁੱਖ ਉਸ ਦੀ ਲੋੜ-ਗ਼ਰਜ਼ ਪੂਰੀ ਨਾਹ ਕਰੇ, ਉਸ ਪਾਸੋਂ ਆਪਣਾ ਕੋਈ ਕੰਮ ਸਿਰੇ ਨਾਹ ਚੜ੍ਹ ਸਕੇ (ਅਜੇਹੀ ਦੁਰਦਸ਼ਾ ਵਿਚ ਹੁੰਦਿਆਂ ਭੀ) ਜੇ ਪਰਮਾਤਮਾ ਉਸ ਦੇ ਚਿੱਤ ਵਿਚ ਆ ਵੱਸੇ, ਤਾਂ ਉਸ ਦਾ ਅਟੱਲ ਰਾਜ ਬਣ ਜਾਂਦਾ ਹੈ (ਭਾਵ, ਉਸ ਦੀ ਆਤਮਕ ਅਵਸਥਾ ਅਜੇਹੇ ਬਾਦਸ਼ਾਹਾਂ ਵਾਲੀ ਹੋ ਜਾਂਦੀ ਹੈ ਜਿਨ੍ਹਾਂ ਦਾ ਰਾਜ ਕਦੇ ਨਾਹ ਡੋਲੇ) ।2। ਜਿਸ ਮਨੁੱਖ ਨੂੰ ਹਰ ਵੇਲੇ ਬੜੀ ਚਿੰਤਾ ਬਣੀ ਰਹੇ, ਜਿਸ ਦੇ ਸਰੀਰ ਨੂੰ (ਕੋਈ ਨ ਕੋਈ) ਰੋਗ ਗ੍ਰਸੀ ਰੱਖੇ, ਜੇਹੜਾ ਗ੍ਰਿਹਸਤ (ਦੇ ਜੰਜਾਲ) ਵਿਚ ਪਰਵਾਰ (ਦੇ ਜੰਜਾਲ) ਵਿਚ (ਸਦਾ) ਫਸਿਆ ਰਹੇ, ਜਿਸ ਨੂੰ ਕਦੇ ਕੋਈ ਖ਼ੁਸ਼ੀ ਹੈ ਤੇ ਕਦੇ ਕੋਈ ਗ਼ਮ ਘੇਰੀ ਰਖਦਾ ਹੈ, ਜੇਹੜਾ ਮਨੁੱਖ ਸਾਰੀ ਧਰਤੀ ਉੱਤੇ ਇਸ ਤਰ੍ਹਾਂ ਭਟਕਦਾ ਫਿਰਦਾ ਹੈ ਕਿ ਉਸ ਨੂੰ ਘੜੀ ਭਰ ਬਹਿਣਾ ਭੀ ਨਸੀਬ ਨਹੀਂ ਹੁੰਦਾ, ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿੱਚ ਆ ਵੱਸੇ, ਤਾਂ ਉਸ ਦਾ ਤਨ ਸ਼ਾਂਤ ਹੋ ਜਾਂਦਾ ਹੈ ਉਸ ਦਾ ਮਨ (ਸੰਤੋਖ ਨਾਲ) ਠੰਢਾ-ਠਾਰ ਹੋ ਜਾਂਦਾ ਹੈ।3। ਜੇ ਕਿਸੇ ਮਨੁੱਖ ਨੂੰ ਕਾਮ ਨੇ ਕ੍ਰੋਧ ਨੇ ਮੋਹ ਨੇ ਆਪਣੇ ਵੱਸ ਵਿਚ ਕੀਤਾ ਹੋਇਆ ਹੋਵੇ, ਜੇ ਉਸ ਸ਼ੂਮ ਦਾ ਪਿਆਰ (ਸਦਾ) ਲੋਭ ਵਿਚ ਹੀ ਹੋਵੇ, ਜੇ ਉਸ ਨੇ (ਉਹਨਾਂ ਵਿਕਾਰਾਂ ਦੇ ਵੱਸ ਹੋ ਕੇ) ਚਾਰੇ ਹੀ ਉੱਘੇ ਪਾਪ-ਅਪਰਾਧ ਕੀਤੇ ਹੋਏ ਹੋਣ, ਜੇ ਉਹ ਅਜੇਹਾ ਭੈੜਾ ਹੋ ਗਿਆ ਹੋਵੇ ਕਿ ਉਸ ਦਾ ਮਾਰ ਦੇਣਾ ਹੀ ਚੰਗਾ ਹੋਵੇ, ਜੇ ਉਸ ਨੇ ਕਦੇ ਭੀ ਕੋਈ ਧਰਮ-ਪੁਸਤਕ ਕੋਈ ਧਰਮ-ਗੀਤ ਕੋਈ ਧਾਰਮਿਕ ਕਵਿਤਾ ਸੁਣੀ ਨਾਹ ਹੋਵੇ, ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿਚ ਆ ਵੱਸੇ, ਤਾਂ ਉਹ ਅੱਖ ਦੇ ਫੋਰ ਜਿਤਨੇ ਜਿਤਨੇ ਸਮੇ ਲਈ ਹੀ ਪ੍ਰਭੂ ਦਾ ਸਿਮਰਨ ਕਰ ਕੇ (ਇਹਨਾਂ ਸਾਰੇ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।4। | ਕਉ = ਨੂੰ। ਅਤਿ = ਵਡੀ। ਮੁਸਕਲੁ = ਬਿਪਤਾ। ਢੋਈ = ਆਸਰਾ। ਲਾਗੂ = ਮਾਰੂ। ਭਜਿ ਖਲੇ = ਦੌੜ ਗਏ। ਚੁਕੈ = ਮੁੱਕ ਜਾਏ। ਅਸਰਾਉ = ਆਸਰਾ। ਓਸੁ ਚਿਤਿ = ਉਸ ਦੇ ਚਿੱਤ ਵਿੱਚ।1। ਆਇ ਨ ਜਾਈ = ਉਹ ਨਾਹ ਜੰਮਦਾ ਹੈ ਨਾਹ ਮਰਦਾ ਹੈ। ਥਿਰੁ = ਕਾਇਮ ਰਹਿਣ ਵਾਲਾ। ਸਚੁ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ। ਜਾਣੁ = ਜਾਣ-ਪਛਾਣ ਪਾ, ਡੂੰਘੀ ਸਾਂਝ ਬਣਾ।1। ਰਹਾਉ। ਦੁਬਲਾ = ਕਮਜ਼ੋਰ। ਪੀਰ = ਪੀੜਾ, ਦੁੱਖ। ਧੀਰ = ਧੀਰਜ, ਹੌਸਲਾ, ਧਰਵਾਸ। ਸੁਆਰਥੁ = ਆਪਣੀ ਗ਼ਰਜ਼। ਸੁਆਉ = ਸੁਆਰਥ, ਮਨੋਰਥ। ਨਿਹਚਲੁ = ਅਟੱਲ।2। ਦੇਹੀ = ਸਰੀਰ (ਨੂੰ) । ਵਿਆਪੈ = ਜ਼ੋਰ ਪਾ ਲਏ। ਗ੍ਰਿਸਤਿ = ਗ੍ਰਿਹਸਤ ਵਿਚ। ਹਰਖੁ = ਖ਼ੁਸ਼ੀ। ਸੋਗੁ = ਚਿੰਤਾ। ਗਉਣੁ = ਗਮਨ, ਭ੍ਰਮਨ। ਬੈਸਣੁ = ਬੈਠਣਾ, ਆਰਾਮ। ਸੋਇ = ਉਹ ਮਨੁੱਖ।3। ਕਾਮਿ = ਕਾਮ ਨੇ। ਮੋਹਿ = ਮੋਹ ਨੇ। ਕਿਰਪਨ = ਕੰਜੂਸ। ਲੋਭਿ = ਲੋਭ ਵਿਚ। ਕਿਲਵਿਖ = ਪਾਪ। ਉਨਿ = ਉਸ ਨੇ। ਅਘ = ਪਾਪ। ਚਾਰੇ ਕਿਲਵਿਖ = {ਬ੍ਰਾਹਮਣ ਕੈਲੀ ਘਾਤ ਕੰਞਕਾ, ਅਣਚਾਰੀ ਕਾ ਧਾਨੁ}। ਅਸੁਰ ਸੰਘਾਰੁ = ਸੰਘਾਰਨ ਜੋਗ ਅਸੁਰ। ਕਰਨਿ = ਕੰਨ ਵਿਚ। ਕਰਨਿ ਧਰਿਆ = ਸੁਣਿਆ। ਨਿਮਖ = ਅੱਖ ਝਮਕਣ ਜਿਤਨਾ ਸਮਾ।4। |
70 | https://www.gurugranthdarpan.net/0070.html | ਸਾਸਤ ਸਿੰਮ੍ਰਿਤਿ ਬੇਦ ਚਾਰਿ ਮੁਖਾਗਰ ਬਿਚਰੇ ॥ ਤਪੇ ਤਪੀਸਰ ਜੋਗੀਆ ਤੀਰਥਿ ਗਵਨੁ ਕਰੇ ॥ ਖਟੁ ਕਰਮਾ ਤੇ ਦੁਗੁਣੇ ਪੂਜਾ ਕਰਤਾ ਨਾਇ ॥ ਰੰਗੁ ਨ ਲਗੀ ਪਾਰਬ੍ਰਹਮ ਤਾ ਸਰਪਰ ਨਰਕੇ ਜਾਇ ॥੫॥ ਰਾਜ ਮਿਲਕ ਸਿਕਦਾਰੀਆ ਰਸ ਭੋਗਣ ਬਿਸਥਾਰ ॥ ਬਾਗ ਸੁਹਾਵੇ ਸੋਹਣੇ ਚਲੈ ਹੁਕਮੁ ਅਫਾਰ ॥ ਰੰਗ ਤਮਾਸੇ ਬਹੁ ਬਿਧੀ ਚਾਇ ਲਗਿ ਰਹਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਤਾ ਸਰਪ ਕੀ ਜੂਨਿ ਗਇਆ ॥੬॥ ਬਹੁਤੁ ਧਨਾਢਿ ਅਚਾਰਵੰਤੁ ਸੋਭਾ ਨਿਰਮਲ ਰੀਤਿ ॥ ਮਾਤ ਪਿਤਾ ਸੁਤ ਭਾਈਆ ਸਾਜਨ ਸੰਗਿ ਪਰੀਤਿ ॥ ਲਸਕਰ ਤਰਕਸਬੰਦ ਬੰਦ ਜੀਉ ਜੀਉ ਸਗਲੀ ਕੀਤ ॥ ਚਿਤਿ ਨ ਆਇਓ ਪਾਰਬ੍ਰਹਮੁ ਤਾ ਖੜਿ ਰਸਾਤਲਿ ਦੀਤ ॥੭॥ ਕਾਇਆ ਰੋਗੁ ਨ ਛਿਦ੍ਰੁ ਕਿਛੁ ਨਾ ਕਿਛੁ ਕਾੜਾ ਸੋਗੁ ॥ ਮਿਰਤੁ ਨ ਆਵੀ ਚਿਤਿ ਤਿਸੁ ਅਹਿਨਿਸਿ ਭੋਗੈ ਭੋਗੁ ॥ ਸਭ ਕਿਛੁ ਕੀਤੋਨੁ ਆਪਣਾ ਜੀਇ ਨ ਸੰਕ ਧਰਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਜਮਕੰਕਰ ਵਸਿ ਪਰਿਆ ॥੮॥ ਕਿਰਪਾ ਕਰੇ ਜਿਸੁ ਪਾਰਬ੍ਰਹਮੁ ਹੋਵੈ ਸਾਧੂ ਸੰਗੁ ॥ ਜਿਉ ਜਿਉ ਓਹੁ ਵਧਾਈਐ ਤਿਉ ਤਿਉ ਹਰਿ ਸਿਉ ਰੰਗੁ ॥ ਦੁਹਾ ਸਿਰਿਆ ਕਾ ਖਸਮੁ ਆਪਿ ਅਵਰੁ ਨ ਦੂਜਾ ਥਾਉ ॥ ਸਤਿਗੁਰ ਤੁਠੈ ਪਾਇਆ ਨਾਨਕ ਸਚਾ ਨਾਉ ॥੯॥੧॥੨੬॥{ਪੰਨਾ 70-71} | ਜੇ ਕੋਈ ਮਨੁੱਖ ਚਾਰੇ ਵੇਦ ਸਾਰੇ ਸ਼ਾਸਤ੍ਰ ਤੇ ਸਾਰੀਆਂ ਸਿਮ੍ਰਿਤੀਆਂ ਨੂੰ ਮੂੰਹ-ਜ਼ਬਾਨੀ (ਉਚਾਰ ਕੇ) ਵਿਚਾਰ ਸਕਦਾ ਹੋਵੇ, ਜੇ ਉਹ ਵੱਡੇ ਵੱਡੇ ਤਪੀਆਂ ਤੇ ਜੋਗੀਆਂ ਵਾਂਗ (ਹਰੇਕ) ਤੀਰਥ ਉਤੇ ਜਾਂਦਾ ਹੋਵੇ, ਜੇ ਉਹ (ਤੀਰਥਾਂ ਉਤੇ) ਇਸ਼ਨਾਨ ਕਰ ਕੇ (ਦੇਵੀ ਦੇਵਤਿਆਂ ਦੀ) ਪੂਜਾ ਕਰਦਾ ਹੋਵੇ ਤੇ (ਮੰਨੇ-ਪਰਮੰਨੇ) ਛੇ (ਧਾਰਮਿਕ) ਕੰਮਾਂ ਨਾਲੋਂ ਦੂਣੇ (ਧਾਰਮਿਕ ਕਰਮ ਨਿੱਤ) ਕਰਦਾ ਹੋਵੇ; ਪਰ ਜੇ ਪਰਮਾਤਮਾ (ਦੇ ਚਰਨਾਂ) ਦਾ ਪਿਆਰ (ਉਸ ਦੇ ਅੰਦਰ) ਨਹੀਂ ਹੈ, ਤਾਂ ਉਹ ਜ਼ਰੂਰ ਨਰਕ ਵਿਚ ਹੀ ਜਾਂਦਾ ਹੈ।5। ਜੇ ਕਿਸੇ ਮਨੁੱਖ ਨੂੰ (ਮੁਲਕਾਂ ਦੇ) ਰਾਜ ਮਿਲੇ ਹੋਏ ਹੋਣ, ਬੇਅੰਤ ਜ਼ਮੀਨਾਂ ਦੀ ਮਾਲਕੀ ਮਿਲੀ ਹੋਵੇ, ਜੇ (ਉਸ ਦੀਆਂ ਹਰ ਥਾਂ) ਸਰਦਾਰੀਆਂ ਬਣੀਆਂ ਹੋਈਆਂ ਹੋਣ, ਦੁਨੀਆ ਦੇ ਅਨੇਕਾਂ ਪਦਾਰਥਾਂ ਦੇ ਭੋਗ ਭੋਗਦਾ ਹੋਵੇ, ਜੇ ਉਸ ਦੇ ਪਾਸ ਸੋਹਣੇ ਸੁੰਦਰ ਬਾਗ਼ ਹੋਣ, ਜੇ (ਇਹਨਾਂ ਸਾਰੇ ਪਦਾਰਥਾਂ ਦੀ ਮਲਕੀਅਤ ਦੇ ਕਾਰਨ ਉਸ) ਅਹੰਕਾਰੀ (ਹੋਏ) ਦਾ ਹੁਕਮ ਹਰ ਕੋਈ ਮੰਨਦਾ ਹੋਵੇ, ਜੇ ਉਹ ਦੁਨੀਆ ਦੇ ਕਈ ਕਿਸਮਾਂ ਦੇ ਰੰਗ-ਤਮਾਸ਼ਿਆਂ ਵਿਚ ਚਾ-ਮਲਾਰ ਵਿਚ ਰੁੱਝਾ ਰਹਿੰਦਾ ਹੋਵੇ, ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿਚ ਕਦੇ ਨਾਹ ਆਇਆ ਹੋਵੇ ਤਾਂ ਉਸ ਨੂੰ ਸੱਪ ਦੀ ਜੂਨ ਵਿਚ ਗਿਆ ਸਮਝੋ।6। ਜੇ ਕੋਈ ਮਨੁੱਖ ਬੜੇ ਧਨ ਵਾਲਾ ਹੋਵੇ, ਚੰਗੀ ਰਹਿਣੀ-ਬਹਿਣੀ ਵਾਲਾ ਹੋਵੇ, ਸੋਭਾ ਵਾਲਾ ਹੋਵੇ ਤੇ ਸਾਫ਼ ਸੁਥਰੀ ਜੀਵਨ-ਮਰਯਾਦਾ ਵਾਲਾ ਹੋਵੇ, ਜੇ ਉਸ ਦਾ ਆਪਣੇ ਮਾਂ ਪਿਉ ਪੁੱਤਰਾਂ ਭਰਾਵਾਂ ਤੇ ਸੱਜਣਾਂ-ਮਿੱਤਰਾਂ ਨਾਲ ਪ੍ਰੇਮ ਹੋਵੇ, ਜੇ ਤਰਕਸ਼ ਬੰਨ੍ਹਣ ਵਾਲੇ ਜੋਧਿਆਂ ਦੇ ਲਸ਼ਕਰ ਉਸ ਨੂੰ ਸਲਾਮਾਂ ਕਰਦੇ ਹੋਣ, ਸਾਰੀ ਸ੍ਰਿਸ਼ਟੀ ਹੀ ਉਸ ਨੂੰ 'ਜੀ ਜੀ' ਆਖਦੀ ਹੋਵੇ, ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿਚ ਨਹੀਂ ਵੱਸਦਾ ਤਾਂ ਉਹ (ਆਖ਼ਰ) ਲਿਜਾ ਕੇ ਨਰਕ ਵਿਚ ਪਾਇਆ ਜਾਂਦਾ ਹੈ।7। ਜੇ ਕਿਸੇ ਮਨੁੱਖ ਦੇ ਸਰੀਰ ਨੂੰ ਕਦੇ ਕੋਈ ਰੋਗ ਨਾਹ ਲੱਗਾ ਹੋਵੇ, ਕੋਈ ਕਿਸੇ ਤਰ੍ਹਾਂ ਦੀ ਤਕਲਫ਼ਿ ਨਾਹ ਆਈ ਹੋਵੇ, ਕਿਸੇ ਤਰ੍ਹਾਂ ਦਾ ਕੋਈ ਚਿੰਤਾ-ਫ਼ਿਕਰ ਉਸ ਨੂੰ ਨਾਹ ਹੋਵੇ, ਜੇ ਉਸ ਨੂੰ ਕਦੇ ਮੌਤ (ਦਾ ਫ਼ਿਕਰ) ਚੇਤੇ ਨਾਹ ਆਇਆ ਹੋਵੇ, ਜੇ ਉਹ ਦਿਨ ਰਾਤ ਦੁਨੀਆ ਦੇ ਭੋਗ ਭੋਗਦਾ ਰਹਿੰਦਾ ਹੋਵੇ, ਜੇ ਉਸ ਨੇ ਦੁਨੀਆ ਦੀ ਹਰੇਕ ਚੀਜ਼ ਨੂੰ ਆਪਣੀ ਬਣਾ ਲਿਆ ਹੋਵੇ, ਕਦੇ ਉਸ ਦੇ ਚਿਤ ਵਿਚ (ਆਪਣੀ ਮਲਕੀਅਤ ਬਾਰੇ) ਕੋਈ ਸ਼ੰਕਾ ਨਾਹ ਉਠਿਆ ਹੋਵੇ, ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿਚ ਕਦੇ ਨਹੀਂ ਆਇਆ ਤਾਂ ਉਹ ਅੰਤ ਜਮਰਾਜ ਦੇ ਦੂਤਾਂ ਦੇ ਵੱਸ ਪੈਂਦਾ ਹੈ।8। ਜਿਸ (ਵਡ-ਭਾਗੀ) ਮਨੁੱਖ ਉਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਨੂੰ ਸਤ ਸੰਗ ਪ੍ਰਪਤ ਹੁੰਦਾ ਹੈ (ਤੇ ਇਹ ਇਕ ਕੁਦਰਤੀ ਨਿਯਮ ਹੈ ਕਿ) ਜਿਉਂ ਜਿਉਂ ਉਹ (ਸਤ ਸੰਗ ਵਿਚ ਬੈਠਣਾ) ਵਧਾਇਆ ਜਾਂਦਾ ਹੈ ਤਿਉਂ ਤਿਉਂ ਪਰਮਾਤਮਾ ਨਾਲ ਪਿਆਰ (ਭੀ ਵਧਦਾ ਜਾਂਦਾ ਹੈ) । (ਪਰ ਦੁਨੀਆ ਦਾ ਮੋਹ ਤੇ ਪ੍ਰਭੂ-ਚਰਨਾਂ ਦਾ ਪਿਆਰ ਇਹਨਾਂ) ਦੋਹਾਂ ਪਾਸਿਆਂ ਦਾ ਮਾਲਕ ਪਰਮਾਤਮਾ ਆਪ ਹੈ (ਕਿਸੇ ਨੂੰ ਮਾਇਆ ਦੇ ਮੋਹ ਵਿਚ ਪਾਈ ਰੱਖਦਾ ਹੈ, ਕਿਸੇ ਨੂੰ ਆਪਣੇ ਚਰਨਾਂ ਦਾ ਪਿਆਰ ਬਖ਼ਸ਼ਦਾ ਹੈ, ਉਸ ਪ੍ਰਭੂ ਤੋਂ ਬਿਨਾ ਜੀਵਾਂ ਵਸਤੇ) ਕੋਈ ਹੋਰ ਦੂਜਾ ਸਹਾਰਾ ਨਹੀਂ ਹੈ। ਹੇ ਨਾਨਕ! (ਜਦੋਂ ਪ੍ਰਭੂ ਦੀ ਮਿਹਰ ਹੋਵੇ, ਤਾਂ ਉਹ ਗੁਰੂ ਮਿਲਾਂਦਾ ਹੈ, ਤੇ) ਗੁਰੂ ਦੇ ਪ੍ਰਸੰਨ ਹੋਇਆਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ।9।1। 26। | ਮੁਖਾਗਰ = {ਮੁਖ ਅੱਗ੍ਰ} ਜ਼ਬਾਨੀ। ਬਿਚਰੇ = ਵਿਚਾਰ ਸਕੇ। ਤੀਰਥਿ = ਤੀਰਥ ਉਤੇ। ਨਾਇ = ਨਾ ਕੇ। ਖਟੁ = ਛੇ। ਸਰਪਰ = ਜ਼ਰੂਰ।5। ਮਿਲਕ = ਮਿਲਖ, ਜ਼ਮੀਨ। ਅਫਾਰ = ਆਫਰੇ ਹੋਏ ਦਾ, ਅਹੰਕਾਰੀ ਦਾ। ਚਾਇ = ਚਾ ਵਿਚ।6। ਅਚਾਰਵੰਤੁ = ਚੰਗੀ ਰਹਿਣੀ-ਬਹਿਣੀ ਵਾਲਾ। ਸੁਤ = ਪੁੱਤਰ। ਤਰਕਸਬੰਦ ਲਸਕਰ = ਤਰਕਸ਼ ਬੰਨ੍ਹਣ ਵਾਲੇ ਜੋਧਿਆਂ ਦੇ ਲਸ਼ਕਰ। ਬੰਦ = ਬੰਦਨਾ। ਜੀਉ ਜੀਉ = ਜੀ ਜੀ! ਖੜਿ = ਲੈ ਜਾ ਕੇ। ਰਸਾਤਲਿ = ਰਸਾਤਲ ਵਿਚ, ਨਰਕ ਵਿਚ।7। ਕਾਇਆ = ਸਰੀਰ। ਛਿਦ੍ਰੁ = ਨੁਕਸ, ਛੇਕ, ਐਬ। ਕਾੜਾ = ਫ਼ਿਕਰ, ਚਿੰਤਾ। ਮਿਰਤੁ = {mãÄXu} ਮੌਤ। ਅਹਿ = ਦਿਨ। ਨਿਸਿ = ਰਾਤ। ਜੀਇ = ਜਿੰਦ ਵਿਚ, ਦਿਲ ਵਿਚ। ਸੰਕ = ਸ਼ੰਕਾ, ਝਾਕਾ। ਕੰਕਰ = ਕਿੰਕਰ, ਨੌਕਰ। ਵਸਿ = ਵੱਸ ਵਿਚ।8। ਓਹੁ = ਉਹ (ਸਾਧੂ ਸੰਗੁ) । ਰੰਗੁ = ਪ੍ਰੇਮ। ਤੁਠੈ = ਪ੍ਰਸੰਨ ਹੋਣ ਨਾਲ।9। |
71 | https://www.gurugranthdarpan.net/0071.html | ਸਿਰੀਰਾਗੁ ਮਹਲਾ ੫ ਘਰੁ ੫ ॥ ਜਾਨਉ ਨਹੀ ਭਾਵੈ ਕਵਨ ਬਾਤਾ ॥ ਮਨ ਖੋਜਿ ਮਾਰਗੁ ॥੧॥ ਰਹਾਉ ॥ ਧਿਆਨੀ ਧਿਆਨੁ ਲਾਵਹਿ ॥ ਗਿਆਨੀ ਗਿਆਨੁ ਕਮਾਵਹਿ ॥ ਪ੍ਰਭੁ ਕਿਨ ਹੀ ਜਾਤਾ ॥੧॥ ਭਗਉਤੀ ਰਹਤ ਜੁਗਤਾ ॥ ਜੋਗੀ ਕਹਤ ਮੁਕਤਾ ॥ ਤਪਸੀ ਤਪਹਿ ਰਾਤਾ ॥੨॥ ਮੋਨੀ ਮੋਨਿਧਾਰੀ ॥ ਸਨਿਆਸੀ ਬ੍ਰਹਮਚਾਰੀ ॥ ਉਦਾਸੀ ਉਦਾਸਿ ਰਾਤਾ ॥੩॥ ਭਗਤਿ ਨਵੈ ਪਰਕਾਰਾ ॥ ਪੰਡਿਤੁ ਵੇਦੁ ਪੁਕਾਰਾ ॥ ਗਿਰਸਤੀ ਗਿਰਸਤਿ ਧਰਮਾਤਾ ॥੪॥ ਇਕ ਸਬਦੀ ਬਹੁ ਰੂਪਿ ਅਵਧੂਤਾ ॥ ਕਾਪੜੀ ਕਉਤੇ ਜਾਗੂਤਾ ॥ ਇਕਿ ਤੀਰਥਿ ਨਾਤਾ ॥੫॥ ਨਿਰਹਾਰ ਵਰਤੀ ਆਪਰਸਾ ॥ ਇਕਿ ਲੂਕਿ ਨ ਦੇਵਹਿ ਦਰਸਾ ॥ ਇਕਿ ਮਨ ਹੀ ਗਿਆਤਾ ॥੬॥ ਘਾਟਿ ਨ ਕਿਨ ਹੀ ਕਹਾਇਆ ॥ ਸਭ ਕਹਤੇ ਹੈ ਪਾਇਆ ॥ ਜਿਸੁ ਮੇਲੇ ਸੋ ਭਗਤਾ ॥੭॥ ਸਗਲ ਉਕਤਿ ਉਪਾਵਾ ॥ ਤਿਆਗੀ ਸਰਨਿ ਪਾਵਾ ॥ ਨਾਨਕੁ ਗੁਰ ਚਰਣਿ ਪਰਾਤਾ ॥੮॥੨॥੨੭॥{ਪੰਨਾ 71} | ਮੈਨੂੰ ਸਮਝ ਨਹੀਂ ਕਿ ਪਰਮਾਤਮਾ ਨੂੰ ਕੇਹੜੀ ਗੱਲ ਚੰਗੀ ਲੱਗਦੀ ਹੈ। ਹੇ ਮੇਰੇ ਮਨ! ਤੂੰ (ਉਹ) ਰਸਤਾ ਲੱਭ (ਜਿਸ ਉਤੇ ਤੁਰਿਆਂ ਪ੍ਰਭੂ ਪ੍ਰਸੰਨ ਹੋ ਜਾਏ) ।1। ਰਹਾਉ। ਸਮਾਧੀਆਂ ਲਾਣ ਵਾਲੇ ਲੋਕ ਸਮਾਧੀਆਂ ਲਾਂਦੇ ਹਨ, ਵਿਦਵਾਨ ਲੋਕ ਧਰਮ-ਚਰਚਾ ਕਰਦੇ ਹਨ, ਪਰ ਪਰਮਾਤਮਾ ਨੂੰ ਕਿਸੇ ਵਿਰਲੇ ਨੇ ਹੀ ਸਮਝਿਆ ਹੈ (ਭਾਵ, ਇਹਨਾਂ ਤਰੀਕਿਆਂ ਨਾਲ ਪਰਮਾਤਮਾ ਨਹੀਂ ਮਿਲਦਾ) ।1। ਵੈਸ਼ਨਵ ਭਗਤ (ਵਰਤ, ਤੁਲਸੀ ਮਾਲਾ, ਤੀਰਥ ਇਸ਼ਨਾਨ ਆਦਿਕ) ਸੰਜਮਾਂ ਵਿਚ ਰਹਿੰਦੇ ਹਨ। ਜੋਗੀ ਆਖਦੇ ਹਨ ਅਸੀਂ ਮੁਕਤ ਹੋ ਗਏ ਹਾਂ। ਤਪ ਕਰਨ ਵਾਲੇ ਸਾਧੂ ਤਪ (ਕਰਨ) ਵਿਚ ਹੀ ਮਸਤ ਰਹਿੰਦੇ ਹਨ।2। ਚੁੱਪ ਸਾਧੀ ਰੱਖਣ ਵਾਲੇ ਸਾਧੂ ਚੁੱਪ ਵੱਟੀ ਰੱਖਦੇ ਹਨ। ਸੰਨਿਆਸੀ (ਸੰਨਿਆਸ ਵਿਚ) ਬ੍ਰਹਮਚਾਰੀ (ਬ੍ਰਹਮਚਰਜ ਵਿਚ) ਤੇ ਉਦਾਸੀ ਉਦਾਸ-ਭੇਖ ਵਿਚ ਮਸਤ ਰਹਿੰਦੇ ਹਨ।3। (ਕੋਈ ਆਖਦਾ ਹੈ ਕਿ) ਭਗਤੀ ਨੌਂ ਕਿਸਮਾਂ ਦੀ ਹੈ। ਪੰਡਿਤ ਵੇਦ ਉੱਚੀ ਉੱਚੀ ਪੜ੍ਹਦਾ ਹੈ। ਗ੍ਰਿਹਸਤੀ ਗ੍ਰਿਹਸਤ-ਧਰਮ ਵਿਚ ਮਸਤ ਰਹਿੰਦਾ ਹੈ।4। ਅਨੇਕਾਂ ਐਸੇ ਹਨ ਜੋ 'ਅਲੱਖ ਅਲੱਖ' ਪੁਕਾਰਦੇ ਹਨ, ਕੋਈ ਬਹੂ-ਰੂਪੀਏ ਹਨ, ਕੋਈ ਨਾਂਗੇ ਹਨ। ਕੋਈ ਖ਼ਾਸ ਕਿਸਮ ਦਾ ਚੋਲਾ ਆਦਿਕ ਪਹਿਨਣ ਵਾਲੇ ਹਨ। ਕੋਈ ਨਾਟਕ ਚੇਟਕ ਸਾਂਗ ਆਦਿਕ ਬਣਾ ਕੇ ਲੋਕਾਂ ਨੂੰ ਪ੍ਰਸੰਨ ਕਰਦੇ ਹਨ, ਕਈ ਐਸੇ ਹਨ ਜੋ ਰਾਤਾਂ ਜਾਗ ਕੇ ਗੁਜ਼ਾਰਦੇ ਹਨ। ਇਕ ਐਸੇ ਹਨ ਜੋ (ਹਰੇਕ) ਤੀਰਥ ਉੱਤੇ ਇਸ਼ਨਾਨ ਕਰਦੇ ਹਨ।5। ਅਨੇਕਾਂ ਐਸੇ ਹਨ ਜੋ ਭੁੱਖੇ ਹੀ ਰਹਿੰਦੇ ਹਨ, ਕਈ ਐਸੇ ਹਨ ਜੋ ਦੂਜਿਆਂ ਨਾਲ ਛੁੰਹਦੇ ਨਹੀਂ ਹਨ (ਤਾ ਕਿ ਕਿਸੇ ਦੀ ਭਿੱਟ ਨਾਹ ਲੱਗ ਜਾਏ) । ਅਨੇਕਾਂ ਐਸੇ ਹਨ ਜੋ (ਗੁਫ਼ਾ ਆਦਿ ਵਿਚ) ਲੁਕ ਕੇ (ਰਹਿੰਦੇ ਹਨ ਤੇ ਕਿਸੇ ਨੂੰ) ਦਰਸ਼ਨ ਨਹੀਂ ਦੇਂਦੇ। ਕਈ ਐਸੇ ਹਨ ਜੋ ਆਪਣੇ ਮਨ ਵਿਚ ਹੀ ਗਿਆਨਵਾਨ ਬਣੇ ਹੋਏ ਹਨ।6। (ਇਹਨਾਂ ਵਿਚੋਂ) ਕਿਸੇ ਨੇ ਭੀ ਆਪਣੇ ਆਪ ਨੂੰ (ਕਿਸੇ ਹੋਰ ਨਾਲੋਂ) ਘੱਟ ਨਹੀਂ ਅਖਵਾਇਆ। ਸਭ ਇਹੀ ਆਖਦੇ ਹਨ ਕਿ ਅਸਾਂ ਪਰਮਾਤਮਾ ਨੂੰ ਲੱਭ ਲਿਆ ਹੈ। ਪਰ (ਪਰਮਾਤਮਾ ਦਾ) ਭਗਤ ਉਹੀ ਹੈ ਜਿਸ ਨੂੰ (ਪਰਮਾਤਮਾ ਨੇ ਆਪ ਆਪਣੇ ਨਾਲ) ਮਿਲਾ ਲਿਆ ਹੈ।7। ਪਰ ਮੈਂ ਤਾਂ ਇਹ ਸਾਰੀਆਂ ਦਲੀਲਾਂ ਤੇ ਸਾਰੇ ਹੀ ਉਪਾਉ ਛੱਡ ਦਿਤੇ ਹਨ ਤੇ ਪ੍ਰਭੂ ਦੀ ਹੀ ਸਰਨ ਪਿਆ ਹਾਂ। ਨਾਨਕ ਤਾਂ ਗੁਰੂ ਦੀ ਚਰਨੀਂ ਆ ਡਿੱਗਾ ਹੈ।8।2। 27। | ਨਹੀ ਜਾਨਉ = ਮੈਂ ਨਹੀਂ ਜਾਣਦਾ (ਜਾਨਉਂ) । ਕਵਨ ਬਾਤਾ = ਕੇਹੜੀ ਗੱਲ? ਭਾਵੈ = ਚੰਗੀ ਲੱਗਦੀ ਹੈ। ਮਨ = ਹੇ ਮਨ! ਮਾਰਗੁ = ਰਸਤਾ।1। ਰਹਾਉ। ਧਿਆਨੀ = ਸਮਾਧੀਆਂ ਲਾਣ ਵਾਲੇ। ਗਿਆਨੀ = ਵਿਦਵਾਨ। ਕਿਨ ਹੀ = ਕਿਸੇ ਵਿਰਲੇ ਨੇ ਹੀ, ਕਿਨਿ ਹੀ।1। ਭਗਉਤੀ = ਵੈਸ਼ਨਵ ਭਗਤ। ਜੁਗਤਾ = ਵਰਤ, ਤੁਲਸੀ ਮਾਲਾ ਆਦਿਕ ਸੰਜਮ। ਤਪਹਿ = ਤਪਿ ਹੀ, ਤਪ ਵਿਚ ਹੀ। ਰਾਤਾ = ਮਸਤ।2। ਮੋਨੀ = ਚੁੱਪ ਰਹਿਣ ਵਾਲੇ। ਉਦਾਸਿ = ਉਦਾਸੀ ਭੇਖ ਵਿਚ।3। ਨਵੈ ਪਰਕਾਰਾ = ਨੌ ਕਿਸਮ ਦੀ = ਸ੍ਰਵਨ, ਕੀਰਤਨ, ਸਿਮਰਨ, ਚਰਨ-ਸੇਵਾ, ਅਰਚਨ, ਬੰਦਨਾ, ਸਖਯ (ਮਿੱਤਰ-ਭਾਵ) , ਦਾਸਯ (ਦਾਸ-ਭਾਵ) , ਆਪਣਾ ਆਪ ਅਰਪਨ ਕਰਨਾ। ਗਿਰਸਤਿ = ਗ੍ਰਿਹਸਤ ਵਿਚ। ਧਰਮਾਤਮਾ = ਧਰਮ ਵਿਚ ਮਸਤ।4। ਇਕ ਸਬਦੀ = ਜੋ ਇਕੋ ਲਫ਼ਜ਼ ਬੋਲਦੇ ਹਨ, 'ਅਲੱਖ' 'ਅਲੱਖ' ਆਖਣ ਵਾਲੇ। ਬਹੁਰੂਪਿ = ਬਹੁ-ਰੂਪੀਏ। ਅਵਧੂਤਾ = ਨਾਂਗੇ। ਕਾਪੜੀ = ਖ਼ਾਸ ਕਿਸਮ ਦਾ ਚੋਲਾ ਆਦਿਕ ਕੱਪੜਾ ਪਾਣ ਵਾਲੇ। ਕਉਤੇ = ਕਵੀ, ਨਾਟਕ ਚੇਟਕ ਜਾਂ ਸਾਂਗ ਵਿਖਾ ਕੇ ਲੋਕਾਂ ਨੂੰ ਖ਼ੁਸ਼ ਕਰਨ ਵਾਲੇ। ਜਾਗੂਤਾ = ਜਾਗਰਾ ਕਰਨ ਵਾਲੇ, ਸਦਾ ਜਾਗਦੇ ਰਹਿਣ ਵਾਲੇ। ਇਕਿ = ਅਨੇਕਾਂ। ਤੀਰਥਿ = ਤੀਰਥ ਉਤੇ।5। ਨਿਰਹਾਰ = ਨਿਰਾਹਾਰ {ਨਿਰ-ਆਹਾਰ}। ਨਿਰਹਾਰ ਬਰਤੀ = ਭੁੱਖੇ ਰਹਿਣ ਵਾਲੇ। ਆਪਰਸਾ = ਕਿਸੇ ਨਾਲ ਨਾਹ ਛੋਹਣ ਵਾਲੇ। ਲੂਕਿ = ਲੁਕ ਕੇ (ਰਹਿਣ ਵਾਲੇ) । ਮਨ ਹੀ = ਮਨਿ ਹੀ, ਆਪਣੇ ਮਨ ਵਿਚ ਹੀ। ਗਿਆਤਾ = ਗਿਆਨਵਾਨ।6। ਘਾਟਿ = ਘੱਟ, ਮਾੜਾ। ਕਿਨ ਹੀ = ਕਿਨਿ ਹੀ, ਕਿਸੇ ਨੇ ਭੀ।7। ਉਕਤਿ = ਦਲੀਲ। ਉਪਾਵਾ = ਹੀਲੇ। ਪਾਵਾ = ਮੈਂ ਪਿਆ ਹਾਂ। ਪਰਾਤਾ = ਪਿਆ ਹਾਂ।8। |
71 | https://www.gurugranthdarpan.net/0071.html | ੴ ਸਤਿਗੁਰ ਪ੍ਰਸਾਦਿ ॥ ਸਿਰੀਰਾਗੁ ਮਹਲਾ ੧ ਘਰੁ ੩ ॥ ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ ॥ ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥੧॥ ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥ ਰਹਾਉ ॥ ਤੁਧੁ ਸੰਸਾਰੁ ਉਪਾਇਆ ॥ ਸਿਰੇ ਸਿਰਿ ਧੰਧੇ ਲਾਇਆ ॥ ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥੨॥ ਪਰਗਟਿ ਪਾਹਾਰੈ ਜਾਪਦਾ ॥ ਸਭੁ ਨਾਵੈ ਨੋ ਪਰਤਾਪਦਾ ॥ ਸਤਿਗੁਰ ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥੩॥ ਸਤਿਗੁਰ ਕਉ ਬਲਿ ਜਾਈਐ ॥ ਜਿਤੁ ਮਿਲਿਐ ਪਰਮ ਗਤਿ ਪਾਈਐ ॥ ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥ ਸਤਸੰਗਤਿ ਕੈਸੀ ਜਾਣੀਐ ॥ ਜਿਥੈ ਏਕੋ ਨਾਮੁ ਵਖਾਣੀਐ ॥ ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥ | ਹੇ ਪ੍ਰਭੂ! ਮੈਂ ਸਦਕੇ ਹਾਂ ਤੇਰੇ ਨਾਮ ਤੋਂ, ਵਾਰਨੇ ਜਾਂਦਾ ਹਾਂ ਤੇਰੇ ਨਾਮ ਤੋਂ, ਕੁਰਬਾਨ ਹਾਂ ਤੇਰੇ ਨਾਮ ਤੋਂ।1। ਰਹਾਉ। (ਹੇ ਪ੍ਰਭੂ!) ਜੋਗੀਆਂ ਦੇ ਅੰਦਰ (ਵਿਆਪਕ ਹੋ ਕੇ ਤੂੰ ਆਪ ਹੀ) ਜੋਗ ਕਮਾ ਰਿਹਾ ਹੈਂ, ਮਾਇਆ ਦੇ ਭੋਗ ਭੋਗਣ ਵਾਲਿਆਂ ਦੇ ਅੰਦਰ ਭੀ ਤੂੰ ਹੀ ਪਦਾਰਥ ਭੋਗ ਰਿਹਾ ਹੈਂ। ਸੁਰਗ ਲੋਕ ਵਿਚ ਮਾਤ ਲੋਕ ਵਿਚ ਪਾਤਾਲ ਲੋਕ ਵਿਚ (ਵੱਸਦੇ ਕਿਸੇ ਭੀ ਜੀਵ ਨੇ) ਤੇਰੇ ਗੁਣਾਂ ਦਾ ਅੰਤ ਨਹੀਂ ਲੱਭਾ।1। (ਹੇ ਪ੍ਰਭੂ!) ਤੂੰ ਹੀ ਜਗਤ ਪੈਦਾ ਕੀਤਾ ਹੈ, ਹਰੇਕ ਜੀਵ ਉੱਤੇ (ਉਹਨਾਂ ਦੇ ਕੀਤੇ ਕਰਮਾਂ ਦੇ ਲੇਖ ਲਿਖ ਕੇ ਜੀਵਾਂ ਨੂੰ ਤੂੰ ਹੀ ਮਾਇਆ ਦੇ) ਧੰਧਿਆਂ ਵਿਚ ਫਸਾਇਆ ਹੋਇਆ ਹੈ। ਤੂੰ ਕੁਦਰਤਿ ਰਚ ਕੇ (ਜਗਤ-ਚਉਪੜ ਦੀਆਂ) ਜੀਵ-ਨਰਦਾਂ ਸੁੱਟ ਕੇ ਤੂੰ ਆਪ ਹੀ ਆਪਣੇ ਰਚੇ ਜਗਤ ਦੀ ਸੰਭਾਲ ਕਰ ਰਿਹਾ ਹੈਂ।2। (ਹੇ ਭਾਈ!) ਪਰਮਾਤਮਾ ਇਸ ਦਿੱਸਦੇ ਜਗਤ-ਪਸਾਰੇ ਵਿਚ (ਵੱਸਦਾ) ਦਿੱਸ ਰਿਹਾ ਹੈ। ਹਰੇਕ ਜੀਵ ਉਸ ਪ੍ਰਭੂ ਦੇ ਨਾਮ ਲਈ ਤਾਂਘਦਾ ਹੈ। ਪਰ ਗੁਰੂ ਦੀ ਸਰਨ ਤੋਂ ਬਿਨਾ ਕਿਸੇ ਨੂੰ ਪ੍ਰਭੂ ਦਾ ਨਾਮ ਨਹੀਂ ਮਿਲਿਆ (ਕਿਉਂਕਿ) ਸਾਰੀ ਸ੍ਰਿਸ਼ਟੀ ਮਾਇਆ ਦੇ ਜਾਲ ਵਿਚ ਫਸੀ ਹੋਈ ਹੈ।3। (ਹੇ ਭਾਈ!) ਗੁਰੂ ਤੋਂ ਕੁਰਬਾਨ ਜਾਣਾ ਚਾਹੀਦਾ ਹੈ (ਕਿਉਂਕਿ) ਉਸ (ਗੁਰੂ) ਦੇ ਮਿਲਿਆਂ ਹੀ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰੀਦੀ ਹੈ। (ਜਿਸ ਨਾਮ-ਪਦਾਰਥ ਨੂੰ) ਦੇਵਤੇ ਮਨੁੱਖ ਮੋਨਧਾਰੀ ਲੋਕ ਤਰਸਦੇ ਆ ਰਹੇ ਹਨ ਉਹ (ਪਦਾਰਥ) ਸਤਿਗੁਰੂ ਨੇ ਸਮਝਾ ਦਿੱਤਾ ਹੈ।3। ਕਿਹੋ ਜਿਹੇ ਇਕੱਠ ਨੂੰ ਸਤ ਸੰਗਤਿ ਸਮਝਣਾ ਚਾਹੀਦਾ ਹੈ? (ਸਤਸੰਗਤਿ ਉਹ ਹੈ) ਜਿੱਥੇ ਸਿਰਫ਼ ਪਰਮਾਤਮਾ ਦਾ ਨਾਮ ਸਲਾਹਿਆ ਜਾਂਦਾ ਹੈ। ਹੇ ਨਾਨਕ! ਸਤਿਗੁਰੂ ਨੇ ਇਹ ਗੱਲ ਸਮਝਾ ਦਿੱਤੀ ਹੈ ਕਿ (ਸਤਸੰਗਤਿ ਵਿਚ) ਸਿਰਫ਼ ਪਰਮਾਤਮਾ ਦਾ ਨਾਮ ਜਪਣਾ ਹੀ (ਪ੍ਰਭੂ ਦਾ) ਹੁਕਮ ਹੈ।5। | ਸੁਰਗਿ = ਸੁਰਗ ਵਿਚ। ਮਛਿ = ਮਾਤ ਲੋਕ ਵਿਚ। ਪਇਆਲਿ = ਪਤਾਲ ਵਿਚ।1। ਨੋ = ਨੂੰ, ਤੋਂ।1। ਰਹਾਉ। ਸਿਰੇ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਵੇਖਹਿ = ਵੇਖਹਿਂ, ਤੂੰ ਵੇਖਦਾ ਹੈਂ, ਤੂੰ ਸੰਭਾਲ ਕਰਦਾ ਹੈਂ। ਕਰਿ ਕੁਦਰਤਿ = ਕੁਦਰਤ ਰਚ ਕੇ। ਪਾਸਾ ਢਾਲਿ = ਪਾਸਾ ਢਾਲ ਕੇ, ਚਉਪੜ ਦੀਆਂ ਨਰਦਾਂ ਸੁੱਟ ਕੇ।2। ਪਰਗਟਿ ਪਾਹਾਰੈ = ਦਿੱਸਦੇ ਪਸਾਰੇ ਵਿਚ। ਨਾਵੈ ਨੋ = (ਪ੍ਰਭੂ ਦੇ) ਨਾਮ ਨੂੰ। ਸਭੁ = ਹਰੇਕ ਜੀਵ। ਪਰਤਾਪਦਾ = ਲੋਵਦਾ ਹੈ। ਸਭ = ਸਾਰੀ ਸ੍ਰਿਸ਼ਟੀ। ਜਾਲਿ = ਜਾਲ ਵਿਚ।3। ਬਲਿ ਜਾਈਐ = ਕੁਰਬਾਨ ਹੋਈਏ। ਕਉ = ਤੋਂ। ਜਿਤੁ ਮਿਲਿਐ = ਜਿਸ (ਗੁਰੂ) ਨੂੰ ਮਿਲਿਆਂ। ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ। ਸੁਰਿ = ਦੇਵਤੇ। ਸਤਿਗੁਰਿ = ਗੁਰੂ ਨੇ।4। ਜਿਥੈ = ਜਿਸ ਥਾਂ ਤੇ।5। |
72 | https://www.gurugranthdarpan.net/0072.html | ਇਹੁ ਜਗਤੁ ਭਰਮਿ ਭੁਲਾਇਆ ॥ ਆਪਹੁ ਤੁਧੁ ਖੁਆਇਆ ॥ ਪਰਤਾਪੁ ਲਗਾ ਦੋਹਾਗਣੀ ਭਾਗ ਜਿਨਾ ਕੇ ਨਾਹਿ ਜੀਉ ॥੬॥ ਦੋਹਾਗਣੀ ਕਿਆ ਨੀਸਾਣੀਆ ॥ ਖਸਮਹੁ ਘੁਥੀਆ ਫਿਰਹਿ ਨਿਮਾਣੀਆ ॥ ਮੈਲੇ ਵੇਸ ਤਿਨਾ ਕਾਮਣੀ ਦੁਖੀ ਰੈਣਿ ਵਿਹਾਇ ਜੀਉ ॥੭॥ ਸੋਹਾਗਣੀ ਕਿਆ ਕਰਮੁ ਕਮਾਇਆ ॥ ਪੂਰਬਿ ਲਿਖਿਆ ਫਲੁ ਪਾਇਆ ॥ ਨਦਰਿ ਕਰੇ ਕੈ ਆਪਣੀ ਆਪੇ ਲਏ ਮਿਲਾਇ ਜੀਉ ॥੮॥ ਹੁਕਮੁ ਜਿਨਾ ਨੋ ਮਨਾਇਆ ॥ ਤਿਨ ਅੰਤਰਿ ਸਬਦੁ ਵਸਾਇਆ ॥ ਸਹੀਆ ਸੇ ਸੋਹਾਗਣੀ ਜਿਨ ਸਹ ਨਾਲਿ ਪਿਆਰੁ ਜੀਉ ॥੯॥ ਜਿਨਾ ਭਾਣੇ ਕਾ ਰਸੁ ਆਇਆ ॥ ਤਿਨ ਵਿਚਹੁ ਭਰਮੁ ਚੁਕਾਇਆ ॥ ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ ॥੧੦॥{ਪੰਨਾ 72} | ਇਹ ਜਗਤ ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ ਦੇ ਸਹੀ ਰਾਹ ਤੋਂ ਲਾਂਭੇ ਜਾ ਰਿਹਾ ਹੈ। (ਪਰ ਜੀਵਾਂ ਦੇ ਕੀਹ ਵੱਸ? ਹੇ ਪ੍ਰਭੂ!) ਤੂੰ ਆਪ ਹੀ (ਜਗਤ ਨੂੰ) ਆਪਣੇ ਆਪ ਤੋਂ ਵਿਛੋੜਿਆ ਹੋਇਆ ਹੈ। ਜਿਨ੍ਹਾਂ ਮੰਦ-ਭਾਗਣ ਜੀਵ-ਇਸਤ੍ਰੀਆਂ ਦੇ ਚੰਗੇ ਭਾਗ ਨਹੀਂ ਹਨ, ਉਹਨਾਂ ਨੂੰ (ਮਾਇਆ ਦੇ ਮੋਹ ਵਿਚ ਫਸਣ ਦੇ ਕਾਰਨ ਆਤਮਕ) ਦੁੱਖ ਲੱਗਾ ਹੋਇਆ ਹੈ।6। ਮੰਦ-ਭਾਗਣ ਜੀਵ-ਇਸਤ੍ਰੀਆਂ ਦੇ ਕੀ ਲੱਛਣ ਹਨ? (ਮੰਦ-ਭਾਗਣ, ਜੀਵ-ਇਸਤ੍ਰੀਆਂ ਉਹ ਹਨ) ਜੇਹੜੀਆਂ ਖਸਮ-ਪ੍ਰਭੂ ਤੋਂ ਖੁੰਝੀਆਂ ਹੋਈਆਂ ਹਨ ਤੇ ਨਿਆਸਰੀਆਂ ਹੋ ਕੇ ਭਟਕ ਰਹੀਆਂ ਹਨ। ਅਜੇਹੀਆਂ ਜੀਵ-ਇਸਤ੍ਰੀਆਂ ਦੇ ਚੇਹਰੇ ਭੀ ਵਿਕਾਰਾਂ ਦੀ ਮੈਲ ਨਾਲ ਭਰਿਸ਼ਟੇ ਹੋਏ ਦਿੱਸਦੇ ਹਨ, ਉਹਨਾਂ ਦੀ ਜ਼ਿੰਦਗੀ-ਰੂਪ ਰਾਤ ਦੁੱਖਾਂ ਵਿਚ ਹੀ ਬੀਤਦੀ ਹੈ।7। ਜੇਹੜੀਆਂ ਜੀਵ-ਇਸਤ੍ਰੀਆਂ ਭਾਗਾਂ ਵਾਲੀਆਂ ਅਖਵਾਂਦੀਆਂ ਹਨ ਉਹਨਾਂ ਕੇਹੜਾ (ਚੰਗਾ ਕੰਮ) ਕੀਤਾ ਹੋਇਆ ਹੈ? ਉਹਨਾਂ ਨੇ ਪਿਛਲੇ ਜਨਮ ਵਿਚ ਕੀਤੀ ਨੇਕ ਕਮਾਈ ਦੇ ਲਿਖੇ ਸੰਸਕਾਰਾਂ ਵਜੋਂ ਹੁਣ ਪਰਮਾਤਮਾ ਦਾ ਨਾਮ-ਫਲ ਪ੍ਰਾਪਤ ਕਰ ਲਿਆ ਹੈ। ਪਰਮਾਤਮਾ ਆਪਣੀ ਮਿਹਰ ਦੀ ਨਿਗਾਹ ਕਰ ਕੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ।8। ਪਰਮਾਤਮਾ ਜਿਨ੍ਹਾਂ ਜੀਵ-ਇਸਤ੍ਰੀਆਂ ਨੂੰ ਆਪਣਾ ਹੁਕਮ ਮੰਨਣ ਲਈ ਪ੍ਰੇਰਦਾ ਹੈ, ਉਹ ਆਪਣੇ ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦੀਆਂ ਹਨ। ਉਹੀ ਜੀਵ-ਸਹੇਲੀਆਂ ਭਾਗਾਂ ਵਾਲੀਆਂ ਹੁੰਦੀਆਂ ਹਨ, ਜਿਨ੍ਹਾਂ ਦਾ ਆਪਣੇ ਖਸਮ-ਪ੍ਰਭੂ ਨਾਲ ਪਿਆਰ ਬਣਿਆ ਰਹਿੰਦਾ ਹੈ।9। ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦੀ ਰਜ਼ਾ ਵਿਚ ਤੁਰਨ ਦਾ ਆਨੰਦ ਆ ਜਾਂਦਾ ਹੈ, ਉਹ ਆਪਣੇ ਅੰਦਰੋਂ ਮਾਇਆ ਵਾਲੀ ਭਟਕਣਾ ਦੂਰ ਕਰ ਲੈਂਦੇ ਹਨ (ਪਰ ਇਹ ਮਿਹਰ ਸਤਿਗੁਰੂ ਦੀ ਹੀ ਹੈ) । ਹੇ ਨਾਨਕ! ਗੁਰੂ ਅਜੇਹਾ (ਦਿਆਲ) ਹੈ ਕਿ ਉਹ (ਸਰਨ ਆਏ) ਸਭ ਜੀਵਾਂ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ।10। | ਭਰਮਿ = ਮਾਇਆ ਦੀ ਭਟਕਣਾ ਵਿਚ (ਪਾ ਕੇ) । ਭੁਲਾਇਆ = ਕੁਰਾਹੇ ਪਾਇਆ ਹੈ। ਆਪਹੁ ਤੁਧੁ = ਤੂੰ ਆਪਣੇ ਆਪ ਤੋਂ (ਹੇ ਪ੍ਰਭੂ!) । ਖੁਆਇਆ = ਖੁੰਝਾ ਦਿੱਤਾ ਹੈ। ਪਰਤਾਪੁ = ਦੁੱਖ {pRqwp}।6। ਖਸਮਹੁ = ਖਸਮ ਤੋਂ। ਵੇਸ = ਕੱਪੜੇ। ਤਿਨਾ ਕਾਮਣੀ = ਉਹਨਾਂ ਇਸਤ੍ਰੀਆਂ ਦੇ। ਰੈਣਿ = {rjin} ਜ਼ਿੰਦਗੀ ਦੀ ਰਾਤ। ਵਿਹਾਇ = ਬੀਤਦੀ ਹੈ।7। ਪੂਰਬਿ = ਪਹਿਲੇ ਜਨਮ ਵਿਚ। ਕਰੇ ਕੈ = ਕਰਿ ਕੈ, ਕਰ ਕੇ।8। ਸਹੀਆਂ = ਸਹੇਲੀਆਂ, ਸਤਸੰਗੀ। ਸਹ ਨਾਲਿ = ਖਸਮ-ਪ੍ਰਭੂ ਦੇ ਨਾਲ।9। ਰਸੁ = ਆਨੰਦ। ਭਰਮੁ = ਭਟਕਣਾ। ਸਭਸੈ = ਸਭ ਜੀਵਾਂ ਨੂੰ।10। |